ਹੈਦਰਾਬਾਦ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

May 10th, 03:45 pm

ਤੇਲੰਗਾਨਾ ਦੇ ਰਾਜਪਾਲ ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਜੀ, ਸੂਬੇ ਦੇ ਮੁੱਖ ਮੰਤਰੀ ਸ਼੍ਰੀ ਰੇਵੰਤ ਰੈਡੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਜੀ ਕਿਸ਼ਨ ਰੈਡੀ, ਬੰਡੀ ਸੰਜੇ ਕੁਮਾਰ, ਸੰਸਦ ਵਿੱਚ ਮੇਰੇ ਸਾਥੀ ਕੋਂਡਾ ਵਿਸ਼ਵੇਸ਼ਵਰ ਰੈਡੀ ਜੀ, ਤੇਲੰਗਾਨਾ ਸਰਕਾਰ ਦੇ ਮੰਤਰੀ, ਹੋਰ ਜਨ ਪ੍ਰਤੀਨਿਧੀ, ਭੈਣੋ ਅਤੇ ਭਰਾਵੋ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਲਗਭਗ 9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ

May 10th, 03:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਲਗਭਗ 9,400 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਅਤੇ ਵਿਸ਼ਵ ਪੱਧਰ ’ਤੇ ਹੈਦਰਾਬਾਦ ਦੀ ਬਦਲਦੀ ਅਤੇ ਮਹੱਤਵਪੂਰਨ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਤੇਲੰਗਾਨਾ ਅਤੇ ਪੂਰੇ ਦੇਸ਼ ਵਿੱਚ ਤੇਜ਼ ਵਿਕਾਸ ਨੂੰ ਅੱਗੇ ਵਧਾਉਣ ਵਿੱਚ ਇਸ ਖੇਤਰ ਦੀ ਮਹੱਤਵਪੂਰਨ ਭੂਮਿਕਾ ’ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਦੱਸਿਆ ਕਿ ਅੱਜ ਸ਼ੁਰੂ ਕੀਤੇ ਗਏ ਕਈ ਵੱਡੇ ਪੱਧਰ ਦੇ ਪ੍ਰੋਜੈਕਟ ਕਿਸ ਤਰ੍ਹਾਂ ਤੇਲੰਗਾਨਾ ਨੂੰ ਪ੍ਰਮੁੱਖ ਨਿਰਮਾਣ ਕੇਂਦਰ ਵਜੋਂ ਸਥਾਪਿਤ ਕਰਨਗੇ। ਸ਼੍ਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਉਦਘਾਟਨ ਨਾਲ ਹਜ਼ਾਰਾਂ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਇਸ ਦੇ ਨਾਲ ਹੀ ਖੇਤਰੀ ਸੰਪਰਕ ਸੁਵਿਧਾ ਵੀ ਮਜ਼ਬੂਤ ​​ਹੋਵੇਗੀ। ਪ੍ਰਧਾਨ ਮੰਤਰੀ ਨੇ ਇਨ੍ਹਾਂ ਪ੍ਰੋਜੈਕਟਾਂ ਲਈ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ ਦਿੱਤੀ।

ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ ਕਰਤੱਵਯ ਭਵਨ-2 ਦੇ ਉਦਘਾਟਨ ਦੇ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

February 13th, 06:55 pm

ਕੇਂਦਰ ਸਰਕਾਰ ਦੇ ਸਾਰੇ ਮੰਤਰੀ, ਸਾਰੇ ਸੰਸਦ ਮੈਂਬਰ, ਸਰਕਾਰ ਦੇ ਸਾਰੇ ਕਰਮਚਾਰੀ, ਹੋਰ ਪਤਵੰਤੇ ਅਤੇ ਮੇਰੇ ਪਿਆਰੇ ਸਾਥੀਓ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ 2 ਦੇ ਉਦਘਾਟਨ ਸਮਾਗਮ ਨੂੰ ਸੰਬੋਧਨ ਕੀਤਾ

February 13th, 06:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ 2 ਦੇ ਉਦਘਾਟਨ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਸਾਰੇ ਇੱਕ ਨਵੇਂ ਇਤਿਹਾਸ ਦੇ ਨਿਰਮਾਣ ਦੇ ਗਵਾਹ ਬਣ ਰਹੇ ਹਨ। ਉਨ੍ਹਾਂ ਉਜਾਗਰ ਕੀਤਾ ਕਿ ਵਿਕਰਮ ਸੰਵਤ 2082, ਫਾਲਗੁਣ ਕ੍ਰਿਸ਼ਨ ਪਕਸ਼ਾ ਦੀ ਵਿਜੈਯਾ ਏਕਾਦਸ਼ੀ, 24 ਮਾਘ, ਸਾਕਾ ਸੰਵਤ 1947, ਜੋ ਕਿ ਮੌਜੂਦਾ ਕਲੰਡਰ ਦੇ ਅਨੁਸਾਰ 13 ਫਰਵਰੀ, 2026 ਹੈ, ਇਹ ਦਿਨ ਭਾਰਤ ਦੀ ਵਿਕਾਸ ਯਾਤਰਾ ਵਿੱਚ ਇੱਕ ਨਵੀਂ ਸ਼ੁਰੂਆਤ ਦਾ ਗਵਾਹ ਬਣਿਆ ਹੈ । ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸ਼ਾਸਤਰਾਂ ਵਿੱਚ ਵਿਜੈ ਏਕਾਦਸ਼ੀ ਦਾ ਬਹੁਤ ਮਹੱਤਵ ਹੈ, ਕਿਉਂਕਿ ਇਸ ਦਿਨ ਲਿਆ ਗਿਆ ਸੰਕਲਪ ਹਮੇਸ਼ਾ ਜਿੱਤ ਵੱਲ ਲੈ ਕੇ ਜਾਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਵਿਕਸਤ ਭਾਰਤ ਦੇ ਸੰਕਲਪ ਦੇ ਨਾਲ, ਅਸੀਂ ਸਾਰੇ ਸੇਵਾ ਤੀਰਥ ਅਤੇ ਕਰਤੱਵਯ ਭਵਨ ਵਿੱਚ ਪ੍ਰਵੇਸ਼ ਕਰ ਰਹੇ ਹਾਂ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਟੀਚੇ ਵਿੱਚ ਜਿੱਤ ਪ੍ਰਾਪਤ ਕਰਨ ਲਈ ਦੈਵੀ ਅਸ਼ੀਰਵਾਦ ਸਾਡੇ ਨਾਲ ਹੈ। ਪ੍ਰਧਾਨ ਮੰਤਰੀ ਨੇ ਸੇਵਾ ਤੀਰਥ ਅਤੇ ਇਨ੍ਹਾਂ ਨਵੀਂਆਂ ਇਮਾਰਤਾਂ ਲਈ ਪੀਐਮਓ ਟੀਮ, ਕੈਬਨਿਟ ਸਕੱਤਰੇਤ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਸਮੇਤ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਨ੍ਹਾਂ ਦੇ ਨਿਰਮਾਣ ਨਾਲ ਜੁੜੇ ਸਾਰੇ ਇੰਜੀਨੀਅਰਾਂ ਅਤੇ ਕਿਰਤੀ ਸਾਥੀਆਂ ਪ੍ਰਤੀ ਆਪਣਾ ਧੰਨਵਾਦ ਪ੍ਰਗਟ ਕੀਤਾ।

ਕੇਂਦਰੀ ਬਜਟ ’ਤੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ

February 01st, 01:38 pm

ਅੱਜ ਦਾ ਬਜਟ ਇਤਿਹਾਸਿਕ ਹੈ, ਇਹ ਦੇਸ਼ ਦੀ ਮਹਿਲਾ ਸ਼ਕਤੀ ਦਾ ਮਜ਼ਬੂਤ ​​ਪ੍ਰਤੀਬਿੰਬ ਦਰਸਾਉਂਦਾ ਹੈ। ਮਹਿਲਾ ਵਿੱਤ ਮੰਤਰੀ ਵਜੋਂ ਵਿੱਚ ਨਿਰਮਲਾ ਜੀ ਨੇ ਲਗਾਤਾਰ ਨੌਵੀਂ ਵਾਰ ਦੇਸ਼ ਦਾ ਬਜਟ ਪੇਸ਼ ਕਰਕੇ ਨਵਾਂ ਰਿਕਾਰਡ ਬਣਾਇਆ ਹੈ। ਇਹ ਬਜਟ ਬੇਅੰਤ ਮੌਕਿਆਂ ਦਾ ਰਾਜ-ਮਾਰਗ ਹੈ। ਇਹ ਬਜਟ ਵਰਤਮਾਨ ਦੇ ਸੁਪਨਿਆਂ ਨੂੰ ਪੂਰਾ ਕਰਦਾ ਹੈ ਅਤੇ ਭਾਰਤ ਦੇ ਉੱਜਵਲ ਭਵਿੱਖ ਦੀ ਨੀਂਹ ਨੂੰ ਮਜ਼ਬੂਤ ਕਰਦਾ ਹੈ। ਇਹ ਬਜਟ 2047 ਦੇ ਵਿਕਸਿਤ ਭਾਰਤ ਦੀ ਸਾਡੀ ਉੱਚੀ ਉਡਾਣ ਦਾ ਮਜ਼ਬੂਤ ਅਧਾਰ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਕੇਂਦਰੀ ਬਜਟ 2026 ’ਤੇ ਟਿੱਪਣੀਆਂ

February 01st, 01:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਕੇਂਦਰੀ ਬਜਟ 2026 ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ’ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਬਜਟ ਇਤਿਹਾਸਕ ਹੈ ਅਤੇ ਦੇਸ਼ ਦੀਆਂ ਸਸ਼ਕਤ ਮਹਿਲਾਵਾਂ ਦੀ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਨੇ ਲਗਾਤਾਰ ਨੌਵੀਂ ਵਾਰ ਮਹਿਲਾ ਵਿੱਤ ਮੰਤਰੀ ਵਜੋਂ ਦੇਸ਼ ਦਾ ਬਜਟ ਪੇਸ਼ ਕਰਕੇ ਇੱਕ ਨਵਾਂ ਰਿਕਾਰਡ ਬਣਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਬਜਟ ਬੇਅੰਤ ਮੌਕਿਆਂ ਦਾ ਮਾਰਗ ਹੈ, ਜੋ ਮੌਜੂਦਾ ਸੁਪਨਿਆਂ ਨੂੰ ਸਾਕਾਰ ਕਰਦਾ ਹੈ ਅਤੇ ਭਾਰਤ ਦੇ ਉੱਜਵਲ ਭਵਿੱਖ ਦੀ ਨੀਂਹ ਨੂੰ ਮਜ਼ਬੂਤ ​​ਕਰਦਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਬਜਟ 2047 ਤੱਕ ਇੱਕ ਵਿਕਸਿਤ ਰਾਸ਼ਟਰ ਬਣਨ ਵੱਲ ਭਾਰਤ ਦੀ ਉੱਚੀ ਉਡਾਣ ਦੀ ਨੀਂਹ ਹੈ।

ਪ੍ਰਧਾਨ ਮੰਤਰੀ ਨੇ ਆਰਥਿਕ ਸਰਵੇਖਣ ਨੂੰ ਭਾਰਤ ਦੇ ਰਿਫੋਰਮ ਐਕਸਪ੍ਰੈੱਸ ਦੀ ਇੱਕ ਵਿਆਪਕ ਤਸਵੀਰ ਵਜੋਂ ਉਜਾਗਰ ਕੀਤਾ, ਜੋ ਇੱਕ ਚੁਣੌਤੀਪੂਰਨ ਵਿਸ਼ਵ ਵਾਤਾਵਰਨ ਵਿੱਚ ਸਥਿਰ ਪ੍ਰਗਤੀ ਨੂੰ ਦਰਸਾਉਂਦਾ ਹੈ

January 29th, 08:31 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਅੱਜ ਪੇਸ਼ ਕੀਤਾ ਗਿਆ ਆਰਥਿਕ ਸਰਵੇਖਣ ਭਾਰਤ ਦੇ ਰਿਫੋਰਮ ਐਕਸਪ੍ਰੈੱਸ (ਸੁਧਾਰਾਂ ਦੀ ਗਤੀ) ਦੀ ਇੱਕ ਵਿਆਪਕ ਤਸਵੀਰ ਪੇਸ਼ ਕਰਦਾ ਹੈ, ਜੋ ਚੁਣੌਤੀਪੂਰਨ ਵਿਸ਼ਵ ਵਾਤਾਵਰਨ ਦੇ ਬਾਵਜੂਦ ਸਾਡੀ ਨਿਰੰਤਰ ਪ੍ਰਗਤੀ ਨੂੰ ਦਰਸਾਉਂਦਾ ਹੈ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਆਰਥਿਕ ਸਰਵੇਖਣ ਮਜ਼ਬੂਤ ਵਿਆਪਕ ਆਰਥਿਕ ਬੁਨਿਆਦੀ ਢਾਂਚੇ, ਨਿਰੰਤਰ ਵਿਕਾਸ ਗਤੀ, ਅਤੇ ਰਾਸ਼ਟਰ-ਨਿਰਮਾਣ ਵਿੱਚ ਨਵੀਨਤਾ, ਉਦਮਤਾ ਅਤੇ ਬੁਨਿਆਦੀ ਢਾਂਚੇ ਦੀ ਵਧਦੀ ਭੂਮਿਕਾ ਨੂੰ ਉਜਾਗਰ ਕਰਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, ਇਹ ਸਰਵੇਖਣ ਕਿਸਾਨਾਂ, ਐੱਮਐੱਸਐੱਮਈ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਮਾਜਿਕ ਭਲਾਈ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ ਹੋਏ, ਸਮਾਵੇਸ਼ੀ ਵਿਕਾਸ ਦੀ ਮਹੱਤਤਾ ’ਤੇ ਜ਼ੋਰ ਦਿੰਦਾ ਹੈ। ਇਹ ਨਿਰਮਾਣ ਨੂੰ ਮਜ਼ਬੂਤ ਕਰਨ, ਉਤਪਾਦਕਤਾ ਵਧਾਉਣ ਅਤੇ ਇੱਕ ਵਿਕਸਿਤ ਭਾਰਤ ਬਣਨ ਦੀ ਦਿਸ਼ਾ ਵੱਲ ਸਾਡੀ ਯਾਤਰਾ ਨੂੰ ਤੇਜ਼ ਕਰਨ ਲਈ ਰੋਡਮੈਪ ਦੀ ਰੂਪ ਰੇਖਾ ਨੂੰ ਤਿਆਰ ਕਰਦਾ ਹੈ।

ਸੰਸਦ ਦਾ ਬਜਟ ਸੈਸ਼ਨ ਅੱਜ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਵਿੱਚ ਰਾਸ਼ਟਰਪਤੀ ਜੀ ਦੇ ਪ੍ਰੇਰਨਾਦਾਇਕ ਭਾਸ਼ਣ ਨਾਲ ਸ਼ੁਰੂ ਹੋਇਆ: ਪ੍ਰਧਾਨ ਮੰਤਰੀ

January 28th, 11:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਵਿੱਚ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਵਿੱਚ ਰਾਸ਼ਟਰਪਤੀ ਵੱਲੋਂ ਦਿੱਤੇ ਗਏ ਭਾਸ਼ਣ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਨੂੰ ਵਿਆਪਕ ਅਤੇ ਜਾਣਕਾਰੀ ਭਰਪੂਰ ਦੱਸਿਆ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਭਾਸ਼ਣ ਨੇ ਹਾਲ ਹੀ ਦੇ ਸਾਲਾਂ ਵਿੱਚ ਭਾਰਤ ਦੀ ਸ਼ਾਨਦਾਰ ਪ੍ਰਗਤੀ ਨੂੰ ਉਜਾਗਰ ਕੀਤਾ ਹੈ ਅਤੇ ਭਵਿੱਖ ਲਈ ਇੱਕ ਸਪਸ਼ਟ ਦਿਸ਼ਾ ਦਰਸਾਈ ਹੈ।

ਰੋਜ਼ਗਾਰ ਮੇਲੇ ਤਹਿਤ ਨਿਯੁਕਤੀ ਪੱਤਰ ਵੰਡਣ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

January 24th, 11:30 am

ਸਾਲ 2026 ਦੀ ਸ਼ੁਰੂਆਤ ਤੁਹਾਡੇ ਜੀਵਨ ਵਿੱਚ ਨਵੀਂਆਂ ਖ਼ੁਸ਼ੀਆਂ ਦੀ ਸ਼ੁਰੂਆਤ ਕਰ ਰਹੀ ਹੈ। ਇਸ ਦੇ ਨਾਲ ਹੀ, ਜਦੋਂ ਬਸੰਤ ਪੰਚਮੀ ਕੱਲ੍ਹ ਹੀ ਲੰਘੀ ਹੈ, ਤਾਂ ਤੁਹਾਡੇ ਜੀਵਨ ਵਿੱਚ ਵੀ ਇਸ ਨਵੀਂ ਬਸੰਤ ਦੀ ਸ਼ੁਰੂਆਤ ਹੋ ਰਹੀ ਹੈ। ਇਹ ਸਮਾਂ ਤੁਹਾਨੂੰ ਸੰਵਿਧਾਨ ਪ੍ਰਤੀ ਆਪਣੇ ਫ਼ਰਜ਼ਾਂ ਨਾਲ ਵੀ ਜੋੜ ਰਿਹਾ ਹੈ। ਸੰਜੋਗ ਨਾਲ ਇਸ ਸਮੇਂ ਦੇਸ਼ ਵਿੱਚ ਗਣਤੰਤਰ ਦਾ ਮਹਾਉਤਸਵ ਚੱਲ ਰਿਹਾ ਹੈ। ਕੱਲ੍ਹ 23 ਜਨਵਰੀ ਨੂੰ ਅਸੀਂ ਨੇਤਾਜੀ ਸੁਭਾਸ਼ ਦੀ ਜਯੰਤੀ ‘ਤੇ ਪਰਾਕ੍ਰਮ ਦਿਵਸ ਮਨਾਇਆ, ਅਤੇ ਹੁਣ ਕੱਲ੍ਹ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਹੈ, ਫਿਰ ਉਸ ਤੋਂ ਬਾਅਦ 26 ਜਨਵਰੀ ਨੂੰ ਗਣਤੰਤਰ ਦਿਵਸ ਹੈ। ਅੱਜ ਦਾ ਦਿਨ ਵੀ ਵਿਸ਼ੇਸ਼ ਹੈ। ਅੱਜ ਦੇ ਹੀ ਦਿਨ ਸਾਡੇ ਸੰਵਿਧਾਨ ਨੇ ‘ਜਨ ਗਣ ਮਨ’ ਨੂੰ ਰਾਸ਼ਟਰੀ ਗਾਣ ਅਤੇ ‘ਵੰਦੇ ਮਾਤਰਮ’ ਨੂੰ ਰਾਸ਼ਟਰੀ ਗੀਤ ਦੇ ਰੂਪ ਵਿੱਚ ਅਪਣਾਇਆ ਸੀ। ਅੱਜ ਦੇ ਇਸ ਮਹੱਤਵਪੂਰਨ ਦਿਨ, ਦੇਸ਼ ਦੇ 61 ਹਜ਼ਾਰ ਤੋਂ ਵੱਧ ਨੌਜਵਾਨ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰ ਰਹੇ ਹਨ। ਅੱਜ ਤੁਹਾਨੂੰ ਸਭ ਨੂੰ ਸਰਕਾਰੀ ਸੇਵਾਵਾਂ ਦੇ ਨਿਯੁਕਤੀ ਪੱਤਰ ਮਿਲ ਰਹੇ ਹਨ, ਇਹ ਇੱਕ ਤਰ੍ਹਾਂ ਨਾਲ ਦੇਸ਼ ਨਿਰਮਾਣ ਦਾ ਸੱਦਾ ਪੱਤਰ ਹੈ। ਇਹ ਵਿਕਸਿਤ ਭਾਰਤ ਦੇ ਨਿਰਮਾਣ ਨੂੰ ਰਫ਼ਤਾਰ ਦੇਣ ਦਾ ਸੰਕਲਪ ਪੱਤਰ ਹੈ। ਤੁਹਾਡੇ ਵਿੱਚ ਬਹੁਤ ਸਾਰੇ ਸਾਥੀ ਦੇਸ਼ ਦੀ ਸੁਰੱਖਿਆ ਨੂੰ ਮਜ਼ਬੂਤ ਕਰਨਗੇ, ਸਾਡੀ ਸਿੱਖਿਆ ਅਤੇ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਗੇ, ਕਈ ਸਾਥੀ ਵਿੱਤੀ ਸੇਵਾਵਾਂ ਅਤੇ ਊਰਜਾ ਸੁਰੱਖਿਆ ਨੂੰ ਮਜ਼ਬੂਤੀ ਦੇਣਗੇ, ਤਾਂ ਕਈ ਨੌਜਵਾਨ ਸਾਡੀਆਂ ਸਰਕਾਰੀ ਕੰਪਨੀਆਂ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਮੈਂ ਤੁਹਾਨੂੰ ਸਭ ਨੌਜਵਾਨਾਂ ਨੂੰ ਤਹਿ ਦਿਲੋਂ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ 18ਵੇਂ ਰੁਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ

January 24th, 11:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 18ਵੇਂ ਰੁਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ਼੍ਰੀ ਮੋਦੀ ਨੇ ਕਿਹਾ ਕਿ ਸਾਲ 2026 ਦੀ ਸ਼ੁਰੂਆਤ ਲੋਕਾਂ ਦੇ ਜੀਵਨ ਵਿੱਚ ਨਵੀਆਂ ਖੁਸ਼ੀਆਂ ਲੈ ਕੇ ਹੋਈ ਹੈ ਅਤੇ ਨਾਲ ਹੀ ਨਾਗਰਿਕਾਂ ਨੂੰ ਉਨ੍ਹਾਂ ਦੇ ਸੰਵਿਧਾਨਕ ਫਰਜ਼ਾਂ ਨਾਲ ਵੀ ਜੋੜਿਆ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਸਮਾਂ ਗਣਤੰਤਰ ਦਿਵਸ ਦੇ ਸ਼ਾਨਦਾਰ ਜਸ਼ਨ ਨਾਲ ਮੇਲ ਖਾਂਦਾ ਹੈ। ਸ਼੍ਰੀ ਮੋਦੀ ਨੇ ਯਾਦ ਦਿਵਾਇਆ ਕਿ 23 ਜਨਵਰੀ ਨੂੰ ਰਾਸ਼ਟਰ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ 'ਤੇ ਪਰਾਕ੍ਰਮ ਦਿਵਸ ਮਨਾਇਆ ਸੀ ਅਤੇ ਕੱਲ੍ਹ, 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਅਤੇ ਉਸ ਤੋਂ ਬਾਅਦ ਗਣਤੰਤਰ ਦਿਵਸ ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਦਾ ਦਿਨ ਇਸ ਲਈ ਵੀ ਖਾਸ ਹੈ, ਕਿਉਂਕਿ ਇਸੇ ਦਿਨ ਸੰਵਿਧਾਨ ਨੇ 'ਜਨ ਗਣ ਮਨ' ਨੂੰ ਰਾਸ਼ਟਰੀ ਗੀਤ (ਨੈਸ਼ਨਲ ਐਂਥਮ) ਅਤੇ 'ਵੰਦੇ ਮਾਤਰਮ' ਨੂੰ ਰਾਸ਼ਟਰੀ ਗੀਤ ਵਜੋਂ ਅਪਣਾਇਆ ਸੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਮਹੱਤਵਪੂਰਨ ਦਿਨ 'ਤੇ 61 ਹਜ਼ਾਰ ਤੋਂ ਵੱਧ ਨੌਜਵਾਨ ਸਰਕਾਰੀ ਸੇਵਾਵਾਂ ਲਈ ਨਿਯੁਕਤੀ ਪੱਤਰ ਪ੍ਰਾਪਤ ਕਰਕੇ ਆਪਣੇ ਜੀਵਨ ਦਾ ਨਵਾਂ ਅਧਿਆਏ ਸ਼ੁਰੂ ਕਰ ਰਹੇ ਹਨ। ਸ਼੍ਰੀ ਮੋਦੀ ਨੇ ਇਨ੍ਹਾਂ ਨਿਯੁਕਤੀ ਪੱਤਰਾਂ ਨੂੰ ਰਾਸ਼ਟਰ ਨਿਰਮਾਣ ਦਾ ਸੱਦਾ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦਾ ਸੰਕਲਪ ਦੱਸਿਆ। ਉਨ੍ਹਾਂ ਕਿਹਾ ਕਿ ਅਨੇਕਾਂ ਨੌਜਵਾਨ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਨਗੇ, ਸਿੱਖਿਆ ਅਤੇ ਸਿਹਤ ਸੇਵਾ ਵਿਵਸਥਾ ਨੂੰ ਤਾਕਤਵਰ ਬਣਾਉਣਗੇ, ਵਿੱਤੀ ਸੇਵਾਵਾਂ ਅਤੇ ਊਰਜਾ ਸੁਰੱਖਿਆ ਨੂੰ ਮਜ਼ਬੂਤ ਕਰਨਗੇ ਅਤੇ ਜਨਤਕ ਖੇਤਰ ਦੇ ਉੱਦਮਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਪ੍ਰਧਾਨ ਮੰਤਰੀ ਨੇ ਸਾਰੇ ਨੌਜਵਾਨਾਂ ਨੂੰ ਤਹਿ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਖ਼ੁਸ਼ਹਾਲ ਭਾਰਤ ਲਈ ਵਿਆਪਕ ਸੁਧਾਰਾਂ ’ਤੇ ਚਾਨਣਾ ਪਾਇਆ

January 07th, 10:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸ ਗੱਲ ਨੂੰ ਮੁੜ ਦੁਹਰਾਇਆ ਕਿ ਭਾਰਤ ਦੀ ਰਿਫਾਰਮ ਐਕਸਪ੍ਰੈੱਸ (ਸੁਧਾਰਾਂ ਦੀ ਪ੍ਰਕਿਰਿਆ) ਲਗਾਤਾਰ ਲਗਾਤਾਰ ਤੇਜ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਿਵੇਸ਼ ਨੂੰ ਦਿੱਤੀ ਜਾ ਰਹੀ ਹੱਲਾਸ਼ੇਰੀ ਅਤੇ ਮੰਗ-ਅਧਾਰਿਤ ਨੀਤੀਆਂ ਨੇ ਦੇਸ਼ ਦੇ ਵਿਕਾਸ ਨੂੰ ਨਵੀਂ ਊਰਜਾ ਪ੍ਰਦਾਨ ਕੀਤੀ ਹੈ।