ਭਾਰਤ ਸਿੰਗਾਪੁਰ ਸੰਯੁਕਤ ਬਿਆਨ
September 04th, 08:04 pm
ਸਿੰਗਾਪੁਰ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਲਾਰੈਂਸ ਵੋਂਗ ਦੇ ਭਾਰਤ ਗਣਰਾਜ ਦੇ ਅਧਿਕਾਰਤ ਦੌਰੇ ਦੇ ਮੌਕੇ 'ਤੇ ਭਾਰਤ ਅਤੇ ਸਿੰਗਾਪੁਰ ਦਰਮਿਆਨ ਵਿਆਪਕ ਰਣਨੀਤਕ ਸਾਂਝੇਦਾਰੀ ਦੇ ਰੋਡਮੈਪ 'ਤੇ ਸਾਂਝਾ ਬਿਆਨਸਿੰਗਾਪੁਰ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
September 04th, 12:45 pm
ਅਹੁਦਾ ਸੰਭਾਲਣ ਦੇ ਬਾਅਦ, ਪ੍ਰਧਾਨ ਮੰਤਰੀ ਵੌਂਗ ਦੀ ਪਹਿਲੀ ਭਾਰਤ ਯਾਤਰਾ ’ਤੇ, ਮੈਂ ਉਨ੍ਹਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ। ਇਹ ਯਾਤਰਾ ਹੋਰ ਵੀ ਵਿਸ਼ੇਸ਼ ਹੈ, ਕਿਉਂਕਿ ਇਸ ਸਾਲ ਅਸੀਂ ਆਪਣੇ ਸੰਬੰਧਾਂ ਦੀ 60ਵੀਂ ਵਰ੍ਹੇਗੰਢ ਮਨਾ ਰਹੇ ਹਾਂ।ਪ੍ਰਧਾਨ ਮੰਤਰੀ ਨੇ ਸੈਮੀਕੌਨ ਇੰਡੀਆ 2025 ਵਿੱਚ ਮੋਹਰੀ ਕੰਪਨੀਆਂ ਦੇ ਸੀਈਓ ਨਾਲ ਗੱਲਬਾਤ ਕੀਤੀ
September 03rd, 08:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੈਮੀਕੌਨ ਇੰਡੀਆ 2025 ਦੌਰਾਨ ਸੈਮੀਕੰਡਕਟਰਸ ਖੇਤਰ ਵਿੱਚ ਮੋਹਰੀ ਕੰਪਨੀਆਂ ਦੇ ਪ੍ਰਮੁੱਖ ਸੀਈਓ ਨਾਲ ਗੱਲਬਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ, “ਮੈਂ ਇਸ ਖੇਤਰ ਵਿੱਚ ਭਾਰਤ ਦੀ ਅਣਥੱਕ ਸੁਧਾਰ ਯਾਤਰਾ ਬਾਰੇ ਗੱਲ ਕੀਤੀ, ਜਿਸ ਵਿੱਚ ਮਜ਼ਬੂਤ ਬੁਨਿਆਦੀ ਢਾਂਚੇ ਦਾ ਨਿਰਮਾਣ ਅਤੇ ਕੌਸ਼ਲ ਦੇ ਨਾਲ-ਨਾਲ ਇਨੋਵੇਸ਼ਨ ‘ਤੇ ਜ਼ੋਰ ਦੇਣਾ ਸ਼ਾਮਲ ਹੈ।”ਯਸ਼ੋਭੂਮੀ, ਦਿੱਲੀ ਵਿਖੇ ਸੈਮੀਕੌਨ ਇੰਡੀਆ 2025 ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 02nd, 10:40 am
ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ ਜੀ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੀ, ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਜੀ, ਕੇਂਦਰੀ ਰਾਜ ਮੰਤਰੀ ਜਿਤਿਨ ਪ੍ਰਸਾਦ ਜੀ, ਸੈਮੀ ਦੇ ਪ੍ਰੈਜ਼ੀਡੈਂਟ ਅਜਿਤ ਮਨੋਚਾ ਜੀ, ਦੇਸ਼-ਵਿਦੇਸ਼ ਤੋਂ ਆਏ ਸੈਮੀਕੰਡਕਟਰ industry ਦੇ CEOs, ਅਤੇ ਉਨ੍ਹਾਂ ਦੇ ਸਹਿਯੋਗੀ, ਵੱਖ-ਵੱਖ ਦੇਸ਼ਾਂ ਤੋਂ ਇੱਥੇ ਮੌਜੂਦ ਸਾਡੇ ਮਹਿਮਾਨ, ਸਟਾਰਟ-ਅੱਪਸ ਨਾਲ ਜੁੜੇ ਉੱਦਮੀ, ਵੱਖ-ਵੱਖ ਪ੍ਰਦੇਸ਼ਾਂ ਤੋਂ ਆਏ ਮੇਰੇ ਯੁਵਾ ਵਿਦਿਆਰਥੀ ਸਾਥੀ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਸੈਮੀਕੌਨ ਇੰਡੀਆ 2025 ਦਾ ਉਦਘਾਟਨ ਕੀਤਾ
September 02nd, 10:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਯਸ਼ੋਭੂਮੀ ਵਿੱਚ ਭਾਰਤ ਦੇ ਸੈਮੀਕੰਡਕਟਰ ਈਕੋਸਿਸਟਮ ਨੂੰ ਗਤੀ ਦੇਣ ਦੇ ਉਦੇਸ਼ ਨਾਲ ਆਯੋਜਿਤ “ਸੈਮੀਕੌਨ ਇੰਡੀਆ 2025” ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੇਸ਼-ਵਿਦੇਸ਼ ਦੇ ਸੈਮੀਕੰਡਕਟਰ ਉਦਯੋਗ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀ ਸ਼ਿਰਕਤ ‘ਤੇ ਉਨ੍ਹਾਂ ਦਾ ਆਭਾਰ ਵਿਅਕਤ ਕੀਤਾ। ਉਨ੍ਹਾਂ ਨੇ ਵੱਖ-ਵੱਖ ਦੇਸ਼ਾਂ ਤੋਂ ਆਏ ਵਿਸ਼ੇਸ਼ ਮਹਿਮਾਨਾਂ, ਸਟਾਰਟਅੱਪਸ ਨਾਲ ਜੁੜੇ ਉਦਮੀਆਂ ਅਤੇ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਤੋਂ ਆਏ ਨੌਜਵਾਨ ਵਿਦਿਆਰਥੀਆਂ ਦਾ ਸੁਆਗਤ ਕੀਤਾ।ਪ੍ਰਧਾਨ ਮੰਤਰੀ 2 ਸਤੰਬਰ ਨੂੰ ਯਸ਼ੋਭੂਮੀ, ਨਵੀਂ ਦਿੱਲੀ ਵਿੱਚ ‘ਸੈਮੀਕੌਨ ਇੰਡੀਆ - 2025’ ਦਾ ਉਦਘਾਟਨ ਕਰਨਗੇ
September 01st, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 2 ਸਤੰਬਰ ਨੂੰ ਸਵੇਰੇ ਲਗਭਗ 10 ਵਜੇ ਨਵੀਂ ਦਿੱਲੀ ਦੇ ਯਸ਼ੋਭੂਮੀ ਵਿੱਚ ‘ਸੈਮੀਕੌਨ ਇੰਡੀਆ - 2025’ ਦਾ ਉਦਘਾਟਨ ਕਰਨਗੇ। ਇਸ ਦਾ ਉਦੇਸ਼ ਭਾਰਤ ਦੇ ਸੈਮੀਕੰਡਕਟਰ ਈਕੋਸਿਸਟਮ ਨੂੰ ਪ੍ਰੇਰਿਤ ਕਰਨਾ ਹੈ। ਪ੍ਰਧਾਨ ਮੰਤਰੀ 3 ਸਤੰਬਰ ਨੂੰ ਸਵੇਰੇ ਲਗਭਗ 9:30 ਵਜੇ ਇਸ ਕਾਨਫਰੰਸ ਵਿੱਚ ਹਿੱਸਾ ਲੈਣਗੇ। ਪ੍ਰੋਗਰਾਮ ਦੌਰਾਨ ਸ਼੍ਰੀ ਮੋਦੀ ਸੀਈਓ ਗੋਲਮੇਜ ਸੰਮੇਲਨ ਵਿੱਚ ਵੀ ਹਿੱਸਾ ਲੈਣਗੇ।