ਕੋਇੰਬਟੂਰ, ਤਾਮਿਲਨਾਡੂ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 19th, 07:01 pm
ਮੰਚ 'ਤੇ ਬਿਰਾਜਮਾਨ ਤਾਮਿਲਨਾਡੂ ਦੇ ਰਾਜਪਾਲ ਆਰ ਐੱਨ ਰਵੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਐੱਲ ਮੁਰੂਗਨ ਜੀ, ਤਾਮਿਲਨਾਡੂ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਡਾਕਟਰ ਕੇ. ਰਾਮਾਸਾਮੀ ਜੀ, ਵੱਖ-ਵੱਖ ਖੇਤੀ ਸੰਗਠਨਾਂ ਤੋਂ ਆਏ ਸਾਰੇ ਪਤਵੰਤੇ ਸੱਜਣੋ, ਬਾਕੀ ਹਾਜ਼ਰੀਨ ਮੇਰੇ ਪਿਆਰੇ ਕਿਸਾਨ ਭਰਾਵੋ ਤੇ ਭੈਣੋ ਅਤੇ ਦੇਸ਼ ਭਰ ਵਿੱਚ ਡਿਜੀਟਲ ਤਕਨੀਕ ਦੇ ਜ਼ਰੀਏ ਜੁੜੇ ਲੱਖਾਂ ਕਿਸਾਨਾਂ ਨੂੰ ਮੈਂ ਇੱਥੋਂ ਵਣੱਕਮ ਕਹਿੰਦਾ ਹਾਂ, ਨਮਸਕਾਰ ਕਹਿੰਦਾ ਹਾਂ ਅਤੇ ਸਭ ਤੋਂ ਪਹਿਲਾਂ ਮੈਂ ਤੁਹਾਡੇ ਅਤੇ ਦੇਸ਼ ਭਰ ਵਿੱਚ ਇਕੱਠੇ ਹੋਏ ਮੇਰੇ ਕਿਸਾਨ ਭਰਾਵਾਂ-ਭੈਣਾਂ ਤੋਂ ਵੀ ਮੁਆਫੀ ਮੰਗਦਾ ਹਾਂ। ਮੈਨੂੰ ਆਉਣ ਵਿੱਚ ਕਰੀਬ-ਕਰੀਬ ਇੱਕ ਘੰਟਾ ਦੇਰੀ ਹੋ ਗਈ, ਕਿਉਂਕਿ ਅੱਜ ਪੁੱਟਾਪਰਥੀ ਵਿੱਚ ਸੱਤਿਆ ਸਾਈਂ ਬਾਬਾ ਦੇ ਪ੍ਰੋਗਰਾਮ ਵਿੱਚ ਸੀ, ਪਰ ਉੱਥੇ ਪ੍ਰੋਗਰਾਮ ਥੋੜ੍ਹਾ ਲੰਮਾ ਚੱਲ ਗਿਆ, ਤਾਂ ਮੈਨੂੰ ਆਉਣ ਵਿੱਚ ਦੇਰੀ ਹੋਈ। ਤੁਹਾਨੂੰ ਸਭ ਨੂੰ ਅਤੇ ਦੇਸ਼ ਭਰ ਵਿੱਚ ਬੈਠੇ ਸਾਨੂੰ ਦੇਖ ਰਹੇ ਵੱਡੀ ਗਿਣਤੀ ਲੋਕਾਂ ਨੂੰ ਜੋ ਅਸੁਵਿਧਾ ਹੋਈ, ਉਸ ਲਈ ਮੈਂ ਤੁਹਾਡੇ ਕੋਲੋਂ ਮੁਆਫੀ ਮੰਗਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਨੂੰ ਸੰਬੋਧਨ ਕੀਤਾ
November 19th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਦਾ ਉਦਘਾਟਨ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕੋਇੰਬਟੂਰ ਦੀ ਪਵਿੱਤਰ ਧਰਤੀ 'ਤੇ ਮਰੂਧਮਲਾਈ ਦੇ ਭਗਵਾਨ ਮੁਰੂਗਨ ਨੂੰ ਨਮਨ ਕਰਕੇ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਨੇ ਕੋਇੰਬਟੂਰ ਨੂੰ ਸਭਿਆਚਾਰ, ਦਇਆ ਅਤੇ ਸਿਰਜਣਾਤਮਕਤਾ ਦੀ ਧਰਤੀ ਦੱਸਿਆ ਅਤੇ ਇਸ ਨੂੰ ਦੱਖਣੀ ਭਾਰਤ ਵਿੱਚ ਉੱਦਮਤਾ ਦੇ ਇੱਕ ਪਾਵਰ-ਹਾਊਸ ਵਜੋਂ ਸਵੀਕਾਰ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਦਾ ਕੱਪੜਾ ਸੈਕਟਰ ਦੇਸ਼ ਦੀ ਆਰਥਿਕਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਇੰਬਟੂਰ ਨੇ ਹੁਣ ਹੋਰ ਨਾਂ ਕਮਾਇਆ ਹੈ, ਕਿਉਂਕਿ ਇਸ ਦੇ ਸਾਬਕਾ ਸੰਸਦ ਮੈਂਬਰ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ, ਹੁਣ ਉਪ ਰਾਸ਼ਟਰਪਤੀ ਵਜੋਂ ਦੇਸ਼ ਦੀ ਅਗਵਾਈ ਕਰ ਰਹੇ ਹਨ। ਇਹ ਦੱਸਦੇ ਹੋਏ ਕਿ ਕੁਦਰਤੀ ਖੇਤੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹੈ, ਸ਼੍ਰੀ ਮੋਦੀ ਨੇ ਤਾਮਿਲਨਾਡੂ ਦੇ ਸਾਰੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਇਸ ਸਮਾਗਮ ਵਿੱਚ ਕਿਸਾਨਾਂ, ਖੇਤੀਬਾੜੀ ਵਿਗਿਆਨੀਆਂ, ਉਦਯੋਗ ਭਾਈਵਾਲਾਂ, ਸਟਾਰਟਅੱਪ ਉੱਦਮਾਂ ਅਤੇ ਨਵੀਨਤਾ ਨੇਤਾਵਾਂ ਦੀ ਮੌਜੂਦਗੀ ਦਾ ਸਵਾਗਤ ਕੀਤਾ ਅਤੇ ਸਾਰੇ ਭਾਗੀਦਾਰਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ।ਆਂਧਰਾ ਪ੍ਰਦੇਸ਼ ਦੇ ਪੁੱਟਾਪਾਰਥੀ ਵਿੱਚ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ
November 19th, 01:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਸਾਈਂ ਰਾਮ ਦੇ ਬ੍ਰਹਮ ਜੈਕਾਰਿਆਂ ਦਰਮਿਆਨ ਆਂਧਰਾ ਪ੍ਰਦੇਸ਼ ਦੇ ਪੁੱਟਾਪਾਰਥੀ ਪਹੁੰਚੇ, ਜਿੱਥੇ ਉਨ੍ਹਾਂ ਦਾ ਬਹੁਤ ਹੀ ਨਿੱਘਾ ਸਵਾਗਤ ਕੀਤਾ ਗਿਆ।ਆਂਧਰਾ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਸ੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 19th, 11:00 am
ਸ੍ਰੀ ਸੱਤਿਆ ਸਾਈਂ ਬਾਬਾ ਦਾ ਇਹ ਜਨਮ ਸ਼ਤਾਬਦੀ ਵਰ੍ਹਾ, ਸਾਡੀ ਪੀੜ੍ਹੀ ਲਈ ਸਿਰਫ਼ ਇੱਕ ਤਿਉਹਾਰ ਨਹੀਂ, ਇਹ ਇੱਕ ਵੱਡਾ ਵਰਦਾਨ ਹੈ। ਅੱਜ ਭਲੇ ਹੀ ਉਹ ਸਾਡੇ ਵਿੱਚ ਸਰੀਰਕ ਤੌਰ ’ਤੇ ਨਹੀਂ ਹਨ, ਪਰ ਉਨ੍ਹਾਂ ਦੀ ਸਿੱਖਿਆ, ਉਨ੍ਹਾਂ ਦਾ ਪ੍ਰੇਮ, ਉਨ੍ਹਾਂ ਦੀ ਸੇਵਾ ਭਾਵਨਾ, ਅੱਜ ਵੀ ਕਰੋੜਾਂ ਲੋਕਾਂ ਦਾ ਮਾਰਗ-ਦਰਸ਼ਨ ਕਰ ਰਹੀ ਹੈ। 140 ਤੋਂ ਜ਼ਿਆਦਾ ਦੇਸ਼ਾਂ ਵਿੱਚ ਲੱਖਾਂ ਜੀਵਨ, ਨਵੇਂ ਪ੍ਰਕਾਸ਼, ਨਵੀਂ ਦਿਸ਼ਾ, ਅਤੇ ਨਵੇਂ ਸੰਕਲਪ ਦੇ ਨਾਲ ਅੱਗੇ ਵੱਧ ਰਹੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਧਰਾਂ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ
November 19th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਧਰਾਂ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਭਗਵਾਨ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਸਾਈਂ ਰਾਮ ਨਾਲ ਕੀਤੀ ਅਤੇ ਕਿਹਾ ਕਿ ਪੁੱਟਾਪਰਥੀ ਦੀ ਪਵਿੱਤਰ ਧਰਤੀ 'ਤੇ ਤੁਹਾਡੇ ਸਾਰਿਆਂ ਦੇ ਵਿੱਚ ਮੌਜੂਦ ਹੋਣਾ ਇੱਕ ਭਾਵਨਾਤਮਕ ਅਤੇ ਅਧਿਆਤਮਿਕ ਅਹਿਸਾਸ ਹੈ। ਉਨ੍ਹਾਂ ਨੇ ਦੱਸਿਆ ਕਿ ਕੁਝ ਦੇਰ ਪਹਿਲਾਂ ਹੀ ਉਨ੍ਹਾਂ ਨੂੰ ਬਾਬਾ ਦੀ ਸਮਾਧੀ 'ਤੇ ਫੁੱਲ ਭੇਟ ਕਰਨ ਦਾ ਮੌਕਾ ਮਿਲਿਆ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਬਾਬਾ ਦੇ ਚਰਨਾਂ 'ਤੇ ਮੱਥਾ ਟੇਕਣਾ ਅਤੇ ਉਨ੍ਹਾਂ ਦਾ ਪ੍ਰਾਪਤ ਕਰਨਾ ਹਮੇਸ਼ਾ ਦਿਲ ਨੂੰ ਡੂੰਘੀਆਂ ਭਾਵਨਾਵਾਂ ਨਾਲ ਭਰ ਦਿੰਦਾ ਹੈ।ਨਵਾ ਰਾਏਪੁਰ ਦੇ ਸੱਤਿਆ ਸਾਈਂ ਸੰਜੀਵਨੀ ਚਿਲਡਰਨ ਹਾਰਟ ਹਸਪਤਾਲ ਵਿੱਚ ਦਿਲ ਦੇ ਰੋਗਾਂ ਦੇ ਸਫ਼ਲ ਓਪਰੇਸ਼ਨ ਵਾਲੇ ਬੱਚਿਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
November 01st, 05:30 pm
ਮੈਂ ਹਾਕੀ ਦੀ ਚੈਂਪੀਅਨ ਹਾਂ, ਮੈਂ ਹਾਕੀ ਵਿੱਚ 5 ਮੈਡਲ ਜਿੱਤੇ ਹਨ, ਮੇਰੇ ਸਕੂਲ ਵਿੱਚ ਮੇਰੀ ਜਾਂਚ ਹੋਈ ਸੀ ਤਾਂ ਮੈਨੂੰ ਪਤਾ ਲੱਗਿਆ ਸੀ ਕਿ ਸਕੂਲ ਵਿੱਚ ਕਿ ਮੇਰੇ ਦਿਲ ਵਿੱਚ ਸੁਰਾਖ਼ ਹੈ, ਤਾਂ ਮੈਂ ਇੱਥੇ ਆਈ, ਤਾਂ ਮੇਰਾ ਓਪਰੇਸ਼ਨ ਹੋਇਆ, ਤਾਂ ਇੱਥੇ ਮੈਂ ਹੁਣ ਖੇਡ ਪਾਉਂਦੀ ਹਾਂ ਹਾਕੀ।ਪ੍ਰਧਾਨ ਮੰਤਰੀ ਨੇ ਜਮਾਂਦਰੂ ਦਿਲ ਦੇ ਰੋਗ ਤੋਂ ਠੀਕ ਹੋਏ ਬੱਚਿਆਂ ਨਾਲ ਗੱਲਬਾਤ ਕੀਤੀ
November 01st, 05:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਦਿਲ ਕੀ ਬਾਤ' ਪ੍ਰੋਗਰਾਮ ਦੇ ਤਹਿਤ ਛੱਤੀਸਗੜ੍ਹ ਦੇ ਨਵਾ ਰਾਏਪੁਰ ਸਥਿਤ ਸ਼੍ਰੀ ਸੱਤਿਆ ਸਾਈਂ ਸੰਜੀਵਨੀ ਹਸਪਤਾਲ ਵਿੱਚ ਆਯੋਜਿਤ 'ਗਿਫ਼ਟ ਆਫ਼ ਲਾਈਫ' ਸਮਾਗਮ ਪ੍ਰੋਗਰਾਮ ਵਿੱਚ ਜਮਾਂਦਰੂ ਦਿਲ ਦੇ ਰੋਗਾਂ ਦਾ ਸਫ਼ਲਤਾਪੂਰਵਕ ਇਲਾਜ ਕਰਾ ਚੁੱਕੇ 2,500 ਬੱਚਿਆਂ ਨਾਲ ਗੱਲਬਾਤ ਕੀਤੀ।