ਸ਼੍ਰੀ ਰਾਮ ਕਾਲਜ ਆਫ ਕਾਮਰਸ (ਐੱਸਆਰਸੀਸੀ) ਦੇ ਸ਼ਤਾਬਦੀ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
September 05th, 07:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ 100 ਵਰ੍ਹੇ ਪੂਰੇ ਹੋਣ ਦੇ ਮੌਕੇ 'ਤੇਆਯੋਜਿਤ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ। ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਉਜਾਗਰ ਕੀਤਾ ਕਿ ਇਹ ਮੌਕਾ ਕਾਲਜ ਦੇ ਨਾਲ-ਨਾਲ ਦੇਸ਼ ਦੇ ਸਿੱਖਿਆ ਜਗਤ ਲਈ ਵੀ ਇਤਿਹਾਸਕ ਹੈ, ਕਿਉਂਕਿ ਇੱਥੇ ਕਈ ਪੀੜ੍ਹੀਆਂ ਇਕੱਠੀਆਂ ਹੋਈਆਂ ਹਨ। ਸ਼੍ਰੀ ਮੋਦੀ ਨੇ ਕਿਹਾ, 'ਮੈਂ ਸੰਸਥਾਪਕ ਸ਼੍ਰੀ ਰਾਮ ਜੀ ਨੂੰ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੀ ਦੂਰਦਰਸ਼ਤਾ ਨੂੰ ਪ੍ਰਣਾਮ ਕਰਦਾ ਹਾਂ।'ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ
September 05th, 07:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ 100 ਵਰ੍ਹੇ ਪੂਰੇ ਹੋਣ ਦੇ ਮੌਕੇ 'ਤੇਆਯੋਜਿਤ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ। ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਉਜਾਗਰ ਕੀਤਾ ਕਿ ਇਹ ਮੌਕਾ ਕਾਲਜ ਦੇ ਨਾਲ-ਨਾਲ ਦੇਸ਼ ਦੇ ਸਿੱਖਿਆ ਜਗਤ ਲਈ ਵੀ ਇਤਿਹਾਸਕ ਹੈ, ਕਿਉਂਕਿ ਇੱਥੇ ਕਈ ਪੀੜ੍ਹੀਆਂ ਇਕੱਠੀਆਂ ਹੋਈਆਂ ਹਨ। ਸ਼੍ਰੀ ਮੋਦੀ ਨੇ ਕਿਹਾ, 'ਮੈਂ ਸੰਸਥਾਪਕ ਸ਼੍ਰੀ ਰਾਮ ਜੀ ਨੂੰ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੀ ਦੂਰਦਰਸ਼ਤਾ ਨੂੰ ਪ੍ਰਣਾਮ ਕਰਦਾ ਹਾਂ।'ਪ੍ਰਧਾਨ ਮੰਤਰੀ 5 ਸਤੰਬਰ ਨੂੰ ਸ਼੍ਰੀ ਰਾਮ ਕਾਲਜ ਆਫ਼ ਕਾਮਰਸ ਦੇ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਲ ਹੋਣਗੇ
September 04th, 05:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਸਤੰਬਰ ਨੂੰ ਸ਼ਾਮ 7 ਵਜੇ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਇਸ ਮੌਕੇ ਹਾਜ਼ਰ ਇਕੱਠ ਨੂੰ ਵੀ ਸੰਬੋਧਨ ਕਰਨਗੇ।ਸ਼੍ਰੀ ਰਾਮ ਕਾਲਜ ਆਫ਼ ਕਾਮਰਸ ਦੀ ਗਵਰਨਿੰਗ ਬਾਡੀ ਦੇ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
April 25th, 10:50 pm
ਸ਼੍ਰੀ ਰਾਮ ਕਾਲਜ ਆਫ਼ ਕਾਮਰਸ ਦੀ ਗਵਰਨਿੰਗ ਬਾਡੀ ਦੇ ਮੈਂਬਰਾਂ ਦੇ ਇੱਕ ਵਫ਼ਦ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਾਲ ਸੰਸਥਾ ਆਪਣੀ ਸਥਾਪਨਾ ਦਾ ਸ਼ਤਾਬਦੀ ਵਰ੍ਹਾ ਮਨਾ ਰਹੀ ਹੈ, ਜੋ ਇਸਦੀ ਅਕਾਦਮਿਕ ਉੱਤਮਤਾ ਅਤੇ ਰਾਸ਼ਟਰ ਨਿਰਮਾਣ ਦੀ ਸ਼ਾਨਦਾਰ ਯਾਤਰਾ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਉਨ੍ਹਾਂ ਨੇ ਉੱਚ ਸਿੱਖਿਆ ਦੇ ਖੇਤਰ ਵਿੱਚ ਕਾਲਜ ਦੇ ਲੰਬੇ ਸਮੇਂ ਦੇ ਯੋਗਦਾਨ ਅਤੇ ਵੱਖ-ਵੱਖ ਖੇਤਰਾਂ ਵਿੱਚ ਅਗਵਾਈ ਪ੍ਰਦਾਨ ਕਰਨ ਵਾਲੀਆਂ ਪੀੜ੍ਹੀਆਂ ਦੇ ਨਿਰਮਾਣ ਵਿੱਚ ਇਸਦੀ ਭੂਮਿਕਾ ਦੀ ਸ਼ਲਾਘਾ ਕੀਤੀ।