ਗੁਜਰਾਤ ਦੇ ਵਡੋਦਰਾ ਵਿੱਚ ‘ਨਮੋ ਫੌਰ ਵਿਕਸਤ ਭਾਰਤ’ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

September 08th, 12:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਵਡੋਦਰਾ ਵਿੱਚ 35,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਇਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ਉੱਤੇ ਹਾਜ਼ਰ ਉੱਘੀਆਂ ਸ਼ਖ਼ਸੀਅਤਾਂ ਦਾ ਨਿੱਘਾ ਸਵਾਗਤ ਕਰਦਿਆਂ ਆਪਣਾ ਸੰਬੋਧਨ ਸ਼ੁਰੂ ਕੀਤਾ। ਉਨ੍ਹਾਂ ਨੇ ਇਸ ਇਤਿਹਾਸਕ ਮੌਕੇ ਉੱਤੇ ਉੱਥੇ ਮੌਜੂਦ ਅਤੇ ਆਨਲਾਈਨ ਮਾਧਿਅਮ ਰਾਹੀਂ ਜੁੜੇ ਸਾਰੇ ਨਾਗਰਿਕਾਂ ਦਾ ਸਵਾਗਤ ਕੀਤਾ। ਸ਼੍ਰੀ ਮੋਦੀ ਨੇ ਕਿਹਾ, “ਮੈਂ ਗੁਜਰਾਤ ਦੇ ਆਪਣੇ ਭੈਣ-ਭਰਾਵਾਂ ਦਾ ਸਵਾਗਤ ਕਰਦਾ ਹਾਂ।”

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਵਡੋਦਰਾ ਵਿੱਚ 35,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਇਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ

September 08th, 12:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਵਡੋਦਰਾ ਵਿੱਚ 35,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਇਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ਉੱਤੇ ਹਾਜ਼ਰ ਉੱਘੀਆਂ ਸ਼ਖ਼ਸੀਅਤਾਂ ਦਾ ਨਿੱਘਾ ਸਵਾਗਤ ਕਰਦਿਆਂ ਆਪਣਾ ਸੰਬੋਧਨ ਸ਼ੁਰੂ ਕੀਤਾ। ਉਨ੍ਹਾਂ ਨੇ ਇਸ ਇਤਿਹਾਸਕ ਮੌਕੇ ਉੱਤੇ ਉੱਥੇ ਮੌਜੂਦ ਅਤੇ ਆਨਲਾਈਨ ਮਾਧਿਅਮ ਰਾਹੀਂ ਜੁੜੇ ਸਾਰੇ ਨਾਗਰਿਕਾਂ ਦਾ ਸਵਾਗਤ ਕੀਤਾ। ਸ਼੍ਰੀ ਮੋਦੀ ਨੇ ਕਿਹਾ, “ਮੈਂ ਗੁਜਰਾਤ ਦੇ ਆਪਣੇ ਭੈਣ-ਭਰਾਵਾਂ ਦਾ ਸਵਾਗਤ ਕਰਦਾ ਹਾਂ।”

ਪ੍ਰਧਾਨ ਮੰਤਰੀ ਨੇ ਕੌਮੀ ਅਧਿਆਪਕ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕੀਤੀ

September 05th, 10:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੀਤੇ ਕੱਲ੍ਹ ਲੋਕ ਕਲਿਆਣ ਮਾਰਗ ਵਿੱਚ ਆਪਣੀ ਰਿਹਾਇਸ਼ ਉੱਤੇ ਕੌਮੀ ਅਧਿਆਪਕ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕੀਤੀ। ਇਸ ਸਾਲ ਤਿੰਨ ਵਿਭਾਗਾਂ ਵਿੱਚੋਂ 82 ਅਧਿਆਪਕਾਂ ਅਤੇ ਸਿੱਖਿਆ ਸ਼ਾਸਤਰੀਆਂ ਨੂੰ ਕੌਮੀ ਅਧਿਆਪਕ ਪੁਰਸਕਾਰਾਂ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ 48 ਅਧਿਆਪਕ, ਉੱਚ ਵਿੱਦਿਅਕ ਅਦਾਰਿਆਂ ਅਤੇ ਪੌਲੀਟੈਕਨਿਕਸ ਦੇ 21 ਅਧਿਆਪਕ ਅਤੇ ਅਧਿਆਪਕ ਵਰਗ ਦੇ ਮੈਂਬਰ ਅਤੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ 13 ਹੁਨਰ ਸਿਖਲਾਈਕਾਰ ਸ਼ਾਮਲ ਹਨ।

ਪ੍ਰਧਾਨ ਮੰਤਰੀ ਨੇ ਵੰਡ ਦੇ ਭਿਆਨਕ ਯਾਦਗਾਰੀ ਦਿਵਸ ’ਤੇ ਵੰਡ ਤੋਂ ਪ੍ਰਭਾਵਿਤ ਲੋਕਾਂ ਦੇ ਹੌਸਲੇ ਨੂੰ ਯਾਦ ਕੀਤਾ

August 14th, 08:58 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਵੰਡ ਦੇ ਭਿਆਨਕ ਯਾਦਗਾਰੀ ਦਿਵਸ ’ਤੇ ਅਸੀਂ ਵੰਡ ਤੋਂ ਪ੍ਰਭਾਵਿਤ ਸਾਰੇ ਲੋਕਾਂ ਦੇ ਹੌਸਲੇ ਨੂੰ ਯਾਦ ਕਰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਇਤਿਹਾਸ ਦਾ ਉਹ ਇੱਕ ਅਜਿਹਾ ਪਲ ਸੀ ਜਿਸ ਨੇ ਕਈ ਜ਼ਿੰਦਗੀਆਂ ਤਬਾਹ ਕਰ ਦਿੱਤੀਆਂ, ਲੋਕਾਂ ਦੇ ਪਰਿਵਾਰ ਉੱਜੜ ਗਏ, ਕਈ ਲੋਕਾਂ ਨੂੰ ਆਪਣਿਆਂ ਨੂੰ ਖੋਹਣਾ ਪਿਆ ਅਤੇ ਲੋਕਾਂ ਨੇ ਅਤਿਅੰਤ ਪੀੜਾ ਹੰਢਾਈ।

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਹੈਂਡਲੂਮ ਦਿਵਸ ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ

August 07th, 11:14 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਹੈਂਡਲੂਮ ਦਿਵਸ ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਦਿਨ ਦੇਸ਼ ਆਪਣੀ ਅਮੀਰ ਅਤੇ ਜੀਵੰਤ ਹੈਂਡਲੂਮ ਵਿਰਾਸਤ ਦਾ ਜਸ਼ਨ ਮਨਾਉਂਦਾ ਹੈ। ਉਨ੍ਹਾਂ ਨੇ ਦੇਸ਼ ਦੇ ਬੁਣਕਰਾਂ ਅਤੇ ਕਾਰੀਗਰਾਂ ਦੇ ਹੁਨਰ, ਰਚਨਾਤਮਕਤਾ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੀੜ੍ਹੀਆਂ ਤੋਂ ਉਹ ਆਪਣੀ ਦਸਤਕਾਰੀ ਦੇ ਜ਼ਰੀਏ ਭਾਰਤ ਦੀਆਂ ਸਦੀਵੀ ਪਰੰਪਰਾਵਾਂ ਨੂੰ ਸੰਭਾਲਦੇ ਅਤੇ ਖ਼ੁਸ਼ਹਾਲ ਕਰਦੇ ਆਏ ਹਨ।

ਪ੍ਰਧਾਨ ਮੰਤਰੀ ਨੇ ਹਿੰਮਤ ਅਤੇ ਹੌਸਲੇ ਦੇ ਮਹੱਤਵ ਨੂੰ ਦਰਸਾਉਂਦਾ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ

August 03rd, 09:51 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਕਿਸਮਤ ਦੇ ਉਲਟ ਹੋਣ 'ਤੇ ਵੀ ਕਦੇ ਹਿੰਮਤ ਨਹੀਂ ਹਾਰਨੀ ਚਾਹੀਦੀ ਕਿਉਂਕਿ ਹੌਸਲੇ ਅਤੇ ਦ੍ਰਿੜ੍ਹਤਾ ਨਾਲ ਗੁਆਚੀ ਹੋਈ ਸਥਿਤੀ ਨੂੰ ਮੁੜ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇੱਕ ਮਾਹਰ ਮਲਾਹ ਸਮੁੰਦਰ ਦੇ ਵਿਚਕਾਰ ਜਹਾਜ਼ ਟੁੱਟਣ 'ਤੇ ਵੀ ਉਮੀਦ ਨਹੀਂ ਛੱਡਦਾ, ਸਗੋਂ ਤੈਰ ਕੇ ਜਿਊਂਦਾ ਰਹਿਣ ਦਾ ਯਤਨ ਜਾਰੀ ਰੱਖਦਾ ਹੈ, ਉਸੇ ਤਰ੍ਹਾਂ ਦ੍ਰਿੜ੍ਹ ਸੰਕਲਪ ਅਤੇ ਲਗਾਤਾਰ ਯਤਨ ਨਾਲ ਬਿਪਤਾ 'ਤੇ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ।

PM Chairs High-Level Meeting of Secretaries to Review Progress of Rural Development, Agriculture, Social Welfare and Allied Sectors towards Viksit Bharat Goals

July 22nd, 07:37 pm

PM Modi today chaired a high-level meeting with Secretaries to review the progress of rural development, agriculture, social welfare and allied sectors towards the Viksit Bharat goals. He emphasised that the dream of building a Viksit Bharat should become a Jan Andolan and that India's youth should form the foundation of this vision. The Secretaries shared their experiences and perspectives on various initiatives and challenges in their respective domains.

ਪ੍ਰਧਾਨ ਮੰਤਰੀ ਨੇ ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ ਅਤੇ ਸਮਾਜਿਕ ਸੁਰੱਖਿਆ ਸਮਝੌਤੇ ਬਾਰੇ ਇੱਕ ਲੇਖ ਸਾਂਝਾ ਕੀਤਾ

July 15th, 12:58 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ (ਸੀਈਟੀਏ) ਅਤੇ ਸਮਾਜਿਕ ਸੁਰੱਖਿਆ ਸਮਝੌਤੇ ’ਤੇ ਕੇਂਦਰੀ ਮੰਤਰੀ ਸ਼੍ਰੀ ਪੀਯੂਸ਼ ਗੋਇਲ ਦੇ ਇੱਕ ਲੇਖ ਨੂੰ ਸਾਂਝਾ ਕੀਤਾ ਅਤੇ ਇਸਨੂੰ ਭਾਰਤ-ਬ੍ਰਿਟੇਨ ਭਾਈਵਾਲੀ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਦੱਸਿਆ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਦੋਵੇਂ ਸਮਝੌਤੇ ਭਾਰਤ ਅਤੇ ਯੂਕੇ ਵਿਚਕਾਰ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਦੋਵਾਂ ਦੇਸ਼ਾਂ ਦੀਆਂ ਸਾਂਝੀਆਂ ਇੱਛਾਵਾਂ ਨੂੰ ਉਨ੍ਹਾਂ ਦੇ ਲੋਕਾਂ ਲਈ ਠੋਸ ਮੌਕਿਆਂ ਵਿੱਚ ਬਦਲਣਗੇ।

ਪ੍ਰਧਾਨ ਮੰਤਰੀ ਨੇ ਗਿਆਨ, ਹੁਨਰ ਅਤੇ ਸਿਹਤ ’ਤੇ ਜ਼ੋਰ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

July 15th, 12:12 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਕ੍ਰਿਤ ਦੇ ਸੁਭਾਸ਼ਤਮ ਨੂੰ ਸਾਂਝਾ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੇਸ਼ ਦੇ ਨੌਜਵਾਨ ਗਿਆਨ ਨੂੰ ਗ੍ਰਹਿਣ ਕਰਕੇ, ਨਵੇਂ ਹੁਨਰ ਵਿਕਸਤ ਕਰਕੇ ਅਤੇ ਤੰਦਰੁਸਤ ਜੀਵਨ ਨੂੰ ਤਰਜੀਹ ਦਿੰਦੇ ਹੋਏ ਭਾਰਤ ਦੇ ਭਵਿੱਖ ਨੂੰ ਘੜਨ ਵਿੱਚ ਇੱਕ ਸ਼ਕਤੀਸ਼ਾਲੀ ਮਾਧਿਅਮ ਦੇ ਰੂਪ ਵਜੋਂ ਉੱਭਰ ਰਹੇ ਹਨ। ਇਹ ਗੁਣ ਨਾ ਸਿਰਫ਼ ਵਿਅਕਤੀਆਂ ਨੂੰ ਸਸ਼ਕਤ ਬਣਾਉਂਦੇ ਹਨ, ਸਗੋਂ ਰਾਸ਼ਟਰ ਨਿਰਮਾਣ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ।

ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

July 09th, 03:22 pm

ਮੈਂ ਉਸ ਧਰਤੀ ਦੇ ਰਵਾਇਤੀ ਮਾਲਕਾਂ ਨੂੰ ਆਪਣਾ ਸਤਿਕਾਰ ਭੇਟ ਕਰਦਿਆਂ ਸ਼ੁਰੂਆਤ ਕਰਨਾ ਚਾਹੁੰਦਾ ਹਾਂ ਜਿੱਥੇ ਅਸੀਂ ਮਿਲ ਰਹੇ ਹਾਂ ਅਤੇ ਮੈਂ ਉਨ੍ਹਾਂ ਦੇ ਅਤੀਤ, ਵਰਤਮਾਨ ਅਤੇ ਭਵਿੱਖ ਦੇ ਦੇ ਵਡੇਰਿਆਂ ਨੂੰ ਸਤਿਕਾਰ ਭੇਟ ਕਰਦਾ ਹਾਂ।

ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ

July 09th, 03:00 pm

ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਭਾਰਤੀ ਭਾਈਚਾਰੇ ਵੱਲੋਂ ਕੀਤੇ ਗਏ ਨਿੱਘੇ ਸਵਾਗਤ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਅਲਬਨੀਜ਼ ਦੀ ਗੌਰਵਮਈ ਮੌਜੂਦਗੀ ਅਤੇ ਭਾਰਤ-ਆਸਟ੍ਰੇਲੀਆ ਸਬੰਧਾਂ ਨੂੰ ਮਜ਼ਬੂਤ ਬਣਾਉਣ, ਖ਼ਾਸ ਤੌਰ ’ਤੇ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਭਲਾਈ ਪ੍ਰਤੀ ਉਨ੍ਹਾਂ ਦੀ ਦ੍ਰਿੜ੍ਹ ਵਚਨਬੱਧਤਾ ਲਈ ਉਨ੍ਹਾਂ ਦਾ ਵੀ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਪਿਛਲੇ ਇੱਕ ਦਹਾਕੇ ਵਿੱਚ ਦੁਵੱਲੀ ਭਾਈਵਾਲੀ ਵਿੱਚ ਹੋਈ ਜ਼ਿਕਰਯੋਗ ਤਰੱਕੀ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੀਆਂ ਅਰਥ-ਵਿਵਸਥਾਵਾਂ ਦੀ ਆਪਸੀ ਪੂਰਕਤਾ ਦੋਵਾਂ ਦੇਸ਼ਾਂ ਨੂੰ ਇੱਕ ਸੁਰੱਖਿਅਤ, ਖ਼ੁਸ਼ਹਾਲ ਅਤੇ ਮਜ਼ਬੂਤ ਭਾਈਵਾਲੀ ਨੂੰ ਆਕਾਰ ਦੇਣ ਲਈ ਸੁਭਾਵਿਕ ਭਾਈਵਾਲ ਬਣਾਉਂਦੀ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਆਸਟ੍ਰੇਲੀਆ ਯਾਤਰਾ: ਨਤੀਜਿਆਂ ਦੀ ਸੂਚੀ

July 09th, 12:34 pm

ਇਹ ਮੌਜੂਦਾ ਸਾਂਝੇ ਸੁਰੱਖਿਆ ਐਲਾਨਨਾਮੇ (2009) ਦਾ ਨਵੀਨੀਕਰਨ ਕਰਦਾ ਹੈ। ਇਸ ਵਿੱਚ ਫੌਜਾਂ ਦੇ ਆਪਸੀ ਤਾਲਮੇਲ, ਸਮਰੱਥਾ ਨਿਰਮਾਣ, ਸਮੁੰਦਰੀ ਖੇਤਰ, ਰੱਖਿਆ ਉਦਯੋਗਿਕ ਸਹਿਯੋਗ, ਸਾਈਬਰ ਸੁਰੱਖਿਆ ਅਤੇ ਤਕਨਾਲੋਜੀ, ਅੱਤਵਾਦ ਵਿਰੋਧੀ ਉਪਾਵਾਂ, ਰੱਖਿਆ ਜੋਖਮ ਪ੍ਰਬੰਧਨ (ਐੱਚਏਡੀਆਰ), ਅਤੇ ਯੂਐੱਨਸੀਐੱਲਓਐੱਸ, ਆਸੀਆਨ, ਪੀਆਈਐੱਫ, ਆਈਓਆਰਏ ਵਿੱਚ ਏਕੀਕ੍ਰਿਤ ਪਹੁੰਚ ਨੂੰ ਸਹਿਯੋਗ ਦੇ ਖੇਤਰਾਂ ਵਜੋਂ ਪਛਾਣਿਆ ਗਿਆ ਹੈ।

ਗੁਜਰਾਤ ਦੇ ਸਾਨੰਦ ਵਿੱਚ ਸੀਜੀ ਸੈਮੀ ਓਐੱਸਏਟੀ ਸਹੂਲਤ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

July 04th, 05:15 pm

ਕੀ ਹਾਲ ਹੈ, ਸਭ ਠੀਕ-ਠਾਕ ਹੋ? ਗੁਜਰਾਤ ਦੇ ਹਰਮਨ-ਪਿਆਰੇ ਮੁੱਖ ਮੰਤਰੀ ਭੁਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ, ਊਰਜਾਵਾਨ ਉਪ ਮੁੱਖ ਮੰਤਰੀ ਹਰਸ਼ ਸੰਘਵੀ, ਗੁਜਰਾਤ ਸਰਕਾਰ ਦੇ ਮੰਤਰੀ ਸਾਹਿਬਾਨ, ਸੰਸਦ ਮੈਂਬਰ ਅਤੇ ਵਿਧਾਇਕ ਸਾਹਿਬਾਨ, ਸੀਜੀ ਪਾਵਰ ਦੇ ਚੇਅਰਮੈਨ ਵੇਲਾਇਨ ਸੁਬੱਈਆ ਜੀ, ਰੇਨੇਸਾਸ ਇਲੈਕਟ੍ਰਾਨਿਕਸ ਦੀ ਪ੍ਰੈਜ਼ੀਡੈਂਟ ਮਾਲਿਨੀ ਜੀ, ਸੀਜੀ ਸੈਮੀ ਦੇ ਚੇਅਰਮੈਨ ਗਿਰੀਸ਼ ਜੀ, ਇੱਥੇ ਮੌਜੂਦ ਹੋਰ ਸਾਰੇ ਉਦਯੋਗ ਜਗਤ ਦੇ ਆਗੂ, ਦੇਵੀਓ ਅਤੇ ਸੱਜਣੋ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸਾਨੰਦ ਵਿੱਚ ਸੀਜੀ ਸੈਮੀ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਐਂਡ ਟੈਸਟ (ਓਐੱਸਏਟੀ) ਸਹੂਲਤ ਦਾ ਉਦਘਾਟਨ ਕੀਤਾ

July 04th, 05:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਨੰਦ ਵਿੱਚ ਸੀਜੀ ਸੈਮੀ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਐਂਡ ਟੈਸਟ (ਓਐੱਸਏਟੀ) ਸਹੂਲਤ ਦਾ ਉਦਘਾਟਨ ਕੀਤਾ। ਇਸ ਮੌਕੇ ਦੇ ਮਹੱਤਵ ’ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਇਸ ਉਦਘਾਟਨ ਨੂੰ ਆਪਣੇ ਟੀਚਿਆਂ ਪ੍ਰਤੀ ਦੇਸ਼ ਦੀ ਅਟੁੱਟ ਵਚਨਬੱਧਤਾ ਦਾ ਪ੍ਰਮਾਣ ਦੱਸਿਆ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੇਸ਼ ਬਿਨਾਂ ਕਿਸੇ ਝਿਜਕ ਦੇ ਆਪਣੇ ਦ੍ਰਿੜ੍ਹ ਇਰਾਦਿਆਂ ਨੂੰ ਲਗਾਤਾਰ ਜ਼ਮੀਨੀ ਪੱਧਰ ’ਤੇ ਉਤਾਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, ਅੱਜ ਦਾ ਇਹ ਸਮਾਗਮ ਇਸ ਗੱਲ ਦਾ ਸਬੂਤ ਹੈ ਕਿ ਭਾਰਤ ਜੋ ਵੀ ਸੰਕਲਪ ਲੈਂਦਾ ਹੈ, ਉਸ ਨੂੰ ਪੂਰੀ ਦ੍ਰਿੜ੍ਹਤਾ ਨਾਲ ਪੂਰਾ ਕਰਦਾ ਹੈ।

ਪ੍ਰਧਾਨ ਮੰਤਰੀ 4 ਜੁਲਾਈ ਨੂੰ ਰਾਜਸਥਾਨ ਅਤੇ ਗੁਜਰਾਤ ਦਾ ਦੌਰਾ ਕਰਨਗੇ

July 03rd, 11:25 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਜੁਲਾਈ, 2026 ਨੂੰ ਰਾਜਸਥਾਨ ਅਤੇ ਗੁਜਰਾਤ ਦੇ ਦੌਰੇ ’ਤੇ ਰਹਿਣਗੇ। ਸਵੇਰੇ ਲਗਭਗ 10:45 ਵਜੇ, ਪ੍ਰਧਾਨ ਮੰਤਰੀ ਜੋਧਪੁਰ ਹਵਾਈ ਅੱਡੇ ਦੇ ਟਰਮੀਨਲ ਭਵਨ ਦਾ ਉਦਘਾਟਨ ਕਰਨਗੇ ਅਤੇ ਜੋਧਪੁਰ ਵਿੱਚ ਸੋਧੀ ਹੋਈ ਉਡਾਨ ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਤੋਂ ਬਾਅਦ, ਦੁਪਹਿਰ ਲਗਭਗ 12:15 ਵਜੇ, ਪ੍ਰਧਾਨ ਮੰਤਰੀ ਬਾਲੋਤਰਾ ਜਾਣਗੇ, ਜਿੱਥੇ ਉਹ ਲਗਭਗ 1.06 ਲੱਖ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਮੌਕੇ ਉਹ ਇਕੱਠ ਨੂੰ ਵੀ ਸੰਬੋਧਨ ਕਰਨਗੇ।

ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ

July 02nd, 01:30 pm

ਕੁਝ ਹੀ ਦਿਨ ਪਹਿਲਾਂ ਜੀ-7 ਸਿਖਰ ਸੰਮੇਲਨ ਵਿੱਚ ਮੈਂ ਕਿਹਾ ਸੀ ਕਿ ਅੱਜ ਦੇ ਵਿਸ਼ਵ ਪੱਧਰੀ ਉਥਲ-ਪੁਥਲ ਭਰੇ ਮਾਹੌਲ ਵਿੱਚ ਆਪਸੀ ਭਰੋਸਾ ਸਾਡੀ ਸਭ ਤੋਂ ਵੱਡੀ ਰਣਨੀਤਕ ਪੂੰਜੀ ਹੈ। ਅਤੇ ਮੈਨੂੰ ਮਾਣ ਹੈ ਕਿ ਭਾਰਤ-ਜਾਪਾਨ ਦੀ ਭਾਈਵਾਲੀ ਇਸ ਕਸੌਟੀ 'ਤੇ ਪੂਰੀ ਤਰ੍ਹਾਂ ਖਰੀ ਉਤਰਦੀ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਹਾੜਪੁਰ ਪਿੰਡ ਵਿੱਚ ਹੁਨਰ ਕੇਂਦਰ ਦਾ ਦੌਰਾ ਕੀਤਾ ਅਤੇ ਹੁਨਰ ਵਿਕਾਸ ਵੱਲ ਧਿਆਨ ਦੇਣ ਦੀ ਸ਼ਲਾਘਾ ਕੀਤੀ

June 20th, 08:49 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜ਼ਿਕਰ ਕੀਤਾ ਕਿ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਹੁਨਰ ਖੇਤਰ ਵੱਲ ਖ਼ਾਸ ਧਿਆਨ ਦਿੱਤਾ ਹੈ ਅਤੇ ਆਪਣੇ ਪਿੰਡ ਦੀ ਵਿਕਾਸ ਯਾਤਰਾ ਨੂੰ ਗਤੀ ਪ੍ਰਦਾਨ ਕੀਤੀ ਹੈ।

ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਪ੍ਰੋਤਸਾਹਨ ਰਾਸ਼ੀ ਵੰਡਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

June 19th, 05:15 pm

ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਮਨਸੁਖ ਮਾਂਡਵੀਆ ਜੀ, ਭੈਣ ਸ਼ੋਭਾ ਜੀ, ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਅਲੱਗ-ਅਲੱਗ ਪ੍ਰੋਗਰਾਮਾਂ ਨਾਲ ਜੁੜੇ, ਤਕਨਾਲੋਜੀ ਦੇ ਮਾਧਿਅਮ ਨਾਲ ਜੁੜੀਆਂ ਹਸਤੀਆਂ ਅਤੇ ਜਿਵੇਂ ਹੁਣੇ ਮੰਚ ਸੰਚਾਲਕ ਦੱਸ ਰਹੇ ਸਨ ਕਿ 200 ਥਾਵਾਂ 'ਤੇ ਲਗਭਗ ਦੋ ਲੱਖ ਲੋਕ ਇਸ ਵੇਲੇ ਇਸ ਪ੍ਰੋਗਰਾਮ ਨਾਲ ਸਾਡੇ ਨਾਲ ਜੁੜੇ ਹੋਏ ਹਨ, ਮੈਂ ਉਨ੍ਹਾਂ ਸਾਰਿਆਂ ਨੂੰ ਦੂਰੋਂ ਹੀ ਸਹੀ, ਪਰ ਤਹਿ ਦਿਲੋਂ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਉਦਯੋਗ ਜਗਤ ਨਾਲ ਜੁੜੇ ਹੋਏ ਬਹੁਤ ਸਾਰੀਆਂ ਹਸਤੀਆਂ ਵੀ ਮੈਂ ਅੱਜ ਇੱਥੇ ਦੇਖ ਰਿਹਾ ਹਾਂ। ਅਤੇ ਨੌਜਵਾਨ ਸਾਥੀਆਂ ਦਾ ਉਤਸ਼ਾਹ ਤਾਂ ਆਪਣੇ ਆਪ ਹੀ ਧਿਆਨ ਖਿੱਚਦਾ ਹੈ, ਇੰਨੀ ਵੱਡੀ ਗਿਣਤੀ ਵਿੱਚ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਵੰਡੀ

June 19th, 05:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਨਾਲ ਜੁੜੇ ਲਾਭਪਾਤਰੀਆਂ, ਉਦਯੋਗ ਦੇ ਨੁਮਾਇੰਦਿਆਂ ਅਤੇ ਹਿੱਸੇਦਾਰਾਂ ਨੂੰ ਸੰਬੋਧਨ ਕੀਤਾ ਅਤੇ ਭਾਰਤ ਦੇ ਨੌਜਵਾਨਾਂ ਨੂੰ ਮਜ਼ਬੂਤ ਬਣਾਉਣ ਤੇ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਤੇਜ਼ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ (ਪੀਐੱਮ-ਵੀਬੀਆਰਵਾਈ) ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਦੀ ਵੰਡ ਕੀਤੀ, ਜੋ ਪੀਐੱਮ-ਵੀਬੀਆਰਵਾਈ ਦੇ ਲਾਗੂਕਰਨ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ। ਪੀਐੱਮ-ਵੀਬੀਆਰਵਾਈ ਭਾਰਤ ਸਰਕਾਰ ਦੀ ਰੋਜ਼ਗਾਰ ਨਾਲ ਜੁੜੀ ਇੱਕ ਪ੍ਰਮੁੱਖ ਉਤਸ਼ਾਹ ਯੋਜਨਾ ਹੈ, ਜੋ ਵੱਖ-ਵੱਖ ਖੇਤਰਾਂ ਵਿੱਚ ਸਮਾਜਿਕ ਸੁਰੱਖਿਆ ਕਵਰੇਜ ਦਾ ਵਿਸਥਾਰ ਕਰ ਰਹੀ ਹੈ। ਇਸ ਉਤਸ਼ਾਹ ਰਾਸ਼ੀ ਨਾਲ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ 15 ਲੱਖ ਮੌਕੇ ਪੈਦਾ ਕਰਨ ਵਿੱਚ ਮਦਦ ਮਿਲੀ ਹੈ।

ਪ੍ਰਧਾਨ ਮੰਤਰੀ ਨੇ ਸੀਐੱਮਏ ਸੀਜੀਐੱਮ ਦੇ ਚੇਅਰਮੈਨ ਅਤੇ ਸੀ.ਈ.ਓ. ਸ਼੍ਰੀ ਰੋਡੋਲਫ ਸਾਦੇ ਨਾਲ ਸਮੁੰਦਰੀ ਸੰਪਰਕ ਅਤੇ ਸਹਿਯੋਗ ਦੇ ਮੌਕਿਆਂ ਬਾਰੇ ਚਰਚਾ ਕੀਤੀ

June 18th, 06:37 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੀਐੱਮਏ ਸੀਜੀਐੱਮ ਦੇ ਚੇਅਰਮੈਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸ਼੍ਰੀ ਰੋਡੋਲਫ ਸਾਦੇ ਨਾਲ ਸਮੁੰਦਰੀ ਆਵਾਜਾਈ, ਜਹਾਜ਼ਰਾਨੀ ਦੇ ਵਿਸ਼ਵ-ਵਿਆਪੀ ਰੁਝਾਨਾਂ ਅਤੇ ਭਾਰਤ ਦੇ ਤੇਜ਼ੀ ਨਾਲ ਵਧ ਰਹੇ ਸਮੁੰਦਰੀ ਖੇਤਰ ਵਿੱਚ ਉੱਭਰ ਰਹੇ ਮੌਕਿਆਂ ਬਾਰੇ ਸਾਰਥਕ ਚਰਚਾ ਕੀਤੀ।