ਭਾਰਤ–ਓਮਾਨ ਬਿਜ਼ਨਸ ਫੋਰਮ ਮੌਕੇ ਮਾਣਯੋਗ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ
December 18th, 04:08 pm
ਇਸ ਕਾਰੋਬਾਰੀ ਸੰਮੇਲਨ ਲਈ ਤੁਹਾਡੀ ਗਰਮਜੋਸ਼ੀ ਮੇਰਾ ਵੀ ਉਤਸ਼ਾਹ ਵਧਾ ਰਹੀ ਹੈ। ਅੱਜ ਦੀ ਇਹ ਸੰਮੇਲਨ, ਭਾਰਤ - ਓਮਾਨ ਭਾਈਵਾਲੀ ਨੂੰ ਨਵੀਂ ਦਿਸ਼ਾ ਦੇਵੇਗਾ, ਨਵੀਂ ਗਤੀ ਦੇਵੇਗਾ ਅਤੇ ਨਵੀਂਆਂ ਬੁਲੰਦੀਆਂ ਤੱਕ ਪਹੁੰਚਾਉਣ ਵਿੱਚ ਮਦਦ ਕਰੇਗਾ। ਅਤੇ ਇਸ ਵਿੱਚ ਤੁਹਾਡਾ ਸਭ ਦਾ ਬਹੁਤ ਵੱਡਾ ਰੋਲ ਹੈ।ਪ੍ਰਧਾਨ ਮੰਤਰੀ ਨੇ ਭਾਰਤ-ਓਮਾਨ ਬਿਜ਼ਨਸ ਫੋਰਮ ਵਿੱਚ ਹਿੱਸਾ ਲਿਆ
December 18th, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਸਕਟ ਵਿੱਚ ਭਾਰਤ-ਓਮਾਨ ਵਪਾਰ ਫੋਰਮ ਨੂੰ ਸੰਬੋਧਨ ਕੀਤਾ। ਓਮਾਨ ਦੇ ਵਣਜ, ਉਦਯੋਗ ਅਤੇ ਨਿਵੇਸ਼ ਪ੍ਰਮੋਸ਼ਨ ਮੰਤਰੀ ਕੈਸ ਅਲ ਯੂਸਫ਼, ਓਮਾਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪ੍ਰਧਾਨ ਸ਼ੇਖ਼ ਫੈਸਲ ਅਲ ਰਵਾਸ, ਭਾਰਤ ਦੇ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪਿਊਸ਼ ਗੋਇਲ ਅਤੇ ਸੀਆਈਆਈ ਦੇ ਪ੍ਰਧਾਨ ਸ਼੍ਰੀ ਰਾਜੀਵ ਮੇਮਾਨੀ ਨੇ ਮੀਟਿੰਗ ਵਿੱਚ ਹਿੱਸਾ ਲਿਆ। ਫੋਰਮ ਵਿੱਚ ਊਰਜਾ, ਖੇਤੀਬਾੜੀ, ਲੌਜਿਸਟਿਕਸ, ਬੁਨਿਆਦੀ ਢਾਂਚਾ, ਨਿਰਮਾਣ, ਸਿਹਤ, ਵਿੱਤੀ ਸੇਵਾਵਾਂ, ਗਰੀਨ ਡਿਵੈਲਪਮੈਂਟ, ਸਿੱਖਿਆ ਅਤੇ ਸੰਪਰਕ ਦੇ ਖੇਤਰਾਂ ਵਿੱਚ ਦੋਵਾਂ ਦੇਸ਼ਾਂ ਦੇ ਪ੍ਰਮੁੱਖ ਵਪਾਰਕ ਪ੍ਰਤੀਨਿਧੀਆਂ ਨੇ ਹਿੱਸਾ ਲਿਆ।ਇਥੋਪੀਆ ਦੀ ਸੰਸਦ ਦੇ ਸਾਂਝੇ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
December 17th, 12:25 pm
ਮੈਂ ਦੋਸਤੀ, ਸਦਭਾਵਨਾ ਅਤੇ ਭਾਈਚਾਰੇ ਦਾ ਸੁਨੇਹਾ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੇ ਇਥੋਪੀਆ ਵਿੱਚ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ
December 17th, 12:12 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਭਾਰਤ ਦੇ ਲੋਕਾਂ ਵੱਲੋਂ ਇਥੋਪੀਆ ਦੇ ਸੰਸਦ ਮੈਂਬਰਾਂ ਨੂੰ ਦੋਸਤੀ ਅਤੇ ਸਦਭਾਵਨਾ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕੀਤੀ। ਉਨ੍ਹਾਂ ਨੇ ਕਿਹਾ ਕਿ ਸੰਸਦ ਨੂੰ ਸੰਬੋਧਨ ਕਰਨਾ ਅਤੇ ਲੋਕਤੰਤਰ ਦੇ ਇਸ ਮੰਦਰ ਜ਼ਰੀਏ ਇਥੋਪੀਆ ਦੇ ਆਮ ਲੋਕਾਂ, ਕਿਸਾਨਾਂ, ਉੱਦਮੀਆਂ, ਮਾਣਮੱਤੀਆਂ ਮਹਿਲਾਵਾਂ ਅਤੇ ਨੌਜਵਾਨਾਂ ਨਾਲ ਗੱਲ ਕਰਨਾ ਉਨ੍ਹਾਂ ਦੇ ਲਈ ਇੱਕ ਖ਼ੁਸ਼ਕਿਸਮਤੀ ਦੀ ਗੱਲ ਹੈ, ਜੋ ਦੇਸ਼ ਦੇ ਭਵਿੱਖ ਨੂੰ ਆਕਾਰ ਦੇ ਰਹੇ ਹਨ। ਉਨ੍ਹਾਂ ਨੇ ਇਥੋਪੀਆ ਦੇ ਲੋਕਾਂ ਅਤੇ ਸਰਕਾਰ ਦਾ ਉਨ੍ਹਾਂ ਨੂੰ ਸਰਬ-ਉੱਚ ਸਨਮਾਨ ਯਾਨੀ ਗ੍ਰੇਟ ਆਨਰ ਨਿਸ਼ਾਨ ਆਫ਼ ਇਥੋਪੀਆ ਦੇਣ ਲਈ ਧੰਨਵਾਦ ਕੀਤਾ। ਸਬੰਧਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨੇ ਡੂੰਘੀ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਯਾਤਰਾ ਦੌਰਾਨ ਦੋਵਾਂ ਦੇਸ਼ਾਂ ਦੇ ਵਿੱਚ ਪੁਰਾਣੇ ਸਬੰਧਾਂ ਨੂੰ ਰਣਨੀਤਕ ਸਾਂਝੇਦਾਰੀ ਵਿੱਚ ਬਦਲਿਆ ਗਿਆ ਹੈ।ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 28th, 03:35 pm
ਅੱਜ ਦੇ ਇਸ ਪਵਿੱਤਰ ਮੌਕੇ ਨੇ ਮਨ ਨੂੰ ਡੂੰਘੀ ਸ਼ਾਂਤੀ ਨਾਲ ਭਰ ਦਿੱਤਾ ਹੈ। ਸਾਧੂ ਸੰਤਾਂ ਦੀ ਮੌਜੂਦਗੀ ਵਿੱਚ ਬੈਠਣਾ ਆਪਣੇ ਆਪ ਵਿੱਚ ਇੱਕ ਅਧਿਆਤਮਕ ਅਹਿਸਾਸ ਹੈ। ਇੱਥੇ ਮੌਜੂਦ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਮੱਠ ਦੀ ਸਦੀਆਂ ਪੁਰਾਣੀ ਜੀਵਿਤ ਤਾਕਤ ਨੂੰ ਹੋਰ ਵਧਾ ਰਹੀ ਹੈ। ਮੈਂ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦਾ ਹਾਂ ਕਿ ਅੱਜ ਇਸ ਸਮਾਗਮ ਵਿੱਚ ਤੁਹਾਡੇ ਦਰਮਿਆਨ ਮੌਜੂਦ ਹਾਂ। ਇੱਥੇ ਆਉਣ ਤੋਂ ਪਹਿਲਾਂ ਮੈਨੂੰ ਰਾਮ ਮੰਦਰ ਅਤੇ ਵੀਰ ਵਿੱਠਲ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ। ਉਸ ਸ਼ਾਂਤੀ, ਉਸ ਮਾਹੌਲ ਨੇ ਇਸ ਸਮਾਗਮ ਦੀ ਅਧਿਆਤਮਕਤਾ ਨੂੰ ਹੋਰ ਡੂੰਘਾ ਕਰ ਦਿੱਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਨੂੰ ਸੰਬੋਧਨ ਕੀਤਾ
November 28th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ੁਭ ਮੌਕੇ 'ਤੇ ਉਨ੍ਹਾਂ ਦਾ ਮਨ ਡੂੰਘੀ ਸ਼ਾਂਤੀ ਨਾਲ ਭਰ ਗਿਆ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਸੰਤਾਂ ਦੀ ਮੌਜੂਦਗੀ ਵਿੱਚ ਬੈਠਣਾ ਆਪਣੇ ਆਪ ਵਿੱਚ ਇੱਕ ਅਧਿਆਤਮਿਕ ਅਹਿਸਾਸ ਹੈ। ਇਹ ਦੇਖਦੇ ਹੋਏ ਕਿ ਇੱਥੇ ਮੌਜੂਦ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਮੱਠ ਦੀ ਸਦੀਆਂ ਪੁਰਾਣੀ ਜੀਵਿਤ ਤਾਕਤ ਨੂੰ ਹੋਰ ਵਧਾ ਰਹੀ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਉਹ ਅੱਜ ਇਸ ਸਮਾਰੋਹ ਵਿੱਚ ਲੋਕਾਂ ਦਰਮਿਆਨ ਮੌਜੂਦ ਹੋ ਕੇ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇੱਥੇ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਰਾਮ ਮੰਦਰ ਅਤੇ ਵੀਰ ਵਿੱਠਲ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਉੱਥੋਂ ਦੀ ਸ਼ਾਂਤੀ ਅਤੇ ਵਾਤਾਵਰਨ ਨੇ ਇਸ ਸਮਾਰੋਹ ਦੀ ਅਧਿਆਤਮਿਕਤਾ ਨੂੰ ਹੋਰ ਡੂੰਘਾ ਕਰ ਦਿੱਤਾ ਹੈ।ਅਗਲੇ ਦਹਾਕੇ ਲਈ ਭਾਰਤ-ਜਾਪਾਨ ਸੰਯੁਕਤ ਦ੍ਰਿਸ਼ਟੀਕੋਣ : ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਅੱਠ ਸੂਤਰੀ ਦਿਸ਼ਾਵਾਂ
August 29th, 07:11 pm
ਭਾਰਤ ਅਤੇ ਜਾਪਾਨ, ਦੋ ਦੇਸ਼ ਜੋ ਵਿਧੀ ਦੇ ਸ਼ਾਸਨ ‘ਤੇ ਅਧਾਰਿਤ ਇੱਕ ਸੁਤੰਤਰ, ਖੁੱਲ੍ਹੇ, ਸ਼ਾਂਤੀਪੂਰਨ, ਸਮ੍ਰਿੱਧ ਅਤੇ ਦਬਾਅ-ਮੁਕਤ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸੰਯੁਕਤ ਦ੍ਰਿਸ਼ਟੀਕੋਣ ਰੱਖਦੇ ਹਨ, ਦੋ ਅਰਥਵਿਵਸਥਾਵਾਂ ਜਿਨ੍ਹਾਂ ਦੇ ਕੋਲ ਪੂਰਕ ਸੰਸਾਧਨ ਸੰਪੰਨਤਾ, ਤਕਨੀਕੀ ਸਮਰੱਥਾਵਾਂ ਅਤੇ ਲਾਗਤ ਮੁਕਾਬਲੇਬਾਜ਼ੀ ਹੈ ਅਤੇ ਦੋ ਦੇਸ਼ ਜਿਨ੍ਹਾਂ ਦੇ ਕੋਲ ਮੈਤਰੀ ਅਤੇ ਆਪਸੀ ਸਦਭਾਵਨਾ ਦੀ ਲੰਬੀ ਪਰੰਪਰਾ ਹੈ, ਅਗਲੇ ਦਹਾਕੇ ਵਿੱਚ ਆਪਣੇ ਦੇਸ਼ਾਂ ਅਤੇ ਵਿਸ਼ਵ ਵਿੱਚ ਹੋਣ ਵਾਲੇ ਪਰਿਵਰਤਨਾਂ ਅਤੇ ਮੌਕਿਆਂ ਦਾ ਸੰਯੁਕਤ ਤੌਰ ‘ਤੇ ਲਾਭ ਉਠਾਉਣ, ਸਾਡੇ ਸਬੰਧਿਤ ਘਰੇਲੂ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਮਦਦ ਕਰਨ ਅਤੇ ਸਾਡੇ ਦੇਸ਼ਾਂ ਅਤੇ ਅਗਲੀ ਪੀੜ੍ਹੀ ਦੇ ਲੋਕਾਂ ਨੂੰ ਪਹਿਲਾਂ ਤੋਂ ਕਿਤੇ ਵੱਧ ਕਰੀਬ ਲਿਆਉਣ ਦੀ ਆਪਣੀ ਅਭਿਲਾਸ਼ਾ ਵਿਅਕਤ ਕਰਦੇ ਹਨ।