ਪ੍ਰਧਾਨ ਮੰਤਰੀ 3 ਨਵੰਬਰ ਨੂੰ ਉੱਭਰਦੇ ਵਿਗਿਆਨ ਅਤੇ ਤਕਨਾਲੋਜੀ ਨਵੀਨਤਾ ਸੰਮੇਲਨ 2025 ਦਾ ਉਦਘਾਟਨ ਕਰਨਗੇ

November 02nd, 09:29 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 3 ਨਵੰਬਰ ਨੂੰ ਸਵੇਰੇ 9:30 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਉੱਭਰਦੇ ਵਿਗਿਆਨ ਅਤੇ ਤਕਨਾਲੋਜੀ ਨਵੀਨਤਾ ਸੰਮੇਲਨ (ਈਐੱਸਟੀਆਈਸੀ) 2025 ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਇਸ ਮੌਕੇ ਇਕੱਠ ਨੂੰ ਵੀ ਸੰਬੋਧਨ ਕਰਨਗੇ।

ਪ੍ਰਧਾਨ ਮੰਤਰੀ 8 ਅਕਤੂਬਰ ਨੂੰ ਇੰਡੀਆ ਮੋਬਾਈਲ ਕਾਂਗਰਸ ਦੇ 9ਵੇਂ ਸੰਸਕਰਣ ਦਾ ਉਦਘਾਟਨ ਕਰਨਗੇ

October 07th, 10:27 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 8 ਅਕਤੂਬਰ, 2025 ਨੂੰ ਸਵੇਰੇ 9:45 ਵਜੇ ਯਸ਼ੋਭੂਮੀ, ਨਵੀਂ ਦਿੱਲੀ ਵਿਖੇ ਏਸ਼ੀਆ ਦੇ ਸਭ ਤੋਂ ਵੱਡੇ ਟੈਲੀਕੌਮ, ਮੀਡੀਆ ਅਤੇ ਤਕਨਾਲੋਜੀ ਪ੍ਰੋਗਰਾਮ, ਇੰਡੀਆ ਮੋਬਾਈਲ ਕਾਂਗਰਸ (ਆਈਐੱਮਸੀ) 2025 ਦੇ 9ਵੇਂ ਸੰਸਕਰਣ ਦਾ ਉਦਘਾਟਨ ਕਰਨਗੇ।

ਭਾਰਤ ਸਿੰਗਾਪੁਰ ਸੰਯੁਕਤ ਬਿਆਨ

September 04th, 08:04 pm

ਸਿੰਗਾਪੁਰ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਲਾਰੈਂਸ ਵੋਂਗ ਦੇ ਭਾਰਤ ਗਣਰਾਜ ਦੇ ਅਧਿਕਾਰਤ ਦੌਰੇ ਦੇ ਮੌਕੇ 'ਤੇ ਭਾਰਤ ਅਤੇ ਸਿੰਗਾਪੁਰ ਦਰਮਿਆਨ ਵਿਆਪਕ ਰਣਨੀਤਕ ਸਾਂਝੇਦਾਰੀ ਦੇ ਰੋਡਮੈਪ 'ਤੇ ਸਾਂਝਾ ਬਿਆਨ

ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ

September 04th, 12:45 pm

ਅਹੁਦਾ ਸੰਭਾਲਣ ਦੇ ਬਾਅਦ, ਪ੍ਰਧਾਨ ਮੰਤਰੀ ਵੌਂਗ ਦੀ ਪਹਿਲੀ ਭਾਰਤ ਯਾਤਰਾ ’ਤੇ, ਮੈਂ ਉਨ੍ਹਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ। ਇਹ ਯਾਤਰਾ ਹੋਰ ਵੀ ਵਿਸ਼ੇਸ਼ ਹੈ, ਕਿਉਂਕਿ ਇਸ ਸਾਲ ਅਸੀਂ ਆਪਣੇ ਸੰਬੰਧਾਂ ਦੀ 60ਵੀਂ ਵਰ੍ਹੇਗੰਢ ਮਨਾ ਰਹੇ ਹਾਂ।

India - Japan Economic Forum ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ

August 29th, 11:20 am

ਅਤੇ ਉਸ ਪ੍ਰਕਾਰ ਦੇ ਬਹੁਤ ਲੋਕ ਹਨ ਜਿਨ੍ਹਾਂ ਨਾਲ ਮੇਰੀ ਵਿਅਕਤੀਗਤ ਜਾਣ-ਪਹਿਚਾਣ ਰਹੀ ਹੈ। ਜਦੋਂ ਮੈਂ ਗੁਜਰਾਤ ਵਿੱਚ ਸੀ, ਤੱਦ ਵੀ, ਅਤੇ ਗੁਜਰਾਤ ਤੋਂ ਦਿੱਲੀ ਆਇਆ ਤਾਂ ਤੱਦ ਵੀ। ਤੁਹਾਡੇ ਵਿੱਚੋਂ ਕਈ ਲੋਕਾਂ ਨਾਲ ਨਜ਼ਦੀਕ ਜਾਣ-ਪਹਿਚਾਣ ਮੇਰਾ ਰਿਹਾ ਹੈ।ਮੈਨੂੰ ਖੁਸ਼ੀ ਹੈ ਕੀ ਅੱਜ ਤੁਹਾਨੂੰ ਸਭ ਨੂੰ ਮਿਲਣ ਦਾ ਮੌਕਾ ਮਿਲਿਆ ਹੈ ।

ਪ੍ਰਧਾਨ ਮੰਤਰੀ ਨੇ ਭਾਰਤ-ਜਪਾਨ ਆਰਥਿਕ ਫੋਰਮ ਵਿੱਚ ਹਿੱਸਾ ਲਿਆ

August 29th, 11:02 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਸ਼੍ਰੀ ਸ਼ਿਗੇਰੂ ਇਸ਼ਿਬਾ ਨੇ 29 ਅਗਸਤ 2025 ਨੂੰ ਟੋਕੀਓ ਵਿੱਚ ਭਾਰਤੀ ਉਦਯੋਗ ਸੰਘ ਅਤੇ ਕੀਦਾਨਰੇਨ (ਜਪਾਨ ਵਪਾਰ ਸੰਘ) ਦੁਆਰਾ ਆਯੋਜਿਤ ਭਾਰਤ-ਜਪਾਨ ਆਰਥਿਕ ਫੋਰਮ ਵਿੱਚ ਹਿੱਸਾ ਲਿਆ। ਭਾਰਤ-ਜਪਾਨ ਬਿਜ਼ਨਸ ਲੀਡਰਸ ਫੋਰਮ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਸਮੇਤ ਭਾਰਤ ਅਤੇ ਜਪਾਨ ਦੇ ਉਦਯੋਗ ਜਗਤ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਮੀਟਿੰਗ ਵਿੱਚ ਹਿੱਸਾ ਲਿਆ।

ਰਾਸ਼ਟਰ ਨੂੰ 3 ਪਰਮ ਰੁਦਰ ਸੁਪਰਕੰਪਿਊਟਰ ਅਤੇ ਉੱਚ-ਪ੍ਰਦਰਸ਼ਨ ਕੰਪਿਊਟਿੰਗ ਸਿਸਟਮ ਦੇ ਸਮਰਪਣ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

September 26th, 05:15 pm

ਇਲੈਕਟ੍ਰੌਨਿਕਸ ਅਤੇ ਆਈਟੀ ਮਿਨਿਸਟਰ....ਅਸ਼ਵਿਨੀ ਵੈਸ਼ਣਵ ਜੀ, ਦੇਸ਼ ਦੀਆਂ ਵਿਭਿੰਨ ਰਿਸਰਚ ਸੰਸਥਾਵਾਂ ਦੇ ਡਾਇਰੈਕਟਰ.... ਦੇਸ਼ ਦੇ ਸੀਨੀਅਰ ਵਿਗਿਆਨਿਕ...ਇੰਜੀਨੀਅਰਸ....ਰਿਸਰਚਰਸ...ਸਟੂਡੈਂਟਸ, ਹੋਰ ਮਹਾਨੁਭਾਵ, ਅਤੇ ਦੇਵੀਓ ਅਤੇ ਸੱਜਣੋਂ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਤਿੰਨ ਪਰਮ ਰੁਦਰਾ ਸੁਪਰਕੰਪਿਊਟਰ ਰਾਸ਼ਟਰ ਨੂੰ ਸਮਰਪਿਤ ਕੀਤੇ

September 26th, 05:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਲਗਭਗ 130 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਪਰਮ ਰੁਦਰਾ ਸੁਪਰਕੰਪਿਊਟਰਸ ਰਾਸ਼ਟਰ ਨੂੰ ਸਮਰਪਿਤ ਕੀਤੇ। ਨੈਸ਼ਨਲ ਸੁਪਰਕੰਪਿਊਟਿੰਗ ਮਿਸ਼ਨ (ਐੱਨਐੱਸਐਮ) ਨੂੰ ਸੁਵਿਧਾਜਨਕ ਬਣਾਉਣ ਲਈ, ਪੁਣੇ, ਦਿੱਲੀ ਅਤੇ ਕੋਲਕਾਤਾ ਵਿੱਚ ਤਾਇਨਾਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਮੌਸਮ ਅਤੇ ਜਲਵਾਯੂ ਖੋਜ ਲਈ ਤਿਆਰ ਇੱਕ ਹਾਈ-ਪਰਫੋਰਮੈਂਸ ਕੰਪਿਊਟਿੰਗ (ਐੱਚਪੀਸੀ) ਸਿਸਟਮ ਦਾ ਵੀ ਉਦਘਾਟਨ ਕੀਤਾ।