ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
July 09th, 11:15 am
ਸਾਡੀਆਂ ਇਹ ਸਮਾਨਤਾਵਾਂ, ਅਤੇ ਸਾਡਾ ਸਾਂਝਾ ਆਲਮੀ ਨਜ਼ਰੀਆ, ਸਾਨੂੰ ਡੂੰਘੇ ਆਪਸੀ ਵਿਸ਼ਵਾਸ ਨਾਲ ਲਗਾਤਾਰ ਅੱਗੇ ਵਧਣ ਦੀ ਪ੍ਰੇਰਨਾ ਦਿੰਦੇ ਹਨ। ਸਾਡੀ ਵਿਆਪਕ ਰਣਨੀਤਕ ਭਾਈਵਾਲੀ ਨੇ ਪਿਛਲੇ ਕੁਝ ਸਾਲਾਂ ਵਿੱਚ ਬੇਮਿਸਾਲ ਤਰੱਕੀ ਕੀਤੀ ਹੈ। ਅਤੇ ਅੱਜ ਤੀਜੇ ਸਾਲਾਨਾ ਸਿਖਰ ਸੰਮੇਲਨ ਨਾਲ ਸਾਡੇ ਸਹਿਯੋਗ ਵਿੱਚ ਕਈ ਨਵੇਂ ਪਹਿਲੂ ਜੁੜੇ ਹਨ।ਕੋਲਕਾਤਾ ਵਿੱਚ ਆਈਐੱਨਐੱਸ ਅਗਰੇ, ਆਈਐੱਨਐੱਸ ਦੂਨਾਗਿਰੀ ਅਤੇ ਆਈਐੱਨਐੱਸ ਸੰਸ਼ੋਧਕ ਦੇ ਤਿੰਨ-ਪੱਧਰੀ ਕਮਿਸ਼ਨਿੰਗ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 21st, 12:51 pm
ਅੱਜ ਦਾ ਦਿਨ ਕਈ ਮਾਅਨਿਆਂ ਵਿੱਚ ਖ਼ਾਸ ਹੈ। ਅੱਜ ਪੂਰੀ ਦੁਨੀਆ ਅੰਤਰਰਾਸ਼ਟਰੀ ਯੋਗ ਦਿਵਸ ਮਨਾ ਰਹੀ ਹੈ। ਮੈਨੂੰ ਖ਼ੁਸ਼ੀ ਹੈ ਕਿ ਇਸ ਮੌਕੇ 'ਤੇ ਮੈਨੂੰ ਬੰਗਾਲ ਦੀ ਇਸ ਮਹਾਨ ਧਰਤੀ ’ਤੇ ਆਉਣ ਦਾ ਮੌਕਾ ਮਿਲਿਆ। ਇਹ ਉਹ ਧਰਤੀ ਹੈ, ਜਿਸਨੇ ਭਾਰਤ ਦੇ ਵਿਚਾਰਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ। ਜਿਸਨੇ ਭਾਰਤ ਦੇ ਪੁਨਰਜਾਗਰਣ ਨੂੰ ਗਤੀ ਦਿੱਤੀ ਹੈ, ਅਤੇ ਜਿਸਨੇ ਸਦੀਆਂ ਤੱਕ ਭਾਰਤ ਨੂੰ ਸਮੁੰਦਰ ਦੇ ਰਸਤੇ ਦੁਨੀਆ ਨਾਲ ਜੋੜਿਆ ਹੈ। ਅੱਜ ਇਸੇ ਧਰਤੀ 'ਤੇ ਆਤਮ-ਨਿਰਭਰ ਭਾਰਤ, ਸੁਰੱਖਿਅਤ ਭਾਰਤ ਅਤੇ ਵਿਕਸਿਤ ਭਾਰਤ ਨਾਲ ਜੁੜਿਆ ਇੱਕ ਅਹਿਮ ਸਮਾਗਮ ਹੋ ਰਿਹਾ ਹੈ। ਕੁਝ ਦੇਰ ਪਹਿਲਾਂ ਆਈਐੱਨਐੱਸ ਅਗਰੇ, ਆਈਐੱਨਐੱਸ ਦੂਨਾਗਿਰੀ ਅਤੇ ਆਈਐੱਨਐੱਸ ਸੰਸ਼ੋਧਕ ਨੂੰ ਭਾਰਤੀ ਜਲ ਸੈਨਾ ਵਿੱਚ ਸ਼ਾਮਿਲ ਕੀਤਾ ਗਿਆ ਹੈ। ਵੈਸੇ ਅੱਜ 21 ਜੂਨ ਨੂੰ ਵਰਲਡ ਹਾਈਡ੍ਰੋ-ਗ੍ਰਾਫੀਡੇ ਵਜੋਂ ਵੀ ਮਨਾਇਆ ਜਾਂਦਾ ਹੈ। ਅਤੇ ਇਹ ਬਹੁਤ ਹੀ ਧਿਆਨ ਦੇਣ ਯੋਗ ਸੰਯੋਗ ਹੈ, ਕਿ ਅੱਜ ਦੇ ਦਿਨ ਅਸੀਂ ਭਾਰਤ ਦਾ ਸਭ ਤੋਂ ਅਡਵਾਂਸਡ ਹਾਈਡ੍ਰੋ-ਗ੍ਰਾਫੀ ਜਹਾਜ਼ ਆਈਐੱਨਐੱਸ ਸੰਸ਼ੋਧਕ ਕਮਿਸ਼ਨ ਕੀਤਾ ਹੈ। ਮੈਂ ਭਾਰਤੀ ਜਲ ਸੈਨਾ ਨੂੰ, ਇਨ੍ਹਾਂ ਪ੍ਰਾਜੈਕਟਾਂ ਨਾਲ ਜੁੜੇ ਸਾਰੇ ਵਿਗਿਆਨੀਆਂ ਨੂੰ, ਇੰਜੀਨੀਅਰਾਂ ਨੂੰ, ਮਜ਼ਦੂਰਾਂ ਨੂੰ ਅਤੇ ਮੇਰੇ ਪਿਆਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ, ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਸ਼ਿਆਮਾ ਪ੍ਰਸਾਦ ਮੁਖਰਜੀ ਬੰਦਰਗਾਹ 'ਤੇ ਸਵਦੇਸ਼ੀ ਤੌਰ 'ਤੇ ਡਿਜ਼ਾਈਨ ਅਤੇ ਬਣਾਏ ਗਏ ਤਿੰਨ ਜਲ ਸੈਨਾ ਜਹਾਜ਼ਾਂ - ਆਈਐੱਨਐੱਸ ਦੂਨਾਗਿਰੀ, ਆਈਐੱਨਐੱਸ ਸੰਸ਼ੋਧਕ ਅਤੇ ਆਈਐੱਨਐੱਸ ਅਗਰੇ ਦੀ ਸ਼ੁਰੂਆਤ ਕੀਤੀ
June 21st, 12:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਸ਼ਿਆਮਾ ਪ੍ਰਸਾਦ ਮੁਖਰਜੀ ਬੰਦਰਗਾਹ 'ਤੇ ਸਵਦੇਸ਼ੀ ਤੌਰ 'ਤੇ ਡਿਜ਼ਾਈਨ ਕੀਤੇ ਅਤੇ ਬਣਾਏ ਗਏ ਤਿੰਨ ਜਲ ਸੈਨਾ ਜਹਾਜ਼ਾਂ – ਅਡਵਾਂਸਡ ਸਟੀਲਥ ਫ੍ਰਿਗੇਟ ਆਈਐੱਨਐੱਸ ਦੂਨਾਗਿਰੀ, ਸਰਵੇਖਣ ਜਹਾਜ਼ (ਵੱਡਾ) ਆਈਐੱਨਐੱਸ ਸੰਸ਼ੋਧਕ ਅਤੇ ਐਂਟੀ-ਸਬਮਰੀਨ ਖੋਖਲੇ ਪਾਣੀ ਦੇ ਜਹਾਜ਼ ਆਈਐੱਨਐੱਸ ਅਗਰੇ ਨੂੰ ਕਮਿਸ਼ਨ ਕੀਤਾ। ਇਨ੍ਹਾਂ ਜਹਾਜ਼ਾਂ ਦੇ ਸ਼ਾਮਿਲ ਹੋਣ ਨਾਲ ਦੇਸ਼ ਦੀ ਸੰਚਾਲਨ ਸਮਰੱਥਾ ਵਿੱਚ ਜ਼ਿਕਰਯੋਗ ਵਾਧਾ ਹੋਵੇਗਾ, ਸਮੁੰਦਰੀ ਖੇਤਰ ਦੀ ਜਾਗਰੂਕਤਾ ਵਧੇਗੀ ਅਤੇ ਭੂ-ਰਾਜਨੀਤਿਕ ਖ਼ਤਰਿਆਂ ਦੇ ਖ਼ਿਲਾਫ਼ ਤੱਟਵਰਤੀ ਜਲ ਖੇਤਰ ਦੀ ਸੁਰੱਖਿਆ ਮਜ਼ਬੂਤ ਹੋਵੇਗੀ। ਤਿੰਨੋਂ ਜਹਾਜ਼ਾਂ ਨੂੰ ਭਾਰਤੀ ਜਲ ਸੈਨਾ ਦੇ ਜੰਗੀ ਜਹਾਜ਼ ਡਿਜ਼ਾਈਨ ਬਿਊਰੋ ਵੱਲੋਂ ਡਿਜ਼ਾਈਨ ਕੀਤਾ ਗਿਆ ਸੀ ਅਤੇ ਕੋਲਕਾਤਾ ਵਿੱਚ ਗਾਰਡਨ ਰੀਚ ਸ਼ਿਪਬਿਲਡਰਸ ਐਂਡ ਇੰਜੀਨੀਅਰਜ਼ (ਜੀਆਰਐੱਸਈ) ਵੱਲੋਂ ਬਣਾਇਆ ਗਿਆ ਸੀ। ਇਸ ਵਿੱਚ 200 ਤੋਂ ਵੱਧ ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈ) ਸਮੇਤ ਭਾਰਤੀ ਉਦਯੋਗਾਂ ਦੀ ਵਿਆਪਕ ਭਾਗੀਦਾਰੀ ਸੀ। 75 ਫ਼ੀਸਦੀ ਤੋਂ ਵੱਧ ਸਵਦੇਸ਼ੀ ਸਮੱਗਰੀ ਵਾਲੇ ਇਹ ਜਹਾਜ਼ ਆਤਮ-ਨਿਰਭਰਤਾ ਪ੍ਰਤੀ ਭਾਰਤ ਦੀ ਵਚਨਬੱਧਤਾ ਦਾ ਸਬੂਤ ਵੀ ਹਨ।ਕੈਬਨਿਟ ਨੇ 3,900 ਕਰੋੜ ਰੁਪਏ ਤੋਂ ਵੱਧ ਦੇ ਕੁੱਲ ਨਿਵੇਸ਼ ਦੇ ਨਾਲ ਦੋ ਹੋਰ ਸੈਮੀਕੰਡਕਟਰ ਮੈਨੂਫੈਕਚਰਿੰਗ ਯੂਨਿਟਾਂ ਨੂੰ ਪ੍ਰਵਾਨਗੀ ਦਿੱਤੀ
May 05th, 06:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਭਾਰਤ ਸੈਮੀਕੰਡਕਟਰ ਮਿਸ਼ਨ (ਆਈਐੱਸਐੱਮ) ਦੇ ਤਹਿਤ ਦੋ ਹੋਰ ਸੈਮੀਕੰਡਕਟਰ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ, ਜਿਸ ਵਿੱਚ ਜੀਏਐੱਨ (ਗੈਲੀਅਮ ਨਾਈਟ੍ਰਾਈਡ) ਤਕਨੀਕ ‘ਤੇ ਅਧਾਰਿਤ ਦੇਸ਼ ਦੀ ਪਹਿਲੀ ਵਪਾਰਕ ਮਿਨੀ/ਮਾਈਕ੍ਰੋ-ਐੱਲਈਡੀ ਡਿਸਪਲੇਅ ਸੁਵਿਧਾ ਅਤੇ ਇੱਕ ਸੈਮੀਕੰਡਕਟਰ ਪੈਕੇਜਿੰਗ ਸੁਵਿਧਾ ਸ਼ਾਮਲ ਹੈ।ਭਾਰਤ-ਕੋਰੀਆ ਗਣਰਾਜ ਦਾ ਜਹਾਜ਼ ਨਿਰਮਾਣ, ਜਹਾਜ਼ਰਾਨੀ ਅਤੇ ਸਮੁੰਦਰੀ ਲੌਜਿਸਟਿਕਸ ਵਿੱਚ ਭਾਈਵਾਲੀ ਲਈ ਵਿਆਪਕ ਢਾਂਚਾ
April 20th, 10:51 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਕੋਰੀਆ ਗਣਰਾਜ ਦੇ ਮਹਾਮਹਿਮ ਸ਼੍ਰੀ ਲੀ ਜੇ-ਮਿਯੁੰਗ ਦਰਮਿਆਨ 20 ਅਪ੍ਰੈਲ 2026 ਨੂੰ ਭਾਰਤ ਦੀ ਉਨ੍ਹਾਂ ਦੀ ਸਰਕਾਰੀ ਯਾਤਰਾ ਦੇ ਮੌਕੇ ’ਤੇ ਹੋਈ ਮੀਟਿੰਗ ਦੌਰਾਨ, ਦੋਵਾਂ ਧਿਰਾਂ ਨੇ ਜਹਾਜ਼ ਨਿਰਮਾਣ, ਜਹਾਜ਼ਰਾਨੀ (ਸ਼ਿਪਿੰਗ) ਅਤੇ ਸਮੁੰਦਰੀ ਲੌਜਿਸਟਿਕਸ ਵਿੱਚ ਭਾਈਵਾਲੀ ਲਈ ਆਪਣੀਆਂ-ਆਪਣੀਆਂ ਸਰਕਾਰੀ ਏਜੰਸੀਆਂ ਅਤੇ ਨਿੱਜੀ ਸੰਸਥਾਵਾਂ ਦਰਮਿਆਨ ਆਪਸੀ ਲਾਭਕਾਰੀ ਸਹਿਯੋਗ ’ਤੇ ਸਾਰਥਕ ਅਤੇ ਡੂੰਘਾ ਵਿਚਾਰ-ਵਟਾਂਦਰਾ ਕੀਤਾ।ਨਤੀਜਿਆਂ ਦੀ ਸੂਚੀ: ਦੱਖਣੀ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ
April 20th, 03:57 pm
ਜਹਾਜ਼ ਨਿਰਮਾਣ, ਜਹਾਜ਼ਰਾਨੀ ਅਤੇ ਸਮੁੰਦਰੀ ਲੌਜਿਸਟਿਕਸ ਵਿੱਚ ਭਾਈਵਾਲੀ ਲਈ ਭਾਰਤ-ਦੱਖਣੀ ਕੋਰੀਆ ਵਿਆਪਕ ਢਾਂਚਾਪ੍ਰਧਾਨ ਮੰਤਰੀ ਨੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਦੇ ਸੰਦਰਭ ਵਿੱਚ ਉਠਾਏ ਜਾ ਰਹੇ ਕਦਮਾਂ ਦੀ ਸਮੀਖਿਆ ਲਈ ਸੀਸੀਐੱਸ ਦੀ ਬੈਠਕ ਦੀ ਪ੍ਰਧਾਨਗੀ ਕੀਤੀ
April 01st, 10:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 7 ਲੋਕ ਕਲਿਆਣ ਮਾਰਗ ਵਿਖੇ ਸੁਰੱਖਿਆ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ (ਸੀਸੀਐੱਸ) ਦੀ ਇੱਕ ਵਿਸ਼ੇਸ਼ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਬੈਠਕ ਵਿੱਚ ਵੱਖ-ਵੱਖ ਮੰਤਰਾਲਿਆਂ/ਵਿਭਾਗਾਂ ਵੱਲੋਂ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ ਗਈ ਅਤੇ ਨਾਲ ਹੀ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਦੇ ਸੰਦਰਭ ਵਿੱਚ ਅੱਗੇ ਚੁੱਕੇ ਜਾਣ ਵਾਲੇ ਕਦਮਾਂ ’ਤੇ ਵੀ ਚਰਚਾ ਹੋਈ। ਇਸ ਮੁੱਦੇ ’ਤੇ ਸੀਸੀਐੱਸ ਦੀ ਇਹ ਦੂਜੀ ਵਿਸ਼ੇਸ਼ ਬੈਠਕ ਸੀ।ਪ੍ਰਧਾਨ ਮੰਤਰੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ, ਐੱਚਆਰਐੱਚ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਗੱਲਬਾਤ ਕੀਤੀ
March 28th, 09:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਐੱਚਆਰਐੱਚ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਗੱਲਬਾਤ ਕੀਤੀ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਟਕਰਾਅ ਬਾਰੇ ਚਰਚਾ ਕੀਤੀ। ਸ਼੍ਰੀ ਮੋਦੀ ਨੇ ਖੇਤਰੀ ਊਰਜਾ ਬੁਨਿਆਦੀ ਢਾਂਚੇ 'ਤੇ ਹਮਲਿਆਂ ਦੀ ਭਾਰਤ ਵੱਲੋਂ ਕੀਤੀ ਗਈ ਨਿਖੇਧੀ ਨੂੰ ਦੁਹਰਾਇਆ ਅਤੇ ਜਹਾਜ਼ਰਾਨੀ ਦੀ ਆਜ਼ਾਦੀ ਯਕੀਨੀ ਬਣਾਉਣ ਅਤੇ ਸ਼ਿਪਿੰਗ ਲਾਈਨਾਂ ਨੂੰ ਖੁੱਲ੍ਹਾ ਤੇ ਸੁਰੱਖਿਅਤ ਰੱਖਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, ਸਾਊਦੀ ਅਰਬ ਵਿੱਚ ਭਾਰਤੀ ਭਾਈਚਾਰੇ ਦੀ ਭਲਾਈ ਲਈ ਉਨ੍ਹਾਂ ਦੇ ਲਗਾਤਾਰ ਸਹਿਯੋਗ ਵਾਸਤੇ ਉਨ੍ਹਾਂ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਸ੍ਰੀਲੰਕਾ ਦੇ ਰਾਸ਼ਟਰਪਤੀ ਦਾ ਫੋਨ ਆਇਆ
March 24th, 09:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਸ੍ਰੀਲੰਕਾ ਦੇ ਰਾਸ਼ਟਰਪਤੀ ਸ਼੍ਰੀ ਅਨੁਰਾ ਕੁਮਾਰਾ ਦਿਸਾਨਾਯਕਾ ਦਾ ਫੋਨ ਆਇਆ।ਪੱਛਮ ਏਸ਼ੀਆ ਵਿੱਚ ਚਲ ਰਹੇ ਸੰਘਰਸ਼ ‘ਤੇ ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 24th, 02:05 pm
ਪੱਛਮ ਏਸ਼ੀਆ ਵਿੱਚ ਚੱਲ ਰਹੀ ਜੰਗ ਅਤੇ ਉਸ ਤੋਂ ਬਣੀਆਂ ਪਰਿਸਥਿਤੀਆਂ ਤੋਂ ਅਸੀਂ ਸਾਰੇ ਜਾਣੂ ਹਾਂ। ਮੈਂ ਅੱਜ ਸੰਸਦ ਦੇ ਉੱਚ ਸਦਨ ਦੇ ਸਾਹਮਣੇ ਅਤੇ ਦੇਸ਼ ਵਾਸੀਆਂ ਦੇ ਸਾਹਮਣੇ ਇਨ੍ਹਾਂ ਗੰਭੀਰ ਪਰਿਸਥਿਤੀਆਂ 'ਤੇ ਸਰਕਾਰ ਦਾ ਪੱਖ ਸਾਂਝਾ ਕਰਨ ਲਈ ਹਾਜ਼ਰ ਹੋਇਆ ਹਾਂ। ਪੱਛਮ ਏਸ਼ੀਆ ਵਿੱਚ ਚੱਲ ਰਹੀ ਇਸ ਜੰਗ ਨੂੰ ਤਿੰਨ ਹਫ਼ਤਿਆਂ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ। ਇਸ ਜੰਗ ਨੇ ਪੂਰੇ ਵਿਸ਼ਵ ਵਿੱਚ ਗੰਭੀਰ ਊਰਜਾ ਸੰਕਟ ਪੈਦਾ ਕਰ ਦਿੱਤਾ ਹੈ। ਭਾਰਤ ਲਈ ਵੀ ਇਹ ਸਥਿਤੀ ਚਿੰਤਾਜਨਕ ਹੈ। ਇਸ ਜੰਗ ਨਾਲ ਸਾਡੇ ਵਪਾਰ ਦੇ ਰਸਤੇ ਪ੍ਰਭਾਵਿਤ ਹੋ ਰਹੇ ਹਨ। ਇਸ ਨਾਲ ਪੈਟਰੋਲ, ਡੀਜ਼ਲ, ਗੈਸ ਅਤੇ ਫਰਟੀਲਾਈਜ਼ਰ ਵਰਗੀਆਂ ਜ਼ਰੂਰੀ ਚੀਜ਼ਾਂ ਦੀ ਨਿਯਮਤ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਖਾੜੀ ਦੇਸ਼ਾਂ ਵਿੱਚ ਕਰੀਬ ਇੱਕ ਕਰੋੜ ਭਾਰਤੀ ਰਹਿੰਦੇ ਹਨ, ਉੱਥੇ ਕੰਮ ਕਰਦੇ ਹਨ। ਉਨ੍ਹਾਂ ਦੇ ਜੀਵਨ ਅਤੇ ਰੋਜ਼ੀ-ਰੋਟੀ ਦੀ ਸੁਰੱਖਿਆ ਵੀ ਭਾਰਤ ਲਈ ਬਹੁਤ ਵੱਡੀ ਚਿੰਤਾ ਹੈ। ਹੋਰਮੁਜ਼ ਸਟ੍ਰੇਟ ਵਿੱਚ ਦੁਨੀਆ ਦੇ ਕਈ ਜਹਾਜ਼ ਫਸੇ ਹੋਏ ਹਨ, ਉਨ੍ਹਾਂ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਭਾਰਤੀ ਕਰੂ ਮੈਂਬਰ ਹਨ। ਇਹ ਵੀ ਭਾਰਤ ਲਈ ਇੱਕ ਵੱਡੀ ਚਿੰਤਾ ਦਾ ਵਿਸ਼ਾ ਹੈ। ਅਜਿਹੇ ਮੁਸ਼ਕਲ ਹਾਲਾਤ ਵਿੱਚ ਜ਼ਰੂਰੀ ਹੈ ਕਿ ਭਾਰਤ ਦੀ ਸੰਸਦ ਦੇ ਇਸ ਉੱਚ ਸਦਨ ਤੋਂ ਸ਼ਾਂਤੀ ਅਤੇ ਸੰਵਾਦ ਦੀ ਇਕਜੁੱਟ ਆਵਾਜ਼ ਪੂਰੇ ਵਿਸ਼ਵ ਵਿੱਚ ਜਾਵੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਚੱਲ ਰਹੀ ਟਕਰਾਅ ਦੀ ਸਥਿਤੀ 'ਤੇ ਰਾਜ ਸਭਾ ਨੂੰ ਸੰਬੋਧਨ ਕੀਤਾ
March 24th, 02:00 pm
ਮੈਂ ਦੇਸ਼ ਦੇ ਕਿਸਾਨਾਂ ਨੂੰ ਇੱਕ ਵਾਰ ਫਿਰ ਭਰੋਸਾ ਦਿਲਾਉਣਾ ਚਾਹੁੰਦਾ ਹਾਂ ਕਿ ਸਰਕਾਰ ਹਰ ਚੁਣੌਤੀ ਦੇ ਹੱਲ ਲਈ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ: ਪ੍ਰਧਾਨ ਮੰਤਰੀਟੀਵੀ9 ਸਮਿਟ 2026 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
March 23rd, 08:30 pm
ਪਿਛਲੇ ਕੁਝ ਸਮੇਂ ਵਿੱਚ ਮੈਨੂੰ ਇੱਕ-ਦੋ ਵਾਰ ਟੀਵੀ9 ਭਾਰਤਵਰਸ਼ ਦੇਖਣ ਦਾ ਮੌਕਾ ਮਿਲਿਆ ਹੈ। ਆਮ ਤੌਰ ‘ਤੇ ਵੀ ਯੁੱਧਾਂ ਅਤੇ ਮਿਜ਼ਾਈਲਾਂ ‘ਤੇ ਤੁਹਾਡਾ ਬਹੁਤ ਫੋਕਸ ਹੁੰਦਾ ਹੈ ਅਤੇ ਅੱਜਕੱਲ੍ਹ ਤਾਂ ਤੁਹਾਨੂੰ ਕੰਟੈਂਟ ਦੀ ਓਵਰਫੀਡਿੰਗ ਹੋ ਰਹੀ ਹੈ। ਵੱਡੇ-ਵੱਡੇ ਦੇਸ਼ ਟੀਵੀ9 ਨੂੰ ਇੰਨਾ ਸਾਰਾ ਕੰਟੈਂਟ ਦੇਣ ‘ਤੇ ਤੁਲੇ ਹੋਏ ਹਨ, ਪਰ ਗੰਭੀਰਤਾ ਨਾਲ ਗੱਲ ਕਰੀਏ ਤਾਂ, ਅੱਜ ਵਿਸ਼ਵ ਜਿਨ੍ਹਾਂ ਗੰਭੀਰ ਪਰਸਥਿਤੀਆਂ ਵਿੱਚੋਂ ਲੰਘ ਰਿਹਾ ਹੈ, ਉਹ ਬੇਮਿਸਾਲ ਹਨ ਅਤੇ ਬਹੁਤ ਗੰਭੀਰ ਹਨ। ਅਤੇ ਇਨ੍ਹਾਂ ਸਥਿਤੀਆਂ ਦਰਮਿਆਨ, ਅੱਜ ਟੀਵੀ-9 ਨੈੱਟਵਰਕ ਨੇ ਵਿਚਾਰਾਂ ਦਾ ਇੱਕ ਬਹੁਤ ਮਹੱਤਵਪੂਰਨ ਮੰਚ ਬਣਾਇਆ ਹੈ। ਅੱਜ ਇਸ ਸਮਿਟ ਵਿੱਚ ਤੁਸੀਂ ਸਾਰੇ 'ਭਾਰਤ ਅਤੇ ਵਿਸ਼ਵ', ਇਸ ਵਿਸ਼ੇ ‘ਤੇ ਚਰਚਾ ਕਰ ਰਹੇ ਹੋ। ਮੈਂ ਤੁਹਾਨੂੰ ਸਾਰਿਆਂ ਨੂੰ ਵਧਾਈ ਦਿੰਦਾ ਹਾਂ। ਇਸ ਸਮਿਟ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਸਾਰੇ ਮਹਿਮਾਨਾਂ ਦਾ ਸਵਾਗਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟੀਵੀ 9 ਨੈੱਟਵਰਕ ਸਮਿਟ ਨੂੰ ਸੰਬੋਧਨ ਕੀਤਾ
March 23rd, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਇੰਡੀਆ ਐਂਡ ਦਿ ਵਰਲਡ’ ਵਿਸ਼ੇ 'ਤੇ ਆਯੋਜਿਤ ਟੀਵੀ 9 ਸਮਿਟ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਵਿਸ਼ਵ ਦੀਆਂ ਬੇਮਿਸਾਲ ਅਤੇ ਗੰਭੀਰ ਪ੍ਰਸਥਿਤੀਆਂ ਦੇ ਦਰਮਿਆਨ ਵਿਚਾਰਾਂ ਦੇ ਆਦਾਨ-ਪ੍ਰਦਾਨ ਦਾ ਇੱਕ ਬਹੁਤ ਹੀ ਮਹੱਤਵਪੂਰਨ ਮੰਚ ਬਣਾਉਣ ਲਈ ਟੀਵੀ 9 ਨੈੱਟਵਰਕ ਦੀ ਸ਼ਲਾਘਾ ਕੀਤੀ। ਸ਼੍ਰੀ ਮੋਦੀ ਨੇ ਕਿਹਾ, “ਅੱਜ, ਵਿਸ਼ਵ ਜਿਨ੍ਹਾਂ ਗੰਭੀਰ ਪ੍ਰਸਥਿਤੀਆਂ ਵਿੱਚੋਂ ਗੁਜ਼ਰ ਰਿਹਾ ਹੈ, ਉਹ ਬੇਮਿਸਾਲ ਅਤੇ ਬੇਹੱਦ ਗੰਭੀਰ ਹਨ, ਅਤੇ ਇਨ੍ਹਾਂ ਪ੍ਰਸਥਿਤੀਆਂ ਦੇ ਦਰਮਿਆਨ ਟੀਵੀ 9 ਨੈੱਟਵਰਕ ਨੇ ਵਿਚਾਰਾਂ ਦਾ ਇੱਕ ਬਹੁਤ ਹੀ ਮਹੱਤਵਪੂਰਨ ਮੰਚ ਬਣਾਇਆ ਹੈ।”ਪ੍ਰਧਾਨ ਮੰਤਰੀ ਨੇ ਪੱਛਮੀ ਏਸ਼ੀਆ ਵਿੱਚ ਮੌਜੂਦਾ ਟਕਰਾਅ ਦੇ ਸੰਦਰਭ ਵਿੱਚ ਸਥਿਤੀ ਅਤੇ ਰਾਹਤ ਉਪਾਵਾਂ ਦੀ ਸਮੀਖਿਆ ਲਈ ਸੀਸੀਐੱਸ ਮੀਟਿੰਗ ਦੀ ਪ੍ਰਧਾਨਗੀ ਕੀਤੀ
March 22nd, 09:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਮੌਜੂਦਾ ਟਕਰਾਅ ਦੇ ਸੰਦਰਭ ਵਿੱਚ ਸਥਿਤੀ ਅਤੇ ਚੱਲ ਰਹੇ ਅਤੇ ਪ੍ਰਸਤਾਵਿਤ ਰਾਹਤ ਉਪਾਵਾਂ ਦੀ ਸਮੀਖਿਆ ਕਰਨ ਲਈ ਮੰਤਰੀ ਮੰਡਲ ਦੀ ਸੁਰੱਖਿਆ ਮਾਮਲਿਆਂ ਬਾਰੇ ਕਮੇਟੀ (ਸੀਸੀਐੱਸ) ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਹਰੀਨ ਦੇ ਕਿੰਗ ਨਾਲ ਗੱਲਬਾਤ ਕੀਤੀ
March 20th, 07:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਹਰੀਨ ਦੇ ਕਿੰਗ ਮਹਾਮਹਿਮ ਹਮਦ ਬਿਨ ਈਸਾ ਅਲ ਖਲੀਫ਼ਾ ਨਾਲ ਸਾਰਥਕ ਚਰਚਾ ਕੀਤੀ। ਇਸ ਚਰਚਾ ਦਾ ਉਦੇਸ਼ ਤਿਉਹਾਰਾਂ ਦੀਆਂ ਵਧਾਈਆਂ ਦਾ ਆਦਾਨ-ਪ੍ਰਦਾਨ ਕਰਨਾ ਅਤੇ ਖੇਤਰੀ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ’ਤੇ ਗੱਲ ਕਰਨਾ ਸੀ।ਮੁੰਬਈ ਵਿੱਚ ਮੈਰੀਟਾਈਮ ਲੀਡਰਜ਼ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 29th, 04:09 pm
ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਸ਼ਾਂਤਨੂ ਠਾਕੁਰ ਜੀ, ਕੀਰਤੀਵਰਧਨ ਸਿੰਘ ਜੀ, ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਅਜੀਤ ਪਵਾਰ ਜੀ, 'ਸ਼ਿਪਿੰਗ' ਅਤੇ ਦੂਜੀਆਂ ਇੰਡਸਟਰੀਜ਼ ਸਨਅਤਾਂ ਨਾਲ ਜੁੜੇ ਆਗੂ, ਹੋਰ ਪਤਵੰਤੇ ਸੱਜਣੋ, ਭੈਣੋ ਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਇੰਡੀਆ ਮੈਰੀਟਾਈਮ ਵੀਕ 2025 ਵਿਖੇ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕੀਤਾ
October 29th, 04:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਇੰਡੀਆ ਮੈਰੀਟਾਈਮ ਵੀਕ 2025 ਦੇ ਮੌਕੇ 'ਤੇ ਗਲੋਬਲ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕੀਤਾ ਅਤੇ ਗਲੋਬਲ ਮੈਰੀਟਾਈਮ ਸੀਈਓਜ਼ ਫੋਰਮ ਦੀ ਪ੍ਰਧਾਨਗੀ ਕੀਤੀ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਗਲੋਬਲ ਮੈਰੀਟਾਈਮ ਲੀਡਰਜ਼ ਕਨਕਲੇਵ ਵਿੱਚ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸਮਾਗਮ 2016 ਵਿੱਚ ਮੁੰਬਈ ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਹ ਹੁਣ ਇੱਕ ਗਲੋਬਲ ਸੰਮੇਲਨ ਵਜੋਂ ਵਿਕਸਿਤ ਹੋ ਗਿਆ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 85 ਤੋਂ ਵੱਧ ਦੇਸ਼ਾਂ ਦੀ ਭਾਗੀਦਾਰੀ ਇੱਕ ਮਜ਼ਬੂਤ ਸੰਦੇਸ਼ ਦਿੰਦੀ ਹੈ। ਉਨ੍ਹਾਂ ਨੇ ਇਸ ਸਮਾਗਮ ਵਿੱਚ ਇਕੱਠੇ ਹੋਏ ਮੋਹਰੀ ਸ਼ਿਪਿੰਗ ਪ੍ਰਤੀਨਿਧੀਆਂ, ਸਟਾਰਟਅੱਪਸ ਦੇ ਸੀਈਓਜ਼, ਨੀਤੀ ਨਿਰਮਾਤਾਵਾਂ ਅਤੇ ਨਵੀਨਤਾਕਾਰਾਂ ਦੀ ਮੌਜੂਦਗੀ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਛੋਟੇ ਟਾਪੂ ਦੇਸ਼ਾਂ ਦੇ ਪ੍ਰਤੀਨਿਧੀਆਂ ਦੀ ਮੌਜੂਦਗੀ ਨੂੰ ਵੀ ਸਵੀਕਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਮੂਹਿਕ ਦ੍ਰਿਸ਼ਟੀਕੋਣ ਨੇ ਸੰਮੇਲਨ ਦੀ ਤਾਲਮੇਲ ਅਤੇ ਊਰਜਾ ਨੂੰ ਮਹੱਤਵਪੂਰਨ ਤੌਰ 'ਤੇ ਵਧਾਇਆ।ਗੁਜਰਾਤ ਦੇ ਭਾਵਨਗਰ ਵਿੱਚ "ਸਮੁੰਦਰ ਸੇ ਸਮ੍ਰਿੱਧੀ" ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
September 20th, 11:00 am
ਸਾਡੇ ਭਾਵਨਗਰ ਨੇ ਧੂਮ ਮਚਾ ਦਿੱਤੀ ਹੈ, ਹਾਂ ਹੁਣ ਕਰੰਟ ਆਇਆ। ਮੈਂ ਇੱਥੇ ਦੇਖ ਸਕਦਾ ਹਾਂ ਕਿ ਪੰਡਾਲ ਦੇ ਬਾਹਰ ਲੋਕਾਂ ਦਾ ਸਮੁੰਦਰ ਦਿਖਾਈ ਦੇ ਰਿਹਾ ਹੈ। ਏਨੀ ਵੱਡੀ ਗਿਣਤੀ ਵਿੱਚ ਤੁਸੀਂ ਸਾਰੇ ਆਸ਼ੀਰਵਾਦ ਦੇਣ ਲਈ ਆਏ, ਮੈਂ ਤੁਹਾਡਾ ਬਹੁਤ ਧੰਨਵਾਦੀ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਭਾਵਨਗਰ ਵਿੱਚ ‘ਸਮੁੰਦਰ ਸੇ ਸਮ੍ਰਿੱਧੀ’ ਸਮਾਗਮ ਨੂੰ ਸੰਬੋਧਨ ਕੀਤਾ, 34,200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
September 20th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਭਾਵਨਗਰ ਵਿੱਚ 34,200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ‘ਸਮੁੰਦਰ ਸੇ ਸਮ੍ਰਿੱਧੀ’ ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਾਰੇ ਪਤਵੰਤਿਆਂ ਅਤੇ ਲੋਕਾਂ ਦਾ ਸਵਾਗਤ ਕੀਤਾ। 17 ਸਤੰਬਰ ਨੂੰ ਉਨ੍ਹਾਂ ਨੂੰ ਭੇਜੀਆਂ ਗਈਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਤੋਂ ਉਨ੍ਹਾਂ ਨੂੰ ਮਿਲਣ ਵਾਲਾ ਪਿਆਰ ਤਾਕਤ ਦਾ ਇੱਕ ਵੱਡਾ ਸਰੋਤ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰ ਵਿਸ਼ਵਕਰਮਾ ਜਯੰਤੀ ਤੋਂ ਗਾਂਧੀ ਜਯੰਤੀ ਤੱਕ, ਯਾਨੀ 17 ਸਤੰਬਰ ਤੋਂ 2 ਅਕਤੂਬਰ ਤੱਕ ਸੇਵਾ ਪਖਵਾੜਾ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 2-3 ਦਿਨਾਂ ਵਿੱਚ ਗੁਜਰਾਤ ਵਿੱਚ ਕਈ ਸੇਵਾ-ਮੁਖੀ ਗਤੀਵਿਧੀਆਂ ਹੋਈਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੈਂਕੜੇ ਥਾਵਾਂ 'ਤੇ ਖੂਨਦਾਨ ਕੈਂਪ ਲਗਾਏ ਗਏ ਹਨ, ਜਿਨ੍ਹਾਂ ਵਿੱਚ ਹੁਣ ਤੱਕ ਇੱਕ ਲੱਖ ਵਿਅਕਤੀਆਂ ਨੇ ਖੂਨਦਾਨ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਈ ਸ਼ਹਿਰਾਂ ਵਿੱਚ ਸਫਾਈ ਮੁਹਿੰਮਾਂ ਚਲਾਈਆਂ ਗਈਆਂ ਹਨ, ਜਿਸ ਵਿੱਚ ਲੱਖਾਂ ਨਾਗਰਿਕ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਸ਼੍ਰੀ ਮੋਦੀ ਨੇ ਦੱਸਿਆ ਕਿ ਸੂਬੇ ਭਰ ਵਿੱਚ 30,000 ਤੋਂ ਵੱਧ ਸਿਹਤ ਕੈਂਪ ਲਗਾਏ ਗਏ ਹਨ, ਜਿਸ ਵਿੱਚ ਜਨਤਾ ਅਤੇ ਖ਼ਾਸਕਰ ਔਰਤਾਂ ਨੂੰ ਡਾਕਟਰੀ ਜਾਂਚ ਅਤੇ ਇਲਾਜ ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਨੇ ਦੇਸ਼ ਭਰ ਵਿੱਚ ਸੇਵਾ ਗਤੀਵਿਧੀਆਂ ਵਿੱਚ ਸ਼ਾਮਲ ਹਰੇਕ ਵਿਅਕਤੀ ਦਾ ਧੰਨਵਾਦ ਕੀਤਾ।ਭਾਰਤ ਸਿੰਗਾਪੁਰ ਸੰਯੁਕਤ ਬਿਆਨ
September 04th, 08:04 pm
ਸਿੰਗਾਪੁਰ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਲਾਰੈਂਸ ਵੋਂਗ ਦੇ ਭਾਰਤ ਗਣਰਾਜ ਦੇ ਅਧਿਕਾਰਤ ਦੌਰੇ ਦੇ ਮੌਕੇ 'ਤੇ ਭਾਰਤ ਅਤੇ ਸਿੰਗਾਪੁਰ ਦਰਮਿਆਨ ਵਿਆਪਕ ਰਣਨੀਤਕ ਸਾਂਝੇਦਾਰੀ ਦੇ ਰੋਡਮੈਪ 'ਤੇ ਸਾਂਝਾ ਬਿਆਨ