ਪ੍ਰਧਾਨ ਮੰਤਰੀ 5 ਜੂਨ ਨੂੰ ਸੂਰਤ ਅਤੇ ਦਮਨ ਦਾ ਦੌਰਾ ਕਰਨਗੇ
June 04th, 10:03 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਜੂਨ, 2026 ਨੂੰ ਗੁਜਰਾਤ ਅਤੇ ਦਮਨ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ ਲਗਭਗ 2:30 ਵਜੇ ਸੂਰਤ ਜ਼ਿਲ੍ਹੇ ਦੇ ਹਜ਼ੀਰਾ ਵਿੱਚ ਚੱਲ ਰਹੇ ਉਦਯੋਗਿਕ ਕਾਰਜਾਂ ਅਤੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਸਮੀਖਿਆ ਕਰਨਗੇ। ਪ੍ਰਧਾਨ ਮੰਤਰੀ ਸ਼ਾਮ ਲਗਭਗ 4:15 ਵਜੇ ਸੂਰਤ ਵਿੱਚ ਲਗਭਗ 18,800 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਦੇਸ਼ ਨੂੰ ਸਮਰਪਿਤ ਕਰਨਗੇ। ਉਹ ਇਸ ਮੌਕੇ 'ਤੇ ਇੱਕਠ ਨੂੰ ਸੰਬੋਧਨ ਵੀ ਕਰਨਗੇ।ਹੈਦਰਾਬਾਦ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
May 10th, 03:45 pm
ਤੇਲੰਗਾਨਾ ਦੇ ਰਾਜਪਾਲ ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਜੀ, ਸੂਬੇ ਦੇ ਮੁੱਖ ਮੰਤਰੀ ਸ਼੍ਰੀ ਰੇਵੰਤ ਰੈਡੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਜੀ ਕਿਸ਼ਨ ਰੈਡੀ, ਬੰਡੀ ਸੰਜੇ ਕੁਮਾਰ, ਸੰਸਦ ਵਿੱਚ ਮੇਰੇ ਸਾਥੀ ਕੋਂਡਾ ਵਿਸ਼ਵੇਸ਼ਵਰ ਰੈਡੀ ਜੀ, ਤੇਲੰਗਾਨਾ ਸਰਕਾਰ ਦੇ ਮੰਤਰੀ, ਹੋਰ ਜਨ ਪ੍ਰਤੀਨਿਧੀ, ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਲਗਭਗ 9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ
May 10th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਲਗਭਗ 9,400 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਅਤੇ ਵਿਸ਼ਵ ਪੱਧਰ ’ਤੇ ਹੈਦਰਾਬਾਦ ਦੀ ਬਦਲਦੀ ਅਤੇ ਮਹੱਤਵਪੂਰਨ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਤੇਲੰਗਾਨਾ ਅਤੇ ਪੂਰੇ ਦੇਸ਼ ਵਿੱਚ ਤੇਜ਼ ਵਿਕਾਸ ਨੂੰ ਅੱਗੇ ਵਧਾਉਣ ਵਿੱਚ ਇਸ ਖੇਤਰ ਦੀ ਮਹੱਤਵਪੂਰਨ ਭੂਮਿਕਾ ’ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਦੱਸਿਆ ਕਿ ਅੱਜ ਸ਼ੁਰੂ ਕੀਤੇ ਗਏ ਕਈ ਵੱਡੇ ਪੱਧਰ ਦੇ ਪ੍ਰੋਜੈਕਟ ਕਿਸ ਤਰ੍ਹਾਂ ਤੇਲੰਗਾਨਾ ਨੂੰ ਪ੍ਰਮੁੱਖ ਨਿਰਮਾਣ ਕੇਂਦਰ ਵਜੋਂ ਸਥਾਪਿਤ ਕਰਨਗੇ। ਸ਼੍ਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਉਦਘਾਟਨ ਨਾਲ ਹਜ਼ਾਰਾਂ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਇਸ ਦੇ ਨਾਲ ਹੀ ਖੇਤਰੀ ਸੰਪਰਕ ਸੁਵਿਧਾ ਵੀ ਮਜ਼ਬੂਤ ਹੋਵੇਗੀ। ਪ੍ਰਧਾਨ ਮੰਤਰੀ ਨੇ ਇਨ੍ਹਾਂ ਪ੍ਰੋਜੈਕਟਾਂ ਲਈ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ ਦਿੱਤੀ।ਭਾਰਤ-ਕੋਰੀਆ ਗਣਰਾਜ ਦਾ ਊਰਜਾ ਸਰੋਤ ਸੁਰੱਖਿਆ ’ਤੇ ਸਾਂਝਾ ਬਿਆਨ
April 20th, 10:56 pm
2. ਸਾਡੀ ਵਿਸ਼ੇਸ਼ ਰਣਨੀਤਕ ਭਾਈਵਾਲੀ ਦਾ ਮੁੱਖ ਅਧਾਰ ਇੱਕ ਲੰਬੇ ਸਮੇਂ ਦੀ ਅਤੇ ਭਰੋਸੇਮੰਦ ਆਰਥਿਕ ਅਤੇ ਊਰਜਾ ਸਰੋਤ ਭਾਈਵਾਲੀ ਹੈ, ਜੋ ਖੁੱਲ੍ਹੇ ਬਾਜ਼ਾਰਾਂ ਅਤੇ ਨਿਯਮਾਂ-ਅਧਾਰਿਤ ਵਪਾਰ ਪ੍ਰਤੀ ਸਾਂਝੀ ਵਚਨਬੱਧਤਾ ’ਤੇ ਅਧਾਰਿਤ ਹੈ ਅਤੇ ਜੋ ਸਾਡੀ ਖ਼ੁਸ਼ਹਾਲੀ ਅਤੇ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਦੀ ਹੈ। ਇਸ ਸਮੇਂ ਇਨ੍ਹਾਂ ਸਾਂਝੇ ਸਿਧਾਂਤਾਂ ਦੀ ਮੁੜ ਪੁਸ਼ਟੀ ਕਰਨਾ ਅਤੇ ਮੌਜੂਦਾ ਹਾਲਾਤਾਂ ਦਾ ਉਦਯੋਗਾਂ ਅਤੇ ਬਾਜ਼ਾਰਾਂ ’ਤੇ ਪੈਣ ਵਾਲੇ ਪ੍ਰਭਾਵ ਨੂੰ ਸਮਝਣਾ ਬਹੁਤ ਜ਼ਰੂਰੀ ਹੈ।Congress has always compromised the interests of Assam: PM Modi in Biswanath
April 01st, 11:45 am
PM Modi addressed a massive public rally in Biswanath, Assam. In his speech, the PM launched a sharp attack on Congress, accusing it of being ‘anti-development’ and the ‘root of corruption in independent India.’ Highlighting the BJP-NDA government’s actions, PM Modi said thousands of bighas of land have been freed from illegal encroachment, restoring Assam’s heritage and ecology. Reaffirming BJP’s commitment to Sabka Saath, Sabka Vikas, he urged voters to ensure a record turnout.PM Modi sets the tone for Assam polls with high-energy rallies in Gogamukh and Biswanath
April 01st, 11:00 am
Campaigning for the upcoming Assembly elections, Prime Minister Narendra Modi addressed massive public gatherings in Gogamukh and Biswanath, marking his first rallies in Assam after the announcement of polls. The events witnessed an overwhelming turnout, with enthusiastic participation from youth, women and local communities, signaling strong momentum for the BJP-led NDA.ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਦੇ ਲਈ 140 ਕਰੋੜ ਭਾਰਤੀਆਂ ਦੀ ਏਕਤਾ ‘ਤੇ ਭਰੋਸਾ ਜਤਾਇਆ
March 29th, 11:30 am
ਇਸ ਮਹੀਨੇ ਦੇ ਮਨ ਕੀ ਬਾਤ ਪ੍ਰੋਗਰਾਮ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਦੇ ਟਕਰਾਅ ਬਾਰੇ ਗੱਲ ਕੀਤੀ ਅਤੇ ਸੰਕਟ ਨੂੰ ਦੂਰ ਕਰਨ ਲਈ ਇਕਜੁੱਟ ਰਹਿਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਅਫਵਾਹਾਂ ਤੋਂ ਗੁਮਰਾਹ ਨਾ ਹੋਣ ਅਤੇ ਸਿਰਫ਼ ਸਰਕਾਰ ਦੁਆਰਾ ਪ੍ਰਦਾਨ ਕੀਤੀ ਗਈ ਜਾਣਕਾਰੀ 'ਤੇ ਭਰੋਸਾ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਗਿਆਨ ਭਾਰਤਮ ਸਰਵੇ, ਖੇਡਾਂ ਅਤੇ ਤੰਦਰੁਸਤੀ, ਜਲ ਸੰਭਾਲ਼, ਮੱਛੀ ਪਾਲਣ ਅਤੇ ਸੂਰਜੀ ਊਰਜਾ ਵਰਗੇ ਮੁੱਖ ਵਿਸ਼ਿਆਂ 'ਤੇ ਵੀ ਗੱਲ ਕੀਤੀ।ਪ੍ਰਧਾਨ ਮੰਤਰੀ ਨੇ ਪੱਛਮੀ ਏਸ਼ੀਆ ਦੇ ਸੰਕਟ ਕਾਰਨ ਪੈਦਾ ਹੋ ਰਹੇ ਹਾਲਾਤ ਦੇ ਮੱਦੇਨਜ਼ਰ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ
March 27th, 09:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਹਾਲ ਹੀ ਦੇ ਘਟਨਾਕ੍ਰਮ ਅਤੇ ਭਾਰਤ 'ਤੇ ਉਨ੍ਹਾਂ ਦੇ ਸੰਭਾਵੀ ਪ੍ਰਭਾਵ ਦੇ ਸੰਦਰਭ ਵਿੱਚ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਉਪ ਰਾਜਪਾਲਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।ਪੱਛਮ ਏਸ਼ੀਆ ਵਿੱਚ ਚਲ ਰਹੇ ਸੰਘਰਸ਼ ‘ਤੇ ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 24th, 02:05 pm
ਪੱਛਮ ਏਸ਼ੀਆ ਵਿੱਚ ਚੱਲ ਰਹੀ ਜੰਗ ਅਤੇ ਉਸ ਤੋਂ ਬਣੀਆਂ ਪਰਿਸਥਿਤੀਆਂ ਤੋਂ ਅਸੀਂ ਸਾਰੇ ਜਾਣੂ ਹਾਂ। ਮੈਂ ਅੱਜ ਸੰਸਦ ਦੇ ਉੱਚ ਸਦਨ ਦੇ ਸਾਹਮਣੇ ਅਤੇ ਦੇਸ਼ ਵਾਸੀਆਂ ਦੇ ਸਾਹਮਣੇ ਇਨ੍ਹਾਂ ਗੰਭੀਰ ਪਰਿਸਥਿਤੀਆਂ 'ਤੇ ਸਰਕਾਰ ਦਾ ਪੱਖ ਸਾਂਝਾ ਕਰਨ ਲਈ ਹਾਜ਼ਰ ਹੋਇਆ ਹਾਂ। ਪੱਛਮ ਏਸ਼ੀਆ ਵਿੱਚ ਚੱਲ ਰਹੀ ਇਸ ਜੰਗ ਨੂੰ ਤਿੰਨ ਹਫ਼ਤਿਆਂ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ। ਇਸ ਜੰਗ ਨੇ ਪੂਰੇ ਵਿਸ਼ਵ ਵਿੱਚ ਗੰਭੀਰ ਊਰਜਾ ਸੰਕਟ ਪੈਦਾ ਕਰ ਦਿੱਤਾ ਹੈ। ਭਾਰਤ ਲਈ ਵੀ ਇਹ ਸਥਿਤੀ ਚਿੰਤਾਜਨਕ ਹੈ। ਇਸ ਜੰਗ ਨਾਲ ਸਾਡੇ ਵਪਾਰ ਦੇ ਰਸਤੇ ਪ੍ਰਭਾਵਿਤ ਹੋ ਰਹੇ ਹਨ। ਇਸ ਨਾਲ ਪੈਟਰੋਲ, ਡੀਜ਼ਲ, ਗੈਸ ਅਤੇ ਫਰਟੀਲਾਈਜ਼ਰ ਵਰਗੀਆਂ ਜ਼ਰੂਰੀ ਚੀਜ਼ਾਂ ਦੀ ਨਿਯਮਤ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਖਾੜੀ ਦੇਸ਼ਾਂ ਵਿੱਚ ਕਰੀਬ ਇੱਕ ਕਰੋੜ ਭਾਰਤੀ ਰਹਿੰਦੇ ਹਨ, ਉੱਥੇ ਕੰਮ ਕਰਦੇ ਹਨ। ਉਨ੍ਹਾਂ ਦੇ ਜੀਵਨ ਅਤੇ ਰੋਜ਼ੀ-ਰੋਟੀ ਦੀ ਸੁਰੱਖਿਆ ਵੀ ਭਾਰਤ ਲਈ ਬਹੁਤ ਵੱਡੀ ਚਿੰਤਾ ਹੈ। ਹੋਰਮੁਜ਼ ਸਟ੍ਰੇਟ ਵਿੱਚ ਦੁਨੀਆ ਦੇ ਕਈ ਜਹਾਜ਼ ਫਸੇ ਹੋਏ ਹਨ, ਉਨ੍ਹਾਂ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਭਾਰਤੀ ਕਰੂ ਮੈਂਬਰ ਹਨ। ਇਹ ਵੀ ਭਾਰਤ ਲਈ ਇੱਕ ਵੱਡੀ ਚਿੰਤਾ ਦਾ ਵਿਸ਼ਾ ਹੈ। ਅਜਿਹੇ ਮੁਸ਼ਕਲ ਹਾਲਾਤ ਵਿੱਚ ਜ਼ਰੂਰੀ ਹੈ ਕਿ ਭਾਰਤ ਦੀ ਸੰਸਦ ਦੇ ਇਸ ਉੱਚ ਸਦਨ ਤੋਂ ਸ਼ਾਂਤੀ ਅਤੇ ਸੰਵਾਦ ਦੀ ਇਕਜੁੱਟ ਆਵਾਜ਼ ਪੂਰੇ ਵਿਸ਼ਵ ਵਿੱਚ ਜਾਵੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਚੱਲ ਰਹੀ ਟਕਰਾਅ ਦੀ ਸਥਿਤੀ 'ਤੇ ਰਾਜ ਸਭਾ ਨੂੰ ਸੰਬੋਧਨ ਕੀਤਾ
March 24th, 02:00 pm
ਮੈਂ ਦੇਸ਼ ਦੇ ਕਿਸਾਨਾਂ ਨੂੰ ਇੱਕ ਵਾਰ ਫਿਰ ਭਰੋਸਾ ਦਿਲਾਉਣਾ ਚਾਹੁੰਦਾ ਹਾਂ ਕਿ ਸਰਕਾਰ ਹਰ ਚੁਣੌਤੀ ਦੇ ਹੱਲ ਲਈ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ: ਪ੍ਰਧਾਨ ਮੰਤਰੀਟੀਵੀ9 ਸਮਿਟ 2026 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
March 23rd, 08:30 pm
ਪਿਛਲੇ ਕੁਝ ਸਮੇਂ ਵਿੱਚ ਮੈਨੂੰ ਇੱਕ-ਦੋ ਵਾਰ ਟੀਵੀ9 ਭਾਰਤਵਰਸ਼ ਦੇਖਣ ਦਾ ਮੌਕਾ ਮਿਲਿਆ ਹੈ। ਆਮ ਤੌਰ ‘ਤੇ ਵੀ ਯੁੱਧਾਂ ਅਤੇ ਮਿਜ਼ਾਈਲਾਂ ‘ਤੇ ਤੁਹਾਡਾ ਬਹੁਤ ਫੋਕਸ ਹੁੰਦਾ ਹੈ ਅਤੇ ਅੱਜਕੱਲ੍ਹ ਤਾਂ ਤੁਹਾਨੂੰ ਕੰਟੈਂਟ ਦੀ ਓਵਰਫੀਡਿੰਗ ਹੋ ਰਹੀ ਹੈ। ਵੱਡੇ-ਵੱਡੇ ਦੇਸ਼ ਟੀਵੀ9 ਨੂੰ ਇੰਨਾ ਸਾਰਾ ਕੰਟੈਂਟ ਦੇਣ ‘ਤੇ ਤੁਲੇ ਹੋਏ ਹਨ, ਪਰ ਗੰਭੀਰਤਾ ਨਾਲ ਗੱਲ ਕਰੀਏ ਤਾਂ, ਅੱਜ ਵਿਸ਼ਵ ਜਿਨ੍ਹਾਂ ਗੰਭੀਰ ਪਰਸਥਿਤੀਆਂ ਵਿੱਚੋਂ ਲੰਘ ਰਿਹਾ ਹੈ, ਉਹ ਬੇਮਿਸਾਲ ਹਨ ਅਤੇ ਬਹੁਤ ਗੰਭੀਰ ਹਨ। ਅਤੇ ਇਨ੍ਹਾਂ ਸਥਿਤੀਆਂ ਦਰਮਿਆਨ, ਅੱਜ ਟੀਵੀ-9 ਨੈੱਟਵਰਕ ਨੇ ਵਿਚਾਰਾਂ ਦਾ ਇੱਕ ਬਹੁਤ ਮਹੱਤਵਪੂਰਨ ਮੰਚ ਬਣਾਇਆ ਹੈ। ਅੱਜ ਇਸ ਸਮਿਟ ਵਿੱਚ ਤੁਸੀਂ ਸਾਰੇ 'ਭਾਰਤ ਅਤੇ ਵਿਸ਼ਵ', ਇਸ ਵਿਸ਼ੇ ‘ਤੇ ਚਰਚਾ ਕਰ ਰਹੇ ਹੋ। ਮੈਂ ਤੁਹਾਨੂੰ ਸਾਰਿਆਂ ਨੂੰ ਵਧਾਈ ਦਿੰਦਾ ਹਾਂ। ਇਸ ਸਮਿਟ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਸਾਰੇ ਮਹਿਮਾਨਾਂ ਦਾ ਸਵਾਗਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟੀਵੀ 9 ਨੈੱਟਵਰਕ ਸਮਿਟ ਨੂੰ ਸੰਬੋਧਨ ਕੀਤਾ
March 23rd, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਇੰਡੀਆ ਐਂਡ ਦਿ ਵਰਲਡ’ ਵਿਸ਼ੇ 'ਤੇ ਆਯੋਜਿਤ ਟੀਵੀ 9 ਸਮਿਟ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਵਿਸ਼ਵ ਦੀਆਂ ਬੇਮਿਸਾਲ ਅਤੇ ਗੰਭੀਰ ਪ੍ਰਸਥਿਤੀਆਂ ਦੇ ਦਰਮਿਆਨ ਵਿਚਾਰਾਂ ਦੇ ਆਦਾਨ-ਪ੍ਰਦਾਨ ਦਾ ਇੱਕ ਬਹੁਤ ਹੀ ਮਹੱਤਵਪੂਰਨ ਮੰਚ ਬਣਾਉਣ ਲਈ ਟੀਵੀ 9 ਨੈੱਟਵਰਕ ਦੀ ਸ਼ਲਾਘਾ ਕੀਤੀ। ਸ਼੍ਰੀ ਮੋਦੀ ਨੇ ਕਿਹਾ, “ਅੱਜ, ਵਿਸ਼ਵ ਜਿਨ੍ਹਾਂ ਗੰਭੀਰ ਪ੍ਰਸਥਿਤੀਆਂ ਵਿੱਚੋਂ ਗੁਜ਼ਰ ਰਿਹਾ ਹੈ, ਉਹ ਬੇਮਿਸਾਲ ਅਤੇ ਬੇਹੱਦ ਗੰਭੀਰ ਹਨ, ਅਤੇ ਇਨ੍ਹਾਂ ਪ੍ਰਸਥਿਤੀਆਂ ਦੇ ਦਰਮਿਆਨ ਟੀਵੀ 9 ਨੈੱਟਵਰਕ ਨੇ ਵਿਚਾਰਾਂ ਦਾ ਇੱਕ ਬਹੁਤ ਹੀ ਮਹੱਤਵਪੂਰਨ ਮੰਚ ਬਣਾਇਆ ਹੈ।”ਪ੍ਰਧਾਨ ਮੰਤਰੀ ਨੇ ਪੱਛਮੀ ਏਸ਼ੀਆ ਵਿੱਚ ਮੌਜੂਦਾ ਟਕਰਾਅ ਦੇ ਸੰਦਰਭ ਵਿੱਚ ਸਥਿਤੀ ਅਤੇ ਰਾਹਤ ਉਪਾਵਾਂ ਦੀ ਸਮੀਖਿਆ ਲਈ ਸੀਸੀਐੱਸ ਮੀਟਿੰਗ ਦੀ ਪ੍ਰਧਾਨਗੀ ਕੀਤੀ
March 22nd, 09:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਮੌਜੂਦਾ ਟਕਰਾਅ ਦੇ ਸੰਦਰਭ ਵਿੱਚ ਸਥਿਤੀ ਅਤੇ ਚੱਲ ਰਹੇ ਅਤੇ ਪ੍ਰਸਤਾਵਿਤ ਰਾਹਤ ਉਪਾਵਾਂ ਦੀ ਸਮੀਖਿਆ ਕਰਨ ਲਈ ਮੰਤਰੀ ਮੰਡਲ ਦੀ ਸੁਰੱਖਿਆ ਮਾਮਲਿਆਂ ਬਾਰੇ ਕਮੇਟੀ (ਸੀਸੀਐੱਸ) ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਐੱਨਐੱਕਸਟੀ ਸਮਿਟ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 12th, 10:47 pm
ਅੱਜ 12 ਮਾਰਚ ਦਾ ਦਿਨ ਬਹੁਤ ਇਤਿਹਾਸਕ ਹੈ। 12 ਮਾਰਚ, 1930 ਨੂੰ ਮਹਾਤਮਾ ਗਾਂਧੀ ਨੇ ਸਾਬਰਮਤੀ ਆਸ਼ਰਮ ਤੋਂ ਦਾਂਡੀ ਯਾਤਰਾ ਸ਼ੁਰੂ ਕੀਤੀ ਸੀ। ਇਹ ਭਾਰਤ ਦੇ ਆਜ਼ਾਦੀ ਅੰਦੋਲਨ ਦਾ ਇੱਕ ਟਰਨਿੰਗ ਪੌਇੰਟ ਸੀ। ਕਿਉਂਕਿ ਇਸ ਯਾਤਰਾ ਨੇ ਦੇਸ਼ ਦੇ ਕੋਨੇ-ਕੋਨੇ ਨੂੰ ਇੱਕ ਟੀਚੇ ਨਾਲ ਜੋੜ ਦਿੱਤਾ ਸੀ ਅਤੇ ਇਹ ਟੀਚਾ ਸੀ- ਭਾਰਤ ਦੀ ਆਜ਼ਾਦੀ। ਅੱਜ ਇਸ ਇਤਿਹਾਸਕ ਯਾਤਰਾ ਦੇ ਲਗਭਗ 100 ਸਾਲਾਂ ਦੇ ਆਸ-ਪਾਸ ਅਸੀਂ ਭਾਰਤੀ ਫਿਰ ਇੱਕ ਨਵੀਂ ਯਾਤਰਾ ‘ਤੇ ਨਿਕਲੇ ਹਾਂ। ਇਹ ਯਾਤਰਾ ਹੈ- ਵਿਕਸਿਤ ਭਾਰਤ ਦੀ ਯਾਤਰਾ। ਸਾਡਾ ਟੀਚਾ ਇੱਕ ਹੈ, ਸਾਡੀ ਮੰਜ਼ਿਲ ਇੱਕ ਹੈ- ਵਿਕਸਿਤ ਭਾਰਤ। ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਅਜਿਹੀਆਂ ਸਮਿਟਾਂ ਵਿੱਚ ਹੋਇਆ ਮੰਥਨ ਅਤੇ ਇਸ ਤੋਂ ਨਿਕਲਿਆ ਅੰਮ੍ਰਿਤ ਵੱਡੀ ਭੂਮਿਕਾ ਨਿਭਾਉਂਦਾ ਹੈ। ਮੈਂ ਤੁਹਾਡੇ ਸਭ ਦਾ ਸ਼ੁਕਰਗੁਜ਼ਾਰ ਹਾਂ ਕਿ ਤੁਸੀਂ ਮੈਨੂੰ ਨੇਕਸਟ ਸਮਿਟ ਲਈ ਸੱਦਾ ਦਿੱਤਾ। ਇੱਥੇ ਦੇਸ਼ ਤੋਂ ਅਤੇ ਦੁਨੀਆ ਤੋਂ ਬਹੁਤ ਸਾਰੇ ਸਾਥੀ ਆਏ ਹਨ, ਕੁਝ ਪੁਰਾਣੇ ਜਾਣਕਾਰ ਵੀ ਹਨ, ਮੈਂ ਤੁਹਾਡੇ ਸਭ ਦਾ ਸਵਾਗਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐਕਸਟੀ ਸਮਿਟ ਨੂੰ ਸੰਬੋਧਨ ਕੀਤਾ
March 12th, 08:30 pm
ਪ੍ਰਧਾਨ ਮੰਤਰੀ ਨੇ ਅੱਜ ਆਈਟੀਵੀ ਨੈੱਟਵਰਕ ਦੀ ਐੱਨਐਕਸਟੀ ਸਮਿਟ ਨੂੰ ਸੰਬੋਧਨ ਕੀਤਾ, ਜੋ ਇਤਿਹਾਸਕ ਦਾਂਡੀ ਮਾਰਚ ਦੀ ਵਰ੍ਹੇਗੰਢ ਨੂੰ ਚਿੰਨ੍ਹਤ ਕਰਦੀ ਹੈ ਅਤੇ ਭਾਰਤ ਦੀ ਆਜ਼ਾਦੀ ਲਈ ਸੰਘਰਸ਼ ਅਤੇ ਵਿਕਸਿਤ ਰਾਸ਼ਟਰ ਬਣਨ ਦੀ ਮੌਜੂਦਾ ਕੋਸ਼ਿਸ਼ ਦਰਮਿਆਨ ਇੱਕ ਸਮਾਨਤਾ ਬਣਦੀ ਹੈ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਜਿਵੇਂ 1930 ਦੀ ਮਾਰਚ ਨੇ ਦੇਸ਼ ਨੂੰ ਆਜ਼ਾਦੀ ਵੱਲ ਇਕੱਠਾ ਕੀਤਾ ਸੀ, ਓਸੇ ਤਰ੍ਹਾਂ ਮੌਜੂਦਾ “ਵਿਕਸਿਤ ਭਾਰਤ” ਮਿਸ਼ਨ 140 ਕਰੋੜ ਭਾਰਤੀਆਂ ਦਾ ਸਾਂਝਾ ਟੀਚਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਉਸ ਇਤਿਹਾਸਕ ਯਾਤਰਾ ਤੋਂ ਲਗਭਗ 100 ਸਾਲ ਬਾਅਦ, ਅਸੀਂ ਭਾਰਤੀ ਇੱਕ ਵਾਰ ਫਿਰ ‘ਵਿਕਸਿਤ ਭਾਰਤ’ਲਈ ਨਵੀਂ ਯਾਤਰਾ ’ਤੇ ਨਿਕਲੇ ਹਾਂ।ਤਾਮਿਲਨਾਡੂ ਦੇ ਤਿਰੂਚਿਰਾਪੱਲੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦਾ ਸੰਬੋਧਨ
March 11th, 05:45 pm
ਸ਼੍ਰੀ ਪੀਯੂਸ਼ ਗੋਇਲ ਜੀ, ਡਾ. ਐੱਲ. ਮੁਰੂਗਨ ਜੀ, ਸ਼੍ਰੀ ਏਡੱਪਾਦੀ ਕੇ. ਪਲਾਨੀਸਵਾਮੀ ਜੀ, ਸ਼੍ਰੀ ਨੈਨਾਰ ਨਾਗੇਂਦਰਨ, ਸ਼੍ਰੀ ਥੰਗਮ ਤੇਨਾਰਾਸੂ, ਮੇਰੇ ਤਾਮਿਲ ਭਰਾਵੋ ਅਤੇ ਭੈਣੋ, ਵਣੱਕਮ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਵਿੱਚ ਲਗਭਗ 5,650 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
March 11th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਾਮਿਲਨਾਡੂ ਦੇ ਬੁਨਿਆਦੀ ਢਾਂਚੇ ਅਤੇ ਅਰਥ-ਵਿਵਸਥਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਈ ਪਰਿਵਰਤਨਸ਼ੀਲ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਇਤਿਹਾਸਕ ਸ਼ਹਿਰ ਤ੍ਰਿਚੀ ਦਾ ਦੌਰਾ ਕੀਤਾ। ਕੁੱਲ 5,600 ਕਰੋੜ ਰੁਪਏ ਦੇ ਨਿਵੇਸ਼ ਵਾਲੇ ਇਨ੍ਹਾਂ ਪਹਿਲਕਦਮੀਆਂ ਵਿੱਚ ਸਾਫ਼ ਊਰਜਾ, ਪੈਟਰੋਲੀਅਮ ਨਾਲ ਸਬੰਧਤ ਨਿਰਮਾਣ ਅਤੇ ਹਾਈਵੇਅ, ਰੇਲਵੇ ਅਤੇ ਗ੍ਰਾਮੀਣ ਸੜਕਾਂ ਰਾਹੀਂ ਬਿਹਤਰ ਬਹੁ-ਲੇਨ ਸੰਪਰਕ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ, ਇਹ ਪ੍ਰੋਜੈਕਟ ਊਰਜਾ ਦੀ ਉਪਲਬਧਤਾ ਅਤੇ ਸੰਪਰਕ ਨੂੰ ਵਧਾਉਣਗੇ ਅਤੇ ਤਾਮਿਲਨਾਡੂ ਦੇ ਨੌਜਵਾਨਾਂ ਲਈ ਹਜ਼ਾਰਾਂ ਨੌਕਰੀਆਂ ਪੈਦਾ ਕਰਨਗੇ।ਗੁਜਰਾਤ ਵਿੱਚ ਮਾਈਕ੍ਰੋਨ ਸੈਮੀਕੰਡਕਟਰ ਟੈਕਨਾਲੋਜੀ ਇੰਡੀਆ ਪ੍ਰਾਈਵੇਟ ਲਿਮਟਿਡ ਦੀ ਫੈਸਿਲਿਟੀ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 28th, 02:45 pm
ਗੁਜਰਾਤ ਦੇ ਪ੍ਰਸਿੱਧ ਮੁੱਖ ਮੰਤਰੀ ਸ਼੍ਰੀ ਭੁਪੇਂਦਰ ਭਾਈ ਪਟੇਲ, ਕੇਂਦਰ ਵਿੱਚ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ, ਮਾਈਕ੍ਰੋਨ ਟੈਕਨਾਲੋਜੀ ਦੇ ਸੀਈਓ ਸੰਜੇ ਮੇਹਰੋਤਰਾ ਜੀ, ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ, ਉਪ ਮੁੱਖ ਮੰਤਰੀ ਹਰਸ਼ ਸਾਂਘਵੀ ਜੀ, ਹੋਰ ਮਾਣਯੋਗ ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸਾਣੰਦ ਵਿੱਚ ਮਾਈਕ੍ਰੋਨ ਟੈਕਨਾਲੋਜੀ ਦੀ ਸੈਮੀਕੰਡਕਟਰ ਅਸੈਂਬਲੀ, ਟੈਸਟ, ਮਾਰਕਿੰਗ ਅਤੇ ਪੈਕੇਜਿੰਗ (ਏਟੀਐੱਮਪੀ) ਕੇਂਦਰ ਦਾ ਉਦਘਾਟਨ ਕੀਤਾ
February 28th, 02:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਣੰਦ ਵਿੱਚ ਮਾਈਕ੍ਰੋਨ ਏਟੀਐੱਮਪੀ (ਅਸੈਂਬਲੀ, ਟੈਸਟ, ਮਾਰਕਿੰਗ ਅਤੇ ਪੈਕੇਜਿੰਗ) ਕੇਂਦਰ ਦਾ ਉਦਘਾਟਨ ਕੀਤਾ। ਵਣਜ ਉਤਪਾਦਨ ਦੀ ਸ਼ੁਰੂਆਤ ਦਾ ਪ੍ਰਤੀਕ ਇਹ ਇਤਿਹਾਸਕ ਆਯੋਜਨ, ਵਿਸ਼ਵ ਟੈਕਨਾਲੋਜੀ ਅਗਵਾਈ ਵੱਲ ਭਾਰਤ ਦੀ ਯਾਤਰਾ ਵਿੱਚ ਇੱਕ ਅਹਿਮ ਉਪਲਬਧੀ ਹੈ।ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 27th, 08:30 pm
ਤੁਸੀਂ ਸਾਰੇ ਰਾਈਜ਼ਿੰਗ ਭਾਰਤ ਦੀ ਚਰਚਾ ਕਰ ਰਹੇ ਹੋ। ਅਤੇ ਇਸ ਵਿੱਚ ਅੰਦਰੂਨੀ ਤਾਕਤ ’ਤੇ ਤੁਹਾਡਾ ਜ਼ੋਰ ਹੈ, ਯਾਨੀ ਸਧਾਰਨ ਸ਼ਬਦਾਂ ਵਿੱਚ ਕਹਾਂ, ਤਾਂ ਦੇਸ਼ ਦੀ ਆਪਣੀ ਖ਼ੁਦ ਦੀ ਸਮਰੱਥਾ ’ਤੇ ਤੁਹਾਡਾ ਫੋਕਸ ਹੈ। ਅਤੇ ਸਾਡੇ ਇੱਥੇ ਤਾਂ ਸ਼ਾਸਤਰਾਂ ਵਿੱਚ ਕਿਹਾ ਗਿਆ ਹੈ - ਤਤ ਤਵਮ ਅਸਿ! ਯਾਨੀ ਜਿਸ ਬ੍ਰਹਮ ਦੀ ਖੋਜ ਵਿੱਚ ਅਸੀਂ ਨਿਕਲੇ ਹਾਂ, ਉਹ ਅਸੀਂ ਹੀ ਹਾਂ, ਉਹ ਸਾਡੇ ਅੰਦਰ ਹੀ ਹੈ। ਜੋ ਤਾਕਤ ਸਾਡੇ ਅੰਦਰ ਹੈ ਉਸਨੂੰ ਅਸੀਂ ਪਹਿਚਾਨਣਾ ਹੈ। ਬੀਤੇ 11 ਸਾਲਾਂ ਵਿੱਚ ਭਾਰਤ ਨੇ ਆਪਣੀ ਉਹੀ ਤਾਕਤ ਪਹਿਚਾਣੀ ਹੈ ਅਤੇ ਇਸ ਤਾਕਤ ਨੂੰ ਸਸ਼ਕਤ ਕਰਨ ਲਈ ਅੱਜ ਦੇਸ਼ ਲਗਾਤਾਰ ਯਤਨ ਕਰ ਰਿਹਾ ਹੈ।