ਅਸਾਮ ਦੇ ਸਿਲਚਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

March 14th, 11:10 am

ਸੱਭਿਆਚਾਰ, ਹੌਸਲੇ ਅਤੇ ਜੀਵਿਤਤਾ ਨਾਲ ਭਰਪੂਰ ਬਰਾਕ ਘਾਟੀ ਦੇ ਤੁਸੀਂ ਸਾਰੇ ਪਰਿਵਾਰਕ ਮੈਂਬਰਾਂ ਵਿਚਾਲੇ ਆਉਣਾ ਬਹੁਤ ਹੀ ਖ਼ਾਸ ਤਜਰਬਾ ਹੁੰਦਾ ਹੈ। ਸਿਲਚਰ ਨੂੰ ਤਾਂ ਬਰਾਕ ਘਾਟੀ ਦਾ ਮੁੱਖ ਦੁਆਰ (ਗੇਟਵੇਅ) ਕਿਹਾ ਜਾਂਦਾ ਹੈ। ਇਹ ਉਹ ਥਾਂ ਹੈ ਜਿੱਥੇ ਇਤਿਹਾਸ, ਭਾਸ਼ਾ, ਸੱਭਿਆਚਾਰ ਅਤੇ ਉੱਦਮ ਨੇ ਮਿਲ ਕੇ ਆਪਣੀ ਵੱਖਰੀ ਪਛਾਣ ਬਣਾਈ ਹੈ। ਇੱਥੇ ਬੰਗਾਲੀ ਬੋਲੀ ਜਾਂਦੀ ਹੈ, ਅਸਾਮੀ ਦੀ ਗੂੰਜ ਸੁਣਾਈ ਦਿੰਦੀ ਹੈ ਅਤੇ ਹੋਰ ਕਬਾਇਲੀ ਪਰੰਪਰਾਵਾਂ ਵੀ ਵੱਧਦੀਆਂ-ਫੁੱਲਦੀਆਂ ਹਨ। ਇੱਥੇ ਇੰਨੀ ਵੰਨ-ਸੁਵੰਨਤਾ ਨੂੰ ਆਪਣੀ ਤਾਕਤ ਬਣਾ ਕੇ ਤੁਸੀਂ ਸਾਰੇ ਭਾਈਚਾਰੇ ਨਾਲ, ਪਿਆਰ ਨਾਲ, ਇਸ ਪੂਰੇ ਖੇਤਰ ਦਾ ਵਿਕਾਸ ਕਰ ਰਹੇ ਹੋ। ਇਹ ਬਰਾਕ ਘਾਟੀ ਦੀ ਬਹੁਤ ਵੱਡੀ ਸਮਰੱਥਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਸਿਲਚਰ ਵਿੱਚ 23,550 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

March 14th, 10:45 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਸਿਲਚਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸੱਭਿਆਚਾਰ ਅਤੇ ਜੀਵਿਤਤਾ ਨਾਲ ਭਰਪੂਰ ਬਰਾਕ ਘਾਟੀ ਦਾ ਦੌਰਾ ਕਰਨਾ ਉਨ੍ਹਾਂ ਲਈ ਹਮੇਸ਼ਾ ਇੱਕ ਖ਼ਾਸ ਤਜਰਬਾ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿਲਚਰ ਇਸ ਘਾਟੀ ਦਾ ਮੁੱਖ ਦੁਆਰ ਹੈ, ਜਿੱਥੇ ਇਤਿਹਾਸ ਅਤੇ ਭਾਸ਼ਾ ਦਾ ਸੁਮੇਲ ਇੱਕ ਵਿਲੱਖਣ ਖੇਤਰੀ ਪਛਾਣ ਬਣਾਉਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਖੇਤਰ ਦੀ ਤਾਕਤ ਇਸ ਦੀ ਵਿਭਿੰਨਤਾ (ਵੰਨ-ਸੁਵੰਨਤਾ) ਵਿੱਚ ਹੈ, ਜਿੱਥੇ ਬੰਗਾਲੀ, ਅਸਾਮੀ ਅਤੇ ਆਦਿਵਾਸੀ ਪਰੰਪਰਾਵਾਂ ਆਪਸੀ ਪਿਆਰ ਨਾਲ ਵੱਧ-ਫੁੱਲ ਰਹੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, ਬਰਾਕ ਘਾਟੀ ਦੀ ਵਿਭਿੰਨਤਾ ਹੀ ਇਸ ਦੀ ਸਭ ਤੋਂ ਵੱਡੀ ਪੂੰਜੀ ਹੈ, ਜੋ ਇੱਥੋਂ ਦੇ ਨਾਗਰਿਕਾਂ ਵਿੱਚ ਭਾਈਚਾਰੇ ਦੀ ਭਾਵਨਾ ਨੂੰ ਵਧਾਉਂਦੀ ਹੈ।

ਅਸਾਮ ਦੇ ਗੁਹਾਟੀ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

March 13th, 05:30 pm

ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰਿਆ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਮੌਜੂਦ ਸੂਬਾ ਸਰਕਾਰ ਦੇ ਸਾਰੇ ਮੰਤਰੀ, ਜਨਪ੍ਰਤਿਨਿਧੀ, ਦੇਸ਼ ਭਰ ਤੋਂ ਤਕਨਾਲੋਜੀ ਦੇ ਜ਼ਰੀਏ, ਇਸ ਸਮਾਗਮ ਵਿੱਚ ਜੁੜੇ ਸਾਡੇ ਸਾਰੇ ਅੰਨਦਾਤਾ ਸਾਥੀ, ਟੀ-ਗਾਰਡਨ ਵਿੱਚ ਕੰਮ ਕਰਨ ਵਾਲੇ ਮੇਰੇ ਭਾਈ-ਭੈਣ, ਅਤੇ ਮੈਂ ਦੇਖ ਰਿਹਾ ਹਾਂ ਕਿ ਕਾਫ਼ੀ ਸੀਨੀਅਰ ਸਾਡੇ ਸਾਰੇ ਮੁੱਖ ਮੰਤਰੀ ਜੀ ਵੀ ਅੱਜ ਸਾਡੇ ਨਾਲ ਇਸ ਸਮਾਗਮ ਵਿੱਚ ਦੇਸ਼ ਦੇ ਕੋਨੇ-ਕੋਨੇ ਵਿੱਚ ਜੁੜੇ ਹੋਏ ਹਨ, ਮੇਰਾ ਸਭ ਨੂੰ ਨਮਸਕਾਰ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਹਾਟੀ ਵਿੱਚ 19,480 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ; ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਲਈ 18,000 ਕਰੋੜ ਰੁਪਏ ਤੋਂ ਵੱਧ ਦੀ 'ਪੀਐੱਮ ਕਿਸਾਨ ਸਨਮਾਨ ਨਿਧੀ' ਜਾਰੀ ਕੀਤੀ

March 13th, 05:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਹਾਟੀ ਵਿੱਚ ਲਗਭਗ 19,480 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਗੁਹਾਟੀ ਵਿੱਚ ਇਕੱਠ ਨੂੰ ਸੰਬੋਧਨ ਕੀਤਾ ਅਤੇ ਸ਼ਹਿਰ ਦੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੇਸ਼ ਭਰ ਤੋਂ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਕਿਸਾਨਾਂ, ਨਾਲ ਹੀ ਚਾਹ ਦੇ ਬਾਗਾਂ ਵਿੱਚ ਕੰਮ ਕਰਨ ਵਾਲੇ ਭੈਣ-ਭਰਾਵਾਂ ਦਾ ਵੀ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਨਰਾਤਿਆਂ ਦੀ ਪੂਰਵ ਸੰਧਿਆ 'ਤੇ ਮਾਂ ਕਾਮਾਖਿਆ ਦੀ ਪਵਿੱਤਰ ਧਰਤੀ 'ਤੇ ਮੌਜੂਦ ਹੋਣ ਦਾ ਸੁਭਾਗ ਮਿਲਣ 'ਤੇ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਨਰਾਤੇ ਸ਼ੁਰੂ ਹੋਣ ਤੋਂ ਠੀਕ ਪਹਿਲਾਂ, ਮਾਂ ਕਾਮਾਖਿਆ ਦੀ ਇਸ ਪਵਿੱਤਰ ਧਰਤੀ 'ਤੇ ਤੁਹਾਡੇ ਸਾਰਿਆਂ ਦੇ ਦਰਸ਼ਨ ਕਰਨ ਦਾ ਸੁਭਾਗ ਮੈਨੂੰ ਪ੍ਰਾਪਤ ਹੋਇਆ ਹੈ।

ਸਿੱਕਿਮ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

July 18th, 09:35 pm

ਸਿੱਕਿਮ ਦੇ ਰਾਜਪਾਲ ਸ਼੍ਰੀ ਲਕਸ਼ਮਣ ਪ੍ਰਸਾਦ ਅਚਾਰੀਆ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਸਿੱਕਿਮ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

August 02nd, 04:41 pm

ਸਿੱਕਿਮ ਦੇ ਰਾਜਪਾਲ, ਸ਼੍ਰੀ ਲਕਸ਼ਮਣ ਪ੍ਰਸਾਦ ਅਚਾਰਿਆ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।