ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

April 17th, 11:10 am

ਸਦਨ ਵੱਲੋਂ, ਮੇਰੇ ਵੱਲੋਂ, ਮੈਂ ਸ਼੍ਰੀਮਾਨ ਹਰੀਵੰਸ਼ ਜੀ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ ਅਤੇ ਸ਼ੁਭਕਾਮਨਾਵਾਂ ਵੀ ਦਿੰਦਾ ਹਾਂ। ਰਾਜਸਭਾ ਡਿਪਟੀ ਚੇਅਰਮੈਨ ਵਜੋਂ ਲਗਾਤਾਰ ਤੀਜੀ ਵਾਰ ਚੁਣਿਆ ਜਾਣਾ ਇਹ ਆਪਣੇ ਆਪ ਵਿੱਚ ਇਸ ਸਦਨ ਦਾ ਤੁਹਾਡੇ ਪ੍ਰਤੀ ਜੋ ਡੂੰਘਾ ਭਰੋਸਾ ਹੈ ਅਤੇ ਬੀਤੇ ਹੋਏ ਕਾਲਖੰਡ ਵਿੱਚ ਤੁਹਾਡੇ ਤਜਰਬੇ ਦਾ ਜੋ ਸਦਨ ਨੂੰ ਲਾਭ ਮਿਲਿਆ ਹੈ, ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦਾ ਤੁਹਾਡਾ ਜੋ ਯਤਨ ਰਿਹਾ ਹੈ, ਉਸ ਨੂੰ ਇੱਕ ਤਰ੍ਹਾਂ ਨਾਲ ਸਦਨ ਨੇ ਅੱਜ ਇੱਕ ਮੋਹਰ ਲਗਾ ਦਿੱਤੀ ਹੈ ਅਤੇ ਇਹ ਆਪਣੇ ਆਪ ਵਿੱਚ ਇੱਕ ਤਜਰਬੇ ਦਾ ਸਨਮਾਨ ਹੈ, ਇੱਕ ਸਹਿਜ ਕਾਰਜ ਸ਼ੈਲੀ ਦਾ ਸਨਮਾਨ ਹੈ ਅਤੇ ਇੱਕ ਸਹਿਜ ਕਾਰਜ ਸ਼ੈਲੀ ਦੀ ਮਾਨਤਾ ਵੀ ਹੈ। ਅਸੀਂ ਸਾਰਿਆਂ ਨੇ ਹਰੀਵੰਸ਼ ਜੀ ਦੀ ਅਗਵਾਈ ਵਿੱਚ ਸਦਨ ਦੀ ਤਾਕਤ ਨੂੰ ਹੋਰ ਵਧੇਰੇ ਪ੍ਰਭਾਵਸ਼ਾਲੀ ਹੁੰਦੇ ਹੋਏ ਵੀ ਦੇਖਿਆ ਹੈ ਅਤੇ ਮੈਂ ਕਹਿ ਸਕਦਾ ਹਾਂ ਕਿ ਸਿਰਫ਼ ਸਦਨ ਦੀ ਕਾਰਵਾਈ ਦਾ ਸੰਚਾਲਨ ਹੀ ਨਹੀਂ, ਉਹ ਆਪਣੇ ਜੀਵਨ ਦੇ ਜੋ ਭੂਤਕਾਲ ਦੇ ਤਜਰਬੇ ਹਨ, ਉਸ ਨੂੰ ਵੀ ਬਹੁਤ ਸਟੀਕ ਤਰੀਕੇ ਨਾਲ ਸਦਨ ਨੂੰ ਅਮੀਰ ਕਰਨ ਵਿੱਚ ਵਰਤੋਂ ਵਿੱਚ ਲਿਆਉਂਦੇ ਹਨ। ਉਨ੍ਹਾਂ ਦਾ ਇਹ ਤਜਰਬਾ ਪੂਰੀ ਕਾਰਵਾਈ ਨੂੰ, ਸੰਚਾਲਨ ਨੂੰ ਅਤੇ ਸਦਨ ਦੇ ਮਾਹੌਲ ਨੂੰ ਹੋਰ ਜ਼ਿਆਦਾ ਪਰਪੱਕ ਬਣਾਉਂਦਾ ਹੈ। ਮੈਨੂੰ ਭਰੋਸਾ ਹੈ, ਡਿਪਟੀ ਚੇਅਰਮੈਨ ਜੀ ਦਾ ਨਵਾਂ ਕਾਰਜਕਾਲ ਉਸੇ ਭਾਵਨਾ, ਸੰਤੁਲਨ ਅਤੇ ਸਮਰਪਣ ਦੇ ਨਾਲ ਅੱਗੇ ਵਧੇਗਾ ਅਤੇ ਸਾਡੇ ਸਾਰਿਆਂ ਦੇ ਯਤਨਾਂ ਨਾਲ ਸਦਨ ਦੇ ਮਾਣ ਨੂੰ ਨਵੀਂ ਉਚਾਈ ਪ੍ਰਾਪਤ ਹੋਵੇਗੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜ ਸਭਾ ਨੂੰ ਸੰਬੋਧਨ ਕੀਤਾ

April 17th, 11:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਹਰੀਵੰਸ਼ ਨੂੰ ਰਾਜ ਸਭਾ ਦੇ ਡਿਪਟੀ ਚੇਅਰਮੈਨ ਵਜੋਂ ਲਗਾਤਾਰ ਤੀਜੀ ਵਾਰ ਚੁਣੇ ਜਾਣ 'ਤੇ ਦਿਲੋਂ ਵਧਾਈ ਦਿੱਤੀ। ਇਸ ਇਤਿਹਾਸਕ ਉਪਲਬਧੀ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸ਼੍ਰੀ ਹਰੀਵੰਸ਼ ’ਤੇ ਸਦਨ ਦੇ ਡੂੰਘੇ ਭਰੋਸੇ ਅਤੇ ਸੰਸਥਾ ਵਿੱਚ ਉਨ੍ਹਾਂ ਦੇ ਕੀਮਤੀ ਤਜਰਬੇ ਨੂੰ ਦਰਸਾਉਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਲਗਾਤਾਰ ਤੀਜੀ ਵਾਰ ਚੁਣਿਆ ਜਾਣਾ ਸਦਨ ਵੱਲੋਂ ਉਨ੍ਹਾਂ ਦੇ ਤਜਰਬੇ, ਸਮਾਵੇਸ਼ੀ ਨਜ਼ਰੀਏ ਅਤੇ ਸਨਮਾਨਜਨਕ ਕਾਰਜਸ਼ੈਲੀ ਦੀ ਮਾਨਤਾ ਹੈ।

ਨਵੀਂ ਦਿੱਲੀ ਵਿੱਚ ਨਾਰੀ ਸ਼ਕਤੀ ਵੰਦਨ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

April 13th, 11:15 am

ਮੰਚ 'ਤੇ ਬਿਰਾਜਮਾਨ ਦਿੱਲੀ ਦੀ ਹਰਮਨ-ਪਿਆਰੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਜੀ, ਕੇਂਦਰੀ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ ਜੀ, ਸ਼੍ਰੀਮਤੀ ਸਾਵਿਤਰੀ ਠਾਕੁਰ ਜੀ, ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਵਿਜਯਾ ਰਾਹਤਕਰ ਜੀ, ਇੱਥੇ ਤੁਹਾਡੇ ਸਾਰਿਆਂ ਵਿੱਚ ਵੀ ਕਈ ਸੀਨੀਅਰ ਲੋਕ ਬੈਠੇ ਹਨ, ਸੰਸਦ ਮੈਂਬਰ ਹਨ, ਵਿਧਾਇਕ ਹਨ, ਸਾਡੀ ਲੋਕ ਸਭਾ ਦੀ ਸਾਬਕਾ ਸਪੀਕਰ ਆਦਰਯੋਗ ਮੀਰਾ ਕੁਮਾਰ ਜੀ ਵੀ ਸਾਡੇ ਵਿਚਕਾਰ ਹਨ। ਇੱਥੇ ਹਾਜ਼ਰ ਸਾਰੀਆਂ ਮੇਰੀਆਂ ਸਤਿਕਾਰਤ ਭੈਣੋਂ, ਇਸ ਸਮੇਂ ਦੇਸ਼ ਵਿੱਚ ਵਿਸਾਖੀ ਦੇ ਤਿਉਹਾਰ ਦਾ ਉਤਸ਼ਾਹ ਹੈ। ਕੱਲ੍ਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਨਵਾਂ ਸਾਲ ਵੀ ਮਨਾਇਆ ਜਾਵੇਗਾ। ਮੈਂ ਅੱਜ ਜਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਦੇ ਵੀਰ ਬਲੀਦਾਨੀਆਂ ਨੂੰ ਵੀ ਸ਼ਰਧਾਂਜਲੀ ਦਿੰਦਾ ਹਾਂ।

PM Modi addresses ‘Nari Shakti Vandan Sammelan’

April 13th, 11:00 am

In his address at the Nari Shakti Vandan Sammelan, PM Modi said the Nari Shakti Vandan Act must be implemented on time. Highlighting the critical role of women in the Viksit Bharat journey, the Prime Minister expressed satisfaction that his government has created schemes for every stage of women's life cycle. He also urged women to take the discussions from the programme to every village in the country.

ਪ੍ਰਧਾਨ ਮੰਤਰੀ ਨੇ ਰਾਜ ਸਭਾ ਲਈ ਸ਼੍ਰੀ ਹਰੀਵੰਸ਼ ਨੂੰ ਨਾਮਜ਼ਦਗੀ 'ਤੇ ਸ਼ੁਭਕਾਮਨਾਵਾਂ ਦਿੱਤੀਆਂ

April 10th, 02:20 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ ਵਲੋਂ ਰਾਜ ਸਭਾ ਲਈ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸ਼੍ਰੀ ਹਰੀਵੰਸ਼ ਨੂੰ ਉਨ੍ਹਾਂ ਦੇ ਆਉਣ ਵਾਲੇ ਸੰਸਦੀ ਕਾਰਜਕਾਲ ਲਈ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਸ਼੍ਰੀ ਨਿਤੀਸ਼ ਕੁਮਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ

April 10th, 02:07 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਦੇ ਮੌਕੇ 'ਤੇ ਸ਼੍ਰੀ ਨਿਤੀਸ਼ ਕੁਮਾਰ ਨੂੰ ਤਹਿ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਪੱਛਮ ਏਸ਼ੀਆ ਵਿੱਚ ਚਲ ਰਹੇ ਸੰਘਰਸ਼ ‘ਤੇ ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 24th, 02:05 pm

ਪੱਛਮ ਏਸ਼ੀਆ ਵਿੱਚ ਚੱਲ ਰਹੀ ਜੰਗ ਅਤੇ ਉਸ ਤੋਂ ਬਣੀਆਂ ਪਰਿਸਥਿਤੀਆਂ ਤੋਂ ਅਸੀਂ ਸਾਰੇ ਜਾਣੂ ਹਾਂ। ਮੈਂ ਅੱਜ ਸੰਸਦ ਦੇ ਉੱਚ ਸਦਨ ਦੇ ਸਾਹਮਣੇ ਅਤੇ ਦੇਸ਼ ਵਾਸੀਆਂ ਦੇ ਸਾਹਮਣੇ ਇਨ੍ਹਾਂ ਗੰਭੀਰ ਪਰਿਸਥਿਤੀਆਂ 'ਤੇ ਸਰਕਾਰ ਦਾ ਪੱਖ ਸਾਂਝਾ ਕਰਨ ਲਈ ਹਾਜ਼ਰ ਹੋਇਆ ਹਾਂ। ਪੱਛਮ ਏਸ਼ੀਆ ਵਿੱਚ ਚੱਲ ਰਹੀ ਇਸ ਜੰਗ ਨੂੰ ਤਿੰਨ ਹਫ਼ਤਿਆਂ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ। ਇਸ ਜੰਗ ਨੇ ਪੂਰੇ ਵਿਸ਼ਵ ਵਿੱਚ ਗੰਭੀਰ ਊਰਜਾ ਸੰਕਟ ਪੈਦਾ ਕਰ ਦਿੱਤਾ ਹੈ। ਭਾਰਤ ਲਈ ਵੀ ਇਹ ਸਥਿਤੀ ਚਿੰਤਾਜਨਕ ਹੈ। ਇਸ ਜੰਗ ਨਾਲ ਸਾਡੇ ਵਪਾਰ ਦੇ ਰਸਤੇ ਪ੍ਰਭਾਵਿਤ ਹੋ ਰਹੇ ਹਨ। ਇਸ ਨਾਲ ਪੈਟਰੋਲ, ਡੀਜ਼ਲ, ਗੈਸ ਅਤੇ ਫਰਟੀਲਾਈਜ਼ਰ ਵਰਗੀਆਂ ਜ਼ਰੂਰੀ ਚੀਜ਼ਾਂ ਦੀ ਨਿਯਮਤ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਖਾੜੀ ਦੇਸ਼ਾਂ ਵਿੱਚ ਕਰੀਬ ਇੱਕ ਕਰੋੜ ਭਾਰਤੀ ਰਹਿੰਦੇ ਹਨ, ਉੱਥੇ ਕੰਮ ਕਰਦੇ ਹਨ। ਉਨ੍ਹਾਂ ਦੇ ਜੀਵਨ ਅਤੇ ਰੋਜ਼ੀ-ਰੋਟੀ ਦੀ ਸੁਰੱਖਿਆ ਵੀ ਭਾਰਤ ਲਈ ਬਹੁਤ ਵੱਡੀ ਚਿੰਤਾ ਹੈ। ਹੋਰਮੁਜ਼ ਸਟ੍ਰੇਟ ਵਿੱਚ ਦੁਨੀਆ ਦੇ ਕਈ ਜਹਾਜ਼ ਫਸੇ ਹੋਏ ਹਨ, ਉਨ੍ਹਾਂ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਭਾਰਤੀ ਕਰੂ ਮੈਂਬਰ ਹਨ। ਇਹ ਵੀ ਭਾਰਤ ਲਈ ਇੱਕ ਵੱਡੀ ਚਿੰਤਾ ਦਾ ਵਿਸ਼ਾ ਹੈ। ਅਜਿਹੇ ਮੁਸ਼ਕਲ ਹਾਲਾਤ ਵਿੱਚ ਜ਼ਰੂਰੀ ਹੈ ਕਿ ਭਾਰਤ ਦੀ ਸੰਸਦ ਦੇ ਇਸ ਉੱਚ ਸਦਨ ਤੋਂ ਸ਼ਾਂਤੀ ਅਤੇ ਸੰਵਾਦ ਦੀ ਇਕਜੁੱਟ ਆਵਾਜ਼ ਪੂਰੇ ਵਿਸ਼ਵ ਵਿੱਚ ਜਾਵੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਚੱਲ ਰਹੀ ਟਕਰਾਅ ਦੀ ਸਥਿਤੀ 'ਤੇ ਰਾਜ ਸਭਾ ਨੂੰ ਸੰਬੋਧਨ ਕੀਤਾ

March 24th, 02:00 pm

ਮੈਂ ਦੇਸ਼ ਦੇ ਕਿਸਾਨਾਂ ਨੂੰ ਇੱਕ ਵਾਰ ਫਿਰ ਭਰੋਸਾ ਦਿਲਾਉਣਾ ਚਾਹੁੰਦਾ ਹਾਂ ਕਿ ਸਰਕਾਰ ਹਰ ਚੁਣੌਤੀ ਦੇ ਹੱਲ ਲਈ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ: ਪ੍ਰਧਾਨ ਮੰਤਰੀ

ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ

March 18th, 11:30 am

ਇਸ ਖ਼ਾਸ ਮੌਕੇ ’ਤੇ ਤੁਸੀਂ ਮੈਨੂੰ ਆਪਣੀਆਂ ਭਾਵਨਾਵਾਂ ਪ੍ਰਗਟ ਕਰਨ ਦੇ ਲਈ ਜੋ ਮੌਕਾ ਦਿੱਤਾ, ਇਸ ਦੇ ਲਈ ਮੈਂ ਤੁਹਾਡਾ ਬਹੁਤ-ਬਹੁਤ ਧੰਨਵਾਦ ਕਰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜ ਸਭਾ ਦੇ ਸੇਵਾਮੁਕਤ ਮੈਂਬਰਾਂ ਨੂੰ ਸੰਬੋਧਨ ਕੀਤਾ

March 18th, 11:20 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਦੇ ਸੇਵਾਮੁਕਤ ਮੈਂਬਰਾਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਸੇਵਾਮੁਕਤ ਸਾਥੀਆਂ ਨੂੰ ਸਨਮਾਨਿਤ ਕਰਨ ਦਾ ਮੌਕਾ ਮਿਲਣ ’ਤੇ ਦਿਲੋਂ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਅਜਿਹੇ ਮੌਕੇ ਸਦਨ ਨੂੰ ਪਾਰਟੀ ਹੱਦਾਂ ਤੋਂ ਉੱਪਰ ਉੱਠ ਕੇ ਇੱਕ ਸਾਂਝੀ ਭਾਵਨਾ ਦਾ ਸੰਚਾਰ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਭਾਵੇਂ ਮੈਂਬਰ ਵਾਪਸ ਆਉਣ ਜਾਂ ਵਿਆਪਕ ਸਮਾਜਿਕ ਸੇਵਾ ਵਿੱਚ ਲੱਗ ਜਾਣ, ਉਨ੍ਹਾਂ ਦਾ ਸਮੁੱਚਾ ਤਜਰਬਾ ਰਾਸ਼ਟਰ ਲਈ ਇੱਕ ਅਨਮੋਲ ਸੰਪਤੀ ਬਣਿਆ ਰਹੇਗਾ। ਉਨ੍ਹਾਂ ਨੇ ਕਿਹਾ ਕਿ ਰਾਜਨੀਤੀ ਦੇ ਗਤੀਸ਼ੀਲ ਖੇਤਰ ਵਿੱਚ ਸਫ਼ਰ ਕਦੇ ਖ਼ਤਮ ਨਹੀਂ ਹੁੰਦਾ, ਕਿਉਂਕਿ ਭਵਿੱਖ ਵਿੱਚ ਤਜਰਬੇਕਾਰ ਆਗੂਆਂ ਲਈ ਹਮੇਸ਼ਾ ਨਵੇਂ ਮੌਕੇ ਮੌਜੂਦ ਰਹਿੰਦੇ ਹਨ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ, ਰਾਜਨੀਤੀ ਵਿੱਚ ਕੋਈ ਵਿਰਾਮ ਨਹੀਂ ਹੁੰਦਾ; ਤੁਹਾਡਾ ਤਜਰਬਾ ਅਤੇ ਯੋਗਦਾਨ ਰਾਸ਼ਟਰ ਦੇ ਜੀਵਨ ਦਾ ਹਮੇਸ਼ਾ ਹਿੱਸਾ ਰਹੇਗਾ।

ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਦੇ ਜਵਾਬ ਦਾ ਪੰਜਾਬੀ ਅਨੁਵਾਦ

February 05th, 05:35 pm

ਇਸ ਧੰਨਵਾਦ ਪ੍ਰਸਤਾਵ ’ਤੇ ਸਮਰਥਨ ਦੇ ਲਈ ਇਸ ਸਦਨ ਵਿੱਚ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨਾ ਇਸ ਨੂੰ ਮੈਂ ਆਪਣਾ ਸੁਭਾਗ ਮੰਨਦਾ ਹਾਂ।

ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਜਵਾਬ

February 05th, 05:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦੇ ਭਾਸ਼ਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਧੰਨਵਾਦ ਮਤੇ ਦੇ ਸਮਰਥਨ ਵਿੱਚ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਪਿਛਲਾ ਸਾਲ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਤੇਜ਼ ਤਰੱਕੀ ਵਾਲਾ ਰਿਹਾ ਹੈ, ਜਿਸ ਵਿੱਚ ਹਰ ਖੇਤਰ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਬਦਲਾਅ ਦਿਖਾਈ ਦੇ ਰਿਹਾ ਹੈ, ਕਿਉਂਕਿ ਦੇਸ਼ ਬਹੁਤ ਤੇਜ਼ੀ ਨਾਲ ਸਹੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰਪਤੀ ਨੇ ਇਨ੍ਹਾਂ ਵਿਸ਼ਿਆਂ ਨੂੰ ਬੜੀ ਸੰਵੇਦਨਸ਼ੀਲਤਾ ਅਤੇ ਸਪਸ਼ਟਤਾ ਨਾਲ ਪੇਸ਼ ਕੀਤਾ ਹੈ।

ਸੰਸਦ ਦੇ ਮੌਨਸੂਨ ਸੈਸ਼ਨ 2025 ਦੀ ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ

July 21st, 10:30 am

ਮੌਨਸੂਨ ਇਨੋਵੇਸ਼ਨ ਅਤੇ ਨਵਸਿਰਜਨ ਦਾ ਪ੍ਰਤੀਕ ਹੈ, ਅਤੇ ਹੁਣ ਤੱਕ ਜੋ ਖ਼ਬਰਾਂ ਮਿਲਿਆ ਹਨ, ਦੇਸ਼ ਵਿੱਚ ਮੌਸਮ ਬਹੁਤ ਹੀ ਚੰਗੇ ਢੰਗ ਨਾਲ ਅੱਗੇ ਵਧ ਰਿਹਾ ਹੈ, ਖੇਤੀਬਾੜੀ ਨੂੰ ਲਾਭਦਾਇਕ ਮੌਸਮ ਦੀਆਂ ਖਬਰਾਂ ਹਨ। ਅਤੇ ਬਾਰਿਸ਼ ਕਿਸਾਨਾਂ ਦੀ ਅਰਥਵਿਵਸਥਾ, ਦੇਸ਼ ਦੀ ਅਰਥਵਿਵਸਥਾ, ਗ੍ਰਾਮੀਣ ਅਰਥਵਿਵਸਥਾ ਅਤੇ ਇਨ੍ਹਾਂ ਹੀ ਨਹੀਂ ਹਰ ਪਰਿਵਾਰ ਦੀ ਅਰਥਵਿਵਸਥਾ ਵਿੱਚ ਇੱਕ ਬਹੁਤ ਮਹੱਤਵਪੂਰਨ ਹੁੰਦੀ ਹੈ। ਹੁਣ ਤੱਕ ਜੋ ਮੈਨੂੰ ਜਾਣਕਾਰੀ ਦਿੱਤੀ ਗਈ ਹੈ, ਉਸ ਹਿਸਾਬ ਨਾਲ ਪਿਛਲੇ 10 ਵਰ੍ਹਿਆਂ ਵਿੱਚ ਜੋ ਪਾਣੀ ਦਾ ਭੰਡਾਰ ਹੋਇਆ ਹੈ ਇਸ ਵਾਰ ਉਹ ਕਰੀਬ-ਕਰੀਬ ਤਿੰਨ ਗੁਣਾ ਹੋਇਆ ਹੈ, ਜਿਸ ਦਾ ਆਉਣ ਵਾਲੇ ਦਿਨਾਂ ਵਿੱਚ ਵੀ ਦੇਸ਼ ਦੇ ਅਰਥ ਤੰਤਰ ਨੂੰ ਬਹੁਤ ਲਾਭ ਹੋਵੇਗਾ।

ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਸਮੇਂ ਸੰਬੋਧਨ ਕੀਤਾ

July 21st, 09:54 am

ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਦੌਰਾਨ ਮੀਡੀਆ ਨੂੰ ਸੰਬੋਧਨ ਕੀਤਾ ਹੈ। ਆਪਣੀਆਂ ਟਿੱਪਣੀਆਂ ਵਿੱਚ, ਉਨ੍ਹਾਂ ਨੇ ਭਿਆਨਕ ਪਹਿਲਗਾਮ ਕਤਲੇਆਮ ਦਾ ਜ਼ਿਕਰ ਕੀਤਾ ਅਤੇ ਪਾਕਿਸਤਾਨ ਦੀ ਭੂਮਿਕਾ ਨੂੰ ਉਜਾਗਰ ਕਰਨ ਵਿੱਚ ਭਾਰਤ ਦੀ ਰਾਜਨੀਤਕ ਲੀਡਰਸ਼ਿਪ ਦੀ ਇਕਜੁੱਟ ਆਵਾਜ਼ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਡਿਜੀਟਲ ਇੰਡੀਆ, ਖਾਸ ਕਰਕੇ ਯੂਪੀਆਈ ਦੀ ਆਲਮੀ ਮਾਨਤਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਨਕਸਲਵਾਦ ਅਤੇ ਮਾਓਵਾਦ ਵਿੱਚ ਕਮੀ ਆ ਰਹੀ ਹੈ ਅਤੇ ਅਪ੍ਰੇਸ਼ਨ ਸਿੰਦੂਰ ਦੀ ਸਫ਼ਲਤਾ ਦੀ ਵੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਭਾਰਤ ਦੇ ਰਾਸ਼ਟਰਪਤੀ ਦੁਆਰਾ ਰਾਜ ਸਭਾ ਦੇ ਲਈ ਨਾਮਜ਼ਦ ਪ੍ਰਤਿਸ਼ਠਿਤ ਵਿਅਕਤੀਆਂ ਨੂੰ ਵਧਾਈਆਂ ਦਿੱਤੀਆਂ

July 13th, 10:47 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਦੁਆਰਾ ਰਾਜ ਸਭਾ ਦੇ ਲਈ ਨਾਮਜ਼ਦ ਕੀਤੇ ਗਏ ਚਾਰ ਪ੍ਰਤਿਸ਼ਠਿਤ ਵਿਅਕਤੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਵਿਜੈ ਰੂਪਾਣੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

June 13th, 02:53 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਵਿਜੈ ਰੂਪਾਣੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ, ਜਿਨ੍ਹਾਂ ਦੀ ਕੱਲ੍ਹ ਅਹਿਮਦਾਬਾਦ ਵਿੱਚ ਹੋਏ ਦੁਖਦ ਹਵਾਈ ਜਹਾਜ਼ ਹਾਦਸੇ ਵਿੱਚ ਜਾਨ ਚਲਈ ਗਈ। ਸ਼੍ਰੀ ਮੋਦੀ ਨੇ ਸ਼੍ਰੀ ਰੂਪਾਣੀ ਦੇ ਪ੍ਰਤਿਸ਼ਠਿਤ ਕਰੀਅਰ ‘ਤੇ ਪ੍ਰਕਾਸ਼ ਪਾਇਆ, ਜਿਸ ਵਿੱਚ ਰਾਜਕੋਟ ਨਗਰ ਨਿਗਮ ਵਿੱਚ ਉਨ੍ਹਾਂ ਦੇ ਕਾਰਜਕਾਲ, ਰਾਜ ਸਭਾ ਸਾਂਸਦ, ਗੁਜਰਾਤ ਭਾਜਪਾ ਪ੍ਰਧਾਨ ਅਤੇ ਰਾਜ ਸਰਕਾਰ ਵਿੱਚ ਕੈਬਨਿਟ ਮੰਤਰੀ ਦੇ ਰੂਪ ਵਿੱਚ ਉਨ੍ਹਾਂ ਦੀਆਂ ਵਿਭਿੰਨ ਭੂਮਿਕਾਵਾਂ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਗਿਆ।

ਰਾਜ ਸਭਾ ਸਾਂਸਦ ਥਿਰੂ ਇਲੈਯਾਰਾਜਾ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

March 18th, 04:54 pm

ਰਾਜ ਸਭਾ ਸਾਂਸਦ ਥਿਰੂ ਇਲੈਯਾਰਾਜਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ

February 06th, 04:21 pm

ਆਦਰਯੋਗ ਰਾਸ਼ਟਰਪਤੀ ਜੀ ਨੇ ਭਾਰਤ ਦੀਆਂ ਉਪਲਬਧੀਆਂ ਬਾਰੇ, ਦੁਨੀਆ ਦੀ ਭਾਰਤ ਤੋਂ ਅਪੇਖਿਆਵਾਂ ਬਾਰੇ ਅਤੇ ਭਾਰਤ ਦੇ ਸਾਧਾਰਣ ਮਾਨਵੀ ਦਾ ‍ਆਤਮਵਿਸ਼ਵਾਸ ਵਿਕਸਿਤ ਭਾਰਤ ਬਣਾਉਣ ਦਾ ਸੰਕਲਪ, ਇਨ੍ਹਾਂ ਸਾਰੇ ਵਿਸ਼ਿਆਂ ਨੂੰ ਲੈ ਕੇ ਦੇ ਵਿਸਤਾਰ ਨਾਲ ਚਰਚਾ ਕੀਤੀ ਹੈ, ਦੇਸ਼ ਨੂੰ ਅੱਗੇ ਦੀ ਦਿਸ਼ਾ ਭੀ ਦਿਖਾਈ ਹੈ। ਆਦਰਯੋਗ ਰਾਸ਼ਟਰਪਤੀ ਜੀ ਦਾ ਸੰਬੋਧਨ ਪ੍ਰੇਰਕ ਭੀ ਸੀ, ਪ੍ਰਭਾਵੀ ਭੀ ਸੀ ਅਤੇ ਸਾਡੇ ਸਭ ਦੇ ਲਈ ਭਵਿੱਖ ਦੇ ਕੰਮ ਦਾ ਮਾਰਗਦਰਸ਼ਨ ਭੀ ਸੀ। ਮੈਂ ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ‘ਤੇ ਧੰਨਵਾਦ ਕਰਨ ਦੇ ਲਈ ਉਪਸਥਿਤ ਹੋਇਆ ਹਾਂ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ

February 06th, 04:00 pm

ਸ਼੍ਰੀ ਮੋਦੀ ਨੇ ਕਿਹਾ ਕਿ 70 ਤੋਂ ਅਧਿਕ ਮਾਣਯੋਗ ਸਾਂਸਦਾਂ ਨੇ ਆਪਣੇ ਬਹੁਮੁੱਲੇ ਵਿਚਾਰਾਂ ਨਾਲ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦੋਹਾਂ ਪਾਸਿਆਂ ਤੋਂ ਚਰਚਾ ਹੋਈ ਅਤੇ ਸਾਰਿਆਂ ਨੇ ਰਾਸ਼ਟਰਪਤੀ ਦੇ ਸੰਬੋਧਨ ਨੂੰ ਆਪਣੀ ਸਮਝ ਦੇ ਅਧਾਰ ‘ਤੇ ਸਮਝਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਬਕਾ ਸਾਥ, ਸਬਕਾ ਵਿਕਾਸ(Sabka Saath, Sabka Vikas) ਬਾਰੇ ਬਹੁਤ ਕੁਝ ਕਿਹਾ ਗਿਆ ਹੈ ਅਤੇ ਉਹ ਸਮਝ ਨਹੀਂ ਪਾ ਰਹੇ ਹਨ ਕਿ ਇਸ ਵਿੱਚ ਕਠਿਨਾਈਆਂ ਕੀ ਹਨ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਸਬਕਾ ਸਾਥ, ਸਬਕਾ ਵਿਕਾਸ (Sabka Saath, Sabka Vikas) ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਇਸੇ ਲਈ ਦੇਸ਼ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਅਵਸਰ ਦਿੱਤਾ ਹੈ।

ਰਾਜ ਸਭਾ ਸਾਂਸਦ ਸ਼੍ਰੀ ਸ਼ਰਦ ਪਵਾਰ ਕਿਸਾਨਾਂ ਦੇ ਇੱਕ ਸਮੂਹ ਨਾਲ ਪ੍ਰਧਾਨ ਮੰਤਰੀ ਨੂੰ ਮਿਲੇ

December 18th, 02:13 pm

ਰਾਜ ਸਭਾ ਸਾਂਸਦ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਸ਼ਰਦ ਪਵਾਰ ਕਿਸਾਨਾਂ ਦੇ ਇੱਕ ਸਮੂਹ ਦੇ ਨਾਲ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਮਿਲੇ।