ਵੀਡੀਓ ਕਾਨਫ਼ਰੰਸਿੰਗ ਰਾਹੀਂ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੇ ਲਾਭਪਾਤਰੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ ਪਾਠ
September 26th, 03:00 pm
ਹੁਣ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੇ ਚੁਣੇ ਹੋਏ ਲਾਭਪਾਤਰੀਆਂ ਵੱਲੋਂ ਤਜਰਬਾ ਸਾਂਝਾ ਕੀਤਾ ਜਾਵੇਗਾ। ਮੈਂ ਸਭ ਤੋਂ ਪਹਿਲਾਂ ਪੱਛਮੀ ਚੰਪਾਰਨ ਜ਼ਿਲ੍ਹੇ ਦੀ ਰੰਜੀਤਾ ਕਾਜ਼ੀ ਦੀਦੀ ਨੂੰ ਬੇਨਤੀ ਕਰਾਂਗਾ ਕਿ ਉਹ ਆਪਣਾ ਤਜਰਬਾ ਸਾਂਝਾ ਕਰਨ।ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ
September 26th, 02:49 pm
ਬਿਹਾਰ ਦੇ ਪੱਛਮੀ ਚੰਪਾਰਨ ਜ਼ਿਲ੍ਹੇ ਦੀ ਇੱਕ ਆਦਿਵਾਸੀ ਮਹਿਲਾ ਲਾਭਪਾਤਰੀ ਸ੍ਰੀਮਤੀ ਰੰਜੀਤਾ ਕਾਜ਼ੀ ਨੇ ਆਪਣੇ ਖੇਤਰ ਵਿੱਚ ਆਈਆਂ ਇਨਕਲਾਬੀ ਤਬਦੀਲੀਆਂ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ ਦਾ ਦਿਲੋਂ ਧੰਨਵਾਦ ਕੀਤਾ। ਜੀਵਿਕਾ ਸਵੈ-ਸਹਾਇਤਾ ਗਰੁੱਪ ਨਾਲ ਜੁੜੀ ਰੰਜੀਤਾ ਨੇ ਦੱਸਿਆ ਕਿ ਉਨ੍ਹਾਂ ਦਾ ਜੰਗਲੀ ਖੇਤਰ ਕਦੇ ਬੁਨਿਆਦੀ ਢਾਂਚੇ ਤੋਂ ਵਾਂਝਾ ਸੀ। ਪਰ ਇਹ ਖੇਤਰ ਹੁਣ ਸੜਕ, ਬਿਜਲੀ, ਪਾਣੀ, ਸਫ਼ਾਈ ਅਤੇ ਸਿੱਖਿਆ ਦਾ ਲਾਭ ਲੈ ਰਿਹਾ ਹੈ। ਉਨ੍ਹਾਂ ਨੇ ਔਰਤਾਂ 'ਤੇ ਕੇਂਦਰਿਤ ਪਹਿਲਕਦਮੀਆਂ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ, ਜਿਨ੍ਹਾਂ ਵਿੱਚ ਰਾਖਵੇਂਕਰਨ ਦੀਆਂ ਸਹੂਲਤਾਂ ਵੀ ਸ਼ਾਮਲ ਹਨ, ਜਿਸ ਨਾਲ ਸਰਕਾਰੀ ਨੌਕਰੀਆਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਦੀ ਨੁਮਾਇੰਦਗੀ ਵਧੀ ਹੈ। ਉਨ੍ਹਾਂ ਨੇ ਸਾਈਕਲ ਅਤੇ ਵਰਦੀ ਯੋਜਨਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਕੁੜੀਆਂ ਸਕੂਲ ਦੀ ਵਰਦੀ ਵਿੱਚ ਸਾਈਕਲ ਚਲਾਉਂਦੀਆਂ ਹਨ ਤਾਂ ਉਨ੍ਹਾਂ ਨੂੰ ਮਾਣ ਮਹਿਸੂਸ ਹੁੰਦਾ ਹੈ।