ਪ੍ਰਧਾਨ ਮੰਤਰੀ ਦੀ ਹੇਲੇਨਿਕ ਗਣਰਾਜ (ਗ੍ਰੀਸ) ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਕਿਰਿਆਕੋਸ ਮਿਤਸੋਤਾਕੀਸ ਨਾਲ ਮੁਲਾਕਾਤ
February 19th, 07:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 19 ਫ਼ਰਵਰੀ, 2026 ਨੂੰ ਏਆਈ ਇੰਪੈਕਟ ਸਮਿਟ ਦੇ ਮੌਕੇ 'ਤੇ ਹੇਲੇਨਿਕ ਗਣਰਾਜ (ਗ੍ਰੀਸ) ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਕਿਰਿਆਕੋਸ ਮਿਤਸੋਤਾਕੀਸ ਨਾਲ ਮੁਲਾਕਾਤ ਕੀਤੀ। ਗ੍ਰੀਸ ਦੇ ਪ੍ਰਧਾਨ ਮੰਤਰੀ 18-19 ਫ਼ਰਵਰੀ, 2026 ਨੂੰ ਭਾਰਤ ਦੇ ਦੌਰੇ ’ਤੇ ਹਨ ਤਾਂ ਜੋ ਉਹ ਨਵੀਂ ਦਿੱਲੀ ਵਿੱਚ ਆਯੋਜਿਤ ਇੰਡੀਆ ਏਆਈ ਇੰਪੈਕਟ ਸਮਿਟ 2026 ਵਿੱਚ ਹਿੱਸਾ ਲੈ ਸਕਣ। ਪ੍ਰਧਾਨ ਮੰਤਰੀ ਮਿਤਸੋਤਾਕੀਸ ਨਾਲ ਡਿਜੀਟਲ ਗਵਰਨੈਂਸ ਮੰਤਰੀ ਸ਼੍ਰੀ ਦਿਮਿਤ੍ਰਿਓਸ ਪਾਪਾਸਟਰਗੀਓ ਅਤੇ ਸੀਨੀਅਰ ਅਧਿਕਾਰੀਆਂ ਦਾ ਇੱਕ ਵਫ਼ਦ ਵੀ ਮੌਜੂਦ ਸੀ।ਏਆਈ ਇੰਪੈਕਟ ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਫਿਨਲੈਂਡ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਪੇਟੇਰੀ ਓਰਪੋ ਨਾਲ ਮੁਲਾਕਾਤ
February 18th, 05:10 pm
ਦੋਵਾਂ ਨੇਤਾਵਾਂ ਨੇ 16ਵੇਂ ਭਾਰਤ-ਯੂਰਪੀ ਸੰਘ ਸਿਖਰ ਸੰਮੇਲਨ ਦੌਰਾਨ 'ਭਾਰਤ-ਯੂਰਪੀ ਸੰਘ ਮੁਕਤ ਵਪਾਰ ਸਮਝੌਤੇ' ਨੂੰ ਨੇਪਰੇ ਚਾੜ੍ਹਨ ਦਾ ਸਵਾਗਤ ਕੀਤਾ, ਜੋ ਸਾਂਝੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਇੱਕ ਪ੍ਰੇਰਕ ਵਜੋਂ ਕੰਮ ਕਰੇਗਾ। ਉਨ੍ਹਾਂ ਨੇ ਭਾਰਤ-ਯੂਰਪੀ ਸੰਘ ਰਣਨੀਤਕ ਭਾਈਵਾਲੀ ਦੀ ਭਾਵਨਾ ਤਹਿਤ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਜਾਰੀ ਰੱਖਣ ਦਾ ਵਾਅਦਾ ਕੀਤਾ।ਭਾਰਤ-ਫ਼ਰਾਂਸ ਸਾਂਝਾ ਬਿਆਨ
February 18th, 08:10 am
ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕਰੋਨ ਨੇ 17 ਤੋਂ 19 ਫਰਵਰੀ, 2026 ਤੱਕ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ। ਇਸ ਦਰਮਿਆਨ ਉਨ੍ਹਾਂ ਨੇ 'ਆਰਟੀਫਿਸ਼ੀਅਲ ਇੰਟੈਲੀਜੈਂਸ ਇੰਪੈਕਟ ਸਮਿਟ 2026' ਵਿੱਚ ਹਿੱਸਾ ਲਿਆ। ਇਸ ਦੌਰੇ ਦੌਰਾਨ, ਦੋਵਾਂ ਨੇਤਾਵਾਂ ਨੇ ਦੁਵੱਲੀ ਗੱਲਬਾਤ ਕੀਤੀ ਅਤੇ 17 ਫਰਵਰੀ ਨੂੰ ਮੁੰਬਈ ਵਿੱਚ ਸਾਂਝੇ ਤੌਰ 'ਤੇ 2026 ਭਾਰਤ-ਫ਼ਰਾਂਸ ਨਵੀਨਤਾ ਸਾਲ ਦਾ ਉਦਘਾਟਨ ਕੀਤਾ। ਇਹ ਰਾਸ਼ਟਰਪਤੀ ਮੈਕਰੋਨ ਦਾ ਚੌਥਾ ਭਾਰਤ ਦੌਰਾ ਹੈ ਅਤੇ ਇਹ ਪ੍ਰਧਾਨ ਮੰਤਰੀ ਮੋਦੀ ਦੇ ਫਰਵਰੀ,2025 ਵਿੱਚ ਫ਼ਰਾਂਸ ਦੌਰੇ ਤੋਂ ਬਾਅਦ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਫ਼ਰਵਰੀ ਨੂੰ ਮੁੰਬਈ ਵਿੱਚ ਫ਼ਰਾਂਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਮੁਲਾਕਾਤ ਕਰਨਗੇ
February 16th, 09:02 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਫ਼ਰਵਰੀ 2026 ਨੂੰ ਮੁੰਬਈ ਦਾ ਦੌਰਾ ਕਰਨਗੇ, ਜਿੱਥੇ ਉਹ ਫ਼ਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕਰੋਨ ਨਾਲ ਮੁਲਾਕਾਤ ਕਰਨਗੇ।