Prime Minister extends his gratitude to world leaders and citizens for their warm wishes
June 10th, 11:50 pm
The Prime Minister expressed his profound gratitude to world leaders and people from all walks of life for their warm wishes and congratulatory messages. Deeply touched by the greetings, he stated that it is a privilege to serve Bharat and contribute to the nation's development journey. Emphasizing that the trust of the people is his greatest source of strength, the Prime Minister reaffirmed his full commitment to working with even greater dedication to realize the vision of a Viksit Bharat, fulfill the aspirations of 140 crore Indians, and further strengthen India's global partnerships.ਦਮਨ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ/ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 05th, 07:20 pm
ਜਿਵੇਂ ਤੁਸੀਂ ਇੱਥੇ ਇਕੱਠੇ ਹੋਏ ਹੋ, ਉਵੇਂ ਹੀ ਲਕਸ਼ਦੀਪ ਵਿੱਚ ਵੀ ਬਹੁਤ ਵੱਡੀ ਗਿਣਤੀ ਵਿੱਚ ਲੋਕ ਵੀਡੀਓ ਰਾਹੀਂ ਸਾਡੇ ਨਾਲ ਜੁੜੇ ਹੋਏ ਹਨ, ਕਿਉਂਕਿ ਅੱਜ ਲਕਸ਼ਦੀਪ ਦੇ ਵਿਕਾਸ ਦੀ ਵੀ ਨਵੀਂ ਸ਼ੁਰੂਆਤ, ਨਵੇਂ ਪ੍ਰੋਜੈਕਟ, ਜੋ ਪੂਰੇ ਲਕਸ਼ਦੀਪ ਦੇ ਜੀਵਨ ਵਿੱਚ ਇੱਕ ਇਨਕਲਾਬੀ ਕੰਮ ਕਰਨ ਵਾਲਾ ਹੈ, ਉਸ ਲਈ ਵੀ ਕੁਝ ਯੋਜਨਾਵਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਮਨ ਵਿੱਚ ਲਗਭਗ ₹2,970 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
June 05th, 07:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਮਨ ਵਿੱਚ ਲਗਭਗ ₹2,970 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਿਆ। ਸਥਾਨਕ ਨੇਤਾਵਾਂ ਅਤੇ ਨਾਗਰਿਕਾਂ ਦੀ ਵੱਡੀ ਗਿਣਤੀ ਵਿੱਚ ਮੌਜੂਦਗੀ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਜਨਤਾ ਵੱਲੋਂ ਮਿਲੇ ਭਾਰੀ ਸਮਰਥਨ ਲਈ ਧੰਨਵਾਦ ਪ੍ਰਗਟ ਕਰਦੇ ਹੋਏ ਕੀਤੀ। ਆਪਣੀ ਪਿਛਲੀ ਫੇਰੀ ਨੂੰ ਯਾਦ ਕਰਦੇ ਹੋਏ, ਉਨ੍ਹਾਂ ਗੌਰ ਕੀਤਾ ਕਿ ਕਿਵੇਂ ਪਹਿਲਾਂ ਦੇਖੀਆਂ ਚੀਜ਼ਾਂ ਹਕੀਕਤ ਵਿੱਚ ਬਦਲ ਗਈਆਂ ਹਨ; ਇਹ ਖੇਤਰ ਹੁਣ ਮਾਣ ਨਾਲ ਦੇਸ਼ ਦੀ ਵਿਭਿੰਨਤਾ ਅਤੇ ਜੀਵੰਤਤਾ ਨੂੰ ਪ੍ਰਦਰਸ਼ਿਤ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, “ਦਮਨ ਮਿੰਨੀ ਇੰਡੀਆ ਦੀ ਇੱਕ ਜੀਵੰਤ ਮਿਸਾਲ ਬਣ ਗਿਆ ਹੈ, ਜਿੱਥੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦਾ ਨਿਵਾਸ ਪੂਰੇ ਦੇਸ਼ ਦੀ ਇੱਕ ਸੁੰਦਰ ਝਲਕ ਪੇਸ਼ ਕਰਦਾ ਹੈ।“ਪ੍ਰੀਕਸ਼ਾ ਪੇ ਚਰਚਾ 2026” ਪ੍ਰੋਗਰਾਮ ਦੇ ਐਪੀਸੋਡ-2 ਵਿੱਚ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
February 09th, 10:30 am
ਪ੍ਰਧਾਨ ਮੰਤਰੀ- ਮੇਰੇ ਪਿਆਰੇ ਸਾਥੀਓ। ‘ਪ੍ਰੀਕਸ਼ਾ ਪੇ ਚਰਚਾ’ ਦੇ ਇਸ ਮਹੱਤਵਪੂਰਨ ਐਡੀਸ਼ਨ ਵਿੱਚ ਤੁਹਾਡਾ ਬਹੁਤ-ਬਹੁਤ ਸਵਾਗਤ ਹੈ। ਇਸ ਵਾਰ ਪ੍ਰੀਕਸ਼ਾ ਪੇ ਚਰਚਾ ਕੁਝ ਅਲੱਗ ਹੈ, ਕੁਝ ਖ਼ਾਸ ਹੈ, ਬਹੁਤ ਸਾਰੇ ਵਿਦਿਆਰਥੀਆਂ ਨੇ ਮੈਨੂੰ ਇਹ ਸੁਝਾਅ ਭੇਜਿਆ ਸੀ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਪ੍ਰੀਕਸ਼ਾ ਪੇ ਚਰਚਾ ਹੋਣੀ ਚਾਹੀਦੀ ਹੈ, ਤਾਂ ਇਸ ਵਾਰ ਮੈਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਵਿਦਿਆਰਥੀਆਂ ਨਾਲ ਬੈਠ ਕੇ ਪ੍ਰੀਕਸ਼ਾ ਪੇ ਚਰਚਾ ਕੀਤੀ ਹੈ। ਇਸ ਖ਼ਾਸ ਐਪੀਸੋਡ ਵਿੱਚ ਤੁਸੀਂ ਇਹੀ ਦੇਖਣ ਜਾ ਰਹੇ ਹੋ, ਤਾਂ ਸਭ ਤੋਂ ਪਹਿਲਾਂ ਚਲਦੇ ਹਾਂ ਤਾਮਿਲਨਾਡੂ ਦੇ ਕੋਇੰਬਟੂਰ। ਤਾਮਿਲਨਾਡੂ ਦੇ ਵਿਦਿਆਰਥੀਆਂ ਦੀ ਊਰਜਾ, ਉਨ੍ਹਾਂ ਦੀ ਉਤਸੁਕਤਾ ਨੇ ਮੈਨੂੰ ਬਹੁਤ ਪ੍ਰਭਾਵਿਤ ਕੀਤਾ, ਆਓ ਦੇਖਦੇ ਹਾਂ।'ਪ੍ਰੀਕਸ਼ਾ ਪੇ ਚਰਚਾ 2026' ਦੇ ਦੂਜੇ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਇੰਬਟੂਰ, ਰਾਏਪੁਰ, ਦੇਵਮੋਗਰਾ ਅਤੇ ਗੁਹਾਟੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
February 09th, 10:00 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਪ੍ਰੀਕਸ਼ਾ ਪੇ ਚਰਚਾ (ਪੀਪੀਸੀ) 2026 ਦੇ 9ਵੇਂ ਐਡੀਸ਼ਨ ਦੇ ਤਹਿਤ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਪ੍ਰੋਗਰਾਮ ਦੇ ਦੂਜੇ ਐਪੀਸੋਡ ਵਿੱਚ ਉਨ੍ਹਾਂ ਨੇ ਕੋਇੰਬਟੂਰ, ਰਾਏਪੁਰ, ਦੇਵਮੋਗਰਾ ਅਤੇ ਗੁਹਾਟੀ ਦੇ ਵਿਦਿਆਰਥੀਆਂ ਨਾਲ ਗੈਰ-ਰਸਮੀ ਗੱਲਬਾਤ ਕੀਤੀ। ਪ੍ਰੀਕਸ਼ਾ ਪੇ ਚਰਚਾ ਦੇ ਇਸ ਵਿਸ਼ੇਸ਼ ਐਡੀਸ਼ਨ ਵਿੱਚ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਵਾਰ ਇਹ ਪ੍ਰੋਗਰਾਮ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਕੋਇੰਬਟੂਰ ਐਡੀਸ਼ਨ ਦੀ ਸ਼ੁਰੂਆਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਤਾਮਿਲਨਾਡੂ ਦੇ ਵਿਦਿਆਰਥੀਆਂ ਦੀ ਊਰਜਾ ਅਤੇ ਉਤਸੁਕਤਾ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੂੰ ਵਣਕਮ ਕਹਿ ਕੇ ਸਵਾਗਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨਾਲ ਹਲਕੀ-ਫੁਲਕੀ ਗੱਲਬਾਤ ਕੀਤੀ। ਵਿਦਿਆਰਥੀਆਂ ਨੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਦੇਖ ਕੇ ਉਨ੍ਹਾਂ ਨੂੰ ਆਪਣੀਆਂ ਅੱਖਾਂ ’ਤੇ ਵਿਸ਼ਵਾਸ ਨਹੀਂ ਹੋਇਆ। ਉਹ ਇੱਕ ਸ਼ਾਨਦਾਰ ਆਗਮਨ ਦੀ ਉਮੀਦ ਕਰ ਰਹੇ ਸਨ, ਪਰ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਨੇ ਬਹੁਤ ਹੀ ਸਾਦੇ, ਨਿਮਰ ਅਤੇ ਸਹਿਜ ਪਾਇਆ। ਇੱਕ ਵਿਦਿਆਰਥੀ ਨੇ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਮੌਜੂਦਗੀ ਨਾਲ ਉਨ੍ਹਾਂ ਨੂੰ ਰੁਮਾਂਚਿਤ ਮਹਿਸੂਸ ਹੋਇਆ।ਭਗਵਾਨ ਬੁੱਧ ਨਾਲ ਸਬੰਧਤ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਸ਼ਾਨਦਾਰ ਅੰਤਰਰਾਸ਼ਟਰੀ ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 03rd, 12:00 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ, ਗਜੇਂਦਰ ਸਿੰਘ ਸ਼ੇਖਾਵਤ ਜੀ, ਕਿਰਨ ਰਿਜਿਜੂ ਜੀ, ਰਾਮਦਾਸ ਅਠਾਵਲੇ ਜੀ, ਰਾਓ ਇੰਦਰਜੀਤ ਜੀ, ਦਿੱਲੀ ਦੇ ਮੁੱਖ ਮੰਤਰੀ ਦਾ ਪ੍ਰੋਗਰਾਮ ਸੀ, ਉਨ੍ਹਾਂ ਨੂੰ ਨਿਕਲਣਾ ਪਿਆ ਅਤੇ ਸਾਰੇ ਮੰਤਰੀ ਸਾਥੀ ਦਿੱਲੀ ਦੇ, ਦਿੱਲੀ ਦੇ ਲੈਫਟੀਨੈਂਟ ਗਵਰਨਰ ਸਕਸੈਨਾ ਜੀ, ਕੂਟਨੀਤਕ ਭਾਈਚਾਰੇ ਦੇ ਸਾਰੇ ਮਾਣਯੋਗ ਮੈਂਬਰ, ਬੋਧੀ ਵਿਦਵਾਨ, ਧੰਮ ਦੇ ਪੈਰੋਕਾਰ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਭਗਵਾਨ ਬੁੱਧ ਨਾਲ ਸਬੰਧਿਤ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਸ਼ਾਨਦਾਰ ਅੰਤਰ-ਰਾਸ਼ਟਰੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ
January 03rd, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਰਾਏ ਪਿਥੌਰਾ ਕਲਚਰਲ ਕੰਪਲੈਕਸ ਵਿੱਚ ਭਗਵਾਨ ਬੁੱਧ ਨਾਲ ਸਬੰਧਿਤ ਪਿਪਰਾਹਵਾ ਦੇ ਪਵਿੱਤਰ ਅਵਸ਼ੇਸ਼ਾਂ ਦੀ ਸ਼ਾਨਦਾਰ ਅੰਤਰ-ਰਾਸ਼ਟਰੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ, ਜਿਸਦਾ ਸਿਰਲੇਖ ਹੈ, “ਦਿ ਲਾਈਟ ਐਂਡ ਦਿ ਲੋਟਸ: ਰੈਲਿਕਸ ਆਫ਼ ਦਿ ਅਵੇਕਨਡ ਵਨ।” ਇਸ ਮੌਕੇ ’ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ 125 ਸਾਲਾਂ ਦੀ ਉਡੀਕ ਤੋਂ ਬਾਅਦ ਭਾਰਤ ਦੀ ਧਰੋਹਰ ਵਾਪਸ ਪਰਤ ਆਈ ਹੈ, ਭਾਰਤ ਦੀ ਵਿਰਾਸਤ ਵਾਪਸ ਆ ਗਈ ਹੈ। ਉਨ੍ਹਾਂ ਨੇ ਇਹ ਵੀ ਉਜਾਗਰ ਕੀਤਾ ਕਿ ਅੱਜ ਤੋਂ ਭਾਰਤ ਦੇ ਲੋਕ ਭਗਵਾਨ ਬੁੱਧ ਦੇ ਇਨ੍ਹਾਂ ਪਵਿੱਤਰ ਅਵਸ਼ੇਸ਼ਾਂ ਨੂੰ ਦੇਖ ਸਕਣਗੇ ਅਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕਰ ਸਕਣਗੇ। ਸ਼੍ਰੀ ਮੋਦੀ ਨੇ ਇਸ ਸ਼ੁਭ ਮੌਕੇ 'ਤੇ ਮੌਜੂਦ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਬੋਧੀ ਰਵਾਇਤ ਨਾਲ ਜੁੜੇ ਸੰਤ ਅਤੇ ਧਾਰਮਿਕ ਆਚਾਰਿਆ ਵੀ ਮੌਜੂਦ ਹਨ। ਉਨ੍ਹਾਂ ਨੇ ਉਨ੍ਹਾਂ ਦੇ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਮੌਜੂਦਗੀ ਇਸ ਸਮਾਗਮ ਨੂੰ ਨਵੀਂ ਊਰਜਾ ਦੇ ਰਹੀ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਉਜਾਗਰ ਕੀਤਾ ਕਿ 2026 ਦੀ ਸ਼ੁਰੂਆਤ ਵਿੱਚ ਇਹ ਸ਼ੁਭ ਜਸ਼ਨ ਬੇਹੱਦ ਪ੍ਰੇਰਨਾਦਾਇਕ ਹੈ। ਉਨ੍ਹਾਂ ਨੇ ਇੱਛਾ ਪ੍ਰਗਟ ਕੀਤੀ ਕਿ ਭਗਵਾਨ ਬੁੱਧ ਦੇ ਅਸ਼ੀਰਵਾਦ ਨਾਲ ਸਾਲ 2026 ਦੁਨੀਆ ਲਈ ਸ਼ਾਂਤੀ, ਖ਼ੁਸ਼ਹਾਲੀ ਅਤੇ ਸਦਭਾਵਨਾ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰੇ।ਮੁੰਬਈ ਵਿੱਚ ਮੈਰੀਟਾਈਮ ਲੀਡਰਜ਼ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 29th, 04:09 pm
ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਸ਼ਾਂਤਨੂ ਠਾਕੁਰ ਜੀ, ਕੀਰਤੀਵਰਧਨ ਸਿੰਘ ਜੀ, ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਅਜੀਤ ਪਵਾਰ ਜੀ, 'ਸ਼ਿਪਿੰਗ' ਅਤੇ ਦੂਜੀਆਂ ਇੰਡਸਟਰੀਜ਼ ਸਨਅਤਾਂ ਨਾਲ ਜੁੜੇ ਆਗੂ, ਹੋਰ ਪਤਵੰਤੇ ਸੱਜਣੋ, ਭੈਣੋ ਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਇੰਡੀਆ ਮੈਰੀਟਾਈਮ ਵੀਕ 2025 ਵਿਖੇ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕੀਤਾ
October 29th, 04:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਇੰਡੀਆ ਮੈਰੀਟਾਈਮ ਵੀਕ 2025 ਦੇ ਮੌਕੇ 'ਤੇ ਗਲੋਬਲ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕੀਤਾ ਅਤੇ ਗਲੋਬਲ ਮੈਰੀਟਾਈਮ ਸੀਈਓਜ਼ ਫੋਰਮ ਦੀ ਪ੍ਰਧਾਨਗੀ ਕੀਤੀ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਗਲੋਬਲ ਮੈਰੀਟਾਈਮ ਲੀਡਰਜ਼ ਕਨਕਲੇਵ ਵਿੱਚ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸਮਾਗਮ 2016 ਵਿੱਚ ਮੁੰਬਈ ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਹ ਹੁਣ ਇੱਕ ਗਲੋਬਲ ਸੰਮੇਲਨ ਵਜੋਂ ਵਿਕਸਿਤ ਹੋ ਗਿਆ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 85 ਤੋਂ ਵੱਧ ਦੇਸ਼ਾਂ ਦੀ ਭਾਗੀਦਾਰੀ ਇੱਕ ਮਜ਼ਬੂਤ ਸੰਦੇਸ਼ ਦਿੰਦੀ ਹੈ। ਉਨ੍ਹਾਂ ਨੇ ਇਸ ਸਮਾਗਮ ਵਿੱਚ ਇਕੱਠੇ ਹੋਏ ਮੋਹਰੀ ਸ਼ਿਪਿੰਗ ਪ੍ਰਤੀਨਿਧੀਆਂ, ਸਟਾਰਟਅੱਪਸ ਦੇ ਸੀਈਓਜ਼, ਨੀਤੀ ਨਿਰਮਾਤਾਵਾਂ ਅਤੇ ਨਵੀਨਤਾਕਾਰਾਂ ਦੀ ਮੌਜੂਦਗੀ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਛੋਟੇ ਟਾਪੂ ਦੇਸ਼ਾਂ ਦੇ ਪ੍ਰਤੀਨਿਧੀਆਂ ਦੀ ਮੌਜੂਦਗੀ ਨੂੰ ਵੀ ਸਵੀਕਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਮੂਹਿਕ ਦ੍ਰਿਸ਼ਟੀਕੋਣ ਨੇ ਸੰਮੇਲਨ ਦੀ ਤਾਲਮੇਲ ਅਤੇ ਊਰਜਾ ਨੂੰ ਮਹੱਤਵਪੂਰਨ ਤੌਰ 'ਤੇ ਵਧਾਇਆ।ਭਾਰਤ ਸਿੰਗਾਪੁਰ ਸੰਯੁਕਤ ਬਿਆਨ
September 04th, 08:04 pm
ਸਿੰਗਾਪੁਰ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਲਾਰੈਂਸ ਵੋਂਗ ਦੇ ਭਾਰਤ ਗਣਰਾਜ ਦੇ ਅਧਿਕਾਰਤ ਦੌਰੇ ਦੇ ਮੌਕੇ 'ਤੇ ਭਾਰਤ ਅਤੇ ਸਿੰਗਾਪੁਰ ਦਰਮਿਆਨ ਵਿਆਪਕ ਰਣਨੀਤਕ ਸਾਂਝੇਦਾਰੀ ਦੇ ਰੋਡਮੈਪ 'ਤੇ ਸਾਂਝਾ ਬਿਆਨਪ੍ਰਧਾਨ ਮੰਤਰੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਸ਼੍ਰੀ ਲੌਰੇਂਸ ਵੋਂਗ ਨੂੰ ਭਾਰਤ ਵਿੱਚ ਉਨ੍ਹਾਂ ਦਾ ਵਿਸ਼ਵਾਸ ਵਿਅਕਤ ਕਰਨ ਲਈ ਧੰਨਵਾਦ ਕੀਤਾ
September 04th, 01:04 pm
ਦੀ ਸਾਡੀ ਯਾਤਰਾ ਵਿੱਚ ਸਿੰਗਾਪੁਰ ਇੱਕ ਸਨਮਾਨਿਤ ਸਾਂਝੇਦਾਰ ਹੈ।ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
September 04th, 12:45 pm
ਅਹੁਦਾ ਸੰਭਾਲਣ ਦੇ ਬਾਅਦ, ਪ੍ਰਧਾਨ ਮੰਤਰੀ ਵੌਂਗ ਦੀ ਪਹਿਲੀ ਭਾਰਤ ਯਾਤਰਾ ’ਤੇ, ਮੈਂ ਉਨ੍ਹਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ। ਇਹ ਯਾਤਰਾ ਹੋਰ ਵੀ ਵਿਸ਼ੇਸ਼ ਹੈ, ਕਿਉਂਕਿ ਇਸ ਸਾਲ ਅਸੀਂ ਆਪਣੇ ਸੰਬੰਧਾਂ ਦੀ 60ਵੀਂ ਵਰ੍ਹੇਗੰਢ ਮਨਾ ਰਹੇ ਹਾਂ।ਪ੍ਰਧਾਨ ਮੰਤਰੀ ਨੇ ਸ਼੍ਰੀ ਲਾਰੈਂਸ ਵੋਂਗ ਨੂੰ ਚੋਣ ਵਿੱਚ ਜਿੱਤ ‘ਤੇ ਵਧਾਈਆਂ ਦਿੱਤੀਆਂ
May 04th, 09:51 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਲਾਰੈਂਸ ਵੋਂਗ ਨੂੰ ਚੋਣਾਂ ਵਿੱਚ ਜਿੱਤ ‘ਤੇ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਭਾਰਤ ਅਤੇ ਸਿੰਗਾਪੁਰ ਦਰਮਿਆਨ ਲੋਕਾਂ ਵਿੱਚ ਗਹਿਰੇ ਸਬੰਧਾਂ ‘ਤੇ ਅਧਾਰਿਤ ਮਜ਼ਬੂਤ ਅਤੇ ਬਹੁਪੱਖੀ ਸਾਂਝੇਦਾਰੀ ‘ਤੇ ਜ਼ੋਰ ਦਿੱਤਾ।ਮਨ ਕੀ ਬਾਤ ਦੀ 120ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (30.03.2025)
March 30th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ਅੱਜ, ਇਸ ਸ਼ੁਭ ਦਿਨ 'ਤੇ, ਮੈਨੂੰ ਤੁਹਾਡੇ ਨਾਲ 'ਮਨ ਕੀ ਬਾਤ' ਸਾਂਝੀ ਕਰਨ ਦਾ ਮੌਕਾ ਮਿਲਿਆ ਹੈ। ਅੱਜ ਚੈਤ ਮਹੀਨੇ ਦੇ ਸ਼ੁਕਲ ਪੱਖ ਦੀ ਪ੍ਰਤੀਪਦਾ ਤਾਰੀਖ ਹੈ। ਅੱਜ ਤੋਂ ਚੈਤ ਦੇ ਨਵਰਾਤ੍ਰਿਆਂ ਦੀ ਸ਼ੁਰੂਆਤ ਹੋ ਰਹੀ ਹੈ। ਭਾਰਤੀ ਨਵਾਂ ਸਾਲ ਵੀ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਵਾਰ ਵਿਕਰਮ ਸੰਵਤ 2082 ਸ਼ੁਰੂ ਹੋ ਰਿਹਾ ਹੈ। ਇਸ ਸਮੇਂ ਮੇਰੇ ਸਾਹਮਣੇ ਤੁਹਾਡੀਆਂ ਬਹੁਤ ਸਾਰੀਆਂ ਚਿੱਠੀਆਂ ਪਈਆਂ ਹਨ। ਕੁਝ ਬਿਹਾਰ ਤੋਂ ਹਨ, ਕੁਝ ਬੰਗਾਲ ਤੋਂ ਹਨ, ਕੁਝ ਤਮਿਲ ਨਾਡੂ ਤੋਂ ਹਨ, ਕੁਝ ਗੁਜਰਾਤ ਤੋਂ ਹਨ। ਇਨ੍ਹਾਂ ਵਿੱਚ ਲੋਕਾਂ ਨੇ ਆਪਣੇ ਵਿਚਾਰ ਬਹੁਤ ਹੀ ਦਿਲਚਸਪ ਢੰਗ ਨਾਲ ਲਿਖੇ ਹਨ। ਕਈ ਚਿੱਠੀਆਂ ਵਿੱਚ ਸ਼ੁਭਕਾਮਨਾਵਾਂ ਅਤੇ ਵਧਾਈ ਸੰਦੇਸ਼ ਵੀ ਹੁੰਦੇ ਹਨ। ਪਰ ਅੱਜ ਮੇਰਾ ਮਨ ਕਰਦਾ ਹੈ ਕਿ ਮੈਂ ਤੁਹਾਡੇ ਨਾਲ ਕੁਝ ਸੰਦੇਸ਼ ਸਾਂਝੇ ਕਰਾਂ –ਭੁਬਨੇਸ਼ਵਰ ਵਿੱਚ 'ਉਤਕਰਸ਼ ਓਡੀਸ਼ਾ'-ਮੇਕ ਇਨ ਓਡੀਸ਼ਾ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 28th, 11:30 am
ਕਾਰਜਕ੍ਰਮ ਵਿੱਚ ਉਪਸਥਿਤ ਓਡੀਸ਼ਾ ਦੇ ਗਵਰਨਰ ਸ਼੍ਰੀ ਹਰਿ ਬਾਬੂ, ਇੱਥੋਂ ਦੇ ਮਕਬੂਲ ਮੁੱਖ ਮੰਤਰੀ ਸ਼੍ਰੀ ਮੋਹਨ ਚਰਣ ਮਾਝੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਮੰਤਰੀਗਣ, ਓਡੀਸ਼ਾ ਸਰਕਾਰ ਦੇ ਮੰਤਰੀ, ਸਾਂਸਦਗਣ, ਵਿਧਾਇਕਗਣ, ਉਦਯੋਗ ਅਤੇ ਵਪਾਰ ਜਗਤ ਦੇ ਪ੍ਰਮੁੱਖ ਉੱਦਮੀ ਸਾਥੀ, ਦੇਸ਼ ਅਤੇ ਦੁਨੀਆ ਦੇ ਇਨਵੈਸਟਰਸ, ਅਤੇ ਓਡੀਸ਼ਾ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭੁਬਨੇਸ਼ਵਰ ਵਿੱਚ ‘ਉਤਕਰਸ਼ ਓਡੀਸ਼ਾ’- ਮੇਕ ਇਨ ਓਡੀਸ਼ਾ ਕਨਕਲੇਵ 2025 ਦਾ ਉਦਘਾਟਨ ਕੀਤਾ
January 28th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੰਗਲਵਾਰ ਨੂੰ ਓਡੀਸ਼ਾ ਦੇ ਭੁਬਨੇਸ਼ਵਰ ਵਿੱਚ ਉਤਕਰਸ਼ ਓਡੀਸ਼ਾ- ਮੇਕ ਇਨ ਓਡੀਸ਼ਾ ਕਨਕਲੇਵ 2025 ਅਤੇ ਮੇਕ ਇਨ ਓਡੀਸ਼ਾ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਜਨਵਰੀ 2025 ਵਿੱਚ ਇਹ ਉਨ੍ਹਾਂ ਦੀ ਓਡੀਸ਼ਾ ਦੀ ਦੂਸਰੀ ਯਾਤਰਾ ਹੈ। ਉਨ੍ਹਾਂ ਨੇ ਪ੍ਰਵਾਸੀ ਭਾਰਤੀਯ ਦਿਵਸ 2025 ਸਮਾਗਮ ਦੇ ਉਦਘਾਟਨ ਦੇ ਲਈ ਆਪਣੀ ਯਾਤਰਾ ਨੂੰ ਯਾਦ ਕੀਤਾ। ਓਡੀਸ਼ਾ ਵਿੱਚ ਅੱਜ ਤੱਕ ਦੇ ਸਭ ਤੋਂ ਬੜੇ ਕਾਰੋਬਾਰ ਸੰਮੇਲਨ ਨੂੰ ਦੇਖਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਮੇਕ ਇਨ ਓਡੀਸ਼ਾ ਕਨਕਲੇਵ 2025 ਵਿੱਚ ਲਗਭਗ 5-6 ਗੁਣਾ ਅਧਿਕ ਨਿਵੇਸ਼ਕ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਇਸ ਸ਼ਾਨਦਾਰ ਸਮਾਗਮ ਦੇ ਆਯੋਜਨ ਦੇ ਲਈ ਓਡੀਸ਼ਾ ਦੇ ਲੋਕਾਂ ਅਤੇ ਸਰਕਾਰ ਨੂੰ ਵਧਾਈਆਂ ਭੀ ਦਿੱਤੀਆਂ।ਪ੍ਰਧਾਨ ਮੰਤਰੀ ਨੇ ਸਿੰਗਾਪੁਰ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
January 16th, 11:21 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੰਗਾਪੁਰ ਦੇ ਰਾਸ਼ਟਰਪਤੀ, ਸ਼੍ਰੀ ਥਰਮਨ ਸ਼ਰਮੁਗਰਤਨਮ (Tharman Shanmugaratnam) ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ, “ਅਸੀਂ ਭਾਰਤ-ਸਿੰਗਾਪੁਰ ਵਿਆਪਕ ਰਣਨੀਤਕ ਸਾਂਝੇਦਾਰੀ ਨਾਲ ਜੁੜੇ ਸਾਰੇ ਪਹਿਲੂਆਂ ‘ਤੇ ਚਰਚਾ ਕੀਤੀ। ਅਸੀਂ ਸੈਮੀਕੰਡਕਟਰ, ਡਿਜੀਟਲੀਕਰਣ, ਕੌਸ਼ਲ ਵਿਕਾਸ, ਕਨੈਕਟੀਵਿਟੀ ਅਤੇ ਭਵਿੱਖ ਦੇ ਹੋਰ ਉਭਰਦੇ ਖੇਤਰਾਂ ਨੂੰ ਲੈ ਕੇ ਗੱਲਬਾਤ ਕੀਤੀ।”ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ 2025 ਦੇ ਪ੍ਰਧਾਨਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 12th, 02:15 pm
ਭਾਰਤ ਦੀ ਯੁਵਾ ਸ਼ਕਤੀ ਦੀ ਊਰਜਾ ਤੋਂ ਅੱਜ ਇਹ ਭਾਰਤ ਮੰਡਪਮ ਵੀ ਊਰਜਾ ਨਾਲ ਭਰ ਗਿਆ ਹੈ, ਊਰਜਾਵਾਨ ਹੋ ਗਿਆ ਹੈ। ਅੱਜ ਪੂਰਾ ਦੇਸ਼, ਸਵਾਮੀ ਵਿਵੇਕਾਨੰਦ ਜੀ ਨੂੰ ਯਾਦ ਕਰ ਰਿਹਾ ਹੈ, ਸਵਾਮੀ ਜੀ ਨੂੰ ਪ੍ਰਣਾਮ ਕਰ ਰਿਹਾ ਹੈ। ਸਵਾਮੀ ਵਿਵੇਕਾਨੰਦ ਨੂੰ ਦੇਸ਼ ਦੇ ਨੌਜਵਾਨਾਂ ’ਤੇ ਬਹੁਤ ਭਰੋਸਾ ਸੀ। ਸਵਾਮੀ ਜੀ ਕਹਿੰਦੇ ਸਨ- ਮੇਰਾ ਵਿਸ਼ਵਾਸ ਯੁਵਾ ਪੀੜ੍ਹੀ ਵਿੱਚ ਹੈ, ਨਵੀਂ ਪੀੜ੍ਹੀ ਵਿੱਚ ਹੈ। ਸਵਾਮੀ ਜੀ ਕਹਿੰਦੇ ਸਨ ਮੇਰੇ ਕਾਰਜ ਕਰਤਾ ਨੌਜਵਾਨ ਪੀੜ੍ਹੀ ਤੋਂ ਆਉਣਗੇ, ਸ਼ੇਰਾਂ ਦੇ ਵਾਂਗੂੰ ਉਹ ਹਰ ਸਮੱਸਿਆ ਦਾ ਸਮਾਧਾਨ ਨਿਕਲਣਗੇ। ਅਤੇ ਜਿਵੇਂ ਵਿਵੇਕਾਨੰਦ ਜੀ ਦਾ ਤੁਹਾਡੇ ’ਤੇ ਭਰੋਸਾ ਸੀ, ਮੇਰਾ ਵਿਵੇਕਾਨੰਦ ਜੀ ’ਤੇ ਭਰੋਸਾ ਹੈ, ਮੈਨੂੰ ਉਨ੍ਹਾਂ ਦੀ ਕਹੀ ਹਰ ਗੱਲ ’ਤੇ ਭਰੋਸਾ ਹੈ। ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੇ ਲਈ ਜੋ ਸੋਚਿਆ ਹੈ, ਜੋ ਕਿਹਾ ਹੈ, ਮੇਰਾ ਉਸ ਵਿੱਚ ਅੰਧਵਿਸ਼ਵਾਸ ਹੈ। ਅਸਲ ਵਿੱਚ, ਜੇਕਰ ਸਵਾਮੀ ਵਿਵੇਕਾਨੰਦ ਜੀ, ਸਸ਼ਰੀਰ ਸਾਡੇ ਵਿੱਚ ਹੁੰਦੇ, ਤਾਂ 21ਵੀਂ ਸਦੀ ਦੇ ਯੁਵਾ ਦੀ ਉਸ ਜਾਗ੍ਰਿਤ ਸ਼ਕਤੀ ਨੂੰ ਦੇਖ ਕੇ, ਤੁਹਾਡੇ ਸਰਗਰਮ ਯਤਨਾਂ ਨੂੰ ਦੇਖ ਕੇ, ਉਹ ਭਾਰਤ ਵਿੱਚ ਇੱਕ ਨਵਾਂ ਵਿਸ਼ਵਾਸ ਭਰ ਦਿੰਦੇ, ਨਵੀਂ ਊਰਜਾ ਭਰ ਦਿੰਦੇ ਅਤੇ ਨਵੇਂ ਸੁਪਨਿਆਂ ਦੇ ਬੀਜ ਬੀਜ ਦਿੰਦੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ
January 12th, 02:00 pm
ਸਵਾਮੀ ਵਿਵੇਕਾਨੰਦ ਦੀ ਜਯੰਤੀ ਦੇ ਮੌਕੇ ’ਤੇ ਰਾਸ਼ਟਰੀ ਯੁਵਾ ਦਿਵਸ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਦੇਸ਼ ਭਰ ਦੇ 3,000 ਉਤਸ਼ਾਹੀ ਯੁਵਾ ਨੇਤਾਵਾਂ ਦੇ ਨਾਲ ਸੰਵਾਦ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੀ ਉਸ ਜੀਵੰਤ ਊਰਜਾ ਨੂੰ ਉਜਾਗਰ ਕੀਤਾ, ਜਿਸ ਨੇ ਭਾਰਤ ਮੰਡਪਮ ਵਿੱਚ ਜੀਵੰਤਤਾ ਅਤੇ ਊਰਜਾ ਲਿਆ ਦਿੱਤੀ।ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 09th, 10:15 am
ਓਡੀਸ਼ਾ ਦੇ ਰਾਜਪਾਲ ਡਾਕਟਰ ਹਰੀ ਬਾਬੂ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਚਰਣ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਐੱਸ ਜੈਸ਼ੰਕਰ ਜੀ, ਜੁਏਲ ਓਰਾਂਵ ਜੀ, ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਸ਼ੋਭਾ ਕਰੰਦਲਾਜੇ ਜੀ, ਕੀਰਤੀ ਵਰਧਨ ਸਿੰਘ ਜੀ, ਪਬਿਤ੍ਰਾ ਮਾਰਗੇਰਿਟਾ ਜੀ, ਓਡੀਸ਼ਾ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਕਨਕ ਵਰਧਨ ਸਿੰਘਦੇਵ ਜੀ, ਪ੍ਰਵਤੀ ਪਰਿਦਾ ਜੀ, ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਦੁਨੀਆ ਭਰ ਤੋਂ ਇੱਥੇ ਆਏ ਮਾਂ ਭਾਰਤੀ ਦੇ ਸਾਰੇ ਬੇਟੇ-ਬੇਟੀ!