ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 27th, 08:30 pm
ਤੁਸੀਂ ਸਾਰੇ ਰਾਈਜ਼ਿੰਗ ਭਾਰਤ ਦੀ ਚਰਚਾ ਕਰ ਰਹੇ ਹੋ। ਅਤੇ ਇਸ ਵਿੱਚ ਅੰਦਰੂਨੀ ਤਾਕਤ ’ਤੇ ਤੁਹਾਡਾ ਜ਼ੋਰ ਹੈ, ਯਾਨੀ ਸਧਾਰਨ ਸ਼ਬਦਾਂ ਵਿੱਚ ਕਹਾਂ, ਤਾਂ ਦੇਸ਼ ਦੀ ਆਪਣੀ ਖ਼ੁਦ ਦੀ ਸਮਰੱਥਾ ’ਤੇ ਤੁਹਾਡਾ ਫੋਕਸ ਹੈ। ਅਤੇ ਸਾਡੇ ਇੱਥੇ ਤਾਂ ਸ਼ਾਸਤਰਾਂ ਵਿੱਚ ਕਿਹਾ ਗਿਆ ਹੈ - ਤਤ ਤਵਮ ਅਸਿ! ਯਾਨੀ ਜਿਸ ਬ੍ਰਹਮ ਦੀ ਖੋਜ ਵਿੱਚ ਅਸੀਂ ਨਿਕਲੇ ਹਾਂ, ਉਹ ਅਸੀਂ ਹੀ ਹਾਂ, ਉਹ ਸਾਡੇ ਅੰਦਰ ਹੀ ਹੈ। ਜੋ ਤਾਕਤ ਸਾਡੇ ਅੰਦਰ ਹੈ ਉਸਨੂੰ ਅਸੀਂ ਪਹਿਚਾਨਣਾ ਹੈ। ਬੀਤੇ 11 ਸਾਲਾਂ ਵਿੱਚ ਭਾਰਤ ਨੇ ਆਪਣੀ ਉਹੀ ਤਾਕਤ ਪਹਿਚਾਣੀ ਹੈ ਅਤੇ ਇਸ ਤਾਕਤ ਨੂੰ ਸਸ਼ਕਤ ਕਰਨ ਲਈ ਅੱਜ ਦੇਸ਼ ਲਗਾਤਾਰ ਯਤਨ ਕਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ
February 27th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ “ਅੰਦਰੂਨੀ ਤਾਕਤ (ਆਪਣੀ ਤਾਕਤ)” ਦੇ ਵਿਸ਼ੇ 'ਤੇ ਕੇਂਦ੍ਰਿਤ ਵਿਚਾਰ ਰੱਖੇ। ਪਿਛਲੇ 11 ਸਾਲਾਂ ਵਿੱਚ ਭਾਰਤ ਦੀ ਯਾਤਰਾ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਮਰੱਥਾ ਨੂੰ ਮੁੜ ਪ੍ਰਾਪਤ ਕਰਨ, ਆਰਥਿਕ ਸਵੈ-ਨਿਰਭਰਤਾ ਅਤੇ ਸਾਲ 2047 ਤੱਕ ਵਿਕਸਿਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਤੈਅ ਕੀਤੇ ਗਏ ਰੋਡਮੈਪ ’ਤੇ ਵਿਸਤਾਰ ਨਾਲ ਚਰਚਾ ਕੀਤੀ।ਰਾਇਜ਼ਿੰਗ ਭਾਰਤ ਸਮਿਟ (Rising Bharat Summit) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 08th, 08:30 pm
ਤੁਸੀਂ ਮੈਨੂੰ ਇਸ ਸਮਿਟ ਦੇ ਜ਼ਰੀਏ ਦੇਸ਼ ਅਤੇ ਦੁਨੀਆ ਦੇ ਸਨਮਾਨਿਤ ਮਹਿਮਾਨਾਂ ਨਾਲ, ਤੁਹਾਡੇ ਦਰਸ਼ਕਾਂ ਨਾਲ ਜੁੜਨ ਦਾ ਅਵਸਰ ਦਿੱਤਾ ਹੈ, ਮੈਂ ਨੈੱਟਵਰਕ 18 ਦਾ ਆਭਾਰ ਵਿਅਕਤ ਕਰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਤੁਸੀਂ ਇਸ ਵਰ੍ਹੇ ਦੇ ਸਮਿਟ ਨੂੰ ਭਾਰਤ ਦੇ ਨੌਜਵਾਨਾਂ ਦੀ ਐਸਪੀਰੇਸ਼ਨ ਨਾਲ ਜੋੜਿਆ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ, ਵਿਵੇਕਾਨੰਦ ਜਯੰਤੀ ਦੇ ਦਿਨ, ਇੱਥੇ ਹੀ ਭਾਰਤ ਮੰਡਪਮ ਵਿੱਚ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਹੋਇਆ ਸੀ। ਤਦ ਮੈਂ ਨੌਜਵਾਨਾਂ ਦੀਆਂ ਅੱਖਾਂ ਵਿੱਚ ਦੇਖਿਆ ਸੀ, ਸੁਪਨਿਆਂ ਦੀ ਚਮਕ, ਸੰਕਲਪ ਦੀ ਸਮਰੱਥਾ ਅਤੇ ਭਾਰਤ ਨੂੰ ਵਿਕਸਿਤ ਬਣਾਉਣ ਦਾ ਜਨੂਨ, 2047 ਤੱਕ, ਅਸੀਂ ਭਾਰਤ ਨੂੰ ਜਿਸ ਉਚਾਈ ‘ਤੇ ਲੈ ਜਾਣਾ ਚਾਹੁੰਦੇ ਹਾਂ ਜਿਸ ਰੋਡਮੈਪ ਨੂੰ ਲੈ ਕੇ ਅਸੀਂ ਚਲ ਰਹੇ ਹਾਂ, ਉਸ ਦੇ ਕਦਮ-ਕਦਮ ‘ਤੇ ਅਗਰ ਮੰਥਨ ਹੋਵੇਗਾ, ਤਾਂ ਨਿਸ਼ਚਿਤ ਹੀ ਅੰਮ੍ਰਿਤ ਨਿਕਲੇਗਾ। ਅਤੇ ਇਹੀ ਅੰਮ੍ਰਿਤ, ਅੰਮ੍ਰਿਤ ਕਾਲ ਦੀ ਪੀੜ੍ਹੀ ਨੂੰ ਊਰਜਾ ਦੇਵੇਗਾ, ਦਿਸ਼ਾ ਦੇਵੇਗਾ ਅਤੇ ਭਾਰਤ ਨੂੰ ਗਤੀ ਦੇਵੇਗਾ। ਮੈਂ ਤੁਹਾਨੂੰ ਇਸ ਸਮਿਟ ਦੀ ਵਧਾਈ ਦਿੰਦਾ ਹਾਂ, ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼18 ਰਾਇਜ਼ਿੰਗ ਭਾਰਤ ਸਮਿਟ (News18 Rising Bharat Summit) ਨੂੰ ਸੰਬੋਧਨ ਕੀਤਾ
April 08th, 08:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਨਿਊਜ਼18 ਰਾਇਜ਼ਿੰਗ ਭਾਰਤ ਸਮਿਟ (News18 Rising Bharat Summit) ਨੂੰ ਸੰਬੋਧਨ ਕੀਤਾ। ਸਮਿਟ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨੈੱਟਵਰਕ18 ਦੇ ਪ੍ਰਤੀ ਆਭਾਰ ਵਿਅਕਤ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਸਮਿਟ ਦੇ ਜ਼ਰੀਏ ਭਾਰਤ ਅਤੇ ਦੁਨੀਆ ਭਰ ਦੇ ਪ੍ਰਤਿਸ਼ਠਿਤ ਮਹਿਮਾਨਾਂ ਨਾਲ ਜੁੜਨ ਦਾ ਅਵਸਰ ਪ੍ਰਦਾਨ ਕੀਤਾ ਹੈ। ਉਨ੍ਹਾਂ ਨੇ ਇਸ ਵਰ੍ਹੇ ਦੇ ਸਮਿਟ ਵਿੱਚ ਭਾਰਤ ਦੇ ਨੌਜਵਾਨਾਂ ਦੀਆਂ ਆਕਾਂਖਿਆਵਾਂ ‘ਤੇ ਧਿਆਨ ਕੇਂਦ੍ਰਿਤ ਕਰਨ ਦੀ ਸ਼ਲਾਘਾ ਕੀਤੀ। ਇਸ ਵਰ੍ਹੇ ਦੀ ਸ਼ੁਰੂਆਤ ਵਿੱਚ ਸੁਆਮੀ ਵਿਵੇਕਾਨੰਦ ਜਯੰਤੀ ਦੇ ਅਵਸਰ ‘ਤੇ ਭਾਰਤ ਮੰਡਪਮ ਵਿੱਚ ਆਯੋਜਿਤ ‘ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ’(‘Viksit Bharat Young Leaders Dialogue’) ਦੇ ਮਹੱਤਵ ਨੂੰ ਰੇਖਾਂਕਿਤ ਕਰਦੇ ਹੋਏ, ਉਨ੍ਹਾਂ ਨੇ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਲਈ ਨੌਜਵਾਨਾਂ ਦੇ ਸੁਪਨਿਆਂ, ਦ੍ਰਿੜ੍ਹ ਸੰਕਲਪ ਅਤੇ ਜਨੂਨ ਦਾ ਉਲੇਖ ਕੀਤਾ। ਉਨ੍ਹਾਂ ਨੇ 2047 ਤੱਕ ਭਾਰਤ ਦੀ ਪ੍ਰਗਤੀ ਦੇ ਰੋਡਮੈਪ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਹਰ ਕਦਮ ‘ਤੇ ਨਿਰੰਤਰ ਵਿਚਾਰ-ਵਟਾਂਦਰੇ ਨਾਲ ਬਹੁਮੁੱਲੀ ਅੰਤਰਦ੍ਰਿਸ਼ਟੀ ਪ੍ਰਾਪਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਅੰਤਰਦ੍ਰਿਸ਼ਟੀ ਅੰਮ੍ਰਿਤ ਕਾਲ (Amrit Kaal) ਦੀ ਪੀੜ੍ਹੀ ਨੂੰ ਊਰਜਾ, ਮਾਰਗਦਰਸ਼ਨ ਅਤੇ ਗਤੀ ਪ੍ਰਦਾਨ ਕਰੇਗੀ। ਉਨ੍ਹਾਂ ਨੇ ਸਮਿਟ ਦੀ ਸਫ਼ਲਤਾ ਦੇ ਲਈ ਆਪਣੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।