ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਪ੍ਰੀਕਸ਼ਾ ਪੇ ਚਰਚਾ’ 2026 ਦੇ ਦੂਜੇ ਐਪੀਸੋਡ ਵਿੱਚ ਕੋਇੰਬਟੂਰ, ਛੱਤੀਸਗੜ੍ਹ, ਗੁਜਰਾਤ ਅਤੇ ਅਸਾਮ ਦੇ ਵਿਦਿਆਰਥੀਆਂ ਨਾਲ ਆਪਣੀ ਗੱਲਬਾਤ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
February 10th, 05:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਪ੍ਰੀਕਸ਼ਾ ਪੇ ਚਰਚਾ’ (ਪੀਪੀਸੀ) 2026 ਦੇ 9ਵੇਂ ਐਡੀਸ਼ਨ ਵਿੱਚ ਵਿਦਿਆਰਥੀਆਂ ਨਾਲ ਆਪਣੀ ਗੱਲਬਾਤ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ। ਪੀਪੀਸੀ 2026 ਦੇ ਦੂਜੇ ਐਪੀਸੋਡ ਦੌਰਾਨ ਪ੍ਰਧਾਨ ਮੰਤਰੀ ਨੇ ਕੋਇੰਬਟੂਰ, ਛੱਤੀਸਗੜ੍ਹ, ਗੁਜਰਾਤ ਅਤੇ ਅਸਾਮ ਦੇ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨਾਲ ਗੈਰ-ਰਸਮੀ ਗੱਲਬਾਤ ਕੀਤੀ। ' ਪ੍ਰੀਕਸ਼ਾ ਪੇ ਚਰਚਾ' ਦੇ ਵਿਸ਼ੇਸ਼ ਐਡੀਸ਼ਨ ਵਿੱਚ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਵਾਰ ਇਹ ਪ੍ਰੋਗਰਾਮ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਆਯੋਜਿਤ ਕੀਤਾ ਗਿਆ।“ਪ੍ਰੀਕਸ਼ਾ ਪੇ ਚਰਚਾ 2026” ਪ੍ਰੋਗਰਾਮ ਦੇ ਐਪੀਸੋਡ-2 ਵਿੱਚ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
February 09th, 10:30 am
ਪ੍ਰਧਾਨ ਮੰਤਰੀ- ਮੇਰੇ ਪਿਆਰੇ ਸਾਥੀਓ। ‘ਪ੍ਰੀਕਸ਼ਾ ਪੇ ਚਰਚਾ’ ਦੇ ਇਸ ਮਹੱਤਵਪੂਰਨ ਐਡੀਸ਼ਨ ਵਿੱਚ ਤੁਹਾਡਾ ਬਹੁਤ-ਬਹੁਤ ਸਵਾਗਤ ਹੈ। ਇਸ ਵਾਰ ਪ੍ਰੀਕਸ਼ਾ ਪੇ ਚਰਚਾ ਕੁਝ ਅਲੱਗ ਹੈ, ਕੁਝ ਖ਼ਾਸ ਹੈ, ਬਹੁਤ ਸਾਰੇ ਵਿਦਿਆਰਥੀਆਂ ਨੇ ਮੈਨੂੰ ਇਹ ਸੁਝਾਅ ਭੇਜਿਆ ਸੀ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਪ੍ਰੀਕਸ਼ਾ ਪੇ ਚਰਚਾ ਹੋਣੀ ਚਾਹੀਦੀ ਹੈ, ਤਾਂ ਇਸ ਵਾਰ ਮੈਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਵਿਦਿਆਰਥੀਆਂ ਨਾਲ ਬੈਠ ਕੇ ਪ੍ਰੀਕਸ਼ਾ ਪੇ ਚਰਚਾ ਕੀਤੀ ਹੈ। ਇਸ ਖ਼ਾਸ ਐਪੀਸੋਡ ਵਿੱਚ ਤੁਸੀਂ ਇਹੀ ਦੇਖਣ ਜਾ ਰਹੇ ਹੋ, ਤਾਂ ਸਭ ਤੋਂ ਪਹਿਲਾਂ ਚਲਦੇ ਹਾਂ ਤਾਮਿਲਨਾਡੂ ਦੇ ਕੋਇੰਬਟੂਰ। ਤਾਮਿਲਨਾਡੂ ਦੇ ਵਿਦਿਆਰਥੀਆਂ ਦੀ ਊਰਜਾ, ਉਨ੍ਹਾਂ ਦੀ ਉਤਸੁਕਤਾ ਨੇ ਮੈਨੂੰ ਬਹੁਤ ਪ੍ਰਭਾਵਿਤ ਕੀਤਾ, ਆਓ ਦੇਖਦੇ ਹਾਂ।'ਪ੍ਰੀਕਸ਼ਾ ਪੇ ਚਰਚਾ 2026' ਦੇ ਦੂਜੇ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਇੰਬਟੂਰ, ਰਾਏਪੁਰ, ਦੇਵਮੋਗਰਾ ਅਤੇ ਗੁਹਾਟੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
February 09th, 10:00 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਪ੍ਰੀਕਸ਼ਾ ਪੇ ਚਰਚਾ (ਪੀਪੀਸੀ) 2026 ਦੇ 9ਵੇਂ ਐਡੀਸ਼ਨ ਦੇ ਤਹਿਤ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਪ੍ਰੋਗਰਾਮ ਦੇ ਦੂਜੇ ਐਪੀਸੋਡ ਵਿੱਚ ਉਨ੍ਹਾਂ ਨੇ ਕੋਇੰਬਟੂਰ, ਰਾਏਪੁਰ, ਦੇਵਮੋਗਰਾ ਅਤੇ ਗੁਹਾਟੀ ਦੇ ਵਿਦਿਆਰਥੀਆਂ ਨਾਲ ਗੈਰ-ਰਸਮੀ ਗੱਲਬਾਤ ਕੀਤੀ। ਪ੍ਰੀਕਸ਼ਾ ਪੇ ਚਰਚਾ ਦੇ ਇਸ ਵਿਸ਼ੇਸ਼ ਐਡੀਸ਼ਨ ਵਿੱਚ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਵਾਰ ਇਹ ਪ੍ਰੋਗਰਾਮ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਕੋਇੰਬਟੂਰ ਐਡੀਸ਼ਨ ਦੀ ਸ਼ੁਰੂਆਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਤਾਮਿਲਨਾਡੂ ਦੇ ਵਿਦਿਆਰਥੀਆਂ ਦੀ ਊਰਜਾ ਅਤੇ ਉਤਸੁਕਤਾ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੂੰ ਵਣਕਮ ਕਹਿ ਕੇ ਸਵਾਗਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨਾਲ ਹਲਕੀ-ਫੁਲਕੀ ਗੱਲਬਾਤ ਕੀਤੀ। ਵਿਦਿਆਰਥੀਆਂ ਨੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਦੇਖ ਕੇ ਉਨ੍ਹਾਂ ਨੂੰ ਆਪਣੀਆਂ ਅੱਖਾਂ ’ਤੇ ਵਿਸ਼ਵਾਸ ਨਹੀਂ ਹੋਇਆ। ਉਹ ਇੱਕ ਸ਼ਾਨਦਾਰ ਆਗਮਨ ਦੀ ਉਮੀਦ ਕਰ ਰਹੇ ਸਨ, ਪਰ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਨੇ ਬਹੁਤ ਹੀ ਸਾਦੇ, ਨਿਮਰ ਅਤੇ ਸਹਿਜ ਪਾਇਆ। ਇੱਕ ਵਿਦਿਆਰਥੀ ਨੇ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਮੌਜੂਦਗੀ ਨਾਲ ਉਨ੍ਹਾਂ ਨੂੰ ਰੁਮਾਂਚਿਤ ਮਹਿਸੂਸ ਹੋਇਆ।ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਦੀ ਬੇਅੰਤ ਸਮਰੱਥਾ ਅਤੇ ‘ਪ੍ਰੀਕਸ਼ਾ ਪੇ ਚਰਚਾ' ਦੀ ਪ੍ਰੇਰਨਾਦਾਇਕ ਭਾਵਨਾ ਨੂੰ ਦਰਸਾਉਂਦਿਆ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
February 09th, 09:06 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸਾਡੇ ਵਿਦਿਆਰਥੀ ਵਿਲੱਖਣ ਪ੍ਰਤਿਭਾ ਦੇ ਧਨੀ ਹਨ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੀ ਪੂਰੀ ਸਮਰੱਥਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ‘ਪ੍ਰੀਕਸ਼ਾ ਪੇ ਚਰਚਾ' ਦਾ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਹੁਨਰ ਦੀ ਸਹੀ ਵਰਤੋਂ ਕਰਕੇ ਨਿੱਜੀ ਵਿਕਾਸ ਅਤੇ ਸਫਲਤਾ ਦਾ ਰਸਤਾ ਦਿਖਾਉਣਾ ਹੈ।“ਪ੍ਰੀਕਸ਼ਾ ਪੇ ਚਰਚਾ 2026” ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
February 06th, 10:21 am
ਵਿਦਿਆਰਥੀ- ਮੈਂ ਸਾਨਵੀ ਆਚਾਰੀਆ, ਤੁਹਾਡੇ ਹੀ ਰਾਜ ਭਾਵ ਗੁਜਰਾਤ ਤੋਂ ਹਾਂ। ਮੇਰਾ ਪਹਿਲਾ ਸਵਾਲ ਇਹ ਹੈ ਕਿ ਮਾਤਾ-ਪਿਤਾ ਵੀ ਸਾਡੀ ਚਿੰਤਾ ਕਰਦੇ ਹਨ, ਅਧਿਆਪਕ ਵੀ ਸਾਨੂੰ ਸਪੋਰਟ ਕਰਦੇ ਹਨ। ਪਰ ਮੁਸ਼ਕਿਲ ਓਦੋਂ ਆ ਜਾਂਦੀ ਹੈ ਜਦੋਂ ਟੀਚਰਸ ਸਾਨੂੰ ਪੜ੍ਹਾਈ ਦਾ ਇੱਕ ਵੱਖਰਾ ਤਰੀਕਾ ਦੱਸਦੇ ਹਨ। ਮਾਤਾ-ਪਿਤਾ ਇੱਕ ਵੱਖ ਤਰ੍ਹਾਂ ਨਾਲ ਬੋਲਦੇ ਹਨ ਕਿ ਇਸ ਤਰੀਕੇ ਨਾਲ ਪੜ੍ਹੋ ਅਤੇ ਬੱਚਿਆਂ ਵਿੱਚ ਤਾਂ ਵੱਖਰਾ ਟ੍ਰੈਂਡ ਹੀ ਚੱਲ ਰਿਹਾ ਹੁੰਦਾ ਹੈ, ਤਾਂ ਉਸ ਸਮੇਂ ਅਸੀਂ ਉਲਝ ਜਾਂਦੇ ਹਾਂ ਕਿ ਕਿਹੜਾ ਤਰੀਕਾ ਸਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 'ਪ੍ਰੀਕਸ਼ਾ ਪੇ ਚਰਚਾ 2026' ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
February 06th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਪ੍ਰੀਕਸ਼ਾ ਪੇ ਚਰਚਾ' (ਪੀਪੀਸੀ) ਦੇ 9ਵੇਂ ਐਡੀਸ਼ਨ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਦਿੱਲੀ ਵਿਖੇ ਆਪਣੇ ਨਿਵਾਸ ਸਥਾਨ 'ਤੇ ਐਗਜ਼ਾਮ ਵਾਰੀਅਰਜ਼ (ਪ੍ਰੀਖਿਆ ਯੋਧਿਆਂ) ਨਾਲ ਇੱਕ ਗੈਰ-ਰਸਮੀ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਦੇਵਮੋਗਰਾ, ਕੋਇੰਬਟੂਰ, ਰਾਏਪੁਰ, ਗੁਹਾਟੀ ਅਤੇ ਦਿੱਲੀ ਦੇ 7, ਲੋਕ ਕਲਿਆਣ ਮਾਰਗ ਵਿਖੇ ‘ਪਰੀਕਸ਼ਾ ਪੇ ਚਰਚਾ’ ਦੇ ਵਿਸ਼ੇਸ਼ ‘ਐਗਜ਼ਾਮ ਵਾਰੀਅਰਜ਼’ ਐਪੀਸੋਡ ਦੇਖਣ ਦੀ ਅਪੀਲ ਕੀਤੀ
February 03rd, 04:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਗਰਿਕਾਂ ਨੂੰ 6 ਫ਼ਰਵਰੀ, 2026 ਨੂੰ ਪ੍ਰਸਾਰਿਤ ਹੋਣ ਵਾਲੇ ਵਿਸ਼ੇਸ਼ ਪਰੀਕਸ਼ਾ ਪੇ ਚਰਚਾ ਐਪੀਸੋਡ ਦੇਖਣ ਦੀ ਅਪੀਲ ਕੀਤੀ ਤਾਂ ਜੋ ਉਹ ਇਨ੍ਹਾਂ ਦਿਲਚਸਪ ਗੱਲਬਾਤਾਂ ਅਤੇ ਭਾਰਤ ਦੇ ਨੌਜਵਾਨਾਂ ਦੀ ਸਮੂਹਿਕ ਭਾਵਨਾ ਨੂੰ ਦੇਖ ਸਕਣ।ਪ੍ਰਧਾਨ ਮੰਤਰੀ ਨੇ ਇਸ ਸਾਲ ਦੇ #ਪਰੀਕਸ਼ਾਪੇਚਰਚਾ ਲਈ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਤੋਂ ਵਿਚਾਰ ਮੰਗੇ
January 07th, 07:05 pm
ਜਿਵੇਂ-ਜਿਵੇਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨੇੜੇ ਆ ਰਹੀਆਂ ਹਨ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਇੱਕ ਵਾਰ ਫਿਰ ਬਹੁਤ ਉਡੀਕ ਕੀਤੇ ਜਾਣ ਵਾਲੇ ਸਲਾਨਾ ਪ੍ਰੋਗਰਾਮ 'ਪ੍ਰੀਕਸ਼ਾ ਪੇ ਚਰਚਾ' ਵਿੱਚ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਨਗੇ।ਮਨ ਕੀ ਬਾਤ ਦੀ 120ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (30.03.2025)
March 30th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ਅੱਜ, ਇਸ ਸ਼ੁਭ ਦਿਨ 'ਤੇ, ਮੈਨੂੰ ਤੁਹਾਡੇ ਨਾਲ 'ਮਨ ਕੀ ਬਾਤ' ਸਾਂਝੀ ਕਰਨ ਦਾ ਮੌਕਾ ਮਿਲਿਆ ਹੈ। ਅੱਜ ਚੈਤ ਮਹੀਨੇ ਦੇ ਸ਼ੁਕਲ ਪੱਖ ਦੀ ਪ੍ਰਤੀਪਦਾ ਤਾਰੀਖ ਹੈ। ਅੱਜ ਤੋਂ ਚੈਤ ਦੇ ਨਵਰਾਤ੍ਰਿਆਂ ਦੀ ਸ਼ੁਰੂਆਤ ਹੋ ਰਹੀ ਹੈ। ਭਾਰਤੀ ਨਵਾਂ ਸਾਲ ਵੀ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਵਾਰ ਵਿਕਰਮ ਸੰਵਤ 2082 ਸ਼ੁਰੂ ਹੋ ਰਿਹਾ ਹੈ। ਇਸ ਸਮੇਂ ਮੇਰੇ ਸਾਹਮਣੇ ਤੁਹਾਡੀਆਂ ਬਹੁਤ ਸਾਰੀਆਂ ਚਿੱਠੀਆਂ ਪਈਆਂ ਹਨ। ਕੁਝ ਬਿਹਾਰ ਤੋਂ ਹਨ, ਕੁਝ ਬੰਗਾਲ ਤੋਂ ਹਨ, ਕੁਝ ਤਮਿਲ ਨਾਡੂ ਤੋਂ ਹਨ, ਕੁਝ ਗੁਜਰਾਤ ਤੋਂ ਹਨ। ਇਨ੍ਹਾਂ ਵਿੱਚ ਲੋਕਾਂ ਨੇ ਆਪਣੇ ਵਿਚਾਰ ਬਹੁਤ ਹੀ ਦਿਲਚਸਪ ਢੰਗ ਨਾਲ ਲਿਖੇ ਹਨ। ਕਈ ਚਿੱਠੀਆਂ ਵਿੱਚ ਸ਼ੁਭਕਾਮਨਾਵਾਂ ਅਤੇ ਵਧਾਈ ਸੰਦੇਸ਼ ਵੀ ਹੁੰਦੇ ਹਨ। ਪਰ ਅੱਜ ਮੇਰਾ ਮਨ ਕਰਦਾ ਹੈ ਕਿ ਮੈਂ ਤੁਹਾਡੇ ਨਾਲ ਕੁਝ ਸੰਦੇਸ਼ ਸਾਂਝੇ ਕਰਾਂ –ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਦੇ ਨਾਲ ਪ੍ਰਧਾਨ ਮੰਤਰੀ ਦੀ ਬਾਤਚੀਤ ਦਾ ਮੂਲ-ਪਾਠ
March 16th, 11:47 pm
ਪ੍ਰਧਾਨ ਮੰਤਰੀ -ਮੇਰੀ ਜੋ ਤਾਕਤ ਹੈ, ਉਹ ਮੋਦੀ ਨਹੀਂ ਹੈ, 140 ਕਰੋੜ ਦੇਸ਼ਵਾਸੀ ਹਜ਼ਾਰਾਂ ਸਾਲ ਦੀ ਮਹਾਨ ਸੰਸਕ੍ਰਿਤੀ, ਪਰੰਪਰਾ ਉਹ ਹੀ ਮੇਰੀ ਸਮਰੱਥਾ ਹੈ। ਇਸ ਲਈ ਮੈਂ ਜਿੱਥੇ ਭੀ ਜਾਂਦਾ ਹਾਂ, ਤਾਂ ਮੋਦੀ ਨਹੀਂ ਜਾਂਦਾ ਹੈ, ਹਜ਼ਾਰਾਂ ਸਾਲ ਦੀ ਵੇਦ ਤੋਂ ਵਿਵੇਕਾਨੰਦ ਦੀ ਮਹਾਨ ਪਰੰਪਰਾ ਨੂੰ 140 ਕਰੋੜ ਲੋਕਾਂ, ਉਨ੍ਹਾਂ ਦੇ ਸੁਪਨਿਆਂ ਨੂੰ ਲੈ ਕੇ, ਉਨ੍ਹਾਂ ਦੀਆਂ ਆਕਾਂਖਿਆਵਾਂ ਨੂੰ ਲੈ ਕੇ ਮੈਂ ਨਿਕਲਦਾ ਹਾਂ ਅਤੇ ਇਸ ਲਈ ਮੈਂ ਦੁਨੀਆ ਦੇ ਕਿਸੇ ਨੇਤਾ ਨਾਲ ਹੱਥ ਮਿਲਾਉਂਦਾ ਹਾਂ ਨਾ, ਤਾਂ ਮੋਦੀ ਹੱਥ ਨਹੀਂ ਮਿਲਾਉਂਦਾ ਹੈ, 140 ਕਰੋੜ ਲੋਕਾਂ ਦਾ ਹੱਥ ਹੁੰਦਾ ਹੈ ਉਹ। ਤਾਂ ਸਮਰੱਥਾ ਮੋਦੀ ਦੀ ਨਹੀਂ ਹੈ, ਸਮਰੱਥਾ ਭਾਰਤ ਦੀ ਹੈ। ਜਦੋਂ ਭੀ ਅਸੀਂ ਸ਼ਾਂਤੀ ਦੇ ਲਈ ਬਾਤ ਕਰਦੇ ਹਾਂ, ਤਾਂ ਵਿਸ਼ਵ ਸਾਨੂੰ ਸੁਣਦਾ ਹੈ। ਕਿਉਂਕਿ ਇਹ ਬੁੱਧ ਦੀ ਭੂਮੀ ਹੈ, ਇਹ ਮਹਾਤਮਾ ਗਾਂਧੀ ਦੀ ਭੂਮੀ ਹੈ, ਤਾਂ ਵਿਸ਼ਵ ਸਾਨੂੰ ਸੁਣਦਾ ਹੈ ਅਤੇ ਅਸੀਂ ਸੰਘਰਸ਼ ਦੇ ਪੱਖ ਦੇ ਹਾਂ ਹੀ ਨਹੀਂ। ਅਸੀਂ ਤਾਲਮੇਲ ਦੇ ਪੱਖ ਦੇ ਹਾਂ। ਨਾ ਅਸੀਂ ਪ੍ਰਕ੍ਰਿਤੀ ਨਾਲ ਸੰਘਰਸ਼ ਚਾਹੁੰਦੇ ਹਾਂ, ਨਾ ਅਸੀਂ ਰਾਸ਼ਟਰਾਂ ਦੇ ਦਰਮਿਆਨ ਸੰਘਰਸ਼ ਚਾਹੁੰਦੇ ਹਾਂ, ਅਸੀਂ ਤਾਲਮੇਲ ਚਾਹੁਣ ਵਾਲੇ ਲੋਕ ਹਾਂ ਅਤੇ ਉਸ ਵਿੱਚ ਅਗਰ ਕੋਈ ਭੂਮਿਕਾ ਅਸੀਂ ਅਦਾ ਕਰ ਸਕਦੇ ਹਾਂ, ਤਾਂ ਅਸੀਂ ਨਿਰੰਤਰ ਅਦਾ ਕਰਨ ਦਾ ਪ੍ਰਯਤਨ ਕੀਤਾ ਹੈ। ਮੇਰਾ ਜੀਵਨ ਬਹੁਤ ਹੀ ਅਤਿਅੰਤ ਗ਼ਰੀਬੀ ਤੋਂ ਨਿਕਲਿਆ ਸੀ। ਲੇਕਿਨ ਅਸੀਂ ਕਦੇ ਗ਼ਰੀਬੀ ਦਾ ਕਦੇ ਬੋਝ ਨਹੀਂ ਫੀਲ ਕੀਤਾ, ਕਿਉਂਕਿ ਜੋ ਵਿਅਕਤੀ ਵਧੀਆ ਜੁੱਤੇ ਪਹਿਨਦਾ ਹੈ ਅਤੇ ਅਗਰ ਉਸ ਦੇ ਜੁੱਤੇ ਨਹੀਂ ਹਨ, ਤਾਂ ਉਸ ਨੂੰ ਲਗਦਾ ਹੈ ਯਾਰ ਇਹ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ
March 16th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੱਖ-ਵੱਖ ਵਿਸ਼ਿਆਂ ਬਾਰੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ। ਇੱਕ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਿਉਂ ਵਰਤ ਰੱਖਦੇ ਹਨ ਅਤੇ ਉਹ ਕਿਵੇਂ ਪ੍ਰਬੰਧਨ ਕਰਦੇ ਹਨ, ਤਾਂ ਪ੍ਰਧਾਨ ਮੰਤਰੀ ਨੇ ਲੈਕਸ ਫ੍ਰਿਡਮੈਨ ਦਾ ਪ੍ਰਧਾਨ ਮੰਤਰੀ ਪ੍ਰਤੀ ਸਤਿਕਾਰ ਦੇ ਪ੍ਰਤੀਕ ਵਜੋਂ ਵਰਤ ਰੱਖਣ ਲਈ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਭਾਰਤ ਵਿੱਚ, ਧਾਰਮਿਕ ਪਰੰਪਰਾਵਾਂ ਰੋਜ਼ਾਨਾ ਜੀਵਨ ਨਾਲ ਗਹਿਰਾਈ ਨਾਲ ਜੁੜੀਆਂ ਹੋਈਆਂ ਹਨ, ਉਨ੍ਹਾਂ ਨੇ ਅੱਗੇ ਕਿਹਾ ਕਿ ਹਿੰਦੂ ਧਰਮ ਸਿਰਫ਼ ਰਸਮਾਂ ਬਾਰੇ ਨਹੀਂ ਹੈ ਬਲਕਿ ਜੀਵਨ ਨੂੰ ਦਰਸਾਉਣ ਵਾਲਾ ਇੱਕ ਦਰਸ਼ਨ ਹੈ, ਜਿਵੇਂ ਕਿ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੁਆਰਾ ਇਸ ਦੀ ਵਿਆਖਿਆ ਕੀਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਰਤ ਅਨੁਸ਼ਾਸਨ ਪੈਦਾ ਕਰਨ ਅਤੇ ਅੰਦਰੂਨੀ ਅਤੇ ਬਾਹਰੀ ਖ਼ੁਦੀ ਨੂੰ ਸੰਤੁਲਿਤ ਕਰਨ ਦਾ ਇੱਕ ਸਾਧਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਰਤ ਰੱਖਣ ਨਾਲ ਇੰਦਰੀਆਂ ਤੇਜ਼ ਹੁੰਦੀਆਂ ਹਨ, ਜਿਸ ਨਾਲ ਉਹ ਵਧੇਰੇ ਸੰਵੇਦਨਸ਼ੀਲ ਅਤੇ ਜਾਗਰੂਕ ਹੋ ਜਾਂਦੀਆਂ ਹਨ। ਉਨ੍ਹਾਂ ਨੇ ਦੇਖਿਆ ਕਿ ਵਰਤ ਦੌਰਾਨ, ਕੋਈ ਵੀ ਸੂਖਮ ਖੁਸ਼ਬੂਆਂ ਅਤੇ ਵੇਰਵਿਆਂ ਨੂੰ ਹੋਰ ਸਪਸ਼ਟ ਰੂਪ ਵਿੱਚ ਮਹਿਸੂਸ ਕਰ ਸਕਦਾ ਹੈ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਸੋਚਣ ਦੀ ਪ੍ਰਕਿਰਿਆ ਤੇਜ਼ ਹੁੰਦੀ ਹੈ, ਨਵੇਂ ਦ੍ਰਿਸ਼ਟੀਕੋਣ ਮਿਲਦੇ ਹਨ ਅਤੇ ਨਿਵੇਕਲੀ ਸੋਚ ਨੂੰ ਉਤਸ਼ਾਹ ਮਿਲਦਾ ਹੈ। ਸ਼੍ਰੀ ਮੋਦੀ ਨੇ ਸਪਸ਼ਟ ਕੀਤਾ ਕਿ ਵਰਤ ਰੱਖਣ ਦਾ ਮਤਲਬ ਸਿਰਫ਼ ਭੋਜਨ ਤੋਂ ਪਰਹੇਜ਼ ਕਰਨਾ ਨਹੀਂ ਹੈ; ਇਸ ਵਿੱਚ ਤਿਆਰੀ ਅਤੇ ਡੀਟੌਕਸੀਫਿਕੇਸ਼ਨ ਦੀ ਇੱਕ ਵਿਗਿਆਨਕ ਪ੍ਰਕਿਰਿਆ ਸ਼ਾਮਲ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਈ ਦਿਨ ਪਹਿਲਾਂ ਤੋਂ ਆਯੁਰਵੈਦਿਕ ਅਤੇ ਯੋਗ ਅਭਿਆਸਾਂ ਦੀ ਪਾਲਣਾ ਕਰਕੇ ਆਪਣੇ ਸਰੀਰ ਨੂੰ ਵਰਤ ਲਈ ਤਿਆਰ ਕਰਦੇ ਹਨ ਅਤੇ ਇਸ ਸਮੇਂ ਦੌਰਾਨ ਹਾਈਡ੍ਰੇਸ਼ਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹਨ। ਇੱਕ ਵਾਰ ਵਰਤ ਸ਼ੁਰੂ ਹੋਣ ਤੋਂ ਬਾਅਦ, ਉਹ ਇਸ ਨੂੰ ਸ਼ਰਧਾ ਅਤੇ ਸਵੈ-ਅਨੁਸ਼ਾਸਨ ਦੇ ਇੱਕ ਕਾਰਜ ਵਜੋਂ ਵੇਖਦੇ ਹਨ, ਜਿਸ ਨਾਲ ਗਹਿਰਾ ਆਤਮ-ਨਿਰੀਖਣ ਅਤੇ ਧਿਆਨ ਕੇਂਦ੍ਰਿਤ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਸਾਂਝਾ ਕੀਤਾ ਕਿ ਉਨ੍ਹਾਂ ਦੇ ਵਰਤ ਰੱਖਣ ਦੇ ਅਭਿਆਸ ਦੀ ਸ਼ੁਰੂਆਤ ਨਿਜੀ ਅਨੁਭਵ ਤੋਂ ਹੋਈ ਸੀ, ਜੋ ਉਨ੍ਹਾਂ ਦੇ ਸਕੂਲ ਦੇ ਦਿਨਾਂ ਦੌਰਾਨ ਮਹਾਤਮਾ ਗਾਂਧੀ ਦੁਆਰਾ ਪ੍ਰੇਰਿਤ ਇੱਕ ਅੰਦੋਲਨ ਨਾਲ ਸ਼ੁਰੂ ਹੋਈ ਸੀ। ਉਨ੍ਹਾਂ ਨੇ ਆਪਣੇ ਪਹਿਲੇ ਵਰਤ ਦੌਰਾਨ ਊਰਜਾ ਅਤੇ ਜਾਗਰੂਕਤਾ ਦਾ ਉਛਾਲ਼ ਮਹਿਸੂਸ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਦੀ ਪਰਿਵਰਤਨਸ਼ੀਲ ਸ਼ਕਤੀ ਬਾਰੇ ਯਕੀਨ ਦਿਵਾਇਆ। ਉਨ੍ਹਾਂ ਨੇ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਉਨ੍ਹਾਂ ਦੇ ਵਿਚਾਰ ਵਧੇਰੇ ਸੁਤੰਤਰ ਅਤੇ ਰਚਨਾਤਮਕ ਤੌਰ 'ਤੇ ਵਹਿੰਦੇ ਹਨ, ਜਿਸ ਲਈ ਇਹ ਆਪਣੇ ਆਪ ਨੂੰ ਪ੍ਰਗਟ ਕਰਨ ਦਾ ਇੱਕ ਸ਼ਾਨਦਾਰ ਅਨੁਭਵ ਪ੍ਰਦਾਨ ਕਰਦੇ ਹਨ।ਜਦੋਂ ਗੱਲ ਸੰਪੂਰਨ ਸਿਹਤ ਅਤੇ ਮਾਨਸਿਕ ਸ਼ਾਂਤੀ ਦੀ ਆਉਂਦੀ ਹੈ, ਤਾਂ ਸਦਗੁਰੂ ਜੱਗੀ ਵਾਸੂਦੇਵ ਹਮੇਸ਼ਾ ਸਭ ਤੋਂ ਪ੍ਰੇਰਣਾਦਾਇਕ ਸ਼ਖਸੀਅਤਾਂ ਵਿੱਚੋਂ ਇੱਕ ਰਹਿੰਦੇ ਹਨ: ਪ੍ਰਧਾਨ ਮੰਤਰੀ
February 14th, 08:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਜਦੋਂ ਗੱਲ ਸੰਪੂਰਨ ਸਿਹਤ ਅਤੇ ਮਾਨਸਿਕ ਸ਼ਾਂਤੀ ਦੀ ਆਉਂਦੀ ਹੈ, ਤਾਂ ਸਦਗੁਰੂ ਜੱਗੀ ਵਾਸੂਦੇਵ ਹਮੇਸ਼ਾ ਸਭ ਤੋਂ ਪ੍ਰੇਰਣਾਦਾਇਕ ਸ਼ਖਸੀਅਤਾਂ ਵਿੱਚੋਂ ਇੱਕ ਰਹਿੰਦੇ ਹਨ। ਉਨ੍ਹਾਂ ਨੇ ਸਾਰਿਆਂ ਨੂੰ ਕੱਲ੍ਹ ਪਰੀਕਸ਼ਾ ਪੇ ਚਰਚਾ ਦਾ ਚੌਥਾ ਸੰਸਕਰਣ ਦੇਖਣ ਦੀ ਤਾਕੀਦ ਕੀਤੀ।ਉੱਦਮੀ ਨਿਖਿਲ ਕਾਮਥ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
January 10th, 02:15 pm
ਕਰੈਕਟ ਸਰ, In depth ਵਿੱਚ ਕਰਦੇ ਹਨ ਜ਼ਿਆਦਾਤਰ ਪੌਡਕਾਸਟ ਜੋ ਅਸੀਂ ਕੀਤਾ ਹੈ .. is about entrepreneurship ਸਾਡੀ ਔਡੀਅੰਸ ਪੂਰੀ ਉਹ category ਹੈ 15-40, ਜਿਨ੍ਹਾਂ ਨੂੰ ਪਹਿਲੀ ਵਾਰ ਐਟਰਪ੍ਰੈਂਯਰਸ਼ਿਪ ਸਟਾਰਟ ਕਰਨਾ ਹੈ ਤਾਂ ਅਸੀਂ ਕਰਦੇ ਹਾਂ ਆਰਟੀਫੀਸ਼ਿਅਲ ਇੰਟੈਲੀਜੈਂਸ ਬਾਰੇ ਇੱਕ ਐਪੀਸੌਡ ਮੇਟਾ ਬਾਰੇ ਇੱਕ ਐਪੀਸੌਡ ਫਾਰਮਾਸਿਊਟਿਕਲ ਚੀਜਾਂ ਬਾਰੇ ਅਜਿਹੇ ਵੇਰੀ ਸਪੈਸੀਫਿਕ ਸਬਜੇਕਟ ਕਰਦੇ ਹਨ ਅਤੇ ਅਤੇ ਇੱਕ ਚੀਜ਼ ਅਸੀਂ ਹੁਣੇ ਸ਼ੁਰੂ ਕੀਤੀ ਹੈ People , ਜਿਸ ਵਿੱਚ ਅਸੀਂ ਬਿਲ ਗੇਟ੍ਸ ਅਜਿਹੇ ਕੁਝ ਲੋਕਾਂ ਦੇ ਨਾਲ ਗੱਲਾਂ ਕੀਤੀਆਂ ਹਨ but again very specific to the industry they belong to .ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਪਹਿਲੇ ਪੌਡਕਾਸਟ ਵਿੱਚ ਉਦਯੋਗਪਤੀ ਨਿਖਿਲ ਕਾਮਥ ਨਾਲ ਗੱਲਬਾਤ ਕੀਤੀ
January 10th, 02:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਪਹਿਲੇ ਪੌਡਕਾਸਟ ਵਿੱਚ ਉੱਦਮੀ ਅਤੇ ਨਿਵੇਸ਼ਕ ਨਿਖਿਲ ਕਾਮਥ ਨਾਲ ਵੱਖ-ਵੱਖ ਵਿਸ਼ਿਆਂ 'ਤੇ ਗੱਲਬਾਤ ਕੀਤੀ। ਆਪਣੇ ਬਚਪਨ ਬਾਰੇ ਪੁੱਛੇ ਜਾਣ 'ਤੇ ਪ੍ਰਧਾਨ ਮੰਤਰੀ ਨੇ ਆਪਣੇ ਸ਼ੁਰੂਆਤੀ ਜੀਵਨ ਦੇ ਤਜ਼ਰਬੇ ਸਾਂਝੇ ਕੀਤੇ ਅਤੇ ਉੱਤਰੀ ਗੁਜਰਾਤ ਦੇ ਮੇਹਸਾਣਾ ਜ਼ਿਲ੍ਹੇ ਦੇ ਛੋਟੇ ਜਿਹੇ ਕਸਬੇ ਵਡਨਗਰ ਵਿੱਚ ਆਪਣੀਆਂ ਜੜ੍ਹਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਗਾਇਕਵਾੜ ਰਾਜ ਦਾ ਇੱਕ ਸ਼ਹਿਰ, ਵਡਨਗਰ, ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਲਈ ਜਾਣਿਆ ਜਾਂਦਾ ਸੀ, ਜਿਸ ਵਿੱਚ ਇੱਕ ਤਲਾਬ, ਡਾਕਘਰ ਅਤੇ ਲਾਇਬ੍ਰੇਰੀ ਵਰਗੀਆਂ ਜ਼ਰੂਰੀ ਸਹੂਲਤਾਂ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਗਾਇਕਵਾੜ ਰਾਜ ਪ੍ਰਾਇਮਰੀ ਸਕੂਲ ਅਤੇ ਭਾਗਵਤਾਚਾਰਯਾ ਨਾਰਾਇਣਾਚਾਰਯਾ ਹਾਈ ਸਕੂਲ ਵਿੱਚ ਆਪਣੇ ਸਕੂਲ ਦੇ ਦਿਨਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਇੱਕ ਦਿਲਚਸਪ ਕਿੱਸਾ ਸਾਂਝਾ ਕੀਤਾ ਕਿ ਕਿਵੇਂ ਉਨ੍ਹਾਂ ਨੇ ਇੱਕ ਵਾਰ ਚੀਨੀ ਦੂਤਾਵਾਸ ਨੂੰ ਚੀਨੀ ਦਾਰਸ਼ਨਿਕ ਜ਼ੁਆਨਜ਼ਾਂਗ 'ਤੇ ਬਣੀ ਇੱਕ ਫਿਲਮ ਬਾਰੇ ਲਿਖਿਆ ਸੀ, ਜਿਨ੍ਹਾਂ ਨੇ ਵਡਨਗਰ ਵਿੱਚ ਕਾਫੀ ਸਮਾਂ ਬਿਤਾਇਆ ਸੀ। ਉਨ੍ਹਾਂ ਨੇ 2014 ਦੇ ਇੱਕ ਅਨੁਭਵ ਦਾ ਵੀ ਜ਼ਿਕਰ ਕੀਤਾ ਜਦੋਂ ਉਹ ਭਾਰਤ ਦੇ ਪ੍ਰਧਾਨ ਮੰਤਰੀ ਬਣੇ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਗੁਜਰਾਤ ਅਤੇ ਵਡਨਗਰ ਦਾ ਦੌਰਾ ਕਰਨ ਦੀ ਇੱਛਾ ਪ੍ਰਗਟ ਕੀਤੀ ਸੀ ਅਤੇ ਰਾਸ਼ਟਰਪਤੀ ਨੇ ਜ਼ੁਆਨਜ਼ਾਂਗ ਅਤੇ ਉਨ੍ਹਾਂ ਦੇ ਦੋਵਾਂ ਜੱਦੀ ਸ਼ਹਿਰਾਂ ਵਿਚਕਾਰ ਇਤਿਹਾਸਕ ਸਬੰਧ ਦਾ ਹਵਾਲਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਇਹ ਸਬੰਧ ਦੋਵਾਂ ਦੇਸ਼ਾਂ ਵਿਚਕਾਰ ਸਾਂਝੀ ਵਿਰਾਸਤ ਅਤੇ ਮਜ਼ਬੂਤ ਸਬੰਧਾਂ ਨੂੰ ਉਜਾਗਰ ਕਰਦਾ ਹੈ।ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਪਹਿਲੇ ‘ਰਾਸ਼ਟਰੀ ਰਚਨਾਕਰ ਪੁਰਸਕਾਰ’('National Creators Awards') ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 08th, 10:46 am
ਇਸ ਕਾਰਜਕ੍ਰਮ ਵਿੱਚ ਉਪਸਥਿਤ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ ਜੀ, ਜੂਰੀ ਮੈਂਬਰਸ ਭਾਈ ਪ੍ਰਸੂਨ ਜੋਸ਼ੀ ਜੀ, ਰੂਪਾਲੀ ਗਾਂਗੁਲੀ ਜੀ, ਦੇਸ਼ ਦੇ ਕੋਣੇ-ਕੋਣੇ ਤੋਂ ਇੱਥੇ ਉਪਸਥਿਤ ਸਾਰੇ ਕੰਟੈਂਟ ਕ੍ਰਿਏਟਰਸ, ਦੇਸ਼ ਦੇ ਕੋਣੇ-ਕੋਣੇ ਵਿੱਚ ਇਸ ਆਯੋਜਨ ਨੂੰ ਦੇਖ ਰਹੇ ਮੇਰੇ ਸਾਰੇ ਯੁਵਾ ਸਾਥੀ ਅਤੇ ਸਾਰੇ ਹੋਰ ਮਹਾਨੁਭਾਵ। ਆਪ ਸਭ ਦਾ ਸੁਆਗਤ ਹੈ, ਆਪ ਸਭ ਦਾ ਅਭਿਨੰਦਨ ਹੈ। ਅਤੇ ਆਪ (ਤੁਸੀਂ) ਉਹ ਲੋਕ ਹੋ, ਜਿਨ੍ਹਾਂ ਨੇ ਆਪਣੀ ਜਗ੍ਹਾ ਬਣਾਈ ਹੈ, ਅਤੇ ਇਸ ਲਈ ਅੱਜ ਉਸ ਜਗ੍ਹਾ ‘ਤੇ ਆਪ ਹੋ- ਭਾਰਤ ਮੰਡਪਮ। ਅਤੇ ਬਾਹਰ ਸਿੰਬਲ ਭੀ creativity ਨਾਲ ਜੁੜਿਆ ਹੈ ਆਉਂਦੇ ਹੀ, ਅਤੇ ਇਹੀ ਜਗ੍ਹਾ ਹੈ, ਜਿੱਥੇ ਜੀ-20 ਤੋਂ ਸਾਰੇ ਮੁਖੀਆ ਇੱਥੇ ਇੱਕਠੇ ਹੋਏ ਸਨ, ਅਤੇ ਅੱਗੇ ਦੀ ਦੁਨੀਆ ਕਿਵੇਂ create ਕਰਨੀ ਹੈ ਇਸ ਦੀ ਚਰਚਾ ਕਰ ਰਹੇ ਸਨ। ਅਤੇ ਅੱਜ ਤੁਸੀਂ (ਆਪ) ਲੋਕ ਹੋ ਜੋ ਭਾਰਤ ਦਾ ਭਵਿੱਖ ਕਿਵੇਂ create ਕਰਨਾ, ਉਸ ਦੀ ਚਰਚਾ ਕਰਨ ਦੇ ਲਈ ਆਏ ਹੋ।ਪ੍ਰਧਾਨ ਮੰਤਰੀ ਨੇ ਪਹਿਲੇ ਨੈਸ਼ਨਲ ਕ੍ਰਿਏਟਰਸ ਅਵਾਰਡ (ਰਾਸ਼ਟਰੀ ਰਚਨਾਕਾਰ ਪੁਰਸਕਾਰ) ਦੇ ਜੇਤੂਆਂ ਦੇ ਨਾਲ ਗੱਲਬਾਤ ਕੀਤੀ
March 08th, 10:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਪਹਿਲਾ ਨੈਸ਼ਨਲ ਕ੍ਰਿਏਟਰਸ ਅਵਾਰਡ ਪ੍ਰਦਾਨ ਕੀਤਾ। ਉਨ੍ਹਾਂ ਨੇ ਜੇਤੂਆਂ ਦੇ ਨਾਲ ਸੰਖੇਪ ਗੱਲਬਾਤ ਭੀ ਕੀਤੀ। ਸਕਾਰਾਤਮਕ ਬਦਲਾਅ ਲਿਆਉਣ ਵਾਸਤੇ ਰਚਨਾਤਮਕਤਾ ਦਾ ਉਪਯੋਗ ਕਰਨ ਦੇ ਲਈ ਇਸ ਅਵਾਰਡ (ਪੁਰਸਕਾਰ) ਦੀ ਕਲਪਨਾ ਇੱਕ ਲਾਂਚਪੈਡ ਦੇ ਰੂਪ ਵਿੱਚ ਕੀਤੀ ਗਈ ਹੈ।‘ਪਰੀਕਸ਼ਾ ਪੇ ਚਰਚਾ’ (Pariksha Pe Charcha) ਦੀ ਉਤਸੁਕਤਾ ਨਾਲ ਪਰਤੀਖਿਆ ਕਰ ਰਿਹਾ ਹਾਂ: ਪ੍ਰਧਾਨ ਮੰਤਰੀ
January 27th, 08:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਉਹ ‘ਪਰੀਕਸ਼ਾ ਪੇ ਚਰਚਾ’ ('Pariksha Pe Charcha') ਵਿੱਚ ਪਰੀਖਿਆ ਜੋਧਿਆਂ (exam warriors) ਦੀ ਉਤਸੁਕਤਾ ਨਾਲ ਪਰਤੀਖਿਆ ਕਰ ਰਹੇ ਹਨ।ਪਰੀਕਸ਼ਾ ਪੇ ਚਰਚਾ (Pariksha Pe Charcha) ਦਾ ਉਦੇਸ਼ ਤਣਾਅ ਨੂੰ ਸਫ਼ਲਤਾ ਵਿੱਚ ਬਦਲਣਾ, ਪਰੀਖਿਆ ਜੋਧਿਆਂ ( Exam Warriors) ਨੂੰ ਮੁਸਕਾਨ ਦੇ ਨਾਲ ਪਰੀਖਿਆਵਾਂ ਦੇਣ ਦੇ ਸਮਰੱਥ ਬਣਾਉਣਾ ਹੈ: ਪ੍ਰਧਾਨ ਮੰਤਰੀ
December 14th, 11:22 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਪਰੀਕਸ਼ਾ ਪੇ ਚਰਚਾ (Pariksha Pe Charcha) ਦਾ ਉਦੇਸ਼ ਤਣਾਅ ਨੂੰ ਸਫ਼ਲਤਾ ਵਿੱਚ ਬਦਲਣਾ ਹੈ, ਜਿਸ ਨਾਲ ਪਰੀਖਿਆ ਜੋਧੇ (Exam Warriors) ਮੁਸਕਰਾਹਟ ਦੇ ਨਾਲ ਪਰੀਖਿਆ ਦੇ ਸਕਣ।'ਇਗਜ਼ਾਮ ਵਾਰੀਅਰਸ' ਪੁਸਤਕ ਦਾ ਉਦੇਸ਼ ਵਿਦਿਆਰਥੀਆਂ ਨੂੰ ਪਰੀਖਿਆ ਸਬੰਧੀ ਹਰ ਤਰ੍ਹਾਂ ਦੇ ਤਣਾਅ ਤੋਂ ਮੁਕਤ ਰੱਖਣਾ: ਪ੍ਰਧਾਨ ਮੰਤਰੀ
February 25th, 09:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ 'ਇਗਜ਼ਾਮ ਵਾਰੀਅਰਸ' ਪੁਸਤਕ ਦਾ ਉਦੇਸ਼ ਵਿਦਿਆਰਥੀਆਂ ਨੂੰ ਪਰੀਖਿਆ ਸਬੰਧੀ ਹਰ ਤਰ੍ਹਾਂ ਦੇ ਤਣਾਅ ਤੋਂ ਮੁਕਤ ਰੱਖਣਾ ਹੈ। ਸ਼੍ਰੀ ਮੋਦੀ, ਸਿੱਖਿਆ ਰਾਜ ਮੰਤਰੀ, ਸ਼੍ਰੀਮਤੀ ਅੰਨਪੂਰਣਾ ਦੇਵੀ ਦੇ ਉਸ ਟਵੀਟ ਦਾ ਜਵਾਬ ਦੇ ਰਹੇ ਸਨ, ਜਿਸ ਵਿੱਚ ਰਾਜ ਮੰਤਰੀ ਨੇ ਦੱਸਿਆ ਹੈ ਕਿ 'ਇਗਜ਼ਾਮ ਵਾਰੀਅਰਸ' ਪੁਸਤਕ ਪੜ੍ਹਨ ਦੇ ਬਾਅਦ ਝਾਰਖੰਡ ਦੇ ਕੋਡਰਮਾ ਦੇ ਇੱਕ ਸਕੂਲ ਦੇ ਵਿਦਿਆਰਥੀ ਪਰੀਖਿਆ ਸਬੰਧੀ ਤਣਾਅ ਤੋਂ ਮੁਕਤ ਅਨੁਭਵ ਕਰ ਰਹੇ ਹਨ।ਪ੍ਰਧਾਨ ਮੰਤਰੀ ਨੇ 'ਪਰੀਕਸ਼ਾ ਪੇ ਚਰਚਾ' ’ਤੇ ਮੰਤਰਾਂ ਅਤੇ ਗਤੀਵਿਧੀਆਂ ਦਾ ਇੱਕ ਦਿਲਚਸਪ ਭੰਡਾਰ ਸਾਂਝਾ ਕੀਤਾ
January 12th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 'ਪਰੀਕਸ਼ਾ ਪੇ ਚਰਚਾ' ਨਾਲ ਸਬੰਧਤ ਮੰਤਰਾਂ ਅਤੇ ਗਤੀਵਿਧੀਆਂ ਦਾ ਇੱਕ ਦਿਲਚਸਪ ਭੰਡਾਰ ਸਾਂਝਾ ਕੀਤਾ ਹੈ, ਜੋ ਪਰੀਖਿਆ ਦੇ ਤਣਾਅ ਨੂੰ ਘੱਟ ਕਰਨ ਵਿੱਚ ਮਦਦ ਕਰਨਗੇ।