ਆਂਧਰਾ ਪ੍ਰਦੇਸ਼ ਦੇ ਪੁੱਟਾਪਾਰਥੀ ਵਿੱਚ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ
November 19th, 01:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਸਾਈਂ ਰਾਮ ਦੇ ਬ੍ਰਹਮ ਜੈਕਾਰਿਆਂ ਦਰਮਿਆਨ ਆਂਧਰਾ ਪ੍ਰਦੇਸ਼ ਦੇ ਪੁੱਟਾਪਾਰਥੀ ਪਹੁੰਚੇ, ਜਿੱਥੇ ਉਨ੍ਹਾਂ ਦਾ ਬਹੁਤ ਹੀ ਨਿੱਘਾ ਸਵਾਗਤ ਕੀਤਾ ਗਿਆ।ਆਂਧਰਾ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਸ੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 19th, 11:00 am
ਸ੍ਰੀ ਸੱਤਿਆ ਸਾਈਂ ਬਾਬਾ ਦਾ ਇਹ ਜਨਮ ਸ਼ਤਾਬਦੀ ਵਰ੍ਹਾ, ਸਾਡੀ ਪੀੜ੍ਹੀ ਲਈ ਸਿਰਫ਼ ਇੱਕ ਤਿਉਹਾਰ ਨਹੀਂ, ਇਹ ਇੱਕ ਵੱਡਾ ਵਰਦਾਨ ਹੈ। ਅੱਜ ਭਲੇ ਹੀ ਉਹ ਸਾਡੇ ਵਿੱਚ ਸਰੀਰਕ ਤੌਰ ’ਤੇ ਨਹੀਂ ਹਨ, ਪਰ ਉਨ੍ਹਾਂ ਦੀ ਸਿੱਖਿਆ, ਉਨ੍ਹਾਂ ਦਾ ਪ੍ਰੇਮ, ਉਨ੍ਹਾਂ ਦੀ ਸੇਵਾ ਭਾਵਨਾ, ਅੱਜ ਵੀ ਕਰੋੜਾਂ ਲੋਕਾਂ ਦਾ ਮਾਰਗ-ਦਰਸ਼ਨ ਕਰ ਰਹੀ ਹੈ। 140 ਤੋਂ ਜ਼ਿਆਦਾ ਦੇਸ਼ਾਂ ਵਿੱਚ ਲੱਖਾਂ ਜੀਵਨ, ਨਵੇਂ ਪ੍ਰਕਾਸ਼, ਨਵੀਂ ਦਿਸ਼ਾ, ਅਤੇ ਨਵੇਂ ਸੰਕਲਪ ਦੇ ਨਾਲ ਅੱਗੇ ਵੱਧ ਰਹੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਧਰਾਂ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ
November 19th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਧਰਾਂ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਭਗਵਾਨ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਸਾਈਂ ਰਾਮ ਨਾਲ ਕੀਤੀ ਅਤੇ ਕਿਹਾ ਕਿ ਪੁੱਟਾਪਰਥੀ ਦੀ ਪਵਿੱਤਰ ਧਰਤੀ 'ਤੇ ਤੁਹਾਡੇ ਸਾਰਿਆਂ ਦੇ ਵਿੱਚ ਮੌਜੂਦ ਹੋਣਾ ਇੱਕ ਭਾਵਨਾਤਮਕ ਅਤੇ ਅਧਿਆਤਮਿਕ ਅਹਿਸਾਸ ਹੈ। ਉਨ੍ਹਾਂ ਨੇ ਦੱਸਿਆ ਕਿ ਕੁਝ ਦੇਰ ਪਹਿਲਾਂ ਹੀ ਉਨ੍ਹਾਂ ਨੂੰ ਬਾਬਾ ਦੀ ਸਮਾਧੀ 'ਤੇ ਫੁੱਲ ਭੇਟ ਕਰਨ ਦਾ ਮੌਕਾ ਮਿਲਿਆ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਬਾਬਾ ਦੇ ਚਰਨਾਂ 'ਤੇ ਮੱਥਾ ਟੇਕਣਾ ਅਤੇ ਉਨ੍ਹਾਂ ਦਾ ਪ੍ਰਾਪਤ ਕਰਨਾ ਹਮੇਸ਼ਾ ਦਿਲ ਨੂੰ ਡੂੰਘੀਆਂ ਭਾਵਨਾਵਾਂ ਨਾਲ ਭਰ ਦਿੰਦਾ ਹੈ।ਪ੍ਰਧਾਨ ਮੰਤਰੀ 19 ਨਵੰਬਰ ਨੂੰ ਆਂਧਰਾ ਪ੍ਰਦੇਸ਼ ਅਤੇ ਤਮਿਲਨਾਡੂ ਦਾ ਦੌਰਾ ਕਰਨਗੇ
November 18th, 11:38 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਨਵੰਬਰ ਨੂੰ ਆਂਧਰਾ ਪ੍ਰਦੇਸ਼ ਅਤੇ ਤਮਿਲਨਾਡੂ ਦਾ ਦੌਰਾ ਕਰਨਗੇ।ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਪੁੱਟਪਰਥੀ ਦੇ ਲੇਪਾਕਸ਼ੀ ਗ੍ਰਾਮ ਸਥਿਤ ਵੀਰਭੱਦਰ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ ਕੀਤੀ
January 16th, 06:13 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਦੇ ਪੁੱਟਪਰਥੀ ਦੇ ਲੇਪਾਕਸ਼ੀ ਗ੍ਰਾਮ ਸਥਿਤ ਵੀਰਭੱਦਰ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ ਕੀਤੀ। ਸ਼੍ਰੀ ਮੋਦੀ ਨੇ ਤੇਲੁਗੁ ਵਿੱਚ ਰੰਗਨਾਥ ਰਾਮਾਇਣ ਦੇ ਛੰਦ ਸੁਣੇ ਅਤੇ ਆਂਧਰ ਪ੍ਰਦੇਸ਼ ਦੀ ਪਰੰਪਰਾਗਤ ਛਾਇਆ ਕਠਪੁਤਲੀ ਕਲਾ ਜਿਸ ਨੂੰ ਥੋਲੂ ਬੋੱਮਾਲਤਾ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਦੇ ਮਾਧਿਅਮ ਨਾਲ ਪ੍ਰਸਤੁਤ ਜਟਾਯੁ ਦੀ ਕਹਾਣੀ ਦੇਖੀ।ਪ੍ਰਧਾਨ ਮੰਤਰੀ 4 ਜੁਲਾਈ ਨੂੰ ਪੁੱਟਾਪਰਥੀ ਵਿੱਚ ਸਾਈ ਹੀਰਾ ਗਲੋਬਲ ਕਨਵੈਨਸ਼ਨ ਸੈਂਟਰ ਦਾ ਉਦਘਾਟਨ ਕਰਨਗੇ
July 03rd, 06:29 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 4 ਜੁਲਾਈ ਨੂੰ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਆਂਧਰ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਸਾਈ ਹੀਰਾ ਗਲੋਬਲ ਕਨਵੈਨਸ਼ਨ ਸੈਂਟਰ ਦਾ ਉਦਘਾਟਨ ਕਰਨਗੇ। ਇਸ ਉਦਘਾਟਨ ਸਮਾਰੋਹ ਵਿੱਚ ਦੁਨੀਆ ਭਰ ਦੇ ਪ੍ਰਮੁੱਖ ਪਤਵੰਤੇ ਅਤੇ ਸ਼ਰਧਾਲੂ ਮੌਜੂਦ ਰਹਿਣਗੇ।