Cabinet approves Rs.7,280 Crore for Sintered Rare Earth Permanent Magnets Scheme
November 26th, 04:25 pm
The Union Cabinet, chaired by PM Modi, has approved the 'Scheme to Promote Manufacturing of Sintered Rare Earth Permanent Magnets' with an outlay of Rs. 7,280 crore. The initiative aims to establish 6,000 MTPA of integrated Rare Earth Permanent Magnet manufacturing in India, boosting self-reliance and strengthening India's position in the global market.ਜੀ20 ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ: ਸੈਸ਼ਨ 2
November 22nd, 09:57 pm
ਕੁਦਰਤੀ ਆਫ਼ਤਾਂ ਮਨੁੱਖਤਾ ਲਈ ਲਗਾਤਾਰ ਇੱਕ ਵੱਡੀ ਚੁਨੌਤੀ ਬਣੀਆਂ ਹੋਈਆਂ ਹਨ। ਇਸ ਸਾਲ ਵੀ, ਇਨ੍ਹਾਂ ਨੇ ਵਿਸ਼ਵ ਦੀ ਇੱਕ ਵੱਡੀ ਅਬਾਦੀ ਨੂੰ ਪ੍ਰਭਾਵਿਤ ਕੀਤਾ ਹੈ। ਇਹ ਘਟਨਾਵਾਂ ਸਪਸ਼ਟ ਤੌਰ ’ਤੇ ਅੰਤਰਰਾਸ਼ਟਰੀ ਸਹਿਯੋਗ ਮਜ਼ਬੂਤ ਕਰਨ ਦੀ ਲੋੜ ਨੂੰ ਦਰਸਾਉਂਦੀਆਂ ਹਨ ਤਾਂ ਕਿ ਆਫ਼ਤਾਂ ਨਾਲ ਨਜਿੱਠਣ ਅਤੇ ਉਨ੍ਹਾਂ ਲਈ ਤਿਆਰੀ ਅਸਰਦਾਰ ਬਣ ਸਕੇ।ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ20 ਸੰਮੇਲਨ 'ਚ ਹਿੱਸਾ ਲਿਆ
November 22nd, 09:35 pm
ਸਭ ਨੂੰ ਨਾਲ ਲੈ ਕੇ ਸਮੂਹਿਕ ਅਤੇ ਟਿਕਾਊ ਆਰਥਿਕ ਵਿਸ਼ੇ 'ਤੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਖਣੀ ਅਫ਼ਰੀਕਾ ਦੀ ਪ੍ਰਧਾਨਗੀ ਹੇਠ ਹੁਨਰਮੰਦ ਪ੍ਰਵਾਸ, ਸੈਰ-ਸਪਾਟਾ, ਖੁਰਾਕ ਸੁਰੱਖਿਆ, ਏਆਈ, ਡਿਜੀਟਲ ਅਰਥ-ਵਿਵਸਥਾ, ਨਵੀਨਤਾ ਅਤੇ ਮਹਿਲਾ ਸਸ਼ਕਤੀਕਰਨ ਦੇ ਖੇਤਰਾਂ ਵਿੱਚ ਸਮੂਹ ਦੇ ਕੰਮ ਦੀ ਸ਼ਲਾਘਾ ਕੀਤੀ। ਇਸ ਪ੍ਰਕਿਰਿਆ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਨਵੀਂ ਦਿੱਲੀ ਸੰਮੇਲਨ ਦੌਰਾਨ ਲਏ ਗਏ ਕੁਝ ਇਤਿਹਾਸਕ ਫੈਸਲਿਆਂ ਨੂੰ ਅੱਗੇ ਵਧਾਇਆ ਗਿਆ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਹੁਣ ਵਿਕਾਸ ਦੇ ਨਵੇਂ ਮਿਆਰ ਤੈਅ ਕਰਨ ਦਾ ਸਮਾਂ ਹੈ—ਅਜਿਹੇ, ਜੋ ਵਿਕਾਸ ਦੀ ਅਸੰਤੁਲਨਤਾ ਅਤੇ ਕੁਦਰਤ ਦੇ ਅਤਿ ਸ਼ੋਸ਼ਣ ਨਾਲ ਨਜਿੱਠਦੇ ਹਨ, ਖ਼ਾਸ ਕਰਕੇ ਇਸ ਸਮੇਂ, ਜਦੋਂ ਜੀ20 ਸਿਖਰ ਸੰਮੇਲਨ ਪਹਿਲੀ ਵਾਰ ਅਫ਼ਰੀਕਾ ਵਿੱਚ ਹੋ ਰਿਹਾ ਹੈ। ਇਸ ਸਬੰਧ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਭਾਰਤ ਦੀ ਸਭਿਅਤਾ ਦੇ ਗਿਆਨ 'ਤੇ ਅਧਾਰਤ ਇੰਟੀਗ੍ਰਲ ਹਿਊਮਨਿਜ਼ਮ ਦੇ ਵਿਚਾਰ ਦੀ ਖੋਜ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਵਿਸਥਾਰ ਕੀਤਾ ਕਿ ਇੰਟੀਗ੍ਰਲ ਹਿਊਮਨਿਜ਼ਮ ਮਨੁੱਖਾਂ, ਸਮਾਜ ਅਤੇ ਕੁਦਰਤ ਦਾ ਇੱਕ ਸੰਪੂਰਨ ਦ੍ਰਿਸ਼ਟੀਕੋਣ ਹੈ ਅਤੇ ਇਸ ਤਰ੍ਹਾਂ ਤਰੱਕੀ ਅਤੇ ਧਰਤੀ ਦਰਮਿਆਨ ਸਦਭਾਵਨਾ ਬਣਾਈ ਜਾ ਸਕਦੀ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਭੂਟਾਨ ਦੇ ਸਰਕਾਰੀ ਦੌਰੇ 'ਤੇ ਸੰਯੁਕਤ ਪ੍ਰੈੱਸ ਰਿਲੀਜ਼
November 12th, 10:00 am
ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮੋਦੀ 11 ਨਵੰਬਰ, 2025 ਨੂੰ ਚਾਂਗਲਿਮਥਾਂਗ ਵਿਖੇ ਮਹਾਮਹਿਮ ਚੌਥੇ ਡਰੁਕ ਗਿਆਲਪੋਸ ਦੇ 70ਵੇਂ ਜਨਮ ਦਿਨ ਮੌਕੇ ’ਤੇ ਭੂਟਾਨ ਦੇ ਲੋਕਾਂ ਨਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਧਾਨ ਮੰਤਰੀ ਮੋਦੀ ਨੇ ਥਿੰਫੂ ਵਿੱਚ ਚੱਲ ਰਹੇ ਗਲੋਬਲ ਸ਼ਾਂਤੀ ਪ੍ਰਾਰਥਨਾ ਉਤਸਵ ਵਿੱਚ ਵੀ ਹਿੱਸਾ ਲਿਆ। ਭੂਟਾਨ ਦੇ ਰਾਜਾ ਨੇ ਤਿਉਹਾਰ ਦੌਰਾਨ ਜਨਤਕ ਪੂਜਾ ਲਈ ਥਿੰਫੂ ਵਿੱਚ ਭਾਰਤ ਤੋਂ ਭਗਵਾਨ ਬੁੱਧ ਦੇ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਮੌਜੂਦਗੀ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਭੂਟਾਨ ਦੇ ਰਾਜਾ ਨਾਲ ਮੁਲਾਕਾਤ ਕੀਤੀ
November 11th, 06:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੂਟਾਨ ਦੀ ਰਾਜਧਾਨੀ ਥਿੰਫੂ ਵਿੱਚ ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਯੇਲ ਵਾਂਗਚੱਕ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨੇ ਦੁਵੱਲੇ ਸਬੰਧਾਂ ਨੂੰ ਹੋਰ ਡੂੰਘਾ ਅਤੇ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵ-ਵਿਆਪੀ ਮੁੱਦਿਆਂ 'ਤੇ ਵੀ ਚਰਚਾ ਕੀਤੀ। ਮਹਾਮਹਿਮ ਰਾਜਾ ਨੇ ਦਿੱਲੀ ਬੰਬ ਧਮਾਕੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ।ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦਾ ਭੂਟਾਨ ਦੌਰਾ
November 11th, 06:10 pm
ਇਹ ਸਮਝੌਤਾ ਅਖੁੱਟ ਊਰਜਾ ਦੇ ਖੇਤਰ ਵਿੱਚ ਦੁਵੱਲੇ ਸਬੰਧਾਂ ਨੂੰ ਸੰਸਥਾਗਤ ਬਣਾਉਣ ਦੀ ਕੋਸ਼ਿਸ਼ ਕਰਦਾ ਹੈ ਅਤੇ ਇਨ੍ਹਾਂ ਖੇਤਰਾਂ ਵਿੱਚ ਸੌਰ ਊਰਜਾ, ਪੌਣ ਊਰਜਾ, ਬਾਇਓਮਾਸ, ਊਰਜਾ ਭੰਡਾਰਨ, ਗ੍ਰੀਨ ਹਾਈਡ੍ਰੋਜਨ ਅਤੇ ਸਮਰੱਥਾ ਨਿਰਮਾਣ ਵਰਗੇ ਖੇਤਰਾਂ ਵਿੱਚ ਇਕੱਠੇ ਕੰਮ ਕਰਨ ਦਾ ਮੰਤਵ ਰੱਖਦਾ ਹੈ।ਭੂਟਾਨ ਦੇ ਚੌਥੇ ਰਾਜਾ ਦੇ 70ਵੇਂ ਜਨਮ ਦਿਨ ਦੇ ਮੌਕੇ ’ਤੇ ਆਯੋਜਿਤ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 11th, 12:00 pm
ਪਰ ਅੱਜ ਮੈਂ ਇੱਥੇ ਬਹੁਤ ਭਾਰੀ ਮਨ ਨਾਲ ਆਇਆ ਹਾਂ। ਕੱਲ੍ਹ ਸ਼ਾਮ ਦਿੱਲੀ ਵਿੱਚ ਵਾਪਰੀ ਭਿਆਨਕ ਘਟਨਾ ਨੇ ਸਾਰਿਆਂ ਦੇ ਮਨ ਨੂੰ ਪਰੇਸ਼ਾਨ ਕਰ ਦਿੱਤਾ ਹੈ। ਮੈਂ ਪੀੜਤ ਪਰਿਵਾਰਾਂ ਦਾ ਦੁੱਖ ਸਮਝਦਾ ਹਾਂ। ਅੱਜ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭੂਟਾਨ ਦੇ ਥਿੰਫੂ ਵਿੱਚ ਚਾਂਗਲੀਮੇਥਾਂਗ ਉਤਸਵ ਮੈਦਾਨ ਵਿੱਚ ਇਕੱਠ ਨੂੰ ਸੰਬੋਧਨ ਕੀਤਾ
November 11th, 11:39 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੂਟਾਨ ਵਿੱਚ ਥਿੰਫੂ ਦੇ ਚਾਂਗਲੀਮੇਥਾਂਗ ਉਤਸਵ ਮੈਦਾਨ ਵਿੱਚ ਇੱਕ ਇਕੱਠ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਭੂਟਾਨ ਦੇ ਰਾਜਾ, ਮਹਾਮਹਿਮ ਜਿਗਮੇ ਖੇਸਰ ਨਾਮਗਯਾਲ ਵਾਂਗਚੱਕ ਅਤੇ ਚੌਥੇ ਰਾਜਾ ਮਹਾਮਹਿਮ ਜਿਗਮੇ ਸਿੰਗਯੇ ਵਾਂਗਚੱਕ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਸ਼ਾਹੀ ਪਰਿਵਾਰ ਦੇ ਸਤਿਕਾਰਯੋਗ ਮੈਂਬਰਾਂ, ਭੂਟਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਸ਼ੇਰਿੰਗ ਤੋਬਗੇ ਅਤੇ ਮੌਜੂਦ ਹੋਰ ਪਤਵੰਤੇ ਵਿਅਕਤੀਆਂ ਦੇ ਪ੍ਰਤੀ ਸਤਿਕਾਰ ਨਾਲ ਧੰਨਵਾਦ ਪ੍ਰਗਟ ਕੀਤਾ।ਭਾਰਤ-ਯੂਕੇ ਸੀਈਓ ਫੋਰਮ ਦੌਰਾਨ ਪ੍ਰਧਾਨ ਮੰਤਰੀ ਦਾ ਸੰਬੋਧਨ
October 09th, 04:41 pm
ਮੌਜੂਦਾ ਆਲਮੀ ਅਸਥਿਰਤਾ ਵਿਚਾਲੇ ਇਹ ਵਰ੍ਹਾ ਭਾਰਤ-ਯੂਕੇ ਸਬੰਧਾਂ ਦੀ ਸਥਿਰਤਾ ਨੂੰ ਵਧਾਉਣ ਵਾਲਾ ਰਿਹਾ ਹੈ... ਬੇਮਿਸਾਲ ਰਿਹਾ ਹੈ। ਇਸ ਵਰ੍ਹੇ ਜੁਲਾਈ ਵਿੱਚ ਮੇਰੀ ਯੂਕੇ ਯਾਤਰਾ ਦੌਰਾਨ ਅਸੀਂ ਕੋਮਪ੍ਰੇਹੇਂਸਿਵ ਇਕਨਾਮਿਕ ਐਂਡ ਟਰੇਡ ਐਗਰੀਮੈਂਟ, ਸੀਟਾ (ਸੀਈਟੀਏ), ’ਤੇ ਦਸਤਖ਼ਤ ਕੀਤੇ ਸਨ। ਇਸ ਇਤਿਹਾਸਕ ਪ੍ਰਾਪਤੀ ਲਈ ਮੈਂ ਆਪਣੇ ਮਿੱਤਰ ਪ੍ਰਧਾਨ ਮੰਤਰੀ ਸਟਾਰਮਰ ਦੀ ਪ੍ਰਤੀਬੱਧਤਾ ਅਤੇ ਉਨ੍ਹਾਂ ਦੀ ਦੂਰਅੰਦੇਸ਼ੀ ਦੀ ਦਿਲੋਂ ਸ਼ਲਾਘਾ ਕਰਦਾ ਹਾਂ ਅਤੇ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਇਹ ਸਿਰਫ਼ ਇੱਕ ਵਪਾਰਕ ਸਮਝੌਤਾ ਨਹੀਂ, ਸਗੋਂ ਵਿਸ਼ਵ ਦੀਆਂ ਦੋ ਵੱਡੀਆਂ ਅਰਥਵਿਵਸਥਾਵਾਂ ਵਿਚਕਾਰ ਸਾਂਝੀ ਤਰੱਕੀ, ਸਾਂਝੀ ਖ਼ੁਸ਼ਹਾਲੀ ਅਤੇ ਸਾਂਝੇ ਲੋਕਾਂ ਦਾ ਰੋਡਮੈਪ ਹੈ। ਮਾਰਕੀਟ ਪਹੁੰਚ ਦੇ ਨਾਲ-ਨਾਲ ਇਹ ਸਮਝੌਤਾ ਦੋਵਾਂ ਦੇਸ਼ਾਂ ਵਿੱਚ ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈਜ਼) ਨੂੰ ਤਾਕਤ ਦੇਵੇਗਾ। ਇਸ ਨਾਲ ਲੱਖਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਖੁੱਲ੍ਹਣਗੇ।ਪ੍ਰਧਾਨ ਮੰਤਰੀ 25 ਸਤੰਬਰ ਨੂੰ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦਾ ਦੌਰਾ ਕਰਨਗੇ
September 24th, 06:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਸਤੰਬਰ ਨੂੰ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਦੌਰੇ ’ਤੇ ਰਹਿਣਗੇ। ਉਹ ਸਵੇਰੇ 9:30 ਵਜੇ ਗ੍ਰੇਟਰ ਨੋਇਡਾ ਵਿੱਚ ਉੱਤਰ ਪ੍ਰਦੇਸ਼ ਕੌਮਾਂਤਰੀ ਵਪਾਰ ਸ਼ੋਅ-2025 ਦਾ ਉਦਘਾਟਨ ਕਰਨਗੇ। ਇਸ ਮੌਕੇ ’ਤੇ ਉਹ ਮੌਜੂਦ ਇਕੱਠ ਨੂੰ ਵੀ ਸੰਬੋਧਨ ਕਰਨਗੇ।ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 22nd, 11:36 am
ਹੈਲੀਪੈਡ ਤੋਂ ਇੱਥੋਂ ਇਸ ਮੈਦਾਨ ਤੱਕ ਆਉਣਾ, ਰਸਤੇ ਵਿੱਚ ਇੰਨੇ ਸਾਰੇ ਲੋਕਾਂ ਨਾਲ ਮਿਲਣਾ, ਬੱਚਿਆਂ ਦੇ ਹੱਥਾਂ ਵਿੱਚ ਤਿਰੰਗਾ, ਬੇਟੇ-ਬੇਟੀਆਂ ਦੇ ਹੱਥਾਂ ਵਿੱਚ ਤਿਰੰਗਾ, ਅਰੁਣਾਚਲ ਦਾ ਇਹ ਆਦਰ-ਸਤਿਕਾਰ, ਮਾਣ ਨਾਲ ਭਰ ਦਿੰਦਾ ਹੈ। ਅਤੇ ਇਹ ਸਵਾਗਤ ਇੰਨਾ ਜ਼ਬਰਦਸਤ ਸੀ ਕਿ ਮੈਨੂੰ ਪਹੁੰਚਣ ਵਿੱਚ ਵੀ ਦੇਰੀ ਹੋ ਗਈ, ਅਤੇ ਇਸ ਲਈ ਵੀ ਮੈਂ ਆਪ ਸਭ ਤੋਂ ਮਾਫ਼ੀ ਮੰਗਦਾ ਹਾਂ। ਅਰੁਣਾਚਲ ਦੀ ਇਹ ਧਰਤੀ, ਚੜ੍ਹਦੇ ਸੂਰਜ ਦੀ ਧਰਤੀ ਦੇ ਨਾਲ ਹੀ ਦੇਸ਼ ਭਗਤੀ ਦੇ ਉਫਾਨ ਦੀ ਵੀ ਧਰਤੀ ਹੈ। ਜਿਵੇਂ ਤਿਰੰਗੇ ਦਾ ਪਹਿਲਾ ਰੰਗ ਕੇਸਰੀ ਹੈ, ਓਵੇਂ ਹੀ ਅਰੁਣਾਚਲ ਦਾ ਪਹਿਲਾ ਰੰਗ ਕੇਸਰੀ ਹੈ। ਇੱਥੇ ਦਾ ਹਰ ਵਿਅਕਤੀ ਮਾਣ ਦਾ ਪ੍ਰਤੀਕ ਹੈ, ਸਾਦਗੀ ਦਾ ਪ੍ਰਤੀਕ ਹੈ। ਅਤੇ ਇਸ ਲਈ ਅਰੁਣਾਚਲ ਤਾਂ ਮੈਂ ਕਈ ਵਾਰ ਆਇਆ ਹਾਂ, ਰਾਜਨੀਤੀ ਵਿੱਚ ਸੱਤਾ ਦੇ ਗਲਿਆਰਿਆਂ ਵਿੱਚ ਨਹੀਂ ਸੀ, ਓਦੋਂ ਵੀ ਆਇਆ ਹਾਂ, ਅਤੇ ਇਸ ਲਈ ਇੱਥੇ ਦੀਆਂ ਬਹੁਤ ਸਾਰੀਆਂ ਯਾਦਾਂ ਮੇਰੇ ਨਾਲ ਜੁੜੀਆਂ ਹੋਈਆਂ ਹਨ, ਅਤੇ ਉਸ ਦੀ ਯਾਦ ਵੀ ਮੈਨੂੰ ਬਹੁਤ ਚੰਗੀ ਲਗਦੀ ਹੈ। ਆਪ ਸਭ ਦੇ ਨਾਲ ਬਿਤਾਏ ਹਰ ਪਲ ਮੇਰੇ ਲਈ ਯਾਦਗਾਰ ਹੁੰਦੇ ਹਨ। ਤੁਸੀਂ ਜਿੰਨਾ ਪਿਆਰ ਮੈਨੂੰ ਦਿੰਦੇ ਹੋ, ਮੈਂ ਸਮਝਦਾ ਹਾਂ ਜੀਵਨ ਵਿੱਚ ਇਸ ਤੋਂ ਵੱਡਾ ਕੋਈ ਸੁਭਾਗ ਨਹੀਂ ਹੁੰਦਾ ਹੈ। ਤਵਾਂਗ ਮਠ ਤੋਂ ਲੈ ਕੇ ਨਮਸਾਈ ਦੇ ਸਵਰਣ ਪਗੋਡਾ ਤੱਕ ਅਰੁਣਾਚਲ ਸ਼ਾਂਤੀ ਅਤੇ ਸੱਭਿਆਚਾਰ ਦਾ ਸੰਗਮ ਹੈ। ਮਾਂ ਭਾਰਤੀ ਦਾ ਮਾਣ ਹੈ, ਮੈਂ ਇਸ ਪੂਜਨੀਕ ਧਰਤੀ ਨੂੰ ਸ਼ਰਧਾਪੂਰਵਕ ਪ੍ਰਣਾਮ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ₹5,100 ਕਰੋੜ ਤੋਂ ਵੱਧ ਲਾਗਤ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 22nd, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ₹5,100 ਕਰੋੜ ਤੋਂ ਵੱਧ ਲਾਗਤ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਮੌਕੇ ’ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਸਰਬ-ਸ਼ਕਤੀਮਾਨ ਡੋਨਯੀ ਪੋਲੋ ਦੇ ਪ੍ਰਤੀ ਸ਼ਰਧਾ ਪ੍ਰਗਟ ਕੀਤੀ ਅਤੇ ਸਾਰਿਆਂ ‘ਤੇ ਕਿਰਪਾ ਦੀ ਪ੍ਰਾਰਥਨਾ ਕੀਤੀ।ਪ੍ਰਧਾਨ ਮੰਤਰੀ 20 ਸਤੰਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ
September 19th, 05:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਸਤੰਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ। ਉਹ 'ਸਮੁੰਦਰ ਸੇ ਸਮ੍ਰਿੱਧੀ' ਪ੍ਰੋਗਰਾਮ ਵਿੱਚ ਹਿੱਸਾ ਲੈਣਗੇ ਅਤੇ ਸਵੇਰੇ 10:30 ਵਜੇ ਭਾਵਨਗਰ ਵਿਖੇ 34,200 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਮੌਕੇ ਉਹ ਇਕੱਠ ਨੂੰ ਵੀ ਸੰਬੋਧਨ ਕਰਨਗੇ।ਮੌਰੀਸ਼ਸ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
September 11th, 12:30 pm
ਸਾਡੀ ਸੰਸਕ੍ਰਿਤੀ ਅਤੇ ਸੰਸਕਾਰ, ਸਦੀਆਂ ਪਹਿਲਾਂ ਭਾਰਤ ਤੋਂ ਮੌਰੀਸ਼ਸ ਪਹੁੰਚੇ, ਅਤੇ ਉੱਥੋਂ ਦੀ ਜੀਵਨ-ਧਾਰਾ ਵਿੱਚ ਰਚ-ਬਸ ਗਏ। ਕਾਸ਼ੀ ਵਿੱਚ ਮਾਂ ਗੰਗਾ ਦੇ ਅਵਿਰਲ ਪ੍ਰਵਾਹ ਦੀ ਤਰ੍ਹਾਂ, ਭਾਰਤੀ ਸੱਭਿਆਚਾਰ ਦਾ ਟਿਕਾਊ ਪ੍ਰਵਾਹ ਮੌਰੀਸ਼ਸ ਨੂੰ ਸਮ੍ਰਿੱਧ ਕਰਦਾ ਰਿਹਾ ਹੈ। ਅਤੇ ਅੱਜ, ਜਦੋਂ ਅਸੀਂ ਮੌਰੀਸ਼ਸ ਦੇ ਦੋਸਤਾਂ ਦਾ ਸੁਆਗਤ ਕਾਸ਼ੀ ਵਿੱਚ ਕਰ ਰਹੇ ਹਾਂ, ਇਹ ਸਿਰਫ਼ ਰਸਮੀ ਨਹੀਂ, ਸਗੋਂ ਇੱਕ ਆਤਮਿਕ ਮਿਲਣ ਹੈ। ਇਸ ਲਈ ਮੈਂ ਮਾਣ ਨਾਲ ਕਹਿੰਦਾ ਹਾਂ ਕਿ ਭਾਰਤ ਅਤੇ ਮੌਰੀਸ਼ਸ ਸਿਰਫ਼ partners ਨਹੀਂ, ਸਗੋਂ ਇੱਕ ਪਰਿਵਾਰ ਹਨ।ਪ੍ਰਧਾਨ ਮੰਤਰੀ 11 ਸਤੰਬਰ ਨੂੰ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦਾ ਦੌਰਾ ਕਰਨਗੇ
September 10th, 01:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਸਤੰਬਰ ਨੂੰ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦਾ ਦੌਰਾ ਕਰਨਗੇ।India - Japan Economic Forum ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ
August 29th, 11:20 am
ਅਤੇ ਉਸ ਪ੍ਰਕਾਰ ਦੇ ਬਹੁਤ ਲੋਕ ਹਨ ਜਿਨ੍ਹਾਂ ਨਾਲ ਮੇਰੀ ਵਿਅਕਤੀਗਤ ਜਾਣ-ਪਹਿਚਾਣ ਰਹੀ ਹੈ। ਜਦੋਂ ਮੈਂ ਗੁਜਰਾਤ ਵਿੱਚ ਸੀ, ਤੱਦ ਵੀ, ਅਤੇ ਗੁਜਰਾਤ ਤੋਂ ਦਿੱਲੀ ਆਇਆ ਤਾਂ ਤੱਦ ਵੀ। ਤੁਹਾਡੇ ਵਿੱਚੋਂ ਕਈ ਲੋਕਾਂ ਨਾਲ ਨਜ਼ਦੀਕ ਜਾਣ-ਪਹਿਚਾਣ ਮੇਰਾ ਰਿਹਾ ਹੈ।ਮੈਨੂੰ ਖੁਸ਼ੀ ਹੈ ਕੀ ਅੱਜ ਤੁਹਾਨੂੰ ਸਭ ਨੂੰ ਮਿਲਣ ਦਾ ਮੌਕਾ ਮਿਲਿਆ ਹੈ ।ਪ੍ਰਧਾਨ ਮੰਤਰੀ ਨੇ ਭਾਰਤ-ਜਪਾਨ ਆਰਥਿਕ ਫੋਰਮ ਵਿੱਚ ਹਿੱਸਾ ਲਿਆ
August 29th, 11:02 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਸ਼੍ਰੀ ਸ਼ਿਗੇਰੂ ਇਸ਼ਿਬਾ ਨੇ 29 ਅਗਸਤ 2025 ਨੂੰ ਟੋਕੀਓ ਵਿੱਚ ਭਾਰਤੀ ਉਦਯੋਗ ਸੰਘ ਅਤੇ ਕੀਦਾਨਰੇਨ (ਜਪਾਨ ਵਪਾਰ ਸੰਘ) ਦੁਆਰਾ ਆਯੋਜਿਤ ਭਾਰਤ-ਜਪਾਨ ਆਰਥਿਕ ਫੋਰਮ ਵਿੱਚ ਹਿੱਸਾ ਲਿਆ। ਭਾਰਤ-ਜਪਾਨ ਬਿਜ਼ਨਸ ਲੀਡਰਸ ਫੋਰਮ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਸਮੇਤ ਭਾਰਤ ਅਤੇ ਜਪਾਨ ਦੇ ਉਦਯੋਗ ਜਗਤ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਮੀਟਿੰਗ ਵਿੱਚ ਹਿੱਸਾ ਲਿਆ।ਫਿਜ਼ੀ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਮੂਲ-ਪਾਠ
August 25th, 12:30 pm
ਭਾਰਤ ਅਤੇ ਫਿਜ਼ੀ ਦਰਮਿਆਨ ਆਤਮੀਯਤਾ ਦਾ ਗਹਿਰਾ ਨਾਤਾ ਹੈ। ਉਨਸਵੀਂ ਸਦੀ ਵਿੱਚ, ਭਾਰਤ ਤੋਂ ਗਏ ਸੱਠ ਹਜ਼ਾਰ ਤੋਂ ਵੱਧ ਗਿਰਮਿਟਿਆ ਭਾਈ-ਭੈਣਾਂ ਨੇ ਆਪਣੀ ਮਿਹਨਤ ਅਤੇ ਪਸੀਨੇ ਨਾਲ ਫਿਜ਼ੀ ਦੀ ਸਮ੍ਰਿੱਧੀ ਵਿੱਚ ਯੋਗਦਾਨ ਦਿੱਤਾ ਹੈ। ਉਨ੍ਹਾਂ ਨੇ ਫਿਜ਼ੀ ਦੀ ਸਮਾਜਿਕ ਅਤੇ ਸੱਭਿਆਚਾਰਕ ਵਿਭਿੰਨਤਾ ਵਿੱਚ ਨਵੇਂ ਰੰਗ ਭਰੇ ਹਨ। ਫਿਜ਼ੀ ਦੀ ਏਕਤਾ ਅਤੇ ਅਖੰਡਤਾ ਨੂੰ ਨਿਰਤੰਰ ਮਜ਼ਬੂਤੀ ਪ੍ਰਦਾਨ ਕੀਤੀ ਹੈ।ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 23rd, 10:10 pm
ਮੈਂ World Leaders Forum ਵਿੱਚ ਆਏ ਸਾਰੇ ਮਹਿਮਾਨਾਂ ਦਾ ਅਭਿਨੰਦਨ ਕਰਦਾ ਹਾਂ। ਇਹ ਫੋਰਮ ਦੀ ਟਾਈਮਿੰਗ ਬਹੁਤ perfect ਹੈ, ਅਤੇ ਇਸ ਲਈ ਮੈਂ ਤੁਹਾਡੀ ਸ਼ਲਾਘਾ ਕਰਦਾ ਹਾਂ। ਅਜੇ ਪਿਛਲੇ ਹਫ਼ਤੇ ਹੀ ਲਾਲ ਕਿਲ੍ਹੇ ਤੋਂ ਮੈਂ ਨੈਕਸਟ ਜੈਨਰੇਸ਼ਨ ਰਿਫੌਰਮਸ ਦੀ ਗੱਲ ਕਹੀ ਹੈ, ਅਤੇ ਹੁਣ ਇਹ ਫੋਰਮ ਇਸ ਸਪਿਰਿਟ ਦੇ ਫੋਰਸ ਮਲਟੀਪਲਾਇਰ ਦੇ ਰੂਪ ਵਿੱਚ ਕੰਮ ਕਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਇਕੌਨਮਿਕ ਟਾਈਮਜ਼ ਵਰਲਡ ਲੀਡਰਸ ਫੋਰਮ ਨੂੰ ਸੰਬੋਧਨ ਕੀਤਾ
August 23rd, 05:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਇਕੌਨਮਿਕ ਟਾਈਮਜ਼ ਵਰਲਡ ਲੀਡਰਸ ਫੋਰਮ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ, ਪ੍ਰਧਾਨ ਮੰਤਰੀ ਨੇ ਵਰਲਡ ਲੀਡਰ ਫੋਰਮ ਵਿੱਚ ਮੌਜੂਦ ਸਾਰੇ ਵਿਸ਼ੇਸ਼ ਮਹਿਮਾਨਾਂ ਦਾ ਸੁਆਗਤ ਕੀਤਾ। ਇਸ ਫੋਰਮ ਦੇ ਆਯੋਜਨ ਦੇ ਸਮੇਂ ਨੂੰ “ਬੇਹੱਦ ਉਪਯੁਕਤ” ਦੱਸਦੇ ਹੋਏ, ਸ਼੍ਰੀ ਮੋਦੀ ਨੇ ਇਸ ਸਮੇਂ ਸਿਰ ਪਹਿਲਕਦਮੀ ਦੇ ਲਈ ਆਯੋਜਕਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਪਿਛਲੇ ਹਫਤੇ ਹੀ ਉਨ੍ਹਾਂ ਨੇ ਲਾਲ ਕਿਲੇ ਤੋਂ ਅਗਲੀ ਪੀੜ੍ਹੀ ਦੇ ਸੁਧਾਰਾਂ ਬਾਰੇ ਗੱਲ ਕੀਤੀ ਸੀ ਅਤੇ ਅੱਗੇ ਕਿਹਾ ਕਿ ਇਹ ਫੋਰਮ ਹੁਣ ਉਸੇ ਭਾਵਨਾ ਨੂੰ ਗੁਣਾਤਮਕ ਬਲ ਪ੍ਰਦਾਨ ਕਰ ਰਿਹਾ ਹੈ।