ਵੀਡੀਓ ਕਾਨਫ਼ਰੰਸਿੰਗ ਰਾਹੀਂ ਰੋਜ਼ਗਾਰ ਮੇਲੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 24th, 11:20 am
ਇਸ ਵਾਰ ਰੌਸ਼ਨੀ ਦਾ ਤਿਉਹਾਰ ਦੀਵਾਲੀ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਨਵੀਂ ਰੌਸ਼ਨੀ ਲੈ ਕੇ ਆਇਆ ਹੈ। ਤਿਉਹਾਰਾਂ ਦੇ ਦਰਮਿਆਨ ਪੱਕੀ ਨੌਕਰੀ ਲਈ ਨਿਯੁਕਤੀ ਪੱਤਰ ਮਿਲਣਾ, ਭਾਵ ਤਿਉਹਾਰਾਂ ਦਾ ਜਸ਼ਨ ਅਤੇ ਸਫਲਤਾ ਦੀ ਦੁੱਗਣੀ ਖ਼ੁਸ਼ੀ, ਇਹ ਖ਼ੁਸ਼ੀ ਅੱਜ ਦੇਸ਼ ਭਰ ਦੇ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮਿਲੀ ਹੈ। ਮੈਂ ਮਹਿਸੂਸ ਕਰ ਸਕਦਾ ਹਾਂ, ਆਪ ਸਭ ਦੇ ਪਰਿਵਾਰ ਵਿੱਚ ਕਿੰਨੀ ਖ਼ੁਸ਼ੀ ਹੋਵੇਗੀ। ਮੈਂ ਤੁਹਾਨੂੰ ਸਭ ਨੂੰ ਅਤੇ ਤੁਹਾਡੇ ਪਰਿਵਾਰਕ ਮੈਂਬਰਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਜ਼ਿੰਦਗੀ ਦੀ ਇਸ ਨਵੀਂ ਸ਼ੁਰੂਆਤ ਲਈ ਮੈਂ ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੁਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
October 24th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਰੁਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਕਿਹਾ ਕਿ ਇਸ ਸਾਲ ਦਾ ਰੌਸ਼ਨੀ ਦਾ ਤਿਉਹਾਰ ਦੀਵਾਲੀ, ਹਰ ਕਿਸੇ ਦੇ ਜੀਵਨ ਵਿੱਚ ਨਵੀਂ ਰੌਸ਼ਨੀ ਲੈ ਕੇ ਆਇਆ ਹੈ। ਤਿਉਹਾਰਾਂ ਵਿਚਾਲੇ ਸਥਾਈ ਨੌਕਰੀਆਂ ਲਈ ਨਿਯੁਕਤੀ ਪੱਤਰ ਮਿਲਣ ਨਾਲ ਤਿਉਹਾਰ ਦੀ ਖ਼ੁਸ਼ੀ ਅਤੇ ਰੁਜ਼ਗਾਰ ਦੀ ਸਫਲਤਾ- ਦੋਵਾਂ ਦੀ ਖ਼ੁਸ਼ੀ ਮਿਲਦੀ ਹੈ। ਸ਼੍ਰੀ ਮੋਦੀ ਨੇ ਦੱਸਿਆ ਕਿ ਇਹ ਖ਼ੁਸ਼ੀ ਅੱਜ ਦੇਸ਼ ਭਰ ਦੇ 51,000 ਤੋਂ ਵੱਧ ਨੌਜਵਾਨਾਂ ਨੂੰ ਹਾਸਲ ਹੋਈ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਨਾਲ ਮਿਲਣ ਵਾਲੀ ਅਥਾਹ ਖ਼ੁਸ਼ੀ ਬਾਰੇ ਗੱਲ ਕੀਤੀ ਅਤੇ ਨਿਯੁਕਤੀ ਪਾਉਣ ਵਾਲੇ ਸਾਰੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਜੀਵਨ ਦੀ ਇਸ ਨਵੀਂ ਸ਼ੁਰੂਆਤ ਲਈ ਸ਼ੁਭਕਾਮਨਾਵਾਂ ਦਿੱਤੀਆਂ।ਦਿੱਲੀ ਦੇ ਯਸ਼ੋਭੂਮੀ ਵਿੱਚ ਇੰਡੀਆ ਮੋਬਾਈਲ ਕਾਂਗਰਸ 2025 ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 04th, 10:45 am
ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤਿਰਾਦਿੱਤਿਆ ਸਿੰਧੀਆ ਜੀ, ਰਾਜ ਮੰਤਰੀ ਸ਼੍ਰੀ ਚੰਦਰ ਸ਼ੇਖਰ ਪੇਮਾਸਾਨੀ ਜੀ, ਵੱਖ-ਵੱਖ ਸੂਬਿਆਂ ਦੇ ਪ੍ਰਤੀਨਿਧ, ਵਿਦੇਸ਼ਾਂ ਤੋਂ ਆਏ ਸਾਡੇ ਮਹਿਮਾਨ, ਟੈਲੀਕਾਮ ਸੈਕਟਰ ਨਾਲ ਜੁੜੇ ਸਾਰੇ ਸਤਿਕਾਰਯੋਗ ਪਤਵੰਤੇ, ਇੱਥੇ ਹਾਜ਼ਰ ਵੱਖ-ਵੱਖ ਕਾਲਜਾਂ ਤੋਂ ਆਏ ਮੇਰੇ ਨੌਜਵਾਨ ਸਾਥੀਓ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੌਸ਼ਲ ਦੀਕਸ਼ਾਂਤ ਸਮਾਰੋਹ ਨੂੰ ਸੰਬੋਧਨ ਕਰਦਿਆਂ 62,000 ਕਰੋੜ ਰੁਪਏ ਤੋਂ ਵੱਧ ਦੇ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ
October 04th, 10:29 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕੌਸ਼ਲ ਦੀਕਸ਼ਾਂਤ ਸਮਾਰੋਹ ਦੌਰਾਨ 62,000 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਦੇਸ਼ ਭਰ ਦੇ ਆਈਟੀਆਈ ਨਾਲ ਜੁੜੇ ਲੱਖਾਂ ਵਿਦਿਆਰਥੀਆਂ ਦੇ ਨਾਲ-ਨਾਲ ਬਿਹਾਰ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਯਾਦ ਕੀਤਾ ਕਿ ਕੁਝ ਸਾਲ ਪਹਿਲਾਂ, ਸਰਕਾਰ ਨੇ ਆਈਟੀਆਈ ਵਿਦਿਆਰਥੀਆਂ ਲਈ ਵੱਡੇ ਪੱਧਰ 'ਤੇ ਕਨਵੋਕੇਸ਼ਨ ਸਮਾਰੋਹ ਆਯੋਜਿਤ ਕਰਨ ਦੀ ਇੱਕ ਨਵੀਂ ਪਰੰਪਰਾ ਸ਼ੁਰੂ ਕੀਤੀ ਸੀ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਅੱਜ ਉਸ ਪਰੰਪਰਾ ਵਿੱਚ ਇੱਕ ਹੋਰ ਮੀਲ ਪੱਥਰ ਹੈ।ਅਹਿਮਦਾਬਾਦ ਦੇ ਕੰਨਿਆ ਛਾਤਰਾਲਿਆ ਦੇ ਸਰਦਾਰਧਾਮ ਫੇਜ਼- II ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
August 24th, 10:39 pm
ਕੇਂਦਰੀ ਕੈਬਨਿਟ ਦੇ ਮੇਰੇ ਸਾਰੇ ਸਾਥੀ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀਗਣ, ਮੌਜੂਦਾ ਸਾਰੇ ਸਾਂਸਦ ਸਾਥੀ, ਸਾਰੇ ਵਿਧਾਇਕ ਗਣ, ਸਰਦਾਰਧਾਮ ਦੇ ਪ੍ਰਮੁੱਖ ਭਾਈ ਸ਼੍ਰੀ ਗਗਜੀ ਭਾਈ, ਟਰੱਸਟੀ ਵੀ.ਕੇ.ਪਟੇਲ, ਦਿਲੀਪ ਭਾਈ, ਹੋਰ ਸਾਰੇ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ-ਭੈਣੋਂ, ਵਿਸ਼ੇਸ਼ ਤੌਰ ‘ਤੇ ਪਿਆਰੀਆਂ ਬੇਟੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਦੇ ਸਰਦਾਰਧਾਮ ਫੇਜ਼- II, ਕੰਨਿਆ ਛਾਤ੍ਰਾਲਿਆ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਨੂੰ ਸੰਬੋਧਨ ਕੀਤਾ
August 24th, 10:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਰਾਹੀਂ ਗੁਜਰਾਤ ਦੇ ਅਹਿਮਦਾਬਾਦ ਵਿੱਚ ਸਰਦਾਰਧਾਮ ਫੇਜ਼-- II ,ਕੰਨਿਆ ਛਾਤ੍ਰਾਲਿਆ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਨੂੰ ਸੰਬੋਧਨ ਕੀਤਾ। ਮੌਜੂਦਾ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਦਾਰਧਾਮ ਦਾ ਨਾਮ ਓਨਾ ਹੀ ਪਵਿੱਤਰ ਹੈ ਜਿਨ੍ਹਾਂ ਕਿ ਇਸ ਦਾ ਕੰਮ। ਉਨ੍ਹਾਂ ਨੇ ਬੇਟੀਆਂ ਦੀ ਸੇਵਾ ਅਤੇ ਸਿੱਖਿਆ ਲਈ ਸਮਰਪਿਤ ਹੌਸਟਲ ਦੇ ਉਦਘਾਟਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਹੌਸਟਲ ਵਿੱਚ ਰਹਿਣ ਵਾਲੀਆਂ ਬੇਟੀਆਂ ਇੱਛਾਵਾਂ ਅਤੇ ਸੁਪਨੇ ਲੈ ਕੇ ਆਉਣਗੀਆਂ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਕਈ ਮੌਕੇ ਪ੍ਰਦਾਨ ਕੀਤੇ ਜਾਣਗੇ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇੱਕ ਵਾਰ ਜਦੋਂ ਇਹ ਬੇਟੀਆਂ ਆਤਮਨਿਰਭਰ ਅਤੇ ਸਮਰੱਥ ਹੋ ਜਾਣਗੀਆਂ, ਤਾਂ ਉਹ ਸੁਭਾਵਿਕ ਤੌਰ ‘ਤੇ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ ਅਤੇ ਉਨ੍ਹਾਂ ਦੇ ਪਰਿਵਾਰ ਵੀ ਸਸ਼ਕਤ ਬਣਨਗੇ। ਪ੍ਰਧਾਨ ਮੰਤਰੀ ਨੇ ਉਨ੍ਹਾਂ ਸਾਰੀਆਂ ਬੇਟੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ, ਜਿਨ੍ਹਾਂ ਨੂੰ ਇਸ ਹੌਸਟਲ ਵਿੱਚ ਰਹਿਣ ਦਾ ਮੌਕਾ ਮਿਲੇਗਾ, ਅਤੇ ਬੇਟੀਆਂ ਦੇ ਉੱਜਵਲ ਭਵਿੱਖ ਦੇ ਲਈ ਉਨ੍ਹਾਂ ਦੇ ਪਰਿਜਨਾਂ ਨੂੰ ਵੀ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।ਬਿਹਾਰ ਦੇ ਗਯਾਜੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 22nd, 12:00 pm
ਬਿਹਾਰ ਦੇ ਰਾਜਪਾਲ ਆਰਿਫ ਮੋਹੰਮਦ ਖਾਨ ਜੀ, ਇੱਥੋਂ ਦੇ ਲੋਕਪ੍ਰਿਅ ਮੁੱਖ ਮੰਤਰੀ ਨਿਤਿਸ਼ ਕੁਮਾਰ ਜੀ ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੀਤਨ ਰਾਮ ਮਾਂਝੀ ਜੀ, ਰਾਜੀਵ ਰੰਜਨ ਸਿੰਘ, ਚਿਰਾਗ ਪਾਸਵਾਨ ਜੀ, ਰਾਮ ਨਾਥ ਠਾਕੁਰ ਜੀ, ਨਿਤਯਾਨੰਦ ਰਾਏ ਜੀ, ਸਤੀਸ਼ ਚੰਦ੍ਰ ਦੁਬੇ ਜੀ, ਰਾਜ ਭੂਸ਼ਣ ਚੌਧਰੀ ਜੀ, ਡਿਪਟੀ ਸੀਐੱਮ ਸਮਰਾਟ ਚੌਧਰੀ ਜੀ, ਵਿਜੈ ਕੁਮਾਰ ਸਿਨਹਾ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸੰਸਦ ਵਿੱਚ ਮੇਰੇ ਸਾਥੀ ਉਪੇਂਦਰ ਕੁਸ਼ਵਾਹਾ ਜੀ, ਹੋਰ ਸਾਂਸਦਗਣ, ਅਤੇ ਬਿਹਾਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਗਯਾ ਵਿੱਚ 12,000 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
August 22nd, 11:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਗਯਾ ਵਿੱਚ 12,000 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਗਿਆਨ ਅਤੇ ਮੋਕਸ਼ ਦੀ ਪਵਿੱਤਰ ਨਗਰੀ ਗਯਾਜੀ ਨੂੰ ਨਮਨ ਕੀਤਾ ਅਤੇ ਵਿਸ਼ਣੂਪਦ ਮੰਦਿਰ ਦੀ ਸ਼ਾਨਦਾਰ ਧਰਤੀ ਤੋਂ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਗਯਾਜੀ ਦੀ ਧਰਤੀ ਅਧਿਆਤਮਿਕਤਾ ਅਤੇ ਸ਼ਾਂਤੀ ਦੀ ਧਰਤੀ ਹੈ। ਉਨ੍ਹਾਂ ਨੇ ਇਸ ਗੱਲ ’ਤੇ ਚਾਨਣਾ ਪਾਇਆ ਕਿ ਇਹ ਉਹ ਪਵਿੱਤਰ ਧਰਤੀ ਹੈ, ਜਿੱਥੇ ਭਗਵਾਨ ਬੁੱਧ ਨੂੰ ਗਿਆਨ ਪ੍ਰਾਪਤ ਹੋਇਆ ਸੀ। ਸ਼੍ਰੀ ਮੋਦੀ ਨੇ ਕਿਹਾ, ਗਯਾਜੀ ਦੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਪ੍ਰਾਚੀਨ ਅਤੇ ਬੇਹੱਦ ਸਮ੍ਰਿੱਧ ਹੈ। ਇਹ ਦੇਖਦੇ ਹੋਏ ਕਿ ਇਸ ਖੇਤਰ ਦੇ ਲੋਕ ਚਾਹੁੰਦੇ ਹਨ ਕਿ ਇਸ ਸ਼ਹਿਰ ਨੂੰ ਸਿਰਫ਼ ਗਯਾ ਨਹੀਂ, ਸਗੋਂ ਸਤਿਕਾਰ ਨਾਲ ਗਯਾਜੀ ਕਿਹਾ ਜਾਵੇ, ਪ੍ਰਧਾਨ ਮੰਤਰੀ ਨੇ ਇਸ ਭਾਵਨਾ ਦਾ ਸਨਮਾਨ ਕਰਨ ਲਈ ਬਿਹਾਰ ਸਰਕਾਰ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਗੱਲ ’ਤੇ ਖੁਸ਼ੀ ਵਿਅਕਤ ਕੀਤੀ ਕਿ ਕੇਂਦਰ ਅਤੇ ਬਿਹਾਰ ਵਿੱਚ ਉਨ੍ਹਾਂ ਦੀਆਂ ਸਰਕਾਰਾਂ ਗਯਾਜੀ ਦੇ ਤੇਜ਼ ਵਿਕਾਸ ਲਈ ਕੰਮ ਕਰ ਰਹੀਆਂ ਹਨ।ਪ੍ਰਧਾਨ ਮੰਤਰੀ ਮੋਦੀ ਦਾ 79ਵਾਂ ਸੁਤੰਤਰਤਾ ਦਿਵਸ ਸੰਬੋਧਨ: ਵਿਕਸਿਤ ਭਾਰਤ 2047 ਲਈ ਵਿਜ਼ਨ
August 15th, 11:58 am
79ਵੇਂ ਸੁਤੰਤਰਤਾ ਦਿਵਸ 'ਤੇ, ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲੇ ਤੋਂ ਆਪਣਾ ਸਭ ਤੋਂ ਲੰਬਾ ਅਤੇ ਨਿਰਣਾਇਕ ਭਾਸ਼ਣ ਦਿੱਤਾ, ਜੋ ਕਿ 103 ਮਿੰਟ ਲੰਬਾ ਸੀ ਅਤੇ ਜਿਸ ਨੇ ਵਿਕਸਿਤ ਭਾਰਤ 2047 ਲਈ ਇੱਕ ਸਾਹਸਿਕ ਰੋਡਮੈਪ ਤਿਆਰ ਕੀਤਾ। ਆਤਮ-ਨਿਰਭਰਤਾ, ਇਨੋਵੇਸ਼ਨ ਅਤੇ ਨਾਗਰਿਕ ਸਸ਼ਕਤੀਕਰਣ 'ਤੇ ਜ਼ੋਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਭਾਰਤ ਦੇ ਇੱਕ ਨਿਰਭਰ ਰਾਸ਼ਟਰ ਤੋਂ ਇੱਕ ਵਿਸ਼ਵ ਪੱਧਰ 'ਤੇ ਆਤਮਵਿਸ਼ਵਾਸੀ, ਤਕਨੀਕੀ ਤੌਰ 'ਤੇ ਉੱਨਤ ਅਤੇ ਆਰਥਿਕ ਤੌਰ 'ਤੇ ਮਜ਼ਬੂਤ ਰਾਸ਼ਟਰ ਬਣਨ ਦੇ ਸਫ਼ਰ 'ਤੇ ਪ੍ਰਕਾਸ਼ ਪਾਇਆ।