ਪ੍ਰਧਾਨ ਮੰਤਰੀ ਨੇ ਐਮਰਜੈਂਸੀ ਦੌਰਾਨ ਲੋਕਤੰਤਰ ਦੀ ਰਾਖੀ ਕਰਨ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ

June 25th, 10:53 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਮਰਜੈਂਸੀ ਦੌਰਾਨ ਲੋਕਤੰਤਰੀ ਕਦਰਾਂ-ਕੀਮਤਾਂ ਦੀ ਦ੍ਰਿੜ੍ਹਤਾ ਨਾਲ ਰਾਖੀ ਕਰਨ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਇਸ ਨੂੰ ਭਾਰਤ ਦੇ ਇਤਿਹਾਸ ਦੇ ਸਭ ਤੋਂ ਕਾਲੇ ਅਧਿਆਵਾਂ ਵਿੱਚੋਂ ਇੱਕ ਦੱਸਿਆ। ਉਨ੍ਹਾਂ ਕਿਹਾ ਕਿ ਇਹ ਐਮਰਜੈਂਸੀ ਦੌਰਾਨ ਅਣਗਿਣਤ ਨਾਗਰਿਕਾਂ ਦੀ ਅਸਾਧਾਰਨ ਹਿੰਮਤ ਅਤੇ ਦ੍ਰਿੜ੍ਹਤਾ ਦਾ ਪਤਾ ਲੱਗਿਆ, ਜਿਨ੍ਹਾਂ ਨੇ ਚੁੱਪ ਰਹਿਣ ਤੋਂ ਇਨਕਾਰ ਕਰਕੇ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਨੂੰ ਬਰਕਰਾਰ ਰੱਖਿਆ।

‘ਸੰਵਿਧਾਨ ਹੱਤਿਆ ਦਿਵਸ’ (Samvidhaan Hatya Diwas) ਉਸ ਗੱਲ ਦੀ ਯਾਦ ਦਿਲਾਏਗਾ ਜਦੋਂ ਭਾਰਤ ਦੇ ਸੰਵਿਧਾਨ ਨੂੰ ਕੁਚਲਿਆ ਗਿਆ ਸੀ: ਪ੍ਰਧਾਨ ਮੰਤਰੀ

July 12th, 05:06 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ 25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਦੇ ਰੂਪ ਵਿੱਚ ਐਲਾਨ ਕਰਨਾ ਉਸ ਸਮੇਂ ਦੀ ਯਾਦ ਦਿਲਾਏਗਾ ਜਦੋਂ ਭਾਰਤ ਦੇ ਸੰਵਿਧਾਨ ਨੂੰ ਕੁਚਲ ਦਿੱਤਾ ਗਿਆ ਸੀ।