ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 17th, 11:10 am
ਸਦਨ ਵੱਲੋਂ, ਮੇਰੇ ਵੱਲੋਂ, ਮੈਂ ਸ਼੍ਰੀਮਾਨ ਹਰੀਵੰਸ਼ ਜੀ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ ਅਤੇ ਸ਼ੁਭਕਾਮਨਾਵਾਂ ਵੀ ਦਿੰਦਾ ਹਾਂ। ਰਾਜਸਭਾ ਡਿਪਟੀ ਚੇਅਰਮੈਨ ਵਜੋਂ ਲਗਾਤਾਰ ਤੀਜੀ ਵਾਰ ਚੁਣਿਆ ਜਾਣਾ ਇਹ ਆਪਣੇ ਆਪ ਵਿੱਚ ਇਸ ਸਦਨ ਦਾ ਤੁਹਾਡੇ ਪ੍ਰਤੀ ਜੋ ਡੂੰਘਾ ਭਰੋਸਾ ਹੈ ਅਤੇ ਬੀਤੇ ਹੋਏ ਕਾਲਖੰਡ ਵਿੱਚ ਤੁਹਾਡੇ ਤਜਰਬੇ ਦਾ ਜੋ ਸਦਨ ਨੂੰ ਲਾਭ ਮਿਲਿਆ ਹੈ, ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦਾ ਤੁਹਾਡਾ ਜੋ ਯਤਨ ਰਿਹਾ ਹੈ, ਉਸ ਨੂੰ ਇੱਕ ਤਰ੍ਹਾਂ ਨਾਲ ਸਦਨ ਨੇ ਅੱਜ ਇੱਕ ਮੋਹਰ ਲਗਾ ਦਿੱਤੀ ਹੈ ਅਤੇ ਇਹ ਆਪਣੇ ਆਪ ਵਿੱਚ ਇੱਕ ਤਜਰਬੇ ਦਾ ਸਨਮਾਨ ਹੈ, ਇੱਕ ਸਹਿਜ ਕਾਰਜ ਸ਼ੈਲੀ ਦਾ ਸਨਮਾਨ ਹੈ ਅਤੇ ਇੱਕ ਸਹਿਜ ਕਾਰਜ ਸ਼ੈਲੀ ਦੀ ਮਾਨਤਾ ਵੀ ਹੈ। ਅਸੀਂ ਸਾਰਿਆਂ ਨੇ ਹਰੀਵੰਸ਼ ਜੀ ਦੀ ਅਗਵਾਈ ਵਿੱਚ ਸਦਨ ਦੀ ਤਾਕਤ ਨੂੰ ਹੋਰ ਵਧੇਰੇ ਪ੍ਰਭਾਵਸ਼ਾਲੀ ਹੁੰਦੇ ਹੋਏ ਵੀ ਦੇਖਿਆ ਹੈ ਅਤੇ ਮੈਂ ਕਹਿ ਸਕਦਾ ਹਾਂ ਕਿ ਸਿਰਫ਼ ਸਦਨ ਦੀ ਕਾਰਵਾਈ ਦਾ ਸੰਚਾਲਨ ਹੀ ਨਹੀਂ, ਉਹ ਆਪਣੇ ਜੀਵਨ ਦੇ ਜੋ ਭੂਤਕਾਲ ਦੇ ਤਜਰਬੇ ਹਨ, ਉਸ ਨੂੰ ਵੀ ਬਹੁਤ ਸਟੀਕ ਤਰੀਕੇ ਨਾਲ ਸਦਨ ਨੂੰ ਅਮੀਰ ਕਰਨ ਵਿੱਚ ਵਰਤੋਂ ਵਿੱਚ ਲਿਆਉਂਦੇ ਹਨ। ਉਨ੍ਹਾਂ ਦਾ ਇਹ ਤਜਰਬਾ ਪੂਰੀ ਕਾਰਵਾਈ ਨੂੰ, ਸੰਚਾਲਨ ਨੂੰ ਅਤੇ ਸਦਨ ਦੇ ਮਾਹੌਲ ਨੂੰ ਹੋਰ ਜ਼ਿਆਦਾ ਪਰਪੱਕ ਬਣਾਉਂਦਾ ਹੈ। ਮੈਨੂੰ ਭਰੋਸਾ ਹੈ, ਡਿਪਟੀ ਚੇਅਰਮੈਨ ਜੀ ਦਾ ਨਵਾਂ ਕਾਰਜਕਾਲ ਉਸੇ ਭਾਵਨਾ, ਸੰਤੁਲਨ ਅਤੇ ਸਮਰਪਣ ਦੇ ਨਾਲ ਅੱਗੇ ਵਧੇਗਾ ਅਤੇ ਸਾਡੇ ਸਾਰਿਆਂ ਦੇ ਯਤਨਾਂ ਨਾਲ ਸਦਨ ਦੇ ਮਾਣ ਨੂੰ ਨਵੀਂ ਉਚਾਈ ਪ੍ਰਾਪਤ ਹੋਵੇਗੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜ ਸਭਾ ਨੂੰ ਸੰਬੋਧਨ ਕੀਤਾ
April 17th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਹਰੀਵੰਸ਼ ਨੂੰ ਰਾਜ ਸਭਾ ਦੇ ਡਿਪਟੀ ਚੇਅਰਮੈਨ ਵਜੋਂ ਲਗਾਤਾਰ ਤੀਜੀ ਵਾਰ ਚੁਣੇ ਜਾਣ 'ਤੇ ਦਿਲੋਂ ਵਧਾਈ ਦਿੱਤੀ। ਇਸ ਇਤਿਹਾਸਕ ਉਪਲਬਧੀ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸ਼੍ਰੀ ਹਰੀਵੰਸ਼ ’ਤੇ ਸਦਨ ਦੇ ਡੂੰਘੇ ਭਰੋਸੇ ਅਤੇ ਸੰਸਥਾ ਵਿੱਚ ਉਨ੍ਹਾਂ ਦੇ ਕੀਮਤੀ ਤਜਰਬੇ ਨੂੰ ਦਰਸਾਉਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਲਗਾਤਾਰ ਤੀਜੀ ਵਾਰ ਚੁਣਿਆ ਜਾਣਾ ਸਦਨ ਵੱਲੋਂ ਉਨ੍ਹਾਂ ਦੇ ਤਜਰਬੇ, ਸਮਾਵੇਸ਼ੀ ਨਜ਼ਰੀਏ ਅਤੇ ਸਨਮਾਨਜਨਕ ਕਾਰਜਸ਼ੈਲੀ ਦੀ ਮਾਨਤਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੰਦਰਸ਼ੇਖਰ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਦਿੱਤੀ
April 17th, 08:53 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੰਦਰਸ਼ੇਖਰ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਦਿੱਤੀ।ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੰਦਰਸ਼ੇਖਰ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
April 17th, 11:37 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੰਦਰਸ਼ੇਖਰ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।