Participants of Viksit Vibrant Village Programme share their experiences with PM Modi
July 26th, 10:27 pm
PM Modi interacts with participants of the Viksit Vibrant Village Programme 2026, as MYBharat volunteers share inspiring stories from India's border villages. Participants recount how the journey transformed their perspectives through interactions with local communities, firsthand experiences of life in border villages and a deeper understanding of the spirit of Ek Bharat, Shreshtha Bharatਵਿਕਸਤ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ 2026 ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 26th, 05:00 pm
ਕੁਝ ਸਾਲ ਪਹਿਲਾਂ ਅਸੀਂ ਮੇਰਾ ਯੁਵਾ ਭਾਰਤ (ਮਾਈ ਭਾਰਤ) ਮੰਚ ਬਣਾਇਆ ਸੀ। ਅੱਜ ਇਸ ਨਾਲ ਦੇਸ਼ ਭਰ ਦੇ ਕਰੋੜਾਂ ਨੌਜਵਾਨ ਜੁੜੇ ਹੋਏ ਹਨ ਅਤੇ ਅੱਜ ਪੂਰੇ ਦੇਸ਼ ਵਿੱਚ ਮਾਈ ਭਾਰਤ ਦੇ ਨੌਜਵਾਨ ਸਾਥੀ ਬਹੁਤ ਸ਼ਲਾਘਾਯੋਗ ਕੰਮ ਕਰ ਰਹੇ ਹਨ। ਵਿਕਸਤ ਭਾਰਤ ਡਾਇਲੌਗ ਤੋਂ ਲੈ ਕੇ ਵਿਕਸਤ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ ਤੱਕ ਤੁਸੀਂ ਸਾਰਿਆਂ ਨੇ ਆਪਣੀ ਸਮਰੱਥਾ ਬਖ਼ੂਬੀ ਦਿਖਾਈ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ 2026 ਦੇ ਭਾਗੀਦਾਰਾਂ ਨਾਲ ਗੱਲਬਾਤ ਕੀਤੀ
July 26th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਕਸਿਤ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ 2026 ਦੇ ਭਾਗੀਦਾਰਾਂ ਨਾਲ ਗੱਲਬਾਤ ਕੀਤੀ। ਦੇਸ਼ ਭਰ ਤੋਂ ਸ਼ਾਨਦਾਰ ਭਾਗੀਦਾਰੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਦੇਸ਼ ਦੇ ਲਗਭਗ ਢਾਈ ਸੌ ਜ਼ਿਲ੍ਹਿਆਂ ਦੀ ਨੁਮਾਇੰਦਗੀ ਕਰਨ ਵਾਲੇ ਉਤਸ਼ਾਹੀ ਨੌਜਵਾਨ ਭਾਗੀਦਾਰਾਂ ਦਾ ਨਿੱਘਾ ਸਵਾਗਤ ਕੀਤਾ।ਭਾਰਤ-ਆਸਟ੍ਰੇਲੀਆ ਖੇਡ ਸਹਿਯੋਗ ਰੋਡਮੈਪ
July 10th, 10:07 am
ਖੇਡਾਂ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਇੱਕ ਮਹੱਤਵਪੂਰਨ ਪੁਲ਼ ਵਜੋਂ ਕੰਮ ਕਰਦੀਆਂ ਹਨ, ਜੋ ਭਾਈਚਾਰਿਆਂ ਨੂੰ ਜੋੜਦਿਆਂ ਸਹਿਯੋਗ ਦੇ ਨਵੇਂ ਰਾਹ ਖੋਲ੍ਹਦੀਆਂ ਹਨ।ਪ੍ਰਧਾਨ ਮੰਤਰੀ ਨੇ ਪਹਾੜਪੁਰ ਵਿੱਚ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਪਰਿਵਾਰਕ ਮੈਂਬਰਾਂ ਦੀ ਸਮਾਧੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
June 20th, 08:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਹਾੜਪੁਰ ਦੇ ਸਕੂਲ ਕੰਪਲੈਕਸ ਵਿੱਚ ਸਵਰਗੀ ਸ਼੍ਰੀ ਸ਼ਿਆਮ ਚਰਨ ਮੁਰਮੂ, ਸਵਰਗੀ ਸ਼੍ਰੀ ਲਖਨ ਮੁਰਮੂ ਅਤੇ ਸਵਰਗੀ ਸ਼੍ਰੀ ਸਿਪੁਨ ਮੁਰਮੂ ਦੀ ਸਮਾਧੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।ਪ੍ਰਧਾਨ ਮੰਤਰੀ ਨੇ ਪਹਾੜਪੁਰ ਪਿੰਡ ਵਿੱਚ ਸਕੂਲ ਦਾ ਦੌਰਾ ਕੀਤਾ, ਵਿੱਦਿਅਕ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਯਤਨਾਂ 'ਤੇ ਚਾਨਣਾ ਪਾਇਆ
June 20th, 08:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਪਹਾੜਪੁਰ ਪਿੰਡ ਵਿੱਚ ਇੱਕ ਸਕੂਲ ਦਾ ਦੌਰਾ ਕਰਕੇ ਉਨ੍ਹਾਂ ਨੂੰ ਬੇਹੱਦ ਖ਼ੁਸ਼ੀ ਮਿਲੀ।TMC only abuses, threatens, spreads lies: PM Modi in Barrackpore, West Bengal
April 27th, 12:00 pm
Ahead of the second phase of the West Bengal Assembly elections, Prime Minister Narendra Modi today addressed a massive rally in Barrackpore, energising the crowd with a powerful and emotive speech. Drawing from history to the present, PM Modi invoked Barrackpore’s legacy as the cradle of India’s first war of independence in 1857, positioning it as a symbol of change once again. “Barrackpore paving way for change in Bengal”, he added.PM Modi’s high-octane address electrifies Barrackpore
April 27th, 11:30 am
Ahead of the second phase of the West Bengal Assembly elections, Prime Minister Narendra Modi today addressed a massive rally in Barrackpore, energising the crowd with a powerful and emotive speech. Drawing from history to the present, PM Modi invoked Barrackpore’s legacy as the cradle of India’s first war of independence in 1857, positioning it as a symbol of change once again. “Barrackpore paving way for change in Bengal”, he added.ਕੈਬਨਿਟ ਨੇ ਅਰੁਣਾਚਲ ਪ੍ਰਦੇਸ਼ ਦੇ ਕਾਮਲੇ (Kamle), ਕ੍ਰਾ ਦਾਦੀ ਅਤੇ ਕੁਰੂੰਗ ਕੁਮੇ ਜ਼ਿਲ੍ਹਿਆਂ ਵਿੱਚ 1720 ਮੈਗਾਵਾਟ ਦੇ ਕਾਮਲਾ (Kamala) ਹਾਈਡ੍ਰੋ ਪ੍ਰੋਜੈਕਟ ਦੇ ਨਿਰਮਾਣ ਲਈ 26,069.50 ਕਰੋੜ ਰੁਪਏ ਦੀ ਲਾਗਤ ਦੇ ਨਿਵੇਸ਼ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ
April 08th, 04:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਅਰੁਣਾਚਲ ਪ੍ਰਦੇਸ਼ ਦੇ ਕਾਮਲੇ, ਕ੍ਰਾ ਦਾਦੀ ਅਤੇ ਕੁਰੂੰਗ ਕੁਮੇ ਜ਼ਿਲ੍ਹਿਆਂ ਵਿੱਚ ਕਾਮਲਾ ਹਾਈਡ੍ਰੋ ਪ੍ਰੋਜੈਕਟ (HEP) ਦੇ ਨਿਰਮਾਣ ਲਈ 26,069.50 ਕਰੋੜ ਰੁਪਏ ਦੇ ਨਿਵੇਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰੋਜੈਕਟ ਦੇ ਮੁਕੰਮਲ ਹੋਣ ਦਾ ਅਨੁਮਾਨਿਤ ਸਮਾਂ 96 ਮਹੀਨੇ ਹੈ।ਪ੍ਰਧਾਨ ਮੰਤਰੀ ਦਾ ਇਜ਼ਰਾਈਲੀ ਸੰਸਦ – ਨੇਸੈੱਟ ਵਿੱਚ ਸੰਬੋਧਨ
February 25th, 08:20 pm
ਇਸ ਅਦਭੁਤ ਸਦਨ ਦੇ ਸਾਹਮਣੇ ਮੌਜੂਦਗੀ ਮੇਰੇ ਲਈ ਪਰਮ ਸੁਭਾਗ ਅਤੇ ਸਨਮਾਨ ਦੀ ਗੱਲ ਹੈ। ਮੈਂ ਇੱਥੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਮੌਜੂਦ ਹੋਣ ਦੇ ਨਾਲ-ਨਾਲ ਇੱਕ ਪ੍ਰਾਚੀਨ ਸਭਿਅਤਾ ਦਾ ਨੁਮਾਇੰਦਾ ਹੋਣ ਦੇ ਨਾਤੇ ਦੂਸਰੀ ਪ੍ਰਾਚੀਨ ਸਭਿਅਤਾ ਨੂੰ ਵੀ ਸੰਬੋਧਨ ਕਰ ਰਿਹਾ ਹਾਂ। ਮੈਂ ਆਪਣੇ ਨਾਲ 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਅਤੇ ਦੋਸਤੀ, ਸਨਮਾਨ ਅਤੇ ਸਾਂਝੇਦਾਰੀ ਦਾ ਸੁਨੇਹਾ ਲਿਆਇਆ ਹਾਂ।ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੀ ਸੰਸਦ-ਨੇਸੈੱਟ ਨੂੰ ਸੰਬੋਧਨ ਕੀਤਾ
February 25th, 08:00 pm
ਨੇਸੈੱਟ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਨੇਸੈੱਟ ਦੇ ਸਪੀਕਰ, ਮਹਾਮਹਿਮ ਸ਼੍ਰੀ ਅਮੀਰ ਓਹਾਨਾ ਵੱਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਉਮੀਦਵਾਰੀ ਪ੍ਰਦਾਨ ਕੀਤੀ ਗਈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ, ਵਿਰੋਧੀ ਧਿਰ ਦੇ ਨੇਤਾ ਮਹਾਮਹਿਮ ਸ਼੍ਰੀ ਯਾਇਰ ਲੈਪਿਡ ਅਤੇ ਸਪੀਕਰ ਓਹਾਨਾ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਪਹਿਲਾਂ ਪੂਰੇ ਸੈਸ਼ਨ ਵਿੱਚ ਬਿਆਨ ਦਿੱਤੇ ਅਤੇ ਭਾਰਤ-ਇਜ਼ਰਾਈਲ ਸਬੰਧਾਂ ਦੇ ਪ੍ਰਤੀ ਮਜ਼ਬੂਤ ਦੋ-ਪੱਖੀ ਸਮਰਥਨ ਦਾ ਪ੍ਰਗਟਾਵਾ ਕੀਤਾ।ਨਤੀਜਿਆਂ ਦੀ ਸੂਚੀ: ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦੀ ਭਾਰਤ ਯਾਤਰਾ
January 19th, 08:23 pm
ਭਾਰਤ ਸਰਕਾਰ ਦੇ ਗੁਜਰਾਤ ਸੂਬੇ ਅਤੇ ਸੰਯੁਕਤ ਅਰਬ ਅਮੀਰਾਤ ਦੇ ਨਿਵੇਸ਼ ਮੰਤਰਾਲੇ ਵਿਚਾਲੇ ਧੋਲੇਰਾ ਵਿਸ਼ੇਸ਼ ਨਿਵੇਸ਼ ਖੇਤਰ ਦੇ ਵਿਕਾਸ ਲਈ ਨਿਵੇਸ਼ ਸਹਿਯੋਗ ਬਾਰੇ ਇਰਾਦਾ-ਪੱਤਰ (ਐੱਲਓਈ)ਸਾਂਝਾ ਬਿਆਨ: ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦੀ ਭਾਰਤ ਫੇਰੀ
January 19th, 08:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ, ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ 19 ਜਨਵਰੀ, 2026 ਨੂੰ ਭਾਰਤ ਦੀ ਅਧਿਕਾਰਤ ਫੇਰੀ ਕੀਤੀ। ਪਿਛਲੇ ਦਸ ਸਾਲਾਂ ਵਿੱਚ ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦੀ ਇਹ ਪੰਜਵੀਂ ਭਾਰਤ ਫੇਰੀ ਸੀ ਅਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਵਜੋਂ ਇਹ ਉਨ੍ਹਾਂ ਦੀ ਤੀਜੀ ਅਧਿਕਾਰਤ ਭਾਰਤ ਫੇਰੀ ਸੀ।ਵਾਰਾਣਸੀ ਵਿੱਚ 72ਵੇਂ ਰਾਸ਼ਟਰੀ ਵਾਲੀਬਾਲ ਟੂਰਨਾਮੈਂਟ ਦੇ ਉਦਘਾਟਨ ਮੌਕੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 04th, 01:00 pm
ਅੱਜ ਕਾਸ਼ੀ ਦੇ ਸਾਂਸਦ ਵਜੋਂ ਤੁਹਾਡੇ ਸਾਰੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਅੱਜ ਤੋਂ ਕਾਸ਼ੀ ਵਿੱਚ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ ਦੀ ਸ਼ੁਰੂਆਤ ਹੋ ਰਹੀ ਹੈ। ਤੁਸੀਂ ਸਾਰੇ ਖਿਡਾਰੀ ਬਹੁਤ ਸਖ਼ਤ ਮਿਹਨਤ ਤੋਂ ਬਾਅਦ ਇਸ ਨੈਸ਼ਨਲ ਟੂਰਨਾਮੈਂਟ ਤੱਕ ਪਹੁੰਚੇ ਹੋ। ਤੁਸੀਂ ਜੋ ਮਿਹਨਤ ਕੀਤੀ ਹੈ, ਆਉਣ ਵਾਲੇ ਦਿਨਾਂ ਵਿੱਚ ਕਾਸ਼ੀ ਦੇ ਮੈਦਾਨ 'ਤੇ ਉਸ ਦੀ ਪ੍ਰੀਖਿਆ ਹੋਵੇਗੀ। ਵੈਸੇ ਮੈਨੂੰ ਦੱਸਿਆ ਗਿਆ ਹੈ ਕਿ ਦੇਸ਼ ਦੇ 28 ਸੂਬਿਆਂ ਦੀਆਂ ਟੀਮਾਂ ਇੱਥੇ ਇਕੱਠੀਆਂ ਹੋਈਆਂ ਹਨ। ਭਾਵ ਤੁਸੀਂ ਸਾਰੇ 'ਏਕ ਭਾਰਤ, ਸ੍ਰੇਸ਼ਠ ਭਾਰਤ' ਦੀ ਬਹੁਤ ਸੋਹਣੀ ਤਸਵੀਰ ਵੀ ਪੇਸ਼ ਕਰ ਰਹੇ ਹੋ। ਮੈਂ ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈ ਰਹੇ ਸਾਰੇ ਖਿਡਾਰੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਵਾਰਾਣਸੀ ਵਿੱਚ 72ਵੇਂ ਰਾਸ਼ਟਰੀ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਕੀਤਾ
January 04th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 72ਵੇਂ ਰਾਸ਼ਟਰੀ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਵਾਰਾਣਸੀ ਤੋਂ ਸਾਂਸਦ ਹੋਣ ਦੇ ਨਾਤੇ ਸਾਰੇ ਖਿਡਾਰੀਆਂ ਦਾ ਸਵਾਗਤ ਅਤੇ ਵਧਾਈ ਦਿੰਦੇ ਹੋਏ ਖ਼ੁਸ਼ੀ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰੀ ਵਾਲੀਬਾਲ ਚੈਂਪੀਅਨਸ਼ਿਪ ਅੱਜ ਤੋਂ ਵਾਰਾਣਸੀ ਵਿੱਚ ਸ਼ੁਰੂ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖਿਡਾਰੀ ਅਣਥੱਕ ਮਿਹਨਤ ਤੋਂ ਬਾਅਦ ਇਸ ਰਾਸ਼ਟਰੀ ਟੂਰਨਾਮੈਂਟ ਤੱਕ ਪਹੁੰਚੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵਾਰਾਣਸੀ ਦੇ ਮੈਦਾਨ 'ਤੇ ਉਨ੍ਹਾਂ ਦੀ ਮਿਹਨਤ ਦੀ ਪ੍ਰੀਖਿਆ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ 28 ਸੂਬਿਆਂ ਦੀਆਂ ਟੀਮਾਂ ਇਕੱਠੀਆਂ ਹੋਈਆਂ ਹਨ, ਜੋ 'ਏਕ ਭਾਰਤ, ਸ਼੍ਰੇਸ਼ਠ ਭਾਰਤ' ਦੀ ਸੁੰਦਰ ਤਸਵੀਰ ਪੇਸ਼ ਕਰਦੀਆਂ ਹਨ। ਪ੍ਰਧਾਨ ਮੰਤਰੀ ਨੇ ਚੈਂਪੀਅਨਸ਼ਿਪ ਦੇ ਸਾਰੇ ਭਾਗੀਦਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪੀਐੱਮ ਨੇ ਪ੍ਰਗਤੀ ਦੀ 50ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ
December 31st, 08:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਦੀ 50ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪ੍ਰਗਤੀ ਸਰਗਰਮ ਸ਼ਾਸਨ ਅਤੇ ਸਮੇਂ ’ਤੇ ਲਾਗੂਕਰਨ ਲਈ ਆਈਸੀਟੀ-ਸਮਰੱਥ ਮਲਟੀ-ਮਾਡਲ ਪਲੇਟਫ਼ਾਰਮ ਹੈ। ਇਹ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਸਹਿਯੋਗੀ, ਨਤੀਜਾ-ਮੁਖੀ ਸ਼ਾਸਨ ਦੀ ਇੱਕ ਦਹਾਕੇ ਲੰਬੀ ਯਾਤਰਾ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ। ਇਹ ਮੀਲ ਦਾ ਪੱਥਰ ਦਰਸਾਉਂਦਾ ਹੈ ਕਿ ਕਿਵੇਂ ਤਕਨਾਲੋਜੀ-ਸਮਰੱਥ ਲੀਡਰਸ਼ਿਪ, ਅਸਲ-ਸਮੇਂ ਦੀ ਨਿਗਰਾਨੀ ਅਤੇ ਕੇਂਦਰ-ਰਾਜ ਦੇ ਲਗਾਤਾਰ ਸਹਿਯੋਗ ਨੇ ਰਾਸ਼ਟਰੀ ਤਰਜੀਹਾਂ ਨੂੰ ਜ਼ਮੀਨੀ ਪੱਧਰ 'ਤੇ ਮਾਪਣਯੋਗ ਨਤੀਜਿਆਂ ਵਿੱਚ ਬਦਲਿਆ ਹੈ।ਅਸਾਮ ਦੇ ਨਾਮਰੂਪ ਵਿੱਚ ਯੂਰੀਆ ਪਲਾਂਟ ਦੇ ਭੂਮੀ ਪੂਜਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 21st, 04:25 pm
ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ ਜੀ, ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਜੀ, ਕੇਂਦਰ ਵਿੱਚ ਮੇਰੇ ਸਹਿਯੋਗੀ ਅਤੇ ਇੱਥੋਂ ਦੇ ਤੁਹਾਡੇ ਪ੍ਰਤੀਨਿਧੀ, ਅਸਾਮ ਦੇ ਸਾਬਕਾ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਜੀ, ਅਸਾਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ, ਵਿਧਾਇਕ, ਹੋਰ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਆਏ ਹੋਏ, ਸਾਨੂੰ ਸਾਰਿਆਂ ਨੂੰ ਅਸ਼ੀਰਵਾਦ ਦੇਣ ਲਈ ਆਏ ਹੋਏ, ਮੇਰੇ ਸਾਰੇ ਭਾਈਓ ਅਤੇ ਭੈਣੋ, ਜਿੰਨੇ ਲੋਕ ਪੰਡਾਲ ਵਿੱਚ ਹਨ, ਉਸ ਤੋਂ ਜ਼ਿਆਦਾ ਲੋਕ ਮੈਨੂੰ ਉੱਥੇ ਬਾਹਰ ਦਿਖ ਰਹੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਨਾਮਰੂਪ ਵਿੱਚ ਅਸਾਮ ਵੈਲੀ ਫਰਟੀਲਾਈਜ਼ਰ ਐਂਡ ਕੈਮੀਕਲਜ਼ ਲਿਮਟਿਡ ਦੇ ਅਮੋਨੀਆ-ਯੂਰੀਆ ਖਾਦ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
December 21st, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਡਿਬਰੂਗੜ੍ਹ ਜ਼ਿਲ੍ਹੇ ਦੇ ਨਾਮਰੂਪ ਵਿੱਚ ਅਸਾਮ ਵੈਲੀ ਫਰਟੀਲਾਈਜ਼ਰ ਐਂਡ ਕੈਮੀਕਲਜ਼ ਲਿਮਟਿਡ ਦੇ ਅਮੋਨੀਆ-ਯੂਰੀਆ ਖਾਦ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਚਾਓਲੁੰਗ ਸੁਖਾਪਾ ਅਤੇ ਮਹਾਵੀਰ ਲਛਿਤ ਬੋਰਫੁਕਨ ਵਰਗੇ ਮਹਾਨ ਨਾਇਕਾਂ ਦੀ ਧਰਤੀ ਹੈ। ਉਨ੍ਹਾਂ ਨੇ ਭੀਮਬਰ ਦਿਓਰੀ, ਸ਼ਹੀਦ ਕੁਸ਼ਲ ਕੁੰਵਰ, ਮੋਰਨ ਰਾਜਾ ਬੋਦੂਸਾ, ਮਾਲਤੀ ਮੇਮ, ਇੰਦਰਾ ਮੀਰੀ, ਸਵਰਗਦੇਵ ਸਰਬਾਨੰਦ ਸਿੰਘ ਅਤੇ ਵੀਰ ਸਤੀ ਸਾਧਨੀ ਦੇ ਯੋਗਦਾਨ ਨੂੰ ਉਭਾਰਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਉਜਾਨੀ ਅਸਾਮ ਦੀ ਪਵਿੱਤਰ ਧਰਤੀ, ਇਸ ਬਹਾਦਰੀ ਅਤੇ ਕੁਰਬਾਨੀ ਦੀ ਮਹਾਨ ਧਰਤੀ ਨੂੰ ਨਮਨ ਕਰਦੇ ਹਨ।ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 28th, 03:35 pm
ਅੱਜ ਦੇ ਇਸ ਪਵਿੱਤਰ ਮੌਕੇ ਨੇ ਮਨ ਨੂੰ ਡੂੰਘੀ ਸ਼ਾਂਤੀ ਨਾਲ ਭਰ ਦਿੱਤਾ ਹੈ। ਸਾਧੂ ਸੰਤਾਂ ਦੀ ਮੌਜੂਦਗੀ ਵਿੱਚ ਬੈਠਣਾ ਆਪਣੇ ਆਪ ਵਿੱਚ ਇੱਕ ਅਧਿਆਤਮਕ ਅਹਿਸਾਸ ਹੈ। ਇੱਥੇ ਮੌਜੂਦ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਮੱਠ ਦੀ ਸਦੀਆਂ ਪੁਰਾਣੀ ਜੀਵਿਤ ਤਾਕਤ ਨੂੰ ਹੋਰ ਵਧਾ ਰਹੀ ਹੈ। ਮੈਂ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦਾ ਹਾਂ ਕਿ ਅੱਜ ਇਸ ਸਮਾਗਮ ਵਿੱਚ ਤੁਹਾਡੇ ਦਰਮਿਆਨ ਮੌਜੂਦ ਹਾਂ। ਇੱਥੇ ਆਉਣ ਤੋਂ ਪਹਿਲਾਂ ਮੈਨੂੰ ਰਾਮ ਮੰਦਰ ਅਤੇ ਵੀਰ ਵਿੱਠਲ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ। ਉਸ ਸ਼ਾਂਤੀ, ਉਸ ਮਾਹੌਲ ਨੇ ਇਸ ਸਮਾਗਮ ਦੀ ਅਧਿਆਤਮਕਤਾ ਨੂੰ ਹੋਰ ਡੂੰਘਾ ਕਰ ਦਿੱਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਨੂੰ ਸੰਬੋਧਨ ਕੀਤਾ
November 28th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ੁਭ ਮੌਕੇ 'ਤੇ ਉਨ੍ਹਾਂ ਦਾ ਮਨ ਡੂੰਘੀ ਸ਼ਾਂਤੀ ਨਾਲ ਭਰ ਗਿਆ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਸੰਤਾਂ ਦੀ ਮੌਜੂਦਗੀ ਵਿੱਚ ਬੈਠਣਾ ਆਪਣੇ ਆਪ ਵਿੱਚ ਇੱਕ ਅਧਿਆਤਮਿਕ ਅਹਿਸਾਸ ਹੈ। ਇਹ ਦੇਖਦੇ ਹੋਏ ਕਿ ਇੱਥੇ ਮੌਜੂਦ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਮੱਠ ਦੀ ਸਦੀਆਂ ਪੁਰਾਣੀ ਜੀਵਿਤ ਤਾਕਤ ਨੂੰ ਹੋਰ ਵਧਾ ਰਹੀ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਉਹ ਅੱਜ ਇਸ ਸਮਾਰੋਹ ਵਿੱਚ ਲੋਕਾਂ ਦਰਮਿਆਨ ਮੌਜੂਦ ਹੋ ਕੇ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇੱਥੇ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਰਾਮ ਮੰਦਰ ਅਤੇ ਵੀਰ ਵਿੱਠਲ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਉੱਥੋਂ ਦੀ ਸ਼ਾਂਤੀ ਅਤੇ ਵਾਤਾਵਰਨ ਨੇ ਇਸ ਸਮਾਰੋਹ ਦੀ ਅਧਿਆਤਮਿਕਤਾ ਨੂੰ ਹੋਰ ਡੂੰਘਾ ਕਰ ਦਿੱਤਾ ਹੈ।