ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ ਕਰਤੱਵਯ ਭਵਨ-2 ਦੇ ਉਦਘਾਟਨ ਦੇ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
February 13th, 06:55 pm
ਕੇਂਦਰ ਸਰਕਾਰ ਦੇ ਸਾਰੇ ਮੰਤਰੀ, ਸਾਰੇ ਸੰਸਦ ਮੈਂਬਰ, ਸਰਕਾਰ ਦੇ ਸਾਰੇ ਕਰਮਚਾਰੀ, ਹੋਰ ਪਤਵੰਤੇ ਅਤੇ ਮੇਰੇ ਪਿਆਰੇ ਸਾਥੀਓ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ 2 ਦੇ ਉਦਘਾਟਨ ਸਮਾਗਮ ਨੂੰ ਸੰਬੋਧਨ ਕੀਤਾ
February 13th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ 2 ਦੇ ਉਦਘਾਟਨ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਸਾਰੇ ਇੱਕ ਨਵੇਂ ਇਤਿਹਾਸ ਦੇ ਨਿਰਮਾਣ ਦੇ ਗਵਾਹ ਬਣ ਰਹੇ ਹਨ। ਉਨ੍ਹਾਂ ਉਜਾਗਰ ਕੀਤਾ ਕਿ ਵਿਕਰਮ ਸੰਵਤ 2082, ਫਾਲਗੁਣ ਕ੍ਰਿਸ਼ਨ ਪਕਸ਼ਾ ਦੀ ਵਿਜੈਯਾ ਏਕਾਦਸ਼ੀ, 24 ਮਾਘ, ਸਾਕਾ ਸੰਵਤ 1947, ਜੋ ਕਿ ਮੌਜੂਦਾ ਕਲੰਡਰ ਦੇ ਅਨੁਸਾਰ 13 ਫਰਵਰੀ, 2026 ਹੈ, ਇਹ ਦਿਨ ਭਾਰਤ ਦੀ ਵਿਕਾਸ ਯਾਤਰਾ ਵਿੱਚ ਇੱਕ ਨਵੀਂ ਸ਼ੁਰੂਆਤ ਦਾ ਗਵਾਹ ਬਣਿਆ ਹੈ । ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸ਼ਾਸਤਰਾਂ ਵਿੱਚ ਵਿਜੈ ਏਕਾਦਸ਼ੀ ਦਾ ਬਹੁਤ ਮਹੱਤਵ ਹੈ, ਕਿਉਂਕਿ ਇਸ ਦਿਨ ਲਿਆ ਗਿਆ ਸੰਕਲਪ ਹਮੇਸ਼ਾ ਜਿੱਤ ਵੱਲ ਲੈ ਕੇ ਜਾਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਵਿਕਸਤ ਭਾਰਤ ਦੇ ਸੰਕਲਪ ਦੇ ਨਾਲ, ਅਸੀਂ ਸਾਰੇ ਸੇਵਾ ਤੀਰਥ ਅਤੇ ਕਰਤੱਵਯ ਭਵਨ ਵਿੱਚ ਪ੍ਰਵੇਸ਼ ਕਰ ਰਹੇ ਹਾਂ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਟੀਚੇ ਵਿੱਚ ਜਿੱਤ ਪ੍ਰਾਪਤ ਕਰਨ ਲਈ ਦੈਵੀ ਅਸ਼ੀਰਵਾਦ ਸਾਡੇ ਨਾਲ ਹੈ। ਪ੍ਰਧਾਨ ਮੰਤਰੀ ਨੇ ਸੇਵਾ ਤੀਰਥ ਅਤੇ ਇਨ੍ਹਾਂ ਨਵੀਂਆਂ ਇਮਾਰਤਾਂ ਲਈ ਪੀਐਮਓ ਟੀਮ, ਕੈਬਨਿਟ ਸਕੱਤਰੇਤ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਸਮੇਤ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਨ੍ਹਾਂ ਦੇ ਨਿਰਮਾਣ ਨਾਲ ਜੁੜੇ ਸਾਰੇ ਇੰਜੀਨੀਅਰਾਂ ਅਤੇ ਕਿਰਤੀ ਸਾਥੀਆਂ ਪ੍ਰਤੀ ਆਪਣਾ ਧੰਨਵਾਦ ਪ੍ਰਗਟ ਕੀਤਾ।ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਮਰ ਸਮਾਰਕ ’ਤੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ
January 26th, 05:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2026 ਦੇ ਗਣਤੰਤਰ ਦਿਵਸ ਦੇ ਮੌਕੇ ਨਵੀਂ ਦਿੱਲੀ ਵਿਖੇ ਰਾਸ਼ਟਰੀ ਸਮਰ ਸਮਾਰਕ ’ਤੇ ਉਨ੍ਹਾਂ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ, ਜਿਨ੍ਹਾਂ ਨੇ ਰਾਸ਼ਟਰ ਦੀ ਸੇਵਾ ਵਿੱਚ ਸਰਬਉੱਚ ਕੁਰਬਾਨੀ ਦਿੱਤੀ।ਪ੍ਰਧਾਨ ਮੰਤਰੀ ਨੇ ਰਾਸ਼ਟਰੀਯ ਸਮਰ ਸਮਾਰਕ (Rashtriya Samar Smarak) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
January 26th, 03:37 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿੱਚ ਰਾਸ਼ਟਰੀਯ ਸਮਰ ਸਮਾਰਕ (Rashtriya Samar Smarak) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।