ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ20 ਆਗੂਆਂ ਦੇ ਸਿਖਰ ਸੰਮੇਲਨ ਦੌਰਾਨ ਜਾਪਾਨ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

November 23rd, 09:46 pm

ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੱਖਣੀ ਅਫ਼ਰੀਕਾ ਦੇ ਜੋਹੈੱਨਸਬਰਗ ਵਿੱਚ ਹੋ ਰਹੇ ਜੀ20 ਆਗੂਆਂ ਦੇ ਸਿਖਰ ਸਮੇਲਨ ਦੇ ਮੌਕੇ ’ਤੇ ਜਾਪਾਨ ਦੀ ਪ੍ਰਧਾਨ ਮੰਤਰੀ ਮਹਾਮਹਿਮ ਸਾਨੇ ਤਾਕਾਇਚੀ ਨਾਲ ਦੁਵੱਲੀ ਮੀਟਿੰਗ ਕੀਤੀ। 29 ਅਕਤੂਬਰ, 2025 ਨੂੰ ਟੈਲੀਫੋਨ ’ਤੇ ਹੋਈ ਗੱਲਬਾਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨ ਮੰਤਰੀ ਤਾਕਾਇਚੀ ਨਾਲ ਇਹ ਪਹਿਲੀ ਮੁਲਾਕਾਤ ਸੀ।

ਪ੍ਰਧਾਨ ਮੰਤਰੀ ਨੇ ਜਾਪਾਨ ਦੀ ਪ੍ਰਧਾਨ ਮੰਤਰੀ ਸ਼੍ਰੀਮਤੀ ਸਾਨੇ ਤਕਾਇਚੀ ਨੂੰ ਵਧਾਈ ਦਿੱਤੀ; ਭਾਰਤ-ਜਪਾਨ ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਭਾਈਵਾਲੀ ਨੂੰ ਹੋਰ ਅੱਗੇ ਵਧਾਉਣ 'ਤੇ ਚਰਚਾ ਕੀਤੀ

October 29th, 01:14 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਪਾਨ ਦੀ ਪ੍ਰਧਾਨ ਮੰਤਰੀ ਸ਼੍ਰੀਮਤੀ ਸਾਨੇ ਤਾਕਾਇਚੀ ਨਾਲ ਸੁਹਿਰਦ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਮਿਸ ਸਾਨੇ ਤਾਕਾਇਚੀ ਨੂੰ ਜਾਪਾਨ ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ 'ਤੇ ਵਧਾਈ ਦਿੱਤੀ

October 21st, 11:24 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਸ ਸਾਨੇ ਤਾਕਾਇਚੀ ਨੂੰ ਜਾਪਾਨ ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ 'ਤੇ ਤਹਿ ਦਿਲੋਂ ਵਧਾਈਆਂ ਦਿੱਤੀਆਂ। ਐਕਸ 'ਤੇ ਆਪਣੇ ਸੁਨੇਹੇ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਭਾਰਤ-ਜਾਪਾਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟ ਕੀਤੀ।