ਗੁਜਰਾਤ ਦੇ ਅਹਿਮਦਾਬਾਦ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 06:42 pm
ਗੁਜਰਾਤ ਦੇ ਰਾਜਪਾਲ ਸ਼੍ਰੀਮਾਨ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸੀਆਰ ਪਾਟਿਲ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀਗਣ, ਅਹਿਮਦਾਬਾਦ ਦੀ ਮੇਅਰ ਪ੍ਰਤਿਭਾ ਜੀ, ਹੋਰ ਜਨ ਪ੍ਰਤੀਨਿਧੀ ਗਣ ਅਤੇ ਅਹਿਮਦਾਬਾਦ ਦੇ ਮੇਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ, ਗੁਜਰਾਤ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ
August 25th, 06:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ। ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਇਸ ਸਮੇਂ ਗਣੇਸ਼ਉਤਸਵ ਦੇ ਉਤਸ਼ਾਹ ਵਿੱਚ ਡੁੱਬਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਗਣਪਤੀ ਬੱਪਾ ਦੇ ਅਸ਼ੀਰਵਾਦ ਨਾਲ, ਅੱਜ ਗੁਜਰਾਤ ਦੀ ਪ੍ਰਗਤੀ ਨਾਲ ਜੁੜੇ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਜਨਤਾ ਦੇ ਚਰਣਾਂ ਵਿੱਚ ਕਈ ਪ੍ਰੋਜੈਕਟ ਸਮਰਪਿਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਇਨ੍ਹਾਂ ਵਿਕਾਸ ਪਹਿਲਕਦਮੀਆਂ ਦੇ ਲਈ ਸਾਰੇ ਨਾਗਰਿਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਸਾਊਦੀ ਅਰਬ ਦੇ ਮਹਾਮਹਿਮ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਭਾਰਤ-ਸਾਊਦੀ ਅਰਬ ਰਣਨੀਤਕ ਭਾਗੀਦਾਰੀ ਪਰਿਸ਼ਦ ਦੀ ਸਹਿ-ਪ੍ਰਧਾਨਗੀ ਕੀਤੀ
April 23rd, 02:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22 ਅਪ੍ਰੈਲ, 2025 ਨੂੰ ਸਾਊਦੀ ਅਰਬ ਦੀ ਸਰਕਾਰੀ ਯਾਤਰਾ ਕੀਤੀ। ਪ੍ਰਧਾਨ ਮੰਤਰੀ ਦਾ ਸੁਆਗਤ ਜੇਦਾਹ ਦੇ ਰਾਇਲ ਪੈਲੇਸ ਵਿੱਚ ਮਹਾਮਹਿਮ ਪ੍ਰਿੰਸ ਮੁਹੰਮਦ ਬਿਨ ਸਲਮਾਨ, ਕ੍ਰਾਊਨ ਪ੍ਰਿੰਸ ਅਤੇ ਸਾਊਦੀ ਅਰਬ ਦੇ ਪ੍ਰਧਾਨ ਮੰਤਰੀ ਨੇ ਕੀਤਾ ਅਤੇ ਉਨ੍ਹਾਂ ਦਾ ਰਸਮੀ ਸੁਆਗਤ ਕੀਤਾ।ਹਰਿਆਣਾ ਦੇ ਯਮੁਨਾਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ / ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 14th, 12:00 pm
ਹਰਿਆਣਾ ਦੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਮਨੋਹਰ ਲਾਲ ਜੀ, ਰਾਓ ਇੰਦਰਜੀਤ ਸਿੰਘ ਜੀ, ਕ੍ਰਿਸ਼ਨਪਾਲ ਜੀ, ਹਰਿਆਣਾ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ। ਹਰਿਆਣਾ ਕੇ ਮੇਰੇ ਭਾਈ-ਬੇਹਣਾ ਨੇ ਮੋਦੀ ਦੀ ਰਾਮ-ਰਾਮ। (हरियाणा के मेरे भाई-बेहणा ने मोदी की राम-राम।)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਯਮੁਨਾਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
April 14th, 11:54 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਯਮੁਨਾਨਗਰ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਹਰਿਆਣਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਨੇ ਹਰਿਆਣਾ ਦੀ ਪਵਿੱਤਰ ਭੂਮੀ ਨੂੰ ਨਮਨ ਕੀਤਾ ਅਤੇ ਇਸ ਨੂੰ ਮਾਂ ਸਰਸਵਤੀ ਦੀ ਉਤਪਤੀ (ਮੂਲ ਸਥਲ), ਮੰਤਰਾ ਦੇਵੀ (Mantra Devi) ਦਾ ਨਿਵਾਸ ਸਥਲ, ਪੰਚਮੁਖੀ ਹਨੂੰਮਾਨ ਜੀ ਦਾ ਸਥਾਨ ਅਤੇ ਪਵਿੱਤਰ ਕਪਾਲ ਮੋਚਨ ਸਾਹਿਬ ਦਾ ਸਥਲ ਦੱਸਿਆ। ਉਨ੍ਹਾਂ ਨੇ ਕਿਹਾ, “ਹਰਿਆਣਾ ਸੱਭਿਆਚਾਰ, ਭਗਤੀ ਅਤੇ ਸਮਰਪਣ ਦਾ ਸੰਗਮ ਹੈ।” ਉਨ੍ਹਾਂ ਨੇ ਬਾਬਾ ਸਾਹੇਬ ਅੰਬੇਡਕਰ ਦੀ 135ਵੀਂ ਜਯੰਤੀ ‘ਤੇ ਸਾਰੇ ਨਾਗਰਿਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਬਾਬਾ ਸਾਹੇਬ ਦੇ ਵਿਜ਼ਨ ਅਤੇ ਪ੍ਰੇਰਣਾ ‘ਤੇ ਚਾਨਣਾ ਪਾਇਆ, ਜਿਸ ਨਾਲ ਵਿਕਾਸ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਨੂੰ ਮਾਰਗਦਰਸ਼ਨ ਮਿਲ ਰਿਹਾ ਹੈ।ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਗਲੋਬਲ ਇਨਵੈਸਟਰ ਸਮਿਟ 2025 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 24th, 10:35 am
ਸਭ ਤੋਂ ਪਹਿਲਾਂ ਤਾਂ ਮੈਨੂੰ ਇੱਥੇ ਆਉਣ ਵਿੱਚ ਦੇਰੀ ਹੋਈ, ਇਸ ਦੇ ਲਈ ਤੁਹਾਡੇ ਸਾਰਿਆਂ ਤੋਂ ਮੁਆਫ਼ੀ ਚਾਹੁੰਦਾ ਹਾਂ। ਦੇਰੀ ਇਸ ਲਈ ਹੋਈ ਕਿਉਂਕਿ ਕੱਲ੍ਹ ਜਦੋਂ ਮੈਂ ਇੱਥੇ ਪਹੁੰਚਿਆ, ਤਾਂ ਇੱਕ ਗੱਲ ਧਿਆਨ ਵਿੱਚ ਆਈ ਕਿ ਅੱਜ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦੇ ਐਗਜ਼ਾਮ ਹੈ, ਅਤੇ ਉਸ ਦਾ ਸਮਾਂ ਅਤੇ ਮੇਰਾ ਰਾਜ ਭਵਨ ਤੋਂ ਨਿਕਲਣ ਦਾ ਸਮਾਂ clash ਹੋ ਰਿਹਾ ਸੀ। ਅਤੇ ਉਸ ਦੇ ਕਾਰਨ ਸੰਭਾਵਨਾ ਸੀ ਕਿ ਸਿਕਓਰਿਟੀ ਦੇ ਕਾਰਨ ਜੇਕਰ ਰਸਤੇ ਬੰਦ ਹੋ ਜਾਣ, ਤਾਂ ਬੱਚਿਆਂ ਨੂੰ ਐਗਜ਼ਾਮ ਦੇਣ ਲਈ ਜਾਣ ਵਿੱਚ ਮੁਸ਼ਕਲ ਹੋ ਜਾਵੇ। ਅਤੇ ਇਹ ਮੁਸ਼ਕਲ ਨਾ ਹੋਵੇ ਬੱਚੇ ਸਭ ਇੱਕ ਵਾਰ ਆਪਣੇ examination centre ‘ਤੇ ਪਹੁੰਚ ਜਾਣ ਉਸ ਤੋਂ ਬਾਅਦ ਹੀ ਮੈਂ ਰਾਜ ਭਵਨ ਤੋਂ ਨਿਕਲਿਆ ਅਜਿਹਾ ਮੈਂ ਸੋਚਿਆ, ਉਸ ਦੇ ਕਾਰਨ ਮੈਂ ਨਿਕਲਣ ਵਿੱਚ ਹੀ 15-20 ਮਿੰਟ ਲੇਟ ਕਰ ਦਿੱਤਾ ਅਤੇ ਉਸ ਦੇ ਕਾਰਨ ਤੁਹਾਨੂੰ ਲੋਕਾਂ ਨੂੰ ਜੋ ਅਸੁਵਿਧਾ ਹੋਈ, ਇਸ ਦੇ ਲਈ ਮੈਂ ਫਿਰ ਤੋਂ ਇੱਕ ਵਾਰ ਮੁਆਫੀ ਮੰਗਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਗਲੋਬਲ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕੀਤਾ
February 24th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਗਲੋਬਲ ਇਨਵੈਸਟਰਸ ਸਮਿਟ (ਜੀਆਈਐੱਸ) 2025 ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਪ੍ਰੋਗਰਾਮ ਵਿੱਚ ਦੇਰੀ ਲਈ ਮੁਆਫ਼ੀ ਮੰਗੀ, ਕਿਉਂਕਿ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦੀਆਂ ਬੋਰਡ ਪ੍ਰੀਖਿਆਵਾਂ ਚਲ ਰਹੀਆਂ ਸਨ ਅਤੇ ਪ੍ਰੋਗਰਾਮ ਵਿੱਚ ਜਾਣ ਦੌਰਾਨ ਉਨ੍ਹਾਂ ਦੇ ਸੁਰੱਖਿਆ ਸਬੰਧੀ ਉਪਾਵਾਂ ਦੇ ਕਾਰਨ ਵਿਦਿਆਰਥੀਆਂ ਨੂੰ ਅਸੁਵਿਧਾ ਹੋ ਸਕਦੀ ਸੀ। ਸ਼੍ਰੀ ਮੋਦੀ ਨੇ ਕਿਹਾ ਕਿ ਰਾਜਾ ਭੋਜ ਦੀ ਧਰਤੀ ‘ਤੇ ਨਿਵੇਸ਼ਕਾਂ ਅਤੇ ਵਪਾਰ ਜਗਤ ਦੇ ਦਿੱਗਜਾਂ ਦਾ ਸੁਆਗਤ ਕਰਨਾ ਉਨ੍ਹਾਂ ਦੇ ਲਈ ਬਹੁਤ ਮਾਣ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਮਹੱਤਵਪੂਰਣ ਸੀ, ਕਿਉਂਕਿ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਵਿਕਸਿਤ ਮੱਧ ਪ੍ਰਦੇਸ਼ ਦੀ ਜ਼ਰੂਰਤ ਹੈ। ਉਨ੍ਹਾਂ ਨੇ ਸਮਿਟ ਦੇ ਸ਼ਾਨਦਾਰ ਆਯੋਜਨ ਲਈ ਮੱਧ ਪ੍ਰਦੇਸ਼ ਸਰਕਾਰ ਨੂੰ ਵਧਾਈ ਦਿੱਤੀ।ਭੁਬਨੇਸ਼ਵਰ ਵਿੱਚ 'ਉਤਕਰਸ਼ ਓਡੀਸ਼ਾ'-ਮੇਕ ਇਨ ਓਡੀਸ਼ਾ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 28th, 11:30 am
ਕਾਰਜਕ੍ਰਮ ਵਿੱਚ ਉਪਸਥਿਤ ਓਡੀਸ਼ਾ ਦੇ ਗਵਰਨਰ ਸ਼੍ਰੀ ਹਰਿ ਬਾਬੂ, ਇੱਥੋਂ ਦੇ ਮਕਬੂਲ ਮੁੱਖ ਮੰਤਰੀ ਸ਼੍ਰੀ ਮੋਹਨ ਚਰਣ ਮਾਝੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਮੰਤਰੀਗਣ, ਓਡੀਸ਼ਾ ਸਰਕਾਰ ਦੇ ਮੰਤਰੀ, ਸਾਂਸਦਗਣ, ਵਿਧਾਇਕਗਣ, ਉਦਯੋਗ ਅਤੇ ਵਪਾਰ ਜਗਤ ਦੇ ਪ੍ਰਮੁੱਖ ਉੱਦਮੀ ਸਾਥੀ, ਦੇਸ਼ ਅਤੇ ਦੁਨੀਆ ਦੇ ਇਨਵੈਸਟਰਸ, ਅਤੇ ਓਡੀਸ਼ਾ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭੁਬਨੇਸ਼ਵਰ ਵਿੱਚ ‘ਉਤਕਰਸ਼ ਓਡੀਸ਼ਾ’- ਮੇਕ ਇਨ ਓਡੀਸ਼ਾ ਕਨਕਲੇਵ 2025 ਦਾ ਉਦਘਾਟਨ ਕੀਤਾ
January 28th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੰਗਲਵਾਰ ਨੂੰ ਓਡੀਸ਼ਾ ਦੇ ਭੁਬਨੇਸ਼ਵਰ ਵਿੱਚ ਉਤਕਰਸ਼ ਓਡੀਸ਼ਾ- ਮੇਕ ਇਨ ਓਡੀਸ਼ਾ ਕਨਕਲੇਵ 2025 ਅਤੇ ਮੇਕ ਇਨ ਓਡੀਸ਼ਾ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਜਨਵਰੀ 2025 ਵਿੱਚ ਇਹ ਉਨ੍ਹਾਂ ਦੀ ਓਡੀਸ਼ਾ ਦੀ ਦੂਸਰੀ ਯਾਤਰਾ ਹੈ। ਉਨ੍ਹਾਂ ਨੇ ਪ੍ਰਵਾਸੀ ਭਾਰਤੀਯ ਦਿਵਸ 2025 ਸਮਾਗਮ ਦੇ ਉਦਘਾਟਨ ਦੇ ਲਈ ਆਪਣੀ ਯਾਤਰਾ ਨੂੰ ਯਾਦ ਕੀਤਾ। ਓਡੀਸ਼ਾ ਵਿੱਚ ਅੱਜ ਤੱਕ ਦੇ ਸਭ ਤੋਂ ਬੜੇ ਕਾਰੋਬਾਰ ਸੰਮੇਲਨ ਨੂੰ ਦੇਖਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਮੇਕ ਇਨ ਓਡੀਸ਼ਾ ਕਨਕਲੇਵ 2025 ਵਿੱਚ ਲਗਭਗ 5-6 ਗੁਣਾ ਅਧਿਕ ਨਿਵੇਸ਼ਕ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਇਸ ਸ਼ਾਨਦਾਰ ਸਮਾਗਮ ਦੇ ਆਯੋਜਨ ਦੇ ਲਈ ਓਡੀਸ਼ਾ ਦੇ ਲੋਕਾਂ ਅਤੇ ਸਰਕਾਰ ਨੂੰ ਵਧਾਈਆਂ ਭੀ ਦਿੱਤੀਆਂ।Congress wants to snatch your property and impose inheritance tax: PM Modi in Sagar
April 24th, 03:00 pm
Prime Minister Narendra Modi addressed a massive public gathering today in Sagar, Madhya Pradesh, reaffirming the strong support of the people for the BJP government and emphasizing the importance of stable governance for development.Congress wants to loot your property and distribute it among its favorite vote bank: PM in Betul
April 24th, 03:00 pm
Prime Minister Narendra Modi addressed massive public gatherings in Madhya Pradesh’s Betul, reaffirming the strong support of the people for the BJP government and emphasizing the importance of stable governance for development.PM Modi addresses public meetings in Sagar and Betul, Madhya Pradesh
April 24th, 02:50 pm
Prime Minister Narendra Modi addressed massive public gatherings in Madhya Pradesh’s Sagar and Betul, reaffirming the strong support of the people for the BJP government and emphasizing the importance of stable governance for development.ਗੋਆ ਦੇ ਇੰਡੀਆ ਐਨਰਜੀ ਵੀਕ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 06th, 12:00 pm
ਗੋਆ ਦੇ ਰਾਜਪਾਲ ਸ਼੍ਰੀਮਾਨ ਪੀਐੱਸ ਸ਼੍ਰੀਧਰਨ ਪਿੱਲਈ ਜੀ, ਗੋਆ ਦੇ ਯੁਵਾ ਮੁੱਖ ਮੰਤਰੀ ਸ਼੍ਰੀ ਪ੍ਰਮੋਦ ਸਾਵੰਤ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਹਰਦੀਪ ਸਿੰਘ ਪੁਰੀ ਜੀ, ਰਾਮੇਸ਼ਵਰ ਤੇਲੀ ਜੀ, ਵਿਭਿੰਨ ਦੇਸ਼ਾਂ ਤੋਂ ਆਏ ਅਤਿਥੀਗਣ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਨੇ ਇੰਡੀਆ ਐਨਰਜੀ ਵੀਕ 2024 ਦਾ ਉਦਘਾਟਨ ਕੀਤਾ
February 06th, 11:18 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਵਿੱਚ ਇੰਡੀਆ ਐਨਰਜੀ ਵੀਕ, 2024 ਦਾ ਉਦਘਾਟਨ ਕੀਤਾ। ਇੰਡੀਆ ਐਨਰਜੀ ਵੀਕ 2024 ਦੇਸ਼ ਦੀ ਸਰਬਉੱਚ ਅਤੇ ਇੱਕਮਾਤਰ ਵਿਸ਼ਿਸ਼ਟ ਊਰਜਾ ਪ੍ਰਦਰਸ਼ਨੀ ਅਤੇ ਕਾਨਫਰੰਸ ਹੈ। ਇਹ ਭਾਰਤ ਦੇ ਊਰਜਾ ਪਾਰਗਮਨ ਲਕਸ਼ਾਂ ਨੂੰ ਪ੍ਰੇਰਿਤ ਕਰਨ ਦੇ ਲਈ ਸੰਪੂਰਨ ਊਰਜਾ ਵੈਲਿਊ ਚੇਨ ਨੂੰ ਇੱਕ ਮੰਚ ਪ੍ਰਦਾਨ ਕਰਦਾ ਹੈ। ਪ੍ਰਧਾਨ ਮੰਤਰੀ ਨੇ ਆਲਮੀ ਤੇਲ ਅਤੇ ਗੈਸ ਮੁੱਖ ਕਾਰਜਕਾਰੀ ਅਧਿਕਾਰੀਆਂ ਅਤੇ ਮਾਹਿਰਾਂ ਦੇ ਨਾਲ ਇੱਕ ਬੈਠਕ ਭੀ ਕੀਤੀ।ਸੰਬਲਪੁਰ, ਓਡੀਸ਼ਾ ਵਿੱਚ ਵਿਭਿੰਨ ਪਰਿਯੋਜਨਾਵਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 03rd, 02:10 pm
ਓਡੀਸ਼ਾ ਦੇ ਰਾਜਪਾਲ ਰਘੁਵਰ ਦਾਸ ਜੀ, ਮੁੱਖ ਮੰਤਰੀ, ਮੇਰੇ ਮਿੱਤਰ ਸ਼੍ਰੀਮਾਨ ਨਵੀਨ ਪਟਨਾਇਕ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਧਰਮੇਂਦਰ ਪ੍ਰਧਾਨ, ਅਸ਼ਵਿਨੀ ਵੈਸ਼ਣਵ, ਬਿਸ਼ਵੇਸ਼ਵਰ ਤੁਡੁ, ਸੰਸਦ ਦੇ ਮੇਰੇ ਸਾਥੀ ਨਿਤੇਸ਼ ਗੰਗਾ ਦੇਬ ਜੀ, IIM ਸੰਬਲਪੁਰ ਦੇ ਨਿਦੇਸ਼ਕ ਪ੍ਰੋਫੈਸਰ ਮਹਾਦੇਵ ਜਾਯਸਵਾਲ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਓਡੀਸ਼ਾ ਦੇ ਸੰਬਲਪੁਰ ਵਿੱਚ 68,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
February 03rd, 02:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਸੰਬਲਪੁਰ ਵਿੱਚ 68,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ ਜਿਨ੍ਹਾਂ ਦਾ ਉਦੇਸ਼ ਸੜਕ, ਰੇਲਵੇ ਅਤੇ ਉਚੇਰੀ ਸਿੱਖਿਆ ਖੇਤਰ ਤੋਂ ਇਲਾਵਾ ਕੁਦਰਤੀ ਗੈਸ, ਕੋਲਾ ਅਤੇ ਬਿਜਲੀ ਉਤਪਾਦਨ ਨੂੰ ਸ਼ਾਮਲ ਕਰਨ ਵਾਲੇ ਊਰਜਾ ਸੈਕਟਰ ਨੂੰ ਹੁਲਾਰਾ ਦੇਣਾ ਹੈ। ਇਸ ਮੌਕੇ ਸ਼੍ਰੀ ਮੋਦੀ ਨੇ ਆਈਆਈਐੱਮ ਸੰਬਲਪੁਰ ਦੇ ਮਾਡਲ ਅਤੇ ਲਗਾਈ ਗਈ ਫੋਟੋ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ।ਮੱਧ ਪ੍ਰਦੇਸ਼ ਦੇ ਚਿਤ੍ਰਕੂਟ ਵਿੱਚ ਲੈਫਟੀਨੈਂਟ ਸ਼੍ਰੀ ਅਰਵਿੰਦ ਭਾਈ ਮਫਤਲਾਲ ਦੇ ਸ਼ਤਾਬਦੀ ਜਨਮ ਵਰ੍ਹੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 27th, 02:46 pm
ਅੱਜ ਚਿਤ੍ਰਕੂਟ ਦੀ ਇਸ ਪਾਵਨ ਪੁਣਯਭੂਮੀ ‘ਤੇ ਮੈਨੂੰ ਮੁੜ-ਆਉਣ ਦਾ ਅਵਸਰ ਮਿਲਿਆ ਹੈ। ਇਹ ਉਹ ਅਲੌਕਿਕ ਖੇਤਰ ਹੈ, ਜਿਸ ਬਾਰੇ ਵਿੱਚ ਸਾਡੇ ਸੰਤਾਂ ਨੇ ਕਿਹਾ ਹੈ- ਚਿਤ੍ਰਕੂਟ ਸਬ ਦਿਨ ਬਸਤ, ਪ੍ਰਭੂ ਸਿਯ ਲਖਨ ਸਮੇਤ! (चित्रकूटसबदिनबसत, प्रभुसियलखनसमेत!) ਅਰਥਾਤ, ਚਿਤ੍ਰਕੂਟ ਵਿੱਚ ਪ੍ਰਭੂ ਸ਼੍ਰੀ ਰਾਮ, ਮਾਤਾ ਸੀਤਾ ਅਤੇ ਲਕਸ਼ਣ ਜੀ ਦੇ ਨਾਲ ਨਿਤਯ ਨਿਵਾਸ ਕਰਦੇ ਹਾਂ। ਇੱਥੇ ਆਉਣ ਤੋਂ ਪਹਿਲਾਂ ਹੁਣ ਮੈਨੂੰ ਵੀ ਰਘੁਬੀਰ ਮੰਦਿਰ ਅਤੇ ਸ਼੍ਰੀ ਰਾਮ ਜਾਨਕੀ ਮੰਦਿਰ ਵਿੱਚ ਦਰਸ਼ਨ ਦਾ ਸੁਭਾਗ ਵੀ ਮਿਲਿਆ ਅਤੇ ਹੈਲੀਕੌਪਟਰ ਤੋਂ ਹੀ ਮੈਂ ਕਾਮਦਗਿਰਿ ਪਰਵਤ ਨੂੰ ਵੀ ਪ੍ਰਣਾਮ ਕੀਤਾ। ਮੈਂ ਪੂਜਯ ਰਣਛੋੜਦਾਸ ਜੀ ਅਤੇ ਅਰਵਿੰਦ ਭਾਈ ਦੀ ਸਮਾਧੀ ‘ਤੇ ਪੁਸ਼ਪ ਅਰਪਿਤ ਕਰਨ ਗਿਆ ਸੀ। ਪ੍ਰਭੂ ਸ਼੍ਰੀ ਰਾਮ ਜਾਨਕੀ ਦੇ ਦਰਸ਼ਨ, ਸੰਤਾਂ ਦਾ ਮਾਰਗਦਰਸ਼ਨ, ਅਤੇ ਸੰਸਕ੍ਰਿਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੁਆਰਾ ਵੇਦਮੰਤਰਾਂ ਦਾ ਇਹ ਅਦਭੁਤ ਗਾਇਨ, ਇਸ ਅਨੁਭਵ ਨੂੰ, ਇਸ ਅਨੁਭੂਤੀ ਨੂੰ ਵਾਣੀ ਨਾਲ ਵਿਅਕਤ ਕਰਨਾ ਕਠਿਨ ਹੈ। ਮਾਨਵ ਸੇਵਾ ਦੇ ਮਹਾਨ ਯਗ ਦਾ ਹਿੱਸਾ ਬਣਾਉਣ ਦਾ ਅਤੇ ਉਸ ਦੇ ਲਈ ਸ਼੍ਰੀ ਸਦਗੁਰੂ ਸੇਵਾਸੰਘ ਦਾ ਵੀ ਅੱਜ ਮੈਂ ਸਾਰੇ ਪੀੜਤ, ਸ਼ੋਸ਼ਿਤ, ਗ਼ਰੀਬ, ਆਦਿਵਾਸੀਆਂ ਦੀ ਤਰਫ਼ ਤੋਂ ਆਭਾਰ ਵਿਅਕਤ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ ਕਿ ਜਾਨਕੀਕੁੰਡ ਚਿਕਿਤਸਾਲਯ ਦੇ ਜਿਸ ਨਿਊ ਵਿੰਗ ਦਾ ਅੱਜ ਲੋਕਅਰਪਣ ਹੋਇਆ ਹੈ, ਇਸ ਨਾਲ ਲੱਖਾਂ ਮਰੀਜਾਂ ਨੂੰ ਨਵਾਂ ਜੀਵਨ ਮਿਲੇਗਾ। ਆਉਣ ਵਾਲੇ ਸਮੇਂ ਵਿੱਚ, ਸਦਗੁਰੂ ਮੈਡੀਸਿਟੀ ਵਿੱਚ ਗ਼ਰੀਬਾਂ ਦੀ ਸੇਵਾ ਦੇ ਇਸ ਅਨੁਸ਼ਠਾਨ ਨੂੰ ਨਵਾਂ ਵਿਸਤਾਰ ਮਿਲੇਗਾ। ਅੱਜ ਇਸ ਅਵਸਰ ‘ਤੇ ਅਰਵਿੰਦ ਭਾਈ ਦੀ ਯਾਦ ਵਿੱਚ ਭਾਰਤ ਸਰਕਾਰ ਨੇ ਵਿਸ਼ੇਸ਼ ਸਟੈਂਪ ਵੀ ਰਿਲੀਜ਼ ਕੀਤਾ ਹੈ। ਇਹ ਪਲ ਆਪਣੇ ਆਪ ਵਿੱਚ ਸਾਡੇ ਸਭ ਦੇ ਲਈ ਮਾਣ ਦਾ ਪਲ ਹੈ, ਸੰਤੋਸ਼ ਦਾ ਪਲ ਹੈ, ਮੈਂ ਆਪ ਸਭ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਚਿਤਰਕੂਟ ਵਿੱਚ ਸਵਰਗੀ ਸ਼੍ਰੀ ਅਰਵਿੰਦ ਭਾਈ ਮਫਤਲਾਲ ਦੇ ਸ਼ਤਾਬਦੀ ਜਨਮ ਵਰ੍ਹੇ ਦੇ ਸਮਾਰੋਹਾਂ ਨੂੰ ਸੰਬੋਧਨ ਕੀਤਾ
October 27th, 02:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਚਿਤਰਕੂਟ ਵਿੱਚ ਮਰਹੂਮ ਸ਼੍ਰੀ ਅਰਵਿੰਦ ਭਾਈ ਮਫਤਲਾਲ ਦੇ ਸ਼ਤਾਬਦੀ ਜਨਮ ਵਰ੍ਹੇ ਦੇ ਅਵਸਰ ‘ਤੇ ਆਯੋਜਿਤ ਸਮਾਰੋਹਾਂ ਨੂੰ ਸੰਬੋਧਨ ਕੀਤਾ। ਸ਼੍ਰੀ ਸਦਗੁਰੂ ਸੇਵਾ ਸੰਘ ਟਰੱਸਟ ਦੀ ਸਥਾਪਨਾ 1968 ਵਿੱਚ ਪਰਮ ਪੂਜਯ ਰਣਛੋੜਦਾਸ ਜੀ ਮਹਾਰਾਜ ਨੇ ਕੀਤੀ ਸੀ। ਸ਼੍ਰੀ ਅਰਵਿੰਦ ਭਾਈ ਮਫਤਲਾਲ ਪਰਮ ਪੂਜਯ ਰਣਛੋੜਦਾਸ ਜੀ ਮਹਾਰਾਜ ਤੋਂ ਪ੍ਰੇਰਿਤ ਸਨ ਅਤੇ ਉਨ੍ਹਾਂ ਨੇ ਟਰੱਸਟ ਦੀ ਸਥਾਪਨਾ ਵਿੱਚ ਅਹਿਮ ਭੂਮਿਕਾ ਨਿਭਾਈ। ਸ਼੍ਰੀ ਅਰਵਿੰਦ ਭਾਈ ਮਫਤਲਾਲ ਸੁਤੰਤਰਤਾ ਤੋਂ ਬਾਅਦ ਭਾਰਤ ਦੇ ਮੋਹਰੀ ਉੱਦਮੀਆਂ ਵਿੱਚੋਂ ਇੱਕ ਸਨ, ਜਿਨ੍ਹਾਂ ਨੇ ਦੇਸ਼ ਦੀ ਵਿਕਾਸ ਗਾਥਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।ਮੱਧ ਪ੍ਰਦੇਸ਼ ਦੇ ਬੀਨਾ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 14th, 12:15 pm
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਭਾਈ ਸ਼ਿਵਰਾਜ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਹਰਦੀਪ ਸਿੰਘ ਪੁਰੀ, ਐੱਮਪੀ (ਮੱਧ ਪ੍ਰਦੇਸ਼) ਦੇ ਹੋਰ ਮੰਤਰੀਗਣ, ਸਾਂਸਦ, ਵਿਧਾਇਕ ਅਤੇ ਮੇਰੇ ਪਿਆਰੇ ਪਰਿਵਾਰਜਨੋਂ!ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਬੀਨਾ ਵਿੱਚ 50,700 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
September 14th, 11:38 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਬੀਨਾ ਵਿੱਚ 50,700 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ਵਿੱਚ 49,000 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤੇ ਜਾਣ ਵਾਲੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟਿਡ (ਬੀਪੀਸੀਐੱਲ) ਦੀ ਬੀਨਾ ਰਿਫਾਇਨਰੀ ਵਿੱਚ ਪੈਟਰੋਕੈਮੀਕਲ ਕੰਪਲੈਕਸ, ਨਰਮਦਾਪੁਰਮ ਜ਼ਿਲ੍ਹੇ ਵਿੱਚ ਇੱਕ ‘ਪਾਵਰ ਐਂਡ ਰਿਨਿਊਏਬਲ ਐਨਰਜੀ ਮੈਨੂਫੈਕਚਰਿੰਗ ਜ਼ੋਨ’; ਇੰਦੌਰ ਵਿੱਚ ਦੋ ਆਈਟੀ ਪਾਰਕ; ਰਤਲਾਮ ਵਿੱਚ ਇੱਕ ਮੈਗਾ ਇੰਡਸਟ੍ਰੀਅਲ ਪਾਰਕ ਅਤੇ ਮੱਧ ਪ੍ਰਦੇਸ਼ ਵਿੱਚ ਛੇ ਨਵੇਂ ਇੰਡਸਟ੍ਰੀਅਲ ਏਰੀਆਜ਼ ਸ਼ਾਮਲ ਹਨ।