ਦਿੱਲੀ ਵਿੱਚ ਵੀਰ ਬਾਲ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

December 26th, 01:30 pm

ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅੰਨਪੂਰਣਾ ਦੇਵੀ, ਸਾਵਿਤਰੀ ਠਾਕੁਰ, ਰਵਨੀਤ ਸਿੰਘ, ਹਰਸ਼ ਮਲਹੋਤਰਾ, ਦਿੱਲੀ ਸਰਕਾਰ ਤੋਂ ਆਏ ਹੋਏ ਮੰਤਰੀ ਸਾਹਿਬਾਨ, ਹੋਰ ਪਤਵੰਤੇ ਸੱਜਣੋਂ, ਦੇਸ਼ ਦੇ ਕੋਨੇ-ਕੋਨੇ ਤੋਂ ਇੱਥੇ ਮੌਜੂਦ ਸਾਰੇ ਮਹਿਮਾਨ ਅਤੇ ਪਿਆਰੇ ਬੱਚਿਓ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਵੀਰ ਬਾਲ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ

December 26th, 01:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਵੀਰ ਬਾਲ ਦਿਵਸ ਦੇ ਮੌਕੇ ’ਤੇ ਆਯੋਜਿਤ ਰਾਸ਼ਟਰੀ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਦੇਸ਼ ਭਰ ਤੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਮੌਜੂਦ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੇਸ਼ ਵੀਰ ਬਾਲ ਦਿਵਸ ਮਨਾ ਰਿਹਾ ਹੈ। ਉਨ੍ਹਾਂ ਨੇ ਵੰਦੇ ਮਾਤਰਮ ਦੀ ਸੁੰਦਰ ਪੇਸ਼ਕਾਰੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਕਲਾਕਾਰਾਂ ਦਾ ਸਮਰਪਣ ਅਤੇ ਯਤਨ ਸਪਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਸੀ।

ਪ੍ਰਧਾਨ ਮੰਤਰੀ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਦੇ ਸਮਾਗਮ ਵਿੱਚ ਹਿੱਸਾ ਲੈਣਗੇ

December 25th, 05:37 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਦਸੰਬਰ, 2025 ਨੂੰ ਦੁਪਹਿਰ ਲਗਭਗ 12 ਵੱਜ ਕੇ 15 ਮਿੰਟ ’ਤੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ‘ਵੀਰ ਬਾਲ ਦਿਵਸ’ ਦੇ ਮੌਕੇ ’ਤੇ ਰਾਸ਼ਟਰੀ ਸਮਾਗਮ ਵਿੱਚ ਹਿੱਸਾ ਲੈਣਗੇ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਇਕੱਠ ਨੂੰ ਵੀ ਸੰਬੋਧਨ ਕਰਨਗੇ।

ਪ੍ਰਧਾਨ ਮੰਤਰੀ 26 ਦਸੰਬਰ ਨੂੰ ਨਵੀਂ ਦਿੱਲੀ ਵਿੱਚ ਵੀਰ ਬਾਲ ਦਿਵਸ (Veer Baal Diwas) ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ

December 25th, 01:58 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਦਸੰਬਰ 2024 ਨੂੰ ਦੁਪਹਿਰ ਕਰੀਬ 12 ਵਜੇ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ (Bharat Mandapam) ਵਿੱਚ ਬੱਚਿਆਂ ਨੂੰ ਦੇਸ਼ ਦੇ ਭਵਿੱਖ ਦੀ ਨੀਂਹ ਦੇ ਰੂਪ ਵਿੱਚ ਸਨਮਾਨਿਤ ਕਰਨ ਵਾਲੇ ਇੱਕ ਰਾਸ਼ਟਰਵਿਆਪੀ ਸਮਾਰੋਹ, ‘ਵੀਰ ਬਾਲ ਦਿਵਸ’(Veer Baal Diwas) ਵਿੱਚ ਸ਼ਾਮਲ ਹੋਣਗੇ। ਇਸ ਅਵਸਰ ‘ਤੇ, ਉਹ ਇਕੱਠ ਨੂੰ ਸੰਬੋਧਨ ਭੀ ਕਰਨਗੇ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕੀਤੀ

January 23rd, 06:01 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਬ੍ਹਾ ਆਪਣੇ ਆਵਾਸ, 7 ਲੋਕ ਕਲਿਆਣ ਮਾਰਗ ‘ਤੇ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ (ਪੀਐੱਮਆਰਬੀਪੀ) ਜੇਤੂਆਂ (Pradhan Mantri Rashtriya Bal Puraskar (PMRBP) awardees) ਦੇ ਨਾਲ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਦੀ ਸ਼ਲਾਘਾ ਕੀਤੀ

January 24th, 09:49 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ (ਪੀਐੱਮਆਰਬੀਪੀ) ਦੇ ਜੇਤੂਆਂ ਦੀ ਸ਼ਲਾਘਾ ਕੀਤੀ ਹੈ। ਭਾਰਤ ਸਰਕਾਰ ਛੇ ਸ਼੍ਰੇਣੀਆਂ ਜਿਵੇਂ ਕਿ ਇਨੋਵੇਸ਼ਨ , ਸਮਾਜ ਸੇਵਾ, ਟੀਕਾਕਾਰੀ, ਖੇਡਾਂ, ਕਲਾ ਅਤੇ ਸੱਭਿਆਚਾਰ ਅਤੇ ਬਹਾਦਰੀ ਵਿੱਚ ਅਸਾਧਾਰਣ ਪ੍ਰਾਪਤੀਆਂ ਲਈ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ ਪ੍ਰਦਾਨ ਕਰ ਰਹੀ ਹੈ। ਬਾਲ ਸ਼ਕਤੀ ਪੁਰਸਕਾਰ ਦੀਆਂ ਵੱਖ-ਵੱਖ ਸ਼੍ਰੇਣੀਆਂ ਦੇ ਤਹਿਤ ਦੇਸ਼ ਭਰ ਦੇ 11 ਬੱਚਿਆਂ ਨੂੰ ਪੀਐੱਮਆਰਬੀਪੀ-2023 ਲਈ ਚੁਣਿਆ ਗਿਆ ਹੈ। ਪੁਰਸਕਾਰ ਜੇਤੂਆਂ ਵਿੱਚ 11 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਸਬੰਧਤ 6 ਲੜਕੇ ਅਤੇ 5 ਲੜਕੀਆਂ ਸ਼ਾਮਲ ਹਨ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕੀਤੀ

January 24th, 07:38 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 7 ਲੋਕ ਕਲਿਆਣ ਮਾਰਗ ਸਥਿਤ ਆਪਣੇ ਆਵਾਸ ’ਤੇ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ (ਪੀਐੱਮਆਰਬੀਪੀ) ਪੁਰਸਕਾਰ ਜੇਤੂਆਂ ਦੇ ਨਾਲ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ 24 ਜਨਵਰੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ ਵਿਜੇਤਾਵਾਂ ਦੇ ਨਾਲ ਗੱਲਬਾਤ ਕਰਨਗੇ

January 23rd, 03:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਜਨਵਰੀ ਨੂੰ ਸ਼ਾਮ 4 ਵਜੇ ਆਪਣੇ ਆਵਾਸ, 7 ਐੱਲਕੇਐੱਮ ਵਿਖੇ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ (ਪੀਐੱਮਆਰਬੀਪੀ) ਵਿਜੇਤਾਵਾਂ ਦੇ ਨਾਲ ਗੱਲਬਾਤ ਕਰਨਗੇ।