ਗੁਜਰਾਤ ਦੇ ਭਾਵਨਗਰ ਵਿੱਚ "ਸਮੁੰਦਰ ਸੇ ਸਮ੍ਰਿੱਧੀ" ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
September 20th, 11:00 am
ਸਾਡੇ ਭਾਵਨਗਰ ਨੇ ਧੂਮ ਮਚਾ ਦਿੱਤੀ ਹੈ, ਹਾਂ ਹੁਣ ਕਰੰਟ ਆਇਆ। ਮੈਂ ਇੱਥੇ ਦੇਖ ਸਕਦਾ ਹਾਂ ਕਿ ਪੰਡਾਲ ਦੇ ਬਾਹਰ ਲੋਕਾਂ ਦਾ ਸਮੁੰਦਰ ਦਿਖਾਈ ਦੇ ਰਿਹਾ ਹੈ। ਏਨੀ ਵੱਡੀ ਗਿਣਤੀ ਵਿੱਚ ਤੁਸੀਂ ਸਾਰੇ ਆਸ਼ੀਰਵਾਦ ਦੇਣ ਲਈ ਆਏ, ਮੈਂ ਤੁਹਾਡਾ ਬਹੁਤ ਧੰਨਵਾਦੀ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਭਾਵਨਗਰ ਵਿੱਚ ‘ਸਮੁੰਦਰ ਸੇ ਸਮ੍ਰਿੱਧੀ’ ਸਮਾਗਮ ਨੂੰ ਸੰਬੋਧਨ ਕੀਤਾ, 34,200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
September 20th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਭਾਵਨਗਰ ਵਿੱਚ 34,200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ‘ਸਮੁੰਦਰ ਸੇ ਸਮ੍ਰਿੱਧੀ’ ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਾਰੇ ਪਤਵੰਤਿਆਂ ਅਤੇ ਲੋਕਾਂ ਦਾ ਸਵਾਗਤ ਕੀਤਾ। 17 ਸਤੰਬਰ ਨੂੰ ਉਨ੍ਹਾਂ ਨੂੰ ਭੇਜੀਆਂ ਗਈਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਤੋਂ ਉਨ੍ਹਾਂ ਨੂੰ ਮਿਲਣ ਵਾਲਾ ਪਿਆਰ ਤਾਕਤ ਦਾ ਇੱਕ ਵੱਡਾ ਸਰੋਤ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰ ਵਿਸ਼ਵਕਰਮਾ ਜਯੰਤੀ ਤੋਂ ਗਾਂਧੀ ਜਯੰਤੀ ਤੱਕ, ਯਾਨੀ 17 ਸਤੰਬਰ ਤੋਂ 2 ਅਕਤੂਬਰ ਤੱਕ ਸੇਵਾ ਪਖਵਾੜਾ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 2-3 ਦਿਨਾਂ ਵਿੱਚ ਗੁਜਰਾਤ ਵਿੱਚ ਕਈ ਸੇਵਾ-ਮੁਖੀ ਗਤੀਵਿਧੀਆਂ ਹੋਈਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੈਂਕੜੇ ਥਾਵਾਂ 'ਤੇ ਖੂਨਦਾਨ ਕੈਂਪ ਲਗਾਏ ਗਏ ਹਨ, ਜਿਨ੍ਹਾਂ ਵਿੱਚ ਹੁਣ ਤੱਕ ਇੱਕ ਲੱਖ ਵਿਅਕਤੀਆਂ ਨੇ ਖੂਨਦਾਨ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਈ ਸ਼ਹਿਰਾਂ ਵਿੱਚ ਸਫਾਈ ਮੁਹਿੰਮਾਂ ਚਲਾਈਆਂ ਗਈਆਂ ਹਨ, ਜਿਸ ਵਿੱਚ ਲੱਖਾਂ ਨਾਗਰਿਕ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਸ਼੍ਰੀ ਮੋਦੀ ਨੇ ਦੱਸਿਆ ਕਿ ਸੂਬੇ ਭਰ ਵਿੱਚ 30,000 ਤੋਂ ਵੱਧ ਸਿਹਤ ਕੈਂਪ ਲਗਾਏ ਗਏ ਹਨ, ਜਿਸ ਵਿੱਚ ਜਨਤਾ ਅਤੇ ਖ਼ਾਸਕਰ ਔਰਤਾਂ ਨੂੰ ਡਾਕਟਰੀ ਜਾਂਚ ਅਤੇ ਇਲਾਜ ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਨੇ ਦੇਸ਼ ਭਰ ਵਿੱਚ ਸੇਵਾ ਗਤੀਵਿਧੀਆਂ ਵਿੱਚ ਸ਼ਾਮਲ ਹਰੇਕ ਵਿਅਕਤੀ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ 20 ਸਤੰਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ
September 19th, 05:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਸਤੰਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ। ਉਹ 'ਸਮੁੰਦਰ ਸੇ ਸਮ੍ਰਿੱਧੀ' ਪ੍ਰੋਗਰਾਮ ਵਿੱਚ ਹਿੱਸਾ ਲੈਣਗੇ ਅਤੇ ਸਵੇਰੇ 10:30 ਵਜੇ ਭਾਵਨਗਰ ਵਿਖੇ 34,200 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਮੌਕੇ ਉਹ ਇਕੱਠ ਨੂੰ ਵੀ ਸੰਬੋਧਨ ਕਰਨਗੇ।