ਲਖਨਊ ਵਿੱਚ ਰਾਸ਼ਟਰ ਪ੍ਰੇਰਨਾ ਸਥਲ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 25th, 06:16 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ, ਇੱਥੋਂ ਦੇ ਲੋਕ-ਪ੍ਰਸਿੱਧ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸੀਨੀਅਰ ਸਹਿਯੋਗੀ ਅਤੇ ਲਖਨਊ ਦੇ ਸਾਂਸਦ, ਰੱਖਿਆ ਮੰਤਰੀ ਰਾਜਨਾਥ ਸਿੰਘ ਜੀ, ਯੂਪੀ ਭਾਜਪਾ ਦੇ ਪ੍ਰਧਾਨ ਅਤੇ ਕੇਂਦਰ ਵਿੱਚ ਮੰਤਰੀ ਪ੍ਰੀਸ਼ਦ ਦੇ ਮੇਰੇ ਸਾਥੀ ਸ਼੍ਰੀਮਾਨ ਪੰਕਜ ਚੌਧਰੀ ਜੀ, ਸੂਬਾ ਸਰਕਾਰ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ, ਬ੍ਰਜੇਸ਼ ਪਾਠਕ ਜੀ, ਮੌਜੂਦ ਹੋਰ ਮੰਤਰੀ, ਲੋਕਾਂ ਦੇ ਪ੍ਰਤੀਨਿਧੀ, ਦੇਵੀਓ ਅਤੇ ਸੱਜਣੋ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਰਾਸ਼ਟਰ ਪ੍ਰੇਰਨਾ ਸਥਲ ਦਾ ਉਦਘਾਟਨ ਕੀਤਾ
December 25th, 05:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੇ ਜੀਵਨ ਅਤੇ ਆਦਰਸ਼ਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਰਾਸ਼ਟਰ ਪ੍ਰੇਰਨਾ ਸਥਲ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸ਼੍ਰੀ ਅਟਲ ਬਿਹਾਰੀ ਵਾਜਪਈ ਦੀ 101ਵੀਂ ਜਯੰਤੀ 'ਤੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਲਖਨਊ ਦੀ ਧਰਤੀ ਇੱਕ ਨਵੀਂ ਪ੍ਰੇਰਨਾ ਦਾ ਗਵਾਹ ਬਣ ਰਹੀ ਹੈ। ਉਨ੍ਹਾਂ ਨੇ ਦੇਸ਼ ਅਤੇ ਪੂਰੀ ਦੁਨੀਆ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਭਾਰਤ ਵਿੱਚ ਲੱਖਾਂ ਈਸਾਈ ਪਰਿਵਾਰ ਵੀ ਅੱਜ ਇਸ ਤਿਉਹਾਰ ਨੂੰ ਮਨਾ ਰਹੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕ੍ਰਿਸਮਸ ਦਾ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖ਼ੁਸ਼ੀਆਂ ਲਿਆਵੇ, ਇਹ ਸਾਡੀ ਸਭ ਦੀ ਇੱਛਾ ਹੈ।ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੀ 101ਵੀਂ ਜਯੰਤੀ ਦੇ ਮੌਕੇ 'ਤੇ ਪ੍ਰਧਾਨ ਮੰਤਰੀ 25 ਦਸੰਬਰ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ
December 24th, 11:04 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਦਸੰਬਰ, 2025 ਨੂੰ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਈ ਦੀ 101ਵੀਂ ਜਯੰਤੀ ਦੇ ਮੌਕੇ ’ਤੇ ਉੱਤਰ ਪ੍ਰਦੇਸ਼ ਦੇ ਲਖਨਊ ਦਾ ਦੌਰਾ ਕਰਨਗੇ। ਦੁਪਹਿਰ ਲਗਭਗ 2:30 ਵਜੇ, ਪ੍ਰਧਾਨ ਮੰਤਰੀ ਰਾਸ਼ਟਰ ਪ੍ਰੇਰਨਾ ਸਥਲ ਦਾ ਉਦਘਾਟਨ ਕਰਨਗੇ ਅਤੇ ਇਸ ਮੌਕੇ 'ਤੇ ਇੱਕ ਜਨਤਕ ਇਕੱਠ ਨੂੰ ਵੀ ਸੰਬੋਧਨ ਕਰਨਗੇ।