ਕੋਇੰਬਟੂਰ, ਤਾਮਿਲਨਾਡੂ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 19th, 07:01 pm
ਮੰਚ 'ਤੇ ਬਿਰਾਜਮਾਨ ਤਾਮਿਲਨਾਡੂ ਦੇ ਰਾਜਪਾਲ ਆਰ ਐੱਨ ਰਵੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਐੱਲ ਮੁਰੂਗਨ ਜੀ, ਤਾਮਿਲਨਾਡੂ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਡਾਕਟਰ ਕੇ. ਰਾਮਾਸਾਮੀ ਜੀ, ਵੱਖ-ਵੱਖ ਖੇਤੀ ਸੰਗਠਨਾਂ ਤੋਂ ਆਏ ਸਾਰੇ ਪਤਵੰਤੇ ਸੱਜਣੋ, ਬਾਕੀ ਹਾਜ਼ਰੀਨ ਮੇਰੇ ਪਿਆਰੇ ਕਿਸਾਨ ਭਰਾਵੋ ਤੇ ਭੈਣੋ ਅਤੇ ਦੇਸ਼ ਭਰ ਵਿੱਚ ਡਿਜੀਟਲ ਤਕਨੀਕ ਦੇ ਜ਼ਰੀਏ ਜੁੜੇ ਲੱਖਾਂ ਕਿਸਾਨਾਂ ਨੂੰ ਮੈਂ ਇੱਥੋਂ ਵਣੱਕਮ ਕਹਿੰਦਾ ਹਾਂ, ਨਮਸਕਾਰ ਕਹਿੰਦਾ ਹਾਂ ਅਤੇ ਸਭ ਤੋਂ ਪਹਿਲਾਂ ਮੈਂ ਤੁਹਾਡੇ ਅਤੇ ਦੇਸ਼ ਭਰ ਵਿੱਚ ਇਕੱਠੇ ਹੋਏ ਮੇਰੇ ਕਿਸਾਨ ਭਰਾਵਾਂ-ਭੈਣਾਂ ਤੋਂ ਵੀ ਮੁਆਫੀ ਮੰਗਦਾ ਹਾਂ। ਮੈਨੂੰ ਆਉਣ ਵਿੱਚ ਕਰੀਬ-ਕਰੀਬ ਇੱਕ ਘੰਟਾ ਦੇਰੀ ਹੋ ਗਈ, ਕਿਉਂਕਿ ਅੱਜ ਪੁੱਟਾਪਰਥੀ ਵਿੱਚ ਸੱਤਿਆ ਸਾਈਂ ਬਾਬਾ ਦੇ ਪ੍ਰੋਗਰਾਮ ਵਿੱਚ ਸੀ, ਪਰ ਉੱਥੇ ਪ੍ਰੋਗਰਾਮ ਥੋੜ੍ਹਾ ਲੰਮਾ ਚੱਲ ਗਿਆ, ਤਾਂ ਮੈਨੂੰ ਆਉਣ ਵਿੱਚ ਦੇਰੀ ਹੋਈ। ਤੁਹਾਨੂੰ ਸਭ ਨੂੰ ਅਤੇ ਦੇਸ਼ ਭਰ ਵਿੱਚ ਬੈਠੇ ਸਾਨੂੰ ਦੇਖ ਰਹੇ ਵੱਡੀ ਗਿਣਤੀ ਲੋਕਾਂ ਨੂੰ ਜੋ ਅਸੁਵਿਧਾ ਹੋਈ, ਉਸ ਲਈ ਮੈਂ ਤੁਹਾਡੇ ਕੋਲੋਂ ਮੁਆਫੀ ਮੰਗਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਨੂੰ ਸੰਬੋਧਨ ਕੀਤਾ
November 19th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਦਾ ਉਦਘਾਟਨ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕੋਇੰਬਟੂਰ ਦੀ ਪਵਿੱਤਰ ਧਰਤੀ 'ਤੇ ਮਰੂਧਮਲਾਈ ਦੇ ਭਗਵਾਨ ਮੁਰੂਗਨ ਨੂੰ ਨਮਨ ਕਰਕੇ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਨੇ ਕੋਇੰਬਟੂਰ ਨੂੰ ਸਭਿਆਚਾਰ, ਦਇਆ ਅਤੇ ਸਿਰਜਣਾਤਮਕਤਾ ਦੀ ਧਰਤੀ ਦੱਸਿਆ ਅਤੇ ਇਸ ਨੂੰ ਦੱਖਣੀ ਭਾਰਤ ਵਿੱਚ ਉੱਦਮਤਾ ਦੇ ਇੱਕ ਪਾਵਰ-ਹਾਊਸ ਵਜੋਂ ਸਵੀਕਾਰ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਦਾ ਕੱਪੜਾ ਸੈਕਟਰ ਦੇਸ਼ ਦੀ ਆਰਥਿਕਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਇੰਬਟੂਰ ਨੇ ਹੁਣ ਹੋਰ ਨਾਂ ਕਮਾਇਆ ਹੈ, ਕਿਉਂਕਿ ਇਸ ਦੇ ਸਾਬਕਾ ਸੰਸਦ ਮੈਂਬਰ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ, ਹੁਣ ਉਪ ਰਾਸ਼ਟਰਪਤੀ ਵਜੋਂ ਦੇਸ਼ ਦੀ ਅਗਵਾਈ ਕਰ ਰਹੇ ਹਨ। ਇਹ ਦੱਸਦੇ ਹੋਏ ਕਿ ਕੁਦਰਤੀ ਖੇਤੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹੈ, ਸ਼੍ਰੀ ਮੋਦੀ ਨੇ ਤਾਮਿਲਨਾਡੂ ਦੇ ਸਾਰੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਇਸ ਸਮਾਗਮ ਵਿੱਚ ਕਿਸਾਨਾਂ, ਖੇਤੀਬਾੜੀ ਵਿਗਿਆਨੀਆਂ, ਉਦਯੋਗ ਭਾਈਵਾਲਾਂ, ਸਟਾਰਟਅੱਪ ਉੱਦਮਾਂ ਅਤੇ ਨਵੀਨਤਾ ਨੇਤਾਵਾਂ ਦੀ ਮੌਜੂਦਗੀ ਦਾ ਸਵਾਗਤ ਕੀਤਾ ਅਤੇ ਸਾਰੇ ਭਾਗੀਦਾਰਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ।ਆਂਧਰਾ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਸ੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 19th, 11:00 am
ਸ੍ਰੀ ਸੱਤਿਆ ਸਾਈਂ ਬਾਬਾ ਦਾ ਇਹ ਜਨਮ ਸ਼ਤਾਬਦੀ ਵਰ੍ਹਾ, ਸਾਡੀ ਪੀੜ੍ਹੀ ਲਈ ਸਿਰਫ਼ ਇੱਕ ਤਿਉਹਾਰ ਨਹੀਂ, ਇਹ ਇੱਕ ਵੱਡਾ ਵਰਦਾਨ ਹੈ। ਅੱਜ ਭਲੇ ਹੀ ਉਹ ਸਾਡੇ ਵਿੱਚ ਸਰੀਰਕ ਤੌਰ ’ਤੇ ਨਹੀਂ ਹਨ, ਪਰ ਉਨ੍ਹਾਂ ਦੀ ਸਿੱਖਿਆ, ਉਨ੍ਹਾਂ ਦਾ ਪ੍ਰੇਮ, ਉਨ੍ਹਾਂ ਦੀ ਸੇਵਾ ਭਾਵਨਾ, ਅੱਜ ਵੀ ਕਰੋੜਾਂ ਲੋਕਾਂ ਦਾ ਮਾਰਗ-ਦਰਸ਼ਨ ਕਰ ਰਹੀ ਹੈ। 140 ਤੋਂ ਜ਼ਿਆਦਾ ਦੇਸ਼ਾਂ ਵਿੱਚ ਲੱਖਾਂ ਜੀਵਨ, ਨਵੇਂ ਪ੍ਰਕਾਸ਼, ਨਵੀਂ ਦਿਸ਼ਾ, ਅਤੇ ਨਵੇਂ ਸੰਕਲਪ ਦੇ ਨਾਲ ਅੱਗੇ ਵੱਧ ਰਹੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਧਰਾਂ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ
November 19th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਧਰਾਂ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਭਗਵਾਨ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਸਾਈਂ ਰਾਮ ਨਾਲ ਕੀਤੀ ਅਤੇ ਕਿਹਾ ਕਿ ਪੁੱਟਾਪਰਥੀ ਦੀ ਪਵਿੱਤਰ ਧਰਤੀ 'ਤੇ ਤੁਹਾਡੇ ਸਾਰਿਆਂ ਦੇ ਵਿੱਚ ਮੌਜੂਦ ਹੋਣਾ ਇੱਕ ਭਾਵਨਾਤਮਕ ਅਤੇ ਅਧਿਆਤਮਿਕ ਅਹਿਸਾਸ ਹੈ। ਉਨ੍ਹਾਂ ਨੇ ਦੱਸਿਆ ਕਿ ਕੁਝ ਦੇਰ ਪਹਿਲਾਂ ਹੀ ਉਨ੍ਹਾਂ ਨੂੰ ਬਾਬਾ ਦੀ ਸਮਾਧੀ 'ਤੇ ਫੁੱਲ ਭੇਟ ਕਰਨ ਦਾ ਮੌਕਾ ਮਿਲਿਆ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਬਾਬਾ ਦੇ ਚਰਨਾਂ 'ਤੇ ਮੱਥਾ ਟੇਕਣਾ ਅਤੇ ਉਨ੍ਹਾਂ ਦਾ ਪ੍ਰਾਪਤ ਕਰਨਾ ਹਮੇਸ਼ਾ ਦਿਲ ਨੂੰ ਡੂੰਘੀਆਂ ਭਾਵਨਾਵਾਂ ਨਾਲ ਭਰ ਦਿੰਦਾ ਹੈ।ਗੁਜਰਾਤ ਦੇ ਡੇਡੀਆਪਾੜਾ ਵਿਖੇ ਜਨਜਾਤੀਯ ਗੌਰਵ ਦਿਵਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 15th, 03:15 pm
ਜੈ ਜੋਹਾਰ। ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਇੱਥੇ ਪ੍ਰਮੁੱਖ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਗੁਜਰਾਤ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜਗਦੀਸ਼ ਵਿਸ਼ਵਕਰਮਾ ਜੀ, ਗੁਜਰਾਤ ਸਰਕਾਰ ਵਿੱਚ ਮੰਤਰੀ ਨਰੇਸ਼ ਭਾਈ ਪਟੇਲ, ਜੈਰਾਮ ਭਾਈ ਗਾਮਿਤ ਜੀ, ਸੰਸਦ ਦੇ ਮੇਰੇ ਪੁਰਾਣੇ ਸਾਥੀ ਮਨਸੁਖ ਭਾਈ ਵਸਾਵਾ ਜੀ, ਮੰਚ ‘ਤੇ ਮੌਜੂਦ ਭਗਵਾਨ ਬਿਰਸਾ ਮੁੰਡਾ ਦੇ ਪਰਿਵਾਰ ਦੇ ਸਾਰੇ ਮੈਂਬਰ, ਦੇਸ਼ ਦੇ ਕੋਨੇ-ਕੋਨੇ ਤੋਂ ਇਸ ਪ੍ਰੋਗਰਾਮ ਦਾ ਹਿੱਸਾ ਬਣ ਰਹੇ ਮੇਰੇ ਆਦਿਵਾਸੀ ਭਰਾ-ਭੈਣ, ਹੋਰ ਸਾਰੇ ਸੱਜਣ ਅਤੇ ਦੇਸ਼ ਦੇ ਕਈ ਪ੍ਰੋਗਰਾਮ ਇਸ ਸਮੇਂ ਚੱਲ ਰਹੇ ਹਨ, ਕਈ ਲੋਕ ਸਾਡੇ ਨਾਲ ਟੈਕਨੌਲੋਜੀ ਨਾਲ ਜੁੜੇ ਹੋਏ ਹਨ, ਗਵਰਨਰ ਹਨ, ਮੁੱਖ ਮੰਤਰੀ ਹਨ, ਮੰਤਰੀ ਹਨ, ਮੈਂ ਉਨ੍ਹਾਂ ਨੂੰ ਵੀ ਜਨਜਾਤੀਯ ਗੌਰਵ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਸਮਾਗਮ ਦੇ ਮੌਕੇ ‘ਤੇ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ
November 15th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਮੌਕੇ ਆਯੋਜਿਤ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ₹9,700 ਕਰੋੜ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਕਹਿੰਦੇ ਹੋਏ ਕਿ ਮਾਂ ਨਰਮਦਾ ਦੀ ਪਵਿੱਤਰ ਧਰਤੀ ਅੱਜ ਇੱਕ ਹੋਰ ਇਤਿਹਾਸਕ ਮੌਕੇ ਦੀ ਗਵਾਹ ਬਣ ਰਹੀ ਹੈ, ਸ਼੍ਰੀ ਮੋਦੀ ਨੇ ਯਾਦ ਕੀਤਾ ਕਿ 31 ਅਕਤੂਬਰ ਨੂੰ ਸਰਦਾਰ ਪਟੇਲ ਦੀ 150ਵੀਂ ਜਯੰਤੀ ਇਸੇ ਜਗ੍ਹਾ 'ਤੇ ਮਨਾਈ ਗਈ ਸੀ ਅਤੇ ਭਾਰਤ ਦੀ ਏਕਤਾ ਅਤੇ ਵਖਰੇਵੇਂ ਦਾ ਤਿਉਹਾਰ ਮਨਾਉਣ ਲਈ ਭਾਰਤ ਪਰਵ ਦੀ ਸ਼ੁਰੂਆਤ ਹੋਈ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਸ਼ਾਨਦਾਰ ਸਮਾਗਮ ਦੇ ਨਾਲ ਅਸੀਂ ਭਾਰਤ ਪਰਵ ਦੇ ਸਿਖਰ ਦੇ ਗਵਾਹ ਬਣ ਰਹੇ ਹਾਂ। ਉਨ੍ਹਾਂ ਨੇ ਇਸ ਸ਼ੁਭ ਮੌਕੇ 'ਤੇ ਭਗਵਾਨ ਬਿਰਸਾ ਮੁੰਡਾ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਗੁਜਰਾਤ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੂਰੇ ਕਬਾਇਲੀ ਖੇਤਰ ਵਿੱਚ ਆਜ਼ਾਦੀ ਦੀ ਭਾਵਨਾ ਜਗਾਉਣ ਵਾਲੇ ਗੋਵਿੰਦ ਗੁਰੂ ਦਾ ਅਸ਼ੀਰਵਾਦ ਵੀ ਇਸ ਆਯੋਜਨ ਨਾਲ ਜੁੜਿਆ ਹੈ। ਮੰਚ ਤੋਂ ਉਨ੍ਹਾਂ ਨੇ ਗੋਵਿੰਦ ਗੁਰੂ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਦੇਵਮੋਗਰਾ ਮਾਤਾ ਮੰਦਿਰ ਵਿੱਚ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਮੈਂ ਇੱਕ ਵਾਰ ਫਿਰ ਉਨ੍ਹਾਂ ਦੇ ਚਰਨਾਂ ਵਿੱਚ ਨਮਨ ਕਰਦਾ ਹਾਂ।Bihar has defeated lies and upheld the truth: PM Modi from BJP HQ post NDA’s major victory
November 14th, 07:30 pm
PM Modi addressed the BJP headquarters in Delhi after the NDA’s historic mandate in Bihar, expressing deep gratitude to the people of the state for their unprecedented support. He said that this resounding victory reflects the unshakeable trust of Bihar’s citizens who have “created a storm” with their verdict. “Bihar Ne Garda Uda Diya,” he remarked.After NDA’s landslide Bihar victory, PM Modi takes the centre stage at BJP HQ
November 14th, 07:00 pm
PM Modi addressed the BJP headquarters in Delhi after the NDA’s historic mandate in Bihar, expressing deep gratitude to the people of the state for their unprecedented support. He said that this resounding victory reflects the unshakeable trust of Bihar’s citizens who have “created a storm” with their verdict. “Bihar Ne Garda Uda Diya,” he remarked.ਨਵਾ ਰਾਏਪੁਰ ਵਿਖੇ ਛੱਤੀਸਗੜ੍ਹ ਰਜਤ ਮਹੋਤਸਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 01st, 03:30 pm
ਛੱਤੀਸਗੜ੍ਹ ਦੇ ਸਿਲਵਰ ਜੁਬਲੀ ਸਮਾਰੋਹ ਵਿੱਚ ਛੱਤੀਸਗੜ੍ਹੀਆ ਭਰਾਵਾਂ-ਭੈਣਾਂ ਦੇ ਨਾਲ-ਨਾਲ ਸਹਿਭਾਗੀ ਬਣਨਾ ਮੇਰੇ ਲਈ ਸੁਭਾਗ ਦੀ ਗੱਲ ਹੈ। ਤੁਸੀਂ ਸਭ ਚੰਗੀ ਤਰ੍ਹਾਂ ਜਾਣਦੇ ਹੋ, ਮੈਂ ਭਾਰਤੀ ਜਨਤਾ ਪਾਰਟੀ ਦੇ ਵਰਕਰ ਦੇ ਰੂਪ ਵਿੱਚ ਛੱਤੀਸਗੜ੍ਹ ਰਾਜ ਗਠਨ ਤੋਂ ਪਹਿਲਾਂ ਦਾ ਦੌਰ ਵੀ ਦੇਖਿਆ ਹੈ ਅਤੇ ਬੀਤੇ 25 ਸਾਲ ਵਿੱਚ ਸਫ਼ਰ ਦਾ ਗਵਾਹ ਵੀ ਰਿਹਾ ਹਾਂ। ਇਸ ਲਈ, ਇਸ ਸ਼ਾਨਦਾਰ ਪਲ ਦਾ ਹਿੱਸਾ ਬਣਨਾ ਮੇਰੇ ਲਈ ਵੀ ਇੱਕ ਸ਼ਾਨਦਾਰ ਅਹਿਸਾਸ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਰਜਤ ਮਹੋਤਸਵ ਨੂੰ ਸੰਬੋਧਨ ਕੀਤਾ
November 01st, 03:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਰਾਜ ਦੇ ਗਠਨ ਦੇ 25 ਸਾਲ ਪੂਰੇ ਹੋਣ ਮੌਕੇ ਅੱਜ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਰਜਤ ਮਹੋਤਸਵ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸੜਕ, ਉਦਯੋਗ, ਸਿਹਤ-ਸੰਭਾਲ ਅਤੇ ਊਰਜਾ ਵਰਗੇ ਪ੍ਰਮੁੱਖ ਖੇਤਰਾਂ ਨਾਲ ਜੁੜੇ 14,260 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਅਤੇ ਪਰਿਵਰਤਨਕਾਰੀ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਲੋਕਾਂ ਨੂੰ ਨਮਸਕਾਰ ਕਰਦਿਆਂ ਕਿਹਾ ਕਿ ਅੱਜ ਛੱਤੀਸਗੜ੍ਹ ਰਾਜ ਦੇ ਗਠਨ ਨੂੰ 25 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨੇ ਛੱਤੀਸਗੜ੍ਹ ਦੇ ਸਾਰੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਨਾਨਾਜੀ ਦੇਸ਼ਮੁਖ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ
October 11th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਨਾਜੀ ਦੇਸ਼ਮੁਖ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਇੱਕ ਦੂਰਦਰਸ਼ੀ ਸਮਾਜ ਸੁਧਾਰਕ, ਰਾਸ਼ਟਰ ਨਿਰਮਾਤਾ ਅਤੇ ਆਤਮ-ਨਿਰਭਰਤਾ ਅਤੇ ਪੇਂਡੂ ਸਸ਼ਕਤੀਕਰਨ ਦੇ ਉਮਰ ਭਰ ਦੇ ਹਮਾਇਤੀ ਦੱਸਿਆ। ਉਨ੍ਹਾਂ ਕਿਹਾ ਕਿ ਨਾਨਾਜੀ ਦੇਸ਼ਮੁਖ ਦਾ ਜੀਵਨ ਸਮਰਪਣ, ਅਨੁਸ਼ਾਸਨ ਅਤੇ ਸਮਾਜ ਪ੍ਰਤੀ ਸੇਵਾ ਦਾ ਪ੍ਰਤੀਕ ਸੀ।ਪ੍ਰਧਾਨ ਮੰਤਰੀ 11 ਅਕਤੂਬਰ ਨੂੰ ਨਵੀਂ ਦਿੱਲੀ ਸਥਿਤ ਭਾਰਤੀ ਖੇਤੀ ਖੋਜ ਅਦਾਰਿਆਂ ਵਿੱਚ ਵਿਸ਼ੇਸ਼ ਖੇਤੀ ਪ੍ਰੋਗਰਾਮ ’ਚ ਹਿੱਸਾ ਲੈਣਗੇ
October 10th, 06:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਅਕਤੂਬਰ, 2025 ਨੂੰ ਸਵੇਰੇ 10:30 ਵਜੇ ਨਵੀਂ ਦਿੱਲੀ ਸਥਿਤ ਭਾਰਤੀ ਖੇਤੀ ਖੋਜ ਅਦਾਰਿਆਂ ਵਿੱਚ ਵਿਸ਼ੇਸ਼ ਖੇਤੀ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਕਿਸਾਨਾਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਸ਼੍ਰੀ ਮੋਦੀ ਇੱਕ ਜਨਤਕ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ, ਜਿੱਥੇ ਉਹ ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਨਗੇ।ਦਿੱਲੀ ਦੇ ਯਸ਼ੋਭੂਮੀ ਵਿੱਚ ਇੰਡੀਆ ਮੋਬਾਈਲ ਕਾਂਗਰਸ 2025 ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 04th, 10:45 am
ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤਿਰਾਦਿੱਤਿਆ ਸਿੰਧੀਆ ਜੀ, ਰਾਜ ਮੰਤਰੀ ਸ਼੍ਰੀ ਚੰਦਰ ਸ਼ੇਖਰ ਪੇਮਾਸਾਨੀ ਜੀ, ਵੱਖ-ਵੱਖ ਸੂਬਿਆਂ ਦੇ ਪ੍ਰਤੀਨਿਧ, ਵਿਦੇਸ਼ਾਂ ਤੋਂ ਆਏ ਸਾਡੇ ਮਹਿਮਾਨ, ਟੈਲੀਕਾਮ ਸੈਕਟਰ ਨਾਲ ਜੁੜੇ ਸਾਰੇ ਸਤਿਕਾਰਯੋਗ ਪਤਵੰਤੇ, ਇੱਥੇ ਹਾਜ਼ਰ ਵੱਖ-ਵੱਖ ਕਾਲਜਾਂ ਤੋਂ ਆਏ ਮੇਰੇ ਨੌਜਵਾਨ ਸਾਥੀਓ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੌਸ਼ਲ ਦੀਕਸ਼ਾਂਤ ਸਮਾਰੋਹ ਨੂੰ ਸੰਬੋਧਨ ਕਰਦਿਆਂ 62,000 ਕਰੋੜ ਰੁਪਏ ਤੋਂ ਵੱਧ ਦੇ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ
October 04th, 10:29 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕੌਸ਼ਲ ਦੀਕਸ਼ਾਂਤ ਸਮਾਰੋਹ ਦੌਰਾਨ 62,000 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਦੇਸ਼ ਭਰ ਦੇ ਆਈਟੀਆਈ ਨਾਲ ਜੁੜੇ ਲੱਖਾਂ ਵਿਦਿਆਰਥੀਆਂ ਦੇ ਨਾਲ-ਨਾਲ ਬਿਹਾਰ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਯਾਦ ਕੀਤਾ ਕਿ ਕੁਝ ਸਾਲ ਪਹਿਲਾਂ, ਸਰਕਾਰ ਨੇ ਆਈਟੀਆਈ ਵਿਦਿਆਰਥੀਆਂ ਲਈ ਵੱਡੇ ਪੱਧਰ 'ਤੇ ਕਨਵੋਕੇਸ਼ਨ ਸਮਾਰੋਹ ਆਯੋਜਿਤ ਕਰਨ ਦੀ ਇੱਕ ਨਵੀਂ ਪਰੰਪਰਾ ਸ਼ੁਰੂ ਕੀਤੀ ਸੀ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਅੱਜ ਉਸ ਪਰੰਪਰਾ ਵਿੱਚ ਇੱਕ ਹੋਰ ਮੀਲ ਪੱਥਰ ਹੈ।ਪ੍ਰਧਾਨ ਮੰਤਰੀ 27 ਸਤੰਬਰ ਨੂੰ ਓਡੀਸ਼ਾ ਦਾ ਦੌਰਾ ਕਰਨਗੇ
September 26th, 09:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 27 ਸਤੰਬਰ ਨੂੰ ਓਡੀਸ਼ਾ ਦਾ ਦੌਰਾ ਕਰਨਗੇ। ਸਵੇਰੇ ਕਰੀਬ 11:30 ਵਜੇ, ਉਹ ਝਾਰਸੁਗੁੜਾ ਵਿੱਚ 60,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਇਸ ਮੌਕੇ ਉਹ ਇੱਕ ਜਨਤਕ ਇਕੱਠ ਨੂੰ ਵੀ ਸੰਬੋਧਨ ਕਰਨਗੇ। ਇਹ ਪ੍ਰੋਜੈਕਟ ਦੂਰਸੰਚਾਰ, ਰੇਲਵੇ, ਉੱਚ ਸਿੱਖਿਆ, ਸਿਹਤ ਸੇਵਾ, ਕੌਸ਼ਲ ਵਿਕਾਸ, ਗ੍ਰਾਮੀਣ ਆਵਾਸ ਖੇਤਰਾਂ ਸਮੇਤ ਹੋਰ ਕਈ ਖੇਤਰਾਂ ਨਾਲ ਸਬੰਧਤ ਹਨ।ਵੀਡੀਓ ਕਾਨਫ਼ਰੰਸਿੰਗ ਰਾਹੀਂ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੇ ਲਾਭਪਾਤਰੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ ਪਾਠ
September 26th, 03:00 pm
ਹੁਣ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੇ ਚੁਣੇ ਹੋਏ ਲਾਭਪਾਤਰੀਆਂ ਵੱਲੋਂ ਤਜਰਬਾ ਸਾਂਝਾ ਕੀਤਾ ਜਾਵੇਗਾ। ਮੈਂ ਸਭ ਤੋਂ ਪਹਿਲਾਂ ਪੱਛਮੀ ਚੰਪਾਰਨ ਜ਼ਿਲ੍ਹੇ ਦੀ ਰੰਜੀਤਾ ਕਾਜ਼ੀ ਦੀਦੀ ਨੂੰ ਬੇਨਤੀ ਕਰਾਂਗਾ ਕਿ ਉਹ ਆਪਣਾ ਤਜਰਬਾ ਸਾਂਝਾ ਕਰਨ।ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ
September 26th, 02:49 pm
ਬਿਹਾਰ ਦੇ ਪੱਛਮੀ ਚੰਪਾਰਨ ਜ਼ਿਲ੍ਹੇ ਦੀ ਇੱਕ ਆਦਿਵਾਸੀ ਮਹਿਲਾ ਲਾਭਪਾਤਰੀ ਸ੍ਰੀਮਤੀ ਰੰਜੀਤਾ ਕਾਜ਼ੀ ਨੇ ਆਪਣੇ ਖੇਤਰ ਵਿੱਚ ਆਈਆਂ ਇਨਕਲਾਬੀ ਤਬਦੀਲੀਆਂ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ ਦਾ ਦਿਲੋਂ ਧੰਨਵਾਦ ਕੀਤਾ। ਜੀਵਿਕਾ ਸਵੈ-ਸਹਾਇਤਾ ਗਰੁੱਪ ਨਾਲ ਜੁੜੀ ਰੰਜੀਤਾ ਨੇ ਦੱਸਿਆ ਕਿ ਉਨ੍ਹਾਂ ਦਾ ਜੰਗਲੀ ਖੇਤਰ ਕਦੇ ਬੁਨਿਆਦੀ ਢਾਂਚੇ ਤੋਂ ਵਾਂਝਾ ਸੀ। ਪਰ ਇਹ ਖੇਤਰ ਹੁਣ ਸੜਕ, ਬਿਜਲੀ, ਪਾਣੀ, ਸਫ਼ਾਈ ਅਤੇ ਸਿੱਖਿਆ ਦਾ ਲਾਭ ਲੈ ਰਿਹਾ ਹੈ। ਉਨ੍ਹਾਂ ਨੇ ਔਰਤਾਂ 'ਤੇ ਕੇਂਦਰਿਤ ਪਹਿਲਕਦਮੀਆਂ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ, ਜਿਨ੍ਹਾਂ ਵਿੱਚ ਰਾਖਵੇਂਕਰਨ ਦੀਆਂ ਸਹੂਲਤਾਂ ਵੀ ਸ਼ਾਮਲ ਹਨ, ਜਿਸ ਨਾਲ ਸਰਕਾਰੀ ਨੌਕਰੀਆਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਦੀ ਨੁਮਾਇੰਦਗੀ ਵਧੀ ਹੈ। ਉਨ੍ਹਾਂ ਨੇ ਸਾਈਕਲ ਅਤੇ ਵਰਦੀ ਯੋਜਨਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਕੁੜੀਆਂ ਸਕੂਲ ਦੀ ਵਰਦੀ ਵਿੱਚ ਸਾਈਕਲ ਚਲਾਉਂਦੀਆਂ ਹਨ ਤਾਂ ਉਨ੍ਹਾਂ ਨੂੰ ਮਾਣ ਮਹਿਸੂਸ ਹੁੰਦਾ ਹੈ।ਗ੍ਰੇਟਰ ਨੋਇਡਾ ਵਿੱਚ ਉੱਤਰ ਪ੍ਰਦੇਸ਼ ਅੰਤਰਰਾਸ਼ਟਰੀ ਵਪਾਰ ਸ਼ੋਅ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 25th, 10:22 am
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਯੂਪੀ ਸਰਕਾਰ ਦੇ ਮੰਤਰੀ, ਯੂਪੀ ਭਾਜਪਾ ਦੇ ਪ੍ਰਧਾਨ ਭੁਪੇਂਦਰ ਚੌਧਰੀ ਜੀ, ਉਦਯੋਗ ਜਗਤ ਦੇ ਸਾਰੇ ਸਾਥੀਓ, ਹੋਰ ਪਤਵੰਤੇ ਸੱਜਣੋ, ਭੈਣੋਂ ਤੇ ਭਰਾਵੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਉੱਤਰ ਪ੍ਰਦੇਸ਼ ਕੌਮਾਂਤਰੀ ਵਪਾਰ ਸ਼ੋਅ ਨੂੰ ਸੰਬੋਧਨ ਕੀਤਾ
September 25th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਉੱਤਰ ਪ੍ਰਦੇਸ਼ ਕੌਮਾਂਤਰੀ ਵਪਾਰ ਸ਼ੋਅ 2025 ਦਾ ਉਦਘਾਟਨ ਕਰਦੇ ਹੋਏ ਇਸ ਮੇਲੇ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਪਾਰੀਆਂ, ਨਿਵੇਸ਼ਕਾਂ, ਉੱਦਮੀਆਂ ਅਤੇ ਨੌਜਵਾਨ ਭਾਗੀਦਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਸ ਆਯੋਜਨ ਵਿੱਚ 2,200 ਤੋਂ ਵੱਧ ਪ੍ਰਦਰਸ਼ਕ ਆਪਣੇ ਉਤਪਾਦਾਂ ਅਤੇ ਸੇਵਾਵਾਂ ਦਾ ਪ੍ਰਦਰਸ਼ਨ ਕਰ ਰਹੇ ਹਨ। ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਇਸ ਵਾਰ ਦੇ ਸ਼ੋਅ ਵਿੱਚ ਰੂਸ ਭਾਈਵਾਲ ਦੇਸ਼ ਹੈ ਅਤੇ ਇਹ ਸਮੇਂ ਦੀ ਕਸੌਟੀ ’ਤੇ ਖਰੀ ਉੱਤਰੀ ਸਾਂਝੀਦਾਰੀ ਨੂੰ ਹੋਰ ਮਜ਼ਬੂਤ ਬਣਾਉਂਦਾ ਹੈ। ਉਨ੍ਹਾਂ ਨੇ ਇਸ ਆਯੋਜਨ ਲਈ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਸਰਕਾਰ ਦੇ ਸਹਿਯੋਗੀਆਂ ਅਤੇ ਹੋਰ ਹਿੱਤਧਾਰਕਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ੋਅ ਦਾ ਆਯੋਜਨ ਪੰਡਿਤ ਦੀਨਦਿਆਲ ਉਪਾਧਿਆਏ ਦੀ ਜਨਮ ਵਰ੍ਹੇਗੰਢ ਦੇ ਨਾਲ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੇ ਦੇਸ਼ ਨੂੰ ਅਖ਼ੀਰ ’ਤੇ ਖੜ੍ਹੇ ਵਿਅਕਤੀ ਨੂੰ ਉੱਚਾ ਚੁੱਕਣ ਲਈ ਅੰਤਯੋਦਯ ਦੇ ਰਾਹ 'ਤੇ ਅਗਵਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਅੰਤਯੋਦਯ ਦਾ ਮਤਲਬ ਹੈ ਇਹ ਯਕੀਨੀ ਬਣਾਉਣਾ ਕਿ ਵਿਕਾਸ ਸਭ ਤੋਂ ਗ਼ਰੀਬ ਵਿਅਕਤੀ ਤੱਕ ਪਹੁੰਚੇ ਅਤੇ ਹਰ ਤਰ੍ਹਾਂ ਦੇ ਵਿਤਕਰੇ ਨੂੰ ਖ਼ਤਮ ਕਰੇ। ਉਨ੍ਹਾਂ ਨੇ ਕਿਹਾ ਕਿ ਭਾਰਤ ਹੁਣ ਸਮਾਵੇਸ਼ੀ ਵਿਕਾਸ ਦਾ ਇਹੀ ਮਾਡਲ ਦੁਨੀਆ ਵਿੱਚ ਪੇਸ਼ ਕਰ ਰਿਹਾ ਹੈ।ਪ੍ਰਧਾਨ ਮੰਤਰੀ 17 ਸਤੰਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ
September 16th, 02:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਸਤੰਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਉਹ ਦੁਪਹਿਰ 12 ਵਜੇ ਧਾਰ ਵਿਖੇ 'ਸਵੱਸਥ ਨਾਰੀ ਸਸ਼ਕਤ ਪਰਿਵਾਰ' ਅਤੇ '8ਵਾਂ ਰਾਸ਼ਟਰੀ ਪੋਸ਼ਣ ਮਾਹ' ਮੁਹਿੰਮਾਂ ਦੀ ਸ਼ੁਰੂਆਤ ਕਰਨਗੇ। ਇਸ ਮੌਕੇ 'ਤੇ ਉਹ ਕਈ ਹੋਰ ਪਹਿਲਕਦਮੀਆਂ ਦਾ ਨੀਂਹ ਪੱਥਰ ਰੱਖਣਗੇ ਅਤੇ ਸ਼ੁਰੂਆਤ ਕਰਨਗੇ ਅਤੇ ਇਕੱਠ ਨੂੰ ਸੰਬੋਧਨ ਕਰਨਗੇ।