ਕੁਰੂਕਸ਼ੇਤਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 25th, 04:40 pm
ਹਰਿਆਣਾ ਦੇ ਰਾਜਪਾਲ ਅਸੀਮ ਘੋਸ਼ ਜੀ, ਹਰਮਨ ਪਿਆਰੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਮਨੋਹਰ ਲਾਲ ਜੀ, ਰਾਓ ਇੰਦਰਜੀਤ ਸਿੰਘ ਜੀ, ਕ੍ਰਿਸ਼ਨਪਾਲ ਜੀ, ਹਰਿਆਣਾ ਐੱਸਜੀਪੀਸੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਜੀ ਤੇ ਹੋਰ ਪਤਵੰਤੇ ਸੱਜਣੋ।ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ
November 25th, 04:38 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦਾ ਦਿਨ ਭਾਰਤ ਦੀ ਵਿਰਾਸਤ ਦਾ ਇੱਕ ਬੇਮਿਸਾਲ ਸੰਗਮ ਹੈ। ਉਨ੍ਹਾਂ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਸਵੇਰੇ ਉਹ ਰਾਮਾਇਣ ਦੀ ਨਗਰੀ ਅਯੁੱਧਿਆ ਵਿੱਚ ਸਨ ਅਤੇ ਹੁਣ ਗੀਤਾ ਦੀ ਨਗਰੀ ਕੁਰੂਕਸ਼ੇਤਰ ਵਿੱਚ ਹਨ। ਉਨ੍ਹਾਂ ਕਿਹਾ ਕਿ ਸਾਰੇ ਲੋਕ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਮੌਜੂਦ ਸੰਤਾਂ ਅਤੇ ਸਤਿਕਾਰਯੋਗ ਸੰਗਤ ਦੀ ਮੌਜੂਦਗੀ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਸਾਰਿਆਂ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ।ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕੀਤੀ
November 25th, 09:56 am
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਨ੍ਹਾਂ ਦੇ ਲਾਸਾਨੀ ਹੌਸਲੇ ਅਤੇ ਸਰਬ-ਉੱਚ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ।