ਵੀਡੀਓ ਕਾਨਫਰੰਸਿੰਗ ਰਾਹੀਂ ਇੰਡੀਆ ਚਿੱਪ ਲਿਮਿਟੇਡ ਦੇ ਨੀਂਹ ਪੱਥਰ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 21st, 05:30 pm
ਅੱਜ ਭਾਰਤ, ਵਿਕਸਿਤ ਹੋਣ ਦੇ ਟੀਚੇ ’ਤੇ ਬਹੁਤ ਤੇਜ਼ੀ ਨਾਲ ਕੰਮ ਕਰ ਰਿਹਾ ਹੈ ਅਤੇ ਮੈਂ ਲਾਲ ਕਿਲ੍ਹੇ ਤੋਂ ਵੀ ਕਿਹਾ ਹੈ- ਭਾਰਤ ਕੋਲ ਰੁਕਣ ਦਾ, ਹੌਲੀ ਹੋਣ ਦਾ ਸਮਾਂ ਨਹੀਂ ਹੈ। ਸਾਲ 2026 ਦੀ ਸ਼ੁਰੂਆਤ ਤੋਂ ਹੀ ਭਾਰਤ ਨੇ ਆਪਣੀ ਤਰੱਕੀ ਹੋਰ ਤੇਜ਼ ਕਰ ਦਿੱਤੀ ਹੈ। 12 ਜਨਵਰੀ ਨੂੰ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਨਾਲ ਦੇਸ਼ ਦੇ ਲੱਖਾਂ ਨੌਜਵਾਨ ਜੁੜੇ, 16 ਜਨਵਰੀ ਨੂੰ ਅਸੀਂ ਰਾਸ਼ਟਰੀ ਸਟਾਰਟਅੱਪ ਦਿਵਸ ਮਨਾਇਆ, ਭਾਰਤ ਦੀ ਸਟਾਰਟ-ਅੱਪ ਕ੍ਰਾਂਤੀ ਨੂੰ ਨਵੀਂ ਊਰਜਾ ਦਿੱਤੀ। ਜਨਵਰੀ ਵਿੱਚ ਹੀ ਹੋਏ ਭਾਰਤ ਊਰਜਾ ਸੰਮੇਲਨ ਵਿੱਚ ਭਾਰਤ ਨੇ ਆਪਣੀ ਸਮਰੱਥਾ ਨਾਲ ਦੁਨੀਆ ਦਾ ਧਿਆਨ ਖਿੱਚਿਆ। ਫਿਰ ਵਿਕਸਿਤ ਭਾਰਤ ਨੂੰ ਨਵੀਂ ਰਫ਼ਤਾਰ ਦੇਣ ਵਾਲਾ ਬਜਟ ਆਇਆ ਅਤੇ ਹੁਣ ਇਹ ਹਫ਼ਤਾ ਵੀ ਭਾਰਤ ਲਈ ਇਤਿਹਾਸਕ ਸਿੱਧ ਹੋ ਰਿਹਾ ਹੈ। ਗਲੋਬਲ ਏਆਈ ਪ੍ਰਭਾਵ ਸੰਮੇਲਨ ਵਿੱਚ, ਕਈ ਦੇਸ਼ਾਂ ਦੇ ਰਾਜ ਦੇ ਮੁਖੀ ਅਤੇ ਤਕਨਾਲੋਜੀ ਜਗਤ ਦੇ ਦਿੱਗਜ, ਸਾਰੇ ਦਿੱਲੀ ਵਿੱਚ ਇਕੱਠੇ ਹੋਏ। ਇਸ ਸੰਮੇਲਨ ਵਿੱਚ ਦੁਨੀਆ ਨੇ ਭਾਰਤ ਦੀ ਏਆਈ ਸਮਰੱਥਾ ਨੂੰ ਦੇਖਿਆ, ਸਾਡੇ ਦ੍ਰਿਸ਼ਟੀਕੋਣ ਨੂੰ ਸਮਝਿਆ ਅਤੇ ਇਸ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਉੱਤਰ ਪ੍ਰਦੇਸ਼ ਵਿੱਚ ਐੱਚਸੀਐੱਲ-ਫੌਕਸਕੌਨ ਸੈਮੀਕੰਡਕਟਰ ਯੂਨਿਟ ਦੇ ਨੀਂਹ ਪੱਥਰ ਸਮਾਗਮ ਵਿੱਚ ਹਿੱਸਾ ਲਿਆ
February 21st, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਉੱਤਰ ਪ੍ਰਦੇਸ਼ ਵਿੱਚ ਐੱਚਸੀਐੱਲ-ਫੌਕਸਕੌਨ ਸੈਮੀਕੰਡਕਟਰ ਯੂਨਿਟ ਦੇ ਨੀਂਹ ਪੱਥਰ ਸਮਾਗਮ ਵਿੱਚ ਹਿੱਸਾ ਲਿਆ। ਇਹ ਸਮਾਗਮ ਭਾਰਤ ਦੇ ਗਲੋਬਲ ਸੈਮੀਕੰਡਕਟਰ ਹੱਬ ਬਣਨ ਦੀ ਯਾਤਰਾ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਹੈ, ਜਿਸ ਨੂੰ ਨਵੀਂ ਦਿੱਲੀ ਵਿੱਚ ਆਯੋਜਿਤ ਗਲੋਬਲ ਏਆਈ ਇੰਪੈਕਟ ਸਮਿਟ ਤੋਂ ਤੁਰੰਤ ਬਾਅਦ ਆਯੋਜਿਤ ਕੀਤਾ ਗਿਆ ਹੈ।ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਦੇ ਜਵਾਬ ਦਾ ਪੰਜਾਬੀ ਅਨੁਵਾਦ
February 05th, 05:35 pm
ਇਸ ਧੰਨਵਾਦ ਪ੍ਰਸਤਾਵ ’ਤੇ ਸਮਰਥਨ ਦੇ ਲਈ ਇਸ ਸਦਨ ਵਿੱਚ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨਾ ਇਸ ਨੂੰ ਮੈਂ ਆਪਣਾ ਸੁਭਾਗ ਮੰਨਦਾ ਹਾਂ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਜਵਾਬ
February 05th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦੇ ਭਾਸ਼ਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਧੰਨਵਾਦ ਮਤੇ ਦੇ ਸਮਰਥਨ ਵਿੱਚ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਪਿਛਲਾ ਸਾਲ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਤੇਜ਼ ਤਰੱਕੀ ਵਾਲਾ ਰਿਹਾ ਹੈ, ਜਿਸ ਵਿੱਚ ਹਰ ਖੇਤਰ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਬਦਲਾਅ ਦਿਖਾਈ ਦੇ ਰਿਹਾ ਹੈ, ਕਿਉਂਕਿ ਦੇਸ਼ ਬਹੁਤ ਤੇਜ਼ੀ ਨਾਲ ਸਹੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰਪਤੀ ਨੇ ਇਨ੍ਹਾਂ ਵਿਸ਼ਿਆਂ ਨੂੰ ਬੜੀ ਸੰਵੇਦਨਸ਼ੀਲਤਾ ਅਤੇ ਸਪਸ਼ਟਤਾ ਨਾਲ ਪੇਸ਼ ਕੀਤਾ ਹੈ।ਕੇਂਦਰੀ ਮੰਤਰੀ ਮੰਡਲ ਨੇ ਸਿੰਟਰਡ ਰੇਅਰ ਅਰਥ ਪਰਮਾਨੈਂਟ ਮੈਗਨੈੱਟ ਦੀ ਮੈਨੂਫੈਕਚਰਿੰਗ ਨੂੰ ਉਤਸਾਹਿਤ ਕਰਨ ਲਈ 7 ਹਜ਼ਾਰ 280 ਕਰੋੜ ਰੁਪਏ ਦੀ ਯੋਜਨਾ ਨੂੰ ਮਨਜ਼ੂਰੀ ਦਿੱਤੀ
November 26th, 04:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਅੱਜ ₹7,280 ਕਰੋੜ ਦੇ ਵਿੱਤੀ ਖਰਚ ਨਾਲ ਸਿੰਟਰਡ ਰੇਅਰ ਅਰਥ ਪਰਮਾਨੈਂਟ ਮੈਗਨੈੱਟ ਦੇ ਨਿਰਮਾਣ ਨੂੰ ਉਤਸ਼ਾਹਿਤ ਕਰਨ ਲਈ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਿਲੱਖਣ ਪਹਿਲਕਦਮੀ ਦਾ ਉਦੇਸ਼ ਭਾਰਤ ਵਿੱਚ ਪ੍ਰਤੀ ਸਾਲ 6,000 ਮੀਟ੍ਰਿਕ ਟਨ ਦੀ ਇੱਕ ਏਕੀਕ੍ਰਿਤ ਰੇਅਰ ਅਰਥ ਪਰਮਾਨੈਂਟ ਮੈਗਨੈੱਟ (REPM) ਨਿਰਮਾਣ ਸਮਰੱਥਾ ਸਥਾਪਿਤ ਕਰਨਾ ਹੈ। ਇਸ ਨਾਲ ਸਵੈ-ਨਿਰਭਰਤਾ ਵਧੇਗੀ ਅਤੇ ਭਾਰਤ ਨੂੰ ਵਿਸ਼ਵ REPM ਬਜ਼ਾਰ ਵਿੱਚ ਇੱਕ ਪ੍ਰਮੁੱਖ ਨਿਰਮਾਣਕਰਤਾ ਦੇਸ਼ ਵਜੋਂ ਸਥਾਪਿਤ ਹੋਵੇਗਾ।