ਕੈਬਨਿਟ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ ਦੀ ਤਿੰਨ ਪ੍ਰਤੀਸ਼ਤ ਵਾਧੂ ਕਿਸ਼ਤਾਂ ਅਤੇ ਪੈਨਸ਼ਨਰਜ਼ ਨੂੰ ਮਹਿੰਗਾਈ ਰਾਹਤ ਮਨਜ਼ੂਰੀ ਦਿੱਤੀ
October 01st, 03:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਕੇਂਦਰੀ ਕੈਬਨਿਟ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ (ਡੀਏ) ਅਤੇ ਪੈਨਸ਼ਨਰਜ਼ ਨੂੰ ਮਹਿੰਗਾਈ ਰਾਹਤ (ਡੀਆਰ) ਦੀ ਇੱਕ ਵਾਧੂ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ ਦਿੱਤੀ, ਜੋ ਕਿ 01 ਜੁਲਾਈ 2025 ਤੋਂ ਪ੍ਰਭਾਵਸ਼ਾਲੀ ਮੰਨਿਆ ਜਾਵੇਗਾ।ਰਾਇਜ਼ਿੰਗ ਭਾਰਤ ਸਮਿਟ (Rising Bharat Summit) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 08th, 08:30 pm
ਤੁਸੀਂ ਮੈਨੂੰ ਇਸ ਸਮਿਟ ਦੇ ਜ਼ਰੀਏ ਦੇਸ਼ ਅਤੇ ਦੁਨੀਆ ਦੇ ਸਨਮਾਨਿਤ ਮਹਿਮਾਨਾਂ ਨਾਲ, ਤੁਹਾਡੇ ਦਰਸ਼ਕਾਂ ਨਾਲ ਜੁੜਨ ਦਾ ਅਵਸਰ ਦਿੱਤਾ ਹੈ, ਮੈਂ ਨੈੱਟਵਰਕ 18 ਦਾ ਆਭਾਰ ਵਿਅਕਤ ਕਰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਤੁਸੀਂ ਇਸ ਵਰ੍ਹੇ ਦੇ ਸਮਿਟ ਨੂੰ ਭਾਰਤ ਦੇ ਨੌਜਵਾਨਾਂ ਦੀ ਐਸਪੀਰੇਸ਼ਨ ਨਾਲ ਜੋੜਿਆ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ, ਵਿਵੇਕਾਨੰਦ ਜਯੰਤੀ ਦੇ ਦਿਨ, ਇੱਥੇ ਹੀ ਭਾਰਤ ਮੰਡਪਮ ਵਿੱਚ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਹੋਇਆ ਸੀ। ਤਦ ਮੈਂ ਨੌਜਵਾਨਾਂ ਦੀਆਂ ਅੱਖਾਂ ਵਿੱਚ ਦੇਖਿਆ ਸੀ, ਸੁਪਨਿਆਂ ਦੀ ਚਮਕ, ਸੰਕਲਪ ਦੀ ਸਮਰੱਥਾ ਅਤੇ ਭਾਰਤ ਨੂੰ ਵਿਕਸਿਤ ਬਣਾਉਣ ਦਾ ਜਨੂਨ, 2047 ਤੱਕ, ਅਸੀਂ ਭਾਰਤ ਨੂੰ ਜਿਸ ਉਚਾਈ ‘ਤੇ ਲੈ ਜਾਣਾ ਚਾਹੁੰਦੇ ਹਾਂ ਜਿਸ ਰੋਡਮੈਪ ਨੂੰ ਲੈ ਕੇ ਅਸੀਂ ਚਲ ਰਹੇ ਹਾਂ, ਉਸ ਦੇ ਕਦਮ-ਕਦਮ ‘ਤੇ ਅਗਰ ਮੰਥਨ ਹੋਵੇਗਾ, ਤਾਂ ਨਿਸ਼ਚਿਤ ਹੀ ਅੰਮ੍ਰਿਤ ਨਿਕਲੇਗਾ। ਅਤੇ ਇਹੀ ਅੰਮ੍ਰਿਤ, ਅੰਮ੍ਰਿਤ ਕਾਲ ਦੀ ਪੀੜ੍ਹੀ ਨੂੰ ਊਰਜਾ ਦੇਵੇਗਾ, ਦਿਸ਼ਾ ਦੇਵੇਗਾ ਅਤੇ ਭਾਰਤ ਨੂੰ ਗਤੀ ਦੇਵੇਗਾ। ਮੈਂ ਤੁਹਾਨੂੰ ਇਸ ਸਮਿਟ ਦੀ ਵਧਾਈ ਦਿੰਦਾ ਹਾਂ, ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼18 ਰਾਇਜ਼ਿੰਗ ਭਾਰਤ ਸਮਿਟ (News18 Rising Bharat Summit) ਨੂੰ ਸੰਬੋਧਨ ਕੀਤਾ
April 08th, 08:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਨਿਊਜ਼18 ਰਾਇਜ਼ਿੰਗ ਭਾਰਤ ਸਮਿਟ (News18 Rising Bharat Summit) ਨੂੰ ਸੰਬੋਧਨ ਕੀਤਾ। ਸਮਿਟ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨੈੱਟਵਰਕ18 ਦੇ ਪ੍ਰਤੀ ਆਭਾਰ ਵਿਅਕਤ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਸਮਿਟ ਦੇ ਜ਼ਰੀਏ ਭਾਰਤ ਅਤੇ ਦੁਨੀਆ ਭਰ ਦੇ ਪ੍ਰਤਿਸ਼ਠਿਤ ਮਹਿਮਾਨਾਂ ਨਾਲ ਜੁੜਨ ਦਾ ਅਵਸਰ ਪ੍ਰਦਾਨ ਕੀਤਾ ਹੈ। ਉਨ੍ਹਾਂ ਨੇ ਇਸ ਵਰ੍ਹੇ ਦੇ ਸਮਿਟ ਵਿੱਚ ਭਾਰਤ ਦੇ ਨੌਜਵਾਨਾਂ ਦੀਆਂ ਆਕਾਂਖਿਆਵਾਂ ‘ਤੇ ਧਿਆਨ ਕੇਂਦ੍ਰਿਤ ਕਰਨ ਦੀ ਸ਼ਲਾਘਾ ਕੀਤੀ। ਇਸ ਵਰ੍ਹੇ ਦੀ ਸ਼ੁਰੂਆਤ ਵਿੱਚ ਸੁਆਮੀ ਵਿਵੇਕਾਨੰਦ ਜਯੰਤੀ ਦੇ ਅਵਸਰ ‘ਤੇ ਭਾਰਤ ਮੰਡਪਮ ਵਿੱਚ ਆਯੋਜਿਤ ‘ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ’(‘Viksit Bharat Young Leaders Dialogue’) ਦੇ ਮਹੱਤਵ ਨੂੰ ਰੇਖਾਂਕਿਤ ਕਰਦੇ ਹੋਏ, ਉਨ੍ਹਾਂ ਨੇ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਲਈ ਨੌਜਵਾਨਾਂ ਦੇ ਸੁਪਨਿਆਂ, ਦ੍ਰਿੜ੍ਹ ਸੰਕਲਪ ਅਤੇ ਜਨੂਨ ਦਾ ਉਲੇਖ ਕੀਤਾ। ਉਨ੍ਹਾਂ ਨੇ 2047 ਤੱਕ ਭਾਰਤ ਦੀ ਪ੍ਰਗਤੀ ਦੇ ਰੋਡਮੈਪ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਹਰ ਕਦਮ ‘ਤੇ ਨਿਰੰਤਰ ਵਿਚਾਰ-ਵਟਾਂਦਰੇ ਨਾਲ ਬਹੁਮੁੱਲੀ ਅੰਤਰਦ੍ਰਿਸ਼ਟੀ ਪ੍ਰਾਪਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਅੰਤਰਦ੍ਰਿਸ਼ਟੀ ਅੰਮ੍ਰਿਤ ਕਾਲ (Amrit Kaal) ਦੀ ਪੀੜ੍ਹੀ ਨੂੰ ਊਰਜਾ, ਮਾਰਗਦਰਸ਼ਨ ਅਤੇ ਗਤੀ ਪ੍ਰਦਾਨ ਕਰੇਗੀ। ਉਨ੍ਹਾਂ ਨੇ ਸਮਿਟ ਦੀ ਸਫ਼ਲਤਾ ਦੇ ਲਈ ਆਪਣੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਕੈਬਨਿਟ ਨੇ 01.01.2025 ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਰਾਹਤ ਦੀ ਅਤਿਰਿਕਤ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ ਦਿੱਤੀ
March 28th, 04:15 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ 01.01.2025 ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੇ ਲਈ ਮਹਿੰਗਾਈ ਭੱਤੇ (ਡੀਏ) ਅਤੇ ਪੈਨਸ਼ਨਰਾਂ ਦੇ ਲਈ ਮਹਿੰਗਾਈ ਰਾਹਤ (ਡੀਆਰ) ਦੀ ਇੱਕ ਅਤਿਰਿਕਤ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਬੇਸਿਕ ਤਨਖ਼ਾਹ/ਪੈਨਸ਼ਨ ਦੇ 53 ਪ੍ਰਤੀਸ਼ਤ ਦੀ ਮੌਜੂਦਾ ਦਰ ਵਿੱਚ 2 ਪ੍ਰਤੀਸ਼ਤ ਦਾ ਵਾਧਾ ਹੈ, ਤਾਕਿ ਮਹਿੰਗਾਈ ਦੀ ਭਰਪਾਈ ਕੀਤੀ ਜਾ ਸਕੇ।