ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੀ ਰੱਖਿਆ ਤਾਕਤ, ਇਨੋਵੇਸ਼ਨ ਅਤੇ ਸਮੂਹਿਕ ਯਤਨਾਂ ਨੂੰ ਉਜਾਗਰ ਕੀਤਾ
July 26th, 11:30 am
Prime Minister Narendra Modi addressed the nation through Mann Ki Baat. In his speech, he highlighted important topics such as Kargil Vijay Diwas, Catch the Rain campaign, India's space sector prowess, Science Olympiads, Environmental conservation, Khadi and more. He called upon the citizens to share their ideas and suggestions for Independence Day through MyGov.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਸੇਸ਼ੇਲਸ ਦੀ ਨੈਸ਼ਨਲ ਅਸੈਂਬਲੀ ਵਿੱਚ ਭਾਸ਼ਣ ਦਾ ਪੰਜਾਬੀ ਅਨੁਵਾਦ
June 28th, 05:00 pm
ਮੈਂ ਅੱਜ ਇਸ ਤੋਂ ਪਹਿਲਾਂ ਬਲੂ ਹੋਰਾਈਜ਼ਨ ਦੇ ਗਾਰਡੀਅਨ ਸਨਮਾਨ ਨਾਲ ਮੈਨੂੰ ਸਨਮਾਨਿਤ ਕਰਨ ਲਈ ਮੈਂ ਰਾਸ਼ਟਰਪਤੀ ਏਰਮੀਨੀ ਅਤੇ ਸੇਸ਼ੇਲਸ ਦੇ ਲੋਕਾਂ ਦਾ ਵੀ ਧੰਨਵਾਦ ਕਰਦਾ ਹਾਂ। ਇਹ ਸਨਮਾਨ ਉਨ੍ਹਾਂ ਸਾਰੇ ਲੋਕਾਂ ਨੂੰ ਹੋਰ ਪ੍ਰੇਰਿਤ ਕਰੇਗਾ, ਜੋ ਵਾਤਾਵਰਨ ਦੀ ਸੁਰੱਖਿਆ ਲਈ ਲਗਾਤਾਰ ਯਤਨ ਕਰ ਰਹੇ ਹਨ। ਮੈਂ ਆਪਣੇ ਨਾਲ ਭਾਰਤ ਦੇ 1.4 ਅਰਬ ਲੋਕਾਂ ਵੱਲੋਂ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪੱਛਮੀਬੰਗ ਦਿਵਸ 'ਤੇ ਪ੍ਰਧਾਨ ਮੰਤਰੀ ਨੇ ਸ਼ੁਭਕਾਮਨਾਵਾਂ ਦਿੱਤੀਆਂ, ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਯੋਗਦਾਨ ਨੂੰ ਯਾਦ ਕੀਤਾ
June 20th, 08:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀਬੰਗ ਦਿਵਸ ਦੇ ਮੌਕੇ 'ਤੇ ਪੱਛਮੀ ਬੰਗਾਲ ਦੇ ਸਾਰੇ ਨਾਗਰਿਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਯਤਨਾਂ 'ਤੇ ਜ਼ੋਰ ਦਿੱਤਾ
June 12th, 12:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ਸਰਕਾਰ ਦਾ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਨੂੰ ਉਤਸ਼ਾਹਿਤ ਕਰਨ ਦਾ ਕਾਰਜ ਸਾਰੇ ਖੇਤਰਾਂ ਵਿੱਚ ਸਾਫ਼ ਤੌਰ 'ਤੇ ਦਿਖਾਈ ਦੇ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਵਿੱਤੀ ਸਮਾਵੇਸ਼ ਅਤੇ ਉੱਦਮਤਾ ਤੋਂ ਲੈ ਕੇ ਸਿੱਖਿਆ, ਸਿਹਤ ਸੰਭਾਲ, ਸਵੱਛਤਾ, ਰਿਹਾਇਸ਼, ਖੇਡਾਂ, ਵਿਗਿਆਨ ਅਤੇ ਸ਼ਾਸਨ ਤੱਕ, ਔਰਤਾਂ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।ਪ੍ਰਧਾਨ ਮੰਤਰੀ ਨੇ ਜੈ ਪ੍ਰਕਾਸ਼ ਨਾਰਾਇਣ ਬਰਡ ਸੈਂਚੁਰੀ ਨੂੰ ਭਾਰਤ ਦੀ 100ਵੀਂ ਰਾਮਸਰ ਸਾਈਟ ਵਜੋਂ ਨਾਮਜ਼ਦ ਕੀਤੇ ਜਾਣ ਦੀ ਸ਼ਲਾਘਾ ਕੀਤੀ
June 05th, 11:58 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਵੱਲੋਂ ਰਾਮਸਰ ਸਾਈਟ ਦੀ ਸੈਂਚੁਰੀ ਪੂਰੀ ਕਰਨ ’ਤੇ ਅਥਾਹ ਖ਼ੁਸ਼ੀ ਪ੍ਰਗਟਾਈ। ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਬਲੀਆ ਵਿਖੇ ਜੈ ਪ੍ਰਕਾਸ਼ ਨਾਰਾਇਣ ਬਰਡ ਸੈਂਚੁਰੀ (ਸੁਰਹਾ ਤਾਲ) ਨੂੰ ਦੇਸ਼ ਦੀ 100ਵੀਂ ਰਾਮਸਰ ਸਾਈਟ ਘੋਸ਼ਿਤ ਕੀਤਾ ਗਿਆ ਹੈ।ਸਾਈਪ੍ਰਸ ਗਣਰਾਜ ਦੇ ਰਾਸ਼ਟਰਪਤੀ ਦੇ ਸਰਕਾਰੀ ਦੌਰੇ ਬਾਰੇ ਸਾਂਝਾ ਬਿਆਨ
May 22nd, 09:31 pm
ਆਗੂਆਂ ਨੇ ਯੂਕਰੇਨ ਵਿੱਚ ਅੰਤਰਰਾਸ਼ਟਰੀ ਕਾਨੂੰਨ ਅਤੇ ਸੰਯੁਕਤ ਰਾਸ਼ਟਰ ਚਾਰਟਰ ਦੇ ਸਿਧਾਂਤਾਂ ਮੁਤਾਬਕ ਵਿਆਪਕ, ਨਿਆਂਪੂਰਨ ਅਤੇ ਸਥਾਈ ਸ਼ਾਂਤੀ ਲਈ ਪ੍ਰਮੁੱਖ ਹਿੱਸੇਦਾਰਾਂ ਵਿਚਾਲੇ ਗੱਲਬਾਤ, ਕੂਟਨੀਤੀ ਅਤੇ ਉਸਾਰੂ ਸ਼ਮੂਲੀਅਤ ਰਾਹੀਂ ਯੂਕਰੇਨ ਸੰਕਟ ਦੇ ਜਲਦੀ ਹੱਲ ਲਈ ਆਪਣਾ ਸਮਰਥਨ ਪ੍ਰਗਟਾਇਆ।ਭਾਰਤ-ਇਟਲੀ ਦਾ ਸਾਂਝਾ ਐਲਾਨਨਾਮਾ
May 20th, 10:28 pm
ਇਟਲੀ ਗਣਰਾਜ ਦੀ ਮੰਤਰੀ ਪ੍ਰੀਸ਼ਦ ਦੀ ਪ੍ਰਧਾਨ (ਪ੍ਰਧਾਨ ਮੰਤਰੀ) ਜੌਰਜੀਆ ਮੈਲੋਨੀ ਦੇ ਸੱਦੇ ਉੱਤੇ, ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 19-20 ਮਈ, 2026 ਨੂੰ ਇਟਲੀ ਦਾ ਅਧਿਕਾਰਤ ਦੌਰਾ ਕੀਤਾ। ਇਹ ਦੌਰਾ ਜੂਨ, 2024 ਵਿੱਚ ਜੀ7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਮੋਦੀ ਦੇ ਇਟਲੀ ਦੌਰੇ ਅਤੇ 2023 ਵਿੱਚ ਜੀ20 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਮੈਲੋਨੀ ਦੇ ਭਾਰਤ ਦੌਰੇ ਤੋਂ ਬਾਅਦ ਹੋਇਆ ਹੈ, ਜਿਸ ਨੇ ਦੁਵੱਲੇ ਸਬੰਧਾਂ ਨੂੰ ਨਵੀਂ ਗਤੀ ਪ੍ਰਦਾਨ ਕੀਤੀ। ਦੋਵਾਂ ਆਗੂਆਂ ਨੇ ਭਾਰਤ-ਇਟਲੀ ਸਬੰਧਾਂ ਨੂੰ “ਵਿਸ਼ੇਸ਼ ਰਣਨੀਤਕ ਭਾਈਵਾਲੀ” ਦੇ ਪੱਧਰ ਤੱਕ ਵਧਾਉਣ ਦਾ ਫ਼ੈਸਲਾ ਕੀਤਾ।ਭਾਰਤ ਦੇ ਪ੍ਰਧਾਨ ਮੰਤਰੀ ਦੀ ਨੀਦਰਲੈਂਡਜ਼ ਯਾਤਰਾ ’ਤੇ ਭਾਰਤ-ਨੀਦਰਲੈਂਡਜ਼ ਸੰਯੁਕਤ ਬਿਆਨ
May 17th, 03:45 am
ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬ ਜੈਟਨ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 16-17 ਮਈ, 2026 ਨੂੰ ਨੀਦਰਲੈਂਡਜ਼ ਦੀ ਅਧਿਕਾਰਤ ਯਾਤਰਾ ਕੀਤੀ। ਇਹ ਪ੍ਰਧਾਨ ਮੰਤਰੀ ਮੋਦੀ ਦੀ ਨੀਦਰਲੈਂਡਜ਼ ਦੀ ਦੂਜੀ ਯਾਤਰਾ ਸੀ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦਿਵਸ ਦੇ ਮੌਕੇ 'ਤੇ ਮਹਾਰਾਸ਼ਟਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
May 01st, 09:14 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦਿਵਸ ਦੇ ਮੌਕੇ 'ਤੇ ਮਹਾਰਾਸ਼ਟਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਨੂੰ 'ਮਨ ਕੀ ਬਾਤ' ਵਿੱਚ ਡਿਜੀਟਲ ਜਨਗਣਨਾ 2027 ਨੂੰ ਸਫ਼ਲ ਬਣਾਉਣ ਅਤੇ ਹਿੱਸਾ ਲੈਣ ਦੀ ਤਾਕੀਦ ਕੀਤੀ
April 26th, 11:30 am
ਇਸ ਮਹੀਨੇ ਦੇ 'ਮਨ ਕੀ ਬਾਤ' ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਮਾਣੂ ਅਤੇ ਪਵਨ ਊਰਜਾ ਖੇਤਰਾਂ ਵਿੱਚ ਭਾਰਤ ਦੀਆਂ ਤਰੱਕੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਭਗਵਾਨ ਬੁੱਧ ਦੀਆਂ ਸਿੱਖਿਆਵਾਂ, ਬੀਟਿੰਗ ਰਿਟਰੀਟ ਸਮਾਰੋਹ, ਕੁਦਰਤ ਸੰਭਾਲ਼, ਬਾਂਸ ਖੇਤਰ, ਪ੍ਰਾਚੀਨ ਗ੍ਰੰਥਾਂ ਅਤੇ ਗਣਿਤ ਓਲੰਪੀਆਡ ਪ੍ਰੋਗਰਾਮ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਵੀ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਚੱਲ ਰਹੀ ਡਿਜੀਟਲ ਜਨਗਣਨਾ ਮੁਹਿੰਮ ਬਾਰੇ ਵੀ ਗੱਲ ਕੀਤੀ ਅਤੇ ਸਾਰਿਆਂ ਨੂੰ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।ਪ੍ਰਧਾਨ ਮੰਤਰੀ ਨੇ ਪ੍ਰੋ. ਗੋਬਰਧਨ ਦਾਸ ਨੂੰ ਉਨ੍ਹਾਂ ਦੀ ਨਿਯੁਕਤੀ ’ਤੇ ਵਧਾਈ ਦਿੱਤੀ
April 25th, 10:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰੋ. ਗੋਬਰਧਨ ਦਾਸ ਨੂੰ ਨੀਤੀ ਆਯੋਗ ਦੇ ਮੈਂਬਰ ਵਜੋਂ ਨਿਯੁਕਤੀ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰੋ. ਦਾਸ ਦੀ ਯਾਤਰਾ, ਜੋ ਅਣਥੱਕ ਸਮਰਪਣ ਅਤੇ ਨਿਮਰਤਾ ਨਾਲ ਭਰਪੂਰ ਹੈ, ਅਸਲ ’ਚ ਪ੍ਰੇਰਨਾਦਾਇਕ ਹੈ। ਉਨ੍ਹਾਂ ਨੇ ਜਨਤਕ ਸਿਹਤ, ਵਿਗਿਆਨ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਪ੍ਰੋ. ਦਾਸ ਦੇ ਬਹੁਮੁੱਲੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੂਰੇ ਦੇਸ਼ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ’ਤੇ ਮਾਣ ਹੈ।ਪ੍ਰਧਾਨ ਮੰਤਰੀ 13 ਅਪ੍ਰੈਲ ਨੂੰ 'ਨਾਰੀ ਸ਼ਕਤੀ ਵੰਦਨ ਸੰਮੇਲਨ' ਨੂੰ ਸੰਬੋਧਨ ਕਰਨਗੇ
April 12th, 04:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਅਪ੍ਰੈਲ, 2026 ਨੂੰ ਸਵੇਰੇ ਲਗਭਗ 11:00 ਵਜੇ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਣ ਵਾਲੇ ਰਾਸ਼ਟਰੀ ਪੱਧਰ ਦੇ 'ਨਾਰੀ ਸ਼ਕਤੀ ਵੰਦਨ ਸੰਮੇਲਨ' ਵਿੱਚ ਹਿੱਸਾ ਲੈਣਗੇ। ਉਹ ਇਸ ਮੌਕੇ ਇਕੱਠ ਨੂੰ ਸੰਬੋਧਨ ਵੀ ਕਰਨਗੇ।ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਦੇ ਲਈ 140 ਕਰੋੜ ਭਾਰਤੀਆਂ ਦੀ ਏਕਤਾ ‘ਤੇ ਭਰੋਸਾ ਜਤਾਇਆ
March 29th, 11:30 am
ਇਸ ਮਹੀਨੇ ਦੇ ਮਨ ਕੀ ਬਾਤ ਪ੍ਰੋਗਰਾਮ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਦੇ ਟਕਰਾਅ ਬਾਰੇ ਗੱਲ ਕੀਤੀ ਅਤੇ ਸੰਕਟ ਨੂੰ ਦੂਰ ਕਰਨ ਲਈ ਇਕਜੁੱਟ ਰਹਿਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਅਫਵਾਹਾਂ ਤੋਂ ਗੁਮਰਾਹ ਨਾ ਹੋਣ ਅਤੇ ਸਿਰਫ਼ ਸਰਕਾਰ ਦੁਆਰਾ ਪ੍ਰਦਾਨ ਕੀਤੀ ਗਈ ਜਾਣਕਾਰੀ 'ਤੇ ਭਰੋਸਾ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਗਿਆਨ ਭਾਰਤਮ ਸਰਵੇ, ਖੇਡਾਂ ਅਤੇ ਤੰਦਰੁਸਤੀ, ਜਲ ਸੰਭਾਲ਼, ਮੱਛੀ ਪਾਲਣ ਅਤੇ ਸੂਰਜੀ ਊਰਜਾ ਵਰਗੇ ਮੁੱਖ ਵਿਸ਼ਿਆਂ 'ਤੇ ਵੀ ਗੱਲ ਕੀਤੀ।ਦਿੱਲੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 08th, 03:54 pm
ਦਿੱਲੀ ਮੁੱਖ ਮੰਤਰੀ ਰੇਖਾ ਗੁਪਤਾ ਜੀ, ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਵਿਨੇਯ ਸਕਸੈਨਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਮਨੋਹਰ ਲਾਲ ਜੀ, ਹਰਸ਼ ਮਲਹੋਤਰਾ ਜੀ, ਤੋਖਨ ਸਾਹੂ ਜੀ, ਸੂਬਾ ਸਰਕਾਰ ਦੇ ਸਾਰੇ ਮੰਤਰੀ, ਸਾਰੇ ਮਾਣਯੋਗ ਸਾਂਸਦ, ਮਾਣਯੋਗ ਵਿਧਾਇਕ ਅਤੇ ਦਿੱਲੀ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਲਗਭਗ 33,500 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 08th, 10:26 am
ਇਨ੍ਹਾਂ ਪ੍ਰੋਜੈਕਟਾਂ ਦਾ ਘੇਰਾ ਵਿਸ਼ਾਲ ਹੈ, ਜਿਸ ਵਿੱਚ ਮੈਟਰੋ ਨੈੱਟਵਰਕ ਦੇ ਵਾਧੇ ਤੋਂ ਲੈ ਕੇ ਹਜ਼ਾਰਾਂ ਸਰਕਾਰੀ ਕਰਮਚਾਰੀਆਂ ਲਈ ਆਧੁਨਿਕ ਰਿਹਾਇਸ਼ੀ ਕੰਪਲੈਕਸਾਂ ਦੀ ਸਥਾਪਨਾ ਸ਼ਾਮਲ ਹੈ। ਸ਼੍ਰੀ ਮੋਦੀ ਨੇ ਜ਼ੋਰ ਦਿੰਦੇ ਹੋਏ ਕਿਹਾ, ਦਿੱਲੀ ਦੇ ਲੋਕਾਂ ਨੇ ਇੱਕ ਸਾਲ ਪਹਿਲਾਂ ਨਵੀਂ ਉਮੀਦ ਅਤੇ ਨਵੇਂ ਇਰਾਦੇ ਨਾਲ ਇੱਥੇ ਇੱਕ ਡਬਲ-ਇੰਜਣ ਸਰਕਾਰ ਬਣਾਈ ਸੀ ਅਤੇ ਨਤੀਜੇ ਅੱਜ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਦਿਖਾਈ ਦੇ ਰਹੇ ਹਨ।ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਵਿਕਾਸ ਅਤੇ ਵਿਸ਼ਵ ਭਲਾਈ ਲਈ ਵਿਗਿਆਨ ਅਤੇ ਤਕਨਾਲੋਜੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਇਆ।
February 28th, 10:08 am
ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ ’ਤੇ ਅਸੀਂ ਖੋਜ, ਨਵੀਨਤਾ ਅਤੇ ਵਿਗਿਆਨਕ ਜਗਿਆਸਾ ਦੀ ਉਸ ਭਾਵਨਾ ਦਾ ਜਸ਼ਨ ਮਨਾਉਂਦੇ ਹਾਂ, ਜੋ ਸਾਡੇ ਦੇਸ਼ ਨੂੰ ਤਰੱਕੀ ਦੇ ਰਾਹ ’ਤੇ ਲਗਾਤਾਰ ਅੱਗੇ ਵਧਾਉਂਦੀ ਹੈ।ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਦੀ ਬੇਅੰਤ ਸਮਰੱਥਾ ਅਤੇ ‘ਪ੍ਰੀਕਸ਼ਾ ਪੇ ਚਰਚਾ' ਦੀ ਪ੍ਰੇਰਨਾਦਾਇਕ ਭਾਵਨਾ ਨੂੰ ਦਰਸਾਉਂਦਿਆ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
February 09th, 09:06 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸਾਡੇ ਵਿਦਿਆਰਥੀ ਵਿਲੱਖਣ ਪ੍ਰਤਿਭਾ ਦੇ ਧਨੀ ਹਨ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੀ ਪੂਰੀ ਸਮਰੱਥਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ‘ਪ੍ਰੀਕਸ਼ਾ ਪੇ ਚਰਚਾ' ਦਾ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਹੁਨਰ ਦੀ ਸਹੀ ਵਰਤੋਂ ਕਰਕੇ ਨਿੱਜੀ ਵਿਕਾਸ ਅਤੇ ਸਫਲਤਾ ਦਾ ਰਸਤਾ ਦਿਖਾਉਣਾ ਹੈ।ਭਾਰਤ-ਜਰਮਨੀ ਸਾਂਝਾ ਬਿਆਨ
January 12th, 03:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਜਰਮਨੀ ਗਣਰਾਜ ਦੇ ਸੰਘੀ ਚਾਂਸਲਰ ਸ਼੍ਰੀ ਫਰੈਡਰਿਕ ਮਰਜ਼ ਨੇ 12-13 ਜਨਵਰੀ, 2026 ਨੂੰ ਭਾਰਤ ਦਾ ਅਧਿਕਾਰਤ ਦੌਰਾ ਕੀਤਾ। ਚਾਂਸਲਰ ਨਾਲ 23 ਪ੍ਰਮੁੱਖ ਜਰਮਨ ਸੀਈਓ ਅਤੇ ਸਨਅਤਕਾਰਾਂ ਸਣੇ ਇੱਕ ਉੱਚ ਪੱਧਰੀ ਵਫ਼ਦ ਵੀ ਸੀ।ਭਗਵਾਨ ਬੁੱਧ ਨਾਲ ਸਬੰਧਤ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਸ਼ਾਨਦਾਰ ਅੰਤਰਰਾਸ਼ਟਰੀ ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 03rd, 12:00 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ, ਗਜੇਂਦਰ ਸਿੰਘ ਸ਼ੇਖਾਵਤ ਜੀ, ਕਿਰਨ ਰਿਜਿਜੂ ਜੀ, ਰਾਮਦਾਸ ਅਠਾਵਲੇ ਜੀ, ਰਾਓ ਇੰਦਰਜੀਤ ਜੀ, ਦਿੱਲੀ ਦੇ ਮੁੱਖ ਮੰਤਰੀ ਦਾ ਪ੍ਰੋਗਰਾਮ ਸੀ, ਉਨ੍ਹਾਂ ਨੂੰ ਨਿਕਲਣਾ ਪਿਆ ਅਤੇ ਸਾਰੇ ਮੰਤਰੀ ਸਾਥੀ ਦਿੱਲੀ ਦੇ, ਦਿੱਲੀ ਦੇ ਲੈਫਟੀਨੈਂਟ ਗਵਰਨਰ ਸਕਸੈਨਾ ਜੀ, ਕੂਟਨੀਤਕ ਭਾਈਚਾਰੇ ਦੇ ਸਾਰੇ ਮਾਣਯੋਗ ਮੈਂਬਰ, ਬੋਧੀ ਵਿਦਵਾਨ, ਧੰਮ ਦੇ ਪੈਰੋਕਾਰ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਭਗਵਾਨ ਬੁੱਧ ਨਾਲ ਸਬੰਧਿਤ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਸ਼ਾਨਦਾਰ ਅੰਤਰ-ਰਾਸ਼ਟਰੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ
January 03rd, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਰਾਏ ਪਿਥੌਰਾ ਕਲਚਰਲ ਕੰਪਲੈਕਸ ਵਿੱਚ ਭਗਵਾਨ ਬੁੱਧ ਨਾਲ ਸਬੰਧਿਤ ਪਿਪਰਾਹਵਾ ਦੇ ਪਵਿੱਤਰ ਅਵਸ਼ੇਸ਼ਾਂ ਦੀ ਸ਼ਾਨਦਾਰ ਅੰਤਰ-ਰਾਸ਼ਟਰੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ, ਜਿਸਦਾ ਸਿਰਲੇਖ ਹੈ, “ਦਿ ਲਾਈਟ ਐਂਡ ਦਿ ਲੋਟਸ: ਰੈਲਿਕਸ ਆਫ਼ ਦਿ ਅਵੇਕਨਡ ਵਨ।” ਇਸ ਮੌਕੇ ’ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ 125 ਸਾਲਾਂ ਦੀ ਉਡੀਕ ਤੋਂ ਬਾਅਦ ਭਾਰਤ ਦੀ ਧਰੋਹਰ ਵਾਪਸ ਪਰਤ ਆਈ ਹੈ, ਭਾਰਤ ਦੀ ਵਿਰਾਸਤ ਵਾਪਸ ਆ ਗਈ ਹੈ। ਉਨ੍ਹਾਂ ਨੇ ਇਹ ਵੀ ਉਜਾਗਰ ਕੀਤਾ ਕਿ ਅੱਜ ਤੋਂ ਭਾਰਤ ਦੇ ਲੋਕ ਭਗਵਾਨ ਬੁੱਧ ਦੇ ਇਨ੍ਹਾਂ ਪਵਿੱਤਰ ਅਵਸ਼ੇਸ਼ਾਂ ਨੂੰ ਦੇਖ ਸਕਣਗੇ ਅਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕਰ ਸਕਣਗੇ। ਸ਼੍ਰੀ ਮੋਦੀ ਨੇ ਇਸ ਸ਼ੁਭ ਮੌਕੇ 'ਤੇ ਮੌਜੂਦ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਬੋਧੀ ਰਵਾਇਤ ਨਾਲ ਜੁੜੇ ਸੰਤ ਅਤੇ ਧਾਰਮਿਕ ਆਚਾਰਿਆ ਵੀ ਮੌਜੂਦ ਹਨ। ਉਨ੍ਹਾਂ ਨੇ ਉਨ੍ਹਾਂ ਦੇ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਮੌਜੂਦਗੀ ਇਸ ਸਮਾਗਮ ਨੂੰ ਨਵੀਂ ਊਰਜਾ ਦੇ ਰਹੀ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਉਜਾਗਰ ਕੀਤਾ ਕਿ 2026 ਦੀ ਸ਼ੁਰੂਆਤ ਵਿੱਚ ਇਹ ਸ਼ੁਭ ਜਸ਼ਨ ਬੇਹੱਦ ਪ੍ਰੇਰਨਾਦਾਇਕ ਹੈ। ਉਨ੍ਹਾਂ ਨੇ ਇੱਛਾ ਪ੍ਰਗਟ ਕੀਤੀ ਕਿ ਭਗਵਾਨ ਬੁੱਧ ਦੇ ਅਸ਼ੀਰਵਾਦ ਨਾਲ ਸਾਲ 2026 ਦੁਨੀਆ ਲਈ ਸ਼ਾਂਤੀ, ਖ਼ੁਸ਼ਹਾਲੀ ਅਤੇ ਸਦਭਾਵਨਾ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰੇ।