ਪ੍ਰਧਾਨ ਮੰਤਰੀ ਨੇ ਅਮਰੀਕਾ ਦੀ ਆਜ਼ਾਦੀ ਦੀ 250ਵੀਂ ਵਰ੍ਹੇਗੰਢ 'ਤੇ ਅਮਰੀਕਾ ਦੇ ਰਾਸ਼ਟਰਪਤੀ ਨੂੰ ਵਧਾਈ ਦਿੱਤੀ

July 04th, 09:40 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਮਰੀਕਾ ਦੀ ਆਜ਼ਾਦੀ ਦੀ 250ਵੀਂ ਵਰ੍ਹੇਗੰਢ ਦੇ ਇਤਿਹਾਸਕ ਮੌਕੇ 'ਤੇ ਅਮਰੀਕਾ ਦੇ ਰਾਸ਼ਟਰਪਤੀ ਸ਼੍ਰੀ ਡੋਨਾਲਡ ਜੇ. ਟਰੰਪ ਅਤੇ ਅਮਰੀਕਾ ਦੇ ਲੋਕਾਂ ਨੂੰ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਭਾਰਤ-ਅਮਰੀਕਾ ਸਾਂਝੇਦਾਰੀ ਦੀ ਸਥਾਈ ਤਾਕਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਦੋਵਾਂ ਲੋਕਤੰਤਰਾਂ ਵਿਚਕਾਰ ਰਿਸ਼ਤਾ ਸਿਰਫ਼ ਇੱਕ ਰਣਨੀਤਕ ਸਾਂਝੇਦਾਰੀ ਤੱਕ ਸੀਮਤ ਨਹੀਂ ਹਨ, ਸਗੋਂ ਇਹ ਲੋਕਤੰਤਰ ਦੀਆਂ ਸਾਂਝੀਆਂ ਕਦਰਾਂ-ਕੀਮਤਾਂ, ਕਾਨੂੰਨ ਦੇ ਸ਼ਾਸਨ ਅਤੇ ਆਪਣੇ ਲੋਕਾਂ ਦੀ ਅਸੀਮਤ ਸੰਭਾਵਨਾਵਾਂ ਵਿੱਚ ਭਰੋਸੇ 'ਤੇ ਅਧਾਰਿਤ ਹੈ।

ਪ੍ਰਧਾਨ ਮੰਤਰੀ 27-29 ਜੂਨ ਤੱਕ ਸੇਸ਼ੇਲਸ ਦਾ ਸਰਕਾਰੀ ਦੌਰਾ ਕਰਨਗੇ

June 25th, 06:05 pm

ਸੇਸ਼ੇਲਸ ਦੇ ਰਾਸ਼ਟਰਪਤੀ ਪੈਟ੍ਰਿਕ ਹਰਮਿਨੀ ਦੇ ਸੱਦੇ 'ਤੇ, ਪ੍ਰਧਾਨ ਮੰਤਰੀ ਮੋਦੀ 27 ਤੋਂ 29 ਜੂਨ, 2026 ਤੱਕ ਸੇਸ਼ੇਲਸ ਦਾ ਦੌਰਾ ਕਰਨਗੇ। ਇਹ ਦੌਰਾ ਭਾਰਤ ਦੇ 'MAHASAGAR' ਵਿਜ਼ਨ ਨੂੰ ਅੱਗੇ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੋਵੇਗਾ। ਇਸ ਦੌਰਾਨ, ਪ੍ਰਧਾਨ ਮੰਤਰੀ ਸੇਸ਼ੇਲਸ ਦੇ ਰਾਸ਼ਟਰੀ ਦਿਵਸ ਦੇ ਗੋਲਡਨ ਜੁਬਲੀ ਸਮਾਰੋਹਾਂ ਵਿੱਚ 'ਗੈਸਟ ਆਫ਼ ਆਨਰ' ਦੇ ਤੌਰ ‘ਤੇ ਸ਼ਾਮਲ ਹੋਣਗੇ ਅਤੇ ਰਾਸ਼ਟਰਪਤੀ ਪੈਟ੍ਰਿਕ ਹਰਮਿਨੀ ਦੇ ਨਾਲ ਦੁਵੱਲੀ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਸੇਸ਼ੇਲਸ ਦੀ ਨੈਸ਼ਨਲ ਅਸੈਂਬਲੀ ਨੂੰ ਵੀ ਸੰਬੋਧਨ ਕਰਨਗੇ ਅਤੇ ਉੱਥੇ ਰਹਿਣ ਵਾਲੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕਰਨਗੇ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਜਨਮ ਦਿਨ 'ਤੇ ਉੜੀਸਾ ਦੇ ਪਹਾੜਪੁਰ ਪਿੰਡ ਦਾ ਦੌਰਾ ਕੀਤਾ

June 20th, 08:58 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਉਹ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਜਨਮ ਦਿਨ ਦੇ ਮੌਕੇ 'ਤੇ ਉੜੀਸਾ ਦੇ ਪਹਾੜਪੁਰ ਪਿੰਡ ਵਿੱਚ ਉਨ੍ਹਾਂ ਦੇ ਨਾਲ ਮੌਜੂਦ ਰਹਿ ਕੇ ਬਹੁਤ ਸਨਮਾਨਿਤ ਮਹਿਸੂਸ ਕਰ ਰਹੇ ਹਨ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਨਾਲ ਪਹਾੜਪੁਰ ਪਿੰਡ ਵਿੱਚ ਗੋਸਾਨੀ ਪੀਠ ਵਿੱਚ ਪ੍ਰਾਰਥਨਾ ਕੀਤੀ

June 20th, 08:54 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਅਤੇ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਪਹਾੜਪੁਰ ਪਿੰਡ ਵਿੱਚ ਸਥਿਤ ਗੋਸਾਨੀ ਪੀਠ ਵਿੱਚ ਪ੍ਰਾਰਥਨਾ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਨਾਲ ਪਹਾੜਪੁਰ ਪਿੰਡ ਵਿੱਚ ਸੰਥਾਲੀ ਜਹੇਰਾ ਅਤੇ ਹੋ ਜਹੇਰਾ ਵਿੱਚ ਸ਼ਰਧਾ ਭੇਟ ਕੀਤੀ

June 20th, 08:51 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਨਾਲ ਪਹਾੜਪੁਰ ਪਿੰਡ ਵਿੱਚ ਸੰਥਾਲੀ ਜਹੇਰਾ ਅਤੇ ਹੋ ਜਹੇਰਾ ਵਿੱਚ ਸ਼ਰਧਾ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਪਹਾੜਪੁਰ ਵਿੱਚ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਪਰਿਵਾਰਕ ਮੈਂਬਰਾਂ ਦੀ ਸਮਾਧੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ

June 20th, 08:47 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਹਾੜਪੁਰ ਦੇ ਸਕੂਲ ਕੰਪਲੈਕਸ ਵਿੱਚ ਸਵਰਗੀ ਸ਼੍ਰੀ ਸ਼ਿਆਮ ਚਰਨ ਮੁਰਮੂ, ਸਵਰਗੀ ਸ਼੍ਰੀ ਲਖਨ ਮੁਰਮੂ ਅਤੇ ਸਵਰਗੀ ਸ਼੍ਰੀ ਸਿਪੁਨ ਮੁਰਮੂ ਦੀ ਸਮਾਧੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਪ੍ਰਧਾਨ ਮੰਤਰੀ ਨੇ ਪਹਾੜਪੁਰ ਪਿੰਡ ਵਿੱਚ ਸਕੂਲ ਦਾ ਦੌਰਾ ਕੀਤਾ, ਵਿੱਦਿਅਕ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਯਤਨਾਂ 'ਤੇ ਚਾਨਣਾ ਪਾਇਆ

June 20th, 08:44 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਪਹਾੜਪੁਰ ਪਿੰਡ ਵਿੱਚ ਇੱਕ ਸਕੂਲ ਦਾ ਦੌਰਾ ਕਰਕੇ ਉਨ੍ਹਾਂ ਨੂੰ ਬੇਹੱਦ ਖ਼ੁਸ਼ੀ ਮਿਲੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਲੋਵਾਕ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

June 15th, 11:33 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਤੀਸਲਾਵਾ ਵਿਖੇ ਰਾਸ਼ਟਰਪਤੀ ਭਵਨ ਵਿੱਚ ਸਲੋਵਾਕ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪੀਟਰ ਪੇਲੇਗ੍ਰਿਨੀ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਇਟਲੀ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

May 20th, 07:19 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਟਲੀ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਸਰਜੀਓ ਮੈਟਾਰੇਲਾ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਰਾਜ ਸਭਾ ਲਈ ਸ਼੍ਰੀ ਹਰੀਵੰਸ਼ ਨੂੰ ਨਾਮਜ਼ਦਗੀ 'ਤੇ ਸ਼ੁਭਕਾਮਨਾਵਾਂ ਦਿੱਤੀਆਂ

April 10th, 02:20 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ ਵਲੋਂ ਰਾਜ ਸਭਾ ਲਈ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸ਼੍ਰੀ ਹਰੀਵੰਸ਼ ਨੂੰ ਉਨ੍ਹਾਂ ਦੇ ਆਉਣ ਵਾਲੇ ਸੰਸਦੀ ਕਾਰਜਕਾਲ ਲਈ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਸ਼੍ਰੀ ਤੋ ਲਾਮ ਨੂੰ ਵੀਅਤਨਾਮ ਦੇ ਸਮਾਜਵਾਦੀ ਗਣਰਾਜ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਵਧਾਈ ਦਿੱਤੀ

April 07th, 12:32 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਅਤਨਾਮ ਦੇ ਸਮਾਜਵਾਦੀ ਗਣਰਾਜ ਦੇ ਰਾਸ਼ਟਰਪਤੀ ਵਜੋਂ ਤੋ ਲਾਮ ਨੂੰ ਚੁਣੇ ਜਾਣ 'ਤੇ ਅੱਜ ਉਨ੍ਹਾਂ ਨੂੰ ਨਿੱਘੀ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਪੱਛਮੀ ਬੰਗਾਲ ਵਿੱਚ ਰਾਸ਼ਟਰਪਤੀ ਦੇ ਅਪਮਾਨ ਅਤੇ ਸੰਥਾਲ ਸਭਿਆਚਾਰ ਦੇ ਅਪਮਾਨ ਦੀ ਨਿੰਦਾ ਕੀਤੀ

March 07th, 08:14 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਸਰਕਾਰ ਵੱਲੋਂ ਰਾਸ਼ਟਰਪਤੀ ਜੀ ਦੇ ਅਪਮਾਨ ਅਤੇ ਸੰਥਾਲ ਸਭਿਆਚਾਰ ਨਾਲ ਕੀਤੇ ਗਏ ਲਾਪਰਵਾਹੀ ਵਾਲੇ ਸਲੂਕ ਦੀ ਸਖ਼ਤ ਨਿੰਦਾ ਕੀਤੀ ਹੈ।

ਕੇਂਦਰੀ ਕੈਬਨਿਟ ਨੇ “ਕੇਰਲ” ਰਾਜ ਦਾ ਨਾਮ ਬਦਲ ਕੇ “ਕੇਰਲਮ” ਕਰਨ ਨੂੰ ਪ੍ਰਵਾਨਗੀ ਦਿੱਤੀ

February 24th, 03:20 pm

ਕੇਂਦਰੀ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ, ਭਾਰਤ ਦੇ ਰਾਸ਼ਟਰਪਤੀ ਕੇਰਲ (ਨਾਮ ਬਦਲਣ ਬਾਰੇ) ਬਿੱਲ, 2026 ਨੂੰ ਭਾਰਤ ਦੇ ਸੰਵਿਧਾਨ ਦੇ ਅਨੁਛੇਦ 3 ਦੇ ਅਨੁਸਾਰ ਵਿਚਾਰ ਪ੍ਰਗਟ ਕਰਨ ਲਈ ਕੇਰਲ ਰਾਜ ਵਿਧਾਨ ਸਭਾ ਨੂੰ ਭੇਜਣਗੇ। ਕੇਰਲ ਰਾਜ ਵਿਧਾਨ ਸਭਾ ਤੋਂ ਵਿਚਾਰ ਪ੍ਰਾਪਤ ਹੋਣ ਤੋਂ ਬਾਅਦ, ਭਾਰਤ ਸਰਕਾਰ ਅੱਗੇ ਦੀ ਕਾਰਵਾਈ ਕਰੇਗੀ ਅਤੇ ਸੰਸਦ ਵਿੱਚ ‘ਕੇਰਲ’ ਰਾਜ ਦਾ ਨਾਮ ਬਦਲ ਕੇ ‘ਕੇਰਲਮ’ ਕਰਨ ਲਈ ਕੇਰਲ (ਨਾਮ ਬਦਲਣ ਬਾਰੇ) ਬਿੱਲ, 2026 ਪੇਸ਼ ਕਰਨ ਲਈ ਰਾਸ਼ਟਰਪਤੀ ਦੀ ਸਿਫਾਰਸ਼ ਹਾਸਲ ਕੀਤੀ ਜਾਵੇਗੀ।

ਸਪੇਨ ਦੇ ਪ੍ਰਧਾਨ ਮੰਤਰੀ ਮਾਣਯੋਗ ਮਿਸਟਰ ਪੈਡਰੋ ਸਾਂਚੇਜ਼ ਦਾ ਭਾਰਤ ਦੌਰਾ

February 18th, 05:08 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ‘ਤੇ ਸਪੇਨ ਦੇ ਪ੍ਰਧਾਨ ਮੰਤਰੀ ਮਾਣਯੋਗ ਮਿਸਟਰ ਪੈਡਰੋ ਸਾਂਚੇਜ਼ 18–19 ਫ਼ਰਵਰੀ, 2026 ਤੱਕ ਏਆਈ ਇੰਪੈਕਟ ਸਮਿਟ 2026 ਵਿੱਚ ਭਾਗ ਲੈਣ ਲਈ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ। ਇਹ ਉਨ੍ਹਾਂ ਦਾ ਭਾਰਤ ਦਾ ਦੂਜਾ ਸਰਕਾਰੀ ਦੌਰਾ ਹੈ। ਇਸ ਤੋਂ ਪਹਿਲਾਂ ਉਹ 27–29 ਅਕਤੂਬਰ, 2024 ਦੌਰਾਨ ਦੁਵੱਲੇ ਦੌਰੇ ’ਤੇ ਭਾਰਤ ਆਏ ਸਨ। ਉਨ੍ਹਾਂ ਨਾਲ ਡਿਜੀਟਲ ਤਬਦੀਲੀ ਅਤੇ ਸਿਵਲ ਸੇਵਾ ਮੰਤਰੀ ਸ਼੍ਰੀ ਆਸਕਰ ਲੋਪੇਜ਼ ਅਗੁਏਦਾ ਅਤੇ ਖੇਤੀਬਾੜੀ, ਮੱਛੀਪਾਲਣ ਅਤੇ ਖ਼ੁਰਾਕ ਮੰਤਰੀ ਸ਼੍ਰੀ ਲੂਈਸ ਪਲਾਨਾਸ ਪੁਚਾਦੇਸ ਵੀ ਆਏ ਹਨ।

ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਰਾਸ਼ਟਰਪਤੀ ਦਾ ਸਵਾਗਤ ਕੀਤਾ, ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ

February 17th, 09:57 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫ਼ਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦਾ ਨਿੱਘਾ ਸਵਾਗਤ ਕਰਦਿਆਂ ਇਹ ਭਰੋਸਾ ਜਤਾਇਆ ਕਿ ਇਹ ਦੌਰਾ ਭਾਰਤ-ਫ਼ਰਾਂਸ ਸਬੰਧਾਂ ਨੂੰ ਨਵੀਂਆਂ ਉਚਾਈਆਂ 'ਤੇ ਲੈ ਜਾਵੇਗਾ।

ਪ੍ਰਧਾਨ ਮੰਤਰੀ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

February 16th, 10:03 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਜੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਫ਼ਰਵਰੀ ਨੂੰ ਮੁੰਬਈ ਵਿੱਚ ਫ਼ਰਾਂਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਮੁਲਾਕਾਤ ਕਰਨਗੇ

February 16th, 09:02 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਫ਼ਰਵਰੀ 2026 ਨੂੰ ਮੁੰਬਈ ਦਾ ਦੌਰਾ ਕਰਨਗੇ, ਜਿੱਥੇ ਉਹ ਫ਼ਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕਰੋਨ ਨਾਲ ਮੁਲਾਕਾਤ ਕਰਨਗੇ।

ਪ੍ਰਧਾਨ ਮੰਤਰੀ ਨੇ ਦੇਵਨੀਮੋਰੀ ਦੇ ਪਵਿੱਤਰ ਅਵਸ਼ੇਸ਼ਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਲਈ ਸ੍ਰੀਲੰਕਾ ਦੇ ਰਾਸ਼ਟਰਪਤੀ ਦਾ ਧੰਨਵਾਦ ਕੀਤਾ

February 05th, 10:45 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਲੰਬੋ ਦੇ ਪਵਿੱਤਰ ਗੰਗਾਰਾਮਾਇਆ ਮੰਦਿਰ ਵਿੱਚ ਪਵਿੱਤਰ ਦੇਵਨੀਮੋਰੀ ਅਵਸ਼ੇਸ਼ਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਲਈ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਅਨੁਰਾ ਕੁਮਾਰਾ ਦੀਸਾਨਾਇਕੇ ਦਾ ਧੰਨਵਾਦ ਕੀਤਾ।

ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ

January 29th, 10:15 am

ਕੱਲ੍ਹ ਰਾਸ਼ਟਰਪਤੀ ਜੀ ਦਾ ਭਾਸ਼ਣ 140 ਕਰੋੜ ਦੇਸ਼-ਵਾਸੀਆਂ ਦੇ ਆਤਮ-ਵਿਸ਼ਵਾਸ ਦਾ ਪ੍ਰਗਟਾਵਾ ਸੀ, 140 ਕਰੋੜ ਦੇਸ਼-ਵਾਸੀਆਂ ਦੇ ਯਤਨਾਂ ਦਾ ਬਿਰਤਾਂਤ ਸੀ ਅਤੇ 140 ਕਰੋੜ ਦੇਸ਼-ਵਾਸੀਆਂ ਅਤੇ ਉਸ ਵਿੱਚ ਵੀ ਜ਼ਿਆਦਾਤਰ ਨੌਜਵਾਨ, ਉਨ੍ਹਾਂ ਦੀਆਂ ਇੱਛਾਵਾਂ ਨੂੰ ਰੇਖਾਂਕਿਤ ਕਰਨ ਦਾ ਬਹੁਤ ਹੀ ਸਟੀਕ ਭਾਸ਼ਣ, ਸਾਰੇ ਸੰਸਦ ਮੈਂਬਰਾਂ ਲਈ ਕਈ ਮਾਰਗ-ਦਰਸ਼ਕ ਗੱਲਾਂ ਵੀ, ਕੱਲ੍ਹ ਮਾਣਯੋਗ ਰਾਸ਼ਟਰਪਤੀ ਜੀ ਨੇ ਸਦਨ ਵਿੱਚ ਸਭ ਦੇ ਸਾਹਮਣੇ ਰੱਖੀਆਂ ਹਨ। ਸੈਸ਼ਨ ਦੀ ਸ਼ੁਰੂਆਤ ਵਿੱਚ ਹੀ ਅਤੇ 2026 ਦੀ ਸ਼ੁਰੂਆਤ ਵਿੱਚ ਹੀ ਮਾਣਯੋਗ ਰਾਸ਼ਟਰਪਤੀ ਜੀ ਨੇ ਸੰਸਦ ਮੈਂਬਰਾਂ ਤੋਂ ਜੋ ਉਮੀਦਾਂ ਪ੍ਰਗਟਾਈਆਂ ਹਨ, ਉਨ੍ਹਾਂ ਨੂੰ ਬਹੁਤ ਹੀ ਸਰਲ ਸ਼ਬਦਾਂ ਵਿੱਚ ਰਾਸ਼ਟਰ ਦੇ ਮੁਖੀ ਵਜੋਂ ਜੋ ਭਾਵਨਾਵਾਂ ਪ੍ਰਗਟ ਕੀਤੀਆਂ ਹਨ, ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਾਰੇ ਮਾਣਯੋਗ ਸੰਸਦ ਮੈਂਬਰਾਂ ਨੇ ਉਸ ਨੂੰ ਗੰਭੀਰਤਾ ਨਾਲ ਹੀ ਲਿਆ ਹੋਵੇਗਾ ਅਤੇ ਇਹ ਸੈਸ਼ਨ ਆਪਣੇ ਆਪ ਵਿੱਚ ਬਹੁਤ ਹੀ ਮਹੱਤਵਪੂਰਨ ਸੈਸ਼ਨ ਹੁੰਦਾ ਹੈ।

2026 ਬਜਟ ਸੈਸ਼ਨ ਦੇ ਸ਼ੁਰੂ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ

January 29th, 10:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਕੰਪਲੈਕਸ ਵਿੱਚ 2026 ਦੇ ਬਜਟ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਦਾ ਭਾਸ਼ਣ 140 ਕਰੋੜ ਨਾਗਰਿਕਾਂ ਦੇ ਭਰੋਸੇ ਦਾ ਪ੍ਰਗਟਾਵਾ, ਉਨ੍ਹਾਂ ਦੀ ਸਖ਼ਤ ਮਿਹਨਤ ਦਾ ਸਬੂਤ ਅਤੇ ਨੌਜਵਾਨਾਂ ਦੀਆਂ ਇੱਛਾਵਾਂ ਦਾ ਸਟੀਕ ਪ੍ਰਤੀਬਿੰਬ ਹੈ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰਪਤੀ ਨੇ ਸੈਸ਼ਨ ਅਤੇ ਸਾਲ 2026 ਦੀ ਸ਼ੁਰੂਆਤ ਵਿੱਚ ਹੀ ਸਾਰੇ ਸੰਸਦ ਮੈਂਬਰਾਂ ਦੇ ਸਾਹਮਣੇ ਕਈ ਮਾਰਗ-ਦਰਸ਼ਕ ਨੁਕਤੇ ਰੱਖੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਦੇਸ਼ ਦੇ ਮੁਖੀ ਵਜੋਂ ਰਾਸ਼ਟਰਪਤੀ ਵੱਲੋਂ ਸਰਲ ਸ਼ਬਦਾਂ ਵਿੱਚ ਪ੍ਰਗਟਾਈਆਂ ਗਈਆਂ ਉਮੀਦਾਂ ਨੂੰ ਸਾਰੇ ਸੰਸਦ ਮੈਂਬਰਾਂ ਨੇ ਗੰਭੀਰਤਾ ਨਾਲ ਲਿਆ ਹੋਵੇਗਾ, ਜਿਸ ਨਾਲ ਇਹ ਸੈਸ਼ਨ ਬੇਹੱਦ ਅਹਿਮ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਜਟ ਸੈਸ਼ਨ 21ਵੀਂ ਸਦੀ ਦੀ ਪਹਿਲੀ ਤਿਮਾਹੀ ਦੀ ਸਮਾਪਤੀ ਅਤੇ ਦੂਜੀ ਤਿਮਾਹੀ ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਉਜਾਗਰ ਕੀਤਾ ਕਿ 2047 ਤੱਕ ਇੱਕ ਵਿਕਸਿਤ ਭਾਰਤ ਦੇ ਟੀਚੇ ਨੂੰ ਹਾਸਲ ਕਰਨ ਲਈ ਅਗਲੇ 25 ਸਾਲ ਅਹਿਮ ਹਨ ਅਤੇ ਇਹ ਬਜਟ ਸਦੀ ਦੀ ਦੂਜੀ ਤਿਮਾਹੀ ਦਾ ਪਹਿਲਾ ਬਜਟ ਹੈ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਣ, ਜੋ ਦੇਸ਼ ਦੀ ਪਹਿਲੀ ਮਹਿਲਾ ਵਿੱਤ ਮੰਤਰੀ ਹੈ, ਲਗਾਤਾਰ ਨੌਵੀਂ ਵਾਰ ਸੰਸਦ ਵਿੱਚ ਬਜਟ ਪੇਸ਼ ਕਰ ਰਹੀ ਹੈ, ਜੋ ਭਾਰਤ ਦੇ ਸੰਸਦੀ ਇਤਿਹਾਸ ਵਿੱਚ ਇੱਕ ਮਾਣਮੱਤਾ ਪਲ ਹੈ।