Prime Minister emphasises strong foundation built for a truly renewed partnership between the two nations with the visit of Prime Minister of Canada

March 03rd, 10:16 pm

Praising the visit of Canadian PM Mark Carney to India, PM Modi said that the visit has built a strong foundation for a truly renewed partnership between the two nations. He added that he looks forward to working together to build a bright future and shared prosperity for the people of both countries.

ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ

January 29th, 10:15 am

ਕੱਲ੍ਹ ਰਾਸ਼ਟਰਪਤੀ ਜੀ ਦਾ ਭਾਸ਼ਣ 140 ਕਰੋੜ ਦੇਸ਼-ਵਾਸੀਆਂ ਦੇ ਆਤਮ-ਵਿਸ਼ਵਾਸ ਦਾ ਪ੍ਰਗਟਾਵਾ ਸੀ, 140 ਕਰੋੜ ਦੇਸ਼-ਵਾਸੀਆਂ ਦੇ ਯਤਨਾਂ ਦਾ ਬਿਰਤਾਂਤ ਸੀ ਅਤੇ 140 ਕਰੋੜ ਦੇਸ਼-ਵਾਸੀਆਂ ਅਤੇ ਉਸ ਵਿੱਚ ਵੀ ਜ਼ਿਆਦਾਤਰ ਨੌਜਵਾਨ, ਉਨ੍ਹਾਂ ਦੀਆਂ ਇੱਛਾਵਾਂ ਨੂੰ ਰੇਖਾਂਕਿਤ ਕਰਨ ਦਾ ਬਹੁਤ ਹੀ ਸਟੀਕ ਭਾਸ਼ਣ, ਸਾਰੇ ਸੰਸਦ ਮੈਂਬਰਾਂ ਲਈ ਕਈ ਮਾਰਗ-ਦਰਸ਼ਕ ਗੱਲਾਂ ਵੀ, ਕੱਲ੍ਹ ਮਾਣਯੋਗ ਰਾਸ਼ਟਰਪਤੀ ਜੀ ਨੇ ਸਦਨ ਵਿੱਚ ਸਭ ਦੇ ਸਾਹਮਣੇ ਰੱਖੀਆਂ ਹਨ। ਸੈਸ਼ਨ ਦੀ ਸ਼ੁਰੂਆਤ ਵਿੱਚ ਹੀ ਅਤੇ 2026 ਦੀ ਸ਼ੁਰੂਆਤ ਵਿੱਚ ਹੀ ਮਾਣਯੋਗ ਰਾਸ਼ਟਰਪਤੀ ਜੀ ਨੇ ਸੰਸਦ ਮੈਂਬਰਾਂ ਤੋਂ ਜੋ ਉਮੀਦਾਂ ਪ੍ਰਗਟਾਈਆਂ ਹਨ, ਉਨ੍ਹਾਂ ਨੂੰ ਬਹੁਤ ਹੀ ਸਰਲ ਸ਼ਬਦਾਂ ਵਿੱਚ ਰਾਸ਼ਟਰ ਦੇ ਮੁਖੀ ਵਜੋਂ ਜੋ ਭਾਵਨਾਵਾਂ ਪ੍ਰਗਟ ਕੀਤੀਆਂ ਹਨ, ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਾਰੇ ਮਾਣਯੋਗ ਸੰਸਦ ਮੈਂਬਰਾਂ ਨੇ ਉਸ ਨੂੰ ਗੰਭੀਰਤਾ ਨਾਲ ਹੀ ਲਿਆ ਹੋਵੇਗਾ ਅਤੇ ਇਹ ਸੈਸ਼ਨ ਆਪਣੇ ਆਪ ਵਿੱਚ ਬਹੁਤ ਹੀ ਮਹੱਤਵਪੂਰਨ ਸੈਸ਼ਨ ਹੁੰਦਾ ਹੈ।

2026 ਬਜਟ ਸੈਸ਼ਨ ਦੇ ਸ਼ੁਰੂ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ

January 29th, 10:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਕੰਪਲੈਕਸ ਵਿੱਚ 2026 ਦੇ ਬਜਟ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਦਾ ਭਾਸ਼ਣ 140 ਕਰੋੜ ਨਾਗਰਿਕਾਂ ਦੇ ਭਰੋਸੇ ਦਾ ਪ੍ਰਗਟਾਵਾ, ਉਨ੍ਹਾਂ ਦੀ ਸਖ਼ਤ ਮਿਹਨਤ ਦਾ ਸਬੂਤ ਅਤੇ ਨੌਜਵਾਨਾਂ ਦੀਆਂ ਇੱਛਾਵਾਂ ਦਾ ਸਟੀਕ ਪ੍ਰਤੀਬਿੰਬ ਹੈ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰਪਤੀ ਨੇ ਸੈਸ਼ਨ ਅਤੇ ਸਾਲ 2026 ਦੀ ਸ਼ੁਰੂਆਤ ਵਿੱਚ ਹੀ ਸਾਰੇ ਸੰਸਦ ਮੈਂਬਰਾਂ ਦੇ ਸਾਹਮਣੇ ਕਈ ਮਾਰਗ-ਦਰਸ਼ਕ ਨੁਕਤੇ ਰੱਖੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਦੇਸ਼ ਦੇ ਮੁਖੀ ਵਜੋਂ ਰਾਸ਼ਟਰਪਤੀ ਵੱਲੋਂ ਸਰਲ ਸ਼ਬਦਾਂ ਵਿੱਚ ਪ੍ਰਗਟਾਈਆਂ ਗਈਆਂ ਉਮੀਦਾਂ ਨੂੰ ਸਾਰੇ ਸੰਸਦ ਮੈਂਬਰਾਂ ਨੇ ਗੰਭੀਰਤਾ ਨਾਲ ਲਿਆ ਹੋਵੇਗਾ, ਜਿਸ ਨਾਲ ਇਹ ਸੈਸ਼ਨ ਬੇਹੱਦ ਅਹਿਮ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਜਟ ਸੈਸ਼ਨ 21ਵੀਂ ਸਦੀ ਦੀ ਪਹਿਲੀ ਤਿਮਾਹੀ ਦੀ ਸਮਾਪਤੀ ਅਤੇ ਦੂਜੀ ਤਿਮਾਹੀ ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਉਜਾਗਰ ਕੀਤਾ ਕਿ 2047 ਤੱਕ ਇੱਕ ਵਿਕਸਿਤ ਭਾਰਤ ਦੇ ਟੀਚੇ ਨੂੰ ਹਾਸਲ ਕਰਨ ਲਈ ਅਗਲੇ 25 ਸਾਲ ਅਹਿਮ ਹਨ ਅਤੇ ਇਹ ਬਜਟ ਸਦੀ ਦੀ ਦੂਜੀ ਤਿਮਾਹੀ ਦਾ ਪਹਿਲਾ ਬਜਟ ਹੈ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਣ, ਜੋ ਦੇਸ਼ ਦੀ ਪਹਿਲੀ ਮਹਿਲਾ ਵਿੱਤ ਮੰਤਰੀ ਹੈ, ਲਗਾਤਾਰ ਨੌਵੀਂ ਵਾਰ ਸੰਸਦ ਵਿੱਚ ਬਜਟ ਪੇਸ਼ ਕਰ ਰਹੀ ਹੈ, ਜੋ ਭਾਰਤ ਦੇ ਸੰਸਦੀ ਇਤਿਹਾਸ ਵਿੱਚ ਇੱਕ ਮਾਣਮੱਤਾ ਪਲ ਹੈ।

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ

December 23rd, 09:39 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਚੌਧਰੀ ਚਰਨ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, ਉਨ੍ਹਾਂ ਨੇ ਆਪਣਾ ਜੀਵਨ ਸਮਾਜ ਦੇ ਵਾਂਝੇ ਵਰਗਾਂ ਦੀ ਭਲਾਈ ਦੇ ਨਾਲ-ਨਾਲ ਖੇਤੀਬਾੜੀ ਦੀ ਤਰੱਕੀ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਸਮਰਪਿਤ ਕਰ ਦਿੱਤਾ। ਇੱਕ ਸ਼ੁਕਰਗੁਜ਼ਾਰ ਰਾਸ਼ਟਰ, ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਨਹੀਂ ਭੁੱਲ ਸਕਦਾ।

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਫ਼ੋਨ 'ਤੇ ਗੱਲਬਾਤ ਕੀਤੀ

December 10th, 07:56 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਫ਼ੋਨ ਕੀਤਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਐਂਥਨੀ ਅਲਬਨੀਜ਼ ਅਤੇ ਸ਼੍ਰੀਮਤੀ ਜੋਡੀ ਹੇਡਨ ਨੂੰ ਉਨ੍ਹਾਂ ਦੇ ਵਿਆਹ 'ਤੇ ਵਧਾਈ ਦਿੱਤੀ

November 29th, 09:05 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਕਰੀਬੀ ਦੋਸਤ, ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਐਂਥਨੀ ਅਲਬਨੀਜ਼ ਅਤੇ ਸ਼੍ਰੀਮਤੀ ਜੋਡੀ ਹੇਡਨ ਨੂੰ ਉਨ੍ਹਾਂ ਦੇ ਵਿਆਹ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਖ਼ੁਸ਼ਹਾਲ ਵਿਆਹੁਤਾ ਜੀਵਨ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ20 ਆਗੂਆਂ ਦੇ ਸਿਖਰ ਸੰਮੇਲਨ ਦੌਰਾਨ ਜਾਪਾਨ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

November 23rd, 09:46 pm

ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੱਖਣੀ ਅਫ਼ਰੀਕਾ ਦੇ ਜੋਹੈੱਨਸਬਰਗ ਵਿੱਚ ਹੋ ਰਹੇ ਜੀ20 ਆਗੂਆਂ ਦੇ ਸਿਖਰ ਸਮੇਲਨ ਦੇ ਮੌਕੇ ’ਤੇ ਜਾਪਾਨ ਦੀ ਪ੍ਰਧਾਨ ਮੰਤਰੀ ਮਹਾਮਹਿਮ ਸਾਨੇ ਤਾਕਾਇਚੀ ਨਾਲ ਦੁਵੱਲੀ ਮੀਟਿੰਗ ਕੀਤੀ। 29 ਅਕਤੂਬਰ, 2025 ਨੂੰ ਟੈਲੀਫੋਨ ’ਤੇ ਹੋਈ ਗੱਲਬਾਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨ ਮੰਤਰੀ ਤਾਕਾਇਚੀ ਨਾਲ ਇਹ ਪਹਿਲੀ ਮੁਲਾਕਾਤ ਸੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੀ20 ਸਿਖਰ ਸੰਮੇਲਨ 2025 ਦੌਰਾਨ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

November 23rd, 09:44 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੱਖਣੀ ਅਫ਼ਰੀਕਾ ਦੇ ਜੋਹੈੱਨਸਬਰਗ ਵਿੱਚ ਆਯੋਜਿਤ ਜੀ20 ਸਿਖਰ ਸੰਮੇਲਨ ਦੌਰਾਨ ਇਟਲੀ ਦੀ ਪ੍ਰਧਾਨ ਮੰਤਰੀ ਸੁਸ਼੍ਰੀ ਜੌਰਜੀਆ ਮੇਲੋਨੀ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਦੀ ਇਸ ਸਾਲ ਜੂਨ ਵਿੱਚ ਕੈਨੇਡਾ ਦੇ ਕਨਾਨਾਸਕਿਸ ਵਿੱਚ ਹੋਏ ਜੀ7 ਸਿਖਰ ਸੰਮੇਲਨ ਦੌਰਾਨ ਵੀ ਸੰਖੇਪ ਗੱਲਬਾਤ ਹੋਈ ਸੀ।

ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ20 ਸਿਖਰ ਸੰਮੇਲਨ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

November 23rd, 09:41 pm

ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੋਹੈੱਨਸਬਰਗ ਵਿੱਚ ਜੀ20 ਲੀਡਰਜ਼ ਦੇ ਸਿਖਰ ਸੰਮੇਲਨ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਮਾਰਕ ਕਾਰਨੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਭਾਰਤ-ਕੈਨੇਡਾ ਭਾਈਵਾਲੀ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਵੀ ਲਿਆ।

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ

November 19th, 07:53 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਜਾਪਾਨ ਦੀ ਪ੍ਰਧਾਨ ਮੰਤਰੀ ਸ਼੍ਰੀਮਤੀ ਸਾਨੇ ਤਕਾਇਚੀ ਨੂੰ ਵਧਾਈ ਦਿੱਤੀ; ਭਾਰਤ-ਜਪਾਨ ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਭਾਈਵਾਲੀ ਨੂੰ ਹੋਰ ਅੱਗੇ ਵਧਾਉਣ 'ਤੇ ਚਰਚਾ ਕੀਤੀ

October 29th, 01:14 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਪਾਨ ਦੀ ਪ੍ਰਧਾਨ ਮੰਤਰੀ ਸ਼੍ਰੀਮਤੀ ਸਾਨੇ ਤਾਕਾਇਚੀ ਨਾਲ ਸੁਹਿਰਦ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਮਿਸ ਸਾਨੇ ਤਾਕਾਇਚੀ ਨੂੰ ਜਾਪਾਨ ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ 'ਤੇ ਵਧਾਈ ਦਿੱਤੀ

October 21st, 11:24 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਸ ਸਾਨੇ ਤਾਕਾਇਚੀ ਨੂੰ ਜਾਪਾਨ ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ 'ਤੇ ਤਹਿ ਦਿਲੋਂ ਵਧਾਈਆਂ ਦਿੱਤੀਆਂ। ਐਕਸ 'ਤੇ ਆਪਣੇ ਸੁਨੇਹੇ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਭਾਰਤ-ਜਾਪਾਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟ ਕੀਤੀ।

ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਿਸ਼ਵ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

October 17th, 11:09 pm

Her Excellency Prime Minister of Sri Lanka, ਹਰਿਨੀ ਅਮਰਸੂਰਿਆ ਜੀ, His Excellency Former Prime Minister of Australia, My Friend ਟੋਨੀ ਐਬੋਟ ਜੀ, His Excellency Former Prime Minister of UK ਰਿਸ਼ੀ ਸੁਨਕ ਜੀ, ਖ਼ਾਸ ਮਹਿਮਾਨੋਂ, ਦੇਵੀਓ ਅਤੇ ਸੱਜਣੋ, ਨਮਸਕਾਰ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2025 ਨੂੰ ਸੰਬੋਧਨ ਕੀਤਾ

October 17th, 08:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2025 ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਸਾਰੇ ਨਾਗਰਿਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਐੱਨਡੀਟੀਵੀ ਵਰਲਡ ਸਮਿਟ ਤਿਉਹਾਰਾਂ ਵਿਚਾਲੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸੈਸ਼ਨ ਦੇ ਥੀਮ “ਅਨਸਟੋਪੇਬਲ ਇੰਡੀਆ” ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਸੱਚਮੁੱਚ ਢੁਕਵਾਂ ਹੈ, ਕਿਉਂਕਿ ਅੱਜ ਭਾਰਤ ਰੁਕਣ ਦੇ ਮੂਡ ਵਿੱਚ ਨਹੀਂ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਭਾਰਤ ਨਾ ਤਾਂ ਰੁਕੇਗਾ ਅਤੇ ਨਾ ਹੀ ਹੌਲ਼ੀ ਹੋਵੇਗਾ, 140 ਕਰੋੜ ਭਾਰਤੀ ਤੇਜ਼ੀ ਨਾਲ ਇਕਜੁੱਟ ਹੋ ਕੇ ਅੱਗੇ ਵੱਧ ਰਹੇ ਹਨ”।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੀਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰੈਲਾ ਓਡਿੰਗਾ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ

October 15th, 02:41 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੀਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰੈਲਾ ਓਡਿੰਗਾ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਸੋਸ਼ਲ ਮੀਡੀਆ 'ਤੇ ਪ੍ਰਤੀਕਿਰਿਆ ਦਿੱਤੀ ਹੈ ਮੇਰੇ ਪਿਆਰੇ ਦੋਸਤ ਅਤੇ ਕੀਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰੈਲਾ ਓਡਿੰਗਾ ਦੇ ਦੇਹਾਂਤ ਨਾਲ ਮੈਨੂੰ ਬਹੁਤ ਦੁਖ ਹੋਇਆ ਹੈ। ਉਹ ਇੱਕ ਮਹਾਨ ਸਿਆਸਤਦਾਨ ਅਤੇ ਭਾਰਤ ਦੇ ਪਿਆਰੇ ਦੋਸਤ ਸਨ। ਗੁਜਰਾਤ ਦੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਮੈਨੂੰ ਉਨ੍ਹਾਂ ਨੂੰ ਨੇੜਿਓਂ ਜਾਣਨ ਦਾ ਮੌਕਾ ਮਿਲਿਆ ਅਤੇ ਸਾਡਾ ਸਹਿਯੋਗ ਵਰ੍ਹਿਆਂ ਤੱਕ ਕਾਇਮ ਰਿਹਾ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਸ਼੍ਰੀ ਰੈਲਾ ਓਡਿੰਗਾ ਦਾ ਭਾਰਤ ਦੇ ਸੱਭਿਆਚਾਰ, ਕਦਰਾਂ-ਕੀਮਤਾਂ ਅਤੇ ਸਾਡੇ ਪ੍ਰਾਚੀਨ ਗਿਆਨ ਦੇ ਪ੍ਰਤੀ ਵਿਸ਼ੇਸ਼ ਲਗਾਅ ਸੀ ਅਤੇ ਇਹ ਭਾਰਤ-ਕੀਨੀਆ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਉਨ੍ਹਾਂ ਦੇ ਯਤਨਾਂ ਵਿੱਚ ਝਲਕਦਾ ਹੁੰਦਾ ਸੀ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਟਰੰਪ ਦੀ ਗਾਜ਼ਾ ਸ਼ਾਂਤੀ ਯੋਜਨਾ ਤਹਿਤ ਹੋਈ ਪ੍ਰਗਤੀ ‘ਤੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਵਧਾਈਆਂ ਦਿੱਤੀਆਂ

October 09th, 10:17 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਗੱਲ ਕੀਤੀ ਅਤੇ ਰਾਸ਼ਟਰਪਤੀ ਟਰੰਪ ਦੀ ਗਾਜ਼ਾ ਸ਼ਾਂਤੀ ਯੋਜਨਾ ਤਹਿਤ ਹੋਈ ਪ੍ਰਗਤੀ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ

September 26th, 08:51 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਨੇਪਾਲ ਦੀ ਅੰਤਰਿਮ ਸਰਕਾਰ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ 'ਤੇ ਸ਼੍ਰੀਮਤੀ ਸੁਸ਼ੀਲਾ ਕਾਰਕੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ

September 13th, 08:57 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੇਪਾਲ ਦੀ ਅੰਤਰਿਮ ਸਰਕਾਰ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ 'ਤੇ ਮਾਣਯੋਗ ਸ਼੍ਰੀਮਤੀ ਸੁਸ਼ੀਲਾ ਕਾਰਕੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੁਹਰਾਇਆ ਕਿ ਭਾਰਤ ਨੇਪਾਲ ਦੇ ਲੋਕਾਂ ਦੀ ਸ਼ਾਂਤੀ, ਤਰੱਕੀ ਅਤੇ ਸਮ੍ਰਿੱਧੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪ੍ਰਧਾਨ ਮੰਤਰੀ ਨੇ ਨੌਰਵੇ (Norwegian) ਦੇ ਪ੍ਰਧਾਨ ਮੰਤਰੀ ਜੋਨਾਸ ਗਹਰ ਸਟੌਰ (Jonas Gahr Støre) ਨੂੰ ਦੁਬਾਰਾ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ

September 10th, 06:22 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੌਰਵੇ (Norwegian) ਦੇ ਪ੍ਰਧਾਨ ਮੰਤਰੀ ਜੋਨਾਸ ਗਹਰ ਸਟੌਰ (Jonas Gahr Støre) ਨੂੰ ਦੁਬਾਰਾ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ। ਸ਼੍ਰੀ ਮੋਦੀ ਨੇ ਨੌਰਵੇ ਦੇ ਨਾਲ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਭਾਰਤ ਦੀ ਪ੍ਰਤੀਬੱਧਤਾ ‘ਤੇ ਜ਼ੋਰ ਦਿੱਤਾ।

PM Modi arrives in London, United Kingdom

July 24th, 12:15 pm

Prime Minister Narendra Modi arrived in United Kingdom a short while ago. In United Kingdom, PM Modi will hold discussions with UK PM Starmer on India-UK bilateral relations and will also review the progress of the Comprehensive Strategic Partnership.