ਵੀਡੀਓ ਕਾਨਫ਼ਰੰਸਿੰਗ ਰਾਹੀਂ ਰੋਜ਼ਗਾਰ ਮੇਲੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 24th, 11:20 am
ਇਸ ਵਾਰ ਰੌਸ਼ਨੀ ਦਾ ਤਿਉਹਾਰ ਦੀਵਾਲੀ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਨਵੀਂ ਰੌਸ਼ਨੀ ਲੈ ਕੇ ਆਇਆ ਹੈ। ਤਿਉਹਾਰਾਂ ਦੇ ਦਰਮਿਆਨ ਪੱਕੀ ਨੌਕਰੀ ਲਈ ਨਿਯੁਕਤੀ ਪੱਤਰ ਮਿਲਣਾ, ਭਾਵ ਤਿਉਹਾਰਾਂ ਦਾ ਜਸ਼ਨ ਅਤੇ ਸਫਲਤਾ ਦੀ ਦੁੱਗਣੀ ਖ਼ੁਸ਼ੀ, ਇਹ ਖ਼ੁਸ਼ੀ ਅੱਜ ਦੇਸ਼ ਭਰ ਦੇ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮਿਲੀ ਹੈ। ਮੈਂ ਮਹਿਸੂਸ ਕਰ ਸਕਦਾ ਹਾਂ, ਆਪ ਸਭ ਦੇ ਪਰਿਵਾਰ ਵਿੱਚ ਕਿੰਨੀ ਖ਼ੁਸ਼ੀ ਹੋਵੇਗੀ। ਮੈਂ ਤੁਹਾਨੂੰ ਸਭ ਨੂੰ ਅਤੇ ਤੁਹਾਡੇ ਪਰਿਵਾਰਕ ਮੈਂਬਰਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਜ਼ਿੰਦਗੀ ਦੀ ਇਸ ਨਵੀਂ ਸ਼ੁਰੂਆਤ ਲਈ ਮੈਂ ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੁਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
October 24th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਰੁਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਕਿਹਾ ਕਿ ਇਸ ਸਾਲ ਦਾ ਰੌਸ਼ਨੀ ਦਾ ਤਿਉਹਾਰ ਦੀਵਾਲੀ, ਹਰ ਕਿਸੇ ਦੇ ਜੀਵਨ ਵਿੱਚ ਨਵੀਂ ਰੌਸ਼ਨੀ ਲੈ ਕੇ ਆਇਆ ਹੈ। ਤਿਉਹਾਰਾਂ ਵਿਚਾਲੇ ਸਥਾਈ ਨੌਕਰੀਆਂ ਲਈ ਨਿਯੁਕਤੀ ਪੱਤਰ ਮਿਲਣ ਨਾਲ ਤਿਉਹਾਰ ਦੀ ਖ਼ੁਸ਼ੀ ਅਤੇ ਰੁਜ਼ਗਾਰ ਦੀ ਸਫਲਤਾ- ਦੋਵਾਂ ਦੀ ਖ਼ੁਸ਼ੀ ਮਿਲਦੀ ਹੈ। ਸ਼੍ਰੀ ਮੋਦੀ ਨੇ ਦੱਸਿਆ ਕਿ ਇਹ ਖ਼ੁਸ਼ੀ ਅੱਜ ਦੇਸ਼ ਭਰ ਦੇ 51,000 ਤੋਂ ਵੱਧ ਨੌਜਵਾਨਾਂ ਨੂੰ ਹਾਸਲ ਹੋਈ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਨਾਲ ਮਿਲਣ ਵਾਲੀ ਅਥਾਹ ਖ਼ੁਸ਼ੀ ਬਾਰੇ ਗੱਲ ਕੀਤੀ ਅਤੇ ਨਿਯੁਕਤੀ ਪਾਉਣ ਵਾਲੇ ਸਾਰੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਜੀਵਨ ਦੀ ਇਸ ਨਵੀਂ ਸ਼ੁਰੂਆਤ ਲਈ ਸ਼ੁਭਕਾਮਨਾਵਾਂ ਦਿੱਤੀਆਂ।