ਪ੍ਰਧਾਨ ਮੰਤਰੀ ਦੀ ਸਲੋਵਾਕੀਆ ਦੇ ਵਪਾਰ ਜਗਤ ਦੀਆਂ ਪ੍ਰਮੁੱਖ ਹਸਤੀਆਂ ਨਾਲ ਮੁਲਾਕਾਤ

June 15th, 09:14 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਰੌਬਰਟ ਫਿਕੋ ਨਾਲ ਸਲੋਵਾਕੀਆ ਦੇ ਵਪਾਰ ਅਤੇ ਉਦਯੋਗ ਜਗਤ ਦੀਆਂ ਪ੍ਰਮੁੱਖ ਹਸਤੀਆਂ ਨਾਲ ਗੱਲਬਾਤ ਕੀਤੀ। ਇਹ ਹਸਤੀਆਂ ਰੇਲਵੇ, ਰੱਖਿਆ, ਆਟੋਮੋਟਿਵ, ਊਰਜਾ, ਆਈਟੀ ਅਤੇ ਸਿਹਤ ਸਹੂਲਤਾਂ ਵਰਗੇ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਹੋਈਆਂ ਸਨ।

ਪ੍ਰਧਾਨ ਮੰਤਰੀ ਨੇ ਅਗਿਆਤ ਸੈਨਿਕ ਦੀ ਸਮਾਧ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ

June 15th, 06:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਟੀਸਲਾਵਾ ਵਿੱਚ ਅਗਿਆਤ ਸੈਨਿਕ ਦੀ ਸਮਾਧ 'ਤੇ ਸਲੋਵਾਕੀਆ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

June 15th, 05:40 pm

ਅੱਜ ਇਤਿਹਾਸਕ ਬ੍ਰਾਤੀਸਲਾਵਾ ਕਿਲ੍ਹੇ ਵਿੱਚ ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬਰਟ ਫਿਕੋ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਨਿੱਘਾ ਸਵਾਗਤ ਕੀਤਾ। ਪਹੁੰਚਣ ’ਤੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ।

ਭਾਰਤ-ਸਲੋਵਾਕੀਆ ਸੰਯੁਕਤ ਬਿਆਨ

June 15th, 05:32 pm

ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਮਾਣਯੋਗ ਰੌਬਰਟ ਫਿਕੋ ਦੇ ਸੱਦੇ ’ਤੇ ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਨਰੇਂਦਰ ਮੋਦੀ ਨੇ 15 ਜੂਨ, 2026 ਨੂੰ ਸਲੋਵਾਕ ਗਣਰਾਜ ਦਾ ਸਰਕਾਰੀ ਦੌਰਾ ਕੀਤਾ।

List of Outcomes during the visit of Hon’ble Prime Minister to Slovakia

June 15th, 05:17 pm

During PM Modi’s historic visit to Slovakia, India and Slovakia elevated their relationship to a Comprehensive Partnership and announced a wide-ranging set of outcomes across defence, digital technology, higher education, research, labour mobility, quantum communication, healthcare, tourism and culture. The two sides also agreed to establish a Joint Working Group on Counter Terrorism and a Consular Dialogue.

ਪ੍ਰਧਾਨ ਮੰਤਰੀ ਮੋਦੀ ਸਲੋਵਾਕੀਆ ਪਹੁੰਚੇ

June 15th, 02:15 am

ਪ੍ਰਧਾਨ ਮੰਤਰੀ ਮੋਦੀ ਭਾਰਤ-ਸਲੋਵਾਕੀਆ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਸਲੋਵਾਕੀਆ ਦੇ ਬ੍ਰਾਤੀਸਲਾਵਾ ਪਹੁੰਚੇ। ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਪ੍ਰਧਾਨ ਮੰਤਰੀ ਦਾ ਫ਼ਰਾਂਸ ਅਤੇ ਸਲੋਵਾਕੀਆ ਦੀ ਯਾਤਰਾ ਤੋਂ ਪਹਿਲਾਂ ਰਵਾਨਗੀ ਬਿਆਨ

June 13th, 10:03 am

ਫ਼ਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੂਅਲ ਮੈਕਰੌਂ ਅਤੇ ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਰੌਬਰਟ ਫਿਕੋ ਦੇ ਸੱਦੇ ’ਤੇ, ਮੈਂ 13 ਤੋਂ 18 ਜੂਨ, 2026 ਤੱਕ ਫ਼ਰਾਂਸ ਅਤੇ ਸਲੋਵਾਕ ਗਣਰਾਜ ਦੀ ਯਾਤਰਾ ਕਰਾਂਗਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਫ਼ਰਾਂਸ ਅਤੇ ਸਲੋਵਾਕੀਆ ਦਾ ਦੌਰਾ

June 09th, 07:20 pm

ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕਰੋਨ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਤੋਂ 14 ਜੂਨ, 2026 (ਨੀਸ) ਅਤੇ 16 ਤੋਂ 19 ਜੂਨ, 2026 (ਏਵੀਅਨ ਅਤੇ ਪੈਰਿਸ) ਤੱਕ ਫ਼ਰਾਂਸ ਦੀ ਅਤੇ 14 ਤੋਂ 16 ਜੂਨ, 2026 ਤੱਕ ਸਲੋਵਾਕੀਆ ਦੇ ਸਰਕਾਰੀ ਦੌਰੇ 'ਤੇ ਰਹਿਣਗੇ। ਦੌਰੇ ਦੇ ਪਹਿਲੇ ਪੜਾਅ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 14 ਜੂਨ ਨੂੰ ਨੀਸ ਵਿੱਚ ਰਾਸ਼ਟਰਪਤੀ ਮੈਕਰੋਨ ਨਾਲ ਦੁਵੱਲੀ ਬੈਠਕ ਕਰਨਗੇ। ਦੋਵੇਂ ਨੇਤਾ ਭਾਰਤ-ਫ਼ਰਾਂਸ ਦੁਵੱਲੇ ਸਬੰਧਾਂ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕਰਨਗੇ, ਜਿਸ ਨੂੰ ਇਸ ਸਾਲ ਦੀ ਸ਼ੁਰੂਆਤ ਵਿੱਚ 'ਖ਼ਾਸ ਵਿਸ਼ਵ ਰਣਨੀਤਕ ਸਾਂਝੇਦਾਰੀ' ਦੇ ਪੱਧਰ ਤੱਕ ਵਧਾਇਆ ਗਿਆ ਸੀ। ਨੀਸ ਵਿੱਚ ਦੋਵੇਂ ਨੇਤਾ ਸਾਂਝੇ ਤੌਰ 'ਤੇ 'ਭਾਰਤ ਇਨੋਵੇਟਸ' ਪ੍ਰੋਗਰਾਮ ਦਾ ਉਦਘਾਟਨ ਵੀ ਕਰਨਗੇ, ਜਿਸ ਵਿੱਚ ਭਾਰਤ, ਫ਼ਰਾਂਸ ਅਤੇ ਹੋਰ ਦੇਸ਼ਾਂ ਦੇ ਮੋਹਰੀ ਇਨੋਵੇਸ਼ਨ ਸਟਾਰਟਅੱਪ ਅਤੇ ਵੈਂਚਰ ਕੈਪੀਟਲ ਫੰਡ ਇੱਕ ਮੰਚ ’ਤੇ ਆਉਣਗੇ। ਭਾਰਤ-ਫ਼ਰਾਂਸ ਇਨੋਵੇਸ਼ਨ ਸਾਲ ਦੌਰਾਨ ਆਯੋਜਿਤ ਇਹ ਪ੍ਰਮੁੱਖ ਸਮਾਗਮ ਦੋਵਾਂ ਦੇਸ਼ਾਂ ਵਿਚਕਾਰ ਮੌਜੂਦ ਮਜ਼ਬੂਤ ਇਨੋਵੇਸ਼ਨ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਦਾ ਹੈ।