ਨਵੀਂ ਦਿੱਲੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 31st, 07:00 pm
ਗੁਜਰਾਤ ਅਤੇ ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਜੀ, ਗਿਆਨ ਜਯੋਤੀ ਮਹੋਤਸਵ ਆਯੋਜਨ ਕਮੇਟੀ ਦੇ ਚੇਅਰਮੈਨ ਸੁਰੇਂਦਰ ਕੁਮਾਰ ਆਰੀਆ ਜੀ, ਡੀਏਵੀ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰੈਜ਼ੀਡੈਂਟ ਪੂਨਮ ਸੂਰੀ ਜੀ, ਸੀਨੀਅਰ ਆਰੀਆ ਸਨਿਆਸੀ, ਸਵਾਮੀ ਦੇਵਵ੍ਰਤ ਸਰਸਵਤੀ ਜੀ, ਵੱਖ-ਵੱਖ ਆਰੀਆ ਪ੍ਰਤੀਨਿਧੀ ਸਭਾ ਦੇ ਪ੍ਰੈਜ਼ੀਡੈਂਟ ਅਤੇ ਵਾਈਸ ਪ੍ਰੈਜ਼ੀਡੈਂਟ, ਦੇਸ਼ ਅਤੇ ਦੁਨੀਆ ਭਰ ਤੋਂ ਆਏ ਆਰੀਆ ਸਮਾਜ ਦੇ ਸਾਰੇ ਮੈਂਬਰ, ਦੇਵੀਓ ਅਤੇ ਸੱਜਣੋ।ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 31st, 09:00 am
ਸਰਦਾਰ ਪਟੇਲ ਦੀ 150ਵੀਂ ਜਯੰਤੀ ਦਾ ਇਤਿਹਾਸਕ ਮੌਕਾ ਏਕਤਾਨਗਰ ਦੀ ਇਹ ਰੂਹਾਨੀ ਸਵੇਰ, ਇਹ ਖ਼ੂਬਸੂਰਤ ਦ੍ਰਿਸ਼, ਸਰਦਾਰ ਸਾਹਿਬ ਦੇ ਚਰਨਾਂ ਵਿੱਚ ਸਾਡੀ ਮੌਜੂਦਗੀ, ਅੱਜ ਅਸੀਂ ਸਾਰੇ ਇੱਕ ਮਹਾਨ ਪਲ ਦੇ ਗਵਾਹ ਬਣ ਰਹੇ ਹਾਂ। ਦੇਸ਼ ਭਰ ਵਿੱਚ ਹੋ ਰਹੀ ਏਕਤਾ ਦੌੜ, ਰਨ ਫਾਰ ਯੂਨਿਟੀ, ਕੋਟਿ-ਕੋਟਿ ਭਾਰਤੀਆਂ ਦਾ ਉਤਸ਼ਾਹ, ਅਸੀਂ ਨਵੇਂ ਭਾਰਤ ਦੀ ਸੰਕਲਪ ਸ਼ਕਤੀ ਨੂੰ, ਵਿਅਕਤੀਗਤ ਤੌਰ 'ਤੇ ਮਹਿਸੂਸ ਕਰ ਰਹੇ ਹਾਂ। ਇੱਥੇ ਹੁਣ ਜੋ ਸਮਾਗਮ ਹੋਇਆ, ਕੱਲ੍ਹ ਸ਼ਾਮ ਜੋ ਅਦਭੁਤ ਪੇਸ਼ਕਾਰੀ ਹੋਈ, ਉਨ੍ਹਾਂ ਵਿੱਚ ਵੀ, ਅਤੀਤ ਦੀ ਰਵਾਇਤ ਸੀ, ਵਰਤਮਾਨ ਦੀ ਮਿਹਨਤ ਅਤੇ ਬਹਾਦਰੀ ਸੀ ਅਤੇ ਭਵਿੱਖ ਦੀ ਸਿੱਧੀ ਦੀ ਝਲਕ ਵੀ ਸੀ। ਸਰਦਾਰ ਸਾਹਿਬ ਦੀ 150ਵੀਂ ਜਯੰਤੀ ਦੇ ਮੌਕੇ 'ਤੇ ਯਾਦਗਾਰੀ ਸਿੱਕਾ ਅਤੇ ਖ਼ਾਸ ਡਾਕ ਟਿਕਟ ਵੀ ਜਾਰੀ ਕੀਤਾ ਗਿਆ ਹੈ। ਮੈਂ ਸਾਰੇ 140 ਕਰੋੜ ਦੇਸ਼ ਵਾਸੀਆਂ ਨੂੰ, ਸਰਦਾਰ ਸਾਹਿਬ ਦੀ ਜਯੰਤੀ ਦੀ, ਰਾਸ਼ਟਰੀ ਏਕਤਾ ਦਿਵਸ ਦੀ, ਬਹੁਤ-ਬਹੁਤ ਵਧਾਈ ਦਿੰਦਾ ਹਾਂ, ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ
October 31st, 08:44 am
ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਦਾਰ ਪਟੇਲ ਦੀ 150ਵੀਂ ਜਯੰਤੀ ਇੱਕ ਇਤਿਹਾਸਕ ਮੌਕਾ ਹੈ। ਏਕਤਾ ਨਗਰ ਦੀ ਸਵੇਰ ਨੂੰ ਬ੍ਰਹਮ ਅਤੇ ਮਨਮੋਹਕ ਦੱਸਿਆ ਅਤੇ ਸ਼੍ਰੀ ਮੋਦੀ ਨੇ ਸਰਦਾਰ ਪਟੇਲ ਦੇ ਚਰਨਾਂ ਵਿੱਚ ਸਮੂਹਿਕ ਮੌਜੂਦਗੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਰਾਸ਼ਟਰ ਇੱਕ ਬਹੁਤ ਅਹਿਮ ਪਲ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਦੇਸ਼ ਵਿਆਪੀ ਏਕਤਾ ਦੌੜ ਅਤੇ ਕਰੋੜਾਂ ਭਾਰਤੀਆਂ ਦੀ ਉਤਸ਼ਾਹੀ ਭਾਗੀਦਾਰੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਨਵੇਂ ਭਾਰਤ ਦਾ ਸੰਕਲਪ ਸਪਸ਼ਟ ਤੌਰ 'ਤੇ ਮਹਿਸੂਸ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਆਯੋਜਿਤ ਕੀਤੇ ਗਏ ਸਮਾਗਮਾਂ ਅਤੇ ਪਿਛਲੀ ਸ਼ਾਮ ਦੀ ਜ਼ਿਕਰਯੋਗ ਪੇਸ਼ਕਾਰੀ ’ਤੇ ਗੱਲ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚ ਅਤੀਤ ਦੀਆਂ ਪਰੰਪਰਾਵਾਂ, ਵਰਤਮਾਨ ਦੀ ਸਖ਼ਤ ਮਿਹਨਤ ਅਤੇ ਬਹਾਦਰੀ ਅਤੇ ਭਵਿੱਖ ਦੀਆਂ ਉਪਲਬਧੀਆਂ ਦੀ ਝਲਕ ਦਿਖਾਈ ਦਿੰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਦਾਰ ਪਟੇਲ ਦੀ 150ਵੀਂ ਜਯੰਤੀ ਦੇ ਮੌਕੇ ’ਤੇ ਇੱਕ ਯਾਦਗਾਰੀ ਸਿੱਕਾ ਅਤੇ ਇੱਕ ਖ਼ਾਸ ਡਾਕ ਟਿਕਟ ਜਾਰੀ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਦੀ ਜਯੰਤੀ ਅਤੇ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ 'ਤੇ ਦੇਸ਼ ਦੇ ਸਾਰੇ 140 ਕਰੋੜ ਨਾਗਰਿਕਾਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਰਾਸ਼ਟਰ ਨਿਰਮਾਣ ਵਿੱਚ ਆਰਐਸਐਸ ਦੇ ਸ਼ਾਨਦਾਰ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਪਰਮ ਪੂਜਯ ਸਰਸੰਘਚਾਲਕ ਡਾ. ਮੋਹਨ ਭਾਗਵਤ ਜੀ ਦਾ ਪ੍ਰੇਰਣਾਦਾਇਕ ਭਾਸ਼ਣ ਸਾਂਝਾ ਕੀਤਾ
October 02nd, 01:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੀ ਰਾਸ਼ਟਰ ਪ੍ਰਤੀ ਸਮਰਪਿਤ ਸੇਵਾ ਦੇ 100 ਸਾਲ ਪੂਰੇ ਕਰਨ 'ਤੇ ਪ੍ਰਸ਼ੰਸਾ ਕੀਤੀ। ਪਰਮ ਪੂਜਯ ਸਰਸੰਘਚਾਲਕ ਡਾ. ਮੋਹਨ ਭਾਗਵਤ ਜੀ ਵੱਲੋਂ ਦਿੱਤੇ ਗਏ ਪ੍ਰੇਰਨਾਦਾਇਕ ਭਾਸ਼ਣ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਰਾਸ਼ਟਰ ਨਿਰਮਾਣ ਵਿੱਚ ਸੰਘ ਦੀ ਮਹੱਤਵਪੂਰਨ ਭੂਮਿਕਾ ਅਤੇ ਭਾਰਤ ਦੇ ਸਭਿਅਕ ਸਨਮਾਨ ਨੂੰ ਸੰਭਾਲਣ ਲਈ ਇਸਦੀ ਅਟੁੱਟ ਵਚਨਬੱਧਤਾ 'ਤੇ ਚਾਨਣਾ ਪਾਇਆ।ਨਵੀਂ ਦਿੱਲੀ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸ਼ਤਾਬਦੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 01st, 10:45 am
ਮੰਚ 'ਤੇ ਬਿਰਾਜਮਾਨ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਰਕਾਰਯਵਾਹ ਮਾਣਯੋਗ ਦੱਤਾਤ੍ਰੇਯ ਹੋਸਬੋਲੇ ਜੀ, ਕੇਂਦਰੀ ਮੰਤਰੀ ਸ੍ਰੀ ਗਜੇਂਦਰ ਸ਼ੇਖਾਵਤ ਜੀ, ਦਿੱਲੀ ਦੀ ਪ੍ਰਸਿੱਧ ਮੁੱਖ ਮੰਤਰੀ ਰੇਖਾ ਗੁਪਤਾ ਜੀ, ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਾਰੇ ਸਵੈਮ ਸੇਵਕ, ਹੋਰ ਸਾਰੇ ਸੀਨੀਅਰ ਪਤਵੰਤੇ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਸਵੈਮ ਸੇਵਕ ਸੰਘ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ
October 01st, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਸ਼ਤਾਬਦੀ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕੀਤਾ। ਇਸ ਮੌਕੇ ਬੋਲਦਿਆਂ ਸ਼੍ਰੀ ਮੋਦੀ ਨੇ ਸਾਰੇ ਨਾਗਰਿਕਾਂ ਨੂੰ ਨਰਾਤਿਆਂ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਅੱਜ ਮਹਾਨੌਮੀ ਅਤੇ ਦੇਵੀ ਸਿੱਧਿਦਾਤਰੀ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਭਲਕੇ ਵਿਜੈ ਦਸ਼ਮੀ ਦਾ ਮਹਾਨ ਤਿਉਹਾਰ ਹੈ, ਜੋ ਭਾਰਤੀ ਸੱਭਿਆਚਾਰ ਦੇ ਸਦੀਵੀ ਐਲਾਨ - ਅਨਿਆਂ 'ਤੇ ਨਿਆਂ, ਝੂਠ 'ਤੇ ਸੱਚ ਅਤੇ ਹਨੇਰੇ 'ਤੇ ਚਾਨਣ ਦੀ ਜਿੱਤ - ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜਿਹੇ ਪਵਿੱਤਰ ਮੌਕੇ 'ਤੇ, ਰਾਸ਼ਟਰੀ ਸਵੈਮ ਸੇਵਕ ਸੰਘ ਦੀ ਸਥਾਪਨਾ ਸੌ ਵਰ੍ਹੇ ਪਹਿਲਾਂ ਕੀਤੀ ਗਈ ਸੀ ਅਤੇ ਇਹ ਕੋਈ ਸੰਜੋਗ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਹਜ਼ਾਰਾਂ ਸਾਲਾਂ ਦੀ ਇੱਕ ਪੁਰਾਤਨ ਪ੍ਰੰਪਰਾ ਦੀ ਬਹਾਲੀ ਸੀ, ਜਿੱਥੇ ਰਾਸ਼ਟਰੀ ਚੇਤਨਾ ਹਰ ਯੁੱਗ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਨਵੇਂ ਰੂਪਾਂ ਵਿੱਚ ਪ੍ਰਗਟ ਹੁੰਦੀ ਰਹੀ ਹੈ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਇਸ ਯੁੱਗ ਵਿੱਚ, ਸੰਘ ਉਸ ਸਦੀਵੀ ਰਾਸ਼ਟਰੀ ਚੇਤਨਾ ਦਾ ਇੱਕ ਨੇਕ ਅਵਤਾਰ ਹੈ।ਪ੍ਰਧਾਨ ਮੰਤਰੀ ਪਹਿਲੀ ਅਕਤੂਬਰ ਨੂੰ ਆਰਐੱਸਐੱਸ ਦੇ ਸ਼ਤਾਬਦੀ ਸਮਾਗਮ ਵਿੱਚ ਸ਼ਾਮਲ ਹੋਣਗੇ
September 30th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 1 ਅਕਤੂਬਰ, 2025 ਨੂੰ ਸਵੇਰੇ 10:30 ਵਜੇ ਨਵੀਂ ਦਿੱਲੀ ਦੇ ਡਾ. ਅੰਬੇਡਕਰ ਅੰਤਰਰਾਸ਼ਟਰੀ ਕੇਂਦਰ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਸ਼ਤਾਬਦੀ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਪ੍ਰਧਾਨ ਮੰਤਰੀ ਰਾਸ਼ਟਰ ਲਈ ਆਰਐੱਸਐੱਸ ਦੇ ਯੋਗਦਾਨ ਨੂੰ ਦਰਸਾਉਂਦੀ ਇੱਕ ਵਿਸ਼ੇਸ਼ ਤੌਰ ’ਤੇ ਡਿਜ਼ਾਈਨ ਕੀਤੀ ਯਾਦਗਾਰੀ ਡਾਕ ਟਿਕਟ ਅਤੇ ਸਿੱਕਾ ਜਾਰੀ ਕਰਨਗੇ ਅਤੇ ਇਕੱਠ ਨੂੰ ਸੰਬੋਧਨ ਵੀ ਕਰਨਗੇ।স্বদেশী সামগ্ৰী, ‘ভ’কেল ফৰ লোকেল’: ‘মন কী বাত’ত প্ৰধানমন্ত্ৰী মোদীৰ উৎসৱকালীন আহ্বান
September 28th, 11:00 am
ਇਸ ਮਹੀਨੇ ਦੇ 'ਮਨ ਕੀ ਬਾਤ' ਭਾਸ਼ਣ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਭਗਤ ਸਿੰਘ ਅਤੇ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਭਾਰਤੀ ਸੱਭਿਆਚਾਰ, ਮਹਿਲਾ ਸਸ਼ਕਤੀਕਰਣ, ਦੇਸ਼ ਭਰ ਵਿੱਚ ਮਨਾਏ ਜਾਣ ਵਾਲੇ ਵੱਖ-ਵੱਖ ਤਿਉਹਾਰਾਂ, ਆਈਐੱਸਐੱਸ ਦੀ 100 ਸਾਲਾ ਯਾਤਰਾ, ਸਫ਼ਾਈ ਅਤੇ ਖਾਦੀ ਦੀ ਵਿਕਰੀ ਵਿੱਚ ਵਾਧੇ ਜਿਹੇ ਮਹੱਤਵਪੂਰਨ ਵਿਸ਼ਿਆਂ ਬਾਰੇ ਵੀ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਦੇਸ਼ ਨੂੰ ਆਤਮਨਿਰਭਰ ਬਣਾਉਣ ਦਾ ਰਸਤਾ ਸਵਦੇਸ਼ੀ ਨੂੰ ਅਪਣਾਉਣ ਵਿੱਚ ਹੈ।ਪ੍ਰਧਾਨ ਮੰਤਰੀ ਨੇ ਸ਼੍ਰੀ ਹਰੀਸ਼ਭਾਈ ਨਾਇਕ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ
April 12th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀਯ ਸਵੈਮਸੇਵਕ ਸੰਘ ਦੇ ਸੀਨੀਅਰ ਪ੍ਰਚਾਰਕ ਸ਼੍ਰੀ ਹਰੀਸ਼ਭਾਈ ਨਾਇਕ ਦੇ ਅੱਜ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਸੇਵਾ ਗਤੀਵਿਧੀਆਂ ਅਤੇ ਸੰਗਠਨਾਤਮਕ ਕਾਰਜਾਂ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਪ੍ਰਧਾਨ ਮੰਤਰੀ ਨੇ ਰਾਸ਼ਟਰੀਯ ਸਵੈਸੇਵਕ ਸੰਘ (ਆਰਐੱਸਐੱਸ) ਨੂੰ ਅੱਜ ਆਪਣੇ 100ਵੇਂ ਵਰ੍ਹੇ ਵਿੱਚ ਪ੍ਰਵੇਸ਼ ਕਰਨ ‘ਤੇ ਵਧਾਈਆਂ ਦਿੱਤੀਆਂ
October 12th, 04:51 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰ ਦੀ ਸੇਵਾ ਵਿੱਚ ਸਮਰਪਿਤ ਰਾਸ਼ਟਰੀਯ ਸਵੈਸੇਵਕ ਸੰਘ (ਆਰਐੱਸਐੱਸ) ਨੂੰ ਅੱਜ ਆਪਣੇ 100ਵੇਂ ਵਰ੍ਹੇ ਵਿੱਚ ਪ੍ਰਵੇਸ਼ ਕਰਨ ‘ਤੇ ਵਧਾਈਆਂ ਦਿੱਤੀਆਂ।