ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 22nd, 11:36 am
ਹੈਲੀਪੈਡ ਤੋਂ ਇੱਥੋਂ ਇਸ ਮੈਦਾਨ ਤੱਕ ਆਉਣਾ, ਰਸਤੇ ਵਿੱਚ ਇੰਨੇ ਸਾਰੇ ਲੋਕਾਂ ਨਾਲ ਮਿਲਣਾ, ਬੱਚਿਆਂ ਦੇ ਹੱਥਾਂ ਵਿੱਚ ਤਿਰੰਗਾ, ਬੇਟੇ-ਬੇਟੀਆਂ ਦੇ ਹੱਥਾਂ ਵਿੱਚ ਤਿਰੰਗਾ, ਅਰੁਣਾਚਲ ਦਾ ਇਹ ਆਦਰ-ਸਤਿਕਾਰ, ਮਾਣ ਨਾਲ ਭਰ ਦਿੰਦਾ ਹੈ। ਅਤੇ ਇਹ ਸਵਾਗਤ ਇੰਨਾ ਜ਼ਬਰਦਸਤ ਸੀ ਕਿ ਮੈਨੂੰ ਪਹੁੰਚਣ ਵਿੱਚ ਵੀ ਦੇਰੀ ਹੋ ਗਈ, ਅਤੇ ਇਸ ਲਈ ਵੀ ਮੈਂ ਆਪ ਸਭ ਤੋਂ ਮਾਫ਼ੀ ਮੰਗਦਾ ਹਾਂ। ਅਰੁਣਾਚਲ ਦੀ ਇਹ ਧਰਤੀ, ਚੜ੍ਹਦੇ ਸੂਰਜ ਦੀ ਧਰਤੀ ਦੇ ਨਾਲ ਹੀ ਦੇਸ਼ ਭਗਤੀ ਦੇ ਉਫਾਨ ਦੀ ਵੀ ਧਰਤੀ ਹੈ। ਜਿਵੇਂ ਤਿਰੰਗੇ ਦਾ ਪਹਿਲਾ ਰੰਗ ਕੇਸਰੀ ਹੈ, ਓਵੇਂ ਹੀ ਅਰੁਣਾਚਲ ਦਾ ਪਹਿਲਾ ਰੰਗ ਕੇਸਰੀ ਹੈ। ਇੱਥੇ ਦਾ ਹਰ ਵਿਅਕਤੀ ਮਾਣ ਦਾ ਪ੍ਰਤੀਕ ਹੈ, ਸਾਦਗੀ ਦਾ ਪ੍ਰਤੀਕ ਹੈ। ਅਤੇ ਇਸ ਲਈ ਅਰੁਣਾਚਲ ਤਾਂ ਮੈਂ ਕਈ ਵਾਰ ਆਇਆ ਹਾਂ, ਰਾਜਨੀਤੀ ਵਿੱਚ ਸੱਤਾ ਦੇ ਗਲਿਆਰਿਆਂ ਵਿੱਚ ਨਹੀਂ ਸੀ, ਓਦੋਂ ਵੀ ਆਇਆ ਹਾਂ, ਅਤੇ ਇਸ ਲਈ ਇੱਥੇ ਦੀਆਂ ਬਹੁਤ ਸਾਰੀਆਂ ਯਾਦਾਂ ਮੇਰੇ ਨਾਲ ਜੁੜੀਆਂ ਹੋਈਆਂ ਹਨ, ਅਤੇ ਉਸ ਦੀ ਯਾਦ ਵੀ ਮੈਨੂੰ ਬਹੁਤ ਚੰਗੀ ਲਗਦੀ ਹੈ। ਆਪ ਸਭ ਦੇ ਨਾਲ ਬਿਤਾਏ ਹਰ ਪਲ ਮੇਰੇ ਲਈ ਯਾਦਗਾਰ ਹੁੰਦੇ ਹਨ। ਤੁਸੀਂ ਜਿੰਨਾ ਪਿਆਰ ਮੈਨੂੰ ਦਿੰਦੇ ਹੋ, ਮੈਂ ਸਮਝਦਾ ਹਾਂ ਜੀਵਨ ਵਿੱਚ ਇਸ ਤੋਂ ਵੱਡਾ ਕੋਈ ਸੁਭਾਗ ਨਹੀਂ ਹੁੰਦਾ ਹੈ। ਤਵਾਂਗ ਮਠ ਤੋਂ ਲੈ ਕੇ ਨਮਸਾਈ ਦੇ ਸਵਰਣ ਪਗੋਡਾ ਤੱਕ ਅਰੁਣਾਚਲ ਸ਼ਾਂਤੀ ਅਤੇ ਸੱਭਿਆਚਾਰ ਦਾ ਸੰਗਮ ਹੈ। ਮਾਂ ਭਾਰਤੀ ਦਾ ਮਾਣ ਹੈ, ਮੈਂ ਇਸ ਪੂਜਨੀਕ ਧਰਤੀ ਨੂੰ ਸ਼ਰਧਾਪੂਰਵਕ ਪ੍ਰਣਾਮ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ₹5,100 ਕਰੋੜ ਤੋਂ ਵੱਧ ਲਾਗਤ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 22nd, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ₹5,100 ਕਰੋੜ ਤੋਂ ਵੱਧ ਲਾਗਤ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਮੌਕੇ ’ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਸਰਬ-ਸ਼ਕਤੀਮਾਨ ਡੋਨਯੀ ਪੋਲੋ ਦੇ ਪ੍ਰਤੀ ਸ਼ਰਧਾ ਪ੍ਰਗਟ ਕੀਤੀ ਅਤੇ ਸਾਰਿਆਂ ‘ਤੇ ਕਿਰਪਾ ਦੀ ਪ੍ਰਾਰਥਨਾ ਕੀਤੀ।ਰਾਜਸਥਾਨ ਦੇ ਬੀਕਾਨੇਰ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 22nd, 12:00 pm
ਰਾਜਸਥਾਨ ਦੇ ਰਾਜਪਾਲ ਹਰਿਭਾਊ ਬਾਗੜੇ ਜੀ, ਇੱਥੋਂ ਦੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਭਜਨ ਲਾਲ ਜੀ, ਸਾਬਕਾ ਮੁੱਖ ਮੰਤਰੀ ਭੈਣ ਵਸੁੰਧਰਾ ਰਾਜੇ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ ਜੀ, ਅਰਜੁਨ ਰਾਮ ਮੇਘਵਾਲ ਜੀ, ਰਾਜਸਥਾਨ ਦੀ ਉਪ-ਮੁੱਖ ਮੰਤਰੀ ਦੀਯਾ ਕੁਮਾਰੀ ਜੀ, ਪ੍ਰੇਮ ਚੰਦ ਜੀ, ਰਾਜਸਥਾਨ ਸਰਕਾਰ ਦੇ ਹੋਰ ਮੰਤਰੀਗਣ, ਸੰਸਦ ਵਿੱਚ ਮੇਰੇ ਸਾਥੀ ਮਦਨ ਰਾਠੌਰ ਜੀ, ਹੋਰ ਸਾਂਸਦ ਅਤੇ ਵਿਧਾਇਕਗਣ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਬੀਕਾਨੇਰ ਵਿੱਚ 26,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ
May 22nd, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਬੀਕਾਨੇਰ ਵਿੱਚ 26,000 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਇਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਅਵਸਰ ‘ਤੇ ਕਾਰਜਕ੍ਰਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਉਪਸਥਿਤ ਜਨਸਮੂਹ ਦਾ ਸੁਆਗਤ ਕੀਤਾ ਅਤੇ ਔਨਲਾਇਨ ਸ਼ਾਮਲ ਹੋਏ 18 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਲੋਕਾਂ ਦੀ ਮਹੱਤਵਪੂਰਨ ਭਾਗੀਦਾਰੀ ਦੇ ਪ੍ਰਤੀ ਭੀ ਆਭਾਰ ਪ੍ਰਗਟ ਕੀਤਾ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਰਾਜਪਾਲਾਂ, ਮੁੱਖ ਮੰਤਰੀਆਂ, ਉਪ ਰਾਜਪਾਲਾਂ ਅਤੇ ਹੋਰ ਜਨ ਪ੍ਰਤੀਨਿਧੀਆਂ ਦੀ ਉਪਸਥਿਤੀ ਦਾ ਉਲੇਖ ਕਰਦੇ ਹੋਏ ਦੇਸ਼ ਭਰ ਤੋਂ ਜੁੜੇ ਸਾਰੇ ਸਨਮਾਨਿਤ ਪਤਵੰਤਿਆਂ ਅਤੇ ਨਾਗਰਿਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।