ਪ੍ਰਧਾਨ ਮੰਤਰੀ ਨੇ ਪਵਿੱਤਰ ਪ੍ਰਕਾਸ਼ ਉਤਸਵ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ
December 27th, 12:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਵਿੱਤਰ ਪ੍ਰਕਾਸ਼ ਉਤਸਵ ਦੇ ਮੌਕੇ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਹਿੰਮਤ, ਹਮਦਰਦੀ ਅਤੇ ਕੁਰਬਾਨੀ ਦੇ ਪ੍ਰਤੀਕ ਹਨ। ਸ਼੍ਰੀ ਮੋਦੀ ਨੇ ਕਿਹਾ, ਉਨ੍ਹਾਂ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਸੱਚ, ਨਿਆਂ, ਧਰਮ ਲਈ ਖੜ੍ਹੇ ਹੋਣ ਅਤੇ ਮਨੁੱਖੀ ਮਾਣ-ਸਨਮਾਨ ਦੀ ਰਾਖੀ ਲਈ ਪ੍ਰੇਰਿਤ ਕਰਦੀਆਂ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਦ੍ਰਿਸ਼ਟੀਕੋਣ ਪੀੜ੍ਹੀਆਂ ਨੂੰ ਸੇਵਾ ਅਤੇ ਨਿਰਸਵਾਰਥ ਕਰਤੱਵ ਦੇ ਰਾਹ 'ਤੇ ਰਹਿਨੁਮਾਈ ਕਰਦਾ ਰਹਿੰਦਾ ਹੈ।”ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
January 17th, 08:13 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ ਅਤੇ ਉਨ੍ਹਾਂ ਦੇ ਸਾਹਸ ਅਤੇ ਕਰੁਣਾ ਨੂੰ ਭੀ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਆਪਣੇ ਵਿਚਾਰਾਂ ਦੀ ਇੱਕ ਵੀਡੀਓ ਭੀ ਸਾਂਝੀ ਕੀਤੀ।