ਰੂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਦਾ ਉਦਘਾਟਨੀ ਕਥਨ

September 01st, 01:24 pm

ਤੁਹਾਨੂੰ ਮਿਲ ਕੇ ਬਹੁਤ ਖੁਸ਼ੀ ਹੋ ਰਹੀ ਹੈ, ਅਤੇ ਮੈਂ ਹਮੇਸ਼ਾ ਅਨੁਭਵ ਕਰਦਾ ਹਾਂ ਕਿ ਤੁਹਾਨੂੰ ਮਿਲਣਾ ਮਤਲਬ ਇੱਕ ਯਾਦਗਾਰ ਮੀਟਿੰਗ ਵੀ ਹੁੰਦੀ ਹੈ। ਬਹੁਤ ਸਾਰੀਆਂ ਚੀਜ਼ਾਂ ਦੀਆਂ ਜਾਣਕਾਰੀਆਂ ਦਾ ਅਦਾਨ-ਪ੍ਰਦਾਨ ਕਰਨ ਦਾ ਮੌਕਾ ਮਿਲਦਾ ਹੈ।

ਪ੍ਰਧਾਨ ਮੰਤਰੀ ਨੇ ਰੂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

September 01st, 01:08 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੀਨ ਦੇ ਤਿਆਨਜਿਨ ਵਿੱਚ ਸ਼ੰਘਾਈ ਸਹਿਯੋਗ ਸੰਗਠਨ ਸਮਿਟ ਦੌਰਾਨ ਰੂਸ ਦੇ ਰਾਸ਼ਟਰਪਤੀ ਸ਼੍ਰੀ ਵਲਾਦਿਮੀਰ ਪੁਤਿਨ ਨਾਲ ਮੁਲਾਕਾਤ ਕੀਤੀ।

ਰੂਸ-ਯੂਕ੍ਰੇਨ ਸੰਘਰਸ਼ ਨੂੰ ਖ਼ਤਮ ਕਰਨ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ

September 01st, 12:48 pm

ਚੀਨ ਦੇ ਤਿਆਨਜਿਨ ਵਿੱਚ ਐੱਸਸੀਓ ਸਮਿਟ ਦੇ ਮੌਕੇ 'ਤੇ, ਪ੍ਰਧਾਨ ਮੰਤਰੀ ਮੋਦੀ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ, ਜਿੱਥੇ ਯੂਕ੍ਰੇਨ ਸੰਘਰਸ਼ ਚਰਚਾ ਦਾ ਕੇਂਦਰੀ ਬਿੰਦੂ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸ਼ਾਂਤੀ ਵੱਲ ਹਾਲੀਆ ਯਤਨਾਂ ਦਾ ਸੁਆਗਤ ਕੀਤਾ ਅਤੇ ਉਮੀਦ ਪ੍ਰਗਟ ਕੀਤੀ ਕਿ ਸਾਰੇ ਪੱਖ ਰਚਨਾਤਮਕ ਢੰਗ ਨਾਲ ਅੱਗੇ ਵਧਣਗੇ। ਉਨ੍ਹਾਂ ਨੇ ਸੰਘਰਸ਼ ਨੂੰ ਜਲਦੀ ਤੋਂ ਜਲਦੀ ਖ਼ਤਮ ਕਰਨ ਦੀ ਤੁਰੰਤ ਜ਼ਰੂਰਤ 'ਤੇ ਜ਼ੋਰ ਦਿੱਤਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਥਾਈ ਸ਼ਾਂਤੀ ਦਾ ਰਸਤਾ ਲੱਭਣਾ ਜ਼ਰੂਰੀ ਹੈ। ਵੱਡੇ ਮਨੁੱਖੀ ਪਹਿਲੂ 'ਤੇ ਜ਼ੋਰ ਦਿੰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸਿਰਫ਼ ਇੱਕ ਖੇਤਰੀ ਚਿੰਤਾ ਨਹੀਂ ਹੈ, ਬਲਕਿ ਮਾਨਵਤਾ ਦਾ ਸੱਦਾ ਹੈ।

ਤਿਯਾਨਜਿਨ ਵਿਖੇ 25ਵੇਂ SCO ਸਮਿਟ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ

September 01st, 10:14 am

SCO ਦੇ ਪੱਚੀਵੇਂ (25ਵੇਂ) ਸਮਿਟ ਵਿੱਚ ਹਿੱਸਾ ਲੈਂਦੇ ਹੋਏ ਮੈਨੂੰ ਖੁਸ਼ੀ ਹੋ ਰਹੀ ਹੈ। ਸਾਡੇ ਸ਼ਾਨਦਾਰ ਸੁਆਗਤ ਅਤੇ ਪ੍ਰਾਹੁਣਚਾਰੀ ਸਤਿਕਾਰ ਦੇ ਲਈ ਮੈਂ ਰਾਸ਼ਟਰਪਤੀ ਸ਼ੀ (Xi) ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ।

ਪ੍ਰਧਾਨ ਮੰਤਰੀ ਨੇ ਚੀਨ ਦੇ ਤਿਯਾਨਜਿਨ ਵਿੱਚ 25ਵੇਂ ਐੱਸਸੀਓ ਸੰਮੇਲਨ ਵਿੱਚ ਹਿੱਸਾ ਲਿਆ

September 01st, 10:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 31 ਅਗਸਤ ਤੋਂ 1 ਸਤੰਬਰ 2025 ਤੱਕ ਚੀਨ ਦੇ ਤਿਯਾਨਜਿਨ ਵਿੱਚ ਆਯੋਜਿਤ ਸ਼ੰਘਾਈ ਸਹਿਯੋਗ ਸੰਗਠਨ (ਐੱਸੀਸਓ) ਦੇ ਰਾਸ਼ਟਰ ਮੁਖੀਆਂ ਦੀ ਪ੍ਰੀਸ਼ਦ ਦੀ 25ਵੀਂ ਮੀਟਿੰਗ ਵਿੱਚ ਹਿੱਸਾ ਲਿਆ। ਸਮਿਟ ਵਿੱਚ ਐੱਸਸੀਓ ਵਿਕਾਸ ਰਣਨੀਤੀ, ਗਲੋਬਲ ਸ਼ਾਸਨ ਵਿੱਚ ਸੁਧਾਰ, ਅੱਤਵਾਦ-ਵਿਰੋਧੀ, ਸ਼ਾਂਤੀ ਅਤੇ ਸੁਰੱਖਿਆ, ਆਰਥਕਿ ਅਤੇ ਵਿੱਤੀ ਸਹਿਯੋਗ ਅਤੇ ਟਿਕਾਊ ਵਿਕਾਸ ‘ਤੇ ਉਪਯੋਗੀ ਚਰਚਾ ਹੋਈ।

ਪ੍ਰਧਾਨ ਮੰਤਰੀ ਮੋਦੀ ਚੀਨ ਦੇ ਤਿਆਨਜਿਨ ਪਹੁੰਚੇ

August 30th, 04:00 pm

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਥੋੜ੍ਹੀ ਦੇਰ ਪਹਿਲਾਂ ਚੀਨ ਪਹੁੰਚੇ ਸਨ। ਇਸ ਦੌਰੇ ਦੌਰਾਨ, ਪ੍ਰਧਾਨ ਮੰਤਰੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਸੱਦੇ 'ਤੇ ਤਿਆਨਜਿਨ ਵਿੱਚ ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਵਿੱਚ ਸ਼ਾਮਲ ਹੋਣਗੇ। ਉਹ ਸੰਮੇਲਨ ਦੇ ਦੌਰਾਨ ਰਾਸ਼ਟਰਪਤੀ ਸ਼ੀ ਜਿਨਪਿੰਗ, ਰਾਸ਼ਟਰਪਤੀ ਪੁਤਿਨ ਅਤੇ ਹੋਰ ਨੇਤਾਵਾਂ ਨਾਲ ਮੁਲਾਕਾਤ ਕਰਨਗੇ।

ਜਪਾਨ ਅਤੇ ਚੀਨ ਦੀ ਯਾਤਰਾ ਲਈ ਰਵਾਨਗੀ ਦੀ ਪੂਰਵ ਸੰਧਿਆ ‘ਤੇ ਪ੍ਰਧਾਨ ਮੰਤਰੀ ਦਾ ਬਿਆਨ

August 28th, 08:40 pm

ਪ੍ਰਧਾਨ ਮੰਤਰੀ ਸ਼ਿਗੇਰੂ ਇਸ਼ੀਬਾ ਦੇ ਸੱਦੇ ‘ਤੇ ਮੈਂ 15ਵੇਂ ਸਲਾਨਾ ਸਮਿਟ ਲਈ ਜਪਾਨ ਦੀ ਦੋ ਦਿਨਾਂ ਯਾਤਰਾ ‘ਤੇ ਜਾ ਰਿਹਾ ਹਾਂ।

ਪ੍ਰਧਾਨ ਮੰਤਰੀ ਦਾ ਜਪਾਨ ਅਤੇ ਚੀਨ ਦਾ ਦੌਰਾ

August 22nd, 06:15 pm

ਪ੍ਰਧਾਨ ਮੰਤਰੀ ਮੋਦੀ ਜਪਾਨ ਦੇ ਪ੍ਰਧਾਨ ਮੰਤਰੀ ਸ਼ਿਗੇਰੂ ਇਸ਼ੀਬਾ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਸੱਦੇ 'ਤੇ ਕ੍ਰਮਵਾਰ 29-30 ਅਗਸਤ 2025 ਨੂੰ ਜਪਾਨ ਅਤੇ 31 ਅਗਸਤ-1 ਸਤੰਬਰ 2025 ਨੂੰ ਚੀਨ ਦਾ ਦੌਰਾ ਕਰਨਗੇ। ਜਪਾਨ ਵਿੱਚ, ਪ੍ਰਧਾਨ ਮੰਤਰੀ 15ਵੇਂ ਭਾਰਤ-ਜਪਾਨ ਸਲਾਨਾ ਸੰਮੇਲਨ ਵਿੱਚ ਹਿੱਸਾ ਲੈਣਗੇ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਇਸ਼ੀਬਾ ਨਾਲ ਵਿਚਾਰ-ਵਟਾਂਦਰਾ ਕਰਨਗੇ। ਚੀਨ ਵਿੱਚ, ਪ੍ਰਧਾਨ ਮੰਤਰੀ ਤਿਆਨਜਿਨ ਵਿੱਚ ਸ਼ੰਘਾਈ ਸਹਿਯੋਗ ਸੰਗਠਨ (SCO) ਸੰਮੇਲਨ ਵਿੱਚ ਸ਼ਾਮਲ ਹੋਣਗੇ।

ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ (Wang Yi) ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਨਵੀਂ ਦਿੱਲੀ ਵਿੱਚ ਮੁਲਾਕਾਤ ਕੀਤੀ

August 19th, 07:34 pm

ਚੀਨ ਦੇ ਵਿਦੇਸ਼ ਮੰਤਰੀ ਅਤੇ ਚੀਨ ਦੀ ਕਮਿਊਨਿਸਟ ਪਾਰਟੀ ਦੇ ਪੋਲਿਟ ਬਿਊਰੋ ਦੇ ਮੈਂਬਰ ਸ਼੍ਰੀ ਵਾਂਗ ਯੀ (Mr. Wang Yi) ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

22ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਤੋਂ ਬਾਅਦ ਸਾਂਝਾ ਬਿਆਨ

July 09th, 09:54 pm

ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਲਈ ਰੂਸੀ ਫੈਡਰੇਸ਼ਨ ਦੇ ਰਾਸ਼ਟਰਪਤੀ ਮਹਾਮਹਿਮ ਮਿਸਟਰ ਵਲਾਦੀਮੀਰ ਪੁਤਿਨ ਦੇ ਸੱਦੇ 'ਤੇ 8-9 ਜੁਲਾਈ, 2024 ਨੂੰ ਰੂਸੀ ਫੈਡਰੇਸ਼ਨ ਦਾ ਅਧਿਕਾਰਤ ਦੌਰਾ ਕੀਤਾ।

ਐੱਸਸੀਓ ਸਮਿਟ (SCO summit) ‘ਤੇ ਪ੍ਰਧਾਨ ਮੰਤਰੀ ਮੋਦੀ ਦੀਆਂ ਟਿੱਪਣੀਆਂ

July 04th, 01:29 pm

ਭਾਰਤ ਸ਼ਲਾਘਾ ਦੇ ਨਾਲ ਯਾਦ ਕਰਦਾ ਹੈ ਕਿ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਮੈਂਬਰ ਦੇ ਰੂਪ ਵਿੱਚ ਉਸ ਦਾ ਪ੍ਰਵੇਸ਼ 2017 ਕਜ਼ਾਕਿਸਤਾਨ ਪ੍ਰੈਜ਼ੀਡੈਂਸੀ ਦੇ ਦੌਰਾਨ ਹੋਇਆ ਸੀ। ਤਦ ਤੋਂ, ਅਸੀਂ ਐੱਸਸੀਓ ਵਿੱਚ ਪ੍ਰਧਾਨਗੀ ਦਾ ਇੱਕ ਚੱਕਰ ਪੂਰਾ ਕਰ ਲਿਆ ਹੈ। ਭਾਰਤ ਨੇ 2020 ਵਿੱਚ ਸਰਕਾਰ ਦੇ ਪ੍ਰਮੁੱਖਾਂ ਦੀ ਕੌਂਸਲ ਦੀ ਬੈਠਕ ਦੇ ਨਾਲ-ਨਾਲ 2023 ਵਿੱਚ ਰਾਜ ਦੇ ਮੁਖੀਆਂ ਦੀ ਕੌਂਸਲ ਦੀ ਬੈਠਕ ਦੀ ਮੇਜ਼ਬਾਨੀ ਕੀਤੀ। ਐੱਸਸੀਓ ਸਾਡੀ ਵਿਦੇਸ਼ ਨੀਤੀ ਵਿੱਚ ਇੱਕ ਪ੍ਰਮੁੱਖ ਸਥਾਨ ਰੱਖਦਾ ਹੈ।

ਐੱਸਸੀਓ ਸਮਿਟ (SCO summit) ‘ਤੇ ਪ੍ਰਧਾਨ ਮੰਤਰੀ ਮੋਦੀ ਦੀਆਂ ਟਿੱਪਣੀਆਂ

July 04th, 01:25 pm

ਭਾਰਤ ਸ਼ਲਾਘਾ ਦੇ ਨਾਲ ਯਾਦ ਕਰਦਾ ਹੈ ਕਿ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਮੈਂਬਰ ਦੇ ਰੂਪ ਵਿੱਚ ਉਸ ਦਾ ਪ੍ਰਵੇਸ਼ 2017 ਕਜ਼ਾਕਿਸਤਾਨ ਪ੍ਰੈਜ਼ੀਡੈਂਸੀ ਦੇ ਦੌਰਾਨ ਹੋਇਆ ਸੀ। ਤਦ ਤੋਂ, ਅਸੀਂ ਐੱਸਸੀਓ ਵਿੱਚ ਪ੍ਰਧਾਨਗੀ ਦਾ ਇੱਕ ਚੱਕਰ ਪੂਰਾ ਕਰ ਲਿਆ ਹੈ। ਭਾਰਤ ਨੇ 2020 ਵਿੱਚ ਸਰਕਾਰ ਦੇ ਪ੍ਰਮੁੱਖਾਂ ਦੀ ਕੌਂਸਲ ਦੀ ਬੈਠਕ ਦੇ ਨਾਲ-ਨਾਲ 2023 ਵਿੱਚ ਰਾਜ ਦੇ ਮੁਖੀਆਂ ਦੀ ਕੌਂਸਲ ਦੀ ਬੈਠਕ ਦੀ ਮੇਜ਼ਬਾਨੀ ਕੀਤੀ। ਐੱਸਸੀਓ ਸਾਡੀ ਵਿਦੇਸ਼ ਨੀਤੀ ਵਿੱਚ ਇੱਕ ਪ੍ਰਮੁੱਖ ਸਥਾਨ ਰੱਖਦਾ ਹੈ।

ਕਜ਼ਾਕਿਸਤਾਨ (Kazakhstan) ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਾਲ ਟੈਲੀਫੋਨ ‘ਤੇ ਗੱਲ ਕੀਤੀ

June 25th, 06:21 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਜ਼ਾਕਿਸਤਾਨ (Kazakhstan) ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਕਾਸਿਮ-ਜੋਮਾਰਟ ਟੋਕਾਯੇਵ (H.E. Mr. Kassym-Jomart Tokayev) ਨਾਲ ਟੈਲੀਫੋਨ ' ਤੇ ਗੱਲਬਾਤ ਕੀਤੀ।

23ਵੇਂ ਐੱਸਸੀਓ (SCO) ਸਮਿਟ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ

July 04th, 12:30 pm

ਅੱਜ, ਤੇਈਵੇਂ SCO Summit ਵਿੱਚ, ਆਪ ਸਭ ਦਾ ਹਾਰਦਿਕ ਸੁਆਗਤ ਹੈ। ਪਿਛਲੇ ਦੋ ਦਹਾਕਿਆਂ ਵਿੱਚ, ਐੱਸਸੀਓ (SCO), ਪੂਰੇ ਏਸ਼ਿਆਈ ਖੇਤਰ ਵਿੱਚ, ਸ਼ਾਂਤੀ, ਸਮ੍ਰਿੱਧੀ ਅਤੇ ਵਿਕਾਸ ਦੇ ਲਈ ਇੱਕ ਮਹੱਤਵਪੂਰਨ ਪਲੈਟਫਾਰਮ ਦੇ ਰੂਪ ਵਿੱਚ ਉੱਭਰਿਆ ਹੈ। ਇਸ ਖੇਤਰ ਦੇ ਨਾਲ, ਭਾਰਤ ਦੇ ਹਜ਼ਾਰਾਂ ਵਰ੍ਹਿਆਂ ਪੁਰਾਣੇ ਸੱਭਿਆਚਾਰਕ (ਸਾਂਸਕ੍ਰਿਤਿਕ) ਅਤੇ people to people ਸਬੰਧ, ਸਾਡੀ ਸਾਂਝੀ ਵਿਰਾਸਤ ਦਾ ਜੀਵੰਤ ਪ੍ਰਮਾਣ ਹਨ। ਅਸੀਂ ਇਸ ਖੇਤਰ ਨੂੰ “extended neighbourhood” ਹੀ ਨਹੀਂ, “extended family” ਦੀ ਤਰ੍ਹਾਂ ਦੇਖਦੇ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਨਾਲ ਟੈਲੀਫੋਨ ‘ਤੇ ਗੱਲ ਕੀਤੀ

December 16th, 03:51 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਦੀ ਐੱਸਸੀਓ ਸਮਿਟ ਦੇ ਦੌਰਾਨ ਤੁਰਕੀ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਰੇਸਿਪ ਤੈੱਯਪ ਅਰਦੋਗਨ ਨਾਲ ਬੈਠਕ

September 16th, 11:41 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਸਸੀਓ ਸਮਿਟ ਦੇ ਦੌਰਾਨ 16 ਸਤੰਬਰ 2022 ਨੂੰ ਉਜ਼ਬੇਕਿਸਤਾਨ ਦੇ ਸਮਰਕੰਦ ਵਿੱਚ ਤੁਰਕੀ ਗਣਰਾਜ ਦੇ ਰਾਸ਼ਟਰਪਤੀ ਮਾਣਯੋਗ ਸ਼੍ਰੀ ਰੇਸਿਪ ਤੈੱਯਪ ਅਰਦੋਗਨ ਨਾਲ ਮੁਲਾਕਾਤ ਕੀਤੀ।

ਐੱਸਸੀਓ ਸਮਿਟ ਦੇ ਦੌਰਾਨ ਪ੍ਰਧਾਨ ਮੰਤਰੀ ਦੀ ਇਰਾਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ

September 16th, 11:06 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਇਰਾਨ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਇਬ੍ਰਾਹਿਮ ਰਾਇਸੀ ਨੇ ਐੱਸਸੀਓ ਦੇ ਦੇਸ਼ਾਂ ਦੇ ਮੁਖੀਆਂ ਦੀ 22ਵੀਂ ਬੈਠਕ ਦੇ ਦੌਰਾਨ ਉਜ਼ਬੇਕਿਸਤਾਨ ਦੇ ਸਮਰਕੰਦ ਵਿੱਚ ਮੁਲਾਕਾਤ ਕੀਤੀ। 2021 ਵਿੱਚ ਰਾਸ਼ਟਰਪਤੀ ਰਾਇਸੀ ਦੇ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਰਾਇਸੀ ਵਿਚਕਾਰ ਇਹ ਪਹਿਲੀ ਮੁਲਾਕਾਤ ਸੀ।

ਪ੍ਰਧਾਨ ਮੰਤਰੀ ਨੇ ਉਜ਼ਬੇਕਿਸਤਾਨ ਦੇ ਸਮਰਕੰਦ ਵਿੱਚ ਰੂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

September 16th, 08:42 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੀ 22ਵੀਂ ਬੈਠਕ ਦੇ ਦੌਰਾਨ ਉਜ਼ਬੇਕਿਸਤਾਨ ਦੇ ਸਮਰਕੰਦ ਵਿੱਚ ਰੂਸ ਦੇ ਰਾਸ਼ਟਰਪਤੀ, ਸ਼੍ਰੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਅਤੇ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਦੇ ਦਰਮਿਆਨ ਦੁਵੱਲੀ ਬੈਠਕ

September 16th, 08:34 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਜ਼ਬੇਕਿਸਤਾਨ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਸ਼੍ਰੀ ਸ਼ਾਵਕਤ ਮਿਰਜ਼ਿਯੋਯੇਵ ਨਾਲ ਅੱਜ ਉਜ਼ਬੇਕਿਸਤਾਨ ਦੇ ਸਮਰਕੰਦ ਵਿੱਚ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਰਾਸ਼ਟਰ ਮੁਖੀਆਂ ਦੀ ਕੌਂਸਲ ਦੀ 22ਵੀਂ ਬੈਠਕ ਦੇ ਦੌਰਾਨ ਮੁਲਾਕਾਤ ਕੀਤੀ।

ਐੱਸਸੀਓ ਸਮਿਟ ਸਮੇਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ

September 16th, 01:30 pm

ਅੱਜ, ਜਦੋਂ ਪੂਰਾ ਵਿਸ਼ਵ ਮਹਾਮਾਰੀ ਦੇ ਬਾਅਦ ਆਰਥਿਕ ਰਿਕਵਰੀ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, SCO ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। SCO ਦੇ ਮੈਂਬਰ ਦੇਸ਼ ਗਲੋਬਲ GDP ਵਿੱਚ ਲਗਭਗ 30 ਪ੍ਰਤੀਸ਼ਤ ਦਾ ਯੋਗਦਾਨ ਦਿੰਦੇ ਹਨ, ਅਤੇ ਵਿਸ਼ਵ ਦੀ 40 ਪ੍ਰਤੀਸ਼ਤ ਜਨਸੰਖਿਆ ਵੀ SCO ਦੇਸ਼ਾਂ ਵਿੱਚ ਨਿਵਾਸ ਕਰਦੀ ਹੈ। ਭਾਰਤ SCO ਮੈਂਬਰਾਂ ਦੇ ਦਰਮਿਆਨ ਅਧਿਕ ਸਹਿਯੋਗ ਅਤੇ ਆਪਸੀ ਵਿਸ਼ਵਾਸ ਦਾ ਸਮਰਥਨ ਕਰਦਾ ਹੈ। ਮਹਾਮਾਰੀ ਅਤੇ ਯੂਕ੍ਰੇਨ ਦੇ ਸੰਕਟ ਨਾਲ ਗਲੋਬਲ ਸਪਲਾਈ ਚੇਨਸ ਵਿੱਚ ਕਈ ਰੁਕਾਵਟਾਂ ਉਤਪੰਨ ਹੋਈਆਂ, ਜਿਸ ਦੇ ਕਾਰਨ ਪੂਰਾ ਵਿਸ਼ਵ ਅਭੂਤਪੂਰਵ ਊਰਜਾ ਅਤੇ ਅਨਾਜ ਸੰਕਟ ਦਾ ਸਾਹਮਣਾ ਕਰ ਰਿਹਾ ਹੈ। SCO ਨੂੰ ਸਾਡੇ ਖੇਤਰ ਵਿੱਚ ਭਰੋਸੇਯੋਗ, ਰੈਜ਼ਿਲਿਐਂਟ ਅਤੇ persified ਸਪਲਾਈ ਚੇਨਸ ਵਿਕਸਿਤ ਕਰਨ ਦੇ ਲਈ ਪ੍ਰਯਤਨ ਕਰਨੇ ਚਾਹੀਦੇ ਹਨ। ਇਸ ਦੇ ਲਈ ਬਿਹਤਰ connectivity ਦੀ ਜ਼ਰੂਰਤ ਤਾਂ ਹੋਵੇਗੀ ਹੀ, ਨਾਲ ਹੀ ਇਹ ਵੀ ਮਹੱਤਵਪੂਰਨ ਹੋਵੇਗਾ ਕਿ ਅਸੀਂ ਸਾਰੇ ਇੱਕ ਦੂਸਰੇ ਨੂੰ transit ਦਾ ਪੂਰਾ ਅਧਿਕਾਰ ਦੇਈਏ।