ਗੁਜਰਾਤ ਵਿੱਚ ਸੋਮਨਾਥ ਸਵਾਭੀਮਾਨ ਪਰਵ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 11th, 12:00 pm
ਗੁਜਰਾਤ ਦੇ ਹਰਮਨ-ਪਿਆਰੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ, ਊਰਜਾਵਾਨ ਨੌਜਵਾਨ ਉਪ ਮੁੱਖ ਮੰਤਰੀ ਹਰਸ਼ ਸੰਘਵੀ ਜੀ, ਗੁਜਰਾਤ ਸਰਕਾਰ ਵਿੱਚ ਮੰਤਰੀ ਜੀਤੂ ਭਾਈ ਵਾਘਾਣੀ, ਅਰਜੁਨ ਭਾਈ ਮੋਢਵਾੜੀਆ, ਡਾ. ਪ੍ਰਦਿਊਮਨ ਵਾਜਾ, ਕੌਸ਼ਿਕ ਭਾਈ ਵੇਕਰੀਆ, ਸੰਸਦ ਮੈਂਬਰ ਰਾਜੇਸ਼ ਭਾਈ ਤੇ ਹੋਰ ਦੇਵੀਓ ਅਤੇ ਸੱਜਣੋ। ਅੱਜ ਦੇਸ਼ ਦੇ ਕੋਨੇ-ਕੋਨੇ ਤੋਂ ਲੱਖਾਂ ਲੋਕ ਜੁੜੇ ਸਾਡੇ ਨਾਲ, ਉਨ੍ਹਾਂ ਨੂੰ ਵੀ ਮੇਰੇ ਵੱਲੋਂ ਜੈ ਸੋਮਨਾਥ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸੋਮਨਾਥ ਵਿੱਚ ਸੋਮਨਾਥ ਸਵਾਭੀਮਾਨ ਪਰਵ ਨੂੰ ਸੰਬੋਧਨ ਕੀਤਾ
January 11th, 11:41 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸੋਮਨਾਥ ਵਿੱਚ ਸੋਮਨਾਥ ਸਵਾਭੀਮਾਨ ਪਰਵ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਮਾਂ ਅਸਾਧਾਰਨ ਹੈ, ਇਹ ਮਾਹੌਲ ਅਸਾਧਾਰਨ ਹੈ ਅਤੇ ਇਹ ਜਸ਼ਨ ਅਸਾਧਾਰਨ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਭਗਵਾਨ ਮਹਾਦੇਵ ਖ਼ੁਦ ਇੱਥੇ ਬਿਰਾਜਮਾਨ ਹਨ, ਜਦਕਿ ਦੂਜੇ ਪਾਸੇ ਵਿਸ਼ਾਲ ਸਮੁੰਦਰ ਦੀਆਂ ਲਹਿਰਾਂ, ਸੂਰਜ ਦੀਆਂ ਕਿਰਨਾਂ, ਮੰਤਰਾਂ ਦੀ ਗੂੰਜ ਅਤੇ ਭਗਤੀ ਦੇ ਪ੍ਰਵਾਹ ਨੂੰ ਦੇਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦੈਵੀ ਮਾਹੌਲ ਵਿੱਚ ਭਗਵਾਨ ਸੋਮਨਾਥ ਦੇ ਸਾਰੇ ਭਗਤਾਂ ਦੀ ਮੌਜੂਦਗੀ ਇਸ ਮੌਕੇ ਨੂੰ ਦੈਵੀ ਅਤੇ ਸ਼ਾਨਦਾਰ ਬਣਾ ਰਹੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸੋਮਨਾਥ ਮੰਦਰ ਟਰੱਸਟ ਦੇ ਪ੍ਰਧਾਨ ਹੋਣ ਦੇ ਨਾਤੇ ਉਹ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਸੋਮਨਾਥ ਸਵਾਭੀਮਾਨ ਪਰਵ ਵਿੱਚ ਸਰਗਰਮੀ ਨਾਲ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਓਂਕਾਰ ਦੇ ਨਿਰੰਤਰ ਜਾਪ ਅਤੇ 72 ਘੰਟੇ ਮੰਤਰਾਂ ਦੇ ਨਿਰੰਤਰ ਪਾਠ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕੱਲ੍ਹ ਸ਼ਾਮ 1,000 ਡਰੋਨਾਂ ਅਤੇ ਵੈਦਿਕ ਗੁਰੂਕੁਲਾਂ ਦੇ 1,000 ਵਿਦਿਆਰਥੀਆਂ ਦੀ ਮੌਜੂਦਗੀ ਵਿੱਚ ਸੋਮਨਾਥ ਦੇ ਹਜ਼ਾਰ ਸਾਲਾਂ ਦੀ ਗਾਥਾ ਪੇਸ਼ ਕੀਤੀ ਗਈ ਸੀ ਅਤੇ ਅੱਜ, 108 ਘੋੜਿਆਂ ਨਾਲ ਸ਼ੌਰਿਆ ਯਾਤਰਾ ਮੰਦਰ ਪਹੁੰਚੀ। ਉਨ੍ਹਾਂ ਕਿਹਾ ਕਿ ਮੰਤਰਾਂ ਅਤੇ ਭਜਨਾਂ ਦੇ ਮਨਮੋਹਕ ਪ੍ਰਦਰਸ਼ਨ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਸਿਰਫ ਸਮਾਂ ਹੀ ਇਸ ਅਹਿਸਾਸ ਨੂੰ ਪ੍ਰਗਟ ਕਰ ਸਕਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਉਤਸਵ ਮਾਣ ਅਤੇ ਸਨਮਾਨ, ਸਤਿਕਾਰ ਅਤੇ ਗਿਆਨ, ਮਹਾਨਤਾ ਅਤੇ ਵਿਰਾਸਤ, ਅਧਿਆਤਮਕਤਾ ਅਤੇ ਨੇੜਤਾ, ਅਹਿਸਾਸ, ਖ਼ੁਸ਼ੀ ਅਤੇ ਨੇੜਤਾ ਦਾ ਪ੍ਰਤੀਕ ਹੈ ਅਤੇ ਸਭ ਤੋਂ ਵੱਧ, ਇਹ ਭਗਵਾਨ ਮਹਾਦੇਵ ਦੇ ਆਸ਼ੀਰਵਾਦ ਨੂੰ ਦਰਸਾਉਂਦਾ ਹੈ।ਲਖਨਊ ਵਿੱਚ ਰਾਸ਼ਟਰ ਪ੍ਰੇਰਨਾ ਸਥਲ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 25th, 06:16 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ, ਇੱਥੋਂ ਦੇ ਲੋਕ-ਪ੍ਰਸਿੱਧ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸੀਨੀਅਰ ਸਹਿਯੋਗੀ ਅਤੇ ਲਖਨਊ ਦੇ ਸਾਂਸਦ, ਰੱਖਿਆ ਮੰਤਰੀ ਰਾਜਨਾਥ ਸਿੰਘ ਜੀ, ਯੂਪੀ ਭਾਜਪਾ ਦੇ ਪ੍ਰਧਾਨ ਅਤੇ ਕੇਂਦਰ ਵਿੱਚ ਮੰਤਰੀ ਪ੍ਰੀਸ਼ਦ ਦੇ ਮੇਰੇ ਸਾਥੀ ਸ਼੍ਰੀਮਾਨ ਪੰਕਜ ਚੌਧਰੀ ਜੀ, ਸੂਬਾ ਸਰਕਾਰ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ, ਬ੍ਰਜੇਸ਼ ਪਾਠਕ ਜੀ, ਮੌਜੂਦ ਹੋਰ ਮੰਤਰੀ, ਲੋਕਾਂ ਦੇ ਪ੍ਰਤੀਨਿਧੀ, ਦੇਵੀਓ ਅਤੇ ਸੱਜਣੋ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਰਾਸ਼ਟਰ ਪ੍ਰੇਰਨਾ ਸਥਲ ਦਾ ਉਦਘਾਟਨ ਕੀਤਾ
December 25th, 05:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੇ ਜੀਵਨ ਅਤੇ ਆਦਰਸ਼ਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਰਾਸ਼ਟਰ ਪ੍ਰੇਰਨਾ ਸਥਲ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸ਼੍ਰੀ ਅਟਲ ਬਿਹਾਰੀ ਵਾਜਪਈ ਦੀ 101ਵੀਂ ਜਯੰਤੀ 'ਤੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਲਖਨਊ ਦੀ ਧਰਤੀ ਇੱਕ ਨਵੀਂ ਪ੍ਰੇਰਨਾ ਦਾ ਗਵਾਹ ਬਣ ਰਹੀ ਹੈ। ਉਨ੍ਹਾਂ ਨੇ ਦੇਸ਼ ਅਤੇ ਪੂਰੀ ਦੁਨੀਆ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਭਾਰਤ ਵਿੱਚ ਲੱਖਾਂ ਈਸਾਈ ਪਰਿਵਾਰ ਵੀ ਅੱਜ ਇਸ ਤਿਉਹਾਰ ਨੂੰ ਮਨਾ ਰਹੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕ੍ਰਿਸਮਸ ਦਾ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖ਼ੁਸ਼ੀਆਂ ਲਿਆਵੇ, ਇਹ ਸਾਡੀ ਸਭ ਦੀ ਇੱਛਾ ਹੈ।ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
December 08th, 12:30 pm
ਮੈਂ ਤੁਹਾਡਾ ਅਤੇ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਅਸੀਂ ਇਸ ਮਹੱਤਵਪੂਰਨ ਮੌਕੇ 'ਤੇ ਇੱਕ ਸਮੂਹਿਕ ਚਰਚਾ ਦਾ ਰਾਹ ਚੁਣਿਆ ਹੈ, ਜਿਸ ਮੰਤਰ ਨੇ, ਜਿਸ ਨਾਅਰੇ ਨੇ ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਨੂੰ ਊਰਜਾ ਦਿੱਤੀ ਸੀ, ਪ੍ਰੇਰਨਾ ਦਿੱਤੀ ਸੀ, ਕੁਰਬਾਨੀ ਅਤੇ ਤਪੱਸਿਆ ਦਾ ਰਾਹ ਦਿਖਾਇਆ ਸੀ, ਉਸ ਵੰਦੇ ਮਾਤਰਮ ਨੂੰ ਮੁੜ ਯਾਦ ਕਰਨਾ, ਇਸ ਸਦਨ ਵਿੱਚ ਸਾਡਾ ਸਭ ਦਾ ਇਹ ਬਹੁਤ ਵੱਡਾ ਸੁਭਾਗ ਹੈ। ਅਤੇ ਸਾਡੇ ਲਈ ਮਾਣ ਦੀ ਗੱਲ ਹੈ ਕਿ ਵੰਦੇ ਮਾਤਰਮ ਦੇ 150 ਸਾਲ, ਅਸੀਂ ਇਸ ਇਤਿਹਾਸਕ ਮੌਕੇ ਦੇ ਗਵਾਹ ਬਣ ਰਹੇ ਹਾਂ। ਇੱਕ ਅਜਿਹਾ ਸਮਾਂ ਜੋ ਸਾਡੇ ਸਾਹਮਣੇ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਨੂੰ ਆਪਣੇ ਸਾਹਮਣੇ ਲੈ ਕੇ ਆਉਂਦਾ ਹੈ। ਇਹ ਚਰਚਾ ਸਦਨ ਦੀ ਵਚਨਬੱਧਤਾ ਨੂੰ ਤਾਂ ਪ੍ਰਗਟ ਕਰੇਗੀ ਹੀ, ਪਰ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਵੀ, ਦਰ ਪੀੜ੍ਹੀ ਦੇ ਲਈ ਵੀ ਇਹ ਸਿੱਖਿਆ ਦਾ ਸਰੋਤ ਬਣ ਸਕਦੀ ਹੈ, ਜੇਕਰ ਅਸੀਂ ਸਾਰੇ ਮਿਲ ਕੇ ਇਸ ਦੀ ਸਮਝਦਾਰੀ ਨਾਲ ਵਰਤੋਂ ਕਰੀਏ ਤਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ ਬਾਰੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ
December 08th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ 'ਤੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮਹੱਤਵਪੂਰਨ ਮੌਕੇ 'ਤੇ ਸਮੂਹਿਕ ਚਰਚਾ ਦਾ ਰਸਤਾ ਚੁਣਨ ਲਈ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵੰਦੇ ਮਾਤਰਮ, ਉਹ ਮੰਤਰ ਅਤੇ ਸੱਦਾ ਹੈ, ਜਿਸ ਨੂੰ ਯਾਦ ਕੀਤਾ ਜਾ ਰਿਹਾ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਨੂੰ ਊਰਜਾਵਾਨ ਅਤੇ ਪ੍ਰੇਰਿਤ ਕੀਤਾ, ਬਲੀਦਾਨ ਅਤੇ ਤਪੱਸਿਆ ਦਾ ਰਸਤਾ ਦਿਖਾਇਆ ਅਤੇ ਇਹ ਸਦਨ ਵਿੱਚ ਮੌਜੂਦ ਸਾਰਿਆਂ ਲਈ ਇੱਕ ਸਨਮਾਨ ਦੀ ਗੱਲ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਮਾਣ ਦੀ ਗੱਲ ਹੈ ਕਿ ਦੇਸ਼ ਵੰਦੇ ਮਾਤਰਮ ਦੇ 150 ਸਾਲਾਂ ਦੇ ਇਤਿਹਾਸਕ ਮੌਕੇ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਸਾਡੇ ਸਾਹਮਣੇ ਲਿਆਉਂਦਾ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਚਰਚਾ ਨਾ ਸਿਰਫ਼ ਸਦਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਬਲਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਖਿਆ ਦੇ ਸਰੋਤ ਵਜੋਂ ਵੀ ਕੰਮ ਕਰ ਸਕਦੀ ਹੈ, ਜੇਕਰ ਸਾਰੇ ਸਮੂਹਿਕ ਤੌਰ 'ਤੇ ਇਸ ਦੀ ਚੰਗੀ ਵਰਤੋ ਕਰਦੇ ਹਨ।ਪ੍ਰਧਾਨ ਮੰਤਰੀ ਵੱਲੋਂ ਨਵੀਂ ਦਿੱਲੀ ਵਿਖੇ ਛੇਵੇਂ ਰਾਮਨਾਥ ਗੋਇਨਕਾ ਲੈਕਚਰ ਵਿੱਚ ਦਿੱਤੇ ਗਏ ਭਾਸ਼ਣ ਦਾ ਪੰਜਾਬੀ ਅਨੁਵਾਦ
November 17th, 08:30 pm
ਵਿਵੇਕ ਗੋਇਨਕਾ ਜੀ, ਭਾਈ ਅਨੰਤ, ਜੌਰਜ ਵਰਗੀਜ਼ ਜੀ, ਰਾਜਕਮਲ ਝਾਅ, ਇੰਡੀਅਨ ਐਕਸਪ੍ਰੈੱਸ ਗਰੁੱਪ ਦੇ ਸਾਰੇ ਹੋਰ ਸਾਥੀ, ਮਹਾਮਹਿਮ, ਇੱਥੇ ਮੌਜੂਦ ਹੋਰ ਸੱਜਣ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੇਵਾਂ ਰਾਮਨਾਥ ਗੋਇਨਕਾ ਭਾਸ਼ਣ ਦਿੱਤਾ
November 17th, 08:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਇੰਡੀਅਨ ਐਕਸਪ੍ਰੈੱਸ ਵੱਲੋਂ ਆਯੋਜਿਤ ਛੇਵਾਂ ਰਾਮਨਾਥ ਗੋਇਨਕਾ ਭਾਸ਼ਣ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, ਅੱਜ ਅਸੀਂ ਇੱਕ ਅਜਿਹੇ ਵਿਲੱਖਣ ਸ਼ਖ਼ਸੀਅਤ ਦਾ ਸਨਮਾਨ ਕਰਨ ਲਈ ਇਕੱਠੇ ਹੋਏ ਹਾਂ ਜਿਨ੍ਹਾਂ ਨੇ ਭਾਰਤ ਵਿੱਚ ਲੋਕਤੰਤਰ, ਪੱਤਰਕਾਰੀ, ਪ੍ਰਗਟਾਵੇ ਅਤੇ ਜਨ ਅੰਦੋਲਨਾਂ ਦੀ ਸ਼ਕਤੀ ਨੂੰ ਵਧਾਇਆ। ਉਨ੍ਹਾਂ ਨੇ ਕਿਹਾ ਕਿ ਇੱਕ ਦੂਰ-ਦਰਸ਼ੀ, ਸੰਸਥਾ ਨਿਰਮਾਤਾ, ਰਾਸ਼ਟਰਵਾਦੀ ਅਤੇ ਮੀਡੀਆ ਨੇਤਾ ਦੇ ਰੂਪ ਵਿੱਚ, ਸ਼੍ਰੀ ਰਾਮਨਾਥ ਗੋਇਨਕਾ ਨੇ ਇੰਡੀਅਨ ਐਕਸਪ੍ਰੈੱਸ ਸਮੂਹ ਨੂੰ ਸਿਰਫ਼ ਇੱਕ ਅਖ਼ਬਾਰ ਵਜੋਂ ਹੀ ਨਹੀਂ, ਸਗੋਂ ਭਾਰਤ ਦੇ ਲੋਕਾਂ ਵਿੱਚ ਇੱਕ ਮਿਸ਼ਨ ਵਜੋਂ ਸਥਾਪਿਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ, ਸਮੂਹ ਭਾਰਤ ਦੇ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਰਾਸ਼ਟਰੀ ਹਿੱਤਾਂ ਦੀ ਆਵਾਜ਼ ਬਣ ਗਿਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ 21ਵੀਂ ਸਦੀ ਦੇ ਇਸ ਯੁੱਗ ਵਿੱਚ, ਜਦੋਂ ਭਾਰਤ ਵਿਕਾਸ ਦੇ ਇਰਾਦੇ ਨਾਲ ਅੱਗੇ ਵਧ ਰਿਹਾ ਹੈ, ਸ਼੍ਰੀ ਰਾਮਨਾਥ ਗੋਇਨਕਾ ਦੀ ਵਚਨਬੱਧਤਾ, ਯਤਨ ਅਤੇ ਦ੍ਰਿਸ਼ਟੀ ਪ੍ਰੇਰਨਾ ਦਾ ਇੱਕ ਵੱਡਾ ਸਰੋਤ ਹੈ। ਪ੍ਰਧਾਨ ਮੰਤਰੀ ਨੇ ਇੰਡੀਅਨ ਐਕਸਪ੍ਰੈੱਸ ਸਮੂਹ ਦਾ ਇਸ ਭਾਸ਼ਣ ਵਿੱਚ ਸੱਦਾ ਦੇਣ ਲਈ ਧੰਨਵਾਦ ਕੀਤਾ ਅਤੇ ਮੌਜੂਦ ਸਾਰਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਗੁਜਰਾਤ ਦੇ ਡੇਡੀਆਪਾੜਾ ਵਿਖੇ ਜਨਜਾਤੀਯ ਗੌਰਵ ਦਿਵਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 15th, 03:15 pm
ਜੈ ਜੋਹਾਰ। ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਇੱਥੇ ਪ੍ਰਮੁੱਖ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਗੁਜਰਾਤ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜਗਦੀਸ਼ ਵਿਸ਼ਵਕਰਮਾ ਜੀ, ਗੁਜਰਾਤ ਸਰਕਾਰ ਵਿੱਚ ਮੰਤਰੀ ਨਰੇਸ਼ ਭਾਈ ਪਟੇਲ, ਜੈਰਾਮ ਭਾਈ ਗਾਮਿਤ ਜੀ, ਸੰਸਦ ਦੇ ਮੇਰੇ ਪੁਰਾਣੇ ਸਾਥੀ ਮਨਸੁਖ ਭਾਈ ਵਸਾਵਾ ਜੀ, ਮੰਚ ‘ਤੇ ਮੌਜੂਦ ਭਗਵਾਨ ਬਿਰਸਾ ਮੁੰਡਾ ਦੇ ਪਰਿਵਾਰ ਦੇ ਸਾਰੇ ਮੈਂਬਰ, ਦੇਸ਼ ਦੇ ਕੋਨੇ-ਕੋਨੇ ਤੋਂ ਇਸ ਪ੍ਰੋਗਰਾਮ ਦਾ ਹਿੱਸਾ ਬਣ ਰਹੇ ਮੇਰੇ ਆਦਿਵਾਸੀ ਭਰਾ-ਭੈਣ, ਹੋਰ ਸਾਰੇ ਸੱਜਣ ਅਤੇ ਦੇਸ਼ ਦੇ ਕਈ ਪ੍ਰੋਗਰਾਮ ਇਸ ਸਮੇਂ ਚੱਲ ਰਹੇ ਹਨ, ਕਈ ਲੋਕ ਸਾਡੇ ਨਾਲ ਟੈਕਨੌਲੋਜੀ ਨਾਲ ਜੁੜੇ ਹੋਏ ਹਨ, ਗਵਰਨਰ ਹਨ, ਮੁੱਖ ਮੰਤਰੀ ਹਨ, ਮੰਤਰੀ ਹਨ, ਮੈਂ ਉਨ੍ਹਾਂ ਨੂੰ ਵੀ ਜਨਜਾਤੀਯ ਗੌਰਵ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਸਮਾਗਮ ਦੇ ਮੌਕੇ ‘ਤੇ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ
November 15th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਮੌਕੇ ਆਯੋਜਿਤ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ₹9,700 ਕਰੋੜ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਕਹਿੰਦੇ ਹੋਏ ਕਿ ਮਾਂ ਨਰਮਦਾ ਦੀ ਪਵਿੱਤਰ ਧਰਤੀ ਅੱਜ ਇੱਕ ਹੋਰ ਇਤਿਹਾਸਕ ਮੌਕੇ ਦੀ ਗਵਾਹ ਬਣ ਰਹੀ ਹੈ, ਸ਼੍ਰੀ ਮੋਦੀ ਨੇ ਯਾਦ ਕੀਤਾ ਕਿ 31 ਅਕਤੂਬਰ ਨੂੰ ਸਰਦਾਰ ਪਟੇਲ ਦੀ 150ਵੀਂ ਜਯੰਤੀ ਇਸੇ ਜਗ੍ਹਾ 'ਤੇ ਮਨਾਈ ਗਈ ਸੀ ਅਤੇ ਭਾਰਤ ਦੀ ਏਕਤਾ ਅਤੇ ਵਖਰੇਵੇਂ ਦਾ ਤਿਉਹਾਰ ਮਨਾਉਣ ਲਈ ਭਾਰਤ ਪਰਵ ਦੀ ਸ਼ੁਰੂਆਤ ਹੋਈ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਸ਼ਾਨਦਾਰ ਸਮਾਗਮ ਦੇ ਨਾਲ ਅਸੀਂ ਭਾਰਤ ਪਰਵ ਦੇ ਸਿਖਰ ਦੇ ਗਵਾਹ ਬਣ ਰਹੇ ਹਾਂ। ਉਨ੍ਹਾਂ ਨੇ ਇਸ ਸ਼ੁਭ ਮੌਕੇ 'ਤੇ ਭਗਵਾਨ ਬਿਰਸਾ ਮੁੰਡਾ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਗੁਜਰਾਤ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੂਰੇ ਕਬਾਇਲੀ ਖੇਤਰ ਵਿੱਚ ਆਜ਼ਾਦੀ ਦੀ ਭਾਵਨਾ ਜਗਾਉਣ ਵਾਲੇ ਗੋਵਿੰਦ ਗੁਰੂ ਦਾ ਅਸ਼ੀਰਵਾਦ ਵੀ ਇਸ ਆਯੋਜਨ ਨਾਲ ਜੁੜਿਆ ਹੈ। ਮੰਚ ਤੋਂ ਉਨ੍ਹਾਂ ਨੇ ਗੋਵਿੰਦ ਗੁਰੂ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਦੇਵਮੋਗਰਾ ਮਾਤਾ ਮੰਦਿਰ ਵਿੱਚ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਮੈਂ ਇੱਕ ਵਾਰ ਫਿਰ ਉਨ੍ਹਾਂ ਦੇ ਚਰਨਾਂ ਵਿੱਚ ਨਮਨ ਕਰਦਾ ਹਾਂ।ਨਵੀਂ ਦਿੱਲੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 31st, 07:00 pm
ਗੁਜਰਾਤ ਅਤੇ ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਜੀ, ਗਿਆਨ ਜਯੋਤੀ ਮਹੋਤਸਵ ਆਯੋਜਨ ਕਮੇਟੀ ਦੇ ਚੇਅਰਮੈਨ ਸੁਰੇਂਦਰ ਕੁਮਾਰ ਆਰੀਆ ਜੀ, ਡੀਏਵੀ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰੈਜ਼ੀਡੈਂਟ ਪੂਨਮ ਸੂਰੀ ਜੀ, ਸੀਨੀਅਰ ਆਰੀਆ ਸਨਿਆਸੀ, ਸਵਾਮੀ ਦੇਵਵ੍ਰਤ ਸਰਸਵਤੀ ਜੀ, ਵੱਖ-ਵੱਖ ਆਰੀਆ ਪ੍ਰਤੀਨਿਧੀ ਸਭਾ ਦੇ ਪ੍ਰੈਜ਼ੀਡੈਂਟ ਅਤੇ ਵਾਈਸ ਪ੍ਰੈਜ਼ੀਡੈਂਟ, ਦੇਸ਼ ਅਤੇ ਦੁਨੀਆ ਭਰ ਤੋਂ ਆਏ ਆਰੀਆ ਸਮਾਜ ਦੇ ਸਾਰੇ ਮੈਂਬਰ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਨੂੰ ਸੰਬੋਧਨ ਕੀਤਾ
October 31st, 06:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਰੋਹਿਣੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਹੁਣੇ ਸੁਣੇ ਗਏ ਮੰਤਰਾਂ ਦੀ ਊਰਜਾ ਹਾਲੇ ਵੀ ਹਰ ਕੋਈ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਜਦੋਂ ਵੀ ਉਹ ਇਸ ਸਮੂਹ ਦੇ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਨੂੰ ਇੱਕ ਬ੍ਰਹਮ ਅਤੇ ਅਸਧਾਰਨ ਭਾਵਨਾ ਦਾ ਅਹਿਸਾਸ ਹੁੰਦਾ ਹੈ। ਉਨ੍ਹਾਂ ਨੇ ਇਸ ਭਾਵਨਾ ਦਾ ਸਿਹਰਾ ਸਵਾਮੀ ਦਯਾਨੰਦ ਜੀ ਦੇ ਆਸ਼ੀਰਵਾਦ ਨੂੰ ਦਿੱਤਾ। ਪ੍ਰਧਾਨ ਮੰਤਰੀ ਨੇ ਸਵਾਮੀ ਦਯਾਨੰਦ ਜੀ ਦੇ ਆਦਰਸ਼ਾਂ ਪ੍ਰਤੀ ਆਪਣੀ ਡੂੰਘੀ ਸ਼ਰਧਾ ਪ੍ਰਗਟ ਕੀਤੀ। ਉਨ੍ਹਾਂ ਨੇ ਮੌਜੂਦ ਸਾਰੇ ਵਿਚਾਰਕਾਂ ਨਾਲ ਆਪਣੇ ਦਹਾਕਿਆਂ ਪੁਰਾਣੇ ਸਬੰਧਾਂ ਦਾ ਜ਼ਿਕਰ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਵਾਰ-ਵਾਰ ਉਨ੍ਹਾਂ ਦੇ ਵਿੱਚ ਆਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਉਹ ਉਨ੍ਹਾਂ ਨੂੰ ਮਿਲਦੇ ਹਨ ਅਤੇ ਗੱਲਬਾਤ ਕਰਦੇ ਹਨ ਤਾਂ ਉਹ ਇੱਕ ਖ਼ਾਸ ਊਰਜਾ ਅਤੇ ਵਿਲੱਖਣ ਪ੍ਰੇਰਨਾ ਨਾਲ ਭਰ ਜਾਂਦੇ ਹਨ।ਸਟੈਚੂ ਆਫ਼ ਯੂਨਿਟੀ ਸਰਦਾਰ ਪਟੇਲ ਨੂੰ ਸ਼ਰਧਾਂਜਲੀ ਹੈ, ਜਿਸਦਾ ਨਿਰਮਾਣ ਪੂਰੇ ਭਾਰਤ ਦੇ ਲੋਕਾਂ ਨੂੰ ਜੋੜਨ ਵਾਲੇ ਜਨ ਅੰਦੋਲਨ ਰਾਹੀਂ ਹੋਇਆ ਹੈ: ਪ੍ਰਧਾਨ ਮੰਤਰੀ
October 31st, 12:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ 'ਸਟੈਚੂ ਆਫ਼ ਯੂਨਿਟੀ' ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾਂਜਲੀ ਹੈ। ਇਹ ਜਨ ਅੰਦੋਲਨ ਦੀ ਇੱਕ ਸ਼ਾਨਦਾਰ ਉਦਾਹਰਣ ਹੈ, ਜਿੱਥੇ ਭਾਰਤ ਭਰ ਦੇ ਲੋਕਾਂ, ਖ਼ਾਸ ਕਰਕੇ ਗ੍ਰਾਮੀਣ ਖੇਤਰਾਂ ਦੇ ਲੋਕਾਂ ਨੇ ਇਸ ਪ੍ਰਤੀਕ ਬੁੱਤ ਨਾਲ ਡੂੰਘਾ ਸਬੰਧ ਮਹਿਸੂਸ ਕੀਤਾ ਹੈ।Prime Minister pays tributes to Sardar Vallabhbhai Patel at the Statue of Unity in Kevadia
October 31st, 12:41 pm
The Prime Minister, Shri Narendra Modi has paid tributes to Sardar Vallabhbhai Patel at the ‘Statue of Unity’ in Kevadia.ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 31st, 09:00 am
ਸਰਦਾਰ ਪਟੇਲ ਦੀ 150ਵੀਂ ਜਯੰਤੀ ਦਾ ਇਤਿਹਾਸਕ ਮੌਕਾ ਏਕਤਾਨਗਰ ਦੀ ਇਹ ਰੂਹਾਨੀ ਸਵੇਰ, ਇਹ ਖ਼ੂਬਸੂਰਤ ਦ੍ਰਿਸ਼, ਸਰਦਾਰ ਸਾਹਿਬ ਦੇ ਚਰਨਾਂ ਵਿੱਚ ਸਾਡੀ ਮੌਜੂਦਗੀ, ਅੱਜ ਅਸੀਂ ਸਾਰੇ ਇੱਕ ਮਹਾਨ ਪਲ ਦੇ ਗਵਾਹ ਬਣ ਰਹੇ ਹਾਂ। ਦੇਸ਼ ਭਰ ਵਿੱਚ ਹੋ ਰਹੀ ਏਕਤਾ ਦੌੜ, ਰਨ ਫਾਰ ਯੂਨਿਟੀ, ਕੋਟਿ-ਕੋਟਿ ਭਾਰਤੀਆਂ ਦਾ ਉਤਸ਼ਾਹ, ਅਸੀਂ ਨਵੇਂ ਭਾਰਤ ਦੀ ਸੰਕਲਪ ਸ਼ਕਤੀ ਨੂੰ, ਵਿਅਕਤੀਗਤ ਤੌਰ 'ਤੇ ਮਹਿਸੂਸ ਕਰ ਰਹੇ ਹਾਂ। ਇੱਥੇ ਹੁਣ ਜੋ ਸਮਾਗਮ ਹੋਇਆ, ਕੱਲ੍ਹ ਸ਼ਾਮ ਜੋ ਅਦਭੁਤ ਪੇਸ਼ਕਾਰੀ ਹੋਈ, ਉਨ੍ਹਾਂ ਵਿੱਚ ਵੀ, ਅਤੀਤ ਦੀ ਰਵਾਇਤ ਸੀ, ਵਰਤਮਾਨ ਦੀ ਮਿਹਨਤ ਅਤੇ ਬਹਾਦਰੀ ਸੀ ਅਤੇ ਭਵਿੱਖ ਦੀ ਸਿੱਧੀ ਦੀ ਝਲਕ ਵੀ ਸੀ। ਸਰਦਾਰ ਸਾਹਿਬ ਦੀ 150ਵੀਂ ਜਯੰਤੀ ਦੇ ਮੌਕੇ 'ਤੇ ਯਾਦਗਾਰੀ ਸਿੱਕਾ ਅਤੇ ਖ਼ਾਸ ਡਾਕ ਟਿਕਟ ਵੀ ਜਾਰੀ ਕੀਤਾ ਗਿਆ ਹੈ। ਮੈਂ ਸਾਰੇ 140 ਕਰੋੜ ਦੇਸ਼ ਵਾਸੀਆਂ ਨੂੰ, ਸਰਦਾਰ ਸਾਹਿਬ ਦੀ ਜਯੰਤੀ ਦੀ, ਰਾਸ਼ਟਰੀ ਏਕਤਾ ਦਿਵਸ ਦੀ, ਬਹੁਤ-ਬਹੁਤ ਵਧਾਈ ਦਿੰਦਾ ਹਾਂ, ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ
October 31st, 08:44 am
ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਦਾਰ ਪਟੇਲ ਦੀ 150ਵੀਂ ਜਯੰਤੀ ਇੱਕ ਇਤਿਹਾਸਕ ਮੌਕਾ ਹੈ। ਏਕਤਾ ਨਗਰ ਦੀ ਸਵੇਰ ਨੂੰ ਬ੍ਰਹਮ ਅਤੇ ਮਨਮੋਹਕ ਦੱਸਿਆ ਅਤੇ ਸ਼੍ਰੀ ਮੋਦੀ ਨੇ ਸਰਦਾਰ ਪਟੇਲ ਦੇ ਚਰਨਾਂ ਵਿੱਚ ਸਮੂਹਿਕ ਮੌਜੂਦਗੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਰਾਸ਼ਟਰ ਇੱਕ ਬਹੁਤ ਅਹਿਮ ਪਲ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਦੇਸ਼ ਵਿਆਪੀ ਏਕਤਾ ਦੌੜ ਅਤੇ ਕਰੋੜਾਂ ਭਾਰਤੀਆਂ ਦੀ ਉਤਸ਼ਾਹੀ ਭਾਗੀਦਾਰੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਨਵੇਂ ਭਾਰਤ ਦਾ ਸੰਕਲਪ ਸਪਸ਼ਟ ਤੌਰ 'ਤੇ ਮਹਿਸੂਸ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਆਯੋਜਿਤ ਕੀਤੇ ਗਏ ਸਮਾਗਮਾਂ ਅਤੇ ਪਿਛਲੀ ਸ਼ਾਮ ਦੀ ਜ਼ਿਕਰਯੋਗ ਪੇਸ਼ਕਾਰੀ ’ਤੇ ਗੱਲ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚ ਅਤੀਤ ਦੀਆਂ ਪਰੰਪਰਾਵਾਂ, ਵਰਤਮਾਨ ਦੀ ਸਖ਼ਤ ਮਿਹਨਤ ਅਤੇ ਬਹਾਦਰੀ ਅਤੇ ਭਵਿੱਖ ਦੀਆਂ ਉਪਲਬਧੀਆਂ ਦੀ ਝਲਕ ਦਿਖਾਈ ਦਿੰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਦਾਰ ਪਟੇਲ ਦੀ 150ਵੀਂ ਜਯੰਤੀ ਦੇ ਮੌਕੇ ’ਤੇ ਇੱਕ ਯਾਦਗਾਰੀ ਸਿੱਕਾ ਅਤੇ ਇੱਕ ਖ਼ਾਸ ਡਾਕ ਟਿਕਟ ਜਾਰੀ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਦੀ ਜਯੰਤੀ ਅਤੇ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ 'ਤੇ ਦੇਸ਼ ਦੇ ਸਾਰੇ 140 ਕਰੋੜ ਨਾਗਰਿਕਾਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਅੱਜ ਦੇਸ਼ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕਰ ਰਿਹਾ ਹੈ: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ
October 31st, 08:05 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਅੱਜ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕਰ ਰਿਹਾ ਹੈ।ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਸਰਦਾਰ ਪਟੇਲ ਦੇ ਸਨਮਾਨ ਵਿੱਚ 31 ਅਕਤੂਬਰ ਨੂੰ ਏਕਤਾ ਦੌੜ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ
October 27th, 09:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਯੰਤੀ ਮੌਕੇ 31 ਅਕਤੂਬਰ ਨੂੰ ਹੋਣ ਵਾਲੀ 'ਰਨ ਫਾਰ ਯੂਨਿਟੀ' ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ। ਇਹ ਸਮਾਗਮ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ ਕੀਤਾ ਜਾ ਰਿਹਾ ਹੈ, ਜੋ ਦੇਸ਼ ਲਈ ਸਰਦਾਰ ਪਟੇਲ ਵੱਲੋਂ ਕਲਪਨਾ ਕੀਤੀ ਗਈ ਏਕਤਾ ਅਤੇ ਇਕਜੁੱਟਤਾ ਦੀ ਸਥਾਈ ਭਾਵਨਾ ਦਾ ਪ੍ਰਤੀਕ ਹੈ।ਮੱਧ ਪ੍ਰਦੇਸ਼ ਦੇ ਧਾਰ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
September 17th, 11:20 am
ਮੱਧ ਪ੍ਰਦੇਸ਼ ਦੇ ਰਾਜਪਾਲ ਮੰਗੂਭਾਈ ਪਟੇਲ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਸ਼੍ਰੀਮਾਨ ਮੋਹਨ ਯਾਦਵ ਜੀ, ਕੇਂਦਰ ਵਿੱਚ ਮੇਰੀ ਸਹਿਯੋਗੀ ਭੈਣ ਸਾਵਿਤ੍ਰੀ ਠਾਕੁਰ ਜੀ, ਦੇਸ਼ ਦੇ ਕੋਨੇ-ਕੋਨੇ ਤੋਂ ਇਸ ਸਮਾਗਮ ਦਾ ਹਿੱਸਾ ਬਣ ਰਹੇ ਸਾਰੇ ਕੇਂਦਰੀ ਮੰਤਰੀ, ਰਾਜਾਂ ਦੇ ਰਾਜਪਾਲ, ਰਾਜਾਂ ਦੇ ਮੁੱਖ ਮੰਤਰੀ, ਮੰਚ 'ਤੇ ਮੌਜੂਦ ਹੋਰ ਸਾਰੇ ਪਤਵੰਤੇ ਅਤੇ ਦੇਸ਼ ਦੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਧਾਰ ਵਿੱਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 17th, 11:19 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਧਾਰ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਧਾਰ ਭੋਜਸ਼ਾਲਾ ਦੀ ਸਤਿਕਾਰਯੋਗ ਮਾਤਾ ਅਤੇ ਗਿਆਨ ਦੀ ਦੇਵੀ, ਵਾਗਦੇਵੀ ਦੇ ਚਰਨਾਂ ਵਿੱਚ ਨਮਨ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਹੁਨਰ ਅਤੇ ਸਿਰਜਣਾ ਦੇ ਦੇਵਤਾ, ਦੈਵੀ ਸ਼ਿਲਪਕਾਰ ਭਗਵਾਨ ਵਿਸ਼ਵਕਰਮਾ ਦੀ ਜਨਮ ਵਰ੍ਹੇਗੰਢ ਹੈ। ਉਨ੍ਹਾਂ ਨੇ ਭਗਵਾਨ ਵਿਸ਼ਵਕਰਮਾ ਨੂੰ ਨਮਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੀ ਸ਼ਿਲਪਕਲਾ ਅਤੇ ਸਮਰਪਣ ਨਾਲ ਦੇਸ਼ ਨਿਰਮਾਣ ਵਿੱਚ ਲੱਗੇ ਕਰੋੜਾਂ ਭਾਈਆਂ ਅਤੇ ਭੈਣਾਂ ਨੂੰ ਵੀ ਨਮਨ ਕੀਤਾ।