DMK’s policy is by the family, of the family and for the family: PM Modi in Coimbatore, Tamil Nadu
April 18th, 06:20 pm
Election, Coimbatore, Tamil Nadu, BJP, Lord Murugan, Puthandu, Nari Shakti Vandan Adhiniyam, Nari Shakti, Women Empowerment, Women's Reservation Bill, Parliament, Corruption, Highway, Roadways, Next Generation Infrastructure, Railway, Inclusive Growth, C. P. Radhakrishnan, Surya Ghar Muft Bijli Yojana, Rooftop Solar, Electricity for all, Investment, Jobs, Jal Jeevan Mission, MUDRA, Pradhan Mantri Ujjwala Yojana, Business, Income Tax, GST Bachat Utsav, Education, Healthcare, Ayushman Bharat Yojana, Jan Aushadhhi Kendra, Yuva Shakti, First Time Voters, Census, MSME, Economy, Natural Farming, Farmer Welfare, Innovation, Employment, Viksit Bharat Viksit Tamil Nadu,PM Modi’s fiery speech electrifies Coimbatore
April 18th, 06:00 pm
Prime Minister Narendra Modi today delivered a high-energy and politically charged address in Coimbatore, Tamil Nadu, drawing an enthusiastic response from the public. Addressing a large gathering, Prime Minister Modi said the people of Tamil Nadu are sending a clear message ahead of the upcoming polls: “NDA is in, DMK is out.”ਗੁਜਰਾਤ ਦੇ ਵਾਵ-ਥਰਾਦ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 31st, 05:00 pm
ਅਜੇ ਕੁਝ ਹੀ ਦਿਨ ਪਹਿਲਾਂ ਪਵਿੱਤਰ ਨਰਾਤਿਆਂ ਦਾ ਤਿਉਹਾਰ ਸੰਪੰਨ ਹੋਇਆ ਹੈ। ਇਹ ਮਾਂ ਅੰਬਾ ਜੀ ਦੀ ਕਿਰਪਾ ਹੀ ਹੈ ਕਿ ਮੈਨੂੰ ਅੱਜ ਉਨ੍ਹਾਂ ਦੇ ਚਰਨਾਂ ਵਿੱਚ ਆਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਦੀ ਕਿਰਪਾ ਨਾਲ ਅੱਜ ਮੈਨੂੰ ਤੁਹਾਡੇ ਸਾਰਿਆਂ ਦੇ, ਮੇਰੇ ਆਪਣੇ ਪਰਿਵਾਰਕ ਮੈਂਬਰਾਂ ਦੇ, ਦਰਸ਼ਨ ਕਰਨ ਦਾ ਲਾਭ ਮਿਲਿਆ ਹੈ। ਮੈਂ ਮਾਂ ਅੰਬਾ ਜੀ ਦੇ ਚਰਨਾਂ ਵਿੱਚ ਪ੍ਰਣਾਮ ਕਰਦਾ ਹਾਂ। ਵਰਾਹ ਸਰੂਪ ਭਗਵਾਨ ਸ਼੍ਰੀ ਧਰਣੀਧਰ ਜੀ, “ਮੁਛਾੜਾ ਕ੍ਰਿਸ਼ਨ”, ਮੈਂ ਉਨ੍ਹਾਂ ਨੂੰ ਵੀ ਅੱਜ ਸ਼ਰਧਾਪੂਰਵਕ ਪ੍ਰਣਾਮ ਕਰਦਾ ਹਾਂ। ਇਹ ਵੀ ਇੱਕ ਸੁਖਦ ਸਬੱਬ ਹੈ ਕਿ ਅੱਜ ਅਸੀਂ ਭਗਵਾਨ ਮਹਾਵੀਰ ਜਯੰਤੀ ਵੀ ਮਨਾ ਰਹੇ ਹਾਂ। ਸਾਡਾ ਇਹ ਖੇਤਰ ਅਨੇਕਾਂ ਜੈਨ ਤੀਰਥਾਂ ਦੀ ਧਰਤੀ ਹੈ। ਮੈਂ ਭਗਵਾਨ ਮਹਾਵੀਰ ਨੂੰ ਪ੍ਰਣਾਮ ਕਰਦਾ ਹਾਂ, ਅਤੇ ਤੁਹਾਨੂੰ ਸਾਰਿਆਂ ਨੂੰ ਪਵਿੱਤਰ ਮਹਾਵੀਰ ਜਨਕਲਿਆਣਕ ਦਿਹਾੜੇ ਦੀ, ਮਹਾਵੀਰ ਜਯੰਤੀ ਦੀ ਵਧਾਈ ਵੀ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਵਾਵ-ਥਰਾਦ ਵਿੱਚ 20,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
March 31st, 04:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਨਾਸਕਾਂਠਾ ਜ਼ਿਲ੍ਹੇ ਦੇ ਵਾਵ-ਥਰਾਦ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕੀਤਾ, ਜਿੱਥੇ ਉਨ੍ਹਾਂ ਨੇ ਉੱਤਰੀ ਗੁਜਰਾਤ ਲਈ ਲਗਭਗ ₹20,000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਧਿਆਨ ਵਿੱਚ ਰੱਖਦਿਆਂ ਕਿ ਪਵਿੱਤਰ ਤਿਉਹਾਰ ਨਰਾਤਿਆਂ ਹਾਲ ਹੀ ਵਿੱਚ ਸਮਾਪਤ ਹੋਇਆ ਸੀ ਅਤੇ ਇਹ ਦਿਨ ਭਗਵਾਨ ਮਹਾਵੀਰ ਜਯੰਤੀ ਦੇ ਤੌਰ ’ਤੇ ਵੀ ਮਨਾਇਆ ਜਾ ਰਿਹਾ ਸੀ, ਪ੍ਰਧਾਨ ਮੰਤਰੀ ਨੇ ਮਾਂ ਅੰਬਾਜੀ ਅਤੇ ਭਗਵਾਨ ਸ਼੍ਰੀ ਧਰਨੀਧਰ ਜੀ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ।ਪੱਛਮੀ ਏਸ਼ੀਆ ਵਿੱਚ ਚਲ ਰਹੇ ਸੰਘਰਸ਼ ਬਾਰੇ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ
March 23rd, 02:15 pm
ਮੈਂ ਸਨਮਾਨਿਤ ਸਦਨ ਵਿੱਚ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਅਤੇ ਇਸ ਕਾਰਨ ਭਾਰਤ ਦੇ ਸਾਹਮਣੇ ਆਈਆਂ ਚੁਣੌਤੀਆਂ ’ਤੇ ਗੱਲ ਰੱਖਣ ਲਈ ਹਾਜ਼ਰ ਹੋਇਆ ਹਾਂ। ਇਸ ਸਮੇਂ ਪੱਛਮੀ ਏਸ਼ੀਆ ਦੀ ਹਾਲਤ ਚਿੰਤਾਜਨਕ ਹੈ। ਪਿਛਲੇ ਦੋ-ਤਿੰਨ ਹਫ਼ਤਿਆਂ ਵਿੱਚ, ਜੈਸ਼ੰਕਰ ਜੀ ਨੇ ਅਤੇ ਹਰਦੀਪ ਪੁਰੀ ਜੀ ਨੇ ਇਸ ਵਿਸ਼ੇ ’ਤੇ ਸਦਨ ਨੂੰ ਜ਼ਰੂਰੀ ਜਾਣਕਾਰੀ ਦਿੱਤੀ ਹੈ। ਹੁਣ ਇਸ ਸੰਕਟ ਨੂੰ 3 ਹਫ਼ਤਿਆਂ ਤੋਂ ਵੱਧ ਦਾ ਸਮਾਂ ਹੋ ਰਿਹਾ ਹੈ। ਇਸ ਦਾ ਪੂਰੀ ਦੁਨੀਆ ਦੀ ਆਰਥਿਕਤਾ ’ਤੇ, ਲੋਕਾਂ ਦੇ ਜੀਵਨ ’ਤੇ, ਬਹੁਤ ਹੀ ਉਲਟ ਅਸਰ ਹੋ ਰਿਹਾ ਹੈ, ਇਸ ਲਈ ਪੂਰੀ ਦੁਨੀਆ ਇਸ ਸੰਕਟ ਦੇ ਜਲਦ ਤੋਂ ਜਲਦ ਹੱਲ ਲਈ ਸਾਰੀਆਂ ਧਿਰਾਂ ਨੂੰ ਅਪੀਲ ਵੀ ਕਰ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਜਾਰੀ ਟਕਰਾਅ 'ਤੇ ਲੋਕ ਸਭਾ ਨੂੰ ਸੰਬੋਧਨ ਕੀਤਾ
March 23rd, 02:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਨੂੰ ਪੱਛਮੀ ਏਸ਼ੀਆ ਵਿੱਚ ਜਾਰੀ ਟਕਰਾਅ ਅਤੇ ਇਸ ਨਾਲ ਭਾਰਤ ਦੇ ਸਾਹਮਣੇ ਪੈਦਾ ਹੋਈਆਂ ਵਿਆਪਕ ਚੁਣੌਤੀਆਂ ਦੇ ਵਿਸ਼ੇ 'ਤੇ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਸੰਕਟ ਤਿੰਨ ਹਫ਼ਤਿਆਂ ਤੋਂ ਵੱਧ ਸਮੇਂ ਤੋਂ ਜਾਰੀ ਹੈ, ਜਿਸ ਦੇ ਆਲਮੀ ਅਰਥਵਿਵਸਥਾ ਅਤੇ ਜਨਜੀਵਨ 'ਤੇ ਮਾੜੇ ਨਤੀਜੇ ਹੋਏ ਹਨ। ਪ੍ਰਧਾਨ ਮੰਤਰੀ ਨੇ ਇਸ ਦੇ ਹੱਲ ਦੀ ਫ਼ੌਰੀ ਲੋੜ 'ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਸਥਿਤੀ ਦੀ ਗੰਭੀਰਤਾ ਨੂੰ ਉਭਾਰਦਿਆਂ ਕਿਹਾ, ਪੂਰੀ ਦੁਨੀਆ ਸਾਰੀਆਂ ਧਿਰਾਂ ਨੂੰ ਇਸ ਸੰਕਟ ਦੇ ਛੇਤੀ ਹੱਲ ਦੀ ਅਪੀਲ ਕਰ ਰਹੀ ਹੈ।ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 22nd, 01:30 pm
ਉੱਤਰ ਪ੍ਰਦੇਸ਼ ਦੇ ਹਰਮਨ ਪਿਆਰੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਪੰਕਜ ਚੌਧਰੀ ਜੀ, ਜਯੰਤ ਚੌਧਰੀ ਜੀ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਜੀ, ਯੂਪੀ ਸਰਕਾਰ ਦੇ ਮੰਤਰੀ ਸਾਹਿਬਾਨ, ਸੰਸਦ ਵਿੱਚ ਮੇਰੇ ਸਾਥੀ, ਵਿਧਾਇਕ ਸਾਹਿਬਾਨ ਅਤੇ ਵੱਡੀ ਗਿਣਤੀ ਵਿੱਚ ਆਏ ਹੋਏ ਮੇਰੇ ਪਿਆਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਪਹਿਲੇ ਨਮੋ ਭਾਰਤ ਆਰਆਰਟੀਐਸ ਦਾ ਉਦਘਾਟਨ ਕੀਤਾ ਅਤੇ ਦਿੱਲੀ-ਮੇਰਠ ਨਮੋ ਭਾਰਤ ਕੋਰੀਡੋਰ ਰਾਸ਼ਟਰ ਨੂੰ ਸਮਰਪਿਤ ਕੀਤਾ
February 22nd, 01:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਰਠ ਵਿੱਚ ਨਮੋ ਭਾਰਤ ਰੈਪਿਡ ਰੇਲ ਅਤੇ ਮੇਰਠ ਮੈਟਰੋ ਮਾਰਗ ਦਾ ਉਦਘਾਟਨ ਕੀਤਾ ਅਤੇ ਇਸ ਪ੍ਰੋਜੈਕਟ ਨੂੰ ‘ਵਿਕਸਤ ਉੱਤਰ ਪ੍ਰਦੇਸ਼’ ਅਤੇ ‘ਵਿਕਸਤ ਭਾਰਤ’ ਲਈ ਨਵੀਂ ਊਰਜਾ ਦਾ ਸਰੋਤ ਦੱਸਿਆ। ਇਹ ਭਾਰਤ ਵਿੱਚ ਪਹਿਲੀ ਵਾਰ ਹੈ ਜਦੋਂ ਇੱਕ ਹੀ ਮੰਚ ਤੋਂ ਇੱਕ ਹੀ ਦਿਨ ਰੈਪਿਡ ਰੇਲ ਅਤੇ ਮੈਟਰੋ ਸੇਵਾ ਦੋਵਾਂ ਦੀ ਸ਼ੁਰੂਆਤ ਕੀਤੀ ਗਈ ਹੈ।ਕੈਬਨਿਟ ਨੇ ਅਸਾਮ ਵਿੱਚ ਬ੍ਰਹਮਪੁੱਤਰ ਨਦੀ ਦੇ ਹੇਠਾਂ ਦੋ ਲੇਨ ਵਾਲੀ ਟਵਿਨ ਟਿਊਬ ਟੀਬੀਐੱਮ ਸੜਕ ਅੰਡਰਵਾਟਰ ਸੁਰੰਗ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ, ਜਿਸ ਦੀ ਕੁੱਲ ਲੰਬਾਈ 33.7 ਕਿਲੋਮੀਟਰ ਹੈ
February 14th, 12:56 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲੇ ਬਾਰੇ ਕੈਬਨਿਟ ਕਮੇਟੀ ਨੇ ਕੱਲ੍ਹ ਐੱਨਐੱਚ-15 'ਤੇ ਗੋਹਪੁਰ ਤੋਂ 715 ਸੈਕਸ਼ਨ 'ਤੇ ਨੁਮਾਲੀਗੜ੍ਹ ਤੱਕ 4-ਮਾਰਗੀ ਐਕਸੈਸ-ਕੰਟਰੋਲਡ ਗ੍ਰੀਨਫੀਲਡ ਕਨੈਕਟੀਵਿਟੀ ਦੇ ਨਿਰਮਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿੱਚ ਬ੍ਰਹਮਪੁੱਤਰ ਨਦੀ ਦੇ ਹੇਠਾਂ 15.79 ਕਿਲੋਮੀਟਰ ਸੜਕ-ਕਮ-ਰੇਲ ਸੁਰੰਗ ਸ਼ਾਮਲ ਹੈ ਜੋ ਅਸਾਮ ਵਿੱਚ ਇੰਜੀਨੀਅਰਿੰਗ ਖਰੀਦ ਨਿਰਮਾਣ (ਈਪੀਸੀ) 'ਤੇ 18,662 ਕਰੋੜ ਰੁਪਏ ਦੀ ਕੁੱਲ ਪੂੰਜੀ ਲਾਗਤ ਨਾਲ ਵਿਕਸਿਤ ਕੀਤੀ ਜਾਵੇਗੀ।ਈਟੀ ਨਾਓ ਗਲੋਬਲ ਬਿਜ਼ਨਸ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 13th, 08:30 pm
ਤੁਹਾਡਾ ਸਭ ਦਾ ਇਸ ਗਲੋਬਲ ਬਿਜ਼ਨਸ ਸਮਿਟ ਵਿੱਚ, ਤੁਹਾਡਾ ਸਭ ਦਾ ਮੈਂ ਸਵਾਗਤ ਕਰਦਾ ਹਾਂ। ਅਸੀਂ ਇੱਥੇ ਰੁਕਾਵਟ ਦਾ ਦਹਾਕਾ, ਬਦਲਾਅ ਦੀ ਇੱਕ ਸਦੀ ਇਸ ਵਿਸ਼ੇ ’ਤੇ ਚਰਚਾ ਕਰ ਰਹੇ ਹਾਂ। ਵਿਨੀਤ ਜੀ ਦੇ ਭਾਸ਼ਣ ਨੂੰ ਸੁਣਨ ਤੋਂ ਬਾਅਦ ਮੈਨੂੰ ਲੱਗਦਾ ਹੈ ਕਿ ਮੇਰਾ ਕੰਮ ਬਹੁਤ ਸੌਖਾ ਹੋ ਗਿਆ ਹੈ। ਪਰ ਇੱਕ ਛੋਟੀ ਜਿਹੀ ਬੇਨਤੀ ਕਰਾਂ, ਇੰਨਾ ਸਾਰਾ ਤੁਹਾਨੂੰ ਪਤਾ ਹੈ, ਤਾਂ ਕਦੇ ਈਟੀ ਵਿੱਚ ਤਾਂ ਦਿਖਣਾ ਚਾਹੀਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਈਟੀ ਨਾਓ ਗਲੋਬਲ ਬਿਜ਼ਨਸ ਸੰਮੇਲਨ 2026 ਨੂੰ ਸੰਬੋਧਨ ਕੀਤਾ
February 13th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਈਟੀ ਨਾਓ ਗਲੋਬਲ ਬਿਜ਼ਨਸ ਸੰਮੇਲਨ 2026 ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦੇ ਹੋਏ ਪ੍ਰਧਾਨ ਮੰਤਰੀ ਨੇ ਆਲਮੀ ਕਾਰੋਬਾਰੀ ਸੰਮੇਲਨ ਵਿੱਚ ਮੌਜੂਦ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ 'ਔਕੜਾਂ ਦਾ ਦਹਾਕਾ, ਬਦਲਾਅ ਦੀ ਸਦੀ' ਵਿਸ਼ੇ 'ਤੇ ਟਿੱਪਣੀ ਕੀਤੀ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ 21ਵੀਂ ਸਦੀ ਦੇ ਪਿਛਲੇ ਦਹਾਕੇ ਵਿੱਚ ਬੇਮਿਸਾਲ ਔਕੜਾਂ ਆਈਆਂ, ਜਿਨ੍ਹਾਂ ਵਿੱਚ ਆਲਮੀ ਮਹਾਮਾਰੀ, ਵੱਖ-ਵੱਖ ਖੇਤਰਾਂ ਵਿੱਚ ਤਣਾਅ ਅਤੇ ਜੰਗ ਅਤੇ ਸਪਲਾਈ ਲੜੀ ਦਾ ਟੁੱਟਣਾ ਸ਼ਾਮਲ ਹਨ, ਜਿਨ੍ਹਾਂ ਨੇ ਆਲਮੀ ਸੰਤੁਲਨ ਨੂੰ ਹਿਲਾ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸੰਕਟ ਇੱਕ ਰਾਸ਼ਟਰ ਦੀ ਅਸਲ ਤਾਕਤ ਨੂੰ ਪ੍ਰਗਟ ਕਰਦੇ ਹਨ ਅਤੇ ਉਨ੍ਹਾਂ ਮਾਣ ਪ੍ਰਗਟ ਕੀਤਾ ਕਿ ਇਨ੍ਹਾਂ ਔਕੜਾਂ ਦੇ ਬਾਵਜੂਦ, ਭਾਰਤ ਦਾ ਦਹਾਕਾ ਸ਼ਾਨਦਾਰ ਤਰੱਕੀ, ਸ਼ਾਨਦਾਰ ਸਪੁਰਦਗੀ ਅਤੇ ਲੋਕਤੰਤਰ ਦੀ ਮਜ਼ਬੂਤੀ ਨਾਲ ਚਿੰਨ੍ਹਤ ਕੀਤਾ ਗਿਆ ਹੈ। ਸ਼੍ਰੀ ਮੋਦੀ ਨੇ ਯਾਦ ਕੀਤਾ ਕਿ ਜਦੋਂ ਆਖਰੀ ਦਹਾਕਾ ਸ਼ੁਰੂ ਹੋਇਆ ਸੀ, ਭਾਰਤ ਗਿਆਰ੍ਹਵੀਂ ਸਭ ਤੋਂ ਵੱਡੀ ਅਰਥਵਿਵਸਥਾ ਸੀ ਅਤੇ ਉਥਲ-ਪੁਥਲ ਵਿਚਾਲੇ ਗਿਰਾਵਟ ਦਾ ਡਰ ਸੀ, ਪਰ ਅੱਜ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥ-ਵਿਵਸਥਾ ਬਣਨ ਲਈ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਭਾਰਤ ਬਦਲਾਅ ਦੀ ਸਦੀ ਦੀ ਇੱਕ ਪ੍ਰਮੁੱਖ ਬੁਨਿਆਦ ਹੋਵੇਗਾ, ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਭਾਰਤ ਵਰਤਮਾਨ ਵਿੱਚ ਆਲਮੀ ਵਿਕਾਸ ਵਿੱਚ 16 ਪ੍ਰਤੀਸ਼ਤ ਤੋਂ ਵੱਧ ਯੋਗਦਾਨ ਪਾ ਰਿਹਾ ਹੈ ਅਤੇ ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਯੋਗਦਾਨ ਸਾਲ ਦਰ ਸਾਲ ਵਧਦਾ ਰਹੇਗਾ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਭਾਰਤ ਆਲਮੀ ਵਿਕਾਸ ਨੂੰ ਅੱਗੇ ਵਧਾਏਗਾ ਅਤੇ ਆਲਮੀ ਅਰਥ-ਵਿਵਸਥਾ ਦੇ ਨਵੇਂ ਇੰਜਣ ਵਜੋਂ ਉਭਰੇਗਾ।ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਦੇ ਜਵਾਬ ਦਾ ਪੰਜਾਬੀ ਅਨੁਵਾਦ
February 05th, 05:35 pm
ਇਸ ਧੰਨਵਾਦ ਪ੍ਰਸਤਾਵ ’ਤੇ ਸਮਰਥਨ ਦੇ ਲਈ ਇਸ ਸਦਨ ਵਿੱਚ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨਾ ਇਸ ਨੂੰ ਮੈਂ ਆਪਣਾ ਸੁਭਾਗ ਮੰਨਦਾ ਹਾਂ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਜਵਾਬ
February 05th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦੇ ਭਾਸ਼ਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਧੰਨਵਾਦ ਮਤੇ ਦੇ ਸਮਰਥਨ ਵਿੱਚ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਪਿਛਲਾ ਸਾਲ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਤੇਜ਼ ਤਰੱਕੀ ਵਾਲਾ ਰਿਹਾ ਹੈ, ਜਿਸ ਵਿੱਚ ਹਰ ਖੇਤਰ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਬਦਲਾਅ ਦਿਖਾਈ ਦੇ ਰਿਹਾ ਹੈ, ਕਿਉਂਕਿ ਦੇਸ਼ ਬਹੁਤ ਤੇਜ਼ੀ ਨਾਲ ਸਹੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰਪਤੀ ਨੇ ਇਨ੍ਹਾਂ ਵਿਸ਼ਿਆਂ ਨੂੰ ਬੜੀ ਸੰਵੇਦਨਸ਼ੀਲਤਾ ਅਤੇ ਸਪਸ਼ਟਤਾ ਨਾਲ ਪੇਸ਼ ਕੀਤਾ ਹੈ।ਅਸਾਮ ਵਿੱਚ ਕਾਜ਼ੀਰੰਗਾ ਐਲੀਵੇਟਿਡ ਕਾਰੀਡੋਰ ਪ੍ਰੋਜੈਕਟ ਦੇ ਭੂਮੀ ਪੂਜਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 18th, 11:30 am
ਮੌਸਮ ਠੰਢਾ ਹੈ, ਪਿੰਡ ਦੂਰ-ਦੂਰ ਹਨ, ਉਸ ਦੇ ਬਾਵਜੂਦ ਵੀ ਜਿੱਥੇ-ਜਿੱਥੇ ਮੇਰੀ ਨਜ਼ਰ ਪਹੁੰਚ ਰਹੀ ਹੈ, ਲੋਕ ਹੀ ਲੋਕ ਨਜ਼ਰ ਆ ਰਹੇ ਹਨ। ਤੁਸੀਂ ਇੰਨੀ ਵੱਡੀ ਗਿਣਤੀ ਵਿੱਚ ਸਾਨੂੰ ਅਸ਼ੀਰਵਾਦ ਦੇਣ ਆਏ ਹੋ, ਮੈਂ ਤੁਹਾਡਾ ਬਹੁਤ-ਬਹੁਤ ਧੰਨਵਾਦ ਕਰਦਾ ਹਾਂ। ਅੱਜ ਮੁੜ ਕਾਜ਼ੀਰੰਗਾ ਆਉਣ ਦਾ ਸੁਭਾਗ ਮਿਲਿਆ ਹੈ। ਸੁਭਾਵਿਕ ਹੈ ਮੈਨੂੰ ਆਪਣੀ ਪਿਛਲੀ ਯਾਤਰਾ ਯਾਦ ਆਉਣਾ, ਬਹੁਤ ਸੁਭਾਵਿਕ ਹੈ। ਦੋ ਸਾਲ ਪਹਿਲਾਂ ਕਾਜ਼ੀਰੰਗਾ ਵਿੱਚ ਬਿਤਾਏ ਪਲ, ਮੇਰੀ ਜ਼ਿੰਦਗੀ ਦੇ ਬਹੁਤ ਖ਼ਾਸ ਤਜਰਬਿਆਂ ਵਿੱਚ ਸ਼ਾਮਲ ਹੈ। ਮੈਨੂੰ ਕਾਜ਼ੀਰੰਗਾ ਰਾਸ਼ਟਰੀ ਪਾਰਕ ਵਿੱਚ ਰਾਤ ਰੁਕਣ ਦਾ ਮੌਕਾ ਮਿਲਿਆ ਸੀ ਅਤੇ ਅਗਲੀ ਸਵੇਰ ਹਾਥੀ ਦੀ ਸਫ਼ਾਰੀ ਦੌਰਾਨ ਮੈਂ ਇਸ ਖੇਤਰ ਦੀ ਸੁੰਦਰਤਾ ਨੂੰ ਬਹੁਤ ਨੇੜਿਓਂ ਮਹਿਸੂਸ ਕੀਤਾ ਸੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਕਾਲੀਆਬੋਰ ਵਿੱਚ 6,950 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਾਜ਼ੀਰੰਗਾ ਐਲੀਵੇਟਿਡ ਕੌਰੀਡੋਰ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
January 18th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਕਾਲੀਆਬੋਰ ਵਿੱਚ 6,950 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਾਜ਼ੀਰੰਗਾ ਐਲੀਵੇਟਿਡ ਕੌਰੀਡੋਰ ਪ੍ਰੋਜੈਕਟ (ਐੱਨਐੱਚ-715 ਦੇ ਕਾਲੀਆਬੋਰ-ਨੁਮਾਲੀਗੜ੍ਹ ਖੰਡ ਦਾ 4-ਲੇਨ ਨਿਰਮਾਣ) ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਜਨਤਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਨੂੰ ਆਸ਼ੀਰਵਾਦ ਦੇਣ ਆਏ ਹਨ ਅਤੇ ਉਹ ਇਸ ਲਈ ਬਹੁਤ ਸ਼ੁਕਰਗੁਜ਼ਾਰ ਹਨ। ਉਨ੍ਹਾਂ ਕਿਹਾ ਕਿ ਕਾਜ਼ੀਰੰਗਾ ਦੀ ਮੁੜ ਯਾਤਰਾ 'ਤੇ ਉਨ੍ਹਾਂ ਨੂੰ ਆਪਣੀ ਪਿਛਲੀ ਯਾਤਰਾ ਦੀਆਂ ਯਾਦਾਂ ਤਾਜ਼ਾ ਹੋ ਗਈਆਂ ਅਤੇ ਯਾਦ ਕੀਤਾ ਕਿ ਦੋ ਸਾਲ ਪਹਿਲਾਂ ਕਾਜ਼ੀਰੰਗਾ ਵਿੱਚ ਬਿਤਾਏ ਪਲ ਉਨ੍ਹਾਂ ਦੇ ਜੀਵਨ ਦੇ ਸਭ ਤੋਂ ਖਾਸ ਤਜਰਬਿਆਂ ਵਿੱਚੋਂ ਸਨ। ਪੀਐੱਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਕਾਜ਼ੀਰੰਗਾ ਨੈਸ਼ਨਲ ਪਾਰਕ ਵਿੱਚ ਰਾਤ ਗੁਜ਼ਾਰਨ ਦਾ ਮੌਕਾ ਮਿਲਿਆ ਅਤੇ ਅਗਲੀ ਸਵੇਰ ਹਾਥੀ 'ਤੇ ਸਫਾਰੀ ਦੌਰਾਨ ਉਨ੍ਹਾਂ ਨੇ ਇਸ ਖੇਤਰ ਦੀ ਸੁੰਦਰਤਾ ਨੂੰ ਨੇੜਿਓਂ ਮਹਿਸੂਸ ਕੀਤਾ।ਗੁਹਾਟੀ ਵਿੱਚ ਇੱਕ ਰਵਾਇਤੀ ਬੋਡੋ ਸਭਿਆਚਾਰਕ ਪ੍ਰੋਗਰਾਮ, ਬਾਗੁਰੁੰਬਾ ਦਹੋਓ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 17th, 06:30 pm
ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ ਜੀ, ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਜੀ, ਕੇਂਦਰ ਵਿੱਚ ਮੇਰੇ ਸਹਿਯੋਗੀ ਸਰਬਾਨੰਦ ਸੋਨੋਵਾਲ ਜੀ, ਪਵਿਤ੍ਰਾ ਮਾਰਗਰੀਟਾ ਜੀ, ਅਸਾਮ ਵਿਧਾਨ ਸਭਾ ਦੇ ਸਪੀਕਰ ਬਿਸ਼ਵਜੀਤ ਦੋਇਮਾਰੀ ਜੀ, ਬੋਡੋਲੈਂਡ ਟੈਰੀਟੋਰਿਅਲ ਕੌਂਸਲ ਦੇ ਚੀਫ਼ ਐਗਜ਼ਿਕਿਊਟਿਵ ਮੈਂਬਰ ਹਾਗ੍ਰਾਮਾ ਮੋਹਿਲਾਰੀ ਜੀ, ਰਾਜ ਸਰਕਾਰ ਦੇ ਮੰਤਰੀ ਸਾਹਿਬਾਨ, ਸਾਰੇ ਸਤਿਕਾਰਯੋਗ ਨਾਗਰਿਕ ਅਤੇ ਅਸਾਮ ਦੇ ਮੇਰੇ ਭਰਾਵੋ ਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਹਾਟੀ ਵਿੱਚ ਬਾਗੁਰੁੰਬਾ ਦਹੋਓ ਸਮਾਗਮ ਨੂੰ ਸੰਬੋਧਨ ਕੀਤਾ
January 17th, 06:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਹਾਟੀ ਦੇ ਸਰੂਸਜਾਈ ਸਟੇਡੀਅਮ ਵਿਖੇ ਬਾਗੁਰੁੰਬਾ ਦਹੋਓ 2026 ਨੂੰ ਸੰਬੋਧਨ ਕੀਤਾ, ਜੋ ਬੋਡੋ ਭਾਈਚਾਰੇ ਦੀ ਖ਼ੁਸ਼ਹਾਲ ਵਿਰਾਸਤ ਦਾ ਜਸ਼ਨ ਮਨਾਉਣ ਵਾਲਾ ਇੱਕ ਇਤਿਹਾਸਕ ਸਭਿਆਚਾਰਕ ਸਮਾਗਮ ਹੈ। ਇਸ ਮੌਕੇ ’ਤੇ ਆਪਣੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸਾਮ ਦੇ ਸਭਿਆਚਾਰ ਅਤੇ ਬੋਡੋ ਭਾਈਚਾਰੇ ਦੀਆਂ ਪਰੰਪਰਾਵਾਂ ਨੂੰ ਨੇੜਿਓਂ ਦੇਖਣ ਦਾ ਮੌਕਾ ਮਿਲਣਾ ਉਨ੍ਹਾਂ ਦੇ ਲਈ ਸੁਭਾਗ ਦੀ ਗੱਲ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਕੋਈ ਹੋਰ ਪ੍ਰਧਾਨ ਮੰਤਰੀ ਇੰਨੀ ਵਾਰ ਅਸਾਮ ਨਹੀਂ ਆਏ ਹਨ, ਜਿੰਨੀ ਵਾਰ ਉਹ ਆਏ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਇੱਛਾ ਰਹੀ ਹੈ ਕਿ ਅਸਾਮ ਦੀ ਕਲਾ ਅਤੇ ਸਭਿਆਚਾਰ ਨੂੰ ਇੱਕ ਵੱਡਾ ਮੰਚ ਮਿਲੇ ਅਤੇ ਸ਼ਾਨਦਾਰ ਜਸ਼ਨਾਂ ਰਾਹੀਂ ਇਸ ਪੂਰੇ ਦੇਸ਼ ਅਤੇ ਦੁਨੀਆ ਭਰ ਵਿੱਚ ਮਾਨਤਾ ਮਿਲੇ।ਪ੍ਰਧਾਨ ਮੰਤਰੀ ਨੇ 9 ਨਵੀਂਆਂ ਅੰਮ੍ਰਿਤ ਭਾਰਤ ਐਕਸਪ੍ਰੈੱਸ ਰੇਲਗੱਡੀਆਂ ਦੇ ਐਲਾਨ ਦੀ ਸ਼ਲਾਘਾ ਕੀਤੀ
January 14th, 06:51 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਨਵੀਂਆਂ ਅੰਮ੍ਰਿਤ ਭਾਰਤ ਰੇਲਗੱਡੀਆਂ ਦੇਸ਼ ਭਰ ਵਿੱਚ ਯਾਤਰੀ ਸਹੂਲਤਾਂ ਅਤੇ ਸੰਪਰਕ ਨੂੰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹਨ।ਭੂਟਾਨ ਦੇ ਚੌਥੇ ਰਾਜਾ ਦੇ 70ਵੇਂ ਜਨਮ ਦਿਨ ਦੇ ਮੌਕੇ ’ਤੇ ਆਯੋਜਿਤ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 11th, 12:00 pm
ਪਰ ਅੱਜ ਮੈਂ ਇੱਥੇ ਬਹੁਤ ਭਾਰੀ ਮਨ ਨਾਲ ਆਇਆ ਹਾਂ। ਕੱਲ੍ਹ ਸ਼ਾਮ ਦਿੱਲੀ ਵਿੱਚ ਵਾਪਰੀ ਭਿਆਨਕ ਘਟਨਾ ਨੇ ਸਾਰਿਆਂ ਦੇ ਮਨ ਨੂੰ ਪਰੇਸ਼ਾਨ ਕਰ ਦਿੱਤਾ ਹੈ। ਮੈਂ ਪੀੜਤ ਪਰਿਵਾਰਾਂ ਦਾ ਦੁੱਖ ਸਮਝਦਾ ਹਾਂ। ਅੱਜ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭੂਟਾਨ ਦੇ ਥਿੰਫੂ ਵਿੱਚ ਚਾਂਗਲੀਮੇਥਾਂਗ ਉਤਸਵ ਮੈਦਾਨ ਵਿੱਚ ਇਕੱਠ ਨੂੰ ਸੰਬੋਧਨ ਕੀਤਾ
November 11th, 11:39 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੂਟਾਨ ਵਿੱਚ ਥਿੰਫੂ ਦੇ ਚਾਂਗਲੀਮੇਥਾਂਗ ਉਤਸਵ ਮੈਦਾਨ ਵਿੱਚ ਇੱਕ ਇਕੱਠ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਭੂਟਾਨ ਦੇ ਰਾਜਾ, ਮਹਾਮਹਿਮ ਜਿਗਮੇ ਖੇਸਰ ਨਾਮਗਯਾਲ ਵਾਂਗਚੱਕ ਅਤੇ ਚੌਥੇ ਰਾਜਾ ਮਹਾਮਹਿਮ ਜਿਗਮੇ ਸਿੰਗਯੇ ਵਾਂਗਚੱਕ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਸ਼ਾਹੀ ਪਰਿਵਾਰ ਦੇ ਸਤਿਕਾਰਯੋਗ ਮੈਂਬਰਾਂ, ਭੂਟਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਸ਼ੇਰਿੰਗ ਤੋਬਗੇ ਅਤੇ ਮੌਜੂਦ ਹੋਰ ਪਤਵੰਤੇ ਵਿਅਕਤੀਆਂ ਦੇ ਪ੍ਰਤੀ ਸਤਿਕਾਰ ਨਾਲ ਧੰਨਵਾਦ ਪ੍ਰਗਟ ਕੀਤਾ।