ਭਾਰਤ-ਫ਼ਰਾਂਸ ਸਾਂਝਾ ਬਿਆਨ

February 18th, 08:10 am

ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕਰੋਨ ਨੇ 17 ਤੋਂ 19 ਫਰਵਰੀ, 2026 ਤੱਕ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ। ਇਸ ਦਰਮਿਆਨ ਉਨ੍ਹਾਂ ਨੇ 'ਆਰਟੀਫਿਸ਼ੀਅਲ ਇੰਟੈਲੀਜੈਂਸ ਇੰਪੈਕਟ ਸਮਿਟ 2026' ਵਿੱਚ ਹਿੱਸਾ ਲਿਆ। ਇਸ ਦੌਰੇ ਦੌਰਾਨ, ਦੋਵਾਂ ਨੇਤਾਵਾਂ ਨੇ ਦੁਵੱਲੀ ਗੱਲਬਾਤ ਕੀਤੀ ਅਤੇ 17 ਫਰਵਰੀ ਨੂੰ ਮੁੰਬਈ ਵਿੱਚ ਸਾਂਝੇ ਤੌਰ 'ਤੇ 2026 ਭਾਰਤ-ਫ਼ਰਾਂਸ ਨਵੀਨਤਾ ਸਾਲ ਦਾ ਉਦਘਾਟਨ ਕੀਤਾ। ਇਹ ਰਾਸ਼ਟਰਪਤੀ ਮੈਕਰੋਨ ਦਾ ਚੌਥਾ ਭਾਰਤ ਦੌਰਾ ਹੈ ਅਤੇ ਇਹ ਪ੍ਰਧਾਨ ਮੰਤਰੀ ਮੋਦੀ ਦੇ ਫਰਵਰੀ,2025 ਵਿੱਚ ਫ਼ਰਾਂਸ ਦੌਰੇ ਤੋਂ ਬਾਅਦ ਹੋਇਆ ਹੈ।

ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਰਾਸ਼ਟਰਪਤੀ ਦਾ ਸਵਾਗਤ ਕੀਤਾ, ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ

February 17th, 09:57 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫ਼ਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦਾ ਨਿੱਘਾ ਸਵਾਗਤ ਕਰਦਿਆਂ ਇਹ ਭਰੋਸਾ ਜਤਾਇਆ ਕਿ ਇਹ ਦੌਰਾ ਭਾਰਤ-ਫ਼ਰਾਂਸ ਸਬੰਧਾਂ ਨੂੰ ਨਵੀਂਆਂ ਉਚਾਈਆਂ 'ਤੇ ਲੈ ਜਾਵੇਗਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਫ਼ਰਵਰੀ ਨੂੰ ਮੁੰਬਈ ਵਿੱਚ ਫ਼ਰਾਂਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਮੁਲਾਕਾਤ ਕਰਨਗੇ

February 16th, 09:02 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਫ਼ਰਵਰੀ 2026 ਨੂੰ ਮੁੰਬਈ ਦਾ ਦੌਰਾ ਕਰਨਗੇ, ਜਿੱਥੇ ਉਹ ਫ਼ਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕਰੋਨ ਨਾਲ ਮੁਲਾਕਾਤ ਕਰਨਗੇ।

ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਸਟੇਟਮੈਂਟ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ

February 08th, 08:35 am

ਸਭ ਤੋਂ ਪਹਿਲਾਂ ਮੈਂ ਆਪਣੇ ਕਰੀਬੀ ਦੋਸਤ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਨਿੱਘ ਭਰੇ ਸਵਾਗਤ ਲਈ ਦਿਲੋਂ ਧੰਨਵਾਦ ਕਰਦਾ ਹਾਂ। ਪਿਛਲੇ ਸਾਲ ਮੈਂ ਆਸੀਆਨ ਸੰਮੇਲਨ ਲਈ ਮਲੇਸ਼ੀਆ ਦੀ ਯਾਤਰਾ ਨਹੀਂ ਕਰ ਸਕਿਆ ਸੀ। ਪਰ ਮੈਂ ਆਪਣੇ ਪਿਆਰੇ ਦੋਸਤ ਨਾਲ ਵਾਅਦਾ ਕੀਤਾ ਸੀ ਕਿ ਮੈਂ ਜਲਦੀ ਤੋਂ ਜਲਦੀ ਮਲੇਸ਼ੀਆ ਅਵਾਂਗਾ ਅਤੇ ਅੱਜ ਸਾਲ 2026 ਦੀ ਆਪਣੀ ਪਹਿਲੀ ਵਿਦੇਸ਼ ਯਾਤਰਾ ਵਿੱਚ ਮੈਂ ਮਲੇਸ਼ੀਆ ਆਇਆ ਹਾਂ।

ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਮਲੇਸ਼ੀਆ ਦੇ ਅਧਿਕਾਰਤ ਦੌਰੇ ਦੇ ਮੌਕੇ 'ਤੇ ਭਾਰਤ-ਮਲੇਸ਼ੀਆ ਦਾ ਸਾਂਝਾ ਬਿਆਨ

February 08th, 08:30 am

ਮਲੇਸ਼ੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਦਾਤੋ’ ਸੇਰੀ ਅਨਵਰ ਇਬਰਾਹਿਮ ਦੇ ਸੱਦੇ 'ਤੇ ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 7 ਤੋਂ 8 ਫ਼ਰਵਰੀ, 2026 ਤੱਕ ਮਲੇਸ਼ੀਆ ਦਾ ਅਧਿਕਾਰਤ ਦੌਰਾ ਕੀਤਾ। ਇਹ ਦੌਰਾ ਦੋਵਾਂ ਦੇਸ਼ਾਂ ਵਿੱਚ ਸਭਿਅਤਾ ਦੇ ਸਬੰਧਾਂ 'ਤੇ ਅਧਾਰਿਤ ਡੂੰਘੀ ਦੋਸਤੀ ਅਤੇ ਅਟੁੱਟ ਲੋਕਾਂ ਦੇ ਸਬੰਧਾਂ ਨੂੰ ਦਰਸਾਉਂਦਾ ਹੈ। ਇਸ ਨੇ ਭਾਰਤ-ਮਲੇਸ਼ੀਆ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਸਤਾਰ ਕਰਨ ਲਈ ਦੋਵਾਂ ਆਗੂਆਂ ਦੀ ਸਾਂਝੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਵਫ਼ਦ-ਪੱਧਰੀ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

February 08th, 08:20 am

ਮੇਰੇ ਦੋਸਤ ਪ੍ਰਧਾਨ ਮੰਤਰੀ ਜੀ ਮੈਂ ਤੁਹਾਡਾ ਦਿਲੋਂ ਧੰਨਵਾਦ ਕਰਦਾ ਹਾਂ। ਜਿਸ ਤਰੀਕੇ ਨਾਲ ਮੇਰਾ ਅਤੇ ਮੇਰੇ ਡੈਲੀਗੇਟਜ਼ ਦਾ ਸਵਾਗਤ ਕੀਤਾ ਗਿਆ ਅਤੇ ਮੈਂ ਦੇਖਿਆ ਹੈ ਕਿ ਪ੍ਰੰਪਰਾਵਾਂ ਤੋਂ ਪਰੇ ਜਿਸ ਤਰੀਕੇ ਨਾਲ ਮਲੇਸ਼ੀਆ ਦੇ ਜੀਵਨ ਨੂੰ ਤੁਸੀਂ ਇਨ੍ਹਾਂ ਕੁਝ ਹੀ ਘੰਟਿਆਂ ਵਿੱਚ ਬਹੁਤ ਸ਼ਾਨਦਾਰ ਢੰਗ ਨਾਲ ਪੇਸ਼ ਕੀਤਾ ਅਤੇ ਇੰਨੇ ਵਧੀਆ ਤਰੀਕੇ ਨਾਲ ਚੀਜ਼ਾਂ ਨੂੰ ਸੰਗਠਿਤ ਕੀਤਾ, ਉਹ ਹਮੇਸ਼ਾ-ਹਮੇਸ਼ਾ ਯਾਦ ਰਹਿਣ ਵਾਲੀਆਂ ਹਨ ਅਤੇ ਉਸ ਲਈ ਮੈਂ ਤਹਿ ਦਿਲੋਂ ਵਿਸੇਸ਼ ਤੌਰ ’ਤੇ ਧੰਨਵਾਦ ਪ੍ਰਗਟ ਕਰਦਾ ਹਾਂ ਅਤੇ ਇੱਕ ਦੋਸਤੀ ਕੀ ਹੁੰਦੀ ਹੈ, ਦੋਸਤੀ ਦੀ ਉਚਾਈ ਅਤੇ ਡੂੰਘਾਈ ਕੀ ਹੁੰਦੀ ਹੈ, ਇਹ ਮੈਂ ਪੂਰੀ ਤਰ੍ਹਾਂ ਨਾਲ ਅਨੁਭਵ ਕਰ ਰਿਹਾ ਹਾਂ ਅਤੇ ਇਸ ਲਈ ਮੈਂ ਤੁਹਾਡਾ ਬਹੁਤ-ਬਹੁਤ ਧੰਨਵਾਦੀ ਹਾਂ ।