ਪ੍ਰਧਾਨ ਮੰਤਰੀ ਨੇ ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ 75ਵੀਂ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ

December 15th, 08:44 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ 75ਵੀਂ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸਰਦਾਰ ਪਟੇਲ ਨੇ ਆਪਣਾ ਪੂਰਾ ਜੀਵਨ ਰਾਸ਼ਟਰ ਨੂੰ ਇੱਕਜੁੱਟ ਕਰਨ ਅਤੇ ਭਾਰਤ ਨੂੰ ਏਕਤਾ ਦੇ ਇੱਕ ਧਾਗੇ ਵਿੱਚ ਪਰੋਣ ਲਈ ਸਮਰਪਿਤ ਕਰ ਦਿੱਤਾ।

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਰਾਸ਼ਟਰੀ ਏਕਤਾ ਦਿਵਸ 'ਤੇ ਏਕਤਾ ਦੀ ਸਹੁੰ ਚੁਕਾਈ; ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਵੀ ਸਮਾਰੋਹ ਵਿੱਚ ਹਿੱਸਾ ਲਿਆ

October 31st, 02:06 pm

ਰਾਸ਼ਟਰੀ ਏਕਤਾ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਅੱਜ ਏਕਤਾ ਦੀ ਸਹੁੰ ਚੁੱਕੀ ਅਤੇ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਦੇ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।

ਪ੍ਰਧਾਨ ਮੰਤਰੀ 30-31 ਅਕਤੂਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ

October 29th, 10:58 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30-31 ਅਕਤੂਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ। 30 ਅਕਤੂਬਰ ਨੂੰ ਪ੍ਰਧਾਨ ਮੰਤਰੀ ਏਕਤਾ ਨਗਰ, ਕੇਵੜੀਆ ਜਾਣਗੇ ਅਤੇ ਸ਼ਾਮ ਲਗਭਗ 5:15 ਵਜੇ ਉੱਥੇ ਈ-ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਸ਼ਾਮ ਲਗਭਗ 6:30 ਵਜੇ ਉਹ ਏਕਤਾ ਨਗਰ ਵਿੱਚ 1,140 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।

'ਵੰਦੇ ਮਾਤਰਮ' ਦੀ ਭਾਵਨਾ ਭਾਰਤ ਦੀ ਅਮਰ ਚੇਤਨਾ ਨਾਲ ਜੁੜੀ ਹੋਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

October 26th, 11:30 am

ਇਸ ਮਹੀਨੇ ਦੇ ਮਨ ਕੀ ਬਾਤ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ 31 ਅਕਤੂਬਰ ਨੂੰ ਸਰਦਾਰ ਪਟੇਲ ਨੂੰ ਉਨ੍ਹਾਂ ਦੀ 150ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਛੱਠ ਪੂਜਾ ਤਿਉਹਾਰ, ਵਾਤਾਵਰਣ ਸੁਰੱਖਿਆ, ਭਾਰਤੀ ਕੁੱਤਿਆਂ ਦੀਆਂ ਨਸਲਾਂ, ਭਾਰਤੀ ਕੌਫੀ, ਆਦਿਵਾਸੀ ਭਾਈਚਾਰੇ ਦੇ ਨੇਤਾ ਅਤੇ ਸੰਸਕ੍ਰਿਤ ਭਾਸ਼ਾ ਦੀ ਮਹੱਤਤਾ ਜਿਹੇ ਦਿਲਚਸਪ ਵਿਸ਼ਿਆਂ 'ਤੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ 'ਵੰਦੇ ਮਾਤਰਮ' ਗੀਤ ਦੇ 150ਵੇਂ ਸਾਲ ਦਾ ਵਿਸ਼ੇਸ਼ ਜ਼ਿਕਰ ਕੀਤਾ।

‘ਵੋਕਲ ਫੌਰ ਲੋਕਲ’ - ‘ਮਨ ਕੀ ਬਾਤ’ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸਵਦੇਸ਼ੀ ਮਾਣ ਨਾਲ ਤਿਉਹਾਰ ਮਨਾਉਣ ਦੀ ਅਪੀਲ ਕੀਤੀ

August 31st, 11:30 am

ਇਸ ਮਹੀਨੇ ਦੇ ‘ਮਨ ਕੀ ਬਾਤ’ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਲਾਂ ਅਤੇ ਨਾਗਰਿਕਾਂ ਦਾ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਹੜ੍ਹਾਂ ਅਤੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ। ਉਨ੍ਹਾਂ ਨੇ ਜੰਮੂ ਅਤੇ ਕਸ਼ਮੀਰ ਵਿੱਚ ਖੇਡ ਸਮਾਗਮਾਂ, ਸੌਰ ਊਰਜਾ, ‘ਅਪ੍ਰੇਸ਼ਨ ਪੋਲੋ’ ਅਤੇ ਭਾਰਤੀ ਸੱਭਿਆਚਾਰ ਦੇ ਆਲਮੀ ਪ੍ਰਸਾਰ ਜਿਹੇ ਮਹੱਤਵਪੂਰਨ ਵਿਸ਼ਿਆਂ ਨੂੰ ਵੀ ਛੂਹਿਆ। ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਤਿਉਹਾਰਾਂ ਦੇ ਮੌਸਮ ਦੌਰਾਨ ਮੇਡ-ਇਨ-ਇੰਡੀਆ ਉਤਪਾਦਾਂ ਨੂੰ ਖਰੀਦਣ ਅਤੇ ਸਵੱਛਤਾ ਬਣਾਈ ਰੱਖਣ ਦੀ ਮਹੱਤਤਾ ਬਾਰੇ ਯਾਦ ਦਿਵਾਇਆ।

ਗਾਂਧੀਨਗਰ ਵਿੱਚ ਗੁਜਰਾਤ ਸ਼ਹਿਰੀ ਵਿਕਾਸ ਕਹਾਣੀ ਦੇ 20 ਸਾਲਾਂ ਦੇ ਸਮਾਰੋਹ (celebrations of 20 years of Gujarat Urban Growth Story) ਦੇ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

May 27th, 11:30 am

ਮੈਂ ਦੋ ਦਿਨ ਤੋਂ ਗੁਜਰਾਤ ਵਿੱਚ ਹਾਂ। ਕੱਲ੍ਹ ਮੈਨੂੰ ਵਡੋਦਰਾ, ਦਾਹੋਦ, ਭੁਜ , ਅਹਿਮਦਾਬਾਦ ਅਤੇ ਅੱਜ ਸੁਬ੍ਹਾ-ਸੁਬ੍ਹਾ ਗਾਂਧੀ ਨਗਰ, ਮੈਂ ਜਿੱਥੇ-ਜਿੱਥੇ ਗਿਆ, ਐਸਾ ਲਗ ਰਿਹਾ ਹੈ, ਦੇਸਭਗਤੀ ਦਾ ਜਵਾਬ ਗਰਜਨਾ ਕਰਦਾ ਸਿੰਦੁਰਿਯਾ ਸਾਗਰ, ਸਿੰਦੁਰਿਯਾ ਸਾਗਰ ਦੀ ਗਰਜਨਾ ਅਤੇ ਲਹਿਰਾਉਂਦਾ ਤਿਰੰਗਾ, ਜਨ-ਮਨ ਦੇ ਹਿਰਦੇ ਵਿੱਚ ਮਾਤਭੂਮੀ ਦੇ ਪ੍ਰਤੀ ਅਪਾਰ ਪ੍ਰੇਮ, ਇੱਕ ਐਸਾ ਨਜ਼ਾਰਾ ਸੀ, ਇੱਕ ਐਸਾ ਦ੍ਰਿਸ਼ ਸੀ ਅਤੇ ਇਹ ਸਿਰਫ਼ ਗੁਜਰਾਤ ਵਿੱਚ ਨਹੀਂ, ਹਿੰਦੁਸ‍ਤਾਨ ਦੇ ਕੋਣੇ-ਕੋਣੇ ਵਿੱਚ ਹੈ। ਹਰ ਹਿੰਦੁਸਤਾਨੀ ਦੇ ਦਿਲ ਵਿੱਚ ਹੈ। ਸਰੀਰ ਕਿਤਨਾ ਹੀ ਤੰਦਰੁਸਤ ਕਿਉਂ ਨਾ ਹੋਵੇ, ਲੇਕਿਨ ਅਗਰ ਇੱਕ ਕੰਡਾ ਚੁਭਦਾ ਹੈ, ਤਾਂ ਪੂਰਾ ਸਰੀਰ ਪਰੇਸ਼ਾਨ ਰਹਿੰਦਾ ਹੈ। ਹੁਣ ਅਸੀਂ ਤੈ ਕਰ ਲਿਆ ਹੈ, ਉਸ ਕੰਡੇ ਨੂੰ ਕੱਢ ਕੇ ਰਹਾਂਗੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ 20 ਵਰ੍ਹਿਆਂ ਦੇ ਦੌਰਾਨ ਗੁਜਰਾਤ ਦੇ ਸ਼ਹਿਰੀ ਵਿਕਾਸ ‘ਤੇ ਕੇਂਦ੍ਰਿਤ ਸਮਾਰੋਹ ਨੂੰ ਸੰਬੋਧਨ ਕੀਤਾ

May 27th, 11:09 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀਨਗਰ ਵਿੱਚ ਪਿਛਲੇ 20 ਵਰ੍ਹਿਆਂ ਦੇ ਦੌਰਾਨ ਗੁਜਰਾਤ ਸ਼ਹਿਰੀ ਵਿਕਾਸ ‘ਤੇ ਕੇਂਦ੍ਰਿਤ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਅਵਸਰ 'ਤੇ, ਉਨ੍ਹਾਂ ਨੇ ਸ਼ਹਿਰੀ ਵਿਕਾਸ ਵਰ੍ਹੇ 2005 ਦੇ 20 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ ਸ਼ਹਿਰੀ ਵਿਕਾਸ ਵਰ੍ਹੇ 2025 ਦੀ ਸ਼ੁਰੂਆਤ ਕੀਤੀ। ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਪਿਛਲੇ 2 ਦਿਨਾਂ ਦੌਰਾਨ ਵਡੋਦਰਾ, ਦਾਹੋਦ, ਭੁਜ, ਅਹਿਮਦਾਬਾਦ ਅਤੇ ਗਾਂਧੀਨਗਰ ਦੀ ਆਪਣੀ ਯਾਤਰਾ ਦੌਰਾਨ, ਉਹ ਅਪ੍ਰੇਸ਼ਨ ਸਿੰਦੂਰ ਦੀ ਸਫ਼ਲਤਾ ਦੀ ਗਰਜ ਅਤੇ ਤਿਰੰਗੇ ਲਹਿਰਾਉਣ ਦੇ ਨਾਲ ਦੇਸ਼ ਭਗਤੀ ਦੇ ਜੋਸ਼ ਦਾ ਅਨੁਭਵ ਕਰ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਦੇਖਣ ਵਾਲਾ ਦ੍ਰਿਸ਼ ਸੀ ਅਤੇ ਇਹ ਭਾਵਨਾ ਸਿਰਫ਼ ਗੁਜਰਾਤ ਵਿੱਚ ਹੀ ਨਹੀਂ, ਬਲਕਿ ਭਾਰਤ ਦੇ ਹਰ ਕੋਣੇ ਅਤੇ ਹਰ ਭਾਰਤੀ ਦੇ ਦਿਲ ਵਿੱਚ ਸੀ। ਪ੍ਰਧਾਨ ਮੰਤਰੀ ਨੇ ਕਿਹਾ, ਭਾਰਤ ਨੇ ਆਤੰਕਵਾਦ ਦੇ ਕੰਡੇ ਨੂੰ ਕੱਢਣ ਦਾ ਮਨ ਬਣਾ ਲਿਆ ਸੀ ਅਤੇ ਇਹ ਪੂਰੀ ਦ੍ਰਿੜ੍ਹਤਾ ਨਾਲ ਕੀਤਾ ਗਿਆ।

ਪ੍ਰਧਾਨ ਮੰਤਰੀ 11 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਜਾਣਗੇ

April 09th, 09:43 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਜਾਣਗੇ। ਸ਼੍ਰੀ ਮੋਦੀ ਵਾਰਾਣਸੀ ਵਿੱਚ ਸਵੇਰੇ 11 ਵਜੇ 3,880 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਇੱਕ ਜਨ ਸਭਾ ਨੂੰ ਭੀ ਸੰਬੋਧਨ ਕਰਨਗੇ।

ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਚੌਥੇ ਰਾਸ਼ਟਰੀ ਸੰਮਲੇਨ ਦੀ ਪ੍ਰਧਾਨਗੀ ਕੀਤੀ

December 15th, 10:15 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਚੌਥੇ ਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕੀਤਾ। ਇਹ ਤਿੰਨ ਦਿਨਾਂ ਸੰਮੇਲਨ 13 ਤੋਂ 15 ਦਸੰਬਰ, 2024 ਤੱਕ ਦਿੱਲੀ ਵਿੱਚ ਆਯੋਜਿਤ ਕੀਤਾ ਗਿਆ।

ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਦੀ ਜਯੰਤੀ ’ਤੇ ਸ਼ਰਧਾ ਸੁਮਨ ਅਰਪਿਤ ਕੀਤੇ

October 31st, 08:07 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਰਦਾਰ ਪਟੇਲ ਦੀ ਜਯੰਤੀ ’ਤੇ ਉਨ੍ਹਾਂ ਨੂੰ ਆਪਣੀ ਸ਼ਰਧਾਂਜਲੀ ਅਰਪਿਤ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਆਪਣੀ ਅਦੁੱਤੀ ਭਾਵਨਾ, ਦੂਰਦਰਸ਼ੀ ਰਾਜਨੀਤਕ ਕੌਸ਼ਲ ਅਤੇ ਅਸਧਾਰਨ ਸਮਪਰਣ ਨਾਲ ਸਰਦਾਰ ਪਟੇਲ ਨੇ ਸਾਡੇ ਦੇਸ਼ ਦੀ ਨੀਅਤੀ ਨੂੰ ਇੱਕ ਨਵਾਂ ਆਯਾਮ ਦਿੱਤਾ।

ਪ੍ਰਧਾਨ ਮੰਤਰੀ 30-31 ਅਕਤੂਬਰ ਨੂੰ ਗੁਜਰਾਤ ਜਾਣਗੇ

October 29th, 02:20 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 30-31 ਅਕਤੂਬਰ ਨੂੰ ਗੁਜਰਾਤ ਦੇ ਦੌਰੇ ’ਤੇ ਰਹਿਣਗੇ। 30 ਅਕਤੂਬਰ ਨੂੰ ਸਵੇਰੇ ਲਗਭਗ 10:30 ਵਜੇ ਉਹ ਅੰਬਾਜੀ ਮੰਦਿਰ ਵਿੱਚ ਪੂਜਾ ਅਤੇ ਦਰਸ਼ਨ ਕਰਨਗੇ, ਇਸ ਦੇ ਬਾਅਦ ਦੁਪਹਿਰ ਲਗਭਗ 12 ਵਜੇ ਖੇਰਾਲੂ (Kheralu), ਮੇਹਸਾਣਾ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। 31 ਅਕਤੂਬਰ ਨੂੰ ਸਵੇਰੇ ਲਗਭਗ 8 ਵਜੇ ਕੇਵਡੀਆ ਜਾਣਗੇ ਅਤੇ ਸਟੈਚਿਊ ਆਵ੍ ਯੂਨਿਟੀ ‘ਤੇ ਪੁਸ਼ਪਾਂਜਲੀ ਅਰਪਿਤ ਕਰਨਗੇ। ਇਸ ਦੇ ਬਾਅਦ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਦਾ ਆਯੋਜਨ ਹੋਵੇਗਾ। ਕੇਵਡੀਆ ਵਿੱਚ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਵੀ ਕਰਨਗੇ। ਇਸ ਦੇ ਬਾਅਦ ਲਗਭਗ 11:15 ਵਜੇ ਉਹ ਆਰੰਭ 5.0 ਵਿੱਚ 98ਵੇਂ ਕੌਮਨ ਫਾਉਂਡੇਸ਼ਨ ਕੋਰਸ ਦੇ ਅਫਸਰ ਟ੍ਰੇਨੀਆਂ ਨੂੰ ਸੰਬੋਧਨ ਕਰਨਗੇ।