ਪ੍ਰਧਾਨ ਮੰਤਰੀ 28 ਜੂਨ ਨੂੰ ਨਵੀਂ ਦਿੱਲੀ ਵਿੱਚ ਅਚਾਰਿਆ ਵਿਦਿਆਨੰਦ ਜੀ ਮਹਾਰਾਜ ਦੇ ਸ਼ਤਾਬਦੀ ਸਮਾਰੋਹ ਦਾ ਉਦਘਾਟਨ ਕਰਨਗੇ

June 27th, 05:06 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਜੂਨ ਨੂੰ ਸਵੇਰੇ ਕਰੀਬ 11 ਵਜੇ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਅਚਾਰਿਆ ਵਿਦਿਆਨੰਦ ਜੀ ਮਹਾਰਾਜ ਦੇ ਸ਼ਤਾਬਦੀ ਸਮਾਰੋਹ ਦਾ ਉਦਘਾਟਨ ਕਰਨਗੇ। ਇਸ ਮੌਕੇ ‘ਤੇ ਸ਼੍ਰੀ ਮੋਦੀ ਮੌਜੂਦ ਇਕੱਠ ਨੂੰ ਸੰਬੋਧਨ ਵੀ ਕਰਨਗੇ।

ਮਹਾਵੀਰ ਜਯੰਤੀ ‘ਤੇ ਪ੍ਰਧਾਨ ਮੰਤਰੀ ਨੇ ਭਗਵਾਨ ਮਹਾਵੀਰ ਨੂੰ ਸ਼ਰਧਾਂਜਲੀਆਂ ਦਿੱਤੀਆਂ

April 10th, 08:44 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਵੀਰ ਜਯੰਤੀ ਦੇ ਅਵਸਰ ‘ਤੇ ਭਗਵਾਨ ਮਹਾਵੀਰ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਭਗਵਾਨ ਮਹਾਵੀਰ ਨੇ ਹਮੇਸ਼ਾ ਅਹਿੰਸਾ, ਸੱਚ ਅਤੇ ਕਰੁਣਾ ‘ਤੇ ਜ਼ੋਰ ਦਿੱਤਾ ਅਤੇ ਉਨ੍ਹਾਂ ਦੇ ਆਦਰਸ਼ ਦੁਨੀਆ ਭਰ ਵਿੱਚ ਅਸੰਖ ਲੋਕਾਂ ਨੂੰ ਸ਼ਕਤੀ ਦਿੰਦੇ ਹਨ। ਪ੍ਰਧਾਨ ਮੰਤਰੀ ਨੇ ਇਹ ਭੀ ਕਿਹਾ ਕਿ ਪਿਛਲੇ ਵਰ੍ਹੇ ਸਰਕਾਰ ਨੇ ਪ੍ਰਾਕ੍ਰਿਤ (Prakrit) ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ (status of Classical Language) ਦਿੱਤਾ ਸੀ, ਇਸ ਨਿਰਣੇ ਦੀ ਬਹੁਤ ਸ਼ਲਾਘਾ ਹੋਈ।

ਮੰਤਰੀ ਮੰਡਲ ਨੇ ਮਰਾਠੀ, ਪਾਲੀ, ਪ੍ਰਾਕ੍ਰਿਤ, ਅਸਮੀਆ ਅਤੇ ਬੰਗਾਲੀ ਭਾਸ਼ਾਵਾਂ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦੇਣ ਦੀ ਪ੍ਰਵਾਨਗੀ ਦਿੱਤੀ

October 03rd, 09:38 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਮਰਾਠੀ, ਪਾਲੀ, ਪ੍ਰਾਕ੍ਰਿਤ, ਅਸਮੀ ਅਤੇ ਬੰਗਾਲੀ ਭਾਸ਼ਾਵਾਂ ਨੂੰ ਕਲਾਸੀਕਲ ਭਾਸ਼ਾਵਾਂ ਦਾ ਦਰਜਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਸ਼ਾਸਤਰੀ ਭਾਸ਼ਾਵਾਂ ਭਾਰਤ ਦੀ ਡੂੰਘੀ ਅਤੇ ਪ੍ਰਾਚੀਨ ਸੱਭਿਆਚਾਰਕ ਵਿਰਾਸਤ ਦੇ ਰੱਖਿਅਕ ਵਜੋਂ ਕੰਮ ਕਰਦੀਆਂ ਹਨ, ਹਰੇਕ ਭਾਈਚਾਰੇ ਦੀਆਂ ਇਤਿਹਾਸਕ ਅਤੇ ਸੱਭਿਆਚਾਰਕ ਪ੍ਰਾਪਤੀਆਂ ਦਾ ਸਾਰ ਪੇਸ਼ ਕਰਦੀਆਂ ਹਨ।