Odisha is emerging as a gateway to growth and prosperity in eastern India: PM Modi in Pahadpur

June 20th, 01:10 pm

The President, Smt. Droupadi Murmu and the Prime Minister, Shri Narendra Modi visited Pahadpur village in Mayurbhanj district today. The President and the Prime Minister offered prayers at the sacred groves Santhali Jahera and Ho Jahera, Skill Centre and Pahadpur School. The President and Prime Minister participated in a programme at Rairangpur in Mayurbhanj district, marking the completion of two years of the Government of Odisha. The theme of the programme is “Vikas ra Dhara, Odisha Sara”. Shri Modi inaugurated and laid the foundation stone of various development projects worth over ₹47,600 crore.

PM Modi launches development projects at Pahadpur on the completion of two years of the Odisha Government

June 20th, 01:00 pm

PM Modi participated in a programme marking two years of the Odisha Government in Pahadpur village in Mayurbhanj. The PM wished President Murmu on her birthday, praising her dedication to public service, humility, and commitment to nation-building. In his address, he highlighted the state's rapid development and launched development projects worth over ₹47,600 crore. He announced that Pahadpur will be developed as a Solar Village and also highlighted major investments across infrastructure, industry and energy.

The trust of 140 crore Indians is our greatest strength and responsibility: PM Modi at the NDA Leaders’ Conclave

June 10th, 06:33 pm

PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.

PM Modi addresses NDA Leaders' Conclave, reaffirms commitment to Viksit Bharat

June 10th, 06:30 pm

PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.

PM Modi’s interaction with the BJP Karyakartas from Tamil Nadu

April 13th, 04:00 pm

PM Modi interacted with BJP Karyakartas from Tamil Nadu during the ‘Mera Booth, Sabse Mazboot Samvaad’, acknowledging their relentless grassroots efforts in strengthening the NDA’s outreach across the state.

“ਸਬਕਾ ਸਾਥ ਸਬਕਾ ਵਿਕਾਸ – ਜਨਤਾ ਦੀਆਂ ਇੱਛਾਵਾਂ ਦੀ ਪੂਰਤੀ” ਵਿਸ਼ੇ ’ਤੇ ਪੋਸਟ ਬਜਟ ਵੈਬਿਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

March 09th, 10:30 am

ਬਜਟ ਤੋਂ ਬਾਅਦ ਵੈਬਿਨਾਰਾਂ ਦੀ ਇਸ ਲੜੀ ਵਿੱਚ ਅੱਜ ਇਹ ਚੌਥਾ ਅਤੇ ਸਭ ਤੋਂ ਮਹੱਤਵਪੂਰਨ ਵੈਬਿਨਾਰ ਹੈ। ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨਾ ਸਿਰਫ਼ ਚਰਚਾ ਦਾ ਵਿਸ਼ਾ ਨਹੀਂ ਹੈ, ਇਹ ਇਸ ਬਜਟ ਦਾ ਮੁੱਖ ਉਦੇਸ਼ ਹੈ ਅਤੇ ਇਸ ਸਰਕਾਰ ਦਾ ਸੰਕਲਪ ਵੀ ਹੈ। ਇਨ੍ਹਾਂ ਦੀਆਂ ਜਨ ਇੱਛਾਵਾਂ ਦੀ ਪੂਰਤੀ ਦਾ ਬਹੁਤ ਵੱਡਾ ਮਾਧਿਅਮ ਸਿੱਖਿਆ, ਹੁਨਰ, ਸਿਹਤ, ਸੈਰ-ਸਪਾਟਾ, ਖੇਡਾਂ, ਸਭਿਆਚਾਰ ਵਰਗੇ ਬੁਨਿਆਦੀ ਖੇਤਰ ਹਨ। ਇਸ ਲਈ, ਇਸ ਵੈਬਿਨਾਰ ਵਿੱਚ ਅਸੀਂ ਇਨ੍ਹਾਂ ਮਹੱਤਵਪੂਰਨ ਪਹਿਲੂਆਂ ’ਤੇ ਚਰਚਾ ਕਰ ਰਹੇ ਹਾਂ। ਬਜਟ ਘੋਸ਼ਣਾਵਾਂ ਨੂੰ ਲਾਗੂ ਕਰਨ ਲਈ ਇਨ੍ਹਾਂ ਵਿਸ਼ਿਆਂ ਨਾਲ ਜੁੜੇ ਸਾਰੇ ਮਾਹਰਾਂ, ਨੀਤੀ ਨਿਰਮਾਤਾਵਾਂ ਅਤੇ ਵਿਦਵਾਨਾਂ, ਉੱਦਮੀਆਂ ਅਤੇ ਮੇਰੇ ਨੌਜਵਾਨ ਦੋਸਤਾਂ ਦੇ ਵਿਚਾਰ ਅਤੇ ਸੁਝਾਅ ਬਹੁਤ ਮਹੱਤਵਪੂਰਨ ਹਨ। ਮੈਂ ਤੁਹਾਡਾ ਸਾਰਿਆਂ ਦਾ ਇਸ ਚੌਥੇ ਬਜਟ ਵੈਬਿਨਾਰ ਦੇ ਇਸ ਸੈਸ਼ਨ ਵਿੱਚ ਸਵਾਗਤ ਕਰਦਾ ਹਾਂ, ਵਧਾਈ ਦਿੰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ "ਸਬਕਾ ਸਾਥ ਸਬਕਾ ਵਿਕਾਸ - ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ" ਥੀਮ 'ਤੇ ਆਯੋਜਿਤ ਬਜਟ ਤੋਂ ਬਾਅਦ ਦੇ ਵੈਬਿਨਾਰ ਨੂੰ ਸੰਬੋਧਨ ਕੀਤਾ

March 09th, 10:15 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਜਟ ਤੋਂ ਬਾਅਦ ਵੈਬਿਨਾਰ ਲੜੀ ਦੇ ਚੌਥੇ ਆਯੋਜਿਤ ਵੈਬਿਨਾਰ ਨੂੰ ਸੰਬੋਧਨ ਕੀਤਾ, ਜਿਸਦੀ ਥੀਮ ਸੀ ਸਬਕਾ ਸਾਥ ਸਬਕਾ ਵਿਕਾਸ - ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ। ਸ਼੍ਰੀ ਮੋਦੀ ਨੇ ਸਿੱਖਿਆ, ਹੁਨਰ, ਸਿਹਤ, ਸੈਰ-ਸਪਾਟਾ, ਖੇਡਾਂ ਅਤੇ ਸਭਿਆਚਾਰ ਖੇਤਰਾਂ ਨੂੰ ਇਨ੍ਹਾਂ ਟੀਚਿਆਂ ਦੀ ਪੂਰਤੀ ਦਾ ਪ੍ਰਮੁੱਖ ਜ਼ਰ੍ਹੀਆ ਦਸਦੇ ਹੋਏ, ਬਜਟ ਐਲਾਨਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ 'ਤੇ ਵਿਚਾਰ-ਵਟਾਂਦਰਾ ਕਰਨ ਲਈ ਮਾਹਿਰਾਂ ਅਤੇ ਨੀਤੀ ਨਿਰਮਾਤਾਵਾਂ ਦਾ ਸਵਾਗਤ ਕੀਤਾ। ਸ਼੍ਰੀ ਮੋਦੀ ਨੇ ਜ਼ੋਰ ਦਿੰਦੇ ਹੋਏ ਕਿਹਾ, ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ ਸਿਰਫ਼ ਇੱਕ ਵਿਸ਼ਾ ਨਹੀਂ ਹੈ; ਇਹ ਇਸ ਬਜਟ ਦਾ ਮੁੱਖ ਮੰਤਵ ਹੈ ਅਤੇ ਇਸ ਸਰਕਾਰ ਦਾ ਸੰਕਲਪ ਹੈ।

ਏਆਈ ਸਫ਼ਲਤਾਵਾਂ ਤੋਂ ਲੈ ਕੇ ਟੀ20 ਵਿਸ਼ਵ ਕੱਪ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੇ ਉਭਾਰ ਨੂੰ ਦਰਸਾਇਆ

February 22nd, 11:30 am

ਇਸ ਮਹੀਨੇ ਦੇ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਿੱਚ ਆਯੋਜਿਤ ਇੰਡੀਆ ਏਆਈ ਇੰਪੈਕਟ ਸਮਿਟ ਵਿੱਚ ਆਪਣੇ ਤਜ਼ਰਬਿਆਂ ਬਾਰੇ ਗੱਲ ਕੀਤੀ। ਉਨ੍ਹਾਂ ਨੇ ਭਾਰਤੀ ਮੂਲ ਦੇ ਕ੍ਰਿਕਟਰ, ਅੰਗ ਦਾਨ, ਨਦੀ ਤਿਉਹਾਰ, ਡਿਜੀਟਲ ਸੁਰੱਖਿਆ, ਪਰੀਕਸ਼ਾ ਪੇ ਚਰਚਾ ਅਤੇ ਹੋਰ ਬਹੁਤ ਸਾਰੇ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 23 ਫਰਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ 'ਰਾਜਾਜੀ ਉਤਸਵ' ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੀ ਸਾਬਕਾ ਮੁੱਖ ਮੰਤਰੀ ਜੈਲਲਿਤਾ ਜੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਉਨ੍ਹਾਂ ਦੇ ਨਾਰੀ ਸ਼ਕਤੀ ਨਾਲ ਡੂੰਘੇ ਸਬੰਧ ਦਾ ਜ਼ਿਕਰ ਕੀਤਾ।

ਓਡੀਸ਼ਾ ਰਾਜ ਸਰਕਾਰ ਦਾ ਇੱਕ ਵਰ੍ਹਾ ਪੂਰੇ ਹੋਣ ਦੇ ਅਵਸਰ 'ਤੇ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

June 20th, 04:16 pm

ਓਡੀਸ਼ਾ ਦੇ ਰਾਜਪਾਲ ਹਰੀ ਬਾਬੂ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਚਰਣ ਮਾਝੀ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਜੁਏਲ ਓਰਾਂਵ ਜੀ, ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਓਡੀਸ਼ਾ ਦੇ ਉਪ-ਮੁਖ ਮੰਤਰੀ ਕਨਕ ਵਰਧਨ ਸਿੰਘ ਦੇਵ ਜੀ, ਪ੍ਰਵਾਤੀ ਪਰੀਦਾ ਜੀ, ਰਾਜ ਸਰਕਾਰ ਦੇ ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਓਡੀਸ਼ਾ ਦੇ ਮੇਰੇ ਸਾਰੇ ਭਾਈਓ ਅਤੇ ਭੈਣੋਂ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਸਰਕਾਰ ਦੇ ਇੱਕ ਸਾਲ ਪੂਰੇ ਹੋਣ ਦੀ ਯਾਦ ਵਿੱਚ 18,600 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

June 20th, 04:15 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੁਵਨੇਸ਼ਵਰ ਵਿਖੇ ਓਡੀਸ਼ਾ ਸਰਕਾਰ ਦੇ ਇੱਕ ਸਾਲ ਪੂਰੇ ਹੋਣ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕੀਤੀ। ਓਡੀਸ਼ਾ ਦੇ ਸੰਪੂਰਨ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਦੇ ਅਨੁਸਾਰ, ਪ੍ਰਧਾਨ ਮੰਤਰੀ ਨੇ ਪੀਣ ਵਾਲੇ ਪਾਣੀ, ਸਿੰਚਾਈ, ਖੇਤੀਬਾੜੀ ਬੁਨਿਆਦੀ ਢਾਂਚਾ, ਸਿਹਤ ਬੁਨਿਆਦੀ ਢਾਂਚਾ, ਪੇਂਡੂ ਸੜਕਾਂ ਅਤੇ ਪੁਲਾਂ, ਰਾਸ਼ਟਰੀ ਰਾਜਮਾਰਗਾਂ ਦੇ ਭਾਗਾਂ ਅਤੇ ਇੱਕ ਨਵੀਂ ਰੇਲਵੇ ਲਾਈਨ ਸਮੇਤ ਮਹੱਤਵਪੂਰਨ ਖੇਤਰਾਂ ਨੂੰ ਕਵਰ ਕਰਨ ਵਾਲੇ 18,600 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ।

The people of Delhi have suffered greatly because of AAP-da: PM Modi during Mera Booth Sabse Mazboot programme

January 22nd, 01:14 pm

Prime Minister Narendra Modi, under the Mera Booth Sabse Mazboot initiative, engaged with BJP karyakartas across Delhi through the NaMo App, energizing them for the upcoming elections. He emphasized the importance of strengthening booth-level organization to ensure BJP’s continued success and urged workers to connect deeply with every voter.

PM Modi Interacts with BJP Karyakartas Across Delhi under Mera Booth Sabse Mazboot via NaMo App

January 22nd, 01:00 pm

Prime Minister Narendra Modi, under the Mera Booth Sabse Mazboot initiative, engaged with BJP karyakartas across Delhi through the NaMo App, energizing them for the upcoming elections. He emphasized the importance of strengthening booth-level organization to ensure BJP’s continued success and urged workers to connect deeply with every voter.

ਸੁਪਰੀਮ ਕੋਰਟ ਵਿਖੇ ਸੰਵਿਧਾਨ ਦਿਵਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

November 26th, 08:15 pm

ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਜੀ, ਜਸਟਿਸ ਬੀਆਰ ਗਵਈ ਜੀ, ਜਸਟਿਸ ਸੂਰਯਕਾਂਤ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀਮਾਨ ਅਰਜੁਨ ਰਾਮ ਮੇਘਵਾਲ ਜੀ, ਅਟਾਰਨੀ ਜਨਰਲ ਸ਼੍ਰੀ ਵੈਂਕਟਰਮਾਨੀ ਜੀ, ਬਾਰ ਕੌਂਸਲ ਦੇ ਪ੍ਰਧਾਨ ਮਨਨ ਕੁਮਾਰ ਮਿਸ਼ਰ ਜੀ, ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਕਪਿਲ ਸਿੱਬਲ ਜੀ, ਸੁਪਰੀਮ ਕੋਰਟ ਦੇ ਨਿਆਂਮੂਰਤੀ ਗਣ, ਸਾਬਕਾ ਚੀਫ਼ ਜਸਟਿਸ ਗਣ, ਉਪਸਥਿਤ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ

November 26th, 08:10 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਸ਼੍ਰੀ ਸੰਜੀਵ ਖੰਨਾ, ਸੁਪਰੀਮ ਕੋਰਟ ਦੇ ਜੱਜ, ਜਸਟਿਸ ਸ਼੍ਰੀ ਬੀ.ਆਰ. ਗਵਈ ਅਤੇ ਜਸਟਿਸ ਸ਼੍ਰੀ ਸੂਰਯਕਾਂਤ, ਕਾਨੂੰਨ ਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ, ਭਾਰਤ ਦੇ ਅਟਾਰਨੀ ਜਨਰਲ ਅਤੇ ਹੋਰ ਪਤਵੰਤੇ ਉਪਸਥਿਤ ਸਨ।

“ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ” ਵਿਸ਼ੇ ‘ਤੇ ਜੀ20 ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ

November 18th, 08:00 pm

ਸਭ ਤੋਂ ਪਹਿਲੇ, ਮੈਂ ਜੀ20 ਸਮਿਟ (G20 summit) ਦੇ ਸ਼ਾਨਦਾਰ ਆਯੋਜਨ ਅਤੇ ਜੀ20 ਦੀ ਸਫ਼ਲ ਪ੍ਰਧਾਨਗੀ (successful G20 Presidency) ਦੇ ਲਈ ਰਾਸ਼ਟਰਪਤੀ ਲੂਲਾ ਨੂੰ ਵਧਾਈਆਂ ਦੇਣਾ ਚਾਹੁੰਦਾ ਹਾਂ।

ਪ੍ਰਧਾਨ ਮੰਤਰੀ ਨੇ ‘ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ’ ਵਿਸ਼ੇ ‘ਤੇ ਜੀ 20 ਸੈਸ਼ਨ ਨੂੰ ਸੰਬੋਧਨ ਕੀਤਾ

November 18th, 07:55 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ’ ਵਿਸ਼ੇ ‘ਤੇ ਜੀ 20 ਸਮਿਟ(G 20 Summit) ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਅਤੇ ਉਨ੍ਹਾਂ ਦੀ ਸ਼ਾਨਦਾਰ ਪ੍ਰਾਹੁਣਚਾਰੀ ਦੇ ਲਈ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਇਸ ਇਨਾਸਿਓ ਲੂਲਾ ਦਾ ਸਿਲਵਾ (President of Brazil, H.E Mr. Luis Inacio Lula Da Silva) ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਟਿਕਾਊ ਵਿਕਾਸ ਲਕਸ਼ਾਂ ‘ਤੇ ਕੇਂਦ੍ਰਿਤ ਬ੍ਰਾਜ਼ੀਲ ਦੇ ਜੀ 20 ਏਜੰਡਾ (Brazilian G20 agenda) ਦੀ ਸ਼ਲਾਘਾ ਕੀਤੀ ਅਤੇ ਉਲੇਖ ਕੀਤਾ ਕਿ ਇਸ ਦ੍ਰਿਸ਼ਟੀਕੋਣ ਨੇ ਗਲੋਬਲ ਸਾਊਥ (Global South) ਦੇ ਦੇਸ਼ਾਂ ਦੀਆਂ ਚਿੰਤਾਵਾਂ ਨੂੰ ਰੇਖਾਂਕਿਤ ਕੀਤਾ ਹੈ ਅਤੇ ਨਵੀਂ ਦਿੱਲੀ ਜੀ 20 ਸਮਿਟ ਦੇ ਜਨ-ਕੇਂਦ੍ਰਿਤ ਨਿਰਣਿਆਂ ਨੂੰ ਅੱਗੇ ਵਧਾਇਆ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਭਾਰਤ ਦੀ ਜੀ-20 ਪ੍ਰਧਾਨਗੀ (Indian G20 presidency) ਦਾ “ਇੱਕ ਪ੍ਰਿਥਵੀ,ਇੱਕ ਪਰਿਵਾਰ, ਇੱਕ ਭਵਿੱਖ” (One Earth, One Family, One Future”) ਦਾ ਸੱਦਾ (call) ਰੀਓ ਵਿੱਚ ਹੋਣ ਵਾਲੀ ਵਾਰਤਾਲਾਪ (Rio conversations) ਵਿੱਚ ਭੀ ਗੂੰਜਦਾ ਰਿਹਾ ਹੈ।

ਡਿਜੀਟਲ ਇਡੀਆ ਨੇ ਸੀਨੀਅਰ ਨਾਗਰਿਕਾਂ ਲਈ ਪੈਨਸ਼ਨ ਪਾਉਣ ਦੀ ਪ੍ਰਕਿਰਿਆ ਨੂੰ ਅਸਾਨ ਬਣਾ ਦਿੱਤਾ ਹੈ: ਪ੍ਰਧਾਨ ਮੰਤਰੀ

October 09th, 06:18 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸ ਗੱਲ ‘ਤੇ ਸੰਤੋਸ਼ ਵਿਅਕਤ ਕੀਤਾ ਕਿ ਡਿਜੀਟਲ ਇੰਡੀਆ ਨੇ ਪੈਨਸ਼ਨ ਪਾਉਣ ਦੀ ਪ੍ਕਿਰਿਆ ਨੂੰ ਅਸਾਨ ਬਣਾ ਦਿੱਤਾ ਹੈ ਅਤੇ ਇਹ ਦੇਸ਼ ਭਰ ਦੇ ਸੀਨੀਅਰ ਨਾਗਰਿਕਾਂ ਦੇ ਬਹੁਤ ਕੰਮ ਆ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਪਿੰਗਲੀ ਵੈਂਕਈਆ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

August 02nd, 02:02 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਿੰਗਲੀ ਵੈਂਕਈਆ (Pingali Venkayya) ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਅਤੇ ਰਾਸ਼ਟਰ ਨੂੰ ਤਿਰੰਗਾ (Tricolour) ਦੇਣ ਵਿੱਚ ਉਨ੍ਹਾਂ ਦੇ ਪ੍ਰਯਾਸਾਂ ਨੂੰ ਯਾਦ ਕੀਤਾ। ਸ਼੍ਰੀ ਮੋਦੀ ਨੇ ਨਾਗਰਿਕਾਂ ਨੂੰ 9 ਤੋਂ 15 ਅਗਸਤ ਦੇ ਦਰਮਿਆਨ ਤਿਰੰਗਾ ਫਹਿਰਾ ਕੇ ਹਰ ਘਰ ਤਿਰੰਗਾ (Har Ghar Tiranga) ਅੰਦੋਲਨ ਦਾ ਸਮਰਥਨ ਕਰਨ ਅਤੇ harghartiranga.com ‘ਤੇ ਆਪਣੀਆਂ ਸੈਲਫੀਜ਼ ਸਾਂਝੀਆਂ ਕਰਨ ਦੀ ਭੀ ਤਾਕੀਦ ਕੀਤੀ।

ਮਹਾਰਾਸ਼ਟਰ ਵਿੱਚ 511 ਪ੍ਰਮੋਦ ਮਹਾਜਨ ਗ੍ਰਾਮੀਣ ਕੌਸ਼ਲਯ ਵਿਕਾਸ ਕੇਂਦਰਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

October 19th, 05:00 pm

ਨਵਰਾਤ੍ਰੀ ਦਾ ਪਾਵਨ ਪਰਵ ਚਲ ਰਿਹਾ ਹੈ। ਅੱਜ ਮਾਂ ਦੇ ਪੰਜਵੇਂ ਸਰੂਪ, ਸਕੰਦਮਾਤਾ ਦੀ ਅਰਾਧਨਾ (ਪੂਜਾ) ਦਾ ਦਿਨ ਹੈ। ਹਰ ਮਾਂ ਦੀ ਇਹ ਕਾਮਨਾ ਹੁੰਦੀ ਹੈ ਕਿ ਉਸ ਦੀ ਸੰਤਾਨ ਨੂੰ ਸੁਖ ਮਿਲੇ, ਯਸ਼ ਮਿਲੇ। ਸੁਖ ਅਤੇ ਯਸ਼ ਦੀ ਇਹ ਪ੍ਰਾਪਤੀ ਸਿੱਖਿਆ ਅਤੇ ਕੌਸ਼ਲ ਨਾਲ ਹੀ ਸੰਭਵ ਹੈ। ਅਜਿਹੇ ਪਾਵਨ ਸਮੇਂ ਵਿੱਚ ਮਹਾਰਾਸ਼ਟਰ ਦੇ ਸਾਡੇ ਬੇਟੇ-ਬੇਟੀਆਂ ਦੇ ਕੌਸ਼ਲ ਵਿਕਾਸ ਦੇ ਲਈ ਇੰਨੇ ਵੱਡੇ ਪ੍ਰੋਗਰਾਮ ਦੀ ਸ਼ੁਰੂਆਤ ਹੋ ਰਹੀ ਹੈ। ਅਤੇ ਜੋ ਲੱਖਾਂ ਨੌਜਵਾਨ ਮੇਰੇ ਸਾਹਮਣੇ ਬੈਠੇ ਹਨ ਅਤੇ ਜੋ ਇਸ ਕੌਸ਼ਲ ਵਿਕਾਸ ਦੇ ਰਸਤੇ ‘ਤੇ ਅੱਗੇ ਵਧਣ ਦਾ ਸੰਕਲਪ ਲੈ ਰਹੇ ਹਨ, ਮੈਂ ਜ਼ਰੂਰ ਕਹਿੰਦਾ ਹਾਂ ਕਿ ਉਨ੍ਹਾਂ ਦੇ ਜੀਵਨ ਵਿੱਚ ਅੱਜ ਦੀ ਇਹ ਪ੍ਰਭਾਤ ਮੰਗਲ ਪ੍ਰਭਾਤ ਬਣ ਗਈ ਹੈ। ਮਹਾਰਾਸ਼ਟਰ ਵਿੱਚ 511 ਗ੍ਰਾਮੀਣ ਕੌਸ਼ਲਯ ਵਿਕਾਸ ਕੇਂਦਰਾਂ ਦੀ ਸਥਾਪਨਾ ਹੋਣ ਜਾ ਰਹੀ ਹੈ।

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਵਿੱਚ 511 ਪ੍ਰਮੋਦ ਮਹਾਜਨ ਗ੍ਰਾਮੀਣ ਕੌਸ਼ਲਯ ਵਿਕਾਸ ਕੇਂਦਰ ਲਾਂਚ ਕੀਤੇ

October 19th, 04:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਵਿੱਚ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ 511 ਪ੍ਰਮੋਦ ਮਹਾਜਨ ਗ੍ਰਾਮੀਣ ਕੌਸ਼ਲਯ ਵਿਕਾਸ ਕੇਂਦਰ ਲਾਂਚ ਕੀਤੇ। ਮਹਾਰਾਸ਼ਟਰ ਦੇ 34 ਗ੍ਰਾਮੀਣ ਜ਼ਿਲ੍ਹਿਆਂ ਵਿੱਚ ਸਥਾਪਿਤ ਇਹ ਕੇਂਦਰ ਗ੍ਰਾਮੀਣ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਪ੍ਰਦਾਨ ਕਰਨ ਦੇ ਲਈ ਵਿਭਿੰਨ ਖੇਤਰਾਂ ਵਿੱਚ ਕੌਸ਼ਲ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਸੰਚਾਲਿਤ ਕਰਨਗੇ।