"ਵਿਕਸਿਤ ਭਾਰਤ ਲਈ ਤਕਨਾਲੋਜੀ, ਸੁਧਾਰ ਅਤੇ ਵਿੱਤ" ਵਿਸ਼ੇ ’ਤੇ ਬਜਟ ਤੋਂ ਬਾਅਦ ਆਯੋਜਿਤ ਵੈਬਿਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

February 27th, 01:01 pm

ਇਸ ਸਾਲ ਦੇ ਪਹਿਲੇ ਬਜਟ ਵੈਬਿਨਾਰ ਵਿੱਚ ਮੈਂ ਤੁਹਾਡਾ ਸਾਰਿਆਂ ਦਾ ਸਵਾਗਤ ਕਰਦਾ ਹਾਂ। ਪਿਛਲੇ ਕੁਝ ਸਾਲਾਂ ਵਿੱਚ ਬਜਟ ਵੈਬਿਨਾਰ ਇਸ ਦੀ ਇੱਕ ਮਜ਼ਬੂਤ ​​ਪਰੰਪਰਾ ਬਣ ਗਈ ਹੈ। ਅਕਸਰ ਬਜਟ ਦਾ ਮੁਲਾਂਕਣ ਵੱਖ-ਵੱਖ ਮਾਪਦੰਡਾਂ ’ਤੇ ਕੀਤਾ ਜਾਂਦਾ ਹੈ, ਕਦੇ ਸਟਾਕ ਮਾਰਕਿਟ ਦੀਆਂ ਗਤੀਵਿਧੀਆਂ ’ਤੇ ਗੱਲ ਹੁੰਦੀ ਹੈ, ਕਦੇ ਆਮਦਨ ਟੈਕਸ ਪ੍ਰਸਤਾਵਾਂ ’ਤੇ ਚਰਚਾ ਕੇਂਦ੍ਰਿਤ ਹੋ ਜਾਂਦੀ ਹੈ। ਸਚਾਈ ਇਹ ਹੈ ਕਿ ਰਾਸ਼ਟਰੀ ਬਜਟ ਇੱਕ ਛੋਟੀ ਮਿਆਦ ਦਾ ਵਪਾਰਕ ਦਸਤਾਵੇਜ਼ ਨਹੀਂ ਹੁੰਦਾ, ਇਹ ਇੱਕ ਨੀਤੀਗਤ ਰੋਡਮੈਪ ਹੁੰਦਾ ਹੈ। ਇਸ ਲਈ, ਬਜਟ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਠੋਸ ਮਾਪਦੰਡਾਂ ’ਤੇ ਵੀ ਕੀਤਾ ਜਾਣਾ ਚਾਹੀਦਾ ਹੈ। ਅਜਿਹੀਆਂ ਨੀਤੀਆਂ ਜੋ ਬੁਨਿਆਦੀ ਢਾਂਚੇ ਦਾ ਵਿਸਤਾਰ ਕਰਨ, ਜੋ ਕ੍ਰੈਡਿਟ ਪ੍ਰਵਾਹ ਨੂੰ ਸੁਵਿਧਾਜਨਕ ਬਣਾਉਣ, ਜੋ ਕਾਰੋਬਾਰ ਕਰਨ ਵਿੱਚ ਆਸਾਨੀ ਵਧਾਉਣ, ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ, ਜੋ ਜਨਤਾ ਲਈ ਜੀਵਨ ਨੂੰ ਆਸਾਨ ਬਣਾਉਣ ਅਤੇ ਉਨ੍ਹਾਂ ਲਈ ਨਵੇਂ ਮੌਕੇ ਬਣਾਉਣ। ਬਜਟ ਵਿੱਚ ਇਸ ਨਾਲ ਜੁੜੇ ਫ਼ੈਸਲੇ ਹੀ ਅਰਥਵਿਵਸਥਾ ਨੂੰ ਸਥਾਈ ਮਜ਼ਬੂਤੀ ਦਿੰਦੇ ਹਨ ਅਤੇ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਕਿਸੇ ਵੀ ਬਜਟ ਨੂੰ ਅਲੱਗ-ਥਲੱਗ, ਇਕੱਲੇ ਨਹੀਂ ਦੇਖਿਆ ਜਾਣਾ ਚਾਹੀਦਾ। ਰਾਸ਼ਟਰ ਨਿਰਮਾਣ, ਇਹ ਇੱਕ ਨਿਰੰਤਰ ਪ੍ਰਕਿਰਿਆ ਹੁੰਦੀ ਹੈ। ਹਰ ਬਜਟ ਇੱਕ ਵੱਡੇ ਟੀਚੇ ਵੱਲ ਵਧਣ ਦਾ ਇੱਕ ਪੜਾਅ ਹੁੰਦਾ ਹੈ ਅਤੇ ਸਾਡੇ ਸਾਹਮਣੇ ਉਹ ਵੱਡਾ ਟੀਚਾ ਹੈ ਸਾਲ 2047 ਤੱਕ ਵਿਕਸਿਤ ਭਾਰਤ ਦਾ ਨਿਰਮਾਣ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ "ਵਿਕਸਿਤ ਭਾਰਤ ਲਈ ਤਕਨਾਲੋਜੀ, ਸੁਧਾਰ ਅਤੇ ਵਿੱਤ" ਵਿਸ਼ੇ ’ਤੇ ਬਜਟ ਤੋਂ ਬਾਅਦ ਆਯੋਜਿਤ ਹੋਣ ਵਾਲੇ ਵੈਬਿਨਾਰ ਨੂੰ ਸੰਬੋਧਨ ਕੀਤਾ

February 27th, 11:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 2026-27 ਦੇ ਬਜਟ ਦੇ ਬਾਅਦ ਆਯੋਜਿਤ ਵੈਬਿਨਾਰ ਲੜੀ ਦੇ ਪਹਿਲੇ ਵੈਬਿਨਾਰ ਨੂੰ ਸੰਬੋਧਨ ਕੀਤਾ, ਜਿਸ ਦਾ ਵਿਸ਼ਾ ਸੀ ਵਿਕਸਿਤ ਭਾਰਤ ਲਈ ਤਕਨਾਲੋਜੀ ਸੁਧਾਰ ਅਤੇ ਵਿੱਤ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਰਾਸ਼ਟਰੀ ਬਜਟ ਇੱਕ ਨੀਤੀਗਤ ਢਾਂਚਾ ਹੈ, ਨਾ ਕਿ ਇੱਕ ਥੋੜ੍ਹੇ ਸਮੇਂ ਦਾ ਵਪਾਰਕ ਦਸਤਾਵੇਜ਼। ਉਨ੍ਹਾਂ ਨੇ 2047 ਤੱਕ ਵਿਕਸਿਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਇੱਕਜੁੱਟ ਯਤਨ ਕਰਨ ਦਾ ਸੱਦਾ ਦਿੱਤਾ।

ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਆਯੋਜਿਤ ਏਆਈ ਇੰਪੈਕਟ ਸਮਿਟ ਵਿੱਚ ਵਿਸ਼ਵ ਆਗੂਆਂ ਦਾ ਸਵਾਗਤ ਕੀਤਾ

February 16th, 10:27 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਆਯੋਜਿਤ ਏਆਈ ਇੰਪੈਕਟ ਸਮਿਟ ਵਿੱਚ ਦੁਨੀਆ ਭਰ ਦੇ ਆਗੂਆਂ, ਉਦਯੋਗਪਤੀਆਂ, ਨਵੀਨਤਾਕਾਰਾਂ, ਨੀਤੀ ਨਿਰਮਾਤਾਵਾਂ, ਖੋਜੀਆਂ ਅਤੇ ਤਕਨਾਲੋਜੀ ਨੂੰ ਲੈ ਕੇ ਉਤਸ਼ਾਹਿਤ ਵਿਅਕਤੀਆਂ ਦਾ ਸਵਾਗਤ ਕੀਤਾ।

ਪ੍ਰਧਾਨ ਮੰਤਰੀ 7 ਅਗਸਤ ਨੂੰ ਨਵੀਂ ਦਿੱਲੀ ਵਿਖੇ ਐੱਮ.ਐੱਸ ਸਵਾਮੀਨਾਥਨ ਸ਼ਤਾਬਦੀ ਇੰਟਰਨੈਸ਼ਨਲ ਕਾਨਫਰੰਸ ਦਾ ਉਦਘਾਟਨ ਕਰਨਗੇ

August 06th, 12:20 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 7 ਅਗਸਤ ਨੂੰ ਸਵੇਰੇ ਲਗਭਗ 9 ਵਜੇ, ਨਵੀਂ ਦਿੱਲੀ ਦੀ ਭਾਰਤੀ ਖੇਤੀਬਾੜੀ ਖੋਜ ਪਰਿਸ਼ਦ ਪੂਸਾ (ICAR PUSA) ਵਿਖੇ ਐੱਮ.ਐੱਸ ਸਵਾਮੀਨਾਥਨ ਸ਼ਤਾਬਦੀ ਇੰਟਰਨੈਸ਼ਨਲ ਕਾਨਫਰੰਸ ਦਾ ਉਦਘਾਟਨ ਕਰਨਗੇ। ਉਹ ਇਸ ਅਵਸਰ ‘ਤੇ ਇਕੱਠ ਨੂੰ ਵੀ ਸੰਬੇਧਨ ਕਰਨਗੇ।