ਰਾਸ਼ਟਰੀ ਪੁਲਾੜ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
August 23rd, 11:00 am
ਕੇਂਦਰੀ ਕੈਬਿਨੇਟ ਦੇ ਸਾਥੀ, ਇਸਰੋ ਅਤੇ ਸਪੇਸ ਸੈਕਟਰ ਦੇ ਸਾਰੇ ਵਿਗਿਆਨੀ ਅਤੇ ਇੰਜੀਨੀਅਰਸ, ਅਤੇ ਮੇਰੇ ਪਿਆਰੇ ਦੇਸ਼ਵਾਸੀਓ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਨੈਸ਼ਲਨ ਸਪੇਸ ਡੇਅ- 2025 'ਤੇ ਸੰਬੋਧਨ
August 23rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੈਸ਼ਨਲ ਸਪੇਸ ਡੇਅ 2025 'ਤੇ ਆਯੋਜਿਤ ਇੱਕ ਪ੍ਰੋਗਰਾਮ ਨੂੰ ਇੱਕ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਨਿੱਘੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਸ ਸਾਲ ਦਾ ਵਿਸ਼ਾ, ਆਰੀਆਭੱਟ ਤੋਂ ਗਗਨਯਾਨ ਤੱਕ, ਭਾਰਤ ਦੇ ਅਤੀਤ ਦੇ ਆਤਮਵਿਸ਼ਵਾਸ ਅਤੇ ਭਵਿੱਖ ਦਾ ਸੰਕਲਪ, ਦੋਵਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਬਹੁਤ ਘੱਟ ਸਮੇਂ ਵਿੱਚ, ਨੈਸ਼ਨਲ ਸਪੇਸ ਡੇਅ ਭਾਰਤ ਦੇ ਨੌਜਵਾਨਾਂ ਲਈ ਉਤਸ਼ਾਹ ਅਤੇ ਆਕਰਸ਼ਣ ਦਾ ਮੌਕਾ ਬਣ ਗਿਆ ਹੈ, ਜੋ ਰਾਸ਼ਟਰੀ ਮਾਣ ਦੀ ਗੱਲ ਹੈ। ਉਨ੍ਹਾਂ ਨੇ ਵਿਗਿਆਨੀਆਂ ਅਤੇ ਨੌਜਵਾਨਾਂ ਸਮੇਤ ਪੁਲਾੜ ਖੇਤਰ ਨਾਲ ਜੁੜੇ ਸਾਰੇ ਵਿਅਕਤੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਦੱਸਿਆ ਕਿ ਭਾਰਤ ਵਰਤਮਾਨ ਵਿੱਚ ਖਗੋਲ ਵਿਗਿਆਨ ਅਤੇ ਖਗੋਲ ਭੌਤਿਕ ਵਿਗਿਆਨ 'ਤੇ ਅੰਤਰਰਾਸ਼ਟਰੀ ਓਲੰਪੀਆਡ ਦੀ ਮੇਜ਼ਬਾਨੀ ਕਰ ਰਿਹਾ ਹੈ, ਜਿਸ ਵਿੱਚ ਸੱਠ ਤੋਂ ਵੱਧ ਦੇਸ਼ਾਂ ਦੇ ਲਗਭਗ 300 ਨੌਜਵਾਨ ਭਾਗੀਦਾਰ ਹਿੱਸਾ ਲੈ ਰਹੇ ਹਨ। ਸ਼੍ਰੀ ਮੋਦੀ ਨੇ ਇਸ ਗੱਲ ’ਤੇ ਖੁਸ਼ੀ ਵਿਅਕਤ ਕੀਤੀ ਕਿ ਇਸ ਆਯੋਜਨ ਵਿੱਚ ਕਈ ਭਾਰਤੀ ਭਾਗੀਦਾਰਾਂ ਨੇ ਮੈਡਲ ਜਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਓਲੰਪੀਆਡ ਪੁਲਾੜ ਖੇਤਰ ਵਿੱਚ ਭਾਰਤ ਦੀ ਉੱਭਰਦੀ ਵਿਸ਼ਵ ਲੀਡਰਸ਼ਿਪ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਖੁਸ਼ੀ ਵਿਅਕਤ ਕੀਤੀ ਕਿ ਨੌਜਵਾਨਾਂ ਵਿੱਚ ਪੁਲਾੜ ਦੇ ਪ੍ਰਤੀ ਦਿਲਚਸਪੀ ਵਧਾਉਣ ਲਈ, ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਇੰਡੀਅਨ ਸਪੇਸ ਹੈਕਾਥੌਨ ਅਤੇ ਰੋਬੋਟਿਕਸ ਚੈਲੇਂਜ ਜਿਹੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਅਤੇ ਜੇਤੂਆਂ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਪੀਐੱਸਐੱਲਵੀ ਸੀ54 ਮਿਸ਼ਨ ਦੇ ਸਫ਼ਲ ਲਾਂਚ 'ਤੇ ਇਸਰੋ ਅਤੇ ਐੱਨਐੱਸਆਈਐੱਲ ਨੂੰ ਵਧਾਈਆਂ ਦਿੱਤੀਆਂ
November 26th, 06:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੀਐੱਸਐੱਲਵੀ ਸੀ54 ਮਿਸ਼ਨ ਦੇ ਸਫ਼ਲ ਲਾਂਚ 'ਤੇ ਇਸਰੋ ਅਤੇ ਐੱਨਐੱਸਆਈਐੱਲ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਇਸ ਲਾਂਚ ਵਿੱਚ ਸ਼ਾਮਲ ਸਾਰੀਆਂ ਕੰਪਨੀਆਂ ਨੂੰ ਵੀ ਵਧਾਈਆਂ ਦਿੱਤੀਆਂ ਹਨ।