ਇੰਡੀਆ ਸਟੀਲ 2025 ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

ਇੰਡੀਆ ਸਟੀਲ 2025 ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

April 24th, 02:00 pm

ਅੱਜ ਅਤੇ ਅਗਲੇ 2 ਦਿਨ, ਅਸੀਂ ਭਾਰਤ ਦੇ ਸਨਰਾਈਜ਼ ਸੈਕਟਰ, ਸਟੀਲ ਸੈਕਟਰ ਦੀ ਸਮਰੱਥਾ ਅਤੇ ਉਸ ਦੀਆਂ ਸੰਭਾਵਨਾਵਾਂ ‘ਤੇ ਵਿਆਪਕ ਚਰਚਾ ਕਰਨ ਵਾਲੇ ਹਾਂ। ਇੱਕ ਅਜਿਹਾ ਸੈਕਟਰ, ਜੋ ਭਾਰਤ ਦੀ ਪ੍ਰਗਤੀ ਦਾ ਅਧਾਰ ਹੈ, ਜੋ ਵਿਕਸਿਤ ਭਾਰਤ ਦੀ ਮਜ਼ਬੂਤ ਨੀਂਹ ਹੈ, ਅਤੇ ਜੋ ਭਾਰਤ ਵਿੱਚ ਵੱਡੇ ਬਦਲਾਅ ਦੀ ਨਵੀਂ ਗਾਥਾ ਲਿਖ ਰਿਹਾ ਹੈ। ਮੈਂ ਤੁਹਾਡਾ ਸਾਰਿਆਂ ਦਾ ਇੰਡੀਆ ਸਟੀਲ 2025 ਵਿੱਚ ਅਭਿਨੰਦਨ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ, ਇਹ ਆਯੋਜਨ ਨਵੇਂ ਆਇਡੀਆਜ਼ ਸਾਂਝਾ ਕਰਨ ਦੇ ਲਈ, ਨਵੇਂ ਪਾਰਟਨਰ ਬਣਾਉਣ ਲਈ ਅਤੇ ਇਨੋਵੇਸ਼ਨ ਨੂੰ ਹੁਲਾਰਾ ਦੇਣ ਲਈ ਇੱਕ ਨਵੇਂ ਲਾਂਚ ਪੈਡ ਦਾ ਕੰਮ ਕਰੇਗਾ। ਇਹ ਸਟੀਲ ਸੈਕਟਰ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਦਾ ਅਧਾਰ ਬਣੇਗਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਆ ਸਟੀਲ 2025 ਪ੍ਰੋਗਰਾਮ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਆ ਸਟੀਲ 2025 ਪ੍ਰੋਗਰਾਮ ਨੂੰ ਸੰਬੋਧਨ ਕੀਤਾ

April 24th, 01:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਇੰਡੀਆ ਸਟੀਲ 2025 ਪ੍ਰੋਗਰਾਮ ਨੂੰ ਵੀਡੀਓ ਮਾਧਿਅਮ ਰਾਹੀਂ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਗਲੇ ਦੋ ਦਿਨਾਂ ਵਿੱਚ ਭਾਰਤ ਦੇ ਉਭਰਦੇ ਖੇਤਰ -ਸਟੀਲ ਉਦੋਯਗ ਦੀਆਂ ਸੰਭਾਵਨਾਵਾਂ ਅਤੇ ਅਵਸਰਾਂ ‘ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਖੇਤਰ ਭਾਰਤ ਦੀ ਤਰੱਕੀ ਦਾ ਅਧਾਰ ਹੈ ਅਤੇ ਵਿਕਸਿਤ ਭਾਰਤ ਦੀ ਨੀਂਹ ਨੂੰ ਮਜ਼ਬੂਤ ਬਣਾਉਂਦੇ ਹੋਏ ਦੇਸ਼ ਵਿੱਚ ਪਰਿਵਰਤਨ ਦਾ ਨਵਾਂ ਅਧਿਆਏ ਜੋੜ ਰਿਹਾ ਹੈ।

ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਐੱਮਐੱਸਐੱਮਈ ਖੇਤਰ ‘ਤੇ ਬਜਟ ਦੇ ਬਾਅਦ ਹੋਏ ਤਿੰਨ ਵੈਬੀਨਾਰਾਂ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਐੱਮਐੱਸਐੱਮਈ ਖੇਤਰ ‘ਤੇ ਬਜਟ ਦੇ ਬਾਅਦ ਹੋਏ ਤਿੰਨ ਵੈਬੀਨਾਰਾਂ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 04th, 01:00 pm

ਕੈਬਨਿਟ ਦੇ ਮੇਰੇ ਸਾਰੇ ਸਾਥੀਓ, ਫਾਇਨੈਂਸ ਅਤੇ ਇਕੌਨਮੀ ਦੇ experts, ਸਟੇਕ ਹੋਲਡਰਸ, ਦੇਵੀਓ ਅਤੇ ਸੱਜਣੋਂ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੋਸਟ-ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ

March 04th, 12:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਇਹ ਵੈਬੀਨਾਰ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮ (ਐੱਮਐੱਸਐੱਮਈਸ) ਨੂੰ ਵਿਕਾਸ ਦਾ ਇੰਜਣ ਬਣਾਉਣ, ਨਿਰਮਾਣ, ਨਿਰਯਾਤ ਅਤੇ ਪ੍ਰਮਾਣੂ ਊਰਜਾ ਮਿਸ਼ਨ, ਰੈਗੂਲੇਟਰੀ, ਨਿਵੇਸ਼ ਅਤੇ ਕਾਰੋਬਾਰ ਕਰਨ ਵਿੱਚ ਅਸਾਨੀ ਜਿਹੇ ਵਿਸ਼ਿਆਂ 'ਤੇ ਆਯੋਜਿਤ ਕੀਤੇ ਗਏ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਨੂਫੈਕਚਰਿੰਗ ਅਤੇ ਨਿਰਯਾਤ ‘ਤੇ ਪੋਸਟ ਬਜਟ ਵੈਬੀਨਾਰ ਬਹੁਤ ਮਹੱਤਵਪੂਰਨ ਹੈ। ਇਸ ਬਜਟ ਨੂੰ ਸਰਕਾਰ ਦੇ ਤੀਸਰੇ ਕਾਰਜਕਾਲ ਦਾ ਪਹਿਲਾ ਪੂਰਨ ਬਜਟ ਦਸਦੇ ਹੋਏ, ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦੇ ਕੇ ਕਿਹਾ ਕਿ ਇਸ ਬਜਟ ਦਾ ਸਭ ਤੋਂ ਮਹੱਤਵਪੂਰਨ ਪਹਿਲੂ ਇਸ ਦੇ ਉਮੀਦ ਕੀਤੇ ਨਤੀਜੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਸਰਕਾਰ ਨੇ ਕਈ ਖੇਤਰਾਂ ਵਿੱਚ ਮਾਹਿਰਾਂ ਦੀਆਂ ਉਮੀਦਾਂ ਤੋਂ ਕਿਤੇ ਵਧ ਕੇ ਕਦਮ ਉਠਾਏ ਹਨ। ਉਨ੍ਹਾਂ ਨੇ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਇਸ ਬਜਟ ਵਿੱਚ ਮੈਨੂਫੈਕਚਰਿੰਗ ਅਤੇ ਨਿਰਯਾਤ ਸੰਬੰਧੀ ਮਹੱਤਵਪੂਰਨ ਫੈਸਲੇ ਲਏ ਗਏ ਹਨ।